Thursday, March 12Malwa News
Shadow

Tag: breaking news

ਪੁਲਿਸ ਜਾਂਚ ਤੋਂ ਭੱਜ ਰਹੇ ਹਨ ਬਾਜਵਾ – ਸੰਨੀ ਆਹਲੂਵਾਲੀਆ

ਪੁਲਿਸ ਜਾਂਚ ਤੋਂ ਭੱਜ ਰਹੇ ਹਨ ਬਾਜਵਾ – ਸੰਨੀ ਆਹਲੂਵਾਲੀਆ

Hot News
ਚੰਡੀਗੜ੍ਹ, 29 ਅਪ੍ਰੈਲ : ਆਮ ਆਦਮੀ ਪਾਰਟੀ (ਆਪ) ਨੇ ਇੱਕ ਵਾਰ ਫਿਰ ਕਾਂਗਰਸੀ ਆਗੂ ਅਤੇ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ 'ਤੇ ਉਨ੍ਹਾਂ ਦੇ 50 ਗ੍ਰਨੇਡ ਵਾਲੇ ਬਿਆਨ ਲਈ ਤਿੱਖਾ ਹਮਲਾ ਕੀਤਾ ਹੈ। ਆਮ ਆਦਮੀ ਪਾਰਟੀ ਨੇ ਦੋਸ਼ ਲਗਾਇਆ ਕਿ ਬਾਜਵਾ ਜਾਣਬੁੱਝ ਕੇ ਪੁਲਿਸ ਜਾਂਚ ਤੋਂ ਭੱਜ ਰਹੇ ਹਨ। 'ਆਪ' ਨੇਤਾ ਸੰਨੀ ਆਹਲੂਵਾਲੀਆ ਨੇ ਕਿਹਾ ਕਿ ਪ੍ਰਤਾਪ ਬਾਜਵਾ ਨੇ ਪਹਿਲਾਂ 50 ਗ੍ਰਨੇਡ ਹੋਣ ਦਾ ਦਾਅਵਾ ਕੀਤਾ ਸੀ, ਪਰ ਜਦੋਂ ਪੁਲਿਸ ਉਨ੍ਹਾਂ ਤੋਂ ਪੁੱਛਗਿੱਛ ਕਰਨ ਗਈ ਤਾਂ ਉਹ ਆਪਣੇ ਬਚਾਅ ਵਿੱਚ ਹਾਈ ਕੋਰਟ ਚਲੇ ਗਏ। ਜਦੋਂ ਉਹ ਪੁੱਛਗਿੱਛ ਲਈ ਪੁਲਿਸ ਕੋਲ ਗਏ ਤਾਂ ਉਨ੍ਹਾਂ ਨੇ ਸਹਿਯੋਗ ਨਹੀਂ ਕੀਤਾ। ਬਸ ਸਮਾਂ ਖ਼ਰਾਬ ਕੀਤਾ।ਹੁਣ ਜਦੋਂ ਪੁਲਿਸ ਜਾਂਚ ਪ੍ਰਕਿਰਿਆ ਨੂੰ ਅੱਗੇ ਵਧਾਉਣ ਲਈ ਉਨ੍ਹਾਂ ਤੋਂ ਮੋਬਾਈਲ ਦਾ ਪਾਸਵਰਡ ਮੰਗ ਰਹੀ ਹੈ, ਤਾਂ ਉਹ ਨਿੱਜਤਾ ਦਾ ਹਵਾਲਾ ਦਿੰਦੇ ਹੋਏ ਇਨਕਾਰ ਕਰ ਰਹੇ ਹਨ ਅਤੇ ਦੁਬਾਰਾ ਹਾਈ ਕੋਰਟ ਪਹੁੰਚ ਗਏ। ਪਰ ਸਵਾਲ ਇਹ ਹੈ ਕਿ ਜੇ ਬਾਜਵਾ ਦੀ ਗੱਲ ਸੱਚ ਹੈ, ਤਾਂ ਉਹ ਜਾਂਚ ਤੋਂ ਕਿਉਂ ਭੱਜ ਰਹੇ ਹਨ? ਆਹਲੂਵਾਲੀਆ ਨੇ ਸਵਾਲ ਕੀਤਾ ਕਿ ਕੀ ਪ੍ਰਤਾਪ ਬਾਜਵਾ ਦ...
ਮੰਤਰੀ ਵੱਲੋਂ ਕਿਸਾਨਾਂ ਦੀ ਤੂੜੀ ਦੇ ਹੋਏ ਨੁਕਸਾਨ ਦੀ ਭਰਪਾਈ ਆਪਣੀ ਤਨਖ਼ਾਹ ਵਿੱਚੋਂ ਕਰਨ ਦਾ ਵਾਅਦਾ

ਮੰਤਰੀ ਵੱਲੋਂ ਕਿਸਾਨਾਂ ਦੀ ਤੂੜੀ ਦੇ ਹੋਏ ਨੁਕਸਾਨ ਦੀ ਭਰਪਾਈ ਆਪਣੀ ਤਨਖ਼ਾਹ ਵਿੱਚੋਂ ਕਰਨ ਦਾ ਵਾਅਦਾ

Hot News
ਪਟਿਆਲਾ, 29 ਅਪ੍ਰੈਲ: ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਕਣਕ ਦੇ ਨਾੜ ਨੂੰ ਅੱਗ ਲੱਗਣ ਕਾਰਨ ਪਿੰਡ ਅਜਨੌਦਾ ਖ਼ੁਰਦ ਦੇ ਮਜ਼ਦੂਰ ਦਿਆਲ ਸਿੰਘ ਸਮੇਤ ਅੱਗ ਨਾਲ ਝੁਲਸਣ ਕਾਰਨ ਪੀ.ਜੀ.ਆਈ. ਵਿੱਚ ਜੇਰੇ ਇਲਾਜ ਮੋੜ ਮੰਡੀ ਤੇ ਫ਼ਰੀਦਕੋਟ ਦੇ ਦੋ ਕਿਸਾਨਾਂ ਦੇ ਇਲਾਜ ਦਾ ਸਾਰਾ ਖਰਚਾ ਪੰਜਾਬ ਸਰਕਾਰ ਵੱਲੋਂ ਕੀਤਾ ਜਾਵੇਗਾ। ਸਿਹਤ ਮੰਤਰੀ ਅੱਜ ਪਟਿਆਲਾ ਦਿਹਾਤੀ ਹਲਕੇ ਦੇ ਪਿੰਡ ਕੈਦੂਪੁਰ ਵਿਖੇ ਬੀਤੀ 26 ਅਪ੍ਰੈਲ ਨੂੰ ਕਰੀਬ 16 ਏਕੜ ਕਣਕ ਦੇ ਨਾੜ ਨੂੰ ਅੱਗ ਲੱਗਣ ਕਾਰਨ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਪੁੱਜੇ ਹੋਏ ਸਨ। ਇਸ ਮੌਕੇ ਉਨ੍ਹਾਂ ਦੇ ਨਾਲ ਐਸ.ਡੀ.ਐਮ ਨਾਭਾ ਡਾ. ਇਸਮਤ ਵਿਜੇ ਸਿੰਘ ਵੀ ਮੌਜੂਦ ਸਨ।ਇਸ ਮੌਕੇ ਡਾ. ਬਲਬੀਰ ਸਿੰਘ ਨੇ ਕਿਹਾ ਕਿ ਪਿੰਡ ਕੈਦੂਪੁਰ ਦੇ ਜਿਨ੍ਹਾਂ ਕਿਸਾਨਾਂ ਦੇ ਨਾੜ ਨੂੰ ਅੱਗ ਲੱਗਣ ਨਾਲ ਤੂੜੀ ਦਾ ਨੁਕਸਾਨ ਹੋਇਆ ਹੈ, ਉਸ ਨੁਕਸਾਨ ਦੀ ਭਰਪਾਈ ਉਹ ਆਪਣੀ ਤਨਖ਼ਾਹ ਵਿਚੋਂ ਕਰਨਗੇ। ਉਨ੍ਹਾਂ ਕਿਸਾਨਾਂ ਨੂੰ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪ੍ਰਭਾਵਿਤ ਕਿਸਾਨਾਂ ਤੇ ਮਜ਼ਦੂਰਾਂ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ। ਡਾ. ਬਲਬੀਰ ਸਿੰਘ ਨੇ ਕਿਹਾ ਕਿ ਅੱਗ ਲੱਗ...
ਨਾਇਬ ਸੈਣੀ ਵਲੋਂ ਸੰਘ ਲੋਕ ਸੇਵਾ ਲਈ ਚੁਣੇ ਨੌਜਵਾਨਾਂ ਨੂੰ ਵਧਾਈ

ਨਾਇਬ ਸੈਣੀ ਵਲੋਂ ਸੰਘ ਲੋਕ ਸੇਵਾ ਲਈ ਚੁਣੇ ਨੌਜਵਾਨਾਂ ਨੂੰ ਵਧਾਈ

Haryana
ਚੰਡੀਗੜ੍ਹ 29 ਅਪ੍ਰੈਲ - ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸੰਘ ਲੋਕ ਸੇਵਾ ਕਮਿਸ਼ਨ ਵੱਲੋਂ ਆਯੋਜਿਤ ਪ੍ਰੀਖਿਆ ਵਿੱਚ ਪਾਸ ਹੋਏ ਹਰਿਆਣਾ ਦੇ 64 ਉਮੀਦਵਾਰਾਂ ਨੂੰ ਸਨਮਾਨਿਤ ਕਰਕੇ ਵਧਾਈ ਦਿੱਤੀ ਅਤੇ ਆਸ਼ ਪ੍ਰਗਟਾਈ ਕਿ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ 2047 ਤਕ ਭਾਰਤ ਨੂੰ ਵਿਕਸਿਤ ਦੇਸ਼ ਬਣਾਉਣ ਦੇ ਸੁਫ਼ਨੇ ਨੂੰ ਸੱਚ ਕਰਨ ਵਿਚ ਆਪਣੀ ਪ੍ਰਤੀਭਾ ਦਾ ਯੋਗਦਾਨ ਦੇਣਗੇ ਅਤੇ ਸ਼ਲਾਘਾਯੋਗ ਕੰਮ ਕਰਕੇ ਧਾਕੜ ਹਰਿਆਣਾ ਦੀ ਸ਼ਾਨ ਬਣਾਏ ਰੱਖਣਗੇ। ਮੁੱਖ ਮੰਤਰੀ ਅੱਜ ਆਪਣੀ ਰਿਹਾਇਸ਼ ਸੰਤ ਕਬੀਰ ਕੁਟੀਰ ਵਿਚ ਆਯੋਜਿਤ ਸਿਵਲ ਸੇਵਾ ਪ੍ਰੀਖਿਆ 2024 ਦੇ ਨਵੇਂ ਚੁਣੇ ਹਰਿਆਣਾ ਦੇ ਹੁਸ਼ਿਆਰ ਉਮੀਦਵਾਰਾਂ ਦੇ ਸਨਮਾਨ ਸਮਾਰੋਹ ਵਿਚ ਬਤੌਰ ਮੁੱਖ ਮਹਿਮਾਨ ਸੰਬੋਧਤ ਕਰ ਰਹੇ ਸਨ।ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਤੁਸੀਂ ਸਾਰੇ ਨੌਜੁਆਨ ਵਿਕਸਿਤ ਭਾਰਤ ਦੇ ਸੁਫ਼ਨੇ ਨੂੰ ਸਾਕਾਰ ਕਰੋਗੇ। ਭਰੋਸਾ ਹੈ ਕਿ ਤੁਸੀਂ ਦੇਸ਼ ਦੇ ਹਰੇਕ ਹਿੱਸੇ ਵਿਚ ਪੁੱਜ ਕੇ ਭਾਰਤ ਦੀ ਅਨੇਕਤਾ ਵਿਚ ਏਕਤਾ ਦੀ ਭਾਵਨਾ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਹਰਿਆਣਾ ਦਾ ਵੀ ਨਾਂਅ ਰੋਸ਼ਨ ਕਰੋਗੇ।ਮੁੱਖ ਮੰਤਰੀ ਨੇ ਉਮੀਦਵਾਰਾਂ ਤੋਂ ਅਪੀਲ ਕੀਤੀ ਕਿ ਉਹ ਆਪਣ...
ਕੈਬਨਿਟ ਮੰਤਰੀ ਵੱਲੋਂ ਜਲੰਧਰ ਦੇ ਚੌਕ ਦਾ ਨਾਂ ਭਗਵਾਨ ਸ਼੍ਰੀ ਪਰਸ਼ੂਰਾਮ ਦੇ ਨਾਂਅ ‘ਤੇ ਰੱਖਣ ਦਾ ਐਲਾਨ

ਕੈਬਨਿਟ ਮੰਤਰੀ ਵੱਲੋਂ ਜਲੰਧਰ ਦੇ ਚੌਕ ਦਾ ਨਾਂ ਭਗਵਾਨ ਸ਼੍ਰੀ ਪਰਸ਼ੂਰਾਮ ਦੇ ਨਾਂਅ ‘ਤੇ ਰੱਖਣ ਦਾ ਐਲਾਨ

Breaking News
ਜਲੰਧਰ, 29 ਅਪ੍ਰੈਲ: ਆਮ ਆਦਮੀ ਪਾਰਟੀ (ਆਪ) ਦੇ ਸੂਬਾ ਪ੍ਰਧਾਨ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਅੱਜ ਆਦਰਸ਼ ਅਤੇ ਸਦਭਾਵਨਾਪੂਰਣ ਸਮਾਜ ਦੀ ਸਿਰਜਣਾ ਲਈ ਨੌਜਵਾਨਾਂ ਨੂੰ ਭਗਵਾਨ ਸ਼੍ਰੀ ਪਰਸ਼ੂਰਾਮ ਜੀ ਵੱਲੋਂ ਦਰਸਾਏ ਨਿਆਂ, ਸਮਾਨਤਾ ਅਤੇ ਸੱਚਾਈ ਦੇ ਮਾਰਗ 'ਤੇ ਚੱਲਣ ਦਾ ਸੱਦਾ ਦਿੱਤਾ। ਕੈਬਨਿਟ ਮੰਤਰੀ ਭਗਵਾਨ ਸ਼੍ਰੀ ਪਰਸ਼ੂਰਾਮ ਜਯੰਤੀ ਮੌਕੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਵੱਲੋਂ ਸਥਾਨਕ ਕੇ.ਐਮ.ਵੀ. ਕਾਲਜ ਵਿਖੇ ਕਰਵਾਏ ਰਾਜ ਪੱਧਰੀ ਸਮਾਗਮ ਦੌਰਾਨ ਇਕੱਠ ਨੂੰ ਸੰਬੋਧਨ ਕਰ ਰਹੇ ਸਨ। ਇਸ ਸ਼ੁਭ ਮੌਕੇ ਲੋਕਾਂ ਨੂੰ ਵਧਾਈ ਦਿੰਦਿਆਂ ਕੈਬਨਿਟ ਮੰਤਰੀ ਨੇ ਮਾਣ ਪ੍ਰਗਟ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ ਪਹਿਲੀ ਵਾਰ ਭਗਵਾਨ ਸ਼੍ਰੀ ਪਰਸ਼ੂਰਾਮ ਜਯੰਤੀ ਮੌਕੇ ਰਾਜ ਪੱਧਰੀ ਸਮਾਗਮ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਨੇ ਜਲੰਧਰ ਵਿੱਚ ਇਹ ਰਾਜ ਪੱਧਰੀ ਸਮਾਗਮ ਕਰਵਾਉਣ ਲਈ ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਦੀ ਸ਼ਲਾਘਾ ਕੀਤੀ।ਭਗਵਾਨ ਸ਼੍ਰੀ ਪਰਸ਼ੂਰਾਮ ਜੀ ਨੂੰ ਭਗਤੀ ਅਤੇ ਸ਼ਕਤੀ ਦਾ ਦੈਵੀ ਸੁਮੇਲ ਦੱਸਦਿਆਂ ਸ਼੍ਰੀ ਅਰੋੜਾ ਨੇ ਕਿਹਾ ਕਿ ਉਨ੍ਹਾਂ ਦਾ ਅਨਿਆਂ ਵਿਰੁੱਧ ਖੜ੍ਹੇ ਹ...
ਡਰੱਗ ਮਾਫੀਆ ਵਿਰੁੱਧ ਬੁਲਡੋਜ਼ਰ ਕਾਰਵਾਈ: ਪੰਜਾਬ ਵਿੱਚ ਨਸ਼ਿਆਂ ਵਿਰੁੱਧ ਜੰਗ ਨਵੇਂ ਪੜਾਅ ਵਿੱਚ ਹੋਈ ਦਾਖ਼ਲ

ਡਰੱਗ ਮਾਫੀਆ ਵਿਰੁੱਧ ਬੁਲਡੋਜ਼ਰ ਕਾਰਵਾਈ: ਪੰਜਾਬ ਵਿੱਚ ਨਸ਼ਿਆਂ ਵਿਰੁੱਧ ਜੰਗ ਨਵੇਂ ਪੜਾਅ ਵਿੱਚ ਹੋਈ ਦਾਖ਼ਲ

Hot News
ਚੰਡੀਗੜ੍ਹ, 29 ਅਪ੍ਰੈਲ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ 'ਤੇ ਸ਼ੁਰੂ ਕੀਤੀ ਗਈ ਨਸ਼ਾ ਵਿਰੋਧੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਦੌਰਾਨ ਨਸ਼ਾ ਮਾਫੀਆ ਵਿਰੁੱਧ ਆਪਣੀ ਕਾਰਵਾਈ ਜਾਰੀ ਰੱਖਦਿਆਂ, ਪੰਜਾਬ ਪੁਲਿਸ ਨੇ ਅੱਜ ਸਥਾਨਕ ਪ੍ਰਸ਼ਾਸਨ ਦੀ ਸਹਾਇਤਾ ਨਾਲ ਅੰਮ੍ਰਿਤਸਰ ਅਤੇ ਪਟਿਆਲਾ ਜ਼ਿਲ੍ਹਿਆਂ ‘ਚ ਦੋ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਢਾਹ ਦਿੱਤੀਆਂ ਹਨ। ਦੱਸਣਯੋਗ ਹੈ ਕਿ ਅੰਮ੍ਰਿਤਸਰ ਵਿਖੇ ਨਸ਼ਾ ਤਸਕਰ ਰਣਜੀਤ ਸਿੰਘ ਵਾਸੀ ਪਿੰਡ ਮੋਦੇ, ਅੰਮ੍ਰਿਤਸਰ ਦੇ ਘਰ ਨੂੰ ਬੁਲਡੋਜ਼ਰ ਨਾਲ ਢਾਹ ਦਿੱਤਾ ਗਿਆ। ਇਸ ਮੌਕੇ ਪੁਲਿਸ ਸੁਪਰਡੈਂਟ (ਐਸਪੀ ਜਾਂਚ) ਅੰਮ੍ਰਿਤਸਰ ਆਦਿਤਿਆ ਵਾਰੀਅਰ ਨੇ ਦੱਸਿਆ ਕਿ ਦੋਸ਼ੀ ਰਣਜੀਤ ਸਿੰਘ, ਜਿਸਦਾ ਘਰ ਢਾਹਿਆ ਗਿਆ ਹੈ, ਦਾ ਅਪਰਾਧਿਕ ਪਿਛੋਕੜ ਹੈ ਅਤੇ ਉਸਦੇ ਖਿਲਾਫ ਅੰਮ੍ਰਿਤਸਰ ਅਤੇ ਲੁਧਿਆਣਾ ਸਮੇਤ ਵੱਖ-ਵੱਖ ਜ਼ਿਲ੍ਹਿਆਂ ਵਿੱਚ ਐਨਡੀਪੀਐਸ ਐਕਟ ਤਹਿਤ 6 ਕੇਸਾਂ ਸਮੇਤ 12 ਅਪਰਾਧਿਕ ਮਾਮਲੇ ਦਰਜ ਹਨ।ਐਸਪੀ ਵਾਰੀਅਰ ਨੇ ਚੇਤਾਵਨੀ ਦਿੱਤੀ ਕਿ ਜੋ ਵੀ ਨਸ਼ਿਆਂ ਦੀ ਤਸਕਰੀ ਰਾਹੀਂ ਧਨ ਇਕੱਠਾ ਕਰਦਾ ਪਾਇਆ ਗਿਆ, ਉਸਦੀ ਜਾਇਦਾਦ ਜਾਂ ਤਾਂ ਜ਼ਬਤ ਕੀਤੀ ਜਾਵੇਗੀ ਜਾਂ ਢਾਹ ਦਿੱਤੀ ਜਾਵੇਗੀ। ਉਨ੍ਹ...
ਮੈਂ ਸੂਬੇ ਦੇ ਪਾਣੀਆਂ ਦੇ ਰਖਵਾਲਾ ਹਾਂ ਤੇ ਡਟ ਕੇ ਪਹਿਰਾ ਦੇਵਾਂਗਾ-ਮੁੱਖ ਮੰਤਰੀ ਨੇ ਵਚਨਬੱਧਤਾ ਦੁਹਰਾਈ

ਮੈਂ ਸੂਬੇ ਦੇ ਪਾਣੀਆਂ ਦੇ ਰਖਵਾਲਾ ਹਾਂ ਤੇ ਡਟ ਕੇ ਪਹਿਰਾ ਦੇਵਾਂਗਾ-ਮੁੱਖ ਮੰਤਰੀ ਨੇ ਵਚਨਬੱਧਤਾ ਦੁਹਰਾਈ

Breaking News
ਚੰਡੀਗੜ੍ਹ, 29 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਭਾਰਤੀ ਜਨਤਾ ਪਾਰਟੀ ਪੰਜਾਬ ਉੱਤੇ ਹਰਿਆਣਾ ਨੂੰ ਵਾਧੂ ਪਾਣੀ ਛੱਡਣ ਲਈ ਦਬਾਅ ਬਣਾਉਣ ਦੀ ਕੋਸ਼ਿਸ ਕਰ ਰਹੀ ਹੈ ਪਰ ਉਹ ਭਗਵਾਂ ਪਾਰਟੀ ਨੂੰ ਸੂਬੇ ਵਿਰੁੱਧ ਆਪਣੇ ਨਾਪਾਕ ਇਰਾਦਿਆਂ ਵਿੱਚ ਸਫਲ ਨਹੀਂ ਹੋਣ ਦੇਣਗੇ।ਇਕ ਬਿਆਨ ਵਿੱਚ ਮੁੱਖ ਮੰਤਰੀ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਹਰਿਆਣਾ ਅਤੇ ਰਾਜਸਥਾਨ ਨੂੰ ਹਰ ਸਾਲ 21 ਮਈ ਤੋਂ 21 ਮਈ ਤੱਕ ਸੂਬੇ ਦੇ ਪਾਣੀ ਵਿੱਚੋਂ ਹਿੱਸਾ ਦਿੱਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਨੇ ਇਸ ਸਾਲ ਮਾਰਚ ਮਹੀਨੇ ਵਿੱਚ ਆਪਣੇ ਹਿੱਸੇ ਦਾ ਸਾਰਾ ਪਾਣੀ ਵਰਤ ਲਿਆ ਹੈ, ਜਿਸ ਕਾਰਨ ਉਹ ਹੁਣ ਪੰਜਾਬ ਦੇ ਪਾਣੀਆਂ ‘ਤੇ ਡਾਕਾ ਮਾਰ ਕੇ ਕੁਝ ਹੋਰ ਪਾਣੀ ਹੜੱਪਣ ਦੀ ਕੋਸ਼ਿਸ਼ ਕਰ ਰਹੇ ਹਨ। ਅੰਕੜਿਆਂ ਦਾ ਹਵਾਲਾ ਦਿੰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਤੱਕ ਹਰਿਆਣਾ ਆਪਣੇ ਨਿਰਧਾਰਤ ਪਾਣੀ ਦਾ 103 ਫੀਸਦੀ ਪਾਣੀ ਵਰਤ ਚੁੱਕਾ ਹੈ ਅਤੇ ਹੁਣ ਭਾਜਪਾ ਪੰਜਾਬ ‘ਤੇ ਹਰਿਆਣਾ ਨੂੰ ਹੋਰ ਪਾਣੀ ਛੱਡਣ ਲਈ ਦਬਾਅ ਪਾ ਰਹੀ ਹੈ।ਮੁੱਖ ਮੰਤਰੀ ਨੇ ਕਿਹਾ ਕਿ ਬਦਕਿਸਮਤੀ ਨਾਲ ਭਾਜਪਾ ਇਸ ਟੀਚੇ ਨੂੰ ਪ੍ਰਾਪਤ ਕਰਨ ਲਈ ਭਾਖੜਾ ਬਿਆ...
ਘੱਟ ਲਾਗਤ ਨਾਲ ਵੱਡਾ ਕਾਰਜ: ਦੋ ਪੁਲਾਂ ਦੀ ਉਸਾਰੀ ਹੁਣ 24 ਕਰੋੜ ਰੁਪਏ ਦੀ ਬਚਤ ਨਾਲ ਹੋਵੇਗੀ ਮੁਕੰਮਲ: ਹਰਭਜਨ ਸਿੰਘ ਈਟੀਓ

ਘੱਟ ਲਾਗਤ ਨਾਲ ਵੱਡਾ ਕਾਰਜ: ਦੋ ਪੁਲਾਂ ਦੀ ਉਸਾਰੀ ਹੁਣ 24 ਕਰੋੜ ਰੁਪਏ ਦੀ ਬਚਤ ਨਾਲ ਹੋਵੇਗੀ ਮੁਕੰਮਲ: ਹਰਭਜਨ ਸਿੰਘ ਈਟੀਓ

Hot News
ਚੰਡੀਗੜ੍ਹ : 29 ਅਪ੍ਰੈਲ : ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ.ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਤਰਨਤਾਰਨ ਵਿਖੇ ਏ-25 ਰੇਲਵੇ ਲਾਈਨ (ਕੱਕਾ ਕੰਡਿਆਲਾ ਰੇਲਵੇ ਲਾਈਨ) ‘ਤੇ ਬਣ ਰਹੇ ਚਾਰ ਮਾਰਗੀ ਰੇਲਵੇ ਓਵਰ ਬ੍ਰਿਜ ਅਤੇ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਸੁਲਤਾਨਵਿੰਡ ਪਿੰਡ ਦੇ ਤਾਰਾਂ ਵਾਲੇ ਪੁਲ ਤੋਂ ਤਰਨਤਾਰਨ ਸਾਹਿਬ ਨੂੰ ਜਾਂਦੇ ਰਸਤੇ ਉੱਪਰ ਬਣ ਰਹੇ ਪੁਲਾਂ ਦੇ ਕੰਮ ਦਾ ਨਿਰੀਖਣ ਕੀਤਾ। ਇਨ੍ਹਾਂ ਦੋਵੇਂ ਪੁੱਲਾ ਦੀ ਉਸਾਰੀ ਹੋਣ ਨਾਲ ਸ੍ਰੀ ਅੰਮ੍ਰਿਤਸਰ ਸਾਹਿਬ ਅਤੇ ਤਰਨਤਾਰਨ ਦਰਮਿਆਨ ਆਵਾਜਾਈ ਸੁਚਾਰੂ ਹੋ ਜਾਵੇਗੀ ਅਤੇ ਲੋਕਾਂ ਨੂੰ ਜਾਮ ਦੀ ਸਮੱਸਿਆ ਤੋਂ ਛੁਟਕਾਰਾ ਮਿਲ ਜਾਵੇਗਾ। ਕੈਬਨਿਟ ਮੰਤਰੀ ਸਰਦਾਰ ਹਰਭਜਨ ਸਿੰਘ ਈ. ਟੀ. ਓ. ਇਨ੍ਹਾਂ ਦੋਵਾਂ ਪੁਲਾਂ ਦੇ ਨਿਰਮਾਣ ਕਾਰਜ ਵਿੱਚ ਲੱਗੀ ਕੰਪਨੀ ਨੂੰ ਆਦੇਸ਼ ਦਿੱਤਾ ਕਿ ਇਨ੍ਹਾਂ ਪੁਲਾਂ ਦਾ ਕੰਮ ਦਸੰਬਰ 2025 ਤੱਕ ਹਰ ਹਾਲਤ ਵਿੱਚ ਮੁਕੰਮਲ ਕਰ ਦਿੱਤਾ ਜਾਵੇ।ਸ. ਹਰਭਜਨ ਸਿੰਘ ਈ.ਟੀ.ਓ. ਨੇ ਪਹਿਲਾਂ ਤਰਨਤਾਰਨ ਵਿਖੇ ਏ-25 ਰੇਲਵੇ ਲਾਈਨ ਕੱਕਾ ਕੰਡਿਆਲਾ ਰੇਲਵੇ ਲਾਈਨ ਦੀ ਚੱਲ ਰਹੀ ਉਸਾਰੀ ਦਾ ਜਾਇਜ਼ਾ ਲਿਆ। ਇਸ ਮੌਕੇ ਹਲਕਾ ਵਿਧਾਇਕ ਤਰਨ ਤਾਰਨ ਡਾ. ਕਸ਼ਮੀਰ ਸਿੰਘ ਸੋਹਲ ...
ਗੁਰਮੀਤ ਖੁੱਡੀਆਂ ਵੱਲੋਂ ਖੇਤੀ ਤੇ ਮੱਛੀ ਪਾਲਣ ਨਵੀਨਤਮ ਤਕਨੀਕਾਂ ਦੇ ਵਟਾਂਦਰੇ ‘ਤੇ ਜ਼ੋਰ

ਗੁਰਮੀਤ ਖੁੱਡੀਆਂ ਵੱਲੋਂ ਖੇਤੀ ਤੇ ਮੱਛੀ ਪਾਲਣ ਨਵੀਨਤਮ ਤਕਨੀਕਾਂ ਦੇ ਵਟਾਂਦਰੇ ‘ਤੇ ਜ਼ੋਰ

Hot News
ਕੋਟੱਯਾਮ, 29 ਅਪ੍ਰੈਲ: ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਅਤੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੰਤਰ-ਰਾਜੀ ਆਦਾਨ-ਪ੍ਰਦਾਨ ਪ੍ਰੋਗਰਾਮ ਤਹਿਤ ਖੇਤੀਬਾੜੀ, ਮੱਛੀ ਪਾਲਣ ਅਤੇ ਪਸ਼ੂ ਪਾਲਣ ਦੇ ਖੇਤਰ ਵਿੱਚ ਸਹਿਯੋਗ ਦੇ ਮੌਕਿਆਂ ਦੀ ਪੜਚੋਲ ਕਰਨ ਲਈ ਕੇਰਲਾ ਦੇ ਕੋਟੱਯਾਮ ਜ਼ਿਲ੍ਹੇ ਵਿੱਚ ਸਥਿਤ ਆਈ.ਸੀ.ਏ.ਆਰ.-ਕ੍ਰਿਸ਼ੀ ਵਿਗਿਆਨ ਕੇਂਦਰ, ਕੁਮਾਰਾਕੋਮ ਦਾ ਦੌਰਾ ਕੀਤਾ।ਸ. ਗੁਰਮੀਤ ਸਿੰਘ ਖੁੱਡੀਆਂ ਨੇ ਪਸ਼ੂ ਪਾਲਣ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਰਾਹੁਲ ਭੰਡਾਰੀ ਅਤੇ ਹੋਰ ਸੀਨੀਅਰ ਅਧਿਕਾਰੀਆਂ ਦੇ ਵਫ਼ਦ ਨਾਲ, ਕੇ.ਵੀ.ਕੇ. ਅਧਿਕਾਰੀਆਂ ਨਾਲ ਵਿਚਾਰ-ਵਟਾਂਦਰਾ ਕੀਤਾ ਜਿਸ ਦੌਰਾਨ ਖੇਤੀਬਾੜੀ, ਮੱਛੀ ਪਾਲਣ ਅਤੇ ਪਸ਼ੂ ਪਾਲਣ ਖੇਤਰ ਵਿੱਚ ਕੁਮਾਰਾਕੋਮ ਨਾਲ ਸਹਿਯੋਗ ਦੀਆਂ ਸੰਭਾਵਨਾਵਾਂ ਦੀ ਪੜਚੋਲ ਕੀਤੀ। ਇਸ ਖੇਤਰ ਵਿੱਚ ਮੱਛੀ ਪਾਲਣ, ਖਾਸ ਕਰਕੇ ਕੇਜ ਕਲਚਰ ਅਤੇ ਇਨਲੈਂਡ ਐਕੁਆਕਲਚਰ ਦੇ ਖੇਤੀਬਾੜੀ ਨਾਲ ਸਫਲ ਏਕੀਕਰਨ ਨੇ ਪੰਜਾਬ ਦੇ ਵਫ਼ਦ ਨੂੰ ਪ੍ਰਭਾਵਿਤ ਕੀਤਾ। ਸ. ਗੁਰਮੀਤ ਸਿੰਘ ਖੁੱਡੀਆਂ ਨੇ ਏਕੀਕ੍ਰਿਤ ਖੇਤੀ, ਜੈਵਿਕ ਖੇਤੀ ਅਤੇ ਵਾਤਾਵਰਣ-ਅਨੁਕੂਲ ਸੈਰ-ਸਪ...
ਡਾ. ਸੁਖਚੈਨ ਗੋਗੀ ਨੇ ਪੇਡਾ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ

ਡਾ. ਸੁਖਚੈਨ ਗੋਗੀ ਨੇ ਪੇਡਾ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ

Hot News
ਚੰਡੀਗੜ੍ਹ, 29 ਅਪ੍ਰੈਲ: ਡਾ. ਸੁਖਚੈਨ ਗੋਗੀ ਨੇ ਅੱਜ ਇੱਥੇ ਸੈਕਟਰ-33ਡੀ ਸਥਿਤ ਪੇਡਾ ਕੰਪਲੈਕਸ ਵਿਖੇ ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਦੀ ਮੌਜੂਦਗੀ ਵਿੱਚ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ। ਇਸ ਮੌਕੇ ਹਾਜ਼ਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਮਾਤਾ ਸ੍ਰੀਮਤੀ ਹਰਪਾਲ ਕੌਰ, ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ, ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਵੀ ਡਾ. ਸੁਖਚੈਨ ਗੋਗੀ ਨੂੰ ਵਧਾਈ ਦਿੱਤੀ।ਲੁਧਿਆਣਾ ਪੱਛਮੀ ਤੋਂ ਸਾਬਕਾ ਵਿਧਾਇਕ ਸਵਰਗੀ ਸ੍ਰੀ ਗੁਰਪ੍ਰੀਤ ਬੱਸੀ ਗੋਗੀ ਦੇ ਪਤਨੀ ਡਾ. ਸੁਖਚੈਨ ਗੋਗੀ ਆਪਣੇ ਪੁੱਤਰ ਸਵਰਾਜ ਗੋਗੀ ਅਤੇ ਹੋਰ ਰਿਸ਼ਤੇਦਾਰਾਂ ਨਾਲ ਪੇਡਾ ਕੰਪਲੈਕਸ ਵਿਖੇ ਪਹੁੰਚੇ। ਡਾ. ਸੁਖਚੈਨ ਗੋਗੀ ਨੇ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਉਨ੍ਹਾਂ ਉੱਤੇ ਭਰੋਸਾ ਪ੍ਰਗਟਾਉਣ ਲਈ ਧੰਨਵਾਦ ਕਰਦਿਆਂ ਸੌਂਪੀ ਗਈ ਇਸ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣ ਦਾ ਅਹਿਦ ਲਿਆ। ਨ...
ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 26 ਕੈਡਿਟਾਂ ਨੇ ਐਨ.ਡੀ.ਏ. ਲਿਖਤੀ ਪ੍ਰੀਖਿਆ ਕੀਤੀ ਪਾਸ

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 26 ਕੈਡਿਟਾਂ ਨੇ ਐਨ.ਡੀ.ਏ. ਲਿਖਤੀ ਪ੍ਰੀਖਿਆ ਕੀਤੀ ਪਾਸ

Hot News
ਚੰਡੀਗੜ੍ਹ, 29 ਅਪ੍ਰੈਲ: ਸੂਬੇ ਦਾ ਮਾਣ ਵਧਾਉਂਦਿਆਂ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ, ਐਸ.ਏ.ਐਸ. ਨਗਰ (ਮੁਹਾਲੀ) ਦੇ 26 ਕੈਡਿਟਾਂ ਨੇ ਐਨ.ਡੀ.ਏ.-155 ਕੋਰਸ ਲਈ ਨੈਸ਼ਨਲ ਡਿਫੈਂਸ ਅਕੈਡਮੀ (ਐਨ.ਡੀ.ਏ.) (1) ਲਿਖਤੀ ਪ੍ਰੀਖਿਆ ਪਾਸ ਕਰਕੇ ਸ਼ਾਨਦਾਰ ਉਪਲੱਬਧੀ ਹਾਸਲ ਕੀਤੀ ਹੈ। ਯੂ.ਪੀ.ਐਸ.ਸੀ. ਵੱਲੋਂ ਕੱਲ੍ਹ ਸ਼ਾਮ ਨੂੰ ਨਤੀਜਾ ਐਲਾਨਿਆ ਗਿਆ ਸੀ। ਇਹ ਕੋਰਸ ਦਸੰਬਰ 2025 ਵਿੱਚ ਸ਼ੁਰੂ ਹੋਵੇਗਾ। ਇਸ ਸੰਸਥਾ ਦੇ 34 ਕੈਡਿਟਾਂ ਨੇ ਐਨ.ਡੀ.ਏ. 1 ਲਿਖਤੀ ਪ੍ਰੀਖਿਆ ਦਿੱਤੀ ਸੀ, ਜਿਨ੍ਹਾਂ ਵਿੱਚੋਂ 26 ਕੈਡਿਟਾਂ ਨੇ ਸਫਲਤਾਪੂਰਵਕ ਪ੍ਰੀਖਿਆ ਪਾਸ ਕੀਤੀ ਹੈ। ਇਨ੍ਹਾਂ ਵਿੱਚੋਂ ਅੱਠ ਕੈਡਿਟ ਪਹਿਲਾਂ ਹੀ ਐਨ.ਡੀ.ਏ.-154 ਕੋਰਸ ਲਈ ਮੈਰਿਟ ਸੂਚੀ ਵਿੱਚ ਹਨ ਅਤੇ ਆਪਣੇ ਕਾਲ-ਅੱਪ ਲੈਟਰਾਂ ਦੀ ਉਡੀਕ ਕਰ ਰਹੇ ਹਨ। ਲਿਖਤੀ ਪ੍ਰੀਖਿਆ ਪਾਸ ਕਰਨ ਵਾਲੇ 26 ਕੈਡਿਟਾਂ ਵਿੱਚ ਅਭੈ ਪ੍ਰਤਾਪ ਸਿੰਘ ਢਿੱਲੋਂ, ਵਿਸ਼ਵਰੂਪ ਸਿੰਘ ਗਰੇਵਾਲ, ਅਗਮਜੀਤ ਸਿੰਘ ਵਿਰਕ, ਪਰਮਦੀਪ ਸਿੰਘ, ਅਪਾਰਦੀਪ ਸਿੰਘ ਸਾਹਨੀ, ਖੁਸ਼ਪ੍ਰੀਤ ਸਿੰਘ, ਮਾਨਵ ਗੋਇਲ, ਸਮਰਥ, ਭਾਸਕਰ ਜੈਨ, ਲਵਿਸ਼, ਹਿਰਦੇਸ਼ ਅਰੋੜਾ, ਅਰਨਵ ਸ਼ਰਮਾ, ਹਰਕੰ...