Thursday, March 12Malwa News
Shadow

Tag: breaking news

ਹਰਿਆਣਾ ਵਾਸੀਆਂ ਨੂੰ ਪਾਣੀ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ

ਹਰਿਆਣਾ ਵਾਸੀਆਂ ਨੂੰ ਪਾਣੀ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ

Haryana
ਚੰਡੀਗੜ੍ਹ 29 ਅਪ੍ਰੈਲ : ਹਰਿਆਣਾ ਦੇ ਸਮਾਜਿਕ ਨਿਆਂ ਤੇ ਅਧਿਕਾਰਤਾ ਮੰਤਰੀ ਕ੍ਰਿਸ਼ਣ ਕੁਮਾਰ ਬੇਦੀ ਨੇ ਕਿਹਾ ਕਿ ਆਮਤੌਰ 'ਤੇ ਗਰਮੀਆਂ ਦੇ ਮੌਸਮ ਵਿਚ ਪੀਣ ਦੇ ਪਾਣੀ ਦੀ ਕਮੀ ਹੋ ਜਾਂਦੀ ਹੈ। ਉਨ੍ਹਾਂ ਨੇ ਇਸ ਕਮੀ ਨੂੰ ਵੇਖਦੇ ਹੋਏ ਨਰਵਾਨਾ ਵਿਧਾਨ ਸਭਾ ਹਲਕੇ ਦੇ ਲੋਕਾਂ ਨੂੰ ਭਰੋਸਾ ਦਿੰਦੇ ਹੋਏ ਕਿਹਾ ਕਿ ਕਿਸੇ ਵੀ ਨਾਗਰਿਕ ਨੂੰ ਪਾਣੀ ਦੀ ਕਮੀ ਨਹੀਂ ਹੋਣ ਦਿੱਤੀ ਜਾਵੇਗੀ। ਜੇਕਰ ਸਮੱਸਿਆ ਆਉਂਦੀ ਵੀ ਹੈ, ਤਾਂ ਖੁਦ ਅਧਿਕਾਰੀਆਂ ਨਾਲ ਮਿਲ ਕੇ ਸਮੱਸਿਆ ਦਾ ਹਲ ਕਰਨਗੇ। ਸਮਾਜਿਕ ਨਿਆਂ ਤੇ ਅਧਿਕਾਰਤਾ ਮੰਤਰੀ ਕ੍ਰਿਸ਼ਣ ਕੁਮਾਰ ਬੇਦੀ ਪੀਣ ਦੇ ਪਾਣੀ ਦੀ ਸਮੱਸਿਆ ਨੂੰ ਵੇਖਦੇ ਹੋਏ ਨਰਵਾਨਾ ਵਿਚ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਦੀ ਮੀਟਿੰਗ ਵਿਚ ਲੋਂੜੀਦੇ ਦਿਸ਼ਾ-ਨਿਦੇਸ਼ ਦੇ ਰਹੇ ਸਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਹਰਿਆਣਾ ਵਿਚ ਨਹਿਰੀ ਪਾਣੀ ਰੋਕਣ ਦਾ ਫੈਸਲਾ ਕੀਤਾ ਹੈ, ਜੋ ਕਿ ਪੂਰੀ ਤਰ੍ਹਾਂ ਨਾਲ ਗੈਰ-ਜ਼ਿੰਮੇਦਰਾਨਾ ਹੈ। ਇਸ ਮਸਲੇ ਵਿਚ ਸੂਬੇ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਲਗਾਤਾਰ ਨਜ਼ਰ ਬਣਾਏ ਹੋਏ ਹਨ ਅਤੇ ਜਲਦੀ ਹੀ ਇਸ ਦਾ ਹੱਲ ਕੱਢ ਲਿਆ ਜਾਵੇਗਾ। ਪਾਣੀ ਰੋਕਣ ਕਾਰਣ ਹਰਿਆਣਾ ਦੇ ਨਰਵਾਨਾ, ਬਰਵਾਲਾ, ਨ...
ਭਗਵੰਤ ਮਾਨ ਨੇ ਸੂਬਾ ਪੱਧਰੀ ਨਸ਼ਾ ਵਿਰੋਧੀ ਜਾਗਰੂਕਤਾ ਅਤੇ ਕਾਰਵਾਈ ਮੁਹਿੰਮ ਲਈ ਪਿੰਡ ਤੇ ਵਾਰਡ ਸੁਰੱਖਿਆ ਕਮੇਟੀਆਂ ਨੂੰ ਲਾਮਬੰਦ ਕਰਨ ਦੇ ਦਿੱਤੇ ਨਿਰਦੇਸ਼

ਭਗਵੰਤ ਮਾਨ ਨੇ ਸੂਬਾ ਪੱਧਰੀ ਨਸ਼ਾ ਵਿਰੋਧੀ ਜਾਗਰੂਕਤਾ ਅਤੇ ਕਾਰਵਾਈ ਮੁਹਿੰਮ ਲਈ ਪਿੰਡ ਤੇ ਵਾਰਡ ਸੁਰੱਖਿਆ ਕਮੇਟੀਆਂ ਨੂੰ ਲਾਮਬੰਦ ਕਰਨ ਦੇ ਦਿੱਤੇ ਨਿਰਦੇਸ਼

Breaking News
ਚੰਡੀਗੜ੍ਹ, 29 ਅਪਰੈਲ : ਸੂਬੇ ਵਿੱਚ ਨਸ਼ਿਆਂ ਦੇ ਖ਼ਤਰੇ 'ਤੇ ਅੰਤਿਮ ਅਤੇ ਫੈਸਲਾਕੁਨ ਹਮਲੇ ਲਈ ਤਿਆਰੀ ਵਿੱਢਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਨਸ਼ਾ ਵਿਰੋਧੀ ਜਾਗਰੂਕਤਾ ਅਤੇ ਕਾਰਵਾਈ ਮੁਹਿੰਮ ਤਹਿਤ ‘ਨਸ਼ਾ ਮੁਕਤੀ ਯਾਤਰਾ’ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ, ਜੋ ਮਈ ਅਤੇ ਜੂਨ 2025 ਦੇ ਮਹੀਨਿਆਂ ਵਿੱਚ ਸੂਬੇ ਦੇ ਹਰ ਪਿੰਡ ਅਤੇ ਵਾਰਡ ਤੱਕ ਪਹੁੰਚ ਕਰੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਇਹ ਮੁਹਿੰਮ 2 ਤੋਂ 4 ਮਈ ਤੱਕ ਸੂਬੇ ਭਰ ਵਿੱਚ ਜ਼ਿਲ੍ਹਾ ਪੱਧਰੀ ਮੀਟਿੰਗਾਂ ਕਰਨ ਲਈ ਪਿੰਡ ਸੁਰੱਖਿਆ ਕਮੇਟੀਆਂ ਨੂੰ ਨੇੜਿਓਂ ਸ਼ਾਮਲ ਕਰ ਕੇ ਚਲਾਈ ਜਾਵੇਗੀ। ਇਹ ਮੀਟਿੰਗਾਂ ‘ਨਸ਼ਾ ਮੁਕਤੀ ਯਾਤਰਾ’ ਮੁਹਿੰਮ ਲਈ ਅਧਿਕਾਰਤ ਲਾਂਚ ਪਲੇਟਫਾਰਮ ਵਜੋਂ ਕੰਮ ਕਰਨਗੀਆਂ। ਪਿੰਡ ਸੁਰੱਖਿਆ ਕਮੇਟੀਆਂ ਦੇ ਸਾਰੇ ਮੈਂਬਰਾਂ ਤੋਂ ਇਲਾਵਾ ਇਸ ਮੀਟਿੰਗ ਵਿੱਚ ਪਿੰਡਾਂ ਦੇ ਸਰਪੰਚ, ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਨਾਲ-ਨਾਲ ਹੋਰ ਸਬੰਧਤ ਵੀ ਸ਼ਾਮਲ ਹੋਣਗੇ।ਮੁੱਖ ਮੰਤਰੀ ਨੇ ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀ. ਨੂੰ ਉਨ੍ਹਾਂ ਪਿੰਡਾਂ ਵਿੱਚ ਪਿੰਡ ਸੁਰ...
ਜ਼ਿਲ੍ਹੇ ਵਿਚ ‘ਸੀ.ਐਮ. ਦੀ ਯੋਗਸ਼ਾਲਾ’ ਤਹਿਤ ਯੋਗ ਕਲਾਸਾਂ ਜਾਰੀ

ਜ਼ਿਲ੍ਹੇ ਵਿਚ ‘ਸੀ.ਐਮ. ਦੀ ਯੋਗਸ਼ਾਲਾ’ ਤਹਿਤ ਯੋਗ ਕਲਾਸਾਂ ਜਾਰੀ

Local
ਫ਼ਰੀਦਕੋਟ 29 ਅਪ੍ਰੈਲ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋਂ ਸਿਹਤਮੰਦ ਪੰਜਾਬ ਤਹਿਤ ਸ਼ੁਰੂ ਕੀਤੀ ਸੀ.ਐਮ. ਦੀ ਯੋਗਸ਼ਾਲਾ ਤਹਿਤ ਜ਼ਿਲ੍ਹਾ ਫ਼ਰੀਦਕੋਟ ਵਿੱਚ ਮੁਫਤ ਯੋਗਾ ਦੀਆਂ ਕਲਾਸਾਂ ਲਗਾਤਾਰ ਚੱਲ ਰਹੀਆਂ ਹਨ ਅਤੇ ਜ਼ਿਲ੍ਹੇ ਅੰਦਰ ਵੱਖ-ਵੱਖ ਥਾਵਾਂ ਤੇ ਲੋਕਾਂ ਨੂੰ ਯੋਗਾ ਨਾਲ ਜੋੜਿਆ ਜਾ ਰਿਹਾ ਹੈ ਅਤੇ ਲੋਕ ਆਪਣੀ ਸਿਹਤ ਪ੍ਰਤੀ ਸੁਚੇਤ ਹੋ ਕੇ ਸਵੇਰੇ ਅਤੇ ਸ਼ਾਮ ਨੂੰ ਲੱਗਣ ਵਾਲੀਆਂ ਇਨ੍ਹਾਂ ਮੁਫ਼ਤ ਯੋਗਾ ਕਲਾਸਾਂ ਦਾ ਲਾਭ ਲੈ ਰਹੇ ਹਨ। ਜਿੰਨ੍ਹਾਂ ਦਾ ਜਿਲ੍ਹਾਂ ਵਾਸੀ ਵੱਡੀ ਗਿਣਤੀ ਵਿੱਚ ਲਾਭ ਪ੍ਰਾਪਤ ਕਰ ਰਹੇ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਦਿੱਤੀ। ਇਸ ਸਬੰਧੀ ਹੋਰ ਵਧੇਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਸੀ.ਐਮ. ਦੀ ਯੋਗਸ਼ਾਲਾ ਤਹਿਤ ਫ਼ਰੀਦਕੋਟ ਜ਼ਿਲ੍ਹੇ ਵਿੱਚ ਵੱਖ ਵੱਖ ਥਾਵਾਂ ਤੇ ਯੋਗ ਕਲਾਸਾਂ ਚੱਲ ਰਹੀਆਂ ਹਨ। ਇਸੇ ਲੜੀ ਤਹਿਤ ਯੋਗਾ ਟਰੇਨਰ ਅੰਜੂ ਬਾਲਾ ਅਤੇ ਮਨੋਜ ਕੁਮਾਰ ਵੱਲੋਂ ਫਰੀਦਕੋਟ ਜਿਲ੍ਹੇ ਦੇ ਬਲਾਕ ਕੋਟਕਪੂਰਾ ਵਿਖੇ ਬੀਤੀ ਸ਼ਾਮ 4.30 ਤੋਂ ਲੈ ਕੇ 5.30 ਵਜੇ ਤੱਕ ਲੋਕਾਂ ਨੂੰ ਯੋਗ ਅਭਿਆਸ ਕਰਵਾਇਆ ਗਿਆ।ਜ਼ਿਲ੍ਹਾ ਕੁਆਰਡੀਨੇਟਰ ਯੋਗਾ ਮੈਡਮ ਨੇਹਾ ਨੇ ਦੱ...
ਕਿਸਾਨਾਂ ਨੂੰ 719.40 ਕਰੋੜ ਦੀ ਹੋਈ ਆਨਲਾਈਨ ਅਦਾਇਗੀ-ਡੀ ਸੀ

ਕਿਸਾਨਾਂ ਨੂੰ 719.40 ਕਰੋੜ ਦੀ ਹੋਈ ਆਨਲਾਈਨ ਅਦਾਇਗੀ-ਡੀ ਸੀ

Local
ਫ਼ਰੀਦਕੋਟ 29 ਅਪ੍ਰੈਲ : ਫ਼ਰੀਦਕੋਟ ਜ਼ਿਲ੍ਹੇ ਵਿੱਚ ਕਣਕ ਦੀ ਖਰੀਦ ,ਲਿਫਟਿੰਗ, ਅਦਾਇਗੀ ਦਾ ਕੰਮ ਲਗਾਤਾਰ ਜਾਰੀ ਹੈ ਤੇ ਕਣਕ ਦੇ ਖਰੀਦ ਸੀਜ਼ਨ ਦੌਰਾਨ ਕਿਸਾਨਾਂ, ਆੜ੍ਹਤੀਆਂ ਅਤੇ ਲੇਬਰ ਨੂੰ ਕਿਸੇ ਪ੍ਰਕਾਰ ਦੀ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾ ਰਹੀ । ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਕੀਤਾ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਕਣਕ ਦੀ ਖ਼ਰੀਦ ਪ੍ਰਕਿਰਿਆ ਨਿਰਵਿਘਨ ਚੱਲ ਰਹੀ ਹੈ ਅਤੇ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਬੀਤੀ ਸ਼ਾਮ ਤੱਕ 429999 ਮੀਟਰਕ ਟਨ ਕਣਕ ਦੀ ਆਮਦ ਹੋਈ ਹੈ,ਜਿਸ ਵਿੱਚੋਂ 423826 ਮੀਟਰਕ ਟਨ ਕਣਕ ਦੀ ਖਰੀਦ ਹੋ ਚੁੱਕੀ ਹੈ ਅਤੇ ਕਿਸਾਨਾਂ ਦੇ ਖਾਤੇ ਵਿੱਚ 719.40 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ । ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਿ ਸਮੂਹ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਲਿਫਟਿੰਗ ਵਿੱਚ ਹੋਰ ਤੇਜੀ ਲਿਆਉਣ ਲਈ ਹਦਾਇਤ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਖਰੀਦ ਕੀਤੀ ਗਈ ਕੁਲ ਕਣਕ ਵਿਚੋਂ ਪਨਗ੍ਰੇਨ ਵੱਲੋਂ 89836 ਮੀਟਰਕ ਟਨ, ਮਾਰਕਫੈੱਡ ਵਲੋਂ 90990 ਮੀਟਰਕ ਟਨ, ਪਨਸਪ ਵੱਲੋਂ 86650 ਮੀਟਰਕ ਟਨ, ਪੰਜਾਬ ਰਾਜ ਗੋਦਾਮ ਨਿਗਮ ਵੱਲੋਂ 52279 ਮ...
ਕਿਸਾਨਾਂ ਲਈ ਵੱਡਾ ਹੁਲਾਰਾ: ਹਰਪਾਲ ਚੀਮਾ ਵੱਲੋਂ ‘ਫੂਡ ਪ੍ਰੋਸੈਸਿੰਗ ਕੰਪਲੈਕਸ’ ਦੇ ਉਦਘਾਟਨ

ਕਿਸਾਨਾਂ ਲਈ ਵੱਡਾ ਹੁਲਾਰਾ: ਹਰਪਾਲ ਚੀਮਾ ਵੱਲੋਂ ‘ਫੂਡ ਪ੍ਰੋਸੈਸਿੰਗ ਕੰਪਲੈਕਸ’ ਦੇ ਉਦਘਾਟਨ

Breaking News
ਲੁਧਿਆਣਾ, 28 ਅਪ੍ਰੈਲ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸਿੱਖਿਆ ਅਤੇ ਖੇਤੀਬਾੜੀ ਖੇਤਰ ਵਿੱਚ ਖੋਜ ਨੂੰ ਉਤਸ਼ਾਹਤ ਕਰਨ ਦੀ ਦ੍ਰਿੜ ਵਚਨਬੱਧਤਾ ਤਹਿਤ ਸੂਬੇ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਐਲਾਨ ਕੀਤਾ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ.ਏ.ਯੂ.), ਲੁਧਿਆਣਾ ਨੂੰ ਵਿੱਤੀ ਸਾਲ 2025-26 ਵਿੱਚ ਰਾਜ ਸਰਕਾਰ ਤੋਂ 40 ਕਰੋੜ ਰੁਪਏ ਦੀ ਪੂੰਜੀ ਗ੍ਰਾਂਟ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਪਹਿਲਾਂ ਹੀ ਵਿੱਤੀ ਸਾਲ 2024-25 ਵਿੱਚ 20 ਕਰੋੜ ਰੁਪਏ ਦੀ ਪੂੰਜੀ ਗ੍ਰਾਂਟ ਨਾਲ ਖੇਤੀਬਾੜੀ ਖੋਜ ਅਤੇ ਅਕਾਦਮਿਕ ਬੁਨਿਆਦੀ ਢਾਂਚੇ ਨੂੰ ਅੱਗੇ ਵਧਾਉਣ ਲਈ ਪੀਏਯੂ ਦੇ ਯਤਨਾਂ ਨੂੰ ਲੋੜੀਂਦਾ ਹੁਲਾਰਾ ਦਿੱਤਾ ਗਿਆ ਹੈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਇਹ ਐਲਾਨ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ ਸਥਾਪਿਤ ਕੀਤੇ ਗਏ ‘ਐਗਰੋ ਪ੍ਰੋਸੈਸਿੰਗ ਕੰਪਲੈਕਸ’ ਦਾ ਉਦਘਾਟਨ ਕਰਨ ਮੌਕੇ ਕੀਤਾ, ਜੋ ਕਿ 46 ਲੱਖ ਰੁਪਏ ਦੀ ਮਸ਼ੀਨਰੀ ਨਾਲ ਲੈਸ ਅਤਿ-ਆਧੁਨਿਕ ਕੰਪਲੈਕਸ ਹੈ। ਉਨ੍ਹਾਂ ਇਸ ਮੌਕੇ 2 ਕਰੋੜ ਰੁਪਏ ਦੀ ਲਾਗਤ ਨਾਲ...
ਕਣਕ ਦੀ ਖਰੀਦ ਵਿੱਚ ਰਿਕਾਰਡ ਪ੍ਰਗਤੀ: ਇੱਕ ਦਿਨ ਵਿੱਚ 5 ਲੱਖ ਮੀਟਰਿਕ ਟਨ ਕਣਕ ਦੀ ਹੋਈ ਲਿਫਟਿੰਗ

ਕਣਕ ਦੀ ਖਰੀਦ ਵਿੱਚ ਰਿਕਾਰਡ ਪ੍ਰਗਤੀ: ਇੱਕ ਦਿਨ ਵਿੱਚ 5 ਲੱਖ ਮੀਟਰਿਕ ਟਨ ਕਣਕ ਦੀ ਹੋਈ ਲਿਫਟਿੰਗ

Breaking News
ਚੰਡੀਗੜ੍ਹ, 28 ਅਪ੍ਰੈਲ: ਕਣਕ ਦੇ ਮੌਜੂਦਾ ਖਰੀਦ ਸੀਜ਼ਨ ਦੌਰਾਨ ਇੱਕ ਦਿਨ ਦੀ ਲਿਫਟਿੰਗ 5 ਲੱਖ ਮੀਟਰਿਕ ਟਨ (ਐਲ.ਐਮ.ਟੀ.) ਨੂੰ ਪਾਰ ਕਰ ਗਈ ਹੈ ਅਤੇ ਮੌਜੂਦਾ ਸਮੇਂ 5,26,750 ਮੀਟਰਿਕ ਟਨ ਹੋ ਗਈ ਹੈ। ਇਸ ਸਕਾਰਾਤਮਕ ਰੁਝਾਨ ਨੂੰ ਭਵਿੱਖ ਵਿੱਚ ਵੀ ਜਾਰੀ ਰੱਖਣ ਦੀ ਜ਼ਰੂਰਤ ਹੈ ਕਿਉਂਕਿ ਲਿਫਟਿੰਗ ਵਿੱਚ ਤੇਜ਼ੀ ਲਿਆਉਣਾ ਲਾਜ਼ਮੀ ਹੈ ਅਤੇ ਇਸ ਸਬੰਧੀ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ। ਅੱਜ ਅਨਾਜ ਭਵਨ ਵਿਖੇ ਸਾਰੇ ਡਿਪਟੀ ਕਮਿਸ਼ਨਰਾਂ ਨਾਲ ਵੀਡੀਓ ਕਾਨਫਰੰਸਿੰਗ ਦੌਰਾਨ ਕਣਕ ਦੀ ਖਰੀਦ ਦਾ ਜਾਇਜ਼ਾ ਲੈਂਦਿਆਂ, ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੂੰ ਦੱਸਿਆ ਗਿਆ ਕਿ ਪੰਜਾਬ ਦੀਆਂ ਮੰਡੀਆਂ ਵਿੱਚ ਕਣਕ ਦੀ ਆਮਦ 100 ਲੱਖ ਮੀਟਰਿਕ ਟਨ ਤੋਂ ਪਾਰ ਹੋ ਗਈ ਹੈ। ਉਹਨਾਂ ਅੱਗੇ ਦੱਸਿਆ ਕਿ ਹੁਣ ਤੱਕ 97 ਲੱਖ ਮੀਟ੍ਰਿਕ ਟਨ ਤੋਂ ਵੱਧ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ ਜਦੋਂ ਕਿ ਪਿਛਲੇ ਸਾਲ ਇਸੇ ਸਮੇਂ ਤੱਕ 81 ਲੱਖ ਮੀਟ੍ਰਿਕ ਟਨ ਕਣਕ ਖਰੀਦੀ ਗਈ ਸੀ। ਅਦਾਇਗੀਆਂ ਦੇ ਸਬੰਧ ਵਿੱਚ ਉਹਨਾਂ ਦੱਸਿਆ ਕਿ 20,000 ਕਰੋੜ ਰੁਪਏ ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ ਜਮ੍ਹਾਂ ਕੀਤੇ ਜਾ ...
4.37 ਕਰੋੜ ਰੁਪਏ ਦੀ ਲਾਗਤ ਨਾਲ ਖੰਨਾ ਵਿੱਚ ਸਿੱਖਿਆ ਦੇ ਖੇਤਰ ਵਿੱਚ ਕ੍ਰਾਂਤੀਕਾਰੀ ਬਦਲਾਅ

4.37 ਕਰੋੜ ਰੁਪਏ ਦੀ ਲਾਗਤ ਨਾਲ ਖੰਨਾ ਵਿੱਚ ਸਿੱਖਿਆ ਦੇ ਖੇਤਰ ਵਿੱਚ ਕ੍ਰਾਂਤੀਕਾਰੀ ਬਦਲਾਅ

Hot News
ਖੰਨਾ, 28 ਅਪ੍ਰੈਲ: ਪੰਜਾਬ ਵਿੱਚ ਸਿੱਖਿਆ ਕ੍ਰਾਂਤੀ ਦੇ ਸਕਾਰਾਤਮਕ ਨਤੀਜੇ ਦਿਖਣੇ ਸ਼ੁਰੂ ਹੋ ਗਏ ਹਨ। ਸਕੂਲਾਂ ਵਿੱਚ ਅਤਿ ਆਧੁਨਿਕ ਲੈਬਾਂ ਤੇ ਸਮਾਰਟ ਰੂਮ ਤਿਆਰ ਕਰਨ ਨਾਲ ਜਿੱਥੇ ਵਿਦਿਆਰਥੀਆਂ ਦੀ ਹਾਜ਼ਰੀ ਵੱਧਣੀ ਸ਼ੁਰੂ ਹੋ ਗਈ ਹੈ ਉੱਥੇ ਹੀ ਕਈ ਸਕੂਲਾਂ ਵਿੱਚ ਨਵੇਂ ਵਿਦਿਆਰਥੀਆਂ ਦੀ ਦਾਖਲਾ ਦਰ ਵਿੱਚ ਵੀ ਵਾਧਾ ਹੋਣਾ ਸ਼ੁਰੂ ਹੋ ਗਿਆ ਹੈ। ਖੰਨਾ ਦੇ ਵਿਧਾਇਕ ਅਤੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਹਲਕੇ ਦੇ ਸਕੂਲਾਂ ਦੀ ਨੁਹਾਰ ਬਦਲਣ ਲਈ 7 ਅਪ੍ਰੈਲ ਤੋਂ ਲੈ ਕੇ 19 ਅਪ੍ਰੈਲ, 2025 ਤੱਕ 32 ਸਕੂਲਾਂ ਵਿੱਚ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦੇ ਉਦਘਾਟਨ ਕੀਤੇ ਹਨ। ਇਨ੍ਹਾਂ ਵਿਕਾਸ ਕਾਰਜਾਂ ਉੱਤੇ ‘ਪੰਜਾਬ ਸਿੱਖਿਆ ਕ੍ਰਾਂਤੀ’ ਤਹਿਤ 4.37 ਕਰੋੜ ਰੁਪਏ ਦੇ ਕਰੀਬ ਖਰਚਾ ਕੀਤਾ ਗਿਆ ਹੈ। ਸੌਂਦ ਨੇ ਦੱਸਿਆ ਕਿ ਸਿੱਖਿਆ ਕ੍ਰਾਂਤੀ ਦੇ ਪਹਿਲੇ ਮਹੀਨੇ ਹੀ ਸਰਕਾਰੀ ਸਕੂਲਾਂ ਵਿੱਚ ਸਾਰਥਕ ਤੇ ਸਕਾਰਾਤਮਕ ਤਬਦੀਲੀ ਵੇਖਣ ਨੂੰ ਮਿਲ ਰਹੀ ਹੈ। ਉਨ੍ਹਾਂ ਕਿਹਾ ਕਿ ਜਲਦ ਹੀ ਪੰਜਾਬ ਦੇ ਸਾਰੇ ਸਕੂਲਾਂ ਦੀ ਦਸ਼ਾ ਤੇ ਦਿਸ਼ਾ ਬਦਲ ਦਿੱਤੀ ਜਾਵੇਗੀ।17 ਅਪ੍ਰੈਲ ਨੂੰ ਤਰੁਨਪ੍ਰੀਤ ਸਿੰਘ ਸੌਂਦ ਨੇ ਰਘਵੀਰ ਸਿੰਘ ਫਰੀਡਮ ਫਾਈਟਰ ਪੀਐਮ ਸ਼੍ਰੀ ...
ਅਨੁਸੂਚਿਤ ਜਾਤੀਆਂ ਵਿਦਿਆਰਥੀਆਂ ਦੇ ਸਕਾਲਰਸ਼ਿਪ ਨਾਲ ਸਬੰਧਤ ਮਾਮਲੇ ਲੋਕ ਸਭਾ ਵਿੱਚ ਚੁੱਕਾਂਗਾ: ਮੀਤ ਹੇਅਰ

ਅਨੁਸੂਚਿਤ ਜਾਤੀਆਂ ਵਿਦਿਆਰਥੀਆਂ ਦੇ ਸਕਾਲਰਸ਼ਿਪ ਨਾਲ ਸਬੰਧਤ ਮਾਮਲੇ ਲੋਕ ਸਭਾ ਵਿੱਚ ਚੁੱਕਾਂਗਾ: ਮੀਤ ਹੇਅਰ

Punjab Politics
ਚੰਡੀਗੜ੍ਹ, 28 ਅਪ੍ਰੈਲ: ਪੰਜਾਬ ਰਾਜ ਦੇ ਅਨੁਸੂਚਿਤ ਜਾਤੀਆਂ ਵਿਦਿਆਰਥੀਆਂ ਦੇ ਸਕਾਲਰਸ਼ਿਪ ਨਾਲ ਸਬੰਧਤ ਮਾਮਲੇ ਲੋਕ ਸਭਾ ਵਿੱਚ ਚੁੱਕਾਂਗਾ। ਇਹ ਪ੍ਰਗਟਾਵਾ ਅੱਜ ਇੱਥੇ ਸੰਗਰੂਰ ਲੋਕ ਸਭਾ ਹਲਕਾ ਤੋਂ ਮੈਂਬਰ ਪਾਰਲੀਮੈਂਟ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਇੱਥੇ ਪੰਜਾਬ ਰਾਜ ਦੇ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ. ਜਸਵੀਰ ਸਿੰਘ ਗੜ੍ਹੀ ਨਾਲ ਮੁਲਾਕਾਤ ਦੌਰਾਨ ਕੀਤਾ।ਸ੍ਰੀ ਮੀਤ ਹੇਅਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਅਨੁਸੂਚਿਤ ਜਾਤੀਆਂ ਦੇ ਲੋਕਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਲਗਾਤਾਰ ਇਸ ਦਿਸ਼ਾ ਵਿੱਚ ਕੰਮ ਕਰ ਰਹੀ ਹੈ। ਮੁਲਾਕਾਤ ਦੌਰਾਨ ਐਸ.ਸੀ. ਕਮਿਸ਼ਨ ਦੇ ਚੇਅਰਮੈਨ ਸ. ਜਸਵੀਰ ਸਿੰਘ ਗੜ੍ਹੀ ਨਾਲ ਗੱਲਬਾਤ ਕਰਦਿਆਂ ਸ੍ਰੀ ਮੀਤ ਹੇਅਰ ਨੇ ਕਿਹਾ ਕਿ ਪਿਛਲੀ ਸਰਕਾਰਾਂ ਦੀਆਂ ਗਲਤੀਆਂ ਕਾਰਨ ਸੂਬੇ ਦੇ ਲੱਖਾਂ ਅਨੁਸੂਚਿਤ ਜਾਤੀਆਂ ਵਿਦਿਆਰਥੀਆਂ ਨੂੰ ਸਮੇਂ ਸਿਰ ਸਕਾਲਰਸ਼ਿਪ ਨਹੀਂ ਮਿਲੀ, ਜਿਸ ਕਾਰਨ ਉਹਨਾਂ ਨੂੰ ਕਈ ਕਿਸਮ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਉਨ੍ਹਾਂ ਕਿਹਾ ਕਿ ਪਿਛਲੀ ਸਰਕਾਰ ਦੀ ਗ਼ਲਤ ਨੀਤੀਆਂ ਕਾਰਨ ਸਕਾਲਰਸ਼ਿਪ ਸਕੀਮ ਦਾ ਲ...
ਸਰਕਾਰ ਹੈਮਸ ਤਕਨਾਲੋਜੀ ਨਾਲ ਆਵਾਜਾਈ ਸੇਵਾਵਾਂ ਵਿੱਚ ਬਿਹਤਰ ਪਾਰਦਰਸ਼ਤਾ ਯਕੀਨੀ ਬਣਾਏਗੀ: ਲਾਲਜੀਤ ਸਿੰਘ ਭੁੱਲਰ

ਸਰਕਾਰ ਹੈਮਸ ਤਕਨਾਲੋਜੀ ਨਾਲ ਆਵਾਜਾਈ ਸੇਵਾਵਾਂ ਵਿੱਚ ਬਿਹਤਰ ਪਾਰਦਰਸ਼ਤਾ ਯਕੀਨੀ ਬਣਾਏਗੀ: ਲਾਲਜੀਤ ਸਿੰਘ ਭੁੱਲਰ

Breaking News
ਰੂਪਨਗਰ, 28 ਅਪ੍ਰੈਲ: ਹੈਮਸ ਤਕਨਾਲੋਜੀ ਅਪਣਾਉਣ ਨਾਲ ਪੰਜਾਬ ਦੀਆਂ ਟਰਾਂਸਪੋਰਟ ਸੇਵਾਵਾਂ ‘ਚ ਹੋਰ ਪਾਰਦਰਸ਼ਤਾ ਆਵੇਗੀ ਅਤੇ ਇਹ ਪਾਇਲਟ ਪ੍ਰੋਜੈਕਟ ਲਾਗੂ ਕਰਨ ਉਪਰੰਤ ਸੂਬੇ ਦੇ ਸਾਰੇ ਡਰਾਇਵਿੰਗ ਟੈਸਟ ਟਰੈਕਾਂ ਦੀ ਕਾਰਗੁਜ਼ਾਰੀ ‘ਚ ਜ਼ਿਕਰਯੋਗ ਸੁਧਾਰ ਹੋਵੇਗਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਆਰ.ਟੀ.ਓ ਦਫਤਰ ਰੋਪੜ ਦਾ ਦੌਰਾ ਕਰਨ ਮੌਕੇ ਕੀਤਾ। ਉਨ੍ਹਾਂ ਕਿਹਾ ਕਿ ਡਰਾਇਵਿੰਗ ਟੈਸਟ ਟਰੈਕ ਦੀ ਕਾਰਗੁਜ਼ਾਰੀ ਵਿੱਚ ਵਿੱਚ ਹੋਰ ਪਾਰਦਰਸ਼ਤਾ ਅਤੇ ਤੇਜ਼ੀ ਲਿਆਉਣ ਲਈ, ਪੰਜਾਬ ਸਰਕਾਰ ਜਲਦ ਹੈਮਸ (ਹਾਰਨੇਸਿੰਗ ਆਟੋਮੋਬਾਈਲ ਫਾਰ ਸੇਫਟੀ) ਆਰਟੀਫੀਸ਼ੀਅਲ ਇੰਟੈਲੀਜੈਂਸ (ਏ ਆਈ) ਤਕਨੀਕ ਉੱਤੇ ਆਧਾਰਿਤ ਆਟੋਮੇਟਿਡ ਡ੍ਰਾਈਵਰ ਲਾਇਸੈਂਸ ਟੈਸਟ ਸਿਸਟਮ ਵਿਕਸਿਤ ਕਰੇਗੀ।ਉਨ੍ਹਾਂ ਕਿਹਾ ਕਿ ਭਾਰਤ ਵਿੱਚ ਸੜਕ ਹਾਦਸਿਆਂ ਬਾਰੇ ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰਾਲੇ ਦੁਆਰਾ ਜਾਰੀ ਕੀਤੇ ਤਾਜ਼ਾ ਅੰਕੜਿਆਂ ਅਨੁਸਾਰ, ਭਾਰਤ ਵਿੱਚ ਸੜਕ ਹਾਦਸਿਆਂ ਕਾਰਨ ਹੋਈਆਂ ਮੌਤਾਂ ਵਿਸ਼ਵ ਵਿੱਚ ਸਭ ਤੋਂ ਵੱਧ ਸਨ। ਉਨ੍ਹਾਂ ਕਿਹਾ ਕਿ ਉਪਲਬਧ ਅੰਕੜਿਆਂ ਅਨੁਸਾਰ, ਭਾਰਤ ਵਿੱਚ ਜ਼ਿਆਦਾਤਰ ਸੜਕ ਹਾਦਸੇ ਡਰ...
ਡੀਜੀਪੀ ਗੌਰਵ ਯਾਦਵ ਨੇ ਅੱਜ (ਮੰਗਲਵਾਰ) ਸਾਰੇ ਐਸਐਸਪੀਜ਼ ਅਤੇ ਸੀਪੀਜ਼ ਨਾਲ ਸਮੀਖਿਆ ਮੀਟਿੰਗ ਬੁਲਾਈ

ਡੀਜੀਪੀ ਗੌਰਵ ਯਾਦਵ ਨੇ ਅੱਜ (ਮੰਗਲਵਾਰ) ਸਾਰੇ ਐਸਐਸਪੀਜ਼ ਅਤੇ ਸੀਪੀਜ਼ ਨਾਲ ਸਮੀਖਿਆ ਮੀਟਿੰਗ ਬੁਲਾਈ

Hot News
ਚੰਡੀਗੜ੍ਹ, 28 ਅਪ੍ਰੈਲ: ਨਸ਼ਿਆਂ ਦੇ ਖਾਤਮੇ ਲਈ ਵਿੱਢੀ ਸੂਬਾ ਪੱਧਰੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਦੌਰਾਨ ਨਸ਼ਾ ਤਸਕਰੀ ਕਰਨ ਵਾਲੇ ਨੈੱਟਵਰਕਾਂ ਨੂੰ ਵੱਡਾ ਕਾਨੂੰਨੀ ਝਟਕਾ ਦਿੰਦਿਆਂ, ਪੰਜਾਬ ਪੁਲਿਸ ਨੇ 1 ਮਾਰਚ, 2025 ਤੋਂ ਐਨਡੀਪੀਐਸ ਐਕਟ ਦੇ ਮਾਮਲਿਆਂ ਵਿੱਚ 89 ਫੀਸਦੀ ਸਜ਼ਾ ਦਰ ਪ੍ਰਾਪਤ ਕਰਕੇ ਕਾਨੂੰਨੀ ਪੱਖ 'ਤੇ ਮਹੱਤਵਪੂਰਨ ਸਫਲਤਾ ਹਾਸਲ ਕੀਤੀ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਜਾਣਕਾਰੀ ਅਨੁਸਾਰ, 1 ਮਾਰਚ, 2025 ਤੋਂ ਸੂਬੇ ਭਰ ਵਿੱਚ ਐਨਡੀਪੀਐਸ ਐਕਟ ਦੇ ਕੁੱਲ 836 ਕੇਸਾਂ ਦਾ ਫੈਸਲਾ ਕੀਤਾ ਗਿਆ, ਜਿਨ੍ਹਾਂ ਵਿੱਚੋਂ 744 ਮਾਮਲਿਆਂ ਵਿੱਚ ਦੋਸ਼ ਸਾਬਤ ਹੋਏ ਹਨ।ਪੰਜਾਬ ਪੁਲਿਸ ਹੈੱਡਕੁਆਰਟਰ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਡੀਜੀਪੀ ਨੇ ਕਿਹਾ, “ਇਨ੍ਹਾਂ ਮਾਮਲਿਆਂ ਵਿੱਚ, 144 ਡਰੱਗ ਸਰਗਨਿਆਂ ਨੂੰ 10 ਸਾਲ ਜਾਂ ਇਸ ਤੋਂ ਵੱਧ ਕੈਦ ਦੀ ਸਖ਼ਤ ਸਜ਼ਾ ਸੁਣਾਈ ਗਈ ਹੈ, ਜੋ ਕਿ ਨਸ਼ਾ ਤਸਕਰੀ ਦੇ ਮਾਮਲਿਆਂ ਵਿੱਚ ਕਾਨੂੰਨ ਲਾਗੂਕਰਨ ਅਤੇ ਨਿਆਂਇਕ ਪ੍ਰਕਿਰਿਆਵਾਂ ਦੀ ਗੰਭੀਰਤਾ ਨੂੰ ਦਰਸਾਉਂਦੀ ਹੈ।” ਇਸ ਮੌਕੇ ਉਨ੍ਹਾਂ ਦੇ ਨਾਲ ਸ...