ਪੰਜਾਬ ਸਰਕਾਰ ਦਾ ਇੱਕ ਹੋਰ ਲੋਕ-ਪੱਖੀ ਕਦਮ- ਹੁਣ ਸਰਕਾਰੀ ਅਧਿਕਾਰੀ ਰਹਿਣਗੇ 24 ਘੰਟੇ ਉਪਲਬਧ
ਚੰਡੀਗੜ੍ਹ, 28 ਅਪ੍ਰੈਲ : ਜਨਤਕ ਸੇਵਾ ਪ੍ਰਦਾਨ ਕਰਨ ਨੂੰ ਸੁਚਾਰੂ ਬਣਾਉਣ ਦੇ ਉਦੇਸ਼ ਨਾਲ ਇੱਕ ਮਹੱਤਵਪੂਰਨ ਪ੍ਰਸ਼ਾਸਕੀ ਸੁਧਾਰ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਸਾਰੇ ਸਰਕਾਰੀ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਦਫ਼ਤਰੀ ਸਮੇਂ ਤੋਂ ਬਾਅਦ ਵੀ ਆਪਣੇ ਮੋਬਾਈਲ ਫੋਨਾਂ ਰਾਹੀਂ ਜਨਤਾ ਤੱਕ ਪਹੁੰਚਯੋਗ ਰਹਿਣ ਲਈ ਨਿਰਦੇਸ਼ ਜਾਰੀ ਕੀਤੇ ਹਨ। ਇਹ ਕਦਮ ਆਮ ਆਦਮੀ ਪਾਰਟੀ (ਆਪ) ਦੀ ਪ੍ਰਸ਼ਾਸਨ ਨੂੰ ਲੋਕਾਂ ਦੇ ਨੇੜੇ ਲਿਆਉਣ ਅਤੇ ਉਨ੍ਹਾਂ ਦੀਆਂ ਮਸਲਿਆਂ ਨੂੰ ਤੁਰੰਤ ਹੱਲ ਕਰਨ ਦੀ ਅਟੱਲ ਵਚਨਬੱਧਤਾ ਨੂੰ ਦਰਸਾਉਂਦਾ ਹੈ। ਵਿਧਾਇਕ ਅੰਮ੍ਰਿਤਪਾਲ ਸੁਖਾਨੰਦ ਨੇ ਮਾਨ ਸਰਕਾਰ ਦੇ ਫੈਸਲੇ ਦੀ ਸ਼ਲਾਘਾ ਕਰਦਿਆਂ ਇਸਨੂੰ "ਸ਼ਾਸਨ ਵਿੱਚ ਜਨਤਾ ਦੇ ਵਿਸ਼ਵਾਸ ਨੂੰ ਹੋਰ ਮਜ਼ਬੂਤ ਕਰਨ ਲਈ ਇੱਕ ਇਤਿਹਾਸਕ ਕਦਮ" ਦਸਿਆ। ਉਨ੍ਹਾਂ ਕਿਹਾ, "ਪੰਜਾਬ ਵਿੱਚ 'ਆਪ' ਸਰਕਾਰ ਬਣਨ ਤੋਂ ਬਾਅਦ, ਸਾਡੀ ਤਰਜੀਹ ਹਮੇਸ਼ਾ ਇਹ ਯਕੀਨੀ ਬਣਾਉਣਾ ਰਹੀ ਹੈ ਕਿ ਆਮ ਆਦਮੀ, ਜਿਸ ਕੋਲ ਪ੍ਰਭਾਵ ਜਾਂ ਕੋਈ ਸਿਫਾਰਸ਼ ਨਹੀਂ ਹੈ, ਆਪਣੇ ਮੁੱਦਿਆਂ ਨੂੰ ਰੁਕਾਵਟਾਂ ਤੋਂ ਬਿਨਾਂ ਹੱਲ ਕਰਵਾ ਸਕੇ।ਇਸ ਨਿਰਦੇਸ਼ ਦੇ ਤਹਿਤ ਸਾਰੇ ਸਰਕਾਰੀ ਵਿਭਾਗਾਂ ਨੂੰ ਇ...








