ਅਮਨ ਅਰੋੜਾ ਵੱਲੋਂ ਕੇਂਦਰੀ ਮੰਤਰੀ ਨੂੰ ਹੁਨਰਮੰਦ ਉਪਰਾਲਿਆਂ ਲਈ ਇੱਕੋ ਸੰਪਰਕ ਬਿੰਦੂ ਮਨੋਨੀਤ ਕਰਨ ਦੀ ਅਪੀਲ
ਚੰਡੀਗੜ੍ਹ, 28 ਅਗਸਤ: ਪੰਜਾਬ ਦੇ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਸ੍ਰੀ ਅਮਨ ਅਰੋੜਾ ਨੇ ਅੱਜ ਕੇਂਦਰੀ ਹੁਨਰ ਵਿਕਾਸ ਅਤੇ ਉੱਦਮਤਾ ਬਾਰੇ ਰਾਜ ਮੰਤਰੀ ਸ੍ਰੀ ਜਯੰਤ ਚੌਧਰੀ ਨੂੰ ਹੁਨਰ ਵਿਕਾਸ ਅਤੇ ਉੱਦਮਤਾ ਮੰਤਰਾਲੇ ਨੂੰ ਸਾਰੀਆਂ ਹੁਨਰ ਵਿਕਾਸ ਪਹਿਲਕਦਮੀਆਂ ਲਈ ਇੱਕੋ ਇੱਕ ਸੰਪਰਕ ਬਿੰਦੂ ਵਜੋਂ ਮਨੋਨੀਤ ਕਰਨ ਦੀ ਅਪੀਲ ਕੀਤੀ ਤਾਂ ਜੋ ਕੇਂਦਰ ਸਰਕਾਰ ਦੀਆਂ ਹੁਨਰ ਵਿਕਾਸ ਸਕੀਮਾਂ ਦੀ ਨਿਗਰਾਨੀ ਅਤੇ ਲਾਗੂਕਰਨ ਵਿੱਚ ਇਕਸਾਰਤਾ ਲਿਆਂਦੀ ਜਾ ਸਕੇ।
ਅੱਜ ਇੱਥੇ ਇੱਕ ਹੋਟਲ ਵਿੱਚ ਕਰਵਾਏ ਹੁਨਰ ਵਿਕਾਸ ਮੰਤਰੀਆਂ ਦੇ ਖੇਤਰੀ ਸੰਮੇਲਨ ਨੂੰ ਸੰਬੋਧਨ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਹੁਨਰ ਵਿਕਾਸ ਵਿੱਚ ਵਾਧਾ ਕਰਨ ਸਬੰਧੀ ਦੋ ਮੁੱਖ ਉਪਾਵਾਂ ਬਾਰੇ ਸੁਝਾਅ ਦਿੱਤੇ ਕਿ ਹੁਨਰ ਯੋਜਨਾਵਾਂ ਵਿੱਚ 3-5 ਸਾਲਾਂ ਦੀ ਨਿਰੰਤਰਤਾ ਨੂੰ ਯਕੀਨੀ ਬਣਾਇਆ ਜਾਵੇ ਤਾਂ ਜੋ ਨੌਜਵਾਨਾਂ ਨੂੰ ਬਿਹਤਰ ਯੋਜਨਾਬੰਦੀ ਅਤੇ ਵਿਕਲਪ ਪ੍ਰਦਾਨ ਕੀਤੇ ਜਾ ਸਕਣ ਅਤੇ ਸੂਬਾਈ ਹੁਨਰ ਮਿਸ਼ਨਾਂ ਰਾਹੀਂ ਕੇਂਦਰੀ ਹੁਨਰ ਸਿਖਲਾਈ ਯੋਜਨਾਵਾਂ ਨੂੰ ਲਾਗੂ ਕੀਤਾ ਜਾਵੇ ਤਾਂ ਜੋ ਵਧੇਰ...








