ਆਸਟਰੇਲੀਆ ਦੇ ਸੰਸਦ ਮੈਂਬਰ ਡਾਇਲਨ ਵਾਈਟ ਨੇ ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨਾਲ ਕੀਤੀ ਮੁਲਾਕਾਤ
ਚੰਡੀਗੜ੍ਹ, 24 ਅਪ੍ਰੈਲ : ਆਸਟਰੇਲੀਆ ਦੇ ਟਾਰਨੀਟ ਹਲਕੇ ਤੋਂ ਸੰਸਦ ਮੈਂਬਰ ਡਾਇਲਨ ਵਾਈਟ ਨੇ ਅੱਜ ਚੰਡੀਗੜ੍ਹ ਵਿਖੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨਾਲ, ਉਨ੍ਹਾਂ ਦੇ ਨਿਵਾਸ ਸਥਾਨ ’ਤੇ ਮੁਲਾਕਾਤ ਕੀਤੀ। ਦੋਵਾਂ ਨੇਤਾਵਾਂ ਨੇ ਕਈ ਮਹੱਤਵਪੂਰਨ ਮੁੱਦਿਆਂ ’ਤੇ ਚਰਚਾ ਕੀਤੀ। ਸਪੀਕਰ ਸੰਧਵਾਂ ਨੇ ਆਸਟਰੇਲੀਆ ਅਤੇ ਭਾਰਤ ਵਿਚਕਾਰ ਸਿੱਖਿਆ, ਸਿਹਤ, ਖੇਡਾਂ ਅਤੇ ਖੇਤੀਬਾੜੀ ਦੇ ਖੇਤਰਾਂ ਵਿੱਚ ਹੋਰ ਵਧੇਰੇ ਸਹਿਯੋਗ ਦੀ ਲੋੜ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਅਜਿਹੀਆਂ ਸਾਂਝੇਦਾਰੀਆਂ ਦੋਵਾਂ ਦੇਸ਼ਾਂ ਦੇ ਲੋਕਾਂ ਨੂੰ ਲਾਭ ਪਹੁੰਚਾਉਣਗੀਆਂ। ਉਨ੍ਹਾਂ ਨੇ ਆਸਟਰੇਲੀਆਈ ਯੂਨੀਵਰਸਿਟੀਆਂ ਨੂੰ ਅਤਿ-ਆਧੁਨਿਕ ਤਕਨਾਲੋਜੀਆਂ ਸਾਂਝੀਆਂ ਕਰਨ ਲਈ ਪੰਜਾਬ-ਅਧਾਰਤ ਸੰਸਥਾਵਾਂ ਨਾਲ ਭਾਈਵਾਲੀ ਕਰਨ ਦਾ ਸੱਦਾ ਵੀ ਦਿੱਤਾ। ਉਨ੍ਹਾਂ ਨੇ, ਵਿਸ਼ੇਸ਼ ਤੌਰ ਤੇ ਆਸਟਰੇਲੀਆਈ ਯੂਨੀਵਰਸਿਟੀਆਂ ਅਤੇ ਬਾਬਾ ਫਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਵਿਚਕਾਰ ਸਹਿਯੋਗ ਦਾ ਪ੍ਰਸਤਾਵ ਰੱਖਿਆ ਤਾਂ ਜੋ ਨਵੀਨਤਾ ਨੂੰ ਅੱਗੇ ਵਧਾਇਆ ਜਾ ਸਕੇ ਅਤੇ ਆਪਸੀ ਲਾਭ ਲਿਆ ਜਾ ਸਕੇ।ਸਪੀਕਰ ਸੰਧਵਾਂ ਨੇ ,ਹਰੀ ਊਰਜਾ ਦੀ ਵਿਕਾਸ ਵਿੱਚ ਪੰਜਾਬ ਦੀਆਂ...








