Saturday, May 23Malwa News
Shadow

Tag: breaking news

ਤਾਮਿਲਨਾਡੂ ਦੀ ‘ਮੁੱਖ ਮੰਤਰੀ ਬਰੇਕਫਾਸਟ ਸਕੀਮ’ ਨੂੰ ਪੰਜਾਬ ਵਿੱਚ ਲਾਗੂ ਕਰਨ ਦੀ ਸੰਭਾਵਨਾ ਲੱਭਾਂਗੇ: ਮੁੱਖ ਮੰਤਰੀ ਭਗਵੰਤ ਮਾਨ

ਤਾਮਿਲਨਾਡੂ ਦੀ ‘ਮੁੱਖ ਮੰਤਰੀ ਬਰੇਕਫਾਸਟ ਸਕੀਮ’ ਨੂੰ ਪੰਜਾਬ ਵਿੱਚ ਲਾਗੂ ਕਰਨ ਦੀ ਸੰਭਾਵਨਾ ਲੱਭਾਂਗੇ: ਮੁੱਖ ਮੰਤਰੀ ਭਗਵੰਤ ਮਾਨ

Breaking News
ਚੇਨਈ, 26 ਅਗਸਤ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਤਾਮਿਲਨਾਡੂ ਦੀ ‘ਮੁੱਖ ਮੰਤਰੀ ਬਰੇਕਫਾਸਟ ਸਕੀਮ’ ਨੂੰ ਪੰਜਾਬ ਵਿੱਚ ਲਾਗੂ ਕਰਨ ਦੀਆਂ ਸੰਭਾਵਨਾਵਾਂ ਤਲਾਸ਼ੀਆਂ ਜਾਣਗੀਆਂ। ਸ਼ਹਿਰੀ ਖ਼ੇਤਰਾਂ ਵਿੱਚ ਇਸ ਸਕੀਮ ਦੇ ਵਿਸਤਾਰ ਦੀ ਸ਼ੁਰੂਆਤ ਸਬੰਧੀ ਕਰਵਾਏ ਸਮਾਗਮ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਇਸ ਅਹਿਮ ਮੌਕੇ ਹਾਜ਼ਰੀ ਸਾਡੇ ਲਈ ਬਹੁਤ ਮਾਣ ਅਤੇ ਨਿੱਜੀ ਤੌਰ ਉੱਤੇ ਤਸੱਲੀ ਵਾਲੀ ਗੱਲ ਹੈ। ਤਾਮਿਲਨਾਡੂ ਦੇ ਸਾਬਕਾ ਮੁੱਖ ਮੰਤਰੀ ਐਮ. ਕਰੁਨਾਨਿਧੀ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਕੱਦਾਵਰ ਆਗੂ ਨੇ ਲਗਾਤਾਰ ਸੂਬਿਆਂ ਦੇ ਅਧਿਕਾਰਾਂ ਲਈ ਆਵਾਜ਼ ਬੁਲੰਦ ਕੀਤੀ। ਉਨ੍ਹਾਂ ਕਿਹਾ ਕਿ ਹੁਣ ਮੁੱਖ ਮੰਤਰੀ ਐਮ.ਕੇ. ਸਟਾਲਿਨ ਉਸੇ ਸਮਰਪਣ ਨਾਲ ਆਪਣੇ ਪਿਤਾ ਦੀ ਵਿਰਾਸਤ ਨੂੰ ਅੱਗੇ ਲੈ ਕੇ ਜਾ ਰਹੇ ਹਨ। ਮੁੱਖ ਮੰਤਰੀ ਨੇ ਤਾਮਿਲਨਾਡੂ ਦੇ ਲੋਕਾਂ ਖ਼ਾਸ ਤੌਰ ਉੱਤੇ ਐਮ.ਕੇ. ਸਟਾਲਿਨ ਦਾ ਇਸ ਸਮਾਗਮ ਲਈ ਮੁੱਖ ਮਹਿਮਾਨ ਵਜੋਂ ਸੱਦਣ ਲਈ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਹ ਸੱਦਾ ਸਿਰਫ਼ ਨਿੱਜੀ ਮਾਣ ਵਾਲੀ ਗੱਲ ਨਹੀਂ ਹੈ, ਸਗੋਂ ਇਹ ਸਾਰੇ ਪੰਜਾਬੀ...
ਪੰਜਾਬ ਪੁਲਿਸ ਨੇ ਐਨਡੀਆਰਐਫ, ਐਸਡੀਆਰਐਫ ਅਤੇ ਫੌਜ ਨਾਲ ਮਿਲ ਕੇ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਬਚਾਅ ਕਾਰਜਾਂ ਨੂੰ ਕੀਤਾ ਤੇਜ਼

ਪੰਜਾਬ ਪੁਲਿਸ ਨੇ ਐਨਡੀਆਰਐਫ, ਐਸਡੀਆਰਐਫ ਅਤੇ ਫੌਜ ਨਾਲ ਮਿਲ ਕੇ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਬਚਾਅ ਕਾਰਜਾਂ ਨੂੰ ਕੀਤਾ ਤੇਜ਼

Hot News
ਚੰਡੀਗੜ੍ਹ, 26 ਅਗਸਤ: ਜਲ ਸਰੋਤ ਖੇਤਰਾਂ ਵਿੱਚ ਭਾਰੀ ਮੀਂਹ ਕਾਰਨ ਸਤਲੁਜ, ਬਿਆਸ, ਰਾਵੀ ਅਤੇ ਉਝ ਦਰਿਆਵਾਂ ਵਿੱਚ ਪਾਣੀ ਦੇ ਵਧ ਰਹੇ ਪੱਧਰ ਦੇ ਮੱਦੇਨਜ਼ਰ, ਪੰਜਾਬ ਪੁਲਿਸ ਨੇ ਭਾਰਤੀ ਫੌਜ, ਸੀਮਾ ਸੁਰੱਖਿਆ ਬਲ (ਬੀਐਸਐਫ), ਨੈਸ਼ਨਲ ਡਿਜਾਸਟਰ ਰਿਸਪਾਂਸ ਫੋਰਸ (ਐਨਡੀਆਰਐਫ) ਅਤੇ ਸਟੇਟ ਡਿਜਾਸਟਰ ਰਿਸਪਾਂਸ ਫੋਰਸ (ਐਸਡੀਆਰਐਫ) ਦੀਆਂ ਟੀਮਾਂ ਨਾਲ ਮਿਲ ਕੇ ਸੂਬੇ ਦੇ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਬਚਾਅ ਅਤੇ ਨਿਕਾਸੀ ਕਾਰਜ ਤੇਜ਼ ਕਰ ਦਿੱਤੇ ਹਨ। ਹੜ੍ਹਾਂ ਤੋਂ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਪਠਾਨਕੋਟ, ਹੁਸ਼ਿਆਰਪੁਰ, ਗੁਰਦਾਸਪੁਰ, ਕਪੂਰਥਲਾ, ਤਰਨ ਤਾਰਨ, ਫਾਜ਼ਿਲਕਾ ਅਤੇ ਫਿਰੋਜ਼ਪੁਰ ਸ਼ਾਮਲ ਹਨ। ਸਪੈਸ਼ਲ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ, ਜੋ ਕਿ ਸੂਬੇ ਵਿੱਚ ਹੜ੍ਹਾਂ ਦੀ ਸਥਿਤੀ ਦੀ ਨਿੱਜੀ ਤੌਰ 'ਤੇ ਨਿਗਰਾਨੀ ਕਰ ਰਹੇ ਹਨ, ਨੇ ਕਿਹਾ ਕਿ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਦੇ ਐਸਐਸਪੀਜ਼ ਨੂੰ ਫੀਲਡ ਵਿੱਚ ਰਹਿਣ ਅਤੇ ਆਪੋ-ਆਪਣੇ ਜ਼ਿਲ੍ਹਿਆਂ ਵਿੱਚ ਸਥਿਤੀ ਦੀ ਨਿਯਮਤ ਤੌਰ 'ਤੇ ਨਿਗਰਾਨੀ ਕਰਨ ਲਈ ਕਿਹਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ...
ਸਤਲੁਜ ਦਰਿਆ ਨਾਲ ਲੱਗਦੇ ਹੜ੍ਹ ਸੰਭਾਵਿਤ ਖੇਤਰਾਂ ’ਤੇ ਜਲੰਧਰ ਪ੍ਰਸ਼ਾਸਨ ਦੀ ਪੈਨੀ ਨਜ਼ਰ

ਸਤਲੁਜ ਦਰਿਆ ਨਾਲ ਲੱਗਦੇ ਹੜ੍ਹ ਸੰਭਾਵਿਤ ਖੇਤਰਾਂ ’ਤੇ ਜਲੰਧਰ ਪ੍ਰਸ਼ਾਸਨ ਦੀ ਪੈਨੀ ਨਜ਼ਰ

Local
ਜਲੰਧਰ, 26 ਅਗਸਤ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਲਗਾਤਾਰ ਪੈ ਰਹੇ ਮੀਂਹ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਤਲੁਜ ਨਾਲ ਲੱਗਦੇ ਹੜ੍ਹ ਸੰਭਾਵਿਤ ਖੇਤਰਾਂ ਵਿੱਚ ਸਥਿਤੀ ’ਤੇ 24 ਘੰਟੇ ਚੌਕਸੀ ਨਾਲ ਨਜ਼ਰ ਰੱਖੀ ਜਾ ਰਹੀ ਹੈ ਅਤੇ ਹੜ੍ਹਾਂ ਵਰਗੇ ਕਿਸੇ ਵੀ ਹਾਲਾਤ ਨਾਲ ਨਜਿੱਠਣ ਲਈ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਤਿਆਰ ਹੈ।    ਡਿਪਟੀ ਕਮਿਸ਼ਨਰ ਨੇ ਕਿਹਾ ਕਿ ਲੋਕਾਂ ਨੂੰ ਘਬਰਾਉਣ ਦੀ ਬਿਲਕੁਲ ਲੋੜ ਨਹੀਂ ਹੈ, ਕਿਉਂਕਿ ਦਰਿਆ ਦਾ ਪਾਣੀ ਖਤਰੇ ਦੇ ਨਿਸ਼ਾਨ ਤੋਂ ਹੇਠਾਂ ਹੈ। ਉਨ੍ਹਾਂ ਕਿਹਾ ਕਿ ਇਸਦੇ ਬਾਵਜੂਦ ਪ੍ਰਸ਼ਾਸਨ ਹਰ ਸਥਿਤੀ ਦਾ ਮੁਕਾਬਲਾ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ।    ਡਾ. ਅਗਰਵਾਲ ਨੇ ਕਿਹਾ ਕਿ ਉਨ੍ਹਾਂ ਵੱਲੋਂ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਖੁਦ ਫੀਲਡ ਵਿੱਚ ਜਾ ਕੇ ਸਥਿਤੀ ਦਾ ਜਾਇਜ਼ਾ ਲੈਣ ਦੇ ਨਿਰਦੇਸ਼ ਪਹਿਲਾਂ ਹੀ ਜਾਰੀ ਕੀਤੇ ਜਾ ਚੁੱਕੇ ਹਨ, ਤਾਂ ਜੋ ਕਿਸੇ ਵੀ ਅਣਸੁਖਾਵੀਂ ਸਥਿਤੀ ਨੂੰ ਸਮੇਂ ਸਿਰ ਕੰਟਰੋਲ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਦਰਿਆ ਵਿੱਚ ਪਾਣੀ ਦਾ ਪੱਧਰ ਵਧਣ ਕਾਰਨ ਜੇਕਰ ਹੜ੍ਹ ਵਰਗੇ ਕੋਈ ਵੀ ਹਾਲਾਤ...
ਡਿਪਟੀ ਕਮਿਸ਼ਨਰ ਨੇ ਸੰਭਾਵੀ ਹੜ੍ਹਾਂ ਦੇ ਮੱਦੇਨਜ਼ਰ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਡਿਪਟੀ ਕਮਿਸ਼ਨਰ ਨੇ ਸੰਭਾਵੀ ਹੜ੍ਹਾਂ ਦੇ ਮੱਦੇਨਜ਼ਰ ਅਧਿਕਾਰੀਆਂ ਨਾਲ ਕੀਤੀ ਮੀਟਿੰਗ

Local
ਮਾਨਸਾ, 26 ਅਗਸਤ:           ਸੰਭਾਵੀ ਹੜ੍ਹਾਂ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ ਨੇ ਅਧਿਕਾਰੀਆਂ ਨਾਲ ਇਕ ਵਿਸ਼ੇਸ਼ ਮੀਟਿੰਗ ਕੀਤੀ।           ਡਿਪਟੀ ਕਮਿਸ਼ਨਰ ਨੇ ਕਿਹਾ ਕਿ ਲਗਾਤਾਰ ਹੋ ਰਹੀ ਬਰਸਾਤ ਦੇ ਮੌਸਮ ਦੇ ਮੱਦੇਨਜ਼ਰ ਜੇਕਰ ਹੜ੍ਹਾਂ ਦੀ ਸਥਿਤੀ ਪੈਦਾ ਹੁੰਦੀ ਹੈ ਤਾਂ ਉਸ ਦੇ ਲਈ ਬਚਾਅ ਕਾਰਜਾਂ ਦੇ ਸਾਰੇ ਪ੍ਰਬੰਧ ਮੁਕੰਮਲ ਰੱਖੇ ਜਾਣ।           ਉਨ੍ਹਾਂ ਕਾਰਜਸਾਧਕ ਅਫ਼ਸਰਾਂ ਨੂੰ ਹਦਾਇਤ ਕੀਤੀ ਕਿ ਪਾਣੀ ਨਾਲ ਪ੍ਰਭਾਵਿਤ ਖੇਤਰਾਂ ਵਿਚੋਂ ਮਸ਼ੀਨਾਂ ਲਗਾ ਕੇ ਪਾਣੀ ਕਢਵਾਇਆ ਜਾਵੇ ਤਾਂ ਜੋ ਆਵਾਜਾਈ ਅਤੇ ਲੋਕਾਂ ਦੇ ਕਾਰੋਬਾਰ ਵਿਚ ਵਿਘਨ ਨਾ ਪਵੇ।           ਉਨ੍ਹਾਂ ਕਿਹਾ ਕਿ ਪਸ਼ੂਆਂ ਲਈ ਦਵਾਈਆਂ ਅਤੇ ਚਾਰੇ ਦਾ ਪ੍ਰਬੰਧ ਰੱਖਿਆ ਜਾਵੇ।  ਉਨ੍ਹਾਂ ਤੈਰਾਕਾਂ ਅਤੇ ਗੋਤਾਖੋਰਾਂ ਦੀ ਪਛਾਣ ਕਰਨ ਅਤੇ ਉਨ੍ਹਾਂ ਦੀ ਸੂਚੀ ਤਿਆਰ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਐਮਰਜੈਂਸੀ ਸਥਿਤੀਆਂ ਵਿਚ...
ਜ਼ੁਰਮਾਨੇ ਅਤੇ ਵਿਆਜ਼ ਤੋਂ ਛੋਟ ਪ੍ਰਾਪਤ ਕਰਨ ਲਈ 31 ਅਗਸਤ ਤੱਕ ਜਮ੍ਹਾ ਕਰਵਾਓ ਪ੍ਰਾਪਰਟੀ ਟੈਕਸ – ਜਯੋਤੀ ਬਾਲਾ ਮੱਟੂ

ਜ਼ੁਰਮਾਨੇ ਅਤੇ ਵਿਆਜ਼ ਤੋਂ ਛੋਟ ਪ੍ਰਾਪਤ ਕਰਨ ਲਈ 31 ਅਗਸਤ ਤੱਕ ਜਮ੍ਹਾ ਕਰਵਾਓ ਪ੍ਰਾਪਰਟੀ ਟੈਕਸ – ਜਯੋਤੀ ਬਾਲਾ ਮੱਟੂ

Local
ਹੁਸ਼ਿਆਰਪੁਰ, 26 ਅਗਸਤ :         ਕਮਿਸ਼ਨਰ ਨਗਰ ਨਿਗਮ ਜਯੋਤੀ ਬਾਲਾ ਮੱਟੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਥਾਨਕ ਸਰਕਾਰਾਂ ਵਿਭਾਗ ਪੰਜਾਬ ਦੀ ਓ.ਟੀ.ਐਸ (ਵਨ ਟਾਈਮ ਸੈਟਲਮੈਂਟ) ਸਕੀਮ ਤਹਿਤ ਲੋਕਾਂ ਨੂੰ ਪ੍ਰਾਪਰਟੀ ਟੈਕਸ ਜਮ੍ਹਾ ਨਾ ਕਰਵਾਉਣ ‘ਤੇ  ਲੱਗੇ ਜ਼ੁਰਮਾਨੇ ਅਤੇ ਵਿਆਜ਼ ‘ਤੇ 100 ਫੀਸਦੀ ਛੋਟ ਦਿੱਤੀ ਗਈ ਹੈ, ਜਿਸ ਤਹਿਤ 31 ਜੁਲਾਈ, 2025 ਤੱਕ ਇਸ ਸਕੀਮ ਨੂੰ ਲਾਗੂ ਕੀਤਾ ਗਿਆ ਸੀ, ਪਰ ਲੋਕਾਂ ਵੱਲੋਂ ਇਸ ਸਕੀਮ ਨੂੰ ਮਿਲ ਰਹੇ ਲੋਕਾਂ ਦੇ ਉਤਸ਼ਾਹ  ਨੂੰ ਦੇਖਦੇ ਹੋਏ ਅਤੇ ਜਮ੍ਹਾ ਹੋਏ ਭਾਰੀ ਟੈਕਸ ਕਾਰਨ ਸਰਕਾਰ ਵੱਲੋਂ ਇਸ ਸਕੀਮ ਨੂੰ 31 ਅਗਸਤ 2025 ਤੱਕ ਵਧਾ ਦਿੱਤਾ ਗਿਆ ਹੈ। ਇਸ ਤਰ੍ਹਾਂ ਇਕ ਸਕੀਮ ਨੂੰ ਖ਼ਤਮ ਹੋਣ ਵਿਚ ਸਿਰਫ 5 ਦਿਨ ਬਾਕੀ ਰਹਿ ਗਏ ਹਨ ।ਉਨ੍ਹਾਂ ਆਮ ਪਬਲਿਕ ਨੂੰ ਅਪੀਲ ਕੀਤੀ ਕਿ ਉਹ ਆਪਣਾ ਬਣਦਾ ਪ੍ਰਾਪਰਟੀ ਟੈਕਸ ਇਕਮੁਸ਼ਤ ਜਮ੍ਹਾ ਕਰਵਾ ਕੇ 100 ਫੀਸਦੀ ਜ਼ੁਰਮਾਨੇ ਅਤੇ ਵਿਆਜ਼ ਤੋਂ ਛੋਟ ਪ੍ਰਾਪਤ ਕਰਕੇ ਇਸ ਸਕੀਮ ਦਾ ਵੱਧ ਤੋ ਵੱਧ ਲਾਭ ਉਠਾਉਣ। ਉਨ੍ਹਾਂ ਦੱਸਿਆ ਕਿ ਨਗਰ ਨਿਗਮ ਵੱਲੋਂ ਆਮ ਪਬਲਿਕ ਦੀ ਸਹੂਲਤ ਲਈ 27 ਅਗਸਤ ਤੋਂ 31 ਅਗਸਤ ਤੱਕ (ਸਮੇਤ ਸ਼ਨੀਵਾਰ ਅਤੇ ਐਤਵਾਰ...
ਜਲ ਸਰੋਤ ਮੰਤਰੀ ਬਰਿੰਦਰ ਗੋਇਲ ਵੱਲੋਂ ਮਕੌੜਾ ਪੱਤਣ ਵੱਲ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ

ਜਲ ਸਰੋਤ ਮੰਤਰੀ ਬਰਿੰਦਰ ਗੋਇਲ ਵੱਲੋਂ ਮਕੌੜਾ ਪੱਤਣ ਵੱਲ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ

Local
ਮਕੌੜਾ ਪੱਤਣ/ਗੁਰਦਾਸਪੁਰ, 26 ਅਗਸਤ (        ) - ਸੂਬੇ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਅੱਜ ਜ਼ਿਲ੍ਹਾ ਗੁਰਦਾਸਪੁਰ ਦੇ ਰਾਵੀ ਦਰਿਆ ਕੰਢੇ ਹੜ੍ਹ ਪ੍ਰਭਾਵਿਤ ਪਿੰਡਾਂ ਬਾਹਮਣੀ ਤੇ ਝਬਕਰਾ ਦਾ ਦੌਰਾ ਕੀਤਾ ਗਿਆ।  ਇਸ ਮੌਕੇ ਉਨ੍ਹਾਂ ਨੇ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਪਹੁੰਚ ਕਰਕੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਚਲਾਏ ਜਾ ਰਹੇ ਰਾਹਤ ਤੇ ਬਚਾਅ ਕਾਰਜਾਂ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ ਲੋਕਾਂ ਦੀ ਜਾਨ-ਮਾਲ ਦੀ ਰਾਖੀ 'ਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਇਸ ਮੌਕੇ ਉਨ੍ਹਾਂ ਨਾਲ ਸੀਨੀਅਰ ਆਗੂ ਸ਼ਮਸ਼ੇਰ ਸਿੰਘ ਦੀਨਾਨਗਰ, ਐੱਸ.ਡੀ.ਐੱਮ. ਦੀਨਾਨਗਰ ਜਸਵਿੰਦਰ ਸਿੰਘ ਭੁੱਲਰ, ਐੱਸ.ਈ. ਡਰੇਨਜ਼ ਜਗਦੀਸ਼ ਰਾਜ, ਐਕਸੀਅਨ ਦਿਲਪ੍ਰੀਤ ਸਿੰਘ ਸਮੇਤ ਹੋਰ ਅਧਿਕਾਰੀ ਵੀ ਹਾਜ਼ਰ ਸਨ। ਇਸ ਮੌਕੇ ਹੜ੍ਹ ਪ੍ਰਭਾਵਿਤ ਪਿੰਡਾਂ ਦੇ ਵਸਨੀਕਾਂ ਨਾਲ ਗੱਲ ਕਰਦਿਆਂ ਕੈਬਨਿਟ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਮੈਦਾਨੀ ਅਤੇ ਪਹਾੜੀ ਇਲਾਕਿਆਂ ਵਿੱਚ ਲਗਾਤਾਰ ਪੈ ਰਹੇ ਮੀ...
ਪੰਜਾਬ ਪੁਲਿਸ ਨੇ ਮਿੱਥ ਕੇ ਕਤਲ ਦੀ ਸੰਭਾਵੀ ਵਾਰਦਾਤ ਨੂੰ ਕੀਤਾ ਨਾਕਾਮ; ਦੋ ਨਾਬਾਲਗਾਂ ਸਮੇਤ ਚਾਰ ਕਾਬੂ, ਦੋ ਪਿਸਤੌਲ ਬਰਾਮਦ

ਪੰਜਾਬ ਪੁਲਿਸ ਨੇ ਮਿੱਥ ਕੇ ਕਤਲ ਦੀ ਸੰਭਾਵੀ ਵਾਰਦਾਤ ਨੂੰ ਕੀਤਾ ਨਾਕਾਮ; ਦੋ ਨਾਬਾਲਗਾਂ ਸਮੇਤ ਚਾਰ ਕਾਬੂ, ਦੋ ਪਿਸਤੌਲ ਬਰਾਮਦ

Hot News
ਚੰਡੀਗੜ੍ਹ/ਪਠਾਨਕੋਟ, 26 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਖੁਫੀਆ ਜਾਣਕਾਰੀ ਦੇ ਆਧਾਰ ‘ਤੇ ਕਾਰਵਾਈ ਕਰਦਿਆਂ, ਕਾਊਂਟਰ ਇੰਟੈਲੀਜੈਂਸ (ਸੀਆਈ) ਪਠਾਨਕੋਟ ਨੇ ਘਿਨਾਉਣੇ ਅਪਰਾਧਾਂ ਵਿੱਚ ਸ਼ਾਮਲ ਇੱਕ ਸੰਗਠਿਤ ਅਪਰਾਧ ਮਾਡਿਊਲ ਦੇ ਦੋ ਨਾਬਾਲਗਾਂ ਸਮੇਤ ਚਾਰ ਮੈਂਬਰਾਂ ਨੂੰ ਗ੍ਰਿਫ਼ਤਾਰ ਕਰਕੇ ਸੂਬੇ ਵਿੱਚ ਮਿੱਥ ਕੇ ਕਤਲ ਦੀ ਵਾਰਦਾਤ ਨੂੰ ਸਫਲਤਾਪੂਰਵਕ ਨਾਕਾਮ ਕਰ ਦਿੱਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਵਿਸ਼ਾਲ ਮਸੀਹ ਉਰਫ਼ ਦਾਨਾ ਵਾਸੀ ਪਖੋਕੇ ਟਾਹਲੀ, ਬਟਾਲਾ ਅਤੇ ਵਿਸ਼ਾਲ ਵਿਲੀਅਮ ਵਾਸੀ ਪਿੰਡ ਪਖੋਕੇ ਮਹਿਮਰਨ, ਗੁਰਦਾਸਪੁਰ ਸਮੇਤ ਦੋ ਨਾਬਾਲਗਾਂ ਜਿਹਨਾਂ ਨੂੰ ਪਿੰਡ ਸਲੀਮਪੁਰ ਅਫ਼ਗਾਨਾ, ਗੁਰਦਾਸਪੁਰ ਤੋਂ ਗ੍ਰਿਫਤਾਰ ਕੀਤਾ ਗਿਆ ਹੈ, ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਦੋ .30 ਬੋਰ ਸਟਾਰ ਮਾਰਕ ਪਿਸਤੌਲਾਂ ਸਮੇਤ ਛੇ ਜ਼ਿੰਦਾ ਕਾਰਤੂਸ ਵੀ ਬ...
ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼; 5 ਗਲੌਕ ਪਿਸਤੌਲਾਂ ਸਮੇਤ ਇੱਕ ਵਿਅਕਤੀ ਗ੍ਰਿਫ਼ਤਾਰ

ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼; 5 ਗਲੌਕ ਪਿਸਤੌਲਾਂ ਸਮੇਤ ਇੱਕ ਵਿਅਕਤੀ ਗ੍ਰਿਫ਼ਤਾਰ

Breaking News
ਚੰਡੀਗੜ੍ਹ/ਅੰਮ੍ਰਿਤਸਰ, 26 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਇੱਕ ਮੁਲਜ਼ਮ ਨੂੰ ਪੰਜ ਅਤਿ-ਆਧੁਨਿਕ 9 ਐਮਐਮ ਗਲੌਕ ਪਿਸਤੌਲਾਂ ਅਤੇ ਚਾਰ ਮੈਗਜ਼ੀਨਾਂ ਸਮੇਤ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ), ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਅਮਿਤ ਸਿੰਘ ਵਜੋਂ ਹੋਈ ਹੈ, ਜੋ ਕਿ ਅੰਮ੍ਰਿਤਸਰ ਦੇ ਗੁਰੂ ਕੀ ਵਡਾਲੀ, ਛੇਹਰਟਾ ਦਾ ਰਹਿਣ ਵਾਲਾ ਹੈ। ਹਥਿਆਰ ਬਰਾਮਦ ਕਰਨ ਤੋਂ ਇਲਾਵਾ ਪੁਲਿਸ ਟੀਮਾਂ ਨੇ ਉਸਦਾ ਕਾਲੇ ਰੰਗ ਦਾ ਹੀਰੋ ਸਪਲੈਂਡਰ ਮੋਟਰਸਾਈਕਲ ਵੀ ਜ਼ਬਤ ਕਰ ਲਿਆ ਹੈ, ਜਿਸਦੀ ਵਰਤੋਂ ਉਹ ਖੇਪ ਪਹੁੰਚਾਉਣ ਲਈ ਕਰਦਾ ਸੀ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਆਪਣੇ ਸਾਥੀ ਗੁਰਪ੍ਰੀਤ ਸਿੰਘ ਉਰਫ਼ ਗਿੰਨੀ ਜ਼ਰੀਏ ਪਾਕਿਸਤਾਨ ਅਧਾਰਤ ਤਸਕਰਾਂ ਦੇ ਸੰਪਰਕ ਵਿੱਚ ਸ...
ਪੰਜਾਬ ਦੇ ਪ੍ਰਾਈਵੇਟ ਤੇ ਸਰਕਾਰੀ ਸਕੂਲਾਂ ‘ਚ 27 ਤੋਂ 30 ਤੱਕ ਛੁੱਟੀਆਂ ਦਾ ਐਲਾਨ

ਪੰਜਾਬ ਦੇ ਪ੍ਰਾਈਵੇਟ ਤੇ ਸਰਕਾਰੀ ਸਕੂਲਾਂ ‘ਚ 27 ਤੋਂ 30 ਤੱਕ ਛੁੱਟੀਆਂ ਦਾ ਐਲਾਨ

Breaking News
ਚੰਡੀਗੜ੍ਹ, 26 ਅਗਸਤ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੀਂਹ ਦੇ ਖਰਾਬ ਮੌਸਮ ਅਤੇ ਹੜ੍ਹਾਂ ਦੀ ਸਥਿੱਤੀ ਦੇ ਮੱਦੇਨਜ਼ਰ 27 ਤੋਂ 30 ਅਗਸਤ ਤੱਕ ਪੰਜਾਬ ਦੇ ਸਾਰੇ ਸਰਕਾਰੀ ਅਤੇ ਪ੍ਰਾਇਮਰੀ ਸਕੂਲਾਂ ਵਿਚ ਛੁੱਟੀ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ਐਕਸ 'ਤੇ ਪੋਸਟ ਪਾ ਕੇ ਕਿਹਾ ਕਿ ਪਿਛਲੇ ਕੁੱਝ ਦਿਨਾਂ ਤੋਂ ਲਗਾਤਾਰ ਭਾਰੀ ਮੀਂਹ ਪੈ ਰਿਹਾ ਹੈ। ਮੌਸਮ ਵਿਭਾਗ ਵਲੋਂ ਅਗਲੇ ਦਿਨਾਂ ਵਿਚ ਵੀ ਮੀਂਹ ਦੀ ਚੇਤਾਵਨੀ ਦਿੱਤੀ ਗਈ ਹੈ। ਇਸ ਲਈ ਪੰਜਾਬ ਦੇ ਸਾਰੇ ਪ੍ਰਾਇਮਰੀ, ਸੈਕੰਡਰੀ ਤੇ ਪ੍ਰਾਈਵੇਟ ਸਕੂਲਾਂ ਵਿਚ 27 ਤੋਂ 30 ਅਗਸਤ ਤੱਕ ਛੁੱਟੀਆਂ ਰਹਿਣਗੀਆਂ।...
ਜੇ ਜੇਲ੍ਹ ਗਿਆ ਵਿਅਕਤੀ ਬੇਕਸੂਰ ਨਿਕਲੇ ਤਾਂ ਝੂਠੇ ਕੇਸ ਕਰਨ ਵਾਲੇ ਮੰਤਰੀ ਨੂੰ ਵੀ ਜੇਲ੍ਹ ਹੋਣੀ ਚਾਹੀਦੀ ਹੈ : ਕੇਜਰੀਵਾਲ

ਜੇ ਜੇਲ੍ਹ ਗਿਆ ਵਿਅਕਤੀ ਬੇਕਸੂਰ ਨਿਕਲੇ ਤਾਂ ਝੂਠੇ ਕੇਸ ਕਰਨ ਵਾਲੇ ਮੰਤਰੀ ਨੂੰ ਵੀ ਜੇਲ੍ਹ ਹੋਣੀ ਚਾਹੀਦੀ ਹੈ : ਕੇਜਰੀਵਾਲ

Breaking News
ਨਵੀਂ ਦਿੱਲੀ, 25 ਅਗਸਤ : ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਭ੍ਰਿਸ਼ਟਾਚਾਰ ਮਾਮਲੇ ਵਿੱਚ ਜੇਲ੍ਹ ਜਾਣ 'ਤੇ ਮੰਤਰੀ ਜਾਂ ਮੁੱਖ ਮੰਤਰੀ ਨੂੰ ਅਹੁਦਾ ਛੱਡਣ ਵਾਲੇ ਬਿੱਲ 'ਤੇ ਭਾਜਪਾ ਦੇ ਸੀਨੀਅਰ ਆਗੂ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ 'ਤੇ ਪਲਟਵਾਰ ਕੀਤਾ ਹੈ। ਅਰਵਿੰਦ ਕੇਜਰੀਵਾਲ ਨੇ ਅਮਿਤ ਸ਼ਾਹ ਨੂੰ ਐਕਸ 'ਤੇ ਟੈਗ ਕਰਕੇ ਕਿਹਾ ਕਿ ਜੇਕਰ ਜੇਲ੍ਹ ਗਿਆ ਕੋਈ ਵਿਅਕਤੀ ਬੇਕਸੂਰ ਨਿਕਲੇ ਤਾਂ ਝੂਠੇ ਕੇਸ ਕਰਨ ਵਾਲੇ ਮੰਤਰੀ ਨੂੰ ਵੀ ਜੇਲ੍ਹ ਹੋਣੀ ਚਾਹੀਦੀ ਹੈ। ਉੱਥੇ ਹੀ, ਜੋ ਵਿਅਕਤੀ ਗੰਭੀਰ ਗੁਨਾਹਾਂ ਦੇ ਮੁਜਰਮਾਂ ਨੂੰ ਆਪਣੀ ਪਾਰਟੀ ਵਿੱਚ ਸ਼ਾਮਲ ਕਰਕੇ ਉਨ੍ਹਾਂ ਦੇ ਸਾਰੇ ਕੇਸ ਰਫ਼ਾ-ਦਫ਼ਾ ਕਰਕੇ ਉਨ੍ਹਾਂ ਨੂੰ ਮੰਤਰੀ, ਉਪ ਮੁੱਖ ਮੰਤਰੀ ਜਾਂ ਮੁੱਖ ਮੰਤਰੀ ਬਣਾ ਦਿੰਦਾ ਹੈ, ਕੀ ਅਜਿਹੇ ਮੰਤਰੀ/ਪ੍ਰਧਾਨ ਮੰਤਰੀ ਨੂੰ ਵੀ ਆਪਣਾ ਅਹੁਦਾ ਛੱਡਣਾ ਚਾਹੀਦਾ ਹੈ? ਅਜਿਹੇ ਵਿਅਕਤੀ ਨੂੰ ਕਿੰਨੇ ਸਾਲ ਦੀ ਜੇਲ੍ਹ ਹੋਣੀ ਚਾਹੀਦੀ ਹੈ? ਜੇਕਰ ਕਿਸੇ 'ਤੇ ਝੂਠਾ ਕੇਸ ਲਗਾ ਕੇ ਉਸ ਨੂੰ ਜੇਲ੍ਹ ਵਿੱਚ ਪਾਇਆ ਜਾਵੇ ਅਤੇ ਬਾਅਦ ਵਿੱਚ ਉਹ ਦੋਸ਼ ਮੁਕਤ ਹੋ ਜਾਵੇ, ਤਾਂ ਉਸ 'ਤੇ ਝੂਠਾ ਕੇਸ ਲਗਾਉਣ ਵਾਲੇ ਮੰਤਰੀ ...