ਪੰਜਾਬ ਦਾ ਜੇਲ੍ਹ ਵਿਭਾਗ ਹੋ ਰਿਹਾ ਹਾਈਟੈਕ; ਚਲਦੇ ਵਿੱਤੀ ਸਾਲ ਵਿੱਚ ਆਧੁਨਿਕ ਉਪਕਰਨਾਂ ਦੀ ਹੋ ਰਹੀ ਸਥਾਪਨਾ ਨਾਲ ਜੇਲ੍ਹਾਂ ਦਾ ਬੁਨਿਆਦੀ ਢਾਂਚਾ ਹੋਵੇਗਾ ਮਜ਼ਬੂਤ
ਚੰਡੀਗੜ੍ਹ, 24 ਅਗਸਤ: ਪੰਜਾਬ ਦੇ ਜੇਲ ਵਿਭਾਗ ਵੱਲੋਂ ਸੁਰੱਖਿਆ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜਬੂਤ ਕਰਨ ਲਈ ਸੂਬੇ ਦੀਆਂ ਜੇਲ੍ਹਾਂ ਲਈ ਅਤੀ ਆਧੁਨਿਕ ਸੁਰੱਖਿਆ ਉਪਕਰਣ ਖਰੀਦ ਕਰਨ ਦੀ ਪ੍ਰਕਿਰਿਆ ਆਰੰਭ ਕਰ ਲਈ ਹੈ।
ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਜੇਲ੍ਹ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀਆਂ ਜੇਲ੍ਹਾਂ ਦੀ ਸੁਰੱਖਿਆ ਲਈ ਹਮੇਸ਼ਾ ਗੰਭੀਰ ਰਹੀ ਹੈ। ਉਨ੍ਹਾਂ ਦੱਸਿਆ ਕਿ ਮੌਜੂਦਾ ਵਿੱਤੀ ਸਾਲ ਵਿੱਚ ਜੇਲ੍ਹਾਂ ਦੇ ਸੁਰੱਖਿਆ ਬੁਨਿਆਦੀ ਢਾਂਚੇ ਨੂੰ ਮਜਬੂਤ ਕਰਨ ਲਈ ਪ੍ਰਮੁੱਖ ਸੁਰੱਖਿਆ ਉਪਕਰਨਾਂ ਤੋਂ ਇਲਾਵਾ ਫੁੱਲ ਬਾਡੀ ਸਕੈਨਰ, ਬਾਡੀ ਵਾਰਨ ਕੈਮਰੇ, ਫਲੱਡ ਲਾਈਟਸ, ਵਾਕੀ ਟਾਕੀ ਸੈੱਟ, ਬੂਮ ਬੈਰੀਅਰ, ਸੀਸੀਟੀਵੀ ਕੈਮਰੇ, ਸਨੀਫਰ ਡੌਗਜ਼, ਐਕਸਰੇ ਬੇਸਡ ਸਕੈਨਰ, ਸਰਚ ਲਾਈਟਸ, ਹਾਈ ਮਸਟ ਪੋਲਜ਼, ਨਾਨ ਲਾਈਨਰ ਜੰਕਸ਼ਨ ਡਿਟੈਕਟਰ, ਐਂਟੀ ਰਾਇਟਸ ਕਿੱਟਸ, ਈ- ਕਾਰਟਸ, ਵਾਇਰ ਮੈਸ ਇਨ ਹਾਈ ਸਕਿਉਰਟੀ ਜੋਨ ਆਦਿ ਸੁਰੱਖਿਆ ਉਪਕਰਨਾਂ ਦੀ ਖਰੀਦ ਕੀਤੀ ਜਾ ਰਹੀ ਹੈ।
ਸ. ਭੁੱਲਰ ਨੇ ਦੱਸਿਆ ਕਿ ਸੂਬੇ ਦੀ...








