ਹਰ ਸ਼ੁੱਕਰਵਾਰ, ਡੇਂਗੂ ਤੇ ਵਾਰ” ਮੁਹਿੰਮ ਅਧੀਨ ਵੱਖ-ਵੱਖ ਸਰਕਾਰੀ ਸੰਸਥਾਵਾਂ ਵਿਚ ਡੇਂਗੂ ਵਿਰੋਧੀ ਅਤੇ ਜਾਗਰੂਕਤਾ ਗਤੀਵਿਧੀਆਂ ਕੀਤੀਆਂ
ਫਾਜ਼ਿਲਕਾ 22 ਅਗਸਤਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਾਕਟਰ ਰਾਜ ਕੁਮਾਰ ਸਿਵਲ ਸਰਜਨ ਫਾਜ਼ਿਲਕਾ ਦੀ ਉਚੇਚੀ ਨਿਗਰਾਨੀ ਵਿੱਚ ਡਾਕਟਰ ਰੋਹਿਤ ਗੋਇਲ ਸਹਾਇਕ ਸਿਵਲ ਸਰਜਨ ਅਤੇ ਡਾਕਟਰ ਸੁਨੀਤਾ ਕੰਬੋਜ਼ ਜਿਲ੍ਹਾ ਐਪੀਡੀਮੋਲੋਜਿਸਟ ਦੀ ਦੇਖ ਰੇਖ ਵਿੱਚ "ਹਰ ਸ਼ੁੱਕਰਵਾਰ, ਡੇਂਗੂ ਤੇ ਵਾਰ" ਮੁਹਿੰਮ ਅਧੀਨ ਡੀ ਸੀ ਦਫਤਰ, ਐਸ ਡੀ ਐਮ ਦਫ਼ਤਰ, ਜਿਲ੍ਹਾ ਖ਼ਜ਼ਾਨਾ ਅਫ਼ਸਰ, ਬੈਂਕ, ਬੀ ਡੀ ਪੀ ਓ ਦਫਤਰ,, ਫਾਇਰ ਬ੍ਰਿਗੇਡ, ਡਾਕਖਾਨਾ, ਟੈਲੀਫੋਨ ਐਕਸਚੇਂਜ, ਮਾਰਕਿਟ ਕਮੇਟੀ, ਮੰਡੀ ਬੋਰਡ, ਵਣ ਵਿਭਾਗ, ਖੇਤੀਬਾੜੀ ਦਫ਼ਤਰ ਵਿਜੀਲੈਂਸ ਦਫ਼ਤਰ, ਡੀ ਐਸ ਪੀ ਦਫ਼ਤਰ ਪਟਵਾਰ ਖ਼ਾਨਾ, ਤਹਿਸੀਲਦਾਰ ਦਫ਼ਤਰ ਸੁਵਿਧਾ ਕੇਂਦਰ, ਤਹਿਸੀਲ ਕਚਹਿਰੀ, ਐਸ ਐਸ ਪੀ ਦਫ਼ਤਰ ਵਿਖੇ ਡੇਂਗੂ ਵਿਰੋਧੀ ਅਤੇ ਜਾਗਰੂਕਤਾ ਗਤੀਵਿਧੀਆਂ ਕੀਤੀਆਂ ਗਈਆਂ।ਡਾਕਟਰ ਸੁਨੀਤਾ ਕੰਬੋਜ਼ ਜਿਲ੍ਹਾ ਐਪੀਡੀਮੋਲੋਜਿਸਟ ਨੇ ਕਿਹਾ ਕਿ ਜਾਗਰੂਕਤਾ ਅਤੇ ਸਾਵਧਾਨੀਆਂ ਰੱਖ ਕੇ ਹੀ ਡੇਂਗੂ ਦੀ ਬਿਮਾਰੀ ਤੋਂ ਬਚਿਆ ਜਾ ਸਕਦਾ ਹੈ। ਉਹਨਾਂ ਦੱਸਿਆ ਕਿ ਡੇਂਗੂ ਦੂਸ਼ਿਤ ਏਡੀਜ਼ ਅਜਿਪਟੀ ਮੱਛਰ ਦੇ ਕੱਟਣ ਨਾਲ ਫੈਲਦਾ ਹੈ। ਇਹ ਮੱਛਰ ਸਾਫ਼ ਖੜੇ੍ਹ ਪਾਣੀ ਵਿੱਚ ਪੈਦਾ ਹੁੰਦਾ ਹ...








