Thursday, March 12Malwa News
Shadow

Tag: breaking news

Creation of Khalsa Panth instilled spirit of courage and sacrifice in people: CM Nayab Singh Saini

Creation of Khalsa Panth instilled spirit of courage and sacrifice in people: CM Nayab Singh Saini

English, Haryana
Chandigarh, April 13 – Haryana Chief Minister Sh. Nayab Singh Saini said Shri Guru Gobind Singh Ji instilled the spirit of living with courage and sacrifice in people by establishing the Khalsa Panth on April 13, 1699. He gave a new direction to the society by combining bravery and heroic spirit with spiritual thinking. The Chief Minister was speaking at Gurdwara Sadh Sangat, South City-I, Gurugram on the occasion of Vaisakhi today. On this occasion, the Chief Minister paid obeisance at the gurdwara and congratulated everyone on this auspicious day.He said Vaisakhi is a very beautiful and colourful festival, which is celebrated with great enthusiasm in the whole of North India. The festival of Vaisakhi is known by different names in different states. It holds great importance for farmers a...
ਨਗਰ ਸੁਧਾਰ ਟਰੱਸਟਾਂ ਲਈ ਯਕਮੁਸ਼ਤ ਰਾਹਤ ਨੀਤੀ ਨੂੰ ਪ੍ਰਵਾਨਗੀ: ਡਾ. ਰਵਜੋਤ ਸਿੰਘ

ਨਗਰ ਸੁਧਾਰ ਟਰੱਸਟਾਂ ਲਈ ਯਕਮੁਸ਼ਤ ਰਾਹਤ ਨੀਤੀ ਨੂੰ ਪ੍ਰਵਾਨਗੀ: ਡਾ. ਰਵਜੋਤ ਸਿੰਘ

Breaking News
ਚੰਡੀਗੜ੍ਹ, 13 ਅਪਰੈਲ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਇੱਕ ਮਹੱਤਵਪੂਰਨ ਫੈਸਲਾ ਕਰਦਿਆਂ ਸੂਬੇ ਦੇ ਨਗਰ ਸੁਧਾਰ ਟਰੱਸਟਾਂ ਦੇ ਅਲਾਟੀਆਂ ਲਈ ਗੈਰ-ਨਿਰਮਾਣ ਫੀਸ ਅਤੇ ਬਕਾਇਆ ਅਲਾਟਮੈਂਟ ਰਕਮ ਸਬੰਧੀ ਯਕਮੁਸ਼ਤ ਰਾਹਤ (ਓ.ਟੀ.ਆਰ.) ਦੇਣ ਦੀ ਨੀਤੀ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਫੈਸਲੇ ਨਾਲ ਅਲਾਟੀਆਂ ਨੂੰ ਵੱਡੀ ਰਾਹਤ ਮਿਲੇਗੀ ਅਤੇ ਉਨ੍ਹਾਂ ਦਾ ਵਿਆਜ ਮੁਆਫ਼ ਹੋਵੇਗਾ।ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੂਬਾ ਸਰਕਾਰ ਨੇ ਲੋਕ ਹਿੱਤ ਨੂੰ ਧਿਆਨ ‘ਚ ਰੱਖਦਿਆਂ ਨਗਰ ਸੁਧਾਰ ਟਰੱਸਟਾਂ ਦੀਆਂ ਰਿਹਾਇਸ਼ੀ ਅਤੇ ਵਪਾਰਕ ਪ੍ਰਾਪਰਟੀਆਂ ਦੇ ਅਲਾਟੀਆਂ ਤੋਂ ਬਕਾਇਆ ਰਹਿੰਦੀ ਰਕਮ ਜਮ੍ਹਾਂ ਕਰਾਉਣ ਲਈ ਯਕਮੁਸ਼ਤ ਰਾਹਤ ਨੀਤੀ (ਓ.ਟੀ.ਆਰ.) ਪ੍ਰਵਾਨ ਕੀਤੀ ਹੈ ਤਾਂ ਜੋ ਆਮ ਲੋਕਾਂ ਨੂੰ ਉਨ੍ਹਾਂ ਦੀਆਂ ਪ੍ਰਾਪਰਟੀਆਂ ਦੀ ਬਕਾਇਆ ਰਕਮ ਜਮ੍ਹਾਂ ਕਰਵਾਉਣ ਦਾ ਮੌਕਾ ਮਿਲ ਸਕੇ। ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸ ਯਕਮੁਸ਼ਤ ਰਾਹਤ ਨੀਤੀ ਦੀਆਂ ਕੁੱਝ ਸ਼ਰਤਾਂ ਨਿਰਧਾਰਤ ਕੀਤੀਆਂ ਗਈਆਂ ਹਨ, ਜਿਨ੍ਹਾਂ ਦਾ ਪਾਲਣ ਕਰਨਾ ਜ਼ਰੂਰੀ ਕੀਤਾ ਗਿਆ ਹੈ। ਉ...
ਬਾਜਵਾ ਨੇ ਨਹੀਂ ਦਿੱਤਾ ਪੁਲਿਸ ਨੂੰ ਸਹਿਯੋਗ, ਹੁਣ ਭਵਿੱਖ ਵਿੱਚ ਹਰ ਗ੍ਰਨੇਡ ਧਮਾਕੇ ਲਈ ਜ਼ਿੰਮੇਵਾਰ ਹੋਣਗੇ ਬਾਜਵਾ – ਅਮਨ ਅਰੋੜਾ

ਬਾਜਵਾ ਨੇ ਨਹੀਂ ਦਿੱਤਾ ਪੁਲਿਸ ਨੂੰ ਸਹਿਯੋਗ, ਹੁਣ ਭਵਿੱਖ ਵਿੱਚ ਹਰ ਗ੍ਰਨੇਡ ਧਮਾਕੇ ਲਈ ਜ਼ਿੰਮੇਵਾਰ ਹੋਣਗੇ ਬਾਜਵਾ – ਅਮਨ ਅਰੋੜਾ

Breaking News
ਚੰਡੀਗੜ੍ਹ, 13 ਅਪ੍ਰੈਲ : ਆਮ ਆਦਮੀ ਪਾਰਟੀ (ਆਪ) ਦੇ ਪੰਜਾਬ ਪ੍ਰਧਾਨ ਅਮਨ ਅਰੋੜਾ ਨੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦੀ ਪੰਜਾਬ ਵਿੱਚ 50 ਗਰਨੇਡਾਂ ਦੀ ਮੌਜੂਦਗੀ ਸੰਬੰਧੀ ਉਨ੍ਹਾਂ ਦੇ ਹਾਲੀਆ ਦਾਅਵਿਆਂ ਲਈ ਸਖ਼ਤ ਆਲੋਚਨਾ ਕੀਤੀ ਹੈ। ਅਰੋੜਾ ਨੇ ਬਾਜਵਾ ਦੇ ਬਿਆਨਾਂ 'ਤੇ ਗੰਭੀਰ ਚਿੰਤਾਵਾਂ ਜ਼ਾਹਿਰ ਕੀਤੀਆਂ ਅਤੇ ਉਨ੍ਹਾਂ ਦੀ ਭਰੋਸੇਯੋਗਤਾ ਅਤੇ ਜਾਣਕਾਰੀ ਦੇ ਸਰੋਤ 'ਤੇ ਸਵਾਲ ਉਠਾਏ।ਐਤਵਾਰ ਨੂੰ ਚੰਡੀਗੜ੍ਹ ਸਥਿਤ ਮੁੱਖ ਦਫ਼ਤਰ ਵਿਖੇ ਇਕ ਪ੍ਰੈੱਸ ਕਾਨਫ਼ਰੰਸ ਦੌਰਾਨ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਅਰੋੜਾ ਨੇ ਕਿਹਾ "ਜੇ ਬਾਜਵਾ ਨੂੰ ਪਤਾ ਹੈ ਕਿ ਪੰਜਾਬ ਵਿੱਚ 32 ਗ੍ਰਨੇਡ ਆਏ ਹਨ, ਤਾਂ ਉਨ੍ਹਾਂ ਨੂੰ ਇਹ ਵੀ ਪਤਾ ਹੋਣਾ ਚਾਹੀਦਾ ਹੈ ਕਿ ਉਹ ਕਿੱਥੇ ਰੱਖੇ ਹੋਏ ਹਨ ਅਤੇ ਉਨ੍ਹਾਂ ਦਾ ਟਾਰਗੇਟ ਕੌਣ ਹੈ। ਵਿਰੋਧੀ ਧਿਰ ਦੇ ਨੇਤਾ ਹੋਣ ਦੇ ਨਾਤੇ, ਇਹ ਉਨ੍ਹਾਂ ਦੀ ਜ਼ਿੰਮੇਵਾਰੀ ਹੈ ਕਿ ਉਹ ਇਸ ਮਹੱਤਵਪੂਰਨ ਜਾਣਕਾਰੀ ਨੂੰ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਨਾਲ ਸਾਂਝਾ ਕਰਨ ਤਾਂ ਜੋ ਸੂਬੇ ਅਤੇ ਦੇਸ਼ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ,"।ਉਨ੍ਹਾਂ ਅੱਗੇ ਕਿਹਾ ਕਿ ਨਾ ਤਾਂ ਪੰਜਾਬ ਦੇ ਮੁੱਖ ਮੰਤ...
ਚੀਮਾ ਨੇ ਅਨਾਜ ਮੰਡੀ ਦਿੜ੍ਹਬਾ ਵਿਖੇ ਕਣਕ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ

ਚੀਮਾ ਨੇ ਅਨਾਜ ਮੰਡੀ ਦਿੜ੍ਹਬਾ ਵਿਖੇ ਕਣਕ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ

Hot News
ਸੰਗਰੂਰ, 13 ਅਪ੍ਰੈਲ : ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਦਿੜ੍ਹਬਾ ਦੀ ਅਨਾਜ ਮੰਡੀ ਵਿੱਚ ਕਣਕ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ। ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਨੂੰ ਅਨਾਜ ਮੰਡੀਆਂ ਵਿੱਚ ਹਰ ਸੁਵਿਧਾ ਉਪਲੱਬਧ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸੀਜ਼ਨ ਦੌਰਾਨ ਕਿਸਾਨਾਂ ਨੂੰ ਮੰਡੀਆਂ ਵਿੱਚ ਕੋਈ ਮੁਸ਼ਕਲ ਪੇਸ਼ ਨਹੀਂ ਆਵੇਗੀ। ਇਸ ਮੌਕੇ ਉਨ੍ਹਾਂ ਨੇ ਕਿਸਾਨਾਂ ਵੱਲੋਂ ਲਿਆਂਦੀ ਜਿਣਸ ਦੀ ਬੋਲੀ ਵੀ ਲਗਵਾਈ ਅਤੇ ਮੌਕੇ ਉਤੇ ਹੀ ਸਰਕਾਰੀ ਖਰੀਦ ਏਜੰਸੀਆਂ ਵੱਲੋਂ ਫ਼ਸਲ ਦੀ ਖਰੀਦ ਕੀਤੀ ਗਈ।ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਕਣਕ ਦੇ ਦਾਣੇ ਦਾਣੇ ਦੀ ਖਰੀਦ ਅਤੇ ਕਿਸਾਨਾਂ ਨੂੰ ਰਾਸ਼ੀ ਦੀ ਅਦਾਇਗੀ 24 ਘੰਟਿਆਂ ਦੇ ਅੰਦਰ ਅੰਦਰ ਕਰਵਾਉਣ ਲਈ ਵਚਨਬੱਧ ਹੈ। ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਦਿੜਬਾ ਦੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਕਣਕ ਦੀ ਨਿਰਵਿਘਨ ਖਰੀਦ, ਲਿਫਟਿੰਗ, ਬਾਰਦਾਨੇ ਦੀ ਉਪਲਬਧਤਾ, ਟਰਾਂਸਪੋਰਟੇਸ਼ਨ, ਲੇਬਰ ਸਮੇਤ ਬਿਜਲੀ, ਪੀਣ ਲਈ ਸਾਫ਼ ਪਾਣੀ, ਸਾਫ਼ ਸਫ਼ਾਈ,...
44ਵਾਂ ਦਿਨ : 61 ਨਸ਼ਾ ਤਸਕਰ ਗ੍ਰਿਫ਼ਤਾਰ; 1.3 ਕਿਲੋਗ੍ਰਾਮ ਹੈਰੋਇਨ, 91.3 ਲੱਖ ਰੁਪਏ ਡਰੱਗ ਮਨੀ ਬਰਾਮਦ

44ਵਾਂ ਦਿਨ : 61 ਨਸ਼ਾ ਤਸਕਰ ਗ੍ਰਿਫ਼ਤਾਰ; 1.3 ਕਿਲੋਗ੍ਰਾਮ ਹੈਰੋਇਨ, 91.3 ਲੱਖ ਰੁਪਏ ਡਰੱਗ ਮਨੀ ਬਰਾਮਦ

Hot News
ਚੰਡੀਗੜ੍ਹ, 13 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸੂਬੇ 'ਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸ਼ੁਰੂ ਕੀਤੇ 'ਯੁੱਧ ਨਸ਼ਿਆਂ ਵਿਰੁੱਧ' ਨੂੰ 44ਵੇਂ ਦਿਨ ਵੀ ਜਾਰੀ ਰੱਖਦਿਆਂ ਪੰਜਾਬ ਪੁਲਸ ਨੇ ਅੱਜ 61 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 1.3 ਕਿਲੋ ਹੈਰੋਇਨ ਅਤੇ 91.3 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ। ਇਸ ਦੇ ਨਾਲ ਹੀ 44 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ 5926 ਹੋ ਗਈ ਹੈ। ਇਹ ਆਪ੍ਰੇਸ਼ਨ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ਦੇ ਸਾਰੇ 28 ਪੁਲਿਸ ਜਿਲਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ।ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਸੁਪਰਡੈਂਟ ਆਫ਼ ਪੁਲਿਸ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਗਏ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ...
ਬੰਬ ​​ਵਾਲੇ ਬਿਆਨ ਨਾਲ ਬਾਜਵਾ ਅਤੇ ਉਸ ਦੇ ਪਾਕਿਸਤਾਨੀ ਦੋਸਤ ਪੰਜਾਬ ਦੇ ਅਮਨ ਤੇ ਤਰੱਕੀ ਵਿੱਚ ਰੋੜਾ ਅਟਕਾਉਣਾ ਚਾਹੁੰਦੇ ਹਨ: ਮੁੱਖ ਮੰਤਰੀ

ਬੰਬ ​​ਵਾਲੇ ਬਿਆਨ ਨਾਲ ਬਾਜਵਾ ਅਤੇ ਉਸ ਦੇ ਪਾਕਿਸਤਾਨੀ ਦੋਸਤ ਪੰਜਾਬ ਦੇ ਅਮਨ ਤੇ ਤਰੱਕੀ ਵਿੱਚ ਰੋੜਾ ਅਟਕਾਉਣਾ ਚਾਹੁੰਦੇ ਹਨ: ਮੁੱਖ ਮੰਤਰੀ

Breaking News
ਚੰਡੀਗੜ੍ਹ, 13 ਅਪਰੈਲ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਦੇ ਸੂਬੇ ਵਿੱਚ 50 ਬੰਬ ਸਮਗਲ ਹੋਣ ਦੇ ਬਿਆਨ ਪਿੱਛੇ ਉਨ੍ਹਾਂ ਦੇ ਪਾਕਿਸਤਾਨ ਵਿੱਚ ਸਰਗਰਮ ਪੰਜਾਬ ਵਿਰੋਧੀ ਤਾਕਤਾਂ ਨਾਲ ਗੂੜ੍ਹੇ ਪਰਿਵਾਰਕ ਸਬੰਧ ਹਨ ਕਿਉਂਕਿ ਖ਼ੁਫ਼ੀਆ ਏਜੰਸੀਆਂ ਕੋਲ ਇਸ ਬਾਰੇ ਕੋਈ ਜਾਣਕਾਰੀ ਨਹੀਂ ਹੈ।ਇੱਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਇਹ ਸਭ ਨੂੰ ਪਤਾ ਹੈ ਕਿ ਬਾਜਵਾ ਪਰਿਵਾਰ ਦੇ ਦਹਾਕਿਆਂ ਤੋਂ ਪਾਕਿਸਤਾਨੀ ਵਿੱਚ ਸਰਗਰਮ ਪੰਜਾਬ ਵਿਰੋਧੀ ਤਾਕਤਾਂ ਨਾਲ ਗੂੜ੍ਹੇ ਸਬੰਧ ਰਹੇ ਹਨ, ਜਿਸ ਕਾਰਨ ਉਨ੍ਹਾਂ ਨੂੰ ਅਜਿਹੀਆਂ ਤਰਕਹੀਣ ਅਤੇ ਬੇਬੁਨਿਆਦ ਜਾਣਕਾਰੀਆਂ ਮਿਲ ਰਹੀਆਂ ਹਨ। ਉਨ੍ਹਾਂ ਕਿਹਾ ਕਿ ਜਦੋਂ ਕਿ ਖ਼ੁਫ਼ੀਆ ਏਜੰਸੀਆਂ ਕੋਲ ਅਜਿਹੀ ਕੋਈ ਜਾਣਕਾਰੀ ਨਹੀਂ ਹੈ, ਸਰਹੱਦ ਪਾਰ ਬੈਠੇ ਬਾਜਵਾ ਦੇ ਦੋਸਤ ਨੇ ਉਨ੍ਹਾਂ ਨੂੰ ਸੂਬੇ ਵਿੱਚ ਸ਼ਾਂਤੀ ਭੰਗ ਕਰਨ ਦੀਆਂ ਆਪਣੀਆਂ ਯੋਜਨਾਵਾਂ ਬਾਰੇ ਜ਼ਰੂਰ ਦੱਸਿਆ ਹੋਵੇਗਾ। ਭਗਵੰਤ ਸਿੰਘ ਮਾਨ ਨੇ ਕਾਂਗਰਸੀ ਆਗੂ ਨੂੰ ਆਪਣੇ ਦਾਅਵੇ ਨੂੰ ਸਾਬਤ ਕਰਨ ਜਾਂ ਲੋਕਾਂ ਵਿੱਚ ਦਹਿਸ਼ਤ ਪੈਦਾ ਕਰਨ ਬਦਲੇ ਕਾਰਵਾਈ ਦਾ ਸਾਹਮਣਾ ਕਰਨ ਲਈ ਕ...
ਮੁੱਖ ਮੰਤਰੀ ਨੇ ਵਿਸਾਖੀ ਦੇ ਪਵਿੱਤਰ ਤਿਉਹਾਰ ‘ਤੇ ਪੰਜਾਬੀਆਂ ਨੂੰ ਦਿੱਤੀ ਵਧਾਈ

ਮੁੱਖ ਮੰਤਰੀ ਨੇ ਵਿਸਾਖੀ ਦੇ ਪਵਿੱਤਰ ਤਿਉਹਾਰ ‘ਤੇ ਪੰਜਾਬੀਆਂ ਨੂੰ ਦਿੱਤੀ ਵਧਾਈ

Breaking News
ਪਟਿਆਲਾ, 13 ਅਪਰੈਲ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਤਵਾਰ ਨੂੰ ਦੁਨੀਆ ਭਰ ਦੇ ਪੰਜਾਬੀਆਂ ਨੂੰ ਪੰਜਾਬ, ਪੰਜਾਬੀਅਤ ਅਤੇ ਅਨੇਕਤਾ ਵਿੱਚ ਏਕਤਾ ਦੇ ਪ੍ਰਤੀਕ 'ਖਾਲਸਾ ਪੰਥ ਦੇ ਸਾਜਨਾ ਦਿਵਸ' ਅਤੇ 'ਵਿਸਾਖੀ' ਦੇ ਪਵਿੱਤਰ ਮੌਕੇ 'ਤੇ ਵਧਾਈ ਦਿੱਤੀ। ਇੱਥੇ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਵਿਖੇ ਅਕੀਦਤ ਭੇਟ ਕਰਨ ਪੁੱਜੇ ਮੁੱਖ ਮੰਤਰੀ ਨੇ ਸੂਬੇ ਦੇ ਲੋਕਾਂ ਦੀ ਪੂਰੀ ਨਿਮਰਤਾ ਅਤੇ ਸਮਰਪਣ ਭਾਵਨਾ ਨਾਲ ਸੇਵਾ ਕਰਨ ਲਈ ਪਰਮਾਤਮਾ ਤੋਂ ਆਸ਼ੀਰਵਾਦ ਮੰਗਿਆ। ਉਨ੍ਹਾਂ ਨੇ ਗੁਰਦੁਆਰਾ ਸਾਹਿਬ ਵਿਖੇ ਅਰਦਾਸ ਕੀਤੀ ਅਤੇ ਜਾਤ, ਰੰਗ, ਨਸਲ ਤੇ ਧਰਮ ਦੇ ਵਿਤਕਰੇ ਤੋਂ ਬਿਨਾਂ ਸੂਬੇ ਦੇ ਲੋਕਾਂ ਦੀ ਸੇਵਾ ਕਰਨ ਦੀ ਆਪਣੀ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਈ ਤਾਂ ਜੋ ਇੱਕ ਸਦਭਾਵਨਾ ਵਾਲਾ ਸਮਾਜ ਸਿਰਜਿਆ ਜਾ ਸਕੇ। ਭਗਵੰਤ ਸਿੰਘ ਮਾਨ ਨੇ ਪਰਮਾਤਮਾ ਦਾ ਧੰਨਵਾਦ ਕੀਤਾ ਕਿ ਉਨ੍ਹਾਂ ਨੂੰ ਪੰਜਾਬ ਦੇ ਲੋਕਾਂ ਦੀਆਂ ਇੱਛਾਵਾਂ ਨੂੰ ਪੂਰਾ ਕਰਨ ਲਈ ਇਮਾਨਦਾਰੀ, ਸਮਰਪਣ ਅਤੇ ਵਚਨਬੱਧਤਾ ਨਾਲ ਸੇਵਾ ਕਰਨ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।ਵਿਸਾਖੀ ਦੇ ਪਵਿੱਤਰ ਮੌਕੇ 'ਤੇ ਮੁੱਖ ਮੰਤਰੀ ਨੇ ਸੂਬੇ ਦੀ ਸ਼ਾਂਤੀ, ਤਰੱਕੀ ਅਤੇ ਖੁ...
ਸੁਖਬੀਰ ਬਾਦਲ ਦੀ ਮੁੜ ਤਾਜਪੋਸ਼ੀ ‘ਤੇ ‘ਆਪ’ ਦਾ ਹਮਲਾ

ਸੁਖਬੀਰ ਬਾਦਲ ਦੀ ਮੁੜ ਤਾਜਪੋਸ਼ੀ ‘ਤੇ ‘ਆਪ’ ਦਾ ਹਮਲਾ

Breaking News
ਚੰਡੀਗੜ੍ਹ, 12 ਅਪ੍ਰੈਲ : ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸੁਖਬੀਰ ਸਿੰਘ ਬਾਦਲ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਵਜੋਂ ਚੁਣੇ ਜਾਣ ਨੂੰ ਪੂਰੀ ਤਰ੍ਹਾਂ ਦਿਖਾਵਾ ਕਰਾਰ ਦਿੱਤਾ ਹੈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸੁਖਬੀਰ ਸਿੰਘ ਬਾਦਲ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਪ੍ਰਧਾਨ ਚੁਣੇ ਜਾਣ 'ਤੇ ਤਿੱਖਾ ਹਮਲਾ ਕਰਦਿਆਂ ਇਸ ਨੂੰ ਇਕ ਮਜ਼ਾਕ ਕਰਾਰ ਦਿੱਤਾ। ਚੀਮਾ ਨੇ ਕਿਹਾ, "ਅਕਾਲੀ ਦਲ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਕਦੇ ਵੀ ਅੱਗੇ ਨਹੀਂ ਵਧ ਸਕਦਾ। ਅੱਜ ਉਨ੍ਹਾਂ ਨੂੰ ਅਸਲੀ ਨੇਤਾ ਨਹੀਂ ਸਗੋਂ ਸੱਤਾ, ਭਾਈ-ਭਤੀਜਾਵਾਦ ਅਤੇ ਪੈਸੇ ਦੇ ਆਧਾਰ 'ਤੇ ਚੁਣਿਆ ਗਿਆ ਇੱਕ ਨਕਲੀ ਪ੍ਰਧਾਨ ਮਿਲਿਆ ਹੈ। ਉਨ੍ਹਾਂ ਦੀ ਪਾਰਟੀ ਵਿੱਚ ਕੋਈ ਲੋਕਤੰਤਰ ਨਹੀਂ ਬਚਿਆ ਹੈ। ਪੰਜਾਬ ਦੇ ਲੋਕ ਉਨ੍ਹਾਂ ਨੂੰ ਪਹਿਲਾਂ ਹੀ ਨਕਾਰ ਚੁੱਕੇ ਹਨ ਅਤੇ ਇਤਿਹਾਸ ਆਪਣੇ ਆਪ ਨੂੰ ਦੁਹਰਾਏਗਾ। ਸ਼੍ਰੋਮਣੀ ਅਕਾਲੀ ਦਲ ਬਾਦਲ ਪਰਿਵਾਰ ਇੱਕ ਪ੍ਰਾਈਵੇਟ ਲਿਮਟਿਡ ਕੰਪਨੀ ਤੋਂ ਵੱਧ ਕੁਝ ਨਹੀਂ ਰਹੀ ਗਿਆ, ਜਿਸ ਨੂੰ ਜਨਤਕ ਭਾਵਨਾਵਾਂ ਅਤੇ ਲੋਕਤੰਤਰੀ ਸਿਧਾਂਤਾਂ ਦਾ ਕੋਈ ਸਤਿਕਾਰ ਨਹੀਂ ਹੈ।ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਵੀ ਸੁਖਬੀਰ ਸਿੰ...
ਮਨੋਰੰਜਨ ਕਾਲੀਆ ਮਾਮਲੇ ‘ਚ ਮੁੱਖ ਦੋਸ਼ੀ ਨੂੰ ਕੀਤਾ ਗ੍ਰਿਫ਼ਤਾਰ

ਮਨੋਰੰਜਨ ਕਾਲੀਆ ਮਾਮਲੇ ‘ਚ ਮੁੱਖ ਦੋਸ਼ੀ ਨੂੰ ਕੀਤਾ ਗ੍ਰਿਫ਼ਤਾਰ

Breaking News
ਜਲੰਧਰ, 12 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਕੇਂਦਰੀ ਏਜੰਸੀਆਂ ਅਤੇ ਦਿੱਲੀ ਪੁਲਿਸ ਦੇ ਸਹਿਯੋਗ ਨਾਲ ਉੱਤਰ ਪ੍ਰਦੇਸ਼ (ਯੂਪੀ) ਦਾ ਸੈਦੁਲ ਅਮੀਨ ਜੋ ਕਿ ਭਾਜਪਾ ਆਗੂ ਮਨੋਰੰਜਨ ਕਾਲੀਆ ਦੀ ਰਿਹਾਇਸ਼ 'ਤੇ ਗ੍ਰਨੇਡ ਹਮਲੇ ਦੇ ਮੁੱਖ ਦੋਸ਼ੀ ਸੀ, ਨੂੰ ਸਫਲਤਾਪੂਰਵਕ ਗ੍ਰਿਫਤਾਰ ਕਰ ਲਿਆ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਜਾਣਕਾਰੀ ਮੁਤਾਬਕ ਬੀਤੀ 7 ਅਪ੍ਰੈਲ ਦੀ ਦਰਮਿਆਨੀ ਰਾਤ ਨੂੰ ਸੈਂਟਰਲ ਟਾਊਨ ਜਲੰਧਰ ਸਥਿਤ ਸੀਨੀਅਰ ਭਾਜਪਾ ਆਗੂ ਮਨੋਰੰਜਨ ਕਾਲੀਆ ਦੀ ਰਿਹਾਇਸ਼ 'ਤੇ ਧਮਾਕਾ ਹੋਇਆ ਸੀ। ਮੁਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਪਾਕਿਸਤਾਨ ਅਧਾਰਤ ਆਈਐਸਆਈ ਵੱਲੋਂ ਪੰਜਾਬ 'ਚ ਭਾਈਚਾਰਕ ਸਾਂਝ ਨੂੰ ਭੰਗ ਕਰਨ ਦੀ ਵੱਡੀ ਸਾਜ਼ਿਸ਼ ਰਚੀ ਗਈ ਸੀ।ਇਹ ਸਫਲਤਾ ਇਸ ਮਾਮਲੇ ਵਿੱਚ ਸ਼ਾਮਲ ਦੋ ਸਥਾਨਕ ਸਾਥੀਆਂ ਸਤੀਸ਼ ਉਰਫ ਕਾਕਾ ਉਰਫ ਲੱਕੀ ਵਾਸੀ ਭਾਰਗੋ ਕੈਂਪ, ਜਲੰਧਰ ਅਤੇ ਹੈਰੀ ਵਾਸੀ ਗੜ੍ਹਾ ਰੋੜ ਜਲੰਧਰ ਜਿਨ੍ਹਾਂ ਨੇ ਮੁਲ...
ਵਿਜੀਲੈਂਸ ਬਿਊਰੋ ਨੇ 25000 ਰੁਪਏ ਰਿਸ਼ਵਤ ਲੈਂਦਿਆਂ ਐਸਐਚਓ ਨੂੰ ਕੀਤਾ ਰੰਗੇ ਹੱਥੀਂ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਨੇ 25000 ਰੁਪਏ ਰਿਸ਼ਵਤ ਲੈਂਦਿਆਂ ਐਸਐਚਓ ਨੂੰ ਕੀਤਾ ਰੰਗੇ ਹੱਥੀਂ ਗ੍ਰਿਫ਼ਤਾਰ

Hot News
ਚੰਡੀਗੜ੍ਹ 12 ਅਪ੍ਰੈਲ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਸ਼ਨੀਵਾਰ ਨੂੰ ਜ਼ਿਲ੍ਹਾ ਫਿਰੋਜ਼ਪੁਰ ਦੇ ਮਮਦੋਟ ਥਾਣੇ ਵਿਖੇ ਐਸਐਚਓ ਵਜੋਂ ਤਾਇਨਾਤ ਇੰਸਪੈਕਟਰ ਅਭਿਨਵ ਚੌਹਾਨ ਨੂੰ 25,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਸੁਰਿੰਦਰ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕੀਤੀ ਹੈ ਅਤੇ ਦੋਸ਼ ਲਗਾਇਆ ਹੈ ਕਿ ਪੁਲਿਸ ਮੁਲਾਜ਼ਮ ਨੇ ਇੱਕ ਆਮ ਝਗੜੇ ਦੇ ਨਿਪਟਾਰੇ ਲਈ ਇੱਕ ਲੱਖ ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਹੈ ਪਰ ਉਹ ਇਹ ਰਿਸ਼ਵਤ ਦੇਣ ਲਈ ਤਿਆਰ ਨਹੀਂ। ਬੁਲਾਰੇ ਨੇ ਅੱਗੇ ਕਿਹਾ ਕਿ ਇਸ ਸ਼ਿਕਾਇਤ ਦੀ ਮੁੱਢਲੀ ਤਸਦੀਕ ਤੋਂ ਬਾਅਦ ਫਲਾਇੰਗ ਸਕੁਐਡ-1, ਪੰਜਾਬ ਦੀ ਵਿਜੀਲੈਂਸ ਬਿਊਰੋ ਟੀਮ ਨੇ ਇੱਕ ਜਾਲ ਵਿਛਾਇਆ ਜਿਸ ਦੌਰਾਨ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵ...