ਕੇਂਦਰ ਪੰਜਾਬ ਨੂੰ ਜੀ.ਐਸ.ਟੀ ਕਾਰਨ ਹੋਏ 50 ਹਜ਼ਾਰ ਕਰੋੜ ਦੇ ਨੁਕਸਾਨ ਦੀ ਭਰਪਾਈ ਕਰੇ- ਚੀਮਾ
ਚੰਡੀਗੜ੍ਹ/ਨਵੀਂ ਦਿੱਲੀ, 21 ਅਗਸਤ - ਪੰਜਾਬ ਦੇ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਕੇਂਦਰ ਸਰਕਾਰ ਪਾਸੋਂ ਜੋਰਦਾਰ ਮੰਗ ਕੀਤੀ ਹੈ ਕਿ ਉਹ ਕੇਂਦਰ ਵੱਲ ਪੰਜਾਬ ਦੇ ਜੀ.ਐਸ.ਟੀ ਕਾਰਨ ਹੋਏ 50 ਹਜ਼ਾਰ ਕਰੋੜ ਦੇ ਵਿੱਤੀ ਨੁਕਸਾਨ ਦੀ ਤੁਰੰਤ ਭਰਪਾਈ ਕਰੇ।
ਸਿਹਤ ਅਤੇ ਬੀਮਾ, ਰੇਟ ਤਰਕਸੰਗਤ ਬਣਾਉਣ, ਮੁਆਵਜ਼ਾ ਸੈਸ ਵਿਸ਼ਿਆਂ ਨੂੰ ਲੈ ਕੇ ਹੋਈਆਂ ਜੀ.ਐਸ.ਟੀ ਮੰਤਰੀ ਸਮੂਹ ਦੀਆਂ ਦੋ ਦਿਨਾਂ ਮੀਟਿੰਗਾਂ ਵਿਚ ਭਾਗ ਲੈਣ ਬਾਅਦ ਅੱਜ ਮੀਡੀਆ ਨਾਲ ਗੱਲਬਾਤ ਕਰਦਿਆਂ ਸ. ਚੀਮਾ ਨੇ ਕਿਹਾ 2017 ਵਿਚ ਮੁਲਕ ਵਿਚ ਭਾਜਪਾ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਇਕ ਰਾਸ਼ਟਰ-ਇਕ ਕਰ ਫਾਰਮੂਲੇ ਤਹਿਤ ਵਸਤੂ ਤੇ ਸੇਵਾਵਾਂ ਕਰ (ਜੀ.ਐਸ.ਟੀ) ਲਾਗੂ ਕੀਤੇ ਜਾਣ ਉਪਰੰਤ ਪੰਜਾਬ ਦਾ ਕੁੱਲ 1,11,045 ਕਰੋੜ ਦਾ ਵਿੱਤੀ ਨੁਕਸਾਨ ਹੋਇਆ ਹੈ। ਉਨਾਂ ਕਿਹਾ ਕਿ ਲਗਭਗ 60 ਹਜ਼ਾਰ ਕਰੋੜ ਰੁਪਏ ਕੇਂਦਰ ਵੱਲੋਂ ਮੁਆਵਜ਼ੇ ਵਜੋਂ ਦਿੱਤੇ ਜਾਣ ਬਾਅਦ ਵੀ 50 ਹਜ਼ਾਰ ਕਰੋੜ ਪੰਜਾਬ ਦੇ ਕੇਂਦਰ ਵੱਲ ਬਕਾਇਆ ਪਏ ਹਨ। ਉਨਾਂ ਕਿਹਾ ਕਿ ਜੀ.ਐਸ.ਟੀ ਲਾਗੂ ਬਾਅਦ ਕੇਂਦਰ ਸਰਕਾਰ ਨੇ ਸੂਬਿਆਂ ਦੇ ਵਿੱਤੀ ਘਾਟੇ ਬਦਲੇ 5 ਸਾਲ ਮੁਆਵਜ਼ਾ ਦੇਣ ਦਾ ਐਲਾਨ ਕੀ...








