Thursday, March 12Malwa News
Shadow

Tag: breaking news

ਪੰਜਾਬ ਸਰਕਾਰ ਨੇ ਲੋਕਾਂ ਨਾਲ ਕੀਤਾ ਵਾਅਦਾ ਕੀਤਾ ਪੂਰਾ-ਲਾਲ ਚੰਦ ਕਟਾਰੂਚੱਕ

ਪੰਜਾਬ ਸਰਕਾਰ ਨੇ ਲੋਕਾਂ ਨਾਲ ਕੀਤਾ ਵਾਅਦਾ ਕੀਤਾ ਪੂਰਾ-ਲਾਲ ਚੰਦ ਕਟਾਰੂਚੱਕ

Breaking News
ਪਠਾਨਕੋਟ 12 ਅਪ੍ਰੈਲ: ਪੰਜਾਬ ਦੇ ਅੰਦਰ ਅਤੇ ਦੇਸ਼ ਦੇ ਅੰਦਰ ਜੋ ਵਾਈਲਡ ਲਾਈਫ ਸੈਂਚੁਰੀਆਂ (ਜੰਗਲੀ ਜੀਵ ਰੱਖਾਂ) ਹਨ, ਸਾਲ 2002 ਵਿੱਚ ਭਾਰਤੀ ਵਾਈਲਡ ਲਾਈਫ ਬੋਰਡ ਵੱਲੋਂ ਇਹ ਫੈਸਲਾ ਲਿਆ ਗਿਆ ਅਤੇ ਇੱਕ ਈਕੋ ਸੈਂਸਟਿਵ ਯੋਜਨਾ ਨੂੰ ਅਪਣਾਇਆ ਗਿਆ, ਜਿਸ ਅਧੀਨ ਜਿੰਨੀਆਂ ਵੀ ਭਾਰਤ ਦੀਆਂ ਵਾਈਲਡ ਲਾਈਫ ਸੈਂਚਰੀਆਂ ਹਨ, ਉਨ੍ਹਾਂ ਨੂੰ ਈਕੋ ਸੈਂਸਟਿਵ ਜ਼ੋਨ ਘੋਸ਼ਿਤ ਕਰਨ ਦੇ ਲਈ ਇੱਕ ਯੋਜਨਾ ਤਿਆਰ ਕੀਤੀ ਗਈ। ਇਸ ਮੁਤਾਬਿਕ ਇਹ ਸੈਂਸਟਿਵ ਏਰੀਏ ਹਨ ਅਤੇ ਸਮੁੱਚੇ ਭਾਰਤ ਵਿੱਚ ਇਨ੍ਹਾਂ ਦੇ ਆਲੇ ਦੁਆਲੇ 100 ਮੀਟਰ ਦੇ ਘੇਰੇ ਅੰਦਰ ਕਿਸੇ ਤਰ੍ਹਾਂ ਦੀ ਉਸਾਰੀ ਨਹੀਂ ਕੀਤੀ ਜਾਵੇਗੀ ਅਤੇ ਜੋ ਵੀ ਉਸਾਰੀ ਕੀਤੀ ਜਾਵੇ ਤਾਂ 100 ਮੀਟਰ ਦੇ ਘੇਰੇ ਦੇ ਬਾਹਰ ਕੀਤੀ ਜਾਵੇ ਅਤੇ ਸਾਰੇ ਦੇਸ਼ ਅੰਦਰ ਇਹ ਪ੍ਰਕਿਰਿਆ ਆਰੰਭ ਕੀਤੀ ਗਈ। ਇਹ ਪ੍ਰਗਟਾਵਾ ਸ੍ਰੀ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਵਿਖੇ ਇੱਕ ਪ੍ਰੈਸ ਕਾਨਫਰੰਸ ਦੌਰਾਨ ਕੀਤਾ।ਇਸ ਮੌਕੇ ਉੱਤੇ ਜਾਣਕਾਰੀ ਦਿੰਦਿਆਂ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਪੰਜਾਬ ਵਿੱਚ 2013 ਵਿੱਚ ਸੂਬਾ ਸਰਕਾਰ ਨੇ 13 ਵਾਈਲਡ ਲਾਈਫ ਸੈਂ...
‘ਆਪ’ ਸਰਕਾਰ ਕਿਸਾਨਾਂ ਨਾਲ ਖੜ੍ਹੀ ਹੈ ਅਤੇ ਕਿਸਾਨਾਂ ਦੇ ਮਸਲਿਆਂ ਲਈ ਲੜਦੀ ਰਹੇਗੀ: ਮੁੱਖ ਮੰਤਰੀ ਮਾਨ

‘ਆਪ’ ਸਰਕਾਰ ਕਿਸਾਨਾਂ ਨਾਲ ਖੜ੍ਹੀ ਹੈ ਅਤੇ ਕਿਸਾਨਾਂ ਦੇ ਮਸਲਿਆਂ ਲਈ ਲੜਦੀ ਰਹੇਗੀ: ਮੁੱਖ ਮੰਤਰੀ ਮਾਨ

Breaking News
ਲੁਧਿਆਣਾ, 12 ਅਪਰੈਲ : ਆਉਣ ਵਾਲੀਆਂ ਪੀੜ੍ਹੀਆਂ ਲਈ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਹਿਲੀ ਜੂਨ ਤੋਂ ਝੋਨੇ ਦੀ ਜ਼ੋਨ ਵਾਰ ਕਾਸ਼ਤ ਸ਼ੁਰੂ ਕਰਨ ਦਾ ਐਲਾਨ ਕੀਤਾ। ਮੁੱਖ ਮੰਤਰੀ ਨੇ ਅੱਜ ਇੱਥੇ ਸਰਕਾਰ ਕਿਸਾਨ ਮਿਲਣੀ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ, “ਅਸੀਂ ਸੂਬੇ ਨੂੰ ਤਿੰਨ ਜ਼ੋਨਾਂ ਵਿੱਚ ਵੰਡਿਆ ਹੈ ਅਤੇ ਤਿੰਨ ਜ਼ੋਨਾਂ ਵਿੱਚ ਪੈਂਦੇ ਜ਼ਿਲ੍ਹਿਆਂ ਵਿੱਚ ਝੋਨੇ ਦੀ ਕਾਸ਼ਤ 1 ਜੂਨ, 5 ਜੂਨ ਅਤੇ 9 ਜੂਨ ਨੂੰ ਸ਼ੁਰੂ ਹੋ ਜਾਵੇਗੀ।”ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇਸ਼ ਦਾ ਅੰਨਦਾਤਾ ਹੈ ਕਿਉਂਕਿ ਇਹ ਕੌਮੀ ਅਨਾਜ ਭੰਡਾਰ ਵਿੱਚ 45 ਫੀਸਦੀ ਅਨਾਜ ਦਾ ਯੋਗਦਾਨ ਪਾਉਂਦਾ ਹੈ। ਉਨ੍ਹਾਂ ਦੁੱਖ ਪ੍ਰਗਟ ਕੀਤਾ ਕਿ ਝੋਨੇ ਦੇ ਸੀਜ਼ਨ ਦੇ 70 ਦਿਨਾਂ ਵਿੱਚ ਪੰਜਾਬ ਨੌਂ ਗੋਬਿੰਦ ਸਾਗਰ ਝੀਲਾਂ ਦੇ ਬਰਾਬਰ ਪਾਣੀ ਬਾਹਰ ਕੱਢਦਾ ਹੈ, ਜੋ ਬਹੁਤ ਵੱਡੀ ਮਾਤਰਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇੰਨਾ ਜ਼ਿਆਦਾ ਪਾਣੀ ਬਾਹਰ ਕੱਢ ਕੇ ਅਸੀਂ ਆਪਣੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਪਾਣੀ ਤੋਂ ਵਾਂਝਾ ਕਰ ਦੇਵਾਂਗੇ,...
Resolution to Make Haryana Drug-Free– Chief Minister

Resolution to Make Haryana Drug-Free– Chief Minister

English, Haryana
Chandigarh, April 11 – Haryana Chief Minister, Sh. Nayab Singh Saini said that making Haryana drug-free is a part of the commitment to realize Prime Minister, Sh. Narendra Modi’s vision of a ‘Swachh Bharat, Swasth Bharat aur Sashakt Bharat’. To achieve this, not only the government but also youth, parents, and social organizations must come together and fight against drug abuse, said Sh. Nayab Singh Saini. With this very goal in mind, the Drug-Free Haryana Cyclothon 2.0 is moving forward with the resolve to protect every household and family from the menace of drugs and make the entire state drug-free, said Sh. Nayab Singh Saini. The Chief Minister was addressing the gathering while flagging off the Drug-Free Haryana Cyclothon 2.0 in Faridabad on friday. He also waved to the cyclists, boos...
2.10 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ

2.10 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ

Hot News
ਕੋਟਕਪੂਰਾ 11 ਅਪ੍ਰੈਲ: ਪੰਜਾਬ ਸਰਕਾਰ ਨੇ ਸੂਬੇ ਦੇ ਸਿੱਖਿਆ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਅਤੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ 'ਪੰਜਾਬ ਸਿੱਖਿਆ ਕ੍ਰਾਂਤੀ' ਮੁਹਿੰਮ ਸ਼ੁਰੂ ਕੀਤੀ ਹੈ। ਇਸ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਵਿੱਚ ਪਿਛਲੇ 3 ਸਾਲਾਂ ਦੌਰਾਨ ਕੀਤੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਡਾ. ਚੰਦਾ ਸਿੰਘ ਮਰਵਾਹ ਸੀਨੀਅਰ ਸੈਕੰਡਰੀ ਸਕੂਲ ਫਾਰ ਗਰਲਜ਼, ਕੋਟਕਪੂਰਾ ਦੇ ਵੱਖ-ਵੱਖ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਉਪਰੰਤ ਸਕੂਲ ਦੇ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ, ਅਧਿਆਪਕਾਂ ਅਤੇ ਸ਼ਹਿਰ ਵਾਸੀਆਂ ਨੂੰ ਸੰਬੋਧਨ ਕਰਦਿਆਂ ਦਿੱਤੀ ਗਈ।ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਗਤੀਸ਼ੀਲ ਅਗਵਾਈ ਹੇਠ ਸੂਬੇ ਦੇ ਵੱਖ-ਵੱਖ ਖੇਤਰਾਂ ਵਿੱਚ ਸਰਬਪੱਖੀ ਉੱਨਤੀ ਲਈ ਅਨੇਕਾਂ ਵਿਕਾਸ ਪ੍ਰੋਜੈਕਟ ਵੀ ਜੰਗੀ ਪੱਧਰ 'ਤੇ ਚਲਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਿੱਖਿਆ ਤੇ ਸਿਹਤ ਖੇਤਰਾਂ ਦਾ ਵਿਕਾਸ ਅਤੇ ਉਨ੍ਹਾਂ ਨੂੰ ਜੰਗੀ ਪੱਧਰ 'ਤੇ ਵਿਕਸਤ ਕਰਨਾ ਸੂ...
Chief Minister visited the under-construction Maruti Suzuki plant in Kharkhoda

Chief Minister visited the under-construction Maruti Suzuki plant in Kharkhoda

English, Haryana
Chandigarh, April 11 – Haryana Chief Minister Sh. Nayab Singh Saini said that to give a boost to industries, the state government will establish Industrial Model Townships (IMTs) in 10 districts of the state, similar to IMT Kharkhoda. This initiative will help realize the dream of not only 'Make in India' but also 'Make in Haryana', thereby strengthening the state’s economy. The Chief Minister was presiding over a review meeting on the progress of the under-construction Maruti plant in Kharkhoda on friday.Sh. Nayab Singh Saini said that in order to lay a strong foundation for a developed India, the state government is standing with entrepreneurs at every step. Projects like IMT Kharkhoda are taking Prime Minister Sh. Narendra Modi’s vision of ‘Make in India’ and a developed India towards f...
ਅਨੁਸੂਚਿਤ ਜਾਤੀ ਭਾਈਚਾਰੇ ਲਈ ਵੱਡਾ ਤੋਹਫ਼ਾ; ਮੁੱਖ ਮੰਤਰੀ ਨੇ ਲਿਆ ਇਤਿਹਾਸਕ ਫੈਸਲਾ

ਅਨੁਸੂਚਿਤ ਜਾਤੀ ਭਾਈਚਾਰੇ ਲਈ ਵੱਡਾ ਤੋਹਫ਼ਾ; ਮੁੱਖ ਮੰਤਰੀ ਨੇ ਲਿਆ ਇਤਿਹਾਸਕ ਫੈਸਲਾ

Breaking News
ਚੰਡੀਗੜ੍ਹ, 11 ਅਪਰੈਲ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਸੂਬੇ ਵਿੱਚ ਅਨੁਸੂਚਿਤ ਜਾਤੀ ਭਾਈਚਾਰੇ ਨੂੰ ਲਾਅ ਅਫ਼ਸਰਾਂ ਵਜੋਂ ਠੇਕੇ ਉਤੇ ਭਰਤੀ ਵਿੱਚ ਢੁਕਵੀਂ ਨੁਮਾਇੰਦਗੀ ਮੁਹੱਈਆ ਕਰਨ ਲਈ ਆਰਡੀਨੈਂਸ ਜਾਰੀ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਸਬੰਧੀ ਫੈਸਲਾ ਅੱਜ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਉਨ੍ਹਾਂ ਦੇ ਅਧਿਕਾਰਕ ਨਿਵਾਸ ਤੇ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਿਆ ਗਿਆ। ਇਸ ਦਾ ਖੁਲਾਸਾ ਕਰਦਿਆਂ ਅੱਜ ਇੱਥੇ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਕੈਬਨਿਟ ਨੇ ਪੰਜਾਬ ਲਾਅ ਆਫ਼ਿਸਰਜ਼ (ਇੰਗੇਜਮੈਂਟ) ਐਕਟ, 2017 ਵਿੱਚ ਸੋਧ ਲਈ ਆਰਡੀਨੈਂਸ ਜਾਰੀ ਕਰਨ ਨੂੰ ਮਨਜ਼ੂਰੀ ਦੇ ਦਿੱਤੀ। ਇਸ ਕਦਮ ਦਾ ਉਦੇਸ਼ ਮੌਜੂਦਾ ਲੋੜੀਂਦੀ ਸਾਲਾਨਾ ਆਮਦਨ ਹੱਦ ਨੂੰ 50 ਫੀਸਦੀ ਤੱਕ ਘਟਾ ਕੇ ਸੂਬੇ ਵਿੱਚ ਅਨੁਸੂਚਿਤ ਜਾਤੀ ਭਾਈਚਾਰੇ ਨਾਲ ਸਬੰਧਤ ਲਾਅ ਅਫ਼ਸਰਾਂ ਦੀ ਠੇਕੇ ਉਤੇ ਨਿਯੁਕਤੀ ਲਈ ਆਮਦਨ ਦੇ ਮਾਪਦੰਡਾਂ ਵਿੱਚ ਢਿੱਲ ਦੇਣਾ ਹੈ। ਆਮਦਨ ਦੇ ਮਾਪਦੰਡਾਂ ਵਿੱਚ ਢਿੱਲ ਦੇਣ ਦਾ ਉਦੇਸ਼ ਏ.ਜੀ. ਦਫ਼ਤਰ, ਪੰਜਾਬ ਵਿੱਚ ਲਾਅ ਅਫਸਰਾਂ ਵਜੋਂ ਠੇਕੇਤੇ ਨਿਯੁਕਤੀ ਲਈ ਅਨੁਸੂਚਿਤ ਜਾਤੀ ਭਾਈਚਾਰੇ...
ਹਰਜੋਤ ਸਿੰਘ ਬੈਂਸ ਨੇ ਸਿੱਖਿਆ ਸੁਧਾਰਾਂ ‘ਤੇ ਸੌੜੀ ਸਿਆਸਤ ਕਰਨ ਵਾਲੇ ਵਿਰੋਧੀ ਧਿਰ ਦੇ ਆਗੂਆਂ ਨੂੰ ਘੇਰਿਆ

ਹਰਜੋਤ ਸਿੰਘ ਬੈਂਸ ਨੇ ਸਿੱਖਿਆ ਸੁਧਾਰਾਂ ‘ਤੇ ਸੌੜੀ ਸਿਆਸਤ ਕਰਨ ਵਾਲੇ ਵਿਰੋਧੀ ਧਿਰ ਦੇ ਆਗੂਆਂ ਨੂੰ ਘੇਰਿਆ

Breaking News
ਚੰਡੀਗੜ੍ਹ, 11 ਅਪ੍ਰੈਲ: ਸੂਬੇ ਦੇ ਸਰਕਾਰੀ ਸਕੂਲਾਂ ਵਿੱਚ "ਸਿੱਖਿਆ ਕ੍ਰਾਂਤੀ" ਮੁਹਿੰਮ ਤਹਿਤ ਉਦਘਾਟਨ ਉਪਰੰਤ ਸਪਰਪਿਤ ਕੀਤੇ ਜਾ ਰਹੇ ਬੁਨਿਆਦੀ ਢਾਂਚੇ ਦੇ ਵਿਕਾਸ ਪ੍ਰਾਜੈਕਟਾਂ 'ਤੇ ਕੋਝੀ ਅਤੇ ਸੌੜੀ ਸਿਆਸਤ ਕਰਨ ਲਈ ਵਿਰੋਧੀਆਂ 'ਤੇ ਵਰ੍ਹਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਸਕੂਲਾਂ ਨੂੰ ਦਹਾਕਿਆਂ ਤੋਂ ਨਜਰਅੰਦਾਜ਼ ਕਰਨ ਲਈ ਕਾਂਗਰਸ ਅਤੇ ਅਕਾਲੀ-ਭਾਜਪਾ ਆਗੂਆਂ ਨੂੰ ਕਰੜੇ ਹੱਥੀਂ ਲਿਆ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਵੇਲੇ ਤਾਂ ਵਿਦਿਆਰਥੀਆਂ ਨੂੰ ਪਖਾਨੇ ਅਤੇ ਚਾਰਦੀਵਾਰੀ ਵਰਗੀਆਂ ਮੁੱਢਲੀਆਂ ਸਹੂਲਤਾਂ ਵੀ ਨਸੀਬ ਨਹੀਂ ਸਨ ਹੋਈਆਂ। ਇਥੇ ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪਿਛਲੇ ਅਰਸੇ ਦੌਰਾਨ ਸਰਕਾਰੀ ਸਕੂਲਾਂ ਦੇ ਦੌਰਿਆਂ ਸਮੇਂ ਕੁਝ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਉਨ੍ਹਾਂ ਨੂੰ ਪਖ਼ਾਨੇ, ਚਾਰਦੀਵਾਰੀ ਅਤੇ ਡੈਸਕ ਵਰਗੀਆਂ ਮੁੱਢਲੀਆਂ ਸਹੂਲਤਾਂ ਦੀ ਘਾਟ ਬਾਰੇ ਦੱਸਿਆ ਅਤੇ ਕਿਹਾ ਕਿ ਉਨ੍ਹਾਂ ਨੂੰ ਪਖ਼ਾਨੇ ਲਈ ਸਕੂਲ ਤੋਂ ਬਾਹਰ ਜਾਣਾ ਪੈਂਦਾ ਸੀ ਅਤੇ ਡੈਸਕ ਨਾ ਹੋਣ ਕਾਰਨ ਵਿਦਿਆਰਥੀਆਂ ਨੂੰ ਜ਼ਮੀਨ 'ਤ...
ਚੋਣ ਕਮਿਸ਼ਨ ਨੇ ਦੇਸ਼ ਦੇ ਮੀਡੀਆ ਨੋਡਲ ਅਫਸਰਾਂ ਲਈ ਇੱਕ-ਰੋਜ਼ਾ ਓਰੀਐਂਟੇਸ਼ਨ ਪ੍ਰੋਗਰਾਮ ਕਰਵਾਇਆ

ਚੋਣ ਕਮਿਸ਼ਨ ਨੇ ਦੇਸ਼ ਦੇ ਮੀਡੀਆ ਨੋਡਲ ਅਫਸਰਾਂ ਲਈ ਇੱਕ-ਰੋਜ਼ਾ ਓਰੀਐਂਟੇਸ਼ਨ ਪ੍ਰੋਗਰਾਮ ਕਰਵਾਇਆ

Hot News
ਚੰਡੀਗੜ੍ਹ, 10 ਅਪ੍ਰੈਲ: ਭਾਰਤ ਦੇ ਚੋਣ ਕਮਿਸ਼ਨ ਨੇ ਸਾਰੇ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਮੀਡੀਆ ਨੋਡਲ ਅਫ਼ਸਰਾਂ, ਸੋਸ਼ਲ ਮੀਡੀਆ ਨੋਡਲ ਅਫ਼ਸਰਾਂ ਅਤੇ ਲੋਕ ਸੰਪਰਕ ਅਫ਼ਸਰਾਂ ਲਈ ਇੰਡੀਆ ਇੰਟਰਨੈਸ਼ਨਲ ਇੰਸਟੀਚਿਊਟ ਆਫ਼ ਡੈਮੋਕਰੇਸੀ ਐਂਡ ਇਲੈਕਸ਼ਨ ਮੈਨੇਜਮੈਂਟ (ਆਈ.ਆਈ.ਆਈ.ਡੀ.ਈ.ਐਮ), ਨਵੀਂ ਦਿੱਲੀ, ਵਿਖੇ ਬੁੱਧਵਾਰ ਨੂੰ ਇੱਕ ਰੋਜ਼ਾ ਓਰੀਐਂਟੇਸ਼ਨ ਪ੍ਰੋਗਰਾਮ ਦਾ ਪ੍ਰਬੰਧ ਕੀਤਾ। ਇਸ ਟ੍ਰੇਨਿੰਗ ਪ੍ਰੋਗਰਾਮ ਦਾ ਉਦੇਸ਼ ਚੋਣ ਅਧਿਕਾਰੀਆਂ ਦੇ ਮੀਡੀਆ ਨਾਲ ਤਾਲਮੇਲ ਅਤੇ ਅਗਾਊਂ ਪਹਿਲਕਦਮੀਆਂ ਨੂੰ ਵਧਾਉਣਾ ਸੀ। ਇਸ ਪ੍ਰੋਗਰਾਮ ਵਿੱਚ ਪੂਰੇ ਦੇਸ਼ ਵਿੱਚੋਂ 28 ਰਾਜਾਂ ਅਤੇ 8 ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਮੀਡੀਆ ਅਧਿਕਾਰੀਆਂ ਨੇ ਹਾਜ਼ਰੀ ਭਰੀ। ਪੰਜਾਬ ਤੋਂ ਐਡੀਸ਼ਨਲ ਮੁੱਖ ਚੋਣ ਅਧਿਕਾਰੀ (ਏ.ਸੀ.ਈ.ਓ) ਹਰੀਸ਼ ਨਈਅਰ ਅਤੇ ਸੂਚਨਾ ਤੇ ਲੋਕ ਸੰਪਰਕ ਅਫਸਰ ਨਰਿੰਦਰ ਪਾਲ ਸਿੰਘ ਜਗਦਿਓ ਨੇ ਹਿੱਸਾ ਲਿਆ।ਓਰੀਐਂਟੇਸ਼ਨ ਪ੍ਰੋਗਰਾਮ ਦਾ ਉਦੇਸ਼ ਕਾਨੂੰਨੀ ਢਾਂਚੇ ਅਰਥਾਤ ਲੋਕ ਨੁਮਾਇੰਦਾ ਐਕਟ 1950 ਤੇ 1951, ਰਜਿਸਟ੍ਰੇਸ਼ਨ ਆਫ ਵੋਟਰ ਰੂਲਜ਼ 1960, ਚੋਣ ਨਿਯਮ 1961 ਅਤੇ ਚੋਣ ਕਮਿਸ਼ਨ ਦੁਆਰਾ ਸਮੇਂ-ਸਮੇਂ 'ਤੇ ...
ਚਿੰਤਨ ਸ਼ਿਵਿਰ ‘ਚ ਡਾ. ਬਲਜੀਤ ਕੌਰ ਵੱਲੋਂ ਸਕੀਮਾਂ ਦੀ ਸੁਚੱਜੀ ਨਿਗਰਾਨੀ ਦੀ ਮੰਗ

ਚਿੰਤਨ ਸ਼ਿਵਿਰ ‘ਚ ਡਾ. ਬਲਜੀਤ ਕੌਰ ਵੱਲੋਂ ਸਕੀਮਾਂ ਦੀ ਸੁਚੱਜੀ ਨਿਗਰਾਨੀ ਦੀ ਮੰਗ

Breaking News
ਚੰਡੀਗੜ੍ਹ, 10 ਅਪ੍ਰੈਲ: ਸਮਾਜਿਕ ਨਿਆਂ ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੇਹਰਾਦੂਨ ਵਿੱਖੇ ਭਾਰਤ ਸਰਕਾਰ ਦੇ ਸਮਾਜਿਕ ਨਿਆਂ ਅਧਿਕਾਰਤਾ ਅਤੇ ਸਸ਼ਕਤੀਕਰਨ ਮੰਤਰਾਲੇ ਵੱਲੋਂ ਆਯੋਜਿਤ ਰਾਸ਼ਟਰੀ ਚਿੰਤਿਨ ਸ਼ਿਵਿਰ ਵਿੱਚ ਪੰਜਾਬ ਦੀ ਨੁਮਾਇੰਦਗੀ ਕਰਦਿਆ ਕਿਹਾ ਕਿ ਅਨੁਸੂਚਿਤ ਜਾਤੀਆਂ, ਪਿੱਛੜੀਆਂ ਸ਼੍ਰੇਣੀਆਂ ਅਤੇ ਘੱਟ ਗਿਣਤੀਆਂ ਦੀ ਭਲਾਈ ਨਾਲ ਸਬੰਧਤ ਅਹਿਮ ਮਸਲੇ ਬੜੀ ਹੀ ਮਜ਼ਬੂਤੀ ਨਾਲ ਕੇਂਦਰ ਸਰਕਾਰ ਅੱਗੇ ਉਠਾਏ ਗਏ। ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਮੰਤਰਾਲੇ ਵੱਲੋਂ ਆਯੋਜਿਤ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੀ ਰਾਸ਼ਟਰੀ ਸਮੀਖਿਆ ਸੰਮੇਲਨ ਦੌਰਾਨ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਚਿੰਤਨ ਸ਼ਿਵਿਰ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੇ ਪਲੇਟਫਾਰਮ ਰਾਜਾਂ ਨੂੰ ਭਲਾਈ ਸਕੀਮਾਂ ਦੇ ਲਾਗੂ ਕਰਨ ਵਿੱਚ ਆ ਰਹੀਆਂ ਚੁਣੌਤੀਆਂ ਅਤੇ ਨੀਤੀਗਤ ਅੜਚਣਾਂ ਨੂੰ ਸਾਂਝਾ ਕਰਨ ਦਾ ਮਹੱਤਵਪੂਰਣ ਮੌਕਾ ਪ੍ਰਦਾਨ ਕਰਦੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਾਸੀਏ 'ਤੇ ਖੜੇ ਵਰਗਾਂ ਦੇ ਸਮੁੱਚੇ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਅਤੇ ਸਮ...
ਪੰਜਾਬ ‘ਚ ਨਸ਼ਿਆਂ ਦੇ ਵਪਾਰ ਚ ਹੋਰ ਰਾਜਾਂ ਦੇ ਇਨਫੋਰਸਮੈਂਟ ਅਧਿਕਾਰੀਆਂ ਦੀ ਸ਼ਮੂਲੀਅਤ ਚਿੰਤਾਜਨਕ : ਚੀਮਾ

ਪੰਜਾਬ ‘ਚ ਨਸ਼ਿਆਂ ਦੇ ਵਪਾਰ ਚ ਹੋਰ ਰਾਜਾਂ ਦੇ ਇਨਫੋਰਸਮੈਂਟ ਅਧਿਕਾਰੀਆਂ ਦੀ ਸ਼ਮੂਲੀਅਤ ਚਿੰਤਾਜਨਕ : ਚੀਮਾ

Breaking News
ਚੰਡੀਗੜ੍ਹ, 10 ਅਪ੍ਰੈਲ : ‘ਯੁੱਧ ਨਸ਼ਿਆਂ ਵਿਰੁੱਧ’ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਕਿਹਾ ਕਿ ਅੰਮ੍ਰਿਤਸਰ ਪੁਲਿਸ ਵੱਲੋਂ ਇਨਫੋਰਸਮੈਂਟ ਏਜੰਸੀ ਦੇ ਇੱਕ ਅਧਿਕਾਰੀ ਜੋ ਕਿ ਹਰਿਆਣਾ ਦੇ ਰੋਹਤਕ ਨਾਲ ਸਬੰਧਤ ਹੈ ਸਮੇਤ ਅੱਠ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 4 ਕਿਲੋ ਹੈਰੋਇਨ ਬਰਾਮਦ ਕਰਨ ਦੇ ਮਾਮਲੇ ਕਾਰਨ ਸੂਬੇ ਅੰਦਰ ਨਸ਼ਿਆਂ ਦੇ ਵਪਾਰ ਵਿੱਚ ਹੋਰ ਸੂਬਿਆਂ ਦੇ ਇਨਫੋਰਸਮੈਂਟ ਅਧਿਕਾਰੀਆਂ ਦੇ ਸ਼ਾਮਿਲ ਹੋਣ ਦੀ ਚਿੰਤਾ ਵੱਧ ਗਈ ਹੈ।ਇੱਥੇ ਪੰਜਾਬ ਭਵਨ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਸ ਗਿਰੋਹ ਦੇ ਮੁਖੀ ਦੀ ਸ਼ਨਾਖਤ ਲਈ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ ਅਤੇ ਉਸ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ, ਭਾਵੇਂ ਉਹ ਕੋਈ ਵੀ ਹੋਵੇ। ਵਿੱਤ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸਰਹੱਦ 'ਤੇ ਨਸ਼ਿਆਂ ਦੀ ਤਸਕਰੀ ਨੂੰ ਰੋਕਣ ਲਈ ਆਪਣੀ ਜ਼ਿੰਮੇਵਾਰੀ ਪੂਰੀ ਕਰ ਰਹੀ ਹੈ ਪਰ ਕੇਂਦਰ ਸਰਕਾਰ ਆਪਣੇ ਫਰਜ਼ਾਂ 'ਚ ਨਾਕਾਮ ਹੁੰਦੀ ਨਜ਼ਰ ਆ ਰਹੀ ਹੈ। '...