ਸ਼ਹੀਦ ਹਰਮਿੰਦਰ ਸਿੰਘ ਨਮਿਤ ਅੰਤਿਮ ਅਰਦਾਸ ਮੌਕੇ ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋ ਸ਼ਰਧਾ ਦੇ ਫੁੱਲ ਭੇਟ
ਚੰਡੀਗੜ੍ਹ/ਅਮਲੋਹ, 20 ਅਗਸਤ:
ਸ਼੍ਰੀਨਗਰ ਦੇ ਕੁਲਗਾਮ ਜ਼ਿਲ੍ਹੇ ਵਿੱਚ ਸ਼ਹੀਦ ਹੋਏ ਭਾਰਤੀ ਫ਼ੌਜ ਦੇ ਜਾਂਬਾਜ ਸਿਪਾਹੀ ਸਵ. ਹਰਮਿੰਦਰ ਸਿੰਘ ਨਮਿਤ ਪਾਠ ਦਾ ਭੋਗ ਅਤੇ ਅੰਤਿਮ ਅਰਦਾਸ, ਅੱਜ ਪਿੰਡ ਬਦੀਨਪੁਰ ਵਿਖੇ ਹੋਈ ਜਿਸ ਵਿੱਚ ਪੰਜਾਬ ਸਰਕਾਰ ਦੀ ਤਰਫੋ ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ, ਸੁਤੰਤਰਤਾ ਸੈਨਾਨੀ ਤੇ ਬਾਗ਼ਬਾਨੀ ਮੰਤਰੀ ਮੋਹਿੰਦਰ ਭਗਤ ਵਿਸ਼ੇਸ਼ ਤੌਰ ’ਤੇ ਸ਼ਰਧਾਂਜਲੀ ਭੇਟ ਕਰਨ ਲਈ ਪਹੁੰਚੇ। ਇਸ ਮੌਕੇ ਉਨ੍ਹਾਂ ਨੇ ਸ਼ਹੀਦ ਹਰਮਿੰਦਰ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਸ਼ਹੀਦ ਦੀ ਬਹਾਦਰੀ ਨੂੰ ਸਲਾਮ ਕੀਤਾ ਅਤੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿੱਥੇ ਸ਼ਹੀਦਾਂ ਦੀ ਕੁਰਬਾਨੀ ਨੂੰ ਸਿਜਦਾ ਕਰਦੀ ਹੈ ਓਥੇ ਨਾਲ ਸ਼ਹੀਦਾਂ ਦੇ ਪਰਿਵਾਰਾਂ ਦੀ ਆਰਥਿਕ ਮਦਦ ਲਈ ਵੀ ਵਚਨਬੱਧ ਹੈ।
ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸ਼ਹੀਦ ਹਰਮਿੰਦਰ ਸਿੰਘ ਦੇ ਪਰਿਵਾਰ ਲਈ ਇੱਕ ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ ਕੀਤਾ ਗਿਆ ਹੈ ਜਿਸ ਤਹਿਤ ਅੱਜ ਪਰਿਵਾਰ ਨੂੰ 6 ਲੱਖ ਰੁਪਏ ਦਾ ਚੈੱਕ ਸੌਂਪਿਆ ਗਿਆ ਹੈ ਅਤੇ ਦਸਤਾਵੇਜ਼ੀ...








