ਰਾਜ ਮਲਹੋਤਰਾ ਆਈ.ਏ.ਐਸ. ਸਟੱਡੀ ਗਰੁੱਪ, ਚੰਡੀਗੜ੍ਹ ਤੋਂ ਮੁਫ਼ਤ ਕੋਚਿੰਗ ਪ੍ਰਾਪਤ ਕਰਨ ਲਈ ਦੋ ਦਿਨਾਂ ਦੇ ਅੰਦਰ 500 ਤੋਂ ਵੱਧ ਵਿਦਿਆਰਥੀਆਂ ਨੇ ਲਿਆ ਦਾਖਲਾ: ਸਪੀਕਰ ਕੁਲਤਾਰ ਸਿੰਘ ਸੰਧਵਾਂ
ਚੰਡੀਗੜ੍ਹ, 20 ਅਗਸਤ 2025: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪੀ.ਸੀ.ਐਸ. ਪ੍ਰੀਖਿਆ ਦੇ ਚਾਹਵਾਨ ਉਮੀਦਵਾਰਾਂ ਨੂੰ ਮੁਫ਼ਤ ਸਿੱਖਿਆ ਅਤੇ ਕੋਚਿੰਗ ਪ੍ਰਦਾਨ ਕਰਨ ਦੇ ਉਦੇਸ਼ ਨਾਲ ਆਈ.ਏ.ਐਸ. ਸਟੱਡੀ ਗਰੁੱਪ ਦੇ ਰਾਜ ਮਲਹੋਤਰਾ ਨਾਲ ਸੰਪਰਕ ਕੀਤਾ ਅਤੇ ਉਨ੍ਹਾਂ ਨੂੰ ਪੀ.ਸੀ.ਐਸ. ਪ੍ਰੀਖਿਆ ਦੇ ਚਾਹਵਾਨ ਉਮੀਦਵਾਰਾਂ ਨੂੰ ਮੁਫ਼ਤ ਕੋਚਿੰਗ ਪ੍ਰਦਾਨ ਕਰਨ ਲਈ ਪ੍ਰੇਰਿਤ ਕੀਤਾ। ਇਸ ਸਬੰਧੀ, ਆਈ.ਏ.ਐਸ. ਸਟੱਡੀ ਗਰੁੱਪ ਚੰਡੀਗੜ੍ਹ ਦੇ ਰਾਜ ਮਲਹੋਤਰਾ ਨੇ ਪੰਜਾਬ ਵਿਧਾਨ ਸਭਾ ਸਪੀਕਰ ਦੇ ਪ੍ਰਸਤਾਵ ਨੂੰ ਸਵੀਕਾਰ ਕਰਦਿਆਂ ਕਿਹਾ ਕਿ ਉਹ ਪੀ.ਸੀ.ਐਸ. (ਕਾਰਜਕਾਰੀ) ਸ਼ੁਰੂਆਤੀ ਪ੍ਰੀਖਿਆ-2025 (ਜਨਰਲ ਸਟੱਡੀਜ਼ ਅਤੇ ਸੀ.ਐਸ.ਏ.ਟੀ.) ਦੀ ਤਿਆਰੀ ਲਈ ਪੰਜਾਬ ਦੇ ਸਾਰੇ ਚਾਹਵਾਨ ਉਮੀਦਵਾਰਾਂ ਨੂੰ ਮੁਫ਼ਤ ਕੋਚਿੰਗ ਪ੍ਰਦਾਨ ਕਰਨਗੇ। ਇਸ ਕੋਰਸ ਦੀ ਮਿਆਦ 45 ਦਿਨ ਹੋਵੇਗੀ।
ਸਪੀਕਰ ਨੇ ਦੱਸਿਆ ਕਿ ਦੋ ਦਿਨਾਂ ਵਿੱਚ ਸੂਬੇ ਭਰ ਦੇ 500 ਤੋਂ ਵੱਧ ਵਿਦਿਆਰਥੀਆਂ ਨੇ ਪੀ.ਸੀ.ਐਸ. (ਕਾਰਜਕਾਰੀ) ਪ੍ਰੀਖਿਆ ਦੀ ਤਿਆਰੀ ਲਈ ਰਾਜ ਮਲਹੋਤਰਾ ਆਈ.ਏ.ਐਸ. ਸਟੱਡੀ ਗਰੁੱਪ, ਚੰਡੀਗੜ੍ਹ ਵਿੱਚ ਦਾਖਲਾ ਲ...








