ਪੰਜਾਬ ਸਰਕਾਰ ਨੂੰ ਨਵੀਂ ਭਰਤੀ ਤੱਕ 1,158 ਸਹਾਇਕ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨਾਂ ਦੀਆਂ ਸੇਵਾਵਾਂ ਜਾਰੀ ਰੱਖਣ ਲਈ ਸੁਪਰੀਮ ਕੋਰਟ ਵੱਲੋਂ ਪ੍ਰਵਾਨਗੀ
ਚੰਡੀਗੜ੍ਹ, 18 ਅਗਸਤ: ਸੂਬੇ ਵਿੱਚ ਉਚੇਰੀ ਸਿੱਖਿਆ ਲਈ ਵੱਡੀ ਰਾਹਤ ਦਿੰਦਿਆਂ ਭਾਰਤ ਦੀ ਸਿਖਰਲੀ ਅਦਾਲਤ ਸੁਪਰੀਮ ਕੋਰਟ ਨੇ ਨਵੀਂ ਭਰਤੀ ਹੋਣ ਤੱਕ 1,158 ਸਹਾਇਕ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨਾਂ ਨੂੰ ਸਰਕਾਰੀ ਕਾਲਜਾਂ ਵਿੱਚ ਆਪਣੀਆਂ ਸੇਵਾਵਾਂ ਜਾਰੀ ਰੱਖਣ ਦੀ ਆਗਿਆ ਦੇ ਦਿੱਤੀ ਹੈ। ਇਹ ਫੈਸਲਾ ਪੰਜਾਬ ਭਰ ਦੇ ਸਰਕਾਰੀ ਕਾਲਜਾਂ ਦੇ ਵਿਦਿਆਰਥੀਆਂ ਲਈ ਨਿਰਵਿਘਨ ਸਿੱਖਿਆ ਨੂੰ ਯਕੀਨੀ ਬਣਾਏਗਾ।
ਸਰਕਾਰੀ ਕਾਲਜਾਂ ਵਿੱਚ 1,158 ਸਹਾਇਕ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨਾਂ ਨੂੰ ਸੇਵਾਵਾਂ ਜਾਰੀ ਰੱਖਣ ਦੀ ਆਗਿਆ ਦੇਣ ਦੇ ਸੁਪਰੀਮ ਕੋਰਟ ਦੇ ਫੈਸਲੇ ਦਾ ਸਵਾਗਤ ਕਰਦਿਆਂ ਪੰਜਾਬ ਦੇ ਉਚੇਰੀ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਹ ਫੈਸਲਾ ਪੰਜਾਬ ਵਿੱਚ ਉਚੇਰੀ ਸਿੱਖਿਆ ਲਈ ਇੱਕ ਵੱਡੀ ਰਾਹਤ ਹੈ ਕਿਉਂਕਿ ਇਹ ਫ਼ੈਸਲਾ ਵਿਦਿਆਰਥੀਆਂ ਨੂੰ ਬਿਨਾਂ ਕਿਸੇ ਰੁਕਾਵਟ ਤੋਂ ਆਪਣੇ ਅਕਾਦਮਿਕ ਟੀਚਿਆਂ ਨੂੰ ਪ੍ਰਾਪਤ ਕਰਨ ਦੇ ਯੋਗ ਬਣਾਏਗਾ। ਜ਼ਿਕਰਯੋਗ ਹੈ ਕਿ 14 ਜੁਲਾਈ, 2025 ਨੂੰ ਸੁਪਰੀਮ ਕੋਰਟ ਨੇ 1,158 ਸਹਾਇਕ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨਾਂ ਦੀਆਂ ਨਿਯੁਕਤੀਆਂ ਨੂੰ ਰੱਦ ...








