Friday, March 13Malwa News
Shadow

Tag: breaking news

ਪੰਜਾਬ ਸਰਕਾਰ ਨੇ ਸਕੂਲਾਂ ਦੀ ਨੁਹਾਰ ਬਦਲੀ : ਜੈ ਕ੍ਰਿਸ਼ਨ ਸਿੰਘ ਰੌੜੀ

ਪੰਜਾਬ ਸਰਕਾਰ ਨੇ ਸਕੂਲਾਂ ਦੀ ਨੁਹਾਰ ਬਦਲੀ : ਜੈ ਕ੍ਰਿਸ਼ਨ ਸਿੰਘ ਰੌੜੀ

Hot News
ਹੁਸ਼ਿਆਰਪੁਰ, 7 ਅਪ੍ਰੈਲ : ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਅੱਜ ’ਪੰਜਾਬ ਸਿੱਖਿਆ ਕ੍ਰਾਂਤੀ’ ਤਹਿਤ 4 ਸਰਕਾਰੀ ਸਕੂਲਾਂ ਵਿਚ ਅਧਿਆਪਕਾਂ, ਵਿਦਿਆਰਥੀਆਂ ਅਤੇ ਮਾਪਿਆਂ ਨਾਲ ਰੂਬਰੂ ਹੁੰਦਿਆਂ ਕਿਹਾ ਕਿ ਸੂਬਾ ਸਰਕਾਰ ਲਈ ਸਿੱਖਿਆ ਇਕ ਤਰਜੀਹੀ ਖੇਤਰ ਹੈ ਜਿਸ ’ਤੇ ਪਹਿਰਾ ਦਿੰਦਿਆਂ ਪੰਜਾਬ ਵਿਚ ਸਕੂਲਾਂ ਦੀ ਨੁਹਾਰ ਬਦਲੀ ਹੈ। ਉਨ੍ਹਾਂ ਕਿਹਾ ਕਿ ਅੱਜ ਗੜ੍ਹਸ਼ੰਕਰ ਹਲਕੇ ਦੇ ਚਾਰ ਸਕੂਲਾਂ ਵਿਚ 81.36 ਲੱਖ ਰੁਪਏ ਦੀ ਲਾਗਤ ਵਾਲੇ ਕੰਮਾਂ ਦਾ ਉਦਘਾਟਨ ਕੀਤਾ ਗਿਆ ਜਿਸ ਨਾਲ ਵਿਦਿਆਰਥੀਆਂ ਨੂੰ ਹੋਰ ਵਧੀਆ ਸਹੂਲਤਾਂ ਮਿਲਣਗੀਆਂ।ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਬੀਰਮਪੁਰ, ਸਰਕਾਰੀ ਹਾਈ ਸਕੂਲ ਬੀਰਮਪੁਰ, ਸਰਕਾਰੀ ਐਲੀਮੈਂਟਰੀ ਸਕੂਲ ਹਾਜੀਪੁਰ, ਸਰਕਾਰੀ ਪ੍ਰਾਇਮਰੀ ਸਕੂਲ ਰਾਮਪੁਰ ਬਿਲੜੋਂ ਵਿਚ ਵੱਖ-ਵੱਖ ਮੁਕੰਮਲ ਹੋ ਚੁੱਕੇ ਕੰਮਾਂ ਦਾ ਉਦਘਾਟਨ ਕਰਦਿਆਂ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਅੰਦਰ ਸਿੱਖਿਆ ਦੇ ਖੇਤਰ ਵਿਚ ਵੱਡੀਆਂ ਪੁਲਾਂਘਾ ਪੁੱਟੀਆਂ ਗਈਆਂ ਹਨ ਜਿਨ੍ਹਾਂ ਵਿਚ ਵਿਦਿਆਰਥੀਆਂ ਅੰਦਰ ਬੁਨਿਆਦੀ ਹੁ...
ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਹੋਇਆ ਕਿ ਸਿੱਖਿਆ ਤੇ ਸਿਹਤ ਵਿਕਾਸ ਦਾ ਮੁੱਖ ਧੁਰਾ ਬਣੇ – ਅਮਨ ਅਰੋੜਾ

ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਹੋਇਆ ਕਿ ਸਿੱਖਿਆ ਤੇ ਸਿਹਤ ਵਿਕਾਸ ਦਾ ਮੁੱਖ ਧੁਰਾ ਬਣੇ – ਅਮਨ ਅਰੋੜਾ

Punjab Politics
ਸੰਗਰੂਰ, 7 ਅਪ੍ਰੈਲ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਸਰਵੋਤਮ ਬੁਨਿਆਦੀ ਢਾਂਚਾ ਅਤੇ ਮਿਆਰੀ ਸਿੱਖਿਆ ਦੇਣ ਦੀ ਵਚਨਬੱਧਤਾ ਤਹਿਤ ਪਿਛਲੇ ਤਿੰਨ ਸਾਲਾਂ ਤੋਂ ਲਗਾਤਾਰ ਪਹਿਰਾ ਦਿੱਤਾ ਜਾ ਰਿਹਾ ਹੈ। ਇਹ ਪ੍ਰਗਟਾਵਾ ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ਸਿੱਖਿਆ ਕ੍ਰਾਂਤੀ ਤਹਿਤ ਵਿਧਾਨ ਸਭਾ ਹਲਕਾ ਸੁਨਾਮ ਊਧਮ ਸਿੰਘ ਵਾਲਾ ਦੇ 6 ਸਰਕਾਰੀ ਸਕੂਲਾਂ ਵਿੱਚ 2.51 ਕਰੋੜ ਰੁਪਏ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਦਿਆਂ ਕੀਤਾ।ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਨੂੰ ਹੋਰ ਬਿਹਤਰੀਨ ਬਣਾਉਣ ਲਈ ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ ਦਾ ਆਗਾਜ਼ ਕੀਤਾ ਹੈ ਜਿਸ ਦੇ ਤਹਿਤ ਸਕੂਲਾਂ ਵਿੱਚ ਹਰ ਸਹੂਲਤ ਪ੍ਰਦਾਨ ਕੀਤੀ ਜਾ ਰਹੀ ਹੈ । ਉਹਨਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਪੰਜਾਬ ਦੇ ਇਹਨਾਂ ਦੋਵੇਂ ਖੇਤਰਾਂ, ਸਿੱਖਿਆ ਅਤੇ ਸਿਹਤ ਨੂੰ, ਪੂਰੀ ਤਰ੍ਹਾਂ ਅਣਗੋਲੀ ਰੱਖਿਆ ਪਰ ਮਾਨ ਸਰਕਾਰ ਨੇ ਇਹਨਾਂ ਦੋਵੇਂ ਹੀ ਖੇਤਰਾਂ ਨੂੰ ਵਿਕਾਸ ਦਾ ਮੁੱਖ ਧੁਰਾ ਬਣਾਇਆ ਅਤੇ ਇਹੀ ਕਾਰਨ ਹੈ ਕਿ ਪੰਜਾਬ ...
ਚੰਗੀ ਸਿੱਖਿਆ ਹੀ ਬਚਾਏਗੀ ਬੱਚਿਆਂ ਨੂੰ, ਉਹ ਖ਼ੁਦ ਨਸ਼ੇ ਦੀ ਖ਼ਰੀਦੋ-ਫ਼ਰੋਖ਼ਤ ਤੋਂ ਰਹਿਣਗੇ ਦੂਰ!-ਮਨੀਸ਼ ਸਿਸੋਦੀਆ

ਚੰਗੀ ਸਿੱਖਿਆ ਹੀ ਬਚਾਏਗੀ ਬੱਚਿਆਂ ਨੂੰ, ਉਹ ਖ਼ੁਦ ਨਸ਼ੇ ਦੀ ਖ਼ਰੀਦੋ-ਫ਼ਰੋਖ਼ਤ ਤੋਂ ਰਹਿਣਗੇ ਦੂਰ!-ਮਨੀਸ਼ ਸਿਸੋਦੀਆ

Breaking News
ਨਵਾਂਸ਼ਹਿਰ, 7 ਅਪ੍ਰੈਲ : ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਸਾਬਕਾ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਲ ਨਵਾਂਸ਼ਹਿਰ ਵਿੱਚ ਨਵੇਂ ਬਣੇ ਸਰਕਾਰੀ ਸਕੂਲ ਦਾ ਦੌਰਾ ਕਰਦੇ ਹੋਏ ਖੁਸ਼ੀ ਅਤੇ ਮਾਣ ਪ੍ਰਗਟ ਕੀਤਾ। ਇਕੱਠ ਨੂੰ ਸੰਬੋਧਨ ਕਰਦਿਆਂ ਸਿਸੋਦੀਆ ਨੇ ਕਿਹਾ, "ਇਸ ਸਕੂਲ ਵਿੱਚ ਕਦਮ ਰੱਖਦਿਆਂ ਮੈਨੂੰ ਬਹੁਤ ਖੁਸ਼ੀ ਮਹਿਸੂਸ ਹੋਈ। ਇਮਾਰਤ ਇੰਨੀ ਸ਼ਾਨਦਾਰ ਹੈ ਕਿ ਜ਼ਿਆਦਾਤਰ ਪ੍ਰਾਈਵੇਟ ਸਕੂਲ ਵੀ ਇਸ ਦਾ ਮੁਕਾਬਲਾ ਨਹੀਂ ਕਰ ਸਕਦੇ। ਪਰ ਇਕੱਲੀ ਸੁੰਦਰ ਇਮਾਰਤ ਹੀ ਇੱਕ ਵਧੀਆ ਸਕੂਲ ਨਹੀਂ ਬਣਾਉਂਦੀ- ਜੇਕਰ ਅਜਿਹਾ ਹੁੰਦਾ ਤਾਂ ਬੱਚਿਆਂ ਨੂੰ ਪੜ੍ਹਾਉਣ ਲਈ 5-ਸਿਤਾਰਾ ਹੋਟਲ ਅਤੇ ਪੈਲੇਸ ਕਾਫੀ ਹੁੰਦੇ।"ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਦਾ ਭਵਿੱਖ ਉੱਜਵਲ ਅਤੇ ਸੁਰੱਖਿਅਤ ਹੱਥਾਂ ਵਿੱਚ ਹੈ,”ਇਹ ਸ਼ਬਦ ਆਪ ਨੇਤਾ ਅਤੇ ਪਾਰਟੀ ਦੇ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਨੇ ਨਵਾਂਸ਼ਹਿਰ ਵਿੱਚ ਇੱਕ ਨਵੇਂ ਸਕੂਲ ਆਫ਼ ਐਮੀਨੈਂਸ ਦੇ ਉਦਘਾਟਨ ਦੌਰਾਨ ਕਹੇ। ਉਨ੍ਹਾਂ ਕਿਹਾ ਕਿ ਜੋ ਚੀਜ਼ ਇਸ ਸਕੂਲ ਨੂੰ ਸੱਚਮੁੱਚ ਸ਼ਾਨਦਾਰ ਬਣਾਉਂਦੀ ਹੈ ਉਹ ਸਿਰਫ਼ ਬੁਨਿਆਦੀ ਢਾਂਚਾ ਹੀ ਨਹੀਂ ਸ...
ਪੰਜਾਬ ਵਿਜੀਲੈਂਸ ਦਾ ਵੱਡਾ ਐਕਸ਼ਨ : ਇਕੋ ਦਿਨ 24 ਗ੍ਰਿਫਤਾਰ

ਪੰਜਾਬ ਵਿਜੀਲੈਂਸ ਦਾ ਵੱਡਾ ਐਕਸ਼ਨ : ਇਕੋ ਦਿਨ 24 ਗ੍ਰਿਫਤਾਰ

Breaking News
ਚੰਡੀਗੜ੍ਹ, 7 ਅਪ੍ਰੈਲ : ਭ੍ਰਿਸ਼ਟਾਚਾਰ ਵਿਰੁੱਧ ਵੱਡੀ ਕਾਰਵਾਈ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਰਾਜ ਭਰ ਵਿੱਚ ਖੇਤਰੀ ਟਰਾਂਸਪੋਰਟ ਅਥਾਰਟੀ (ਆਰ.ਟੀ.ਏ.) ਦਫ਼ਤਰਾਂ ਅਤੇ ਡਰਾਈਵਿੰਗ ਟੈਸਟ ਕੇਂਦਰਾਂ ’ਤੇ ਅਚਨਚੇਤ ਛਾਪੇਮਾਰੀ ਕੀਤੀ, ਜਿਸ ਦੌਰਾਨ ਰਿਸ਼ਵਤਖੋਰੀ ਅਤੇ ਹੋਰ ਬੇਨਿਯਮੀਆਂ ਵਿੱਚ ਕਥਿਤ ਤੌਰ ’ਤੇ ਸ਼ਾਮਲ 24 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਕਾਰਵਾਈ ਦੌਰਾਨ ਕੁੱਲ 16 ਐਫਆਈਆਰ ਦਰਜ ਕੀਤੀਆਂ ਗਈਆਂ ਹਨ ਅਤੇ ਅਧਿਕਾਰੀਆਂ ਨੇ ਏਜੰਟਾਂ ਤੋਂ 40,900 ਰੁਪਏ ਜ਼ਬਤ ਕੀਤੇ ਹਨ ਜੋ ਡਰਾਈਵਿੰਗ ਲਾਇਸੈਂਸ, ਡਰਾਈਵਿੰਗ ਟੈਸਟ ਅਤੇ ਹੋਰ ਸੇਵਾਵਾਂ ਦੇਣ ਬਦਲੇ ਲੋਕਾਂ ਤੋਂ ਪੈਸੇ ਵਸੂਲਦੇ ਸਨ।ਅੱਜ ਇੱਥੇ ਇਹ ਖੁਲਾਸਾ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਰਾਹੀਂ ਪ੍ਰਾਪਤ ਹੋਈਆਂ ਕਈ ਸ਼ਿਕਾਇਤਾਂ ਤੋਂ ਬਾਅਦ, ਫਲਾਇੰਗ ਸਕੁਐਡ ਅਤੇ ਆਰਥਿਕ ਅਪਰਾਧ ਸ਼ਾਖਾ (ਈਓਡਬਲਯੂ) ਸਮੇਤ ਵਿਜੀਲੈਂਸ ਬਿਊਰੋ ਰੇਂਜਾਂ ਵੱਲੋਂ ਛਾਪੇਮਾਰੀ ਕੀਤੀ ਗਈ। ਇਸ ਕਾਰਵਾਈ ਵਿੱਚ ਆਰਟੀਏ ਅਧਿਕਾਰੀਆਂ ਅਤੇ ਏਜੰਟਾਂ ਲਈ ਚਲਾਇਆ ਗਿਆ, ਜੋ ਏਜੰਟਾਂ ਵਜੋਂ ਕੰਮ ਕਰ ਰਹੇ ਸਨ, ਲਾਇਸੈ...
ਸਾਡੀ ਲੜਾਈ ਪ੍ਰਾਈਵੇਟ ਸਕੂਲ ਮਾਫ਼ੀਆ ਅਤੇ ਸਰਕਾਰੀ ਸਕੂਲਾਂ ਦੀ ਅਣਦੇਖੀ ਤੋਂ ਲਾਭ ਚੁੱਕਣ ਵਾਲੀਆਂ ਨਾਕਾਰਾਤਮਕ ਤਾਕਤਾਂ ਵਿਰੁੱਧ : ਬੈਂਸ

ਸਾਡੀ ਲੜਾਈ ਪ੍ਰਾਈਵੇਟ ਸਕੂਲ ਮਾਫ਼ੀਆ ਅਤੇ ਸਰਕਾਰੀ ਸਕੂਲਾਂ ਦੀ ਅਣਦੇਖੀ ਤੋਂ ਲਾਭ ਚੁੱਕਣ ਵਾਲੀਆਂ ਨਾਕਾਰਾਤਮਕ ਤਾਕਤਾਂ ਵਿਰੁੱਧ : ਬੈਂਸ

Punjab Politics
ਐਸ.ਏ.ਐਸ ਨਗਰ, 7 ਅਪ੍ਰੈਲ: ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਵਿਰੋਧੀ ਆਗੂਆਂ ਵੱਲੋਂ ਪੰਜਾਬ ਸਰਕਾਰ ਦੇ ਸਿੱਖਿਆ ਸੁਧਾਰਾਂ ਦੀ ਕੀਤੀ ਜਾ ਰਹੀ ਆਲੋਚਨਾ ਨੂੰ ਮਹਿਜ਼ ਡਰਾਮਾ ਕਰਾਰ ਦਿੱਤਾ ਅਤੇ ਕਿਹਾ ਕਿ ਇਹ ਲੋਕ ਨਿੱਜੀ ਤੇ ਰਾਜਸੀ ਮੁਫਾਦਾਂ ਲਈ ਅਜਿਹਾ ਕਰ ਰਹੇ ਹਨ। "ਸਿੱਖਿਆ ਕ੍ਰਾਂਤੀ" ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਫੇਜ਼-11 ਮੋਹਾਲੀ ਵਿਖੇ ਕਰਵਾਏ ਗਏ ਉਦਘਾਟਨੀ ਸਮਾਗਮ ਨੂੰ ਸੰਬੋਧਨ ਕਰਦਿਆਂ ਸਿੱਖਿਆ ਮੰਤਰੀ ਨੇ ਕਿਹਾ, "ਜਿਨ੍ਹਾਂ ਲੋਕਾਂ ਨੇ ਦਹਾਕਿਆਂ ਤੱਕ ਸਰਕਾਰੀ ਸਕੂਲਾਂ ਨੂੰ ਅਣਗੌਲਿਆ, ਹੁਣ ਉਹ ‘ਪੜ੍ਹਦਾ ਪੰਜਾਬ' ਦੇਖ ਕੇ ਡਰੇ ਹੋਏ ਹਨ। ਜਦੋਂ ਪੰਜਾਬ ਦੀ ਸਿੱਖਿਆ ਪ੍ਰਣਾਲੀ ਅਸਫ਼ਲ ਹੋ ਰਹੀ ਸੀ, ਇਹ ਸਾਰੇ ਚੁੱਪ ਸਨ। ਹੁਣ ਜਦੋਂ ਸਾਡੇ ਬੱਚੇ ਵਧ-ਫੁੱਲ ਰਹੇ ਹਨ, ਤਰੱਕੀ ਕਰ ਰਹੇ ਹਨ ਤਾਂ ਇਨ੍ਹਾਂ ਨੂੰ ਖ਼ਤਰਾ ਮਹਿਸੂਸ ਹੋ ਰਿਹਾ ਹੈ।”ਸ. ਹਰਜੋਤ ਸਿੰਘ ਬੈਂਸ ਨੇ ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਸਰਕਾਰ ਦੇ ਸੱਤਾ ਸੰਭਾਲਣ ਤੋਂ ਬਾਅਦ ਹੋਏ ਵੱਡੇ ਸੁਧਾਰਾਂ ਵੱਲ ਝਾਤ ਮਰਵਾਉਂਦਿਆਂ ਕਿਹਾ, "ਸਾਨੂੰ ਵਿਰਾਸਤ ਵਿੱਚ ਲਗਭਗ 20,000 ਸਰਕਾਰੀ ਸਕੂਲਾਂ ਵਿੱਚੋਂ ...
ਮੋਹਾਲੀ ਜ਼ਿਲ੍ਹੇ ਦੇ 89 ਸਰਕਾਰੀ ਸਕੂਲਾਂ ਨੂੰ ਸਿੱਖਿਆ ਕ੍ਰਾਂਤੀ ਅਧੀਨ ਨਵਾਂ ਰੂਪ ਦਿੱਤਾ ਗਿਆ: ਬੈਂਸ

ਮੋਹਾਲੀ ਜ਼ਿਲ੍ਹੇ ਦੇ 89 ਸਰਕਾਰੀ ਸਕੂਲਾਂ ਨੂੰ ਸਿੱਖਿਆ ਕ੍ਰਾਂਤੀ ਅਧੀਨ ਨਵਾਂ ਰੂਪ ਦਿੱਤਾ ਗਿਆ: ਬੈਂਸ

Breaking News
ਐਸਏਐਸ ਨਗਰ, 7 ਅਪ੍ਰੈਲ: ਵਿਦਿਆਰਥੀਆਂ ਲਈ ਵਿਆਪਕ ਅਤੇ ਸਿੱਖਣ ਭਰਪੂਰ ਅਨੁਭਵ ਨੂੰ ਉਤਸ਼ਾਹਿਤ ਕਰਦੇ ਹੋਏ, ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਸੋਮਵਾਰ ਨੂੰ ਐਸ ਏ ਐਸ ਨਗਰ (ਮੋਹਾਲੀ) ਜ਼ਿਲ੍ਹੇ ਦੇ ਤਿੰਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ 2.34 ਕਰੋੜ ਰੁਪਏ ਤੋਂ ਵਧੇਰੇ ਦੇ ਨਵੇਂ ਵਿਕਸਤ ਬੁਨਿਆਦੀ ਢਾਂਚੇ ਦੇ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ। ਉਨ੍ਹਾਂ ਦੱਸਿਆ ਕਿ "ਸਿੱਖਿਆ ਕ੍ਰਾਂਤੀ" ਵਿਕਾਸ ਪਹਿਲਕਦਮੀ ਦੇ ਹਿੱਸੇ ਵਜੋਂ ਜ਼ਿਲ੍ਹੇ ਭਰ ਦੇ 89 ਸਕੂਲਾਂ ਵਿੱਚ ਵੱਡਾ ਢਾਂਚਾਗਤ ਬਦਲਾਅ ਕੀਤਾ ਗਿਆ ਹੈ। "ਸਿੱਖਿਆ ਕ੍ਰਾਂਤੀ" ਦੇ ਪਹਿਲੇ ਦਿਨ ਕਈ ਬੁਨਿਆਦੀ ਢਾਂਚੇ ਦੇ ਪ੍ਰੋਜੈਕਟਾਂ ਦਾ ਉਦਘਾਟਨ ਕਰਦੇ ਹੋਏ, ਸ. ਹਰਜੋਤ ਸਿੰਘ ਬੈਂਸ ਨੇ ਸਵਰਗਵਾਸੀ ਗੁਰਨਾਮ ਸਿੰਘ ਸੈਣੀ ਸੀਨੀਅਰ ਸੈਕੰਡਰੀ ਸਕੂਲ, ਡੇਰਾਬੱਸੀ ਵਿਖੇ 1.70 ਕਰੋੜ ਰੁਪਏ ਦੀ ਲਾਗਤ ਨਾਲ ਮੁਰੰਮਤ ਕੀਤੇ ਬਲਾਕ ਏ ਅਤੇ ਸੀ ਅਤੇ ਇੱਕ ਅਤਿ-ਆਧੁਨਿਕ ਮਿੰਨੀ ਸਾਇੰਸ ਸੈਂਟਰ ਦਾ ਉਦਘਾਟਨ ਕੀਤਾ। ਆਧੁਨਿਕ ਸਿੱਖਣ ਦੇ ਸਾਧਨਾਂ ਨਾਲ ਲੈਸ ਇਹ ਸਾਇੰਸ ਸੈਂਟਰ 10 ਲੱਖ ਰੁਪਏ ਦੀ ਲਾਗਤ ਨਾਲ ਸਥਾਪਿਤ ਕੀਤਾ ਗਿਆ ਸੀ ਅਤੇ ਇਸਦਾ ਉਦੇਸ਼ ਸਟੈ...
ਸਿੱਖਿਆ ਕ੍ਰਾਂਤੀ ਦੇ ਆਗਾਜ਼ ਲਈ ਮਾਪਿਆਂ ਵਲੋਂ ਭਗਵੰਤ ਮਾਨ ਦਾ ਧੰਨਵਾਦ

ਸਿੱਖਿਆ ਕ੍ਰਾਂਤੀ ਦੇ ਆਗਾਜ਼ ਲਈ ਮਾਪਿਆਂ ਵਲੋਂ ਭਗਵੰਤ ਮਾਨ ਦਾ ਧੰਨਵਾਦ

Hot News
ਨਵਾਂ ਸ਼ਹਿਰ, 7 ਅਪਰੈਲ : ਸਕੂਲ ਆਫ਼ ਐਮੀਨੈਂਸ’ ਵਿੱਚ ਪੜ੍ਹਦੇ ਵਿਦਿਆਰਥੀਆਂ ਦੇ ਮਾਪਿਆਂ ਨੇ ਪੰਜਾਬ ਵਿੱਚ ‘ਸਿੱਖਿਆ ਕ੍ਰਾਂਤੀ’ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰਨ ਉਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸ਼ਲਾਘਾ ਕੀਤੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨਾਲ ਅੱਜ ਇੱਥੇ ਗੱਲਬਾਤ ਦੌਰਾਨ ਪਿੰਡ ਬੇਗਮਪੁਰਾ ਦੇ ਪਰਮਜੀਤ ਕੁਮਾਰ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਕਾਰਜਕਾਲ ਦੇ ਉਲਟ ਹੁਣ ਸਕੂਲਾਂ ਨੂੰ ਅਤਿ-ਆਧੁਨਿਕ ਬੁਨਿਆਦੀ ਢਾਂਚੇ ਤੇ ਸਹੂਲਤਾਂ ਨਾਲ ਲੈਸ ਕੀਤਾ ਗਿਆ ਹੈ। ਉਸ ਨੇ ਦੱਸਿਆ ਕਿ ਵਿਦਿਆਰਥੀਆਂ ਨੂੰ ਪ੍ਰਾਈਵੇਟ ਸਕੂਲਾਂ ਦੇ ਮੁਕਾਬਲੇ ਦੀਆਂ ਸਹੂਲਤਾਂ ਮੁਹੱਈਆ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਅੱਗੇ ਕਿਹਾ ਕਿ ਸਕੂਲਾਂ ਵੱਲੋਂ ਬੱਚਿਆਂ ਨੂੰ ਲਵਾਏ ਜਾਂਦੇ ਟੂਰ ਤੇ ਸਿੱਖਣ ਦੇ ਹੋਰ ਮੌਕੇ ਮੁਹੱਈਆ ਕਰਨ ਨਾਲ ਵਿਦਿਆਰਥੀਆਂ ਦੀ ਸੋਚ ਦਾ ਦਾਇਰਾ ਵਿਸ਼ਾਲ ਹੋ ਰਿਹਾ ਹੈ।ਸਥਾਨਕ ਪਲਾਨ ਰੋਡ ਵਾਸੀ ਭੁਪਿੰਦਰ ਕੌਰ ਨੇ ਕਿਹਾ ਕਿ ਉਸ ਦੀਆਂ ਦੋ ਧੀਆਂ ਤੇ ਇਕ ਭਤੀਜੀ ਇਸ ਸਕੂਲ ਵਿੱਚ ਪੜ੍ਹ ਰਹੀ ਹੈ। ਉਸ ਨੇ ਕਿਹਾ ਕਿ ਇਹ ਸਕੂਲ ਵਿਦਿਆਰਥੀਆਂ ਨੂੰ ਮਿ...
ਮੁੱਖ ਮੰਤਰੀ ਵੱਲੋਂ ਸੂਬੇ ਵਿੱਚ 2000 ਕਰੋੜ ਰੁਪਏ ਦੀ ਲਾਗਤ ਨਾਲ ‘ਸਿੱਖਿਆ ਕ੍ਰਾਂਤੀ’ ਦਾ ਆਗਾਜ਼

ਮੁੱਖ ਮੰਤਰੀ ਵੱਲੋਂ ਸੂਬੇ ਵਿੱਚ 2000 ਕਰੋੜ ਰੁਪਏ ਦੀ ਲਾਗਤ ਨਾਲ ‘ਸਿੱਖਿਆ ਕ੍ਰਾਂਤੀ’ ਦਾ ਆਗਾਜ਼

Breaking News
ਨਵਾਂ ਸ਼ਹਿਰ, 7 ਅਪਰੈਲ : ਸੂਬੇ ਵਿੱਚ ‘ਸਿੱਖਿਆ ਕ੍ਰਾਂਤੀ’ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਵਿੱਚ ‘ਸਿੱਖਿਆ ਕ੍ਰਾਂਤੀਤਹਿਤ 2000 ਕਰੋੜ ਰੁਪਏ ਦੀ ਲਾਗਤ ਨਾਲ ਸਿੱਖਿਆ ਖੇਤਰ ਨੂੰ ਵੱਡਾ ਹੁਲਾਰਾ ਦਿੱਤਾ। ਇੱਥੇ ਅਤਿ-ਆਧੁਨਿਕ ‘ਸਕੂਲ ਆਫ਼ ਐਮੀਨੈਂਸ’ ਦਾ ਨਵਾਂ ਬਲਾਕ ਲੋਕਾਂ ਨੂੰ ਸਮਰਪਿਤ ਕਰਨ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਸਿਹਤ ਅਤੇ ਸਿੱਖਿਆ ਪ੍ਰਣਾਲੀ ਨੂੰ ਸੁਰਜੀਤ ਕਰਨ ਲਈ ਠੋਸ ਯਤਨ ਕਰ ਰਹੀ ਹੈ। ਮੁੱਖ ਮੰਤਰੀ ਨੇ ਕਿਹਾ, “ਹੁਣ ਤੱਕ ਆਪਣੇ ਬੱਚੇ ਨੂੰ ਸਰਕਾਰੀ ਸਕੂਲ ਭੇਜਣਾ ਆਮ ਆਦਮੀ ਦੀ ਮਜਬੂਰੀ ਸੀ ਪਰ ਹੁਣ ਸਿੱਖਿਆ ਪ੍ਰਣਾਲੀ ਨੂੰ ਨਵਾਂ ਰੂਪ ਦੇਣ ਨਾਲ ਹੁਣ ਮਾਪਿਆਂ ਦੀ ਇੱਛਾ ਹੋਵੇਗੀ ਕਿ ਉਨ੍ਹਾਂ ਦਾ ਬੱਚਾ ਸਰਕਾਰੀ ਸਕੂਲ ਵਿੱਚੋਂ ਤਾਲੀਮ ਹਾਸਲ ਕਰੇ।” ਭਗਵੰਤ ਸਿੰਘ ਮਾਨ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਸੂਬਾ ਭਰ ਵਿੱਚ ‘ਸਕੂਲ ਆਫ਼ ਐਮੀਨੈਂਸ’ ਸਥਾਪਤ ਕੀਤੇ ਗਏ ਹਨ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਸਮਾਜ ਦੇ ਹਰ ਵਰਗ ਖ਼ਾਸ ਕਰਕੇ...
ਚੰਗੀ ਸਿਹਤ ਹੀ ਮਨੁੱਖ ਦਾ ਸਭ ਤੋਂ ਵੱਡਾ ਮਿੱਤਰ ਹੈ – ਡਾਕਟਰ ਪਰਦੀਪ ਕੁਮਾਰ ਮਹਿੰਦਰਾ

ਚੰਗੀ ਸਿਹਤ ਹੀ ਮਨੁੱਖ ਦਾ ਸਭ ਤੋਂ ਵੱਡਾ ਮਿੱਤਰ ਹੈ – ਡਾਕਟਰ ਪਰਦੀਪ ਕੁਮਾਰ ਮਹਿੰਦਰਾ

Local
ਮੋਗਾ, 7 ਅਪ੍ਰੈਲ: ਵਿਸ਼ਵ ਸਿਹਤ ਦਿਵਸ ਮੌਕੇ ਸਿਵਿਲ ਸਰਜਨ ਮੋਗਾ ਡਾਕਟਰ ਪਰਦੀਪ ਕੁਮਾਰ ਮਹਿੰਦਰਾ ਨੇ ਕਿਹਾ ਕਿ ਚੰਗੀ ਸਿਹਤ ਹੀ ਮਨੁੱਖ ਦਾ ਸਭ ਤੋਂ ਵੱਡਾ ਦੋਸਤ ਹੈ । ਇਸ ਮੌਕੇ ਸਿਹਤ ਸੰਭਾਲ ਬਾਰੇ ਵੀ ਜਾਣਕਾਰੀ ਦਿੱਤੀ।ਐਲ ਐਲ ਆਰ ਨਰਸਿੰਗ ਕਾਲਜ ਮੋਗਾ ਦੇ ਵਿਦਿਆਰਥੀਆਂ ਨੇ ਵਿਸ਼ਵ ਸਿਹਤ ਦਿਵਸ ਨੂੰ ਸਮਰਪਿਤ ਜਾਗਰੂਕਤਾ ਪ੍ਰੋਗਰਾਮ ਕੀਤਾ ।ਇਸ ਮੌਕੇ ਪ੍ਰਿੰਸੀਪਲ ਰੁਪਿੰਦਰ ਕੌਰ ਐਲ ਐਲ ਆਰ ਨਰਸਿੰਗ ਕਾਲਜ ਮੋਗਾ ਨੇ ਸਿਹਤ ਵਿਭਗ ਦੇ ਅਧਿਕਾਰੀਆਂ ਨੂੰ ਜੀ ਆਇਆ ਨੂੰ ਕਿਹਾ ।ਇਸ ਬਾਰੇ ਵਧੇਰੇ ਜਾਣਕਾਰੀ ਦਿੰਦੇ ਹੋਏ ਸਿਵਿਲ ਸਰਜਨ ਮੋਗਾ ਡਾਕਟਰ ਪਰਦੀਪ ਕੁਮਾਰ ਮਹਿੰਦਰਾ ਨੇ ਦੱਸਿਆ ਕਿ ਵਿਸ਼ਵ ਸਿਹਤ ਦਿਵਸ ਦੇ ਮੌਕੇ ਤੇ ਲੋਕਾਂ ਨੂੰ ਪੋਸ਼ਟਿਕ ਭੋਜਨ ਅਤੇ ਮੋਟੇ ਅਨਾਜਾਂ ਦੇ ਮਹੱਤਵ ਬਾਰੇ ਜਾਗਰੂਕ ਕਰਨ ਦੇ ਉਦੇਸ਼ ਨਾਲ ਜਾਗਰੂਕਤਾ ਕੀਤਾ ਗਿਆ ।ਇਸ ਮੌਕੇ ਓਹਨਾ ਕਿਹਾ ਕਿ ਕਿਹਾ ਕਿ ਗ਼ਲਤ ਖਾਣ ਪੀਣ ਨਾਲ ਨਾਲ ਸਿਹਤ ਤੇ ਬਹੁਤ ਮਾੜਾ ਅਸਰ ਪੈਂਦਾ ਹੈ। ਇਸ ਮੌਕੇ ਸੰਦੀਪ ਕੁਮਾਰ ਜਿਲਾ ਸਿਹਤ ਅਫਸਰ ਨੇ ਕਿਹਾ ਕਿਚੰਗੀ ਸਿਹਤ ਅਤੇ ਕੁਪੋਸ਼ਣ ਦੇ ਖ਼ਾਤਮੇ ਲਈ ਸਾਨੂੰ ਮੋਟੇ ਅਨਾਜਾਂ ਦੀ ਜ਼ਿਆਦਾ ਵਰਤੋਂ ਕਰਨੀ ਚਾਹੀਦੀ ਹੈ ਕਿਉਂਕਿ ਇ...
ਜਸਵੀਰ ਸਿੰਘ ਗੜ੍ਹੀ ਵਲੋਂ ਕੀਤਾ ਜਾਵੇਗਾ ਸੂਬੇ ਦਾ ਦੌਰਾ

ਜਸਵੀਰ ਸਿੰਘ ਗੜ੍ਹੀ ਵਲੋਂ ਕੀਤਾ ਜਾਵੇਗਾ ਸੂਬੇ ਦਾ ਦੌਰਾ

Hot News
ਚੰਡੀਗੜ੍ਹ, ਅਪ੍ਰੈਲ 5: ਪੰਜਾਬ ਰਾਜ ਦੇ ਅਨੂਸੁਚਿਤ ਜਾਤੀਆਂ ਦੇ ਲੋਕਾਂ ਨੂੰ ਆਪਣੇ ਹੱਕਾਂ ਪ੍ਰਤੀ ਜਾਗਰੂਕ ਕਰਨ ਲਈ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਵਲੋਂ ਸੂਬੇ ਦਾ ਦੌਰਾ ਕੀਤਾ ਜਾਵੇਗਾ। ਇਹ ਜਾਣਕਾਰੀ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਬੁਲਾਰੇ ਨੇ ਅੱਜ ਇਥੇ ਇਕ ਪ੍ਰੈਸ ਨੋਟ ਰਾਹੀਂ ਦਿੱਤੀ। ਬੁਲਾਰੇ ਨੇ ਦੱਸਿਆ ਕਿ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਡਕਰ ਦੇ ਜਨਮ ਦਿਹਾੜੇ ਮੌਕੇ ਪੰਜਾਬ ਦੇ ਵੱਖ ਵੱਖ ਹਿੱਸਿਆਂ ਦਾ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਵਲੋਂ ਦੌਰਾ ਕੀਤਾ ਜਾਵੇਗਾ।ਬੁਲਾਰੇ ਨੇ ਦੱਸਿਆ ਕਿ 6 ਅਪ੍ਰੈਲ 2025 ਨੂੰ ਬੀ.ਆਰ ਅੰਬੇਡਕਰ ਸਟੱਡੀ ਸਰਕਲ ਸੈਂਟਰ ਪਿੰਡ ਸਲੇਮਪੁਰ, ਨੇੜੇ ਸਿੱਧਵਾਂ ਬੇਟ ਜਿਲ੍ਹਾਂ ਲੁਧਿਆਣਾ, 13 ਅਪ੍ਰੈਲ 2025 ਨੂੰ ਬਹੁਜਨ ਕਰਮਚਾਰੀ ਅਤੇ ਸੇਵਾ ਮੁਕਤ ਕਰਮਚਾਰੀ ਸੰਘ ਵਲੋਂ ਅਜ਼ਮੇਰ ਪੈਲੇਸ, ਮਲੋਟ ਰੋਡ, ਮੁਕਤਸਰ ਸਾਹਿਬ ਵਿਖੇ,14ਅਪ੍ਰੈਲ 2025 ਨੂੰ ਨਵਾਂਸ਼ਹਿਰ, 19ਅਪ੍ਰੈਲ 2025 ਨੂੰ ਐਸ.ਸੀ./ਬੀ.ਸੀ. ਕਰਮਚਾਰੀ ਫੈਡਰੇਸ਼ਨ ਪੀ.ਐਸ.ਪੀ.ਸੀ.ਐਲ/ਪੀ.ਐਸ.ਟੀ.ਸੀ.ਐਲ ਵਲੋਂ ਥਰਮਲ ਪਲਾਂਟ ਨੂਹੋ ਕਾਲੋਨੀ, ਰੋਪੜ ਵਿਖੇ ਅਤੇ 20ਅਪ੍ਰੈ...