12 ਹਜ਼ਾਰ ਤੋਂ ਵੱਧ ਸਰਕਾਰੀ ਸਕੂਲਾਂ ਨੂੰ ਸਰਵੋਤਮ ਸਿੱਖਿਆ ਮਿਆਰਾਂ ਮੁਤਾਬਕ ਕੀਤਾ ਅੱਪਗ੍ਰੇਡ
ਚੰਡੀਗੜ੍ਹ, 3 ਅਪ੍ਰੈਲ: ਸੂਬੇ ਵਿੱਚ ਵਿਸ਼ਵ ਪੱਧਰੀ ਸਿੱਖਿਆ ਪ੍ਰਦਾਨ ਕਰਨ ਸਬੰਧੀ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਵਾਅਦੇ ਨੂੰ ਸਾਕਾਰ ਕਰਨ ਵੱਲ ਇੱਕ ਠੋਸ ਕਦਮ ਪੁੱਟਦਿਆਂ ਪੰਜਾਬ ਸਰਕਾਰ ਨੇ “ਸਿੱਖਿਆ ਕ੍ਰਾਂਤੀ” ਪ੍ਰੋਗਰਾਮ ਤਹਿਤ 1,2000 ਤੋਂ ਵੱਧ ਸਰਕਾਰੀ ਸਕੂਲਾਂ ਨੂੰ ਸਫਲਤਾਪੂਰਵਕ ਅੱਪਗ੍ਰੇਡ ਕੀਤਾ ਹੈ। ਇਸ ਪਹਿਲਕਦਮੀ ਤਹਿਤ ਸੂਬੇ ਵਿੱਚ ਸਿੱਖਿਆ ਨੂੰ ਸਰਵੋਤਮ ਵਿਦਿਅਕ ਮਿਆਰਾਂ ਦੇ ਹਾਣੀ ਬਣਾਉਣ ਲਈ ਕਲਾਸਰੂਮ, ਬੁਨਿਆਦੀ ਢਾਂਚਾ, ਅਤੇ ਡਿਜੀਟਲ ਸਿਖਲਾਈ ਸਹੂਲਤਾਂ ਦਾ ਆਧੁਨਿਕੀਕਰਨ ਕੀਤਾ ਗਿਆ ਹੈ। ਇਸ ਪ੍ਰੋਗਰਾਮ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸਰਕਾਰੀ ਸਕੂਲਾਂ ਨੂੰ ਵਾਈ-ਫਾਈ ਇੰਟਰਨੈੱਟ ਕੁਨੈਕਸ਼ਨ, ਫਰਨੀਚਰ, ਪੀਣ ਵਾਲਾ ਸਾਫ਼ ਪਾਣੀ, ਲੜਕੀਆਂ ਅਤੇ ਲੜਕਿਆਂ ਲਈ ਵੱਖਰੇ ਪਖਾਨੇ ਸਮੇਤ ਸਾਰੀਆਂ ਜ਼ਰੂਰੀ ਸਹੂਲਤਾਂ ਨਾਲ ਲੈਸ ਕੀਤਾ ਗਿਆ ਹੈ।ਉਨ੍ਹਾਂ ਦੱਸਿਆ ਕਿ ਸਿੱਖਿਆ ਕ੍ਰਾਂਤੀ ਪ੍ਰੋਗਰਾਮ ਤਹਿਤ ਵਿਦਿਆਰਥੀਆਂ ਦੀ ਸੁਰੱਖਿਆ ਵਿੱਚ ਵਾਧਾ ਕਰਦਿਆਂ 6,812 ਸਕੂਲਾਂ ਵਿੱਚ ਚਾਰਦੀਵਾਰੀ ਦੀ ਉਸਾਰੀ ਕੀਤੀ ਗਈ ਹੈ ਜਾਂ ਮੁਰੰਮਤ ਕੀਤੀ...








