ਮੰਤਰੀ ਨੇ ਕਰਵਾਈ ਮੰਡੀ ‘ਚ ਖਰੀਦ ਸ਼ੁਰੂ
ਰਾਜਪੁਰਾ, 3 ਅਪ੍ਰੈਲ: ਪੰਜਾਬ ਦੇ ਖੁਰਾਕ ਅਤੇ ਸਿਵਲ ਸਪਲਾਈਜ ਤੇ ਖਪਤਕਾਰ ਸੁਰੱਖਿਆ ਮਾਮਲੇ ਵਿਭਾਗ ਦੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਰਾਜਪੁਰਾ ਅਨਾਜ ਮੰਡੀ ਵਿਖੇ ਰਾਜ ਵਿੱਚ ਕਣਕ ਦੀ ਸਰਕਾਰੀ ਖਰੀਦ ਦੀ ਸ਼ੁਰੂਆਤ ਕਰਵਾਈ। ਇਸ ਮੌਕੇ ਸ੍ਰੀ ਕਟਾਰੂਚੱਕ ਨੇ ਪਿੰਡ ਭੱਪਲ ਦੇ ਕਿਸਾਨ ਹਰਵਿੰਦਰ ਸਿੰਘ ਵਲੋਂ ਮੰਡੀ ‘ਚ ਲਿਆਂਦੀ ਕਣਕ ਦੀ ਢੇਰੀ ਦੀ ਬੋਲੀ ਕਰਵਾਉਂਦਿਆਂ ਰਾਜ ਦੇ ਕਿਸਾਨਾਂ ਦਾ ਪੰਜਾਬ ਦੀਆਂ ਮੰਡੀਆਂ ਵਿੱਚ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਤਰਫ਼ੋਂ ਸਵਾਗਤ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਰਾਜਪੁਰਾ ਦੇ ਵਿਧਾਇਕ ਨੀਨਾ ਮਿੱਤਲ, ਵਿਭਾਗ ਦੇ ਸਕੱਤਰ ਰਾਹੁਲ ਤਿਵਾੜੀ, ਡਾਇਰੈਕਟਰ ਵਰਿੰਦਰ ਕੁਮਾਰ ਸ਼ਰਮਾ ਅਤੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਵੀ ਮੌਜੂਦ ਸਨ। ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਇਸ ਮੌਕੇ ਮੀਡੀਆ ਨਾਲ ਗ਼ੈਰਰਸਮੀ ਗੱਲਬਾਤ ਕਰਦਿਆਂ ਦੱਸਿਆ ਕਿ ਆਰ.ਬੀ.ਆਈ ਵਲੋਂ ਪੰਜਾਬ ਨੂੰ 28894 ਕਰੋੜ ਰੁਪਏ ਦੀ ਕੈਸ਼ ਕ੍ਰੈਡਿਟ ਲਿਮਟ ਪ੍ਰਾਪਤ ਹੋਈ ਹੈ ਅਤੇ ਪੰਜਾਬ ਸਰਕਾਰ ਸੂਬੇ ਦੇ ਕਰੀਬ 8 ਲੱਖ ਕਿਸਾਨਾਂ ਦੀ ਕਣਕ ਦੀ ਜਿਣਸ ਦਾ ਇੱਕ-ਇੱਕ ਦਾਣਾ 2425 ਰੁਪਏ ਦੀ ਐਮ.ਐਸ.ਪੀ. ‘ਤ...








