ਮਾਨਸਾ ਵਿਖੇ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਹਾੜੇ ਮੌਕੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਲਹਿਰਾਉਣਗੇ ਕੌਮੀ ਝੰਡਾ
ਮਾਨਸਾ, 13 ਅਗਸਤ: ਆਜ਼ਾਦੀ ਦੀ 78ਵੀਂ ਵਰ੍ਹੇਗੰਢ ਮੌਕੇ 15 ਅਗਸਤ 2025 ਨੂੰ ਸਥਾਨਕ ਬਹੁਮੰਤਵੀ ਖੇਡ ਸਟੇਡੀਅਮ, ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਵਿਖੇ ਮਨਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਹਾੜੇ ਮੌਕੇ ਟਰਾਂਸਪੋਰਟ ਅਤੇ ਜੇਲ੍ਹਾਂ ਮੰਤਰੀ, ਪੰਜਾਬ ਸ੍ਰ. ਲਾਲਜੀਤ ਸਿੰਘ ਭੁੱਲਰ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣਗੇ ਅਤੇ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ | ਇਹ ਜਾਣਕਾਰੀ ਡਿਪਟੀ ਕਮਿਸ਼ਨਰ ਮਾਨਸਾ ਸ੍ਰ ਕੁਲਵੰਤ ਸਿੰਘ ਨੇ ਅੱਜ ਬਹੁਮੰਤਵੀ ਖੇਡ ਸਟੇਡੀਅਮ, ਮਾਨਸਾ ਵਿਖੇ ਹੋਈ ਫੁੱਲ ਡਰੈੱਸ ਰਿਹਰਸਲ ਤੋਂ ਬਾਅਦ ਦਿੱਤੀ | ਇਸ ਮੌਕੇ ਉਨ੍ਹਾਂ ਨਾਲ ਐਸ.ਐਸ.ਪੀ. ਸ੍ਰੀ ਭਾਗੀਰਥ ਸਿੰਘ ਮੀਨਾ ਵੀ ਮੌਜੂਦ ਸਨ |ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਨੇ ਫੁੱਲ ਡਰੈੱਸ ਰਿਹਰਸਲ ਮੌਕੇ ਪਰੇਡ ਦਾ ਨਿਰੀਖਣ ਕੀਤਾ ਅਤੇ ਪਰੇਡ ਤੋਂ ਸਲਾਮੀ ਲਈ | ਇਸ ਤੋਂ ਬਾਅਦ ਵੱਖ ਵੱਖ ਸਕੂਲੀ ਬੱਚਿਆਂ ਵੱਲੋਂ ਸੱਭਿਆਚਾਰਕ ਪ੍ਰੋਗਰਾਮ ਅਤੇ ਪੀ.ਟੀ. ਸ਼ੋਅ ਦੀ ਪੇਸ਼ਕਾਰੀ ਕੀਤੀ ਗਈ |ਉਨ੍ਹਾਂ 15 ਅਗਸਤ ਮੌਕੇ ਸਰਕਾਰੀ ਨਹਿਰੂ ਮੈਮੋਰੀਅਲ ਕਾਲਜ ਦੇ ਬਹੁਮੰਤਵੀ ਖੇਡ ਸਟੇਡੀਅਮ ਵਿਖੇ ਕਰਵਾਏ ਜਾ ਰਹੇ ਜ਼ਿਲ੍...








