Sunday, December 21Malwa News
Shadow

Tag: breaking news

ਚੋਣਾ ਬਾਰੇ ਕਰੋ ਸਿੱਧਾ ਚੋਣ ਕਮਿਸ਼ਨ ਨੂੰ ਵੱਟਸਐਪ ਮੈਸੇਜ਼

ਚੋਣਾ ਬਾਰੇ ਕਰੋ ਸਿੱਧਾ ਚੋਣ ਕਮਿਸ਼ਨ ਨੂੰ ਵੱਟਸਐਪ ਮੈਸੇਜ਼

Breaking News
ਚੰਡੀਗੜ੍ਹ, 28 ਅਪ੍ਰੈਲ: ਇੱਕ ਨਿਵੇਕਲੇ ਉਪਰਾਲੇ ਤਹਿਤ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਦਫ਼ਤਰ ਨੇ ਇੱਕ ਸਮਰਪਿਤ ਵਟਸਐਪ ਚੈਨਲ, 'ਮੁੱਖ ਚੋਣ ਅਧਿਕਾਰੀ, ਪੰਜਾਬ' ਦੀ ਸ਼ੁਰੂਆਤ ਕੀਤੀ ਹੈ।     ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਟਸਐਪ ਚੈਨਲ ਦਾ ਉਦੇਸ਼ ਚੋਣਾਂ ਸੰਬੰਧੀ ਆਮ ਜਨਤਾ ਅਤੇ ਚੋਣ ਅਮਲ ਦੇ ਭਾਗੀਦਾਰਾਂ ਲਈ ਮਹੱਤਵਪੂਰਨ ਜਾਣਕਾਰੀ ਨੂੰ ਪ੍ਰਸਾਰਿਤ ਕਰਨਾ ਹੈ, ਜਿਸ ਵਿੱਚ ਚੋਣ ਪ੍ਰਕਿਰਿਆਵਾਂ, ਸਵੀਪ (ਸਿਸਟੇਮੈਟਿਕ ਵੋਟਰਜ਼ ਐਜੂਕੇਸ਼ਨ ਅਤੇ ਇਲੈਕਟੋਰਲ ਪਾਰਟੀਸੀਪੇਸ਼ਨ) ਗਤੀਵਿਧੀਆਂ, ਮਹੱਤਵਪੂਰਨ ਤਰੀਕਾਂ, ਵੱਖ-ਵੱਖ ਅੰਕੜੇ ਅਤੇ ਲੋਕ ਸਭਾ ਚੋਣਾਂ-2024 ਨਾਲ ਸਬੰਧਤ ਹੋਰ ਬਹੁਤ ਸਾਰੀਆਂ ਜਾਣਕਾਰੀਆਂ ਸ਼ਾਮਲ ਹਨ। ਇਸ ਤੋਂ ਇਲਾਵਾ ਇਹ ਚੈਨਲ 'ਇਸ ਵਾਰ 70 ਪਾਰ' ਦੇ ਟੀਚੇ ਦੀ ਪ੍ਰਾਪਤੀ ਲਈ ਮੁੱਖ ਚੋਣ ਅਧਿਕਾਰੀ ਦੇ ਦਫ਼ਤਰ ਵੱਲੋਂ ਕੀਤੀਆਂ ਮਹੱਤਵਪੂਰਨ ਪਹਿਲਕਦਮੀਆਂ ਨੂੰ ਵੀ ਵੋਟਰਾਂ ਤੱਕ ਪੁੱਜਦਾ ਕਰੇਗਾ।      ਇਹ ਉਪਰਾਲਾ ਜਨਤਕ ਸ਼ਮੂਲੀਅਤ ਲਈ ਤਕਨਾਲੋਜੀ ਦਾ ਲਾਭ ਉਠਾਉਣ ਲਈ ਮੁੱਖ ਚੋਣ ਅਧਿਕਾਰੀ ਦੇ ਦਫ਼ਤਰ ਦੇ ਪਹਿਲਾਂ ਤ...
ਭਗਵੰਤ ਮਾਨ ਨੇ ਕਰ ਦਿੱਤਾ ਸੁਖਬੀਰ ਬਾਦਲ ‘ਤੇ ਧਾਵਾ

ਭਗਵੰਤ ਮਾਨ ਨੇ ਕਰ ਦਿੱਤਾ ਸੁਖਬੀਰ ਬਾਦਲ ‘ਤੇ ਧਾਵਾ

Breaking News
ਫ਼ਿਰੋਜ਼ਪੁਰ, 27 ਅਪ੍ਰੈਲ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਨੀਵਾਰ ਨੂੰ ਫ਼ਿਰੋਜ਼ਪੁਰ 'ਚ 'ਆਪ' ਉਮੀਦਵਾਰ ਜਗਦੀਪ ਸਿੰਘ ਕਾਕਾ ਬਰਾੜ ਦੇ ਹੱਕ 'ਚ ਚੋਣ ਪ੍ਰਚਾਰ ਕੀਤਾ। ਮਾਨ ਨੇ ਫ਼ਿਰੋਜ਼ਪੁਰ ਲੋਕ ਸਭਾ ਹਲਕੇ ਦੇ ਵੱਖ-ਵੱਖ ਖੇਤਰਾਂ ਵਿੱਚ ਰੋਡ ਸ਼ੋਅ ਕੀਤੇ ਅਤੇ ਲੋਕਾਂ ਨੂੰ ਕਾਕਾ ਬਰਾੜ ਨੂੰ ਜਿਤਾਉਣ ਦੀ ਅਪੀਲ ਕੀਤੀ। ਰੋਡ ਸ਼ੋਅ ਦੌਰਾਨ ਭਗਵੰਤ ਮਾਨ ਨੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਅਤੇ ਸੁਖਬੀਰ ਬਾਦਲ 'ਤੇ ਜੰਮ ਕੇ ਹਮਲਾ ਬੋਲਿਆ। ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਹਾਰ ਦੇ ਡਰੋਂ ਮੈਦਾਨ ਛੱਡ ਕੇ ਭੱਜ ਗਏ ਹਨ। ਉਹ ਜਾਣਦੇ ਹਨ ਕਿ ਪੰਜਾਬ ਦੇ ਲੋਕ ਉਨ੍ਹਾਂ ਨੂੰ ਮੁੜ ਕਦੇ ਮੌਕਾ ਨਹੀਂ ਦੇਣਗੇ। ਇਸ ਲਈ ਉਨ੍ਹਾਂ ਨੇ ਚੋਣ ਨਾ ਲੜਨ ਦਾ ਫੈਸਲਾ ਕੀਤਾ ਹੈ। ਭਗਵੰਤ ਮਾਨ ਨੇ ਕਿਹਾ ਕਿ ਬਾਦਲ ਪਰਿਵਾਰ ਅਕਾਲੀ ਦਲ ਦੇ ਨੁਮਾਇੰਦਿਆਂ ਵਜੋਂ ਕਈ ਵਾਰ ਕੇਂਦਰ ਸਰਕਾਰ ਦਾ ਹਿੱਸਾ ਰਿਹਾ ਹੈ ਪਰੰਤੂ ਇਨ੍ਹਾਂ ਲੋਕਾਂ ਨੇ ਕਦੇ ਵੀ ਪੰਜਾਬ ਦੇ ਹੱਕਾਂ ਲਈ ਕੋਈ ਆਵਾਜ਼ ਨਹੀਂ ਉਠਾਈ। ਇਨ੍ਹਾਂ ਨੇ ਹਮੇਸ਼ਾ ਆਪਣਾ ਫ਼ਾਇਦਾ ਹੀ ਦੇਖਿਆ ਅਤੇ ਪੰਜਾਬ ਦੇ ਹੱਕਾਂ ਨੂੰ ਅਣਗੌਲਿਆ ਕੀਤਾ। ਇਸ ਲਈ ਜਨਤਾ ਨੇ ਉਨ੍ਹਾਂ ਨੂੰ ਉਨ੍ਹ...
ਪੰਜਾਬ ‘ਚ ਭਾਜਪਾ ਤੇ ਅਕਾਲੀ ਦਲ ਨੂੰ ਝਟਕਾ

ਪੰਜਾਬ ‘ਚ ਭਾਜਪਾ ਤੇ ਅਕਾਲੀ ਦਲ ਨੂੰ ਝਟਕਾ

Breaking News
ਚੰਡੀਗੜ੍ਹ, 27 ਅਪ੍ਰੈਲ : ਆਮ ਆਦਮੀ ਪਾਰਟੀ ਨੇ ਪੰਜਾਬ ਵਿੱਚ ਭਾਰਤੀ ਜਨਤਾ ਪਾਰਟੀ (ਭਾਜਪਾ) ਅਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਵੱਡਾ ਝਟਕਾ ਦਿੱਤਾ। ਸ਼ਨੀਵਾਰ ਨੂੰ ਭਾਜਪਾ ਓਬੀਸੀ ਮੋਰਚਾ ਦੇ ਸਕੱਤਰ ਕੁਲਦੀਪ ਸਿੰਘ ਸ਼ੈਂਟੀ ਅਤੇ ਅਕਾਲੀ ਦਲ ਐਸਸੀ ਵਿੰਗ ਦੋਆਬਾ ਦੇ ਜਨਰਲ ਸਕੱਤਰ ਗੁਰਦਰਸ਼ਨ ਲਾਲ ਆਪਣੀ ਪੁਰਾਣੀ ਪਾਰਟੀ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੋਵਾਂ ਆਗੂਆਂ ਨੂੰ ਰਸਮੀ ਤੌਰ 'ਤੇ  ਪਾਰਟੀ 'ਚ ਸ਼ਾਮਲ ਕਰਵਾਇਆ ਅਤੇ 'ਆਪ' ਪਰਿਵਾਰ 'ਚ ਉਨ੍ਹਾਂ ਦਾ ਸਵਾਗਤ ਕੀਤਾ। ਇਸ ਮੌਕੇ 'ਆਪ' ਦੇ ਜਲੰਧਰ ਤੋਂ ਉਮੀਦਵਾਰ ਪਵਨ ਕੁਮਾਰ ਟੀਨੂੰ ਅਤੇ ਸੀਨੀਅਰ ਮਹਿਲਾ ਆਗੂ ਰਾਜਵਿੰਦਰ ਕੌਰ ਥਿਆੜਾ ਵੀ ਹਾਜ਼ਰ ਸਨ। ਅੱਜ ਆਮ ਆਦਮੀ ਪਾਰਟੀ ਨੂੰ ਦੋਆਬੇ ਦੇ ਨਾਲ-ਨਾਲ ਮਾਝਾ ਖੇਤਰ ਵਿੱਚ ਵੀ ਉਸ ਸਮੇਂ ਵੱਡੀ ਮਜਬੂਤੀ ਮਿਲੀ ਜਦੋਂ ਗੁਰਦਾਸਪੁਰ ਹਲਕੇ ਦੇ ਪ੍ਰਭਾਵਸ਼ਾਲੀ ਨੌਜਵਾਨ ਆਗੂ ਅਤੇ ਐਨਐਸਯੂਆਈ ਦੇ ਪੰਜਾਬ ਮੀਤ ਪ੍ਰਧਾਨ ਰਾਹੁਲ ਸ਼ਰਮਾ ਵੀ ‘ਆਪ’ ਵਿੱਚ ਸ਼ਾਮਲ ਹੋ ਗਏ। ਰਾਹੁਲ ਸ਼ਰਮਾ ਦੀ ਗੁਰਦਾਸਪੁਰ ਦੇ ਨੌਜਵਾਨਾਂ ਵਿ...
ਭਗਵੰਤ ਮਾਨ ਨੇ ਨਿਆਮਤ ਨੂੰ ਟਿਕਾਇਆ ਮੱਥਾ

ਭਗਵੰਤ ਮਾਨ ਨੇ ਨਿਆਮਤ ਨੂੰ ਟਿਕਾਇਆ ਮੱਥਾ

Breaking News
ਅੰਮ੍ਰਿਤਸਰ ਸਾਹਿਬ : ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਪਰਿਵਾਰ ਅਤੇ ਨਵਜੰਮੀ ਬੇਟੀ ਨਿਆਮਤ ਕੌਰ ਮਾਨ ਸਮੇਤ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ ਅਤੇ ਭਗਵਾਨ ਸ੍ਰੀ ਵਾਲਮੀਕਿ ਤੀਰਥ ਵਿਖੇ ਮੱਥਾ ਟੇਕਿਆ। ਮੁੱਖ ਮੰਤਰੀ ਭਗਵੰਤ ਮਾਨ ਸ਼ੁੱਕਰਵਾਰ ਨੂੰ ‘ਆਪ’ ਦੇ ਚੋਣ ਪ੍ਰਚਾਰ ਲਈ ਅੰਮ੍ਰਿਤਸਰ ਪਹੁੰਚੇ ਹੋਏ ਸਨ, ਜਿੱਥੇ ਸਵੇਰੇ ਉਨ੍ਹਾਂ ਨੇ ਪਰਿਵਾਰ ਸਮੇਤ ਪਵਿੱਤਰ ਸ਼ਹਿਰ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਧਾਰਮਿਕ ਸਥਾਨਾਂ ਦੇ ਦਰਸ਼ਨ ਕੀਤੇ। ਭਗਵੰਤ ਮਾਨ ਨੇ ਇਸ ਮੌਕੇ ਕਿਹਾ ਕਿ ਉਨ੍ਹਾਂ ਨੂੰ ਪਿਛਲੇ ਮਹੀਨੇ ਧੀ ਵਜੋਂ 'ਵਾਹਿਗੁਰੂ ਦੀ ਨਿਆਮਤ' ਦੀ ਬਖਸ਼ੀਸ ਮਿਲੀ ਹੈ, ਇਸ ਲਈ ਉਹ ਅੱਜ ਆਪਣੇ ਪਰਿਵਾਰ ਸਮੇਤ ਪ੍ਰਮਾਤਮਾ ਦੀਆਂ ਸਾਰੀਆਂ ਬਖ਼ਸ਼ੀਸ਼ਾਂ ਦਾ ਸ਼ੁਕਰਾਨਾ ਕਰਨ ਲਈ ਇੱਥੇ ਆਏ ਹਨ। ਇਸ ਮੌਕੇ ਉਨ੍ਹਾਂ ਨਾਲ ਪਤਨੀ ਡਾ. ਗੁਰਪ੍ਰੀਤ ਕੌਰ ਮਾਨ ਅਤੇ ਉਮੀਦਵਾਰ ਕੁਲਦੀਪ ਸਿੰਘ ਧਾਲੀਵਾਲ ਵੀ ਮੌਜੂਦ ਸਨ। ਭਗਵੰਤ ਮਾਨ ਨੇ ਇੱਥੇ ਮੀਡੀਆ ਨੂੰ ਸੰਬੋਧਨ ਕਰਦਿਆਂ ਕਿਸੇ ਵੀ ਸਿਆਸੀ ਮਾਮਲੇ 'ਤੇ ਟਿੱਪਣੀ ਕਰਨ ਤੋਂ ਇਨਕਾਰ ਕੀਤਾ ਅਤੇ ਕਿਹਾ ਕਿ ਉਹ ਇੱਥੇ ਸਿਰਫ਼ ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਅਰਦ...
ਮੰਡੀਆਂ ‘ਚ ਪਈ ਕਣਕ ਦੀ ਫਸਲ ਬਾਰੇ ਨਵੇਂ ਹੁਕਮ ਜਾਰੀ

ਮੰਡੀਆਂ ‘ਚ ਪਈ ਕਣਕ ਦੀ ਫਸਲ ਬਾਰੇ ਨਵੇਂ ਹੁਕਮ ਜਾਰੀ

Punjab News
ਚੰਡੀਗੜ੍ਹ, 26 ਅਪਰੈਲ : ਪੰਜਾਬ ਦੇ ਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ ਨੇ ਅੱਜ ਖੰਨਾ ਅਨਾਜ ਮੰਡੀ ਦਾ ਦੌਰਾ ਕਰਕੇ ਕਣਕ ਦੀ ਚੱਲ ਰਹੀ ਖਰੀਦ ਪ੍ਰਕਿਰਿਆ ਦਾ ਜਾਇਜ਼ਾ ਲਿਆ। ਉਨ੍ਹਾਂ ਸਮੂਹ ਖਰੀਦ ਏਜੰਸੀਆਂ ਨੂੰ ਹਦਾਇਤ ਕੀਤੀ ਕਿ ਮੰਡੀਆਂ ਵਿੱਚ ਕਿਸਾਨਾਂ ਨੂੰ ਕਿਸੇ ਵੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ। ਸ੍ਰੀ ਵਰਮਾ ਨੇ ਅੱਗੇ ਦੱਸਿਆ ਕਿ ਮੌਜੂਦਾ ਸੀਜ਼ਨ ਦੌਰਾਨ ਸੂਬੇ ਦੀਆਂ ਮੰਡੀਆਂ ਵਿੱਚ 132 ਲੱਖ ਮੀਟ੍ਰਿਕ ਟਨ ਕਣਕ ਦੀ ਆਮਦ ਹੋਣ ਦੀ ਸੰਭਾਵਨਾ ਹੈ। ਇਸ ਵਿੱਚੋਂ ਕੱਲ੍ਹ ਸ਼ਾਮ ਤੱਕ ਮੰਡੀਆਂ ਵਿੱਚ 66.8 ਲੱਖ ਮੀਟ੍ਰਿਕ ਟਨ ਕਣਕ ਦੀ ਆਮਦ ਹੋ ਚੁੱਕੀ ਹੈ, ਭਾਵ ਮੰਡੀਆਂ ਵਿੱਚ ਸੰਭਾਵਿਤ ਆਮਦ ਨਾਲੋਂ ਅੱਧੀ ਫ਼ਸਲ ਦੀ ਆਮਦ ਹੋ ਚੁੱਕੀ ਹੈ। ਇਸ ਵਿੱਚੋਂ 91 ਫੀਸਦ ਭਾਵ 60.9 ਲੱਖ ਮੀਟ੍ਰਿਕ ਟਨ ਪਹਿਲਾਂ ਹੀ ਖਰੀਦੀ ਜਾ ਚੁੱਕੀ ਹੈ। ਸ੍ਰੀ ਵਰਮਾ ਨੇ ਕਿਹਾ ਕਿ ਮੰਡੀ ਵਿੱਚ ਕਣਕ ਦੀ ਆਮਦ ਦੇ 24 ਘੰਟਿਆਂ ਦੇ ਅੰਦਰ-ਅੰਦਰ ਫਸਲ ਦੀ ਸਾਫ-ਸਫਾਈ, ਖਰੀਦ ਅਤੇ ਤੋਲਾਈ ਕੀਤੀ ਜਾ ਰਹੀ ਹੈ। ਇਸ ਉਪਰੰਤ ਕਿਸਾਨ ਮੰਡੀ ਵਿੱਚੋਂ ਜਾ ਸਕਦੇ ਹਨ। ਖਰੀਦ ਦੇ 48 ਘੰਟਿਆਂ ਦੇ ਅੰਦਰ ਕਿਸਾਨਾਂ ਦੇ ਖਾਤਿਆਂ ਵਿੱਚ ਘੱਟੋ-ਘੱਟ ਸਮਰਥਨ ਮੁ...
ਪੰਜਾਬ ਵਿੱਚ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ 321.51 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ, ਨਕਦੀ ਅਤੇ ਹੋਰ ਕੀਮਤੀ ਵਸਤਾਂ ਜ਼ਬਤ

ਪੰਜਾਬ ਵਿੱਚ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ 321.51 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ, ਨਕਦੀ ਅਤੇ ਹੋਰ ਕੀਮਤੀ ਵਸਤਾਂ ਜ਼ਬਤ

Breaking News
ਚੰਡੀਗੜ੍ਹ, 25 ਅਪ੍ਰੈਲ: ਲੋਕ ਸਭਾ ਚੋਣਾਂ 2024 ਦੌਰਾਨ ਸੂਬੇ ਵਿੱਚ ਚੋਣ ਮਰਿਆਦਾ ਨੂੰ ਕਾਇਮ ਰੱਖਣ ਲਈ ਕੀਤੇ ਜਾ ਰਹੇ ਯਤਨਾਂ ਤਹਿਤ ਇਨਫੋਰਸਮੈਂਟ ਏਜੰਸੀਆਂ ਨੇ ਵਿਆਪਕ ਕਾਰਵਾਈ ਕਰਦਿਆਂ 16 ਮਾਰਚ ਨੂੰ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ ਲੈ ਕੇ ਹੁਣ ਤੱਕ 321.51 ਕਰੋੜ ਰੁਪਏ ਦੀ ਨਕਦੀ, ਸ਼ਰਾਬ, ਨਸ਼ੀਲੇ ਪਦਾਰਥ, ਕੀਮਤੀ ਵਸਤਾਂ ਅਤੇ ਹੋਰ ਸਮਾਨ ਜ਼ਬਤ ਕੀਤਾ ਹੈ।  ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਹੁਣ ਤੱਕ ਕੁੱਲ 321.51 ਕਰੋੜ ਰੁਪਏ ਦੀਆਂ ਬਰਾਮਦਗੀਆਂ  ਕੀਤੀਆਂ ਗਈਆਂ ਹਨ ਜਿਨ੍ਹਾਂ ਵਿੱਚ 6.89 ਕਰੋੜ ਰੁਪਏ ਦੀ ਨਕਦੀ, 14.93 ਕਰੋੜ ਰੁਪਏ ਕੀਮਤ ਦੀ 22.8 ਲੱਖ ਲੀਟਰ ਸ਼ਰਾਬ, 287.23 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ, 11.37 ਕਰੋੜ ਰੁਪਏ ਦੀਆਂ ਕੀਮਤੀ ਵਸਤਾਂ ਅਤੇ 1.09 ਕਰੋੜ ਰੁਪਏ ਦਾ ਹੋਰ ਸਮਾਨ ਜ਼ਬਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸੂਬੇ ਵਿੱਚ 24 ਇਨਫੋਰਸਮੈਂਟ ਏਜੰਸੀਆਂ ਸਰਗਰਮੀ ਨਾਲ ਕੰਮ ਕਰ ਰਹੀਆਂ ਹਨ। ਇਨ੍ਹਾਂ ਬਰਾਮਦਗੀਆਂ ਵਿੱਚ  ਪੰਜਾਬ ਪੁਲਿਸ ਵੱਲੋਂ ਸਭ ਤੋਂ ਵੱਧ 276.19 ਕਰੋੜ ਰੁਪਏ, ਸੀਮਾ ਸੁਰੱਖਿਆ ਬਲ ਵੱਲੋਂ 22.85 ਕਰੋੜ ਰੁਪਏ, ਆਬਕਾਰੀ ਵਿਭ...
Aryans delegation met renowned Punjabi Philanthropist Bob Dhillon in Calgary at his home

Aryans delegation met renowned Punjabi Philanthropist Bob Dhillon in Calgary at his home

Punjab News
Mohali April 24th : A delegation of Aryans Group of Colleges, Rajpura, Near Chandigarh led by Dr. Anshu Kataria, Chairman, Aryans Group & President, Punjab Unaided Colleges Association (PUCA) met renowned Philanthropist Mr. Bob Dhillon in Calgary, Canada. Mr. Piyush Girdhar, Advisor, International Affairs, Aryans Group was also present. Bob Dhillon hosted Aryans delegation at his home & discussed his vision to uplift the education sector & to help the downtrodden segment of society. Mr. Kerry B Godfrey, Dean Dhillon School of Business, University of Lethbridge, Calgary was also present. Dr. Anshu Kataria also discussed about the impact of partial ban on international admissions.  He praised Bob Dhillon who is doing excellent job in education sector by various philant...
ਵਿਰੋਧੀ ਧਿਰ ਦੇ ਵਿਧਾਇਕਾਂ ਨੂੰ ਸਦਨ ਵਿੱਚੋਂ ਭੱਜ ਜਾਣ ਤੋਂ ਡੱਕਣ ਲਈ ਵਿਧਾਨ ਸਭਾ ਦੇ ਸਪੀਕਰ ਨੂੰ ਤੋਹਫੇ ਵਜੋਂ ਜਿੰਦਰਾ ਭੇਟ ਕੀਤਾ

ਵਿਰੋਧੀ ਧਿਰ ਦੇ ਵਿਧਾਇਕਾਂ ਨੂੰ ਸਦਨ ਵਿੱਚੋਂ ਭੱਜ ਜਾਣ ਤੋਂ ਡੱਕਣ ਲਈ ਵਿਧਾਨ ਸਭਾ ਦੇ ਸਪੀਕਰ ਨੂੰ ਤੋਹਫੇ ਵਜੋਂ ਜਿੰਦਰਾ ਭੇਟ ਕੀਤਾ

Hot News
Chandigarh, March 4- Punjab Chief Minister Bhagwant Singh Mann on Monday slammed the opposition for ‘running away’ from the Governor address as they are not able to digest the path breaking initiatives taken by the state government for the holistic development of the state and prosperity of its people. ਚੰਡੀਗੜ੍ਹ, 4 ਮਾਰਚ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਰਾਜਪਾਲ ਦੇ ਭਾਸ਼ਣ ਤੋਂ ਭੱਜ ਜਾਣ ਲਈ ਵਿਰੋਧੀ ਧਿਰ ਉਤੇ ਜੰਮ ਕੇ ਵਰ੍ਹਦਿਆਂ ਕਿਹਾ ਕਿ ਅਸਲ ਵਿੱਚ ਸੂਬੇ ਦੀ ਤਰੱਕੀ ਤੇ ਖੁਸ਼ਹਾਲੀ ਲਈ ਕੀਤੇ ਜਾ ਰਹੇ ਉਪਰਾਲੇ ਵਿਰੋਧੀ ਪਾਰਟੀ ਦੇ ਵਿਧਾਇਕਾਂ ਨੂੰ ਹਜ਼ਮ ਨਹੀਂ ਹੋ ਰਹੇ। ਸਦਨ ਵਿੱਚ ਰਾਜਪਾਲ ਦੇ ਭਾਸ਼ਣ ਉਤੇ ਚਰਚਾ ਵਿੱਚ ਹਿੱਸਾ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਵਿਰੋਧੀ ਨੇਤਾਵਾਂ ਨੂੰ ਸੂਬੇ ਦੀ ਭੋਰਾ ਵੀ ਪ੍ਰਵਾਹ ਨਹੀਂ ਸਗੋਂ ਇਹ ਲੋਕ ਕਿਸੇ ਨਾ ਕਿਸੇ ਢੰਗ ਨਾਲ ਸਿਆਸੀ ਚੌਧਰੀ ਬਣੇ ਰਹਿਣਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਜਦੋਂ ਉਨ੍ਹਾਂ ਦੀ ਸਰਕਾਰ ਕਿਸਾਨਾਂ ਦੀ ਭਲਾਈ ਲਈ ਅਣਥੱਕ ਯਤਨ ਕ...
ਖੇਤੀਬਾੜੀ ਲਈ ਮੁਫ਼ਤ ਬਿਜਲੀ ਜਾਰੀ ਰਹੇਗੀ, ਬਿਜਲੀ ਸਬਸਿਡੀ ਲਈ 9,330 ਕਰੋੜ ਰੁਪਏ ਦਾ ਉਪਬੰਧ

ਖੇਤੀਬਾੜੀ ਲਈ ਮੁਫ਼ਤ ਬਿਜਲੀ ਜਾਰੀ ਰਹੇਗੀ, ਬਿਜਲੀ ਸਬਸਿਡੀ ਲਈ 9,330 ਕਰੋੜ ਰੁਪਏ ਦਾ ਉਪਬੰਧ

Breaking News
ਚੰਡੀਗੜ੍ਹ, 5 ਮਾਰਚ: ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਪੰਜਾਬ ਵਿਧਾਨ ਸਭਾ ਵਿੱਚ ਅੱਜ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤੇ ਬਜਟ 2024-25 ਨੂੰ ਵਿਕਾਸਮੁਖੀ ਅਤੇ ਭਵਿੱਖਮੁਖੀ ਕਰਾਰ ਦਿੰਦਿਆਂ ਇਸ ਦੀ ਸ਼ਲਾਘਾ ਕੀਤੀ ਹੈ ਅਤੇ ਭਰੋਸਾ ਪ੍ਰਗਟਾਇਆ ਹੈ ਕਿ ਇਹ ਖੇਤੀਬਾੜੀ ਸੈਕਟਰ ਅਤੇ ਸਹਾਇਕ ਧੰਦਿਆਂ ਨੂੰ ਹੋਰ ਹੁਲਾਰਾ ਦੇਵੇਗਾ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਬਜਟ ਵਿੱਚ ਖੇਤੀਬਾੜੀ ਅਤੇ ਸਹਾਇਕ ਧੰਦਿਆਂ ਲਈ 13,784 ਕਰੋੜ ਰੁਪਏ ਰੱਖੇ ਹਨ, ਜੋ ਕਿ ਪਿਛਲੇ ਸਾਲ (12027.70 ਕਰੋੜ ਰੁਪਏ) ਦੇ ਮੁਕਾਬਲੇ 12.74 ਫ਼ੀਸਦੀ ਵੱਧ ਹੈ। ਖੇਤੀਬਾੜੀ ਮੰਤਰੀ ਨੇ ਕਿਹਾ ਕਿ ਵਿੱਤੀ ਵਰ੍ਹੇ 2024-25 ਵਿੱਚ ਖੇਤੀਬਾੜੀ ਟਿਊਬਵੈੱਲਾਂ ਲਈ ਮੁਫ਼ਤ ਬਿਜਲੀ ਜਾਰੀ ਰੱਖਣ ਲਈ ਬਿਜਲੀ ਸਬਸਿਡੀ ਵਾਸਤੇ 9,330 ਕਰੋੜ ਰੁਪਏ ਰੱਖੇ ਗਏ ਹਨ।ਸੂਬੇ ਦੇ ਅੰਨਦਾਤਾ ਦੀ ਭਲਾਈ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਸ. ਖੁੱਡੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਕਣਕ-ਝੋਨੇ ਦੇ ਫ਼ਸਲੀ ਚੱਕ...