ਪੰਜਾਬ ‘ਚ ਪਹਿਲੀ ਵਾਰ ਟੈਕਸਾਂ ਤੋਂ 40 ਹਜਾਰ ਕਰੋੜ ਇਕੱਠਾ ਹੋਇਆ : ਚੀਮਾ
ਚੰਡੀਗੜ੍ਹ, 1 ਅਪ੍ਰੈਲ : ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਐਲਾਨ ਕੀਤਾ ਕਿ ਸੂਬੇ ਦੇ ਆਬਕਾਰੀ ਅਤੇ ਕਰ ਵਿਭਾਗ ਨੇ ਵਿੱਤੀ ਸਾਲ 2024-25 ਲਈ 10,743.72 ਕਰੋੜ ਰੁਪਏ ਦਾ ਰਿਕਾਰਡ ਤੋੜ ਆਬਕਾਰੀ ਮਾਲੀਆ ਪ੍ਰਾਪਤ ਕਰਦਿਆਂ ਪਿਛਲੇ ਵਿੱਤੀ ਸਾਲ ਦੇ ਮੁਕਾਬਲੇ 16.36 ਫੀਸਦੀ ਦੀ ਪ੍ਰਭਾਵਸ਼ਾਲੀ ਸਾਲਾਨਾ ਵਾਧਾ ਦਰ ਹਾਸਿਲ ਕੀਤੀ ਹੈ। ਉਨ੍ਹਾਂ ਕਿਹਾ ਕਿ ਵਿੱਤੀ ਸਾਲ 2024-25 ਦੌਰਾਨ ਵੈਟ, ਸੀਐਸਟੀ, ਜੀਐਸਟੀ, ਪੀਐਸਡੀਟੀ ਅਤੇ ਆਬਕਾਰੀ ਤੋਂ ਰਾਜ ਦਾ ਕੁੱਲ ਮਾਲੀਆ ਸੂਬੇ ਦੇ ਇਤਿਹਾਸ ਵਿੱਚ ਪਹਿਲੀ ਵਾਰ 40,000 ਕਰੋੜ ਰੁਪਏ ਦੀ ਸੀਮਾ ਨੂੰ ਪਾਰ ਕਰਦੇ 12.47 ਫੀਸਦੀ ਵਾਧਾ ਦਰ ਨਾਲ 42289.97 ਕਰੋੜ ਰੁਪਏ ਰਿਹਾ। ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਇਹ ਪ੍ਰਗਟਾਵਾ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲਾਗੂ ਕੀਤੀਆਂ ਸਫਲ ਆਬਕਾਰੀ ਨੀਤੀਆਂ ਸਿਰ ਆਬਕਾਰੀ ਵਸੂਲੀ ਵਿੱਚ ਹੋਏ ਜ਼ਿਕਰਯੋਗ ਵਾਧੇ ਦਾ ਸਿਹਰਾ ਬੰਨ੍ਹਿਆ। ਉਨ੍ਹਾਂ ਕਿਹਾ ਕਿ ਸੂਬੇ ਨੇ ਵਿੱਤੀ ਸਾਲ 2024-25 ਦੇ 10145 ਕਰ...








