Friday, May 22Malwa News
Shadow

Tag: breaking news

ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਪੰਜਾਬ ਨੂੰ ਵਿਕਸਿਤ ਅਤੇ ਖੁਸ਼ਹਾਲ ਰਾਜ ਬਣਾਉਣ ਲਈ ਮਾਨ ਸਰਕਾਰ ਦੀ ਵਚਬੱਧਤਾ ਦੁਹਰਾਈ

ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਪੰਜਾਬ ਨੂੰ ਵਿਕਸਿਤ ਅਤੇ ਖੁਸ਼ਹਾਲ ਰਾਜ ਬਣਾਉਣ ਲਈ ਮਾਨ ਸਰਕਾਰ ਦੀ ਵਚਬੱਧਤਾ ਦੁਹਰਾਈ

Hot News
ਜਲੰਧਰ, 9 ਅਗਸਤ: ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਪੰਜਾਬ ਨੂੰ ਵਿਕਸਿਤ ਅਤੇ ਖੁਸ਼ਹਾਲ ਰਾਜ ਬਣਾਉਣ ਲਈ ਮਾਨ ਸਰਕਾਰ ਦੀ ਵਚਬੱਧਤਾ ਦੁਹਰਾਉਂਦਿਆਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸੂਬੇ ਦੇ ਸਰਵਪੱਖੀ ਵਿਕਾਸ ਅਤੇ ਲੋਕਾਂ ਦੀ ਭਲਾਈ ਲਈ ਲਗਾਤਾਰ ਇਤਿਹਾਸਕ ਫੈਸਲੇ ਲਏ ਜਾ ਰਹੇ ਹਨ। ਜਨਤਾ ਨੂੰ ਸੁਵਿਧਾਵਾਂ ਮੁੱਹਈਆ ਕਰਵਾਉਣ ਤੋਂ ਇਲਾਵਾ ਪਾਰਦਰਸ਼ੀ ਤਰੀਕੇ ਨਾਲ ਵੱਖ-ਵੱਖ ਸਕੀਮਾਂ ਦਾ ਲਾਭ ਦਿੱਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਪੰਜਾਬ ਨੂੰ ਇੱਕ ਮਾਡਲ ਰਾਜ ਬਣਾਉਣ ਵੱਲ ਵਿਸ਼ੇਸ਼ ਕਦਮ ਪੁੱਟੇ ਜਾ ਰਹੇ ਹਨ।    ਉਨ੍ਹਾਂ ਦੱਸਿਆ ਕਿ ਮਾਨ ਸਰਕਾਰ ਨੇ ਇਨਫਰਾਸਟਰਕਚਰ, ਸਿਹਤ, ਸਿੱਖਿਆ, ਖੇਤੀਬਾੜੀ ਅਤੇ ਉਦਯੋਗ ਦੇ ਖੇਤਰ ਵਿੱਚ ਕਈ ਅਹਿਮ ਪ੍ਰੋਜੈਕਟ ਸ਼ੁਰੂ ਕੀਤੇ ਹਨ। ਰਾਜ ਦੇ ਹਰ ਹਿੱਸੇ ਵਿੱਚ ਸੜਕਾਂ ਦਾ ਨਿਰਮਾਣ, ਸਰਕਾਰੀ ਹਸਪਤਾਲਾਂ ਦੀ ਅਪਗ੍ਰੇਡੇਸ਼ਨ, ਸਕੂਲਾਂ ਵਿੱਚ ਸਮਾਰਟ ਕਲਾਸਰੂਮ, ਅਤੇ ਕਿਸਾਨਾਂ ਲਈ ਨਵੀਆਂ ਸਹੂਲਤਾਂ ਦੀ ਸ਼ੁਰੂਆਤ ਕੀਤੀ ਗਈ ਹੈ।    ਉਨ੍ਹਾਂ ਦੱਸਿਆ ਕਿ ਬਿਜਲੀ ਸਸਤੀ ਕਰਨਾ, ਭ੍ਰਿਸ਼...
ਆਪਰੇਸ਼ਨ ਸੀਲ-18: ਪੰਜਾਬ ਵਿੱਚ ਨਸ਼ਾ ਤਸਕਰਾਂ ਅਤੇ ਸ਼ਰਾਬ ਤਸਕਰਾਂ ‘ਤੇ ਪੈਣੀ ਨਜ਼ਰ ਰੱਖਣ ਲਈ 71 ਐਂਟਰੀ/ਐਗਜ਼ਿਟ ਪੁਆਇੰਟ ਕੀਤੇ ਸੀਲ; 9 ਗ੍ਰਿਫ਼ਤਾਰ

ਆਪਰੇਸ਼ਨ ਸੀਲ-18: ਪੰਜਾਬ ਵਿੱਚ ਨਸ਼ਾ ਤਸਕਰਾਂ ਅਤੇ ਸ਼ਰਾਬ ਤਸਕਰਾਂ ‘ਤੇ ਪੈਣੀ ਨਜ਼ਰ ਰੱਖਣ ਲਈ 71 ਐਂਟਰੀ/ਐਗਜ਼ਿਟ ਪੁਆਇੰਟ ਕੀਤੇ ਸੀਲ; 9 ਗ੍ਰਿਫ਼ਤਾਰ

Hot News
ਚੰਡੀਗੜ੍ਹ, 9 ਅਗਸਤ: ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਅਗਾਮੀ ਸੁਤੰਤਰਤਾ ਦਿਵਸ ਦੇ ਸ਼ਾਂਤੀਪੂਰਨ ਜਸ਼ਨਾਂ ਨੂੰ ਯਕੀਨੀ ਬਣਾਉਣ ਲਈ ਚਲਾਏ ਜਾ ਰਹੇ ਵਿਸ਼ੇਸ਼ ਆਪ੍ਰੇਸ਼ਨਾਂ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ ਵਿਸ਼ੇਸ਼ ਆਪ੍ਰੇਸ਼ਨ 'ਓਪੀਐਸ ਸੀਲ-18' ਚਲਾਇਆ ਜਿਸਦਾ ਉਦੇਸ਼ ਸਰਹੱਦੀ ਸੂਬੇ ਪੰਜਾਬ ਵਿੱਚ ਆਉਣ-ਜਾਣ ਵਾਲੇ ਸਾਰੇ ਵਾਹਨਾਂ ਦੀ ਜਾਂਚ ਕਰਨਾ ਸੀ ਤਾਂ ਜੋ ਸਮਾਜ ਵਿਰੋਧੀ ਅਨਸਰਾਂ, ਨਸ਼ਾ ਤਸਕਰਾਂ ਅਤੇ ਨਸ਼ੀਲੇ ਪਦਾਰਥਾਂ ਦੇ ਤਸਕਰਾਂ 'ਤੇ ਕੜੀ ਨਜ਼ਰ ਰੱਖੀ ਜਾ ਸਕੇ। ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ 'ਤੇ ਸਾਰੇ ਜ਼ਿਲ੍ਹਿਆਂ ਵਿੱਚ ਸਵੇਰੇ 11 ਵਜੇ ਤੋਂ ਦੁਪਹਿਰ 2 ਵਜੇ ਤੱਕ ਇੱਕੋ ਸਮੇਂ ਚਲਾਏ ਗਏ ਇਸ ਆਪ੍ਰੇਸ਼ਨ ਦੌਰਾਨ, ਸਰਹੱਦੀ ਜ਼ਿਲ੍ਹਿਆਂ ਦੇ ਸਾਰੇ ਐਸਐਸਪੀਜ਼ ਨੂੰ ਆਪਣੇ-ਆਪਣੇ ਜ਼ਿਲ੍ਹਿਆਂ ਵਿੱਚ ਰਣਨੀਤਕ ਥਾਵਾਂ 'ਤੇ ਸਾਂਝੇ ਨਾਕੇ ਲਗਾਉਣ ਅਤੇ ਗਜ਼ਟਿਡ ਅਧਿਕਾਰੀਆਂ/ਐਸਐਚਓਜ਼ ਦੀ ਨਿਗਰਾਨੀ ਹੇਠ ਸੀਲਿੰਗ ਪੁਆਇੰਟਾਂ 'ਤੇ ਮਜ਼ਬੂਤ 'ਨਾਕੇ' ਲਗਾਉਣ ਲਈ ਵੱਧ ਤੋਂ ਵੱਧ ਪੁਲਿਸ ਬਲ ਤਾਇਨਾਤ ਕਰਨ ਦੇ ਨਿਰਦੇਸ਼ ਦਿੱਤੇ ਗ...
ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਹਲਕੇ ਦੇ ਪਿੰਡ ਬੂਲੇਵਾਲ, ਕੋਟਲਾ ਖੁਰਦ ਤੇ ਪੀਰਮਨਾ ਵਿਖੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਲਾਮਬੱਧ ਕੀਤਾ

ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਹਲਕੇ ਦੇ ਪਿੰਡ ਬੂਲੇਵਾਲ, ਕੋਟਲਾ ਖੁਰਦ ਤੇ ਪੀਰਮਨਾ ਵਿਖੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਲਾਮਬੱਧ ਕੀਤਾ

Hot News
ਡੇਰਾ ਬਾਬਾ ਨਾਨਕ/ਗੁਰਦਾਸਪੁਰ, 09 ਅਗਸਤ (       ) - ਮੁੱਖ ਮੰਤਰੀ, ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਯੁੱਧ ਨਸ਼ਿਆਂ ਵਿਰੁੱਧ ਤਹਿਤ ਪਿੰਡ-ਪਿੰਡ ਨਸ਼ਾ ਮੁਕਤੀ ਯਾਤਰਾ ਕੱਢ ਕੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਲਾਮਬੱਧ ਕੀਤਾ ਜਾ ਰਿਹਾ ਹੈ। ਪੰਜਾਬ ਸਰਕਾਰ ਦੀ ਨਸ਼ਿਆਂ ਦੇ ਖਿਲਾਫ਼ ਇਹ ਆਰ-ਪਾਰ ਦੀ ਲੜਾਈ ਹੈ ਅਤੇ ਲੋਕਾਂ ਨੂੰ ਇਸ ਲੜਾਈ ਵਿੱਚ ਸਰਕਾਰ ਦਾ ਪੂਰਨ ਸਾਥ ਦੇਣਾ ਚਾਹੀਦਾ ਹੈ। ਇਹ ਪ੍ਰਗਟਾਵਾ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਵਿਧਾਇਕ ਸ. ਗੁਰਦੀਪ ਸਿੰਘ ਰੰਧਾਵਾ ਨੇ ਅੱਜ ਸ਼ਾਮ ਹਲਕੇ ਦੇ ਪਿੰਡ ਬੂਲੇਵਾਲ, ਕੋਟਲਾ ਖੁਰਦ ਤੇ ਪੀਰਮਨਾ ਵਿਖੇ ਨਸ਼ਾ ਮੁਕਤੀ ਯਾਤਰਾ ਦੌਰਾਨ ਲੋਕਾਂ ਨੂੰ ਨਸ਼ਿਆਂ ਵਿਰੁੱਧ ਲਾਮਬੱਧ ਕਰਦਿਆਂ ਕੀਤਾ। ਸ. ਰੰਧਾਵਾ ਨੇ ਕਿਹਾ ਕਿ ਪੰਜਾਬ ਗੁਰੂਆਂ, ਪੀਰਾਂ-ਪੈਗੰਬਰਾਂ ਅਤੇ ਦੇਵੀ-ਦੇਵਤਿਆਂ ਦੀ ਪਵਿੱਤਰ ਧਰਤੀ ਹੈ, ਜਿੱਥੋਂ ਦੇ ਲੋਕ ਗੈਰਤ ਨਾਲ ਰਹਿੰਦੇ ਹਨ, ਪਰ ਨਸ਼ਿਆਂ ਦੀ ਭੈੜੀ ਅਲਾਮਤ ਨੇ ਸੂਬੇ ਅਤੇ ਸਮਾਜ ਨੂੰ ਆਪਣੀ ਗ੍ਰਿਫਤ ਵਿੱਚ ਲੈ ਲਿਆ ਸੀ। ਪੰਜਾਬ ਕੌਮਾਂਤਰੀ ਸਰਹੱਦ ਨਾਲ ਲਗਦਾ ਹੋਣ ਕਰ ...
ਜੋਗਾ ਸਿੰਘ ਦੀ ਗ੍ਰਿਫ਼ਤਾਰੀ ਨਾਲ 2015 ਦੇ ਡਰੱਗ ਰੈਕੇਟ ਵਿੱਚ ਹੋਰ ਦੋਸ਼ੀਆਂ ਦਾ ਪਰਦਾਫਾਸ਼ ਹੋਣ ਦੀ ਉਮੀਦ: ਹਰਪਾਲ ਸਿੰਘ ਚੀਮਾ

ਜੋਗਾ ਸਿੰਘ ਦੀ ਗ੍ਰਿਫ਼ਤਾਰੀ ਨਾਲ 2015 ਦੇ ਡਰੱਗ ਰੈਕੇਟ ਵਿੱਚ ਹੋਰ ਦੋਸ਼ੀਆਂ ਦਾ ਪਰਦਾਫਾਸ਼ ਹੋਣ ਦੀ ਉਮੀਦ: ਹਰਪਾਲ ਸਿੰਘ ਚੀਮਾ

Breaking News
ਚੰਡੀਗੜ੍ਹ, 9 ਅਗਸਤ ਪੰਜਾਬ ਦੇ ਵਿੱਤ ਮੰਤਰੀ ਅਤੇ ‘ਯੁੱਧ ਨਸ਼ਿਆ ਵਿਰੁੱਧ’ ਕੈਬਨਿਟ ਸਬ ਕਮੇਟੀ ਦੇ ਚੇਅਰਮੈਨ, ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਐਲਾਨ ਕੀਤਾ ਕਿ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੇ ਸਾਬਕਾ ਸੁਰੱਖਿਆ ਅਧਿਕਾਰੀ ਜੋਗਾ ਸਿੰਘ ਦੀ ਗ੍ਰਿਫ਼ਤਾਰੀ, 2015 ਦੇ ਗੁਰਦੇਵ ਸਿੰਘ ਦੇਬੀ ਡਰੱਗ ਰੈਕੇਟ ਦੇ ਪੀੜਤਾਂ ਲਈ ਇਨਸਾਫ਼ ਵੱਲ ਇੱਕ ਮਹੱਤਵਪੂਰਨ ਕਦਮ ਹੈ। ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਇਸ ਮਾਮਲੇ ਵਿੱਚ ਦਹਾਕੇ ਤੋਂ ਚੱਲ ਰਹੀ ਦੇਰੀ ਦੋਸ਼ੀਆਂ ਦੀ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਲੀਡਰਸ਼ਿਪ ਨਾਲ ਰਾਜਨੀਤਿਕ ਸਬੰਧਾਂ ਕਾਰਨ ਹੋਈ ਹੈ। ਇੱਥੇ ਪੰਜਾਬ ਭਵਨ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਜੋਗਾ ਸਿੰਘ ਦੀ ਗ੍ਰਿਫ਼ਤਾਰੀ ਸਬੰਧੀ ਘਟਨਾਵਾਂ ਦਾ ਵੇਰਵਾ ਦਿੱਤਾ। ਜੋਗਾ ਸਿੰਘ 28 ਸਤੰਬਰ, 2023 ਨੂੰ ਦੋਸ਼ੀ ਵਜੋਂ ਨਾਮਜ਼ਦ ਕੀਤੇ ਜਾਣ ਤੋਂ ਬਾਅਦ ਤੋਂ ਹੀ ਫਰਾਰ ਸੀ। ਅਕਤੂਬਰ 2023 ਵਿੱਚ ਫਾਜ਼ਿਲਕਾ ਦੀ ਸੈਸ਼ਨ ਅਦਾਲਤ ਅਤੇ ਜਨਵਰੀ 2024 ਵਿੱਚ ਹਾਈ ਕੋਰਟ ਨੇ ਉਸਦੀ ਜ਼ਮਾਨਤ ਰੱਦ ਕਰ ਦਿੱਤੀ ਸੀ। ਕਈ ਪੁਲਿਸ ਛਾਪਿਆਂ ਦੇ ਬਾਵਜੂਦ, ਉਹ ਫਰਾਰ...
ਰੱਖੜੀ ਦਾ ਤੋਹਫ਼ਾ: 435 ਆਂਗਣਵਾੜੀ ਹੈਲਪਰਾਂ ਨੂੰ ਤਰੱਕੀ ਦੇ ਕੇ ਬਣਾਇਆ ਆਂਗਣਵਾੜੀ ਵਰਕਰ: ਡਾ. ਬਲਜੀਤ ਕੌਰ

ਰੱਖੜੀ ਦਾ ਤੋਹਫ਼ਾ: 435 ਆਂਗਣਵਾੜੀ ਹੈਲਪਰਾਂ ਨੂੰ ਤਰੱਕੀ ਦੇ ਕੇ ਬਣਾਇਆ ਆਂਗਣਵਾੜੀ ਵਰਕਰ: ਡਾ. ਬਲਜੀਤ ਕੌਰ

Breaking News
ਚੰਡੀਗੜ੍ਹ, 9 ਅਗਸਤ: ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਰੱਖੜੀ ਦੇ ਪਵਿੱਤਰ ਮੌਕੇ ‘ਤੇ ਆਂਗਣਵਾੜੀ ਹੈਲਪਰਾਂ ਤੇ ਵਰਕਰਾਂ ਨੂੰ ਵੱਡਾ ਤੋਹਫ਼ਾ ਦਿੰਦਿਆਂ ਵਿਭਾਗ ਦੀਆਂ 435 ਆਂਗਣਵਾੜੀ ਹੈਲਪਰਾਂ ਨੂੰ ਤਰੱਕੀ ਦੇ ਕੇ ਆਂਗਣਵਾੜੀ ਵਰਕਰ ਬਣਾਇਆ ਗਿਆ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਾ. ਬਲਜੀਤ ਕੌਰ ਨੇ ਕਿਹਾ ਕਿ ਪੁਰਾਣੇ ਸਮੇਂ ਤੋਂ ਸੇਵਾ ਨਿਭਾ ਰਹੀਆਂ 10ਵੀਂ ਪਾਸ ਆਂਗਣਵਾੜੀ ਹੈਲਪਰਾਂ, ਜਿਨ੍ਹਾਂ ਕੋਲ 10 ਸਾਲ ਦਾ ਤਜਰਬਾ ਹੈ, ਨੂੰ ਵੀ ਬਤੌਰ ਵਰਕਰ ਤਰੱਕੀ ਦੇਣ ਲਈ ਵਿਭਾਗ ਨੂੰ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਮੰਗਾਂ ਨੂੰ ਲੈ ਕੇ ਗੰਭੀਰ ਹੈ। ਇਸ ਤਹਿਤ ਡਿਊਟੀ ਦੌਰਾਨ ਪੱਕੇ ਤੌਰ ‘ਤੇ ਅਪੰਗ ਹੋਈਆਂ ਜਾਂ ਕਿਸੇ ਜਾਨਲੇਵਾ ਬਿਮਾਰੀ ਨਾਲ ਪੀੜਤ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੇ ਆਸ਼ਰਿਤਾਂ ਨੂੰ ਵਿਸ਼ੇਸ਼ ਮੌਕੇ ਤਹਿਤ ਨੌਕਰੀ ਦੇਣ ਲਈ ਪ੍ਰਕਿਰਿਆ ਨੂੰ ਮਨਜ਼ੂਰੀ ਦਿੱਤੀ ਗਈ ਹੈ। ਇਸ ਸਬੰਧ ਵਿੱਚ ਸਾਰੇ ਜ਼ਿਲਾ ਪ੍ਰੋਗਰਾਮ ਅਧਿਕਾਰੀਆਂ ਨੂੰ 31 ਅਗਸਤ 2025 ਤੋਂ ਪਹਿਲਾਂ ਪੁਰ...
ਅਮਰੀਕਾ ਵਰਗੇ ਤਾਕਤਵਾਰ ਮੁਲਕ ਨੂੰ ਗਰੀਬ ਮੁਲਕਾਂ ਦਾ ਸ਼ੋਸ਼ਣ ਕਰਨਾ ਸ਼ੋਭਾ ਨਹੀ ਦਿੰਦਾ

ਅਮਰੀਕਾ ਵਰਗੇ ਤਾਕਤਵਾਰ ਮੁਲਕ ਨੂੰ ਗਰੀਬ ਮੁਲਕਾਂ ਦਾ ਸ਼ੋਸ਼ਣ ਕਰਨਾ ਸ਼ੋਭਾ ਨਹੀ ਦਿੰਦਾ

Hot News
ਨਵੀਂ ਦਿੱਲੀ/ਚੰਡੀਗੜ੍ਹ, 09 ਅਗਸਤ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਦੇ 25 ਫੀਸਦੀ ਟੈਰਿਫ ਵਾਲੇ ਬਿਆਨ ‘ਤੇ ਵੀ ਟਿੱਪਣੀ ਕਰਦਿਆਂ ਕਿਹਾ ਕਿ ਗਰੀਬ ਮੁਲਕਾਂ ਨੂੰ ਡਰਾਵੇ ਦੇਣੇ ਅਤੇ ਉਨ੍ਹਾਂ ਦਾ ਆਰਥਿਕ ਸ਼ੋਸ਼ਣ ਕਰਨਾ ਅਮਰੀਕਾ ਵਰਗੇ ਤਾਕਤਵਾਰ ਮੁਲਕ ਨੂੰ ਸ਼ੋਭਾ ਨਹੀਂ ਦਿੰਦਾ। ਉਨ੍ਹਾਂ ਕਿਹਾ ਕਿ ਟੈਰਿਫ ਨਾਲ ਭਾਰਤ ਨੂੰ ਕੋਈ ਫਰਕ ਨਹੀਂ ਪੈਣ ਵਾਲਾ ਪਰ ਅਮਰੀਕਾ ਦੀ ਸੋਚ ‘ਤੇ ਜ਼ਰੂਰ ਕਲੰਕ ਲੱਗੇਗਾ ਜਿਸ ਨੂੰ ਇਤਿਹਾਸ ਵਿੱਚ ਯਾਦ ਰੱਖਿਆ ਜਾਵੇਗਾ। ਟਰੰਪ ਦੇ ਰੱਵਈਏ ‘ਤੇ ਟਿੱਪਣੀ ਕਰਦਿਆਂ ਸੰਤ ਸੀਚੇਵਾਲ ਕਿਹਾ ਕਿ ਜਦੋਂ ਤੁਹਾਡੇ ਕੋਲ ਹਥਿਆਰ ਆ ਜਾਂਦੇ ਹਨ ਜਾਂ ਪੈਸਾ ਆ ਜਾਂਦਾ ਹੈ ਤਾਂ ਤੁਸੀ ਦੁਨੀਆਂ ਦੇ ਲੋਕਾਂ ਨੂੰ ਗੱਲਵਕੜੀ ਵਿੱਚ ਨਹੀਂ ਲੈਂਦੇ ਸਗੋਂ ਉਨ੍ਹਾਂ ਨੂੰ ਡਰਾ ਕੇ ਉਨ੍ਹਾਂ ਕੋਲੋ ਖੋਹਣ ਦੀ ਨੀਤੀ ‘ਤੇ ਚੱਲਦੇ ਹੋ। ਉਨ੍ਹਾਂ ਕਿਹਾ ਕਿ ਟਰੰਪ ਦੇ ਗਲਤ ਫੈਸਲਿਆਂ ਦਾ ਖਮਿਆਜ਼ਾ ਦੁਨੀਆ ਦੇ ਗਰੀਬ ਮੁਲਕਾਂ ਨੂੰ ਭੁਗਤਣਾ ਪਵੇਗਾ। ਸੰਤ ਸੀਚੇਵਾਲ ਨੇ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਵਿਰੁੱਧ ਸਖ਼ਤ ਟਿੱਪਣੀ ਕਰਦਿਆਂ ਉਨ੍ਹਾਂ ਨੂੰ ਡਾਕੂ ਦੱਸਿ...
ਡਰੋਨ ਵਿਰੋਧੀ ਪ੍ਰਣਾਲੀ ਤਾਇਨਾਤ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬ

ਡਰੋਨ ਵਿਰੋਧੀ ਪ੍ਰਣਾਲੀ ਤਾਇਨਾਤ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬ

Breaking News
ਤਰਨ ਤਰਨ, 9 ਅਗਸਤ:ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ਨੂੰ ਰੋਕਣ ਲਈ ਮਿਸਾਲੀ ਪਹਿਲਕਦਮੀ ਤਹਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ 'ਆਪ' ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਐਂਟੀ-ਡਰੋਨ ਪ੍ਰਣਾਲੀ (ਏ.ਡੀ.ਐਸ.) 'ਬਾਜ਼ ਅੱਖ' ਨੂੰ ਹਰੀ ਝੰਡੀ ਦਿਖਾਈ, ਜਿਸ ਤੋਂ ਬਾਅਦ ਪੰਜਾਬ ਅੰਤਰਰਾਸ਼ਟਰੀ ਸਰਹੱਦ 'ਤੇ ਇਸ ਪ੍ਰਣਾਲੀ ਨੂੰ ਤਾਇਨਾਤ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣ ਗਿਆ। ਮੀਡੀਆ ਨਾਲ ਗੱਲਬਾਤ ਕਰਦਿਆਂ 'ਆਪ' ਦੇ ਕੌਮੀ ਕਨਵੀਨਰ ਨੇ ਕਿਹਾ ਕਿ ਇਸ ਪਹਿਲ ਨਾਲ ਨਸ਼ਿਆਂ ਵਿਰੁੱਧ ਮੁਹਿੰਮ ਵਿੱਚ ਇੱਕ ਹੋਰ ਸ਼ਾਨਦਾਰ ਅਧਿਆਇ ਜੁੜ ਗਿਆ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੀ ਨਸ਼ਾ ਤਸਕਰਾਂ ਨਾਲ ਮਿਲੀਭੁਗਤ ਸੀ, ਜਿਸ ਕਾਰਨ ਇਸ ਸਰਾਪ ਨੇ ਸੂਬੇ ਵਿੱਚ ਆਪਣੇ ਪੈਰ ਪਸਾਰੇ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਆਪ ਦੀ ਸਰਕਾਰ ਨੇ ਨਸ਼ਿਆਂ ਵਿਰੁੱਧ ਵੱਡੀ ਜੰਗ ਛੇੜੀ ਹੈ ਅਤੇ ਇਸ ਕਾਰੋਬਾਰ ਵਿੱਚ ਸ਼ਾਮਲ ਵੱਡੀਆਂ ਮੱਛੀਆਂ ਨੂੰ ਸਲਾਖਾਂ ਪਿੱਛੇ ਸੁੱਟ ਦਿੱਤਾ ਗਿਆ ਹੈ। 'ਆਪ' ਦੇ ਕੌਮੀ ਕਨਵੀਨਰ ਨੇ ਕਿਹਾ ਕਿ ਸਰਹੱਦ ਪਾਰੋਂ ਪੰਜਾਬ ‘ਚ ਨਸ਼ਿਆਂ ਦੀ ਸਪਲਾਈ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਨੂੰ ਰੋ...
ਜਗਤ ਪੰਜਾਬੀ ਸਭਾ ਦੀ ਸੰਤ ਦਾਦੂਵਾਲ ਨਾਲ ਵਿਸ਼ੇਸ਼ ਮਿਲਣੀ

ਜਗਤ ਪੰਜਾਬੀ ਸਭਾ ਦੀ ਸੰਤ ਦਾਦੂਵਾਲ ਨਾਲ ਵਿਸ਼ੇਸ਼ ਮਿਲਣੀ

Global News
ਬਰੈਂਪਟਨ, 9 ਅਗਸਤ : ਜਗਤ ਪੰਜਾਬੀ ਸਭਾ ਦੇ ਚੇਅਰਮੈਨ ਅਜੈਬ ਸਿੰਘ ਚੱਠਾ, ਸਰਦੂਲ ਸਿੰਘ ਥਿਆੜਾ ਪ੍ਰਧਾਨ ਜਗਤ ਪੰਜਾਬੀ ਸਭਾ, ਸੰਤੋਖ ਸਿੰਘ ਸੰਧੂ ਪ੍ਰਧਾਨ ਓ. ਐਫ. ਸੀ. ਵਲੋਂ ਸੰਤ ਬਲਜੀਤ ਸਿੰਘ ਦਾਦੂਵਾਲ, ਪ੍ਰਧਾਨ ਸ੍ਰੋਮਣੀ ਅਕਾਲੀ ਦਲ ਆਜ਼ਾਦ ਤੇ ਮਨਜੀਤ ਸਿੰਘ ਭੋਮਾ ਚੇਅਰਮੈਨ ਧਰਮ ਪ੍ਰਚਾਰ ਕਮੇਟੀ , ਦਿੱਲੀ ਸ਼੍ਰੋਮਣੀ ਗੁਰੂਦਵਾਰਾ ਪ੍ਰਬੰਧਕ ਕਮੇਟੀ ਨਾਲ ਬਰੈਂਪਟਨ ਵਿੱਚ ਅੱਜ ਮਾਲਾਕਤ ਕੀਤੀ ਗਈ I ਸੰਤ ਬਲਜੀਤ ਸਿੰਘ ਦਾਦੂਵਾਲ ਜੀ ਨੂੰ ਕਾਇਦਾ -ਏ -ਨੂਰ ਭੇਟ ਕੀਤਾ ਗਿਆ I ਯਿਕਰਯੋਗ ਕਿ ਨੂੰ ਮਹਾਰਾਜਾ ਰਣਜੀਤ ਸਿੰਘ ਜੀ ਨੇ ਪੰਜਾਬੀਆਂ ਨੂੰ ਪੜ੍ਹਾਉਣ ਲਈ “ ਕਾਇਦਾ -ਏ –ਨੂਰ ” ਤਿਆਰ ਕਰਵਾਇਆਂ ਸੀ, ਪਰ ਅੰਗਰੇਜ਼ਾਂ ਨੇ ਇਕੱਠੇ ਕਰਵਾ ਕੇ ਸਾੜ ਦਿਤੇ ਸਨ, ਉਸ ਦੀ ਕੋਈ ਕਾਪੀ ਨਹੀ ਮਿਲਦੀ I ਪਿਛਲੇ ਸਾਲ ਸਰਦਾਰ ਮਨਜੀਤ ਸਿੰਘ ਭੋਮਾ ਵਲੋ ਐਲਾਨ ਕੀਤਾ ਗਿਆ ਸੀ ਕਿ “ ਕਾਇਦਾ -ਏ –ਨੂਰ “ ਦੀ ਕਾਪੀ ਦੇਣ ਵਾਲੇ ਨੂੰ ਇਕ ਲੱਖ ਰੁਪਏ ਦਾ ਇਨਾਮ ਦਿਤਾ ਜਾਵੇਗਾ ਤੇ ਸਨਮਾਨ ਕੀਤਾ ਜਾਵੇਗਾ I ਅਜੈਬ ਸਿੰਘ ਚੱਠਾ ਨੇ ਨੈਤਿਕਤਾ ਨੂੰ ਸਕੂਲਾਂ ਵਿਚ ਪੜ੍ਹਾਉਣ ਦੀ ਗੱਲ ਕੀਤੀ ਤੇ ਸੰਤ ਸੰਤ ਬਲਜੀਤ ਸਿੰਘ ਦਾਦੂਵਾਲ ਜੀ ਨੂੰ ਨੈਤਿਕਤਾ ਦੀਆ...
ਨਰਸਰੀਆਂ ਅਤੇ ਹੋਰ ਥਾਵਾਂ ਦਾ ਡੇਂਗੂ ਨੂੰ ਲੈ ਕੇ ਨਿਰੀਖਣ ਕੀਤਾ

ਨਰਸਰੀਆਂ ਅਤੇ ਹੋਰ ਥਾਵਾਂ ਦਾ ਡੇਂਗੂ ਨੂੰ ਲੈ ਕੇ ਨਿਰੀਖਣ ਕੀਤਾ

Local
ਮੋਗਾ : ਡੇਂਗੂ ਦੇ ਖਾਤਮੇ ਦੇ ਮੱਦੇਨਜ਼ਰ ਮਾਨਯੋਗ ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਜੀ ਵੱਲੋਂ ਸ਼ੁਰੂ ਕੀਤੀ ਗਈ ਵਿਸ਼ੇਸ਼ ਮੁਹਿੰਮ "ਹਰ ਸ਼ੁੱਕਰਵਾਰ - ਡੇਂਗੂ ਤੇ ਵਾਰ" ਤਹਿਤ ਲੋਕਾਂ ਨੂੰ ਜਾਗਰੂਕ ਕਰਨ ਦੇ ਮੰਤਵ ਨਾਲ ਸ਼ੁੱਕਰਵਾਰ ਨੂੰ ਸਿਵਲ ਸਰਜਨ ਮੋਗਾ ਡਾ. ਪਰਦੀਪ ਕੁਮਾਰ ਮਹਿੰਦਰਾ ਵੱਲੋਂ ਵੱਖ ਵੱਖ ਥਾਵਾਂ ਤੇ ਜਾ ਕੇ ਜਿੱਥੇ ਲੋਕਾਂ ਨੂੰ ਡੇਂਗੂ ਤੋਂ ਬਚਾਅ ਪ੍ਰਤੀ ਜਾਗਰੂਕ ਕਰਨ ਲਈ ਆਦੇਸ਼ ਹੀ ਜਾਰੀ ਨਹੀਂ ਕੀਤੇ ਸਗੋਂ ਵੱਖ ਵੱਖ ਥਾਵਾਂ ਅਤੇ ਨਰਸਰੀਆਂ ਵਿਚ ਜਾ ਕੇ ਖੁਦ ਮੱਛਰ ਦਾ ਲਾਰਵਾ ਚੈੱਕ ਕੀਤਾ ਅਤੇ ਇਸਨੂੰ ਨਸ਼ਟ ਵੀ ਕਰਵਾਇਆ। ਉਨ੍ਹਾਂ ਵੱਲੋਂ ਮੋਗਾ ਕੋਟਕਪੂਰਾ ਰੋਡ ਵਾਲਿਆ ਨਰਸਰੀਆਂ , ਅੰਮ੍ਰਿਤਸਰ ਰੋਡ ਮੋਗਾ, ਜ਼ੀਰਾ ਰੋਡ ਮੋਗਾ, ਜਨਤਾ ਨਰਸਰੀ ਮੋਗਾ, ਗਰੀਨ ਨਰਸਰੀ ਜੀ ਟੀ ਰੋਡ ਵਾਲਿਆ ਨਰਸਰੀਆਂ ਚੈੱਕ ਕੀਤੀਆ।ਇਸ ਮੌਕੇ ਡੇਂਗੂ ਤੋ ਬਚਣ ਲਈ ਜਾਗਰੂਕ ਵੀ ਕੀਤਾ।।ਸਿਹਤ ਵਿਭਾਗ ਦੀਆਂ ਐਂਟੀ ਲਾਰਵਾ ਟੀਮਾਂ ਰਾਹੀਂ ਡੇਂਗੂ ਰੋਕਥਾਮ ਹਿੱਤ ਕੀਤੇ ਜਾ ਰਹੇ ਕੰਮਕਾਜ ਦਾ ਜਾਇਜਾ ਲਿਆ ਗਿਆ ਅਤੇ ਉਨ੍ਹਾਂ ਨੂੰ ਸੈਂਸੇਟਾਈਜ਼ ਕੀਤਾ ਗਿਆ। ਇਸ ਮੌਕੇ ਡਾਕਟਰ ਨਰੇਸ਼ ਆਮਲਾ ਨੇ ਕਿਹਾ ਕਿਕਿ "ਹਰ ਸ਼ੁੱਕਰਵਾਰ - ਡੇਂਗੂ ...
बरसाती पानी की निकासी के लिए मास्टर प्लान बनाकर किया जाएगा स्थाई समाधान: श्रुति चौधरी

बरसाती पानी की निकासी के लिए मास्टर प्लान बनाकर किया जाएगा स्थाई समाधान: श्रुति चौधरी

Haryana, Hindi
चंडीगढ़, 8 अगस्त-- सिंचाई और महिला एवं विकास विभाग मंत्री श्रुति चौधरी ने कहा कि बरसाती पानी का स्थाई समाधान किया जाएगा। उन्होंने कहा कि मास्टर प्लान तैयार करके जिला के जलभराव से प्रभावित क्षेत्र में समस्या का स्थाई निवारण किया जाएगा। श्रुति चौधरी ने शुक्रवार को भिवानी के तोशाम एरिया के गांव दांग खुर्द, दांग कलां, सागवान, बीरण व बापोड़ा में जल भराव क्षेत्र का दौरा कर अधिकारियों को अतिशीघ्र समस्या के समाधान के निर्देश दिए। कैबिनेट मंत्री श्रुति चौधरी ने कहा कि बरसाती पानी सम्बंधित समस्या का स्थाई समाधान किया जाएगा। उन्होंने कहा कि प्रदेश सरकार आमजन के लिए लगातार काम कर रही है, इसी के तहत तोशाम विधानसभा क्षेत्र में भी विकास के नए आयाम स्थापित हो रहे हैं। क्षेत्र के गांवों में करोड़ों रुपए की लागत से अनेक विकास परक परियोजनाएं चल रही हैं। विकास कार्य में किसी प्रकार...