Friday, May 22Malwa News
Shadow

Tag: breaking news

हरियाणा के मुख्यमंत्री ने तंजानिया में उद्योग विस्तार के इच्छुक निवेशकों को दिया समर्थन का आश्वासन

हरियाणा के मुख्यमंत्री ने तंजानिया में उद्योग विस्तार के इच्छुक निवेशकों को दिया समर्थन का आश्वासन

Haryana, Hindi
चंडीगढ़, 8 अगस्त -- हरियाणा के मुख्यमंत्री श्री नायब सिंह सैनी ने कहा कि राज्य सरकार तंजानिया में अपने उद्योगों का विस्तार करने के इच्छुक हरियाणा के निवेशकों को पूर्ण समर्थन एवं सहयोग प्रदान करेगी। राज्य सरकार ने अंतर्राष्ट्रीय संबंधों को बढ़ावा देने के लिए सहायता प्रदान करने तथा राज्य के ‘ट्रांसफोर्मिंग हरियाणा थ्रू गो ग्लोबल अप्ररोच‘ के दृष्टिकोण से एक अलग विदेश सहयोग विभाग का गठन किया गया है। मुख्यमंत्री श्री नायब सिंह सैनी आज यहां, तंजानिया में हाल ही में आयोजित 49वें दार-ए-सलाम अंतर्राष्ट्रीय व्यापार मेले में भाग लेकर आए हरियाणा के एक उच्च स्तरीय प्रतिनिधिमंडल के प्रतिनिधियों के साथ आयोजित डीब्रीफिंग सत्र की अध्यक्षता कर रहे थे। श्री नायब सिंह सैनी ने उद्योगपतियों से तंजानिया में अपने उद्योग स्थापित करने के अवसर तलाशने का आग्रह किया तथा उन्हें आश्वासन दि...
गोहाना का विकास ही लक्ष्य, प्रोजेक्ट्स को रफ्तार दें अधिकारी: डॉ. अरविंद शर्मा

गोहाना का विकास ही लक्ष्य, प्रोजेक्ट्स को रफ्तार दें अधिकारी: डॉ. अरविंद शर्मा

Haryana, Hindi
चंडीगढ़, 8 अगस्त-- प्रदेश के सहकारिता, कारागार, निर्वाचन, विरासत व पर्यटन मंत्री डॉ. अरविंद शर्मा ने कहा कि प्रत्येक जनप्रतिनिधि चाहता है कि उसके क्षेत्र का विकास हो। हम सभी जनप्रतिनिधियों का संकल्प गोहाना के विकास का लक्ष्य ही होना चाहिए, तभी जनता-जनार्दन के प्रति दायित्व को निभाना सुनिश्चित होगा। उन्होंने स्पष्ट किया कि गोहाना के विकास और सौंदर्यीकरण में किसी भी प्रकार की लापरवाही को बर्दाश्त नहीं किया जाएगा। शुक्रवार दोपहर सहकारिता मंत्री डॉ. अरविंद शर्मा नगर परिषद परिसर गोहाना में अधिकारियों व जनप्रतिनिधियों के साथ बैठक कर रहे थे। कैबिनेट मंत्री डॉ. अरविंद शर्मा व उनकी धर्मपत्नी डॉ. रीटा शर्मा का बैठक में पहुंचने पर एसडीएम गोहाना अंजलि श्रोतीय, नप कार्यकारी अधिकारी निशा शर्मा ने पुष्पगुच्छ देकर स्वागत किया। जनप्रतिनिधियों व अधिकारियों को संबोधित करते हु...
ਸਰਕਾਰੀ ਐਲੀਮੈਂਟਰੀ ਸਕੂਲ, ਕੱਲ੍ਹਾ ਵਿਖੇ ਮਨਾਇਆ ਤੀਆਂ ਦਾ ਤਿਉਹਾਰ

ਸਰਕਾਰੀ ਐਲੀਮੈਂਟਰੀ ਸਕੂਲ, ਕੱਲ੍ਹਾ ਵਿਖੇ ਮਨਾਇਆ ਤੀਆਂ ਦਾ ਤਿਉਹਾਰ

Local
ਤਰਨ ਤਾਰਨ 08 ਅਗਸਤ। ਸਰਕਾਰੀ ਐਲੀਮੈਂਟਰੀ ਸਕੂਲ, ਕੱਲ੍ਹਾ ਵਿਖੇ ਪੰਜਾਬ ਦੇ ਸੱਭਿਆਚਾਰਕ ਤਿਉਹਾਰ ਤੀਆਂ ਨੂੰ ਬਹੁਤ ਹੀ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੀਆਂ ਵਿਦਿਆਰਥਣਾਂ ਨੇ ਪੰਜਾਬੀ ਸੱਭਿਆਚਾਰ ਦੀ ਝਲਕ ਪੇਸ਼ ਕਰਦਿਆਂ ਵੱਖ-ਵੱਖ ਗਤੀਵਿਧੀਆਂ ਵਿੱਚ ਹਿੱਸਾ ਲਿਆ। ਸਮਾਗਮ ਦੀ ਸ਼ੁਰੂਆਤ ਵਿੱਚ ਬੱਚਿਆਂ ਨੂੰ ਤੀਆਂ ਦੇ ਤਿਉਹਾਰ ਦੇ ਇਤਿਹਾਸ ਅਤੇ ਮਹੱਤਵ ਬਾਰੇ ਜਾਣਕਾਰੀ ਦਿੱਤੀ ਗਈ। ਵਿਦਿਆਰਥਣਾਂ ਨੇ ਰੰਗ-ਬਿਰੰਗੇ ਪੰਜਾਬੀ ਪਹਿਰਾਵੇ ਪਹਿਨ ਕੇ ਗਿੱਧਾ ਪਾਇਆ ਅਤੇ ਬੋਲੀਆਂ ਪਾ ਕੇ ਸਭ ਦਾ ਮਨ ਮੋਹ ਲਿਆ। ਇਸ ਦੌਰਾਨ ਝੂਲੇ ਵੀ ਲਾਏ ਗਏ, ਜਿੱਥੇ ਬੱਚਿਆਂ ਨੇ ਖੂਬ ਆਨੰਦ ਮਾਣਿਆ। ਇਸ ਤੋਂ ਇਲਾਵਾ, ਮਹਿੰਦੀ ਲਗਾਉਣ ਦਾ ਮੁਕਾਬਲਾ ਵੀ ਕਰਵਾਇਆ ਗਿਆ, ਜਿਸ ਵਿੱਚ ਵਿਦਿਆਰਥਣਾਂ ਨੇ ਆਪਣੀ ਕਲਾ ਦਾ ਪ੍ਰਦਰਸ਼ਨ ਕੀਤਾ। ਸਕੂਲ ਦੇ ਮੁਖੀ ਨੇ ਇਸ ਮੌਕੇ ਬੱਚਿਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਜਿਹੇ ਤਿਉਹਾਰ ਸਾਡੀ ਨੌਜਵਾਨ ਪੀੜ੍ਹੀ ਨੂੰ ਆਪਣੇ ਸੱਭਿਆਚਾਰ ਨਾਲ ਜੋੜੀ ਰੱਖਣ ਵਿੱਚ ਮਦਦ ਕਰਦੇ ਹਨ। ਉਨ੍ਹਾਂ ਨੇ ਸਮੂਹ ਸਟਾਫ ਅਤੇ ਵਿਦਿਆਰਥੀਆਂ ਨੂੰ ਇਸ ਸਫਲ ਸਮਾਗਮ ਲਈ ਵਧਾਈ ਦਿੱਤੀ। ਇਸ ...
ਸੁਤੰਤਰਤਾ ਦਿਵਸ ਮੌਕੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਲਹਿਰਾਉਣਗੇ ਰਾਸ਼ਟਰੀ ਝੰਡਾ

ਸੁਤੰਤਰਤਾ ਦਿਵਸ ਮੌਕੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਲਹਿਰਾਉਣਗੇ ਰਾਸ਼ਟਰੀ ਝੰਡਾ

Local
ਫ਼ਰੀਦਕੋਟ 08 ਅਗਸਤ    ਫ਼ਰੀਦਕੋਟ ਦੇ ਨਹਿਰੂ ਸਟੇਡੀਅਮ ਵਿਖੇ ਰਾਜ ਪੱਧਰੀ ਸੁਤੰਤਰਤਾ ਦਿਵਸ ਸਮਾਗਮ ਵਿੱਚ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ ਅਤੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਸਮਾਗਮ ਦੇ ਪ੍ਰਬੰਧਾਂ ਅਤੇ ਤਿਆਰੀਆਂ ਦਾ ਜਾਇਜ਼ਾ ਲੈਣ ਮੌਕੇ ਕੀਤਾ। ਇਸ ਮੌਕੇ ਐਸ.ਐਸ.ਪੀ. ਮੈਡਮ ਪ੍ਰਗਿੱਆ ਜੈਨ ਵੀ ਉਨ੍ਹਾਂ ਦੇ ਨਾਲ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।  ਡਿਪਟੀ ਕਮਿਸ਼ਨਰ ਨੇ ਸਮੂਹ ਅਧਿਕਾਰੀਆਂ ਨੂੰ ਆਦੇਸ਼ ਦਿੰਦਿਆਂ ਕਿਹਾ ਕਿ ਰਾਜ ਪੱਧਰੀ ਸੁਤੰਤਰਤਾ ਸਮਾਰੋਹ ਦੇ ਸਮੁੱਚੇ ਇੰਤਜ਼ਾਮ ਨਿਰਧਾਰਤ ਸਮੇਂ ਵਿਚ ਮੁਕੰਮਲ ਕਰਨ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਵੱਖ ਵੱਖ ਵਿਭਾਗਾਂ ਵੱਲੋਂ ਕੱਢੀਆਂ ਜਾਣ ਵਾਲੀਆਂ ਝਾਕੀਆਂ, ਬੈਰੀਕੇਡਿੰਗ, ਪਾਰਕਿੰਗ, ਸਟੇਜ ਸਜਾਵਟ, ਬੈਠਣ ਦੇ ਪ੍ਰਬੰਧਾਂ, ਸਫ਼ਾਈ, ਇਨਾਮਾਂ ਅਤੇ ਸਰਟੀਫਿਕੇਟਾਂ ਦੀ ਵੰਡ, ਪੀਣ ਵਾਲੇ ਪਾਣੀ, ਸਾਊਂਡ, ਰਿਫਰੈਸ਼ਮੈਂਟ, ਮੁੱਢਲੀ ਸਹਾਇਤਾ, ਟ੍ਰੈਫਿਕ ਪ੍ਰਬੰਧਾਂ ਸਮੇਤ ਵੱਖ-ਵ...
ਸਾਉਣੀ ਦੀ ਰੁੱਤ ਦੀ ਮੱਕੀ ਦੀ ਵੈਰੀਫਿਕੇਸ਼ਨ 10 ਅਗਸਤ ਤੱਕ ਮੁਕੰਮਲ ਕੀਤੀ ਜਾਵੇ : ਮੁੱਖ ਖੇਤੀਬਾੜੀ ਅਫ਼ਸਰ

ਸਾਉਣੀ ਦੀ ਰੁੱਤ ਦੀ ਮੱਕੀ ਦੀ ਵੈਰੀਫਿਕੇਸ਼ਨ 10 ਅਗਸਤ ਤੱਕ ਮੁਕੰਮਲ ਕੀਤੀ ਜਾਵੇ : ਮੁੱਖ ਖੇਤੀਬਾੜੀ ਅਫ਼ਸਰ

Local
ਕਲਾਨੌਰ/ਗੁਰਦਾਸਪੁਰ, 08 ਅਗਸਤ (            ) - ਪੰਜਾਬ ਸਰਕਾਰ ਵੱਲੋਂ ਕਣਕ-ਝੋਨੇ ਦੇ ਫ਼ਸਲੀ ਚੱਕਰ ਵਿਚ ਵਿਭਿੰਨਤਾ ਲਿਆਉਣ ਲਈ ਸ਼ੁਰੂ ਕੀਤੇ ਗਏ ਪਾਇਲਟ ਪ੍ਰੋਜੈਕਟ ਤਹਿਤ ਜ਼ਿਲ੍ਹਾ ਗੁਰਦਾਸਪੁਰ ਵਿਚ ਕਿਸਾਨਾਂ ਵੱਲੋਂ ਕਾਸ਼ਤ ਕੀਤੀ ਗਈ ਸਾਉਣੀ ਰੁੱਤ ਦੀ ਮੱਕੀ ਦੀ ਪਹਿਲੀ ਵੈਰੀਫਿਕੇਸ਼ਨ ਦਾ ਕੰਮ 10 ਅਗਸਤ ਤੱਕ ਮੁਕੰਮਲ ਕਰਨ ਦਾ ਟੀਚਾ ਮਿਥਿਆ ਗਿਆ ਹੈ। ਇਸ ਤੋਂ ਬਾਅਦ 15 ਅਗਸਤ ਤੋਂ ਬਾਅਦ ਦੂਜੀ ਵੈਰੀਫਿਕੇਸ਼ਨ ਦਾ ਕੰਮ ਮੁਕੰਮਲ ਕਰਨ ਉਪਰੰਤ ਮੱਕੀ ਕਾਸ਼ਤਕਾਰਾਂ ਦੇ ਖਾਤਿਆਂ ਵਿਚ ਪੈਸੇ ਪਾ ਦਿੱਤੇ ਜਾਣਗੇ। ਖੇਤੀਬਾੜੀ ਅਧਿਕਾਰੀਆਂ ਵੱਲੋਂ ਕੀਤੀ ਜਾ ਰਹੀ ਵੈਰੀਫਿਕੇਸ਼ਨ ਦੇ ਕੰਮ ਦਾ ਜਾਇਜ਼ਾ ਲੈਣ ਲਈ ਮੁੱਖ ਖੇਤੀਬਾੜੀ ਅਫ਼ਸਰ ਡਾ. ਅਮਰੀਕ ਸਿੰਘ ਵੱਲੋਂ ਬਲਾਕ ਕਲਾਨੌਰ ਦੇ ਵੱਖ ਵੱਖ ਪਿੰਡਾਂ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਦੇ ਨਾਲ ਡਾ. ਦਿਲਰਾਜ ਸਿੰਘ ਖੇਤੀਬਾੜੀ ਵਿਕਾਸ ਅਫ਼ਸਰ, ਡਾ. ਅਰਪਨਪ੍ਰੀਤ ਸਿੰਘ ਖੇਤੀਬਾੜੀ ਵਿਕਾਸ ਅਫ਼ਸਰ,  ਅੰਮ੍ਰਿਤ ਪਾਲ ਕੌਰ, ਰਵਿੰਦਰ ਕੌਰ ਖੇਤੀਬਾੜੀ ਵਿਸਥਾਰ ਅਫ਼ਸਰ, ਗੁਰਪ੍ਰਤਾਪ ਸਿੰਘ ਸਹਾਇਕ ਤਕਨਾਲੋਜੀ ਪ੍ਰਬੰਧਕ ਅਤੇ ਕਿਸਾਨ...
ਕੈਬਨਿਟ ਮੰਤਰੀ ਡਾ. ਰਵਜੋਤ ਨੇ ਬਲਾਕ ਭੂੰਗਾ ਵਿੱਚ ਕਿਸਾਨਾਂ ਨੂੰ ਸਬਸਿਡੀ ‘ਤੇ ਆਧੁਨਿਕ ਖੇਤੀ ਮਸ਼ੀਨਾਂ ਕੀਤੀਆਂ ਪ੍ਰਦਾਨ

ਕੈਬਨਿਟ ਮੰਤਰੀ ਡਾ. ਰਵਜੋਤ ਨੇ ਬਲਾਕ ਭੂੰਗਾ ਵਿੱਚ ਕਿਸਾਨਾਂ ਨੂੰ ਸਬਸਿਡੀ ‘ਤੇ ਆਧੁਨਿਕ ਖੇਤੀ ਮਸ਼ੀਨਾਂ ਕੀਤੀਆਂ ਪ੍ਰਦਾਨ

Local
ਹੁਸ਼ਿਆਰਪੁਰ, 8 ਅਗਸਤ: ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਵਿਧਾਨ ਸਭਾ ਹਲਕਾ ਸ਼ਾਮਚੁਰਾਸੀ ਅਧੀਨ ਆਉਂਦੇ ਬਲਾਕ ਭੂੰਗਾ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਦੇ ਸਹਿਯੋਗ ਨਾਲ ਬਲਾਕ ਭੂੰਗਾ ਵਿੱਚ ਕਿਸਾਨਾਂ ਨੂੰ ਸਬਸਿਡੀ 'ਤੇ ਆਧੁਨਿਕ ਖੇਤੀ ਮਸ਼ੀਨਾਂ ਦਿੱਤੀਆਂ।ਇਸ ਪਹਿਲ ਦਾ ਮੁੱਖ ਮਕਸਦ ਕਿਸਾਨਾਂ ਨੂੰ ਖੇਤੀ ਦੇ ਆਧੁਨਿਕ ਤਰੀਕਿਆਂ ਨਾਲ ਜੋੜਨਾ ਅਤੇ ਪਰਾਲੀ ਸਾੜਨ ਦੀ ਸਮੱਸਿਆ ਦਾ ਹੱਲ ਕਰਨਾ ਹੈ। ਇਸ ਪ੍ਰੋਗਰਾਮ ਵਿੱਚ ਕਿਸਾਨਾਂ ਨੂੰ ਮਿਲ ਰਹੀ ਸਹਾਇਤਾ ਨਾਲ ਉਹ ਨਾ ਸਿਰਫ ਆਪਣੀ ਖੇਤੀ ਦੀ ਕਾਰਜਕੁਸ਼ਲਤਾ ਵਧਾ ਸਕਣਗੇ, ਸਗੋਂ ਵਾਤਾਵਰਣ ਨੂੰ ਵੀ ਸੁਰੱਖਿਅਤ ਰੱਖ ਸਕਣਗੇ।ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਆਧੁਨਿਕ ਖੇਤੀ ਮਸ਼ੀਨਾਂ ਦੀ ਵਰਤੋਂ ਕਰਕੇ ਅਸੀਂ ਨਾ ਸਿਰਫ ਕਿਸਾਨਾਂ ਦੀ ਆਮਦਨ ਵਧਾ ਸਕਦੇ ਹਾਂ, ਸਗੋਂ ਵਾਤਾਵਰਣ ਦੀ ਸੁਰੱਖਿਆ ਵੀ ਕਰ ਸਕਦੇ ਹਾਂ। ਇਹ ਪਹਿਲ ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਰੋਕਣ ਲਈ ਪ੍ਰੇਰਿਤ ਕਰੇਗੀ, ਜਿਸ ਨਾਲ ਨਾ ਸਿਰਫ ਹਵਾ ਪ੍ਰਦੂਸ਼ਣ ਵਿੱਚ ਕਮੀ ਆਵੇਗੀ, ਸਗੋਂ ਮਿੱਟੀ ਦੀ ਸਿਹਤ ਵੀ ਬਣੀ ਰਹੇਗੀ। ਸਾਨੂੰ ਸਭ...
ਮੋਹਿੰਦਰ ਭਗਤ ਨੇ ਸ਼ਹੀਦ ਲੈਫਟੀਨੈਂਟ ਕਰਨਲ ਭਾਨੂ ਪ੍ਰਤਾਪ ਮਨਕੋਟੀਆ ਦੇ ਪਰਿਵਾਰ ਨਾਲ ਕੀਤੀ  ਮੁਲਾਕਾਤ

ਮੋਹਿੰਦਰ ਭਗਤ ਨੇ ਸ਼ਹੀਦ ਲੈਫਟੀਨੈਂਟ ਕਰਨਲ ਭਾਨੂ ਪ੍ਰਤਾਪ ਮਨਕੋਟੀਆ ਦੇ ਪਰਿਵਾਰ ਨਾਲ ਕੀਤੀ  ਮੁਲਾਕਾਤ

Hot News
ਚੰਡੀਗੜ੍ਹ/ਪਠਾਨਕੋਟ, 8 ਅਗਸਤ : ਪੰਜਾਬ ਦੇ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਅੱਜ ਸ਼ਹੀਦ ਲੈਫਟੀਨੈਂਟ ਕਰਨਲ ਭਾਨੂ ਪ੍ਰਤਾਪ ਮਨਕੋਟੀਆ, ਜਿਨ੍ਹਾਂ ਨੇ ਦੇਸ਼ ਦੀ ਸੇਵਾ ਵਿੱਚ ਆਪਣੀ ਜਾਨ ਕੁਰਬਾਨ ਕਰ ਦਿੱਤੀ,  ਦੇ ਅਬਰੋਲ ਨਗਰ ਸਥਿਤ ਨਿਵਾਸ ਸਥਾਨ ਦਾ ਦੌਰਾ ਕੀਤਾ ਅਤੇ  ਦੁੱਖ ਦਾ ਪ੍ਰਗਟਾਵਾ ਕਰਦਿਆਂ ਇਸ ਔਖੀ ਘੜੀ ਵਿੱਚ ਪਰਿਵਾਰ ਨੂੰ ਸਰਕਾਰ ਵੱਲੋਂ ਪੂਰੀ  ਸਹਾਇਤਾ ਦਾ ਭਰੋਸਾ ਦਿੱਤਾ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ, ਮੰਤਰੀ ਨੇ ਸ਼ਹੀਦ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਅਤੇ ਪਰਿਵਾਰਕ ਮੈਂਬਰਾਂ ਨਾਲ ਗੱਲਬਾਤ ਕੀਤੀ।  ਉਨ੍ਹਾਂ ਕਿਹਾ ਕਿ ਸ਼ਹੀਦ ਦੇਸ਼ ਦਾ ਸੱਚਾ ਸਰਮਾਇਆ ਹੁੰਦੇ ਹਨ। ਦੇਸ਼ ਲਈ ਆਪਣੀ ਜਾਨ ਕੁਰਬਾਨ ਕਰਨਾ ਬਹਾਦਰੀ ਦਾ ਕਾਰਜ ਹੁੰਦਾ ਹੈ ਅਤੇ ਦੇਸ਼ ਹਮੇਸ਼ਾ ਉਨ੍ਹਾਂ  ਦਾ ਰਿਣੀ ਰਹੇਗਾ। ਸ੍ਰੀ ਭਗਤ ਨੇ ਪੰਜਾਬ ਸਰਕਾਰ ਵੱਲੋਂ ਐਲਾਨੀ ਗਈ 1 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦੇ ਹਿੱਸੇ ਵਜੋਂ ਪਰਿਵਾਰ ਨੂੰ 6 ਲੱਖ ਰੁਪਏ ਸੌਂਪੇ ਅਤੇ ਕਿਹਾ ਕਿ ਬਾਕੀ ਰਕਮ ਜਲਦ ਹੀ ਜਾਰੀ ਕਰ ਦਿੱਤੀ ਜਾਵੇਗੀ। ਉਨ੍ਹਾਂ ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦਾ ਵੀ ਐਲਾਨ ਕੀ...
ਚੋਣ ਕਮਿਸ਼ਨ ਵੱਲੋਂ ਪ੍ਰੀਜ਼ਾਈਡਿੰਗ ਅਫ਼ਸਰਾਂ, ਪੋਲਿੰਗ ਅਫ਼ਸਰਾਂ, ਗਿਣਤੀ ਕਰਨ ਵਾਲੇ ਅਮਲੇ, ਮਾਈਕ੍ਰੋ ਅਬਜ਼ਰਵਰਾਂ ਅਤੇ ਹੋਰ ਅਧਿਕਾਰੀਆਂ ਦੇ ਮਿਹਨਤਾਨੇ ਵਿੱਚ ਵਾਧਾ : ਸਿਬਿਨ ਸੀ  

ਚੋਣ ਕਮਿਸ਼ਨ ਵੱਲੋਂ ਪ੍ਰੀਜ਼ਾਈਡਿੰਗ ਅਫ਼ਸਰਾਂ, ਪੋਲਿੰਗ ਅਫ਼ਸਰਾਂ, ਗਿਣਤੀ ਕਰਨ ਵਾਲੇ ਅਮਲੇ, ਮਾਈਕ੍ਰੋ ਅਬਜ਼ਰਵਰਾਂ ਅਤੇ ਹੋਰ ਅਧਿਕਾਰੀਆਂ ਦੇ ਮਿਹਨਤਾਨੇ ਵਿੱਚ ਵਾਧਾ : ਸਿਬਿਨ ਸੀ  

Hot News
ਚੰਡੀਗੜ੍ਹ, 8 ਅਗਸਤ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਚੋਣਾਂ ਦੇ ਸੰਚਾਲਨ ਵਿੱਚ ਕੇਂਦਰ ਸਰਕਾਰ, ਰਾਜ ਸਰਕਾਰਾਂ, ਜਨਤਕ ਖੇਤਰ ਦੇ ਅਦਾਰਿਆਂ ਅਤੇ ਵੱਖ-ਵੱਖ ਵਿਭਾਗਾਂ ਦੇ ਸਥਾਨਕ ਅਧਿਕਾਰੀਆਂ ਦੀ ਅਹਿਮ ਭੂਮਿਕਾ ਹੁੰਦੀ ਹੈ। ਇਹ ਅਧਿਕਾਰੀ ਤੇ ਕਰਮਚਾਰੀ ਚੋਣਾਂ ਦੌਰਾਨ ਵੱਖ-ਵੱਖ ਗਤੀਵਿਧੀਆਂ ਵਿੱਚ ਸ਼ਾਮਲ ਹੁੰਦੇ ਹਨ। ਉਨ੍ਹਾਂ ਕਿਹਾ ਕਿ ਚੋਣਾਂ ਦੌਰਾਨ, ਗਰਾਊਂਡ ਜ਼ੀਰੋ 'ਤੇ ਤਾਇਨਾਤ ਪੂਰੀ ਮਸ਼ੀਨਰੀ ਸਖ਼ਤ ਅਤੇ ਸੰਵੇਦਨਸ਼ੀਲ ਡਿਊਟੀਆਂ ਨਿਭਾਉਂਦੀ ਹੈ, ਜੋ ਕਿ ਕਈ ਵਾਰ ਲੰਬੇ ਸਮੇਂ ਤੱਕ ਚੱਲਦੀ ਹੈ ਅਤੇ ਕਈ ਮਹੀਨਿਆਂ ਤੱਕ ਵੀ ਜਾਰੀ ਰਹਿੰਦੀ ਹੈ। ਚੋਣ ਅਮਲੇ ਵੱਲੋਂ ਚੋਣਾਂ ਦੌਰਾਨ ਇੱਕ ਅਨੁਕੂਲ ਮਾਹੌਲ ਯਕੀਨੀ ਬਣਾਇਆ ਜਾਂਦਾ ਹੈ, ਤਾਂ ਜੋ ਵੋਟਰ ਆਪਣਾ ਵੋਟ ਦੇਣ ਦਾ ਅਧਿਕਾਰ ਵਰਤ ਸਕਣ ਅਤੇ ਆਪਣੀ ਪਸੰਦ ਦੀ ਸਰਕਾਰ ਚੁਣ ਸਕਣ। ਉਨ੍ਹਾਂ ਅੱਗੇ ਦੱਸਿਆ ਕਿ ਇਹ ਯਕੀਨੀ ਬਣਾਉਣ ਲਈ ਕਿ ਚੋਣ ਡਿਊਟੀ 'ਤੇ ਤੈਨਾਤ ਕਰਮਚਾਰੀਆਂ ਨੂੰ ਉਚਿਤ ਭੁਗਤਾਨ ਕੀਤਾ ਜਾਵੇ, ਭਾਰਤੀ ਚੋਣ ਕਮਿਸ਼ਨ ਨੇ ਚੋਣ ਡਿਊਟੀ 'ਤੇ ਤੈਨਾਤ ਕਰਮਚਾਰੀਆਂ ਲਈ ਭੁਗਤਾਨ/ਮਾਣਭੱਤੇ ਦੇ ਰੇਟਾਂ ਵਿੱਚ ਸੋਧ ਕਰਨ ਦਾ ਫ਼ੈਸਲਾ ਕੀਤਾ ...
ਪੰਜਾਬ ਸਰਕਾਰ ਦਾ ਇਤਿਹਾਸਕ ਕਦਮ — ਪੱਛੜੀਆਂ ਸ਼੍ਰੇਣੀਆਂ ਲਈ ਪਹਿਲੀ ਵਾਰ 2 ਆਧੁਨਿਕ ਹੋਸਟਲ, 1.12 ਕਰੋੜ ਦੀ ਪਹਿਲੀ ਕਿਸ਼ਤ ਜਾਰੀ: ਡਾ ਬਲਜੀਤ ਕੌਰ

ਪੰਜਾਬ ਸਰਕਾਰ ਦਾ ਇਤਿਹਾਸਕ ਕਦਮ — ਪੱਛੜੀਆਂ ਸ਼੍ਰੇਣੀਆਂ ਲਈ ਪਹਿਲੀ ਵਾਰ 2 ਆਧੁਨਿਕ ਹੋਸਟਲ, 1.12 ਕਰੋੜ ਦੀ ਪਹਿਲੀ ਕਿਸ਼ਤ ਜਾਰੀ: ਡਾ ਬਲਜੀਤ ਕੌਰ

Hot News
ਚੰਡੀਗੜ੍ਹ, 8 ਅਗਸਤ- ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀਆਂ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਐਲਾਨ ਕੀਤਾ ਕਿ ਪੰਜਾਬ ਵਿੱਚ ਪਹਿਲੀ ਵਾਰ ਪੱਛੜੀਆਂ ਸ਼੍ਰੇਣੀਆਂ ਦੇ ਵਿਦਿਆਰਥੀਆਂ ਲਈ 2 ਆਧੁਨਿਕ ਹੋਸਟਲ ਬਣਾਏ ਜਾ ਰਹੇ ਹਨ। ਇਨ੍ਹਾਂ ਦੋਵੇਂ ਹੋਸਟਲਾਂ ਦੀ ਪਹਿਲੀ ਕਿਸ਼ਤ 1.12 ਕਰੋੜ ਰੁਪਏ ਦੀ ਮਨਜ਼ੂਰੀ ਦੇ ਦਿੱਤੀ ਹੈ, ਜੋ ਜਲਦੀ ਹੀ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਖਾਤਿਆਂ ਵਿੱਚ ਜਾਵੇਗੀ ਅਤੇ ਨਿਰਮਾਣ ਕੰਮ ਤੁਰੰਤ ਸ਼ੁਰੂ ਹੋ ਜਾਵੇਗਾ। ਇਹ ਹੋਸਟਲ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿੱਚ ਲੜਕਿਆਂ ਅਤੇ ਲੜਕੀਆਂ ਲਈ 100-100 ਸੀਟਾਂ ਦੇ ਹੋਣਗੇ ਅਤੇ ਕੁੱਲ 6.99 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਜਾਣਗੇ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਾ. ਬਲਜੀਤ ਕੌਰ ਨੇ ਦੱਸਿਆ ਕਿ ਹਰ ਇੱਕ ਹੋਸਟਲ ਦੀ ਲਾਗਤ 3.49 ਕਰੋੜ ਰੁਪਏ ਹੋਵੇਗੀ। ਦੋਵੇਂ ਹੋਸਟਲਾਂ ਵਿੱਚ ਵਿਦਿਆਰਥੀਆਂ ਲਈ ਆਧੁਨਿਕ ਸੁਵਿਧਾਵਾਂ ਵਾਲੇ ਕਮਰੇ, ਪੜ੍ਹਾਈ ਲਈ ਸੁਚੱਜਾ ਵਾਤਾਵਰਣ ਅਤੇ ਹੋਰ ਜ਼ਰੂਰੀ ਸਹੂਲਤਾਂ ਉਪਲੱਬਧ ਕਰਵਾਈਆਂ ਜਾਣਗੀਆਂ, ਤਾਂ ਜੋ ਉਹ ਆਪਣੀ ਪੜ੍ਹਾਈ ਵਿੱਚ ਪੂਰੀ ਤਰ੍ਹਾਂ ਧਿਆਨ ਕੇਂਦਰਤ ਕਰ ਸਕਣ। ਉਨ੍ਹਾਂ ਕਿ...
ਮੁੱਖ ਮੰਤਰੀ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ ਪੰਜਾਬ ਵਿੱਚ ਉਦਯੋਗਿਕ ਕ੍ਰਾਂਤੀ ਲਿਆਉਣ ਲਈ ਸੈਕਟਰ ਅਧਾਰਿਤ 24 ਕਮੇਟੀਆਂ ਦੀ ਸ਼ੁਰੂਆਤ

ਮੁੱਖ ਮੰਤਰੀ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ ਪੰਜਾਬ ਵਿੱਚ ਉਦਯੋਗਿਕ ਕ੍ਰਾਂਤੀ ਲਿਆਉਣ ਲਈ ਸੈਕਟਰ ਅਧਾਰਿਤ 24 ਕਮੇਟੀਆਂ ਦੀ ਸ਼ੁਰੂਆਤ

Breaking News
ਚੰਡੀਗੜ੍ਹ, 8 ਅਗਸਤ*: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਸਨਅਤੀ ਵਿਕਾਸ ਲਈ ਵੱਖ-ਵੱਖ ਸੈਕਟਰਾਂ ’ਤੇ ਅਧਾਰਿਤ 24 ਕਮੇਟੀਆਂ ਦੀ ਸ਼ੁਰੂਆਤ ਕਰਦਿਆਂ ਕਿਹਾ ਕਿ ਇਹ ਕਮੇਟੀਆਂ ਪੰਜਾਬ ਨੂੰ ਉਦਯੋਗ ਤੇ ਵਪਾਰ ਦਾ ਧੁਰਾ ਬਣਾਉਣ ਲਈ ਇਨਕਲਾਬੀ ਕਦਮ ਸਾਬਤ ਹੋਣਗੀਆਂ।ਅੱਜ ਇੱਥੇ ਦੇਸ਼ ਭਰ ਵਿੱਚ ਆਪਣੀ ਕਿਸਮ ਦੀ ਨਿਵੇਕਲੀ ਸ਼ੁਰੂਆਤ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਆਪ ਦੇ ਕੌਮੀ ਕਨਵੀਨਰ ਨੇ ਇਸ ਸ਼ੁਰੂਆਤ ਨੂੰ ਪੰਜਾਬ ਲਈ ਇਤਿਹਾਸਕ ਦਿਨ ਦੱਸਿਆ। ਉਨ੍ਹਾਂ ਕਿਹਾ ਕਿ ਸਾਲ 2022 ਤੋਂ ਪਹਿਲਾਂ ਪੰਜਾਬ ਵਿੱਚ ਜਬਰੀ ਵਸੂਲੀ ਦਾ ਦੌਰ ਸੀ ਜਦੋਂ ਸਿਆਸੀ ਲੀਡਰਾਂ ਵੱਲੋਂ ਕਾਰੋਬਾਰ ਵਿੱਚ ਹਿੱਸਾ ਪਾਉਣ ਲਈ ਉਦਯੋਗਪਤੀਆਂ ਦੀ ਬਾਂਹ ਮਰੋੜੀ ਜਾਂਦੀ ਸੀ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਸ ਧੱਕੇਸ਼ਾਹੀ ਤੋਂ ਅੱਕ ਕੇ ਉਦਯੋਗਪਤੀ ਦੂਜੇ ਸੂਬਿਆਂ ਵੱਲ ਹਿਜਰਤ ਕਰ ਗਏ ਅਤੇ ਪੰਜਾਬ ਨੂੰ ਗੰਭੀਰ ਸੰਕਟ ਵਿੱਚ ਫਸਾ ਦਿੱਤਾ ਜਿਸ ਨਾਲ ਸਾਡੇ ਨੌਜਵਾਨ ਨਸ਼ਿਆਂ ਦੀ ਲਪੇਟ ਵਿੱਚ ਆ ਗਏ।ਸਾਲ 2022 ਤੋਂ ਬਾਅਦ ਸਨਅਤੀ ਖੇਤਰ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਆਪ ...