Friday, May 22Malwa News
Shadow

Tag: breaking news

ਭਾਰਤੀ ਫ਼ੌਜ ਦੇ ਜਵਾਨ ਸ਼ਹੀਦ ਏ.ਐੱਲ.ਡੀ. ਦਲਜੀਤ ਸਿੰਘ ਨੂੰ ਅੰਤਿਮ ਅਰਦਾਸ ਮੌਕੇ ਦਿੱਤੀ ਨਿੱਘੀ ਸ਼ਰਧਾਂਜਲੀ

ਭਾਰਤੀ ਫ਼ੌਜ ਦੇ ਜਵਾਨ ਸ਼ਹੀਦ ਏ.ਐੱਲ.ਡੀ. ਦਲਜੀਤ ਸਿੰਘ ਨੂੰ ਅੰਤਿਮ ਅਰਦਾਸ ਮੌਕੇ ਦਿੱਤੀ ਨਿੱਘੀ ਸ਼ਰਧਾਂਜਲੀ

Breaking News
ਚੰਡੀਗੜ੍ਹ/ਗੁਰਦਾਸਪੁਰ, 08 ਅਗਸਤ- ਬੀਤੇ ਦਿਨੀਂ ਲਦਾਖ਼ ਵਿਖੇ ਇੱਕ ਹਾਦਸੇ ਦੌਰਾਨ ਦੇਸ਼ ਖ਼ਾਤਰ ਜਾਨ ਨਿਛਾਵਰ ਕਰਨ ਵਾਲੇ ਭਾਰਤੀ ਫ਼ੌਜ ਦੇ ਜਵਾਨ ਏ.ਐੱਲ.ਡੀ. ਦਲਜੀਤ ਸਿੰਘ ਦੇ ਨਮਿਤ ਪਾਠ ਦਾ ਭੋਗ ਅਤੇ ਅੰਤਿਮ ਅਰਦਾਸ ਅੱਜ ਗੁਰਦੁਆਰਾ ਸ੍ਰੀ ਟਾਹਲੀ ਸਾਹਿਬ, ਗਾਲ੍ਹੜੀ ਵਿਖੇ ਹੋਈ, ਜਿਸ ਵਿੱਚ ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ, ਸੁਤੰਤਰਤਾ ਸੰਗਰਾਮੀ ਅਤੇ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਉਚੇਚੇ ਤੌਰ 'ਤੇ ਸ਼ਰਧਾਂਜਲੀ ਦੇਣ ਲਈ ਪਹੁੰਚੇ। ਇਸ ਮੌਕੇ ਉਨ੍ਹਾਂ ਨਾਲ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ, ਦੀਨਾਨਗਰ ਤੋਂ ਉੱਘੇ ਜਨਤਕ ਆਗੂ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸ੍ਰੀ ਸ਼ਮਸ਼ੇਰ ਸਿੰਘ, ਜ਼ਿਲ੍ਹਾ ਪ੍ਰਧਾਨ ਜੋਬਨ ਰੰਧਾਵਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਸ਼ਹੀਦ ਏ.ਐੱਲ.ਡੀ. ਦਲਜੀਤ ਸਿੰਘ ਨੂੰ ਸ਼ਰਧਾਂਜਲੀ ਦੇਣ ਪਹੁੰਚੇ ਹੋਏ ਸਨ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਗੁਰਦੁਆਰਾ ਸ੍ਰੀ ਟਾਹਲੀ ਸਾਹਿਬ, ਗਾਲ੍ਹੜੀ ਵਿਖੇ ਰਾਗੀ ਸਿੰਘਾਂ ਵੱਲੋਂ ਵੈਰਾਗਮਈ ਬਾਣੀ ਦਾ ਕੀਰਤਨ ਕੀਤਾ ਗਿਆ। ਇਸ ਮੌਕੇ ਪੰਜਾਬ ਸਰਕਾਰ ਵੱਲੋਂ ਸ਼ਹੀਦ ਏ.ਐੱਲ.ਡੀ....
ਆਗਾਮੀ ਆਜ਼ਾਦੀ ਦਿਵਸ ਦੇ ਮੱਦੇਨਜ਼ਰ ਵਧਾਈ ਗਈ ਸੁਰੱਖਿਆ ਦੌਰਾਨ ਪੰਜਾਬ ਪੁਲਿਸ ਨੇ ਸੂਬੇ ਭਰ ’ਚ 151 ਰੇਲਵੇ ਸਟੇਸ਼ਨਾਂ ’ਤੇ ਕੀਤੀ ਚੈਕਿੰਗ

ਆਗਾਮੀ ਆਜ਼ਾਦੀ ਦਿਵਸ ਦੇ ਮੱਦੇਨਜ਼ਰ ਵਧਾਈ ਗਈ ਸੁਰੱਖਿਆ ਦੌਰਾਨ ਪੰਜਾਬ ਪੁਲਿਸ ਨੇ ਸੂਬੇ ਭਰ ’ਚ 151 ਰੇਲਵੇ ਸਟੇਸ਼ਨਾਂ ’ਤੇ ਕੀਤੀ ਚੈਕਿੰਗ

Hot News
ਚੰਡੀਗੜ੍ਹ, 8 ਅਗਸਤ: ਆਗਾਮੀ ਆਜ਼ਾਦੀ ਦਿਵਸ ਦੇ ਜਸ਼ਨਾਂ ਨੂੰ ਸ਼ਾਂਤੀਪੂਰਨ ਢੰਗ  ਨਾਲ ਮਨਾਏ ਜਾਣ ਦੇ ਮੱਦੇਨਜ਼ਰ ਵਧਾਈ ਗਈ ਸੁਰੱਖਿਆ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ  ਪੰਜਾਬ ਪੁਲਿਸ ਨੇ ਸੂਬੇ ਭਰ ਦੇ 151 ਰੇਲਵੇ ਸਟੇਸ਼ਨਾਂ ’ਤੇ ਘੇਰਾਬੰਦੀ ਅਤੇ ਤਲਾਸ਼ੀ ਅਭਿਆਨ (ਕਾਸੋ) ਚਲਾਇਆ। ਇਹ ਅਪ੍ਰੇਸ਼ਨ ਆਗਾਮੀ ਆਜ਼ਾਦੀ ਦਿਵਸ ਦੇ ਮੱਦੇਨਜ਼ਰ ਚੱਲ ਰਹੇ ਵਿਸ਼ੇਸ਼ ਆਪ੍ਰੇਸ਼ਨਾ ਦੇ ਹਿੱਸੇ ਵਜੋਂ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਸਾਰੇ 28 ਪੁਲਿਸ ਜ਼ਿਲਿ੍ਹਆਂ ਵਿੱਚ ਸਵੇਰੇ 11 ਵਜੇ ਤੋਂ ਦੁਪਹਿਰ 2 ਵਜੇ ਤੱਕ ਇੱਕੋ ਸਮੇਂ ਚਲਾਇਆ ਗਿਆ। ਵਿਸ਼ੇਸ਼ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਪੈਸ਼ਲ ਡੀਜੀਪੀ) ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ, ਜੋ ਇਸ ਰਾਜ ਪੱਧਰੀ ਕਾਰਜ ਦੀ ਨਿੱਜੀ ਤੌਰ ’ਤੇ ਨਿਗਰਾਨੀ ਕਰ ਰਹੇ ਹਨ, ਨੇ ਕਿਹਾ ਕਿ ਇਸ ਆਪ੍ਰੇਸ਼ਨ ਨੂੰ ਸਫਲ ਬਣਾਉਣ ਲਈ ਸਾਰੇ ਸੀਪੀ/ਐਸਐਸਪੀ ਨੂੰ , ਸੁਪਰਡੈਂਟ ਆਫ਼ ਪੁਲਿਸ (ਐਸਪੀ) ਰੈਂਕ ਦੇ ਅਧਿਕਾਰੀਆਂ ਦੀ ਨਿਗਰਾਨੀ ਹੇਠ ਭਾਰੀ ਪੁਲਿਸ ਫੋਰਸ ਤਾਇਨਾਤ ਕਰਨ ਨੂੰ ਯਕੀਨੀ ਬਣਾਉਣ ਲਈ ਕਿਹਾ ...
ਲਾਲਜੀਤ ਭੁੱਲਰ ਦੇ ਭਰੋਸੇ ਉਪਰੰਤ ਟਰਾਂਸਪੋਰਟ ਯੂਨੀਅਨ ਵੱਲੋਂ ਹੜਤਾਲ  ਵਾਪਸ

ਲਾਲਜੀਤ ਭੁੱਲਰ ਦੇ ਭਰੋਸੇ ਉਪਰੰਤ ਟਰਾਂਸਪੋਰਟ ਯੂਨੀਅਨ ਵੱਲੋਂ ਹੜਤਾਲ  ਵਾਪਸ

Breaking News
ਚੰਡੀਗੜ, 8 ਅਗਸਤ: ਪੰਜਾਬ ਰੋਡਵੇਜ਼, ਪਨਬੱਸ ਅਤੇ ਪੀ.ਆਰ.ਟੀ.ਸੀ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਆਪਣੀਆਂ ਮੰਗਾਂ ਦੇ ਸੰਬੰਧ ਵਿੱਚ ਐਲਾਨੀ ਹੜਤਾਲ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਦੇ ਭਰੋਸੇ ਮਗਰੋਂ ਵਾਪਸ ਲੈ ਲਈ ਗਈ। ਇਹ ਜਾਣਕਾਰੀ ਦਿੰਦਿਆਂ ਟਰਾਂਸਪੋਰਟ ਮੰਤਰੀ ਸ. ਭੁੱਲਰ ਨੇ ਦੱਸਿਆ ਕਿ ਰੱਖੜੀ ਦੇ ਤਿਉਹਾਰ ਮੌਕੇ ਸਰਕਾਰੀ ਬੱਸ ਸਰਵਿਸ ਨਿਰਵਿਘਨ ਸੂਬਾ ਵਾਸੀਆਂ ਦੀ ਸਹੂਲਤ ਲਈ ਚੱਲੇਗੀ ਅਤੇ ਕਿਸੇ ਕਿਸਮ ਦੀ ਦਿੱਕਤ ਨਹੀਂ ਆਏਗੀ। ਕੈਪਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬਾ ਵਾਸੀਆਂ ਦੀ ਭਲਾਈ ਲਈ ਹਰ ਸੰਭਵ ਕਦਮ ਚੁੱਕੇਗੀ। ਉਨਾਂ ਕਿਹਾ ਕਿ ਨਾਗਰਿਕਾਂ ਨੂੰ ਆਵਾਜਾਈ ਸਹੂਲਤਾਂ ਮੁਹੱਈਆ ਕਰਵਾਉਣਾ ਸਾਡੀ ਸਰਕਾਰ ਦਾ ਮੱਖ ਮਕਸਦ ਹੈ। ਉਨ੍ਹਾਂ ਕੰਟਰੈਕਟ ਮੁਲਾਜ਼ਮ ਯੂਨੀਅਨ ਦੇ ਮੈਂਬਰਾਂ ਨੂੰ ਜਾਇਜ਼ ਮੰਗਾਂ ਦਾ ਛੇਤੀ ਹੱਲ ਕਰਨ ਦਾ ਭਰੋਸਾ ਦਿੰਦਿਆਂ ਕਿਹਾ ਕਿ ਸੂਬਾ ਸਰਕਾਰ ਮੁਲਾਜ਼ਮਾਂ ਦਾ ਹਿਤਾਂ ਦੇ ਨਾਲ-ਨਾਲ ਸੂਬੇ ਦੇ ਲੋਕਾਂ ਦੇ ਹਿੱਤਾਂ ਦੀ ਵੀ ਖਿਆਲ ਰੱਖੇਗੀ।...
ਅੰਮ੍ਰਿਤਸਰ ਵਿੱਚ ਖਾਲਿਸਤਾਨ ਪੱਖੀ ਨਾਅਰੇ ਲਿਖਣ ਦੇ ਕੇਸ ਨੂੰ 24 ਘੰਟਿਆਂ ਦੇ ਅੰਦਰ ਸੁਲਝਾਇਆ; ਨਾਬਾਲਗ ਸਮੇਤ ਦੋ ਵਿਅਕਤੀ ਗ੍ਰਿਫ਼ਤਾਰ

ਅੰਮ੍ਰਿਤਸਰ ਵਿੱਚ ਖਾਲਿਸਤਾਨ ਪੱਖੀ ਨਾਅਰੇ ਲਿਖਣ ਦੇ ਕੇਸ ਨੂੰ 24 ਘੰਟਿਆਂ ਦੇ ਅੰਦਰ ਸੁਲਝਾਇਆ; ਨਾਬਾਲਗ ਸਮੇਤ ਦੋ ਵਿਅਕਤੀ ਗ੍ਰਿਫ਼ਤਾਰ

Breaking News
ਚੰਡੀਗੜ੍ਹ/ਅੰਮ੍ਰਿਤਸਰ, 8 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਇੱਕ ਨਾਬਾਲਗ ਸਮੇਤ ਦੋ ਮੁਲਜ਼ਮਾਂ ਨੂੰ 24 ਘੰਟਿਆਂ ਅੰਦਰ ਗ੍ਰਿਫਤਾਰ ਕਰਕੇ ਜਨਤਕ ਥਾਵਾਂ ‘ਤੇ  ਖਾਲਿਸਤਾਨ ਪੱਖੀ ਨਾਅਰੇ ਲਿਖਣ ਸਬੰਧੀ ਕੇਸ ਨੂੰ ਸੁਲਝਾ ਲਿਆ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਪ੍ਰਾਪਤ ਜਾਣਕਾਰੀ ਅਨੁਸਾਰ  ਬੁੱਧਵਾਰ ਅਤੇ ਵੀਰਵਾਰ ਦੀ ਦਰਮਿਆਨੀ ਰਾਤ ਨੂੰ ਸ਼ਹਿਰ ਵਿੱਚ ਤਿੰਨ  ਥਾਵਾਂ 'ਤੇ ਖਾਲਿਸਤਾਨ ਪੱਖੀ ਨਾਅਰੇ ਲਿਖੇ ਪਾਏ ਗਏ। ਦੱਸਣਯੋਗ ਹੈ ਕਿ ਅਮਰੀਕਾ ਸਥਿਤ ਪਾਬੰਦੀਸ਼ੁਦਾ ਸੰਗਠਨ ਸਿੱਖਸ ਫਾਰ ਜਸਟਿਸ (ਐਸਐਫਜੇ) ਦੇ ਮੁਖੀ ਗੁਰਪਤਵੰਤ ਸਿੰਘ ਪੰਨੂ ਨੇ ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਜਾਰੀ ਕਰਕੇ ਇਸ ਦੀ ਜ਼ਿੰਮੇਵਾਰੀ ਲਈ ਸੀ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਵਿੱਚ ਬਟਾਲਾ ਦੇ ਦਰਗਾਬਾਦ ਪਿੰਡ ਦਾ ਰਹਿਣ ਵਾਲਾ ਜਸ਼ਨਪ੍ਰੀਤ ਸਿੰਘ (22) ਅਤੇ ਇੱਕ 17 ਸਾਲਾ ਨਾਬਾਲਗ ਸ਼ਾ...
ਮੁੱਖ ਮੰਤਰੀ ਤੇ ਸੰਤ ਨਿਰੰਜਨ ਦਾਸ ਜੀ ਨੇ ਡੇਰਾ ਸੱਚਖੰਡ ਬੱਲਾਂ ਵਿਖੇ ਐਸ.ਟੀ.ਪੀ. ਦਾ ਨੀਂਹ ਪੱਥਰ ਰੱਖਿਆ

ਮੁੱਖ ਮੰਤਰੀ ਤੇ ਸੰਤ ਨਿਰੰਜਨ ਦਾਸ ਜੀ ਨੇ ਡੇਰਾ ਸੱਚਖੰਡ ਬੱਲਾਂ ਵਿਖੇ ਐਸ.ਟੀ.ਪੀ. ਦਾ ਨੀਂਹ ਪੱਥਰ ਰੱਖਿਆ

Hot News
ਬੱਲਾਂ (ਜਲੰਧਰ), 7 ਅਗਸਤ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਡੇਰਾ ਸੱਚਖੰਡ ਬੱਲਾਂ ਵਿਖੇ ਤਕਰੀਬਨ 3.4 ਕਰੋੜ ਰੁਪਏ ਦੀ ਲਾਗਤ ਨਾਲ ਮੁਕੰਮਲ ਹੋਣ ਵਾਲੇ ਸੀਵਰੇਜ ਟਰੀਟਮੈਂਟ ਪਲਾਂਟ (ਐਸ.ਟੀ.ਪੀ.) ਅਤੇ ਮੁੱਖ ਪੰਪਿੰਗ ਸਟੇਸ਼ਨ ਦਾ ਨੀਂਹ ਪੱਥਰ ਰੱਖਿਆ। ਮੁੱਖ ਮੰਤਰੀ ਅੱਜ ਇੱਥੇ ਡੇਰਾ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋਏ ਅਤੇ ਡੇਰਾ ਮੁਖੀ ਸੰਤ ਨਿਰੰਜਨ ਦਾਸ ਜੀ ਤੋਂ ਆਸ਼ੀਰਵਾਦ ਲਿਆ। ਸ਼ਰਧਾ ਦਾ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮਹਾਨ ਧਾਰਮਿਕ ਆਗੂਆਂ ਦੀ ਚਰਨ ਛੋਹ ਪ੍ਰਾਪਤ ਇਸ ਇਸ ਪਵਿੱਤਰ ਸਥਾਨ ਦੇ ਦਰਸ਼ਨ ਕਰਨ ਦਾ ਮੌਕਾ ਪ੍ਰਾਪਤ ਕਰ ਕੇ ਉਹ ਧੰਨ ਮਹਿਸੂਸ ਕਰਦੇ ਹਨ। ਉਨ੍ਹਾਂ ਕਿਹਾ ਕਿ ਇਸ ਧਰਤੀ ਨੇ ਹਮੇਸ਼ਾ ਵਿਸ਼ਵ ਸ਼ਾਂਤੀ, ਭਾਈਚਾਰਕ ਸਾਂਝ ਅਤੇ ਫਿਰਕੂ ਸਦਭਾਵਨਾ ਦੀਆਂ ਕਦਰਾਂ-ਕੀਮਤਾਂ ਨੂੰ ਉਤਸ਼ਾਹਿਤ ਕੀਤਾ ਹੈ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਬਾਬਾ ਸਾਹਿਬ ਡਾ. ਬੀ.ਆਰ. ਅੰਬੇਦਕਰ ਵੱਲੋਂ ਦਰਸਾਏ ਮਾਰਗ `ਤੇ ਚੱਲਦਿਆਂ ਪੰਜਾਬ ਸਰਕਾਰ ਨੇ ਸਿਹਤ, ਰੋਜ਼ਗਾਰ ਅਤੇ ਹੋਰ ਮੁੱਖ ਖੇਤਰਾਂ ਦੇ ਨਾਲ-ਨਾਲ ਸਿੱਖਿਆ ਖੇਤਰ ਨੂੰ ਤਰਜੀਹ ਦਿੱਤੀ ਹੈ। ਮੁੱਖ ਮੰਤਰੀ ਨੇ ...
ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਪੁਰਬ ਵਿਸ਼ਵ ਭਰ ‘ਚ ਮਨਾਉਣ ਲਈ ਸ਼੍ਰੋਮਣੀ ਕਮੇਟੀ ਕਰੇ ਚਾਰਾਜੋਈ- ਗਲੋਬਲ ਸਿੱਖ ਕੌਂਸਲ

ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਪੁਰਬ ਵਿਸ਼ਵ ਭਰ ‘ਚ ਮਨਾਉਣ ਲਈ ਸ਼੍ਰੋਮਣੀ ਕਮੇਟੀ ਕਰੇ ਚਾਰਾਜੋਈ- ਗਲੋਬਲ ਸਿੱਖ ਕੌਂਸਲ

Global News
ਅੰਮ੍ਰਿਤਸਰ 7 ਅਗਸਤ : ਗਲੋਬਲ ਸਿੱਖ ਕੌਂਸਲ (ਜੀ.ਐਸ.ਸੀ.) ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ‘ਧਰਮ ਦੀ ਚਾਦਰ’ ਵਜੋਂ ਸਤਿਕਾਰੇ ਜਾਂਦੇ ਨੌਵੇਂ ਸਿੱਖ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਪੁਰਬ ਦੀ ਯਾਦ ਵਿੱਚ ਦੁਨੀਆਂ ਭਰ ‘ਚ ਕਰਵਾਏ ਜਾਣ ਵਾਲੇ ਸ਼ਤਾਬਦੀ ਸਮਾਗਮਾਂ ਲਈ ਚਾਰਾਜੋਈ ਕਰਨ ਲਈ ਅਪੀਲ ਕੀਤੀ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸ.ਜੀ.ਪੀ.ਸੀ.) ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੂੰ ਲਿਖੇ ਇੱਕ ਵਿਸਤ੍ਰਿਤ ਪੱਤਰ ਵਿੱਚ ਕੌਂਸਲ ਦੇ ਪ੍ਰਧਾਨ ਲੇਡੀ ਸਿੰਘ ਡਾ. ਕੰਵਲਜੀਤ ਕੌਰ ਨੇ 11 ਮੁੱਖ ਪ੍ਰਸਤਾਵ ਪੇਸ਼ ਕੀਤੇ ਹਨ, ਜਿਨ੍ਹਾਂ ਦਾ ਉਦੇਸ਼ "ਮਨੁੱਖਤਾ ਦੇ ਰਾਖੇ" ਗੁਰੂ ਗੁਰੂ ਤੇਗ਼ ਬਹਾਦਰ ਜੀ ਦੇ ਸ਼ਹੀਦੀ ਪੁਰਬ ਨੂੰ ਵਿਸ਼ਵ ਪੱਧਰ ‘ਤੇ ਮਨਾਉਂਦਿਆਂ ਮਾਨਵੀ ਅਧਿਕਾਰਾਂ, ਧਾਰਮਿਕ ਆਜ਼ਾਦੀ ਅਤੇ ਕਦਰਾਂ-ਕੀਮਤਾਂ ਦੀ ਰਾਖੀ ਲਈ ਗੁਰੂ ਸਾਹਿਬ ਵੱਲੋਂ ਦਿੱਤੇ ਮਹਾਨ ਬਲੀਦਾਨ ਨੂੰ ਚੇਤੇ ਕਰਨਾ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਦਾ ਵੱਧ ਤੋਂ ਵੱਧ ਪ੍ਰਚਾਰ ਤੇ ਪਸਾਰ ਕਰਨਾ ਹੈ।ਗਲੋਬਲ ਸਿੱਖ ਕੌਂਸਲ ਨੇ ਕਿਹਾ ਕਿ ਮਨੁੱਖੀ ਕਦਰਾਂ ਕੀਮਤਾਂ ਅਤੇ ਧਾਰਮਿਕ ਆਜ਼ਾਦੀ ਦੀ ਰਾਖ...
ਬ੍ਰਿਟਿਸ਼ ਹਾਈ ਕਮਿਸ਼ਨ ਦੇ ਸਿਆਸੀ ਸਲਾਹਕਾਰ ਵੱਲੋਂ “ਵੀਜ਼ਾ ਫਰਾਡ ਤੋਂ ਬਚੋ” ਮੁਹਿੰਮ ਸਬੰਧੀ ਕੈਬਨਿਟ ਮੰਤਰੀ ਸੰਜੀਵ ਅਰੋੜਾ ਨਾਲ ਮੁਲਾਕਾਤ

ਬ੍ਰਿਟਿਸ਼ ਹਾਈ ਕਮਿਸ਼ਨ ਦੇ ਸਿਆਸੀ ਸਲਾਹਕਾਰ ਵੱਲੋਂ “ਵੀਜ਼ਾ ਫਰਾਡ ਤੋਂ ਬਚੋ” ਮੁਹਿੰਮ ਸਬੰਧੀ ਕੈਬਨਿਟ ਮੰਤਰੀ ਸੰਜੀਵ ਅਰੋੜਾ ਨਾਲ ਮੁਲਾਕਾਤ

Hot News
ਚੰਡੀਗੜ੍ਹ, 7 ਅਗਸਤ 2025: ਬ੍ਰਿਟਿਸ਼ ਹਾਈ ਕਮਿਸ਼ਨ ਦੇ ਸਿਆਸੀ ਸਲਾਹਕਾਰ ਡੈਨੀਅਲ ਸ਼ੈਰੀ ਨੇ ਅੱਜ ਉਦਯੋਗ ਭਵਨ, ਚੰਡੀਗੜ੍ਹ ਵਿਖੇ ਕੈਬਨਿਟ ਮੰਤਰੀ ਸ੍ਰੀ ਸੰਜੀਵ ਅਰੋੜਾ ਨਾਲ "ਵੀਜ਼ਾ ਫਰਾਡ ਤੋਂ ਬਚੋ" ਮੁਹਿੰਮ ਸਬੰਧੀ ਵਿਸ਼ੇਸ਼ ਮੁਲਾਕਾਤ ਕੀਤੀ। ਇਹ ਮੀਟਿੰਗ ਪੰਜਾਬ ਦੇ ਨੌਜਵਾਨਾਂ ਦੇ ਹਿੱਤਾਂ ਅਤੇ ਭਵਿੱਖ ਨੂੰ ਧਿਆਨ ਵਿੱਚ ਰੱਖਦਿਆਂ ਕੀਤੀ ਗਈ, ਜਿਸ ਵਿੱਚ ਵਿਦੇਸ਼ ਯਾਤਰਾ ਦੇ ਨਾਮ 'ਤੇ ਧੋਖਾਧੜੀ, ਗੈਰ-ਕਾਨੂੰਨੀ ਏਜੰਟਾਂ ਅਤੇ ਜਾਅਲੀ ਦਸਤਾਵੇਜ਼ਾਂ ਦੇ ਰੂਪ ਵਿੱਚ ਉੱਭਰ ਰਹੀਆਂ ਚੁਣੌਤੀਆਂ 'ਤੇ ਚਰਚਾ ਕੀਤੀ ਗਈ। ਇਸ ਚਰਚਾ ਦੌਰਾਨ ਉਨ੍ਹਾਂ ਨੇ ਲੋਕਾਂ ਨੂੰ ਸਹੀ ਜਾਣਕਾਰੀ ਪ੍ਰਦਾਨ ਕਰਨ ਲਈ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਜਾਗਰੂਕਤਾ ਮੁਹਿੰਮਾਂ ਨੂੰ ਹੋਰ ਤੇਜ਼ ਕਰਨ ਦੇ ਨਾਲ-ਨਾਲ ਅਜਿਹੀਆਂ ਧੋਖਾਧੜੀਆਂ ਨੂੰ ਰੋਕਣ ਲਈ ਸਾਂਝੇ ਤੌਰ 'ਤੇ ਕੰਮ ਕਰਨ ਦੀ ਇੱਛਾ ਪ੍ਰਗਟਾਈ।...
ਪਾਕਿ-ਆਈ.ਐਸ.ਆਈ. ਸਮਰਥਿਤ  ਬੀ.ਕੇ.ਆਈ. ਵੱਲੋਂ ਰਚੀ ਗਈ ਅੱਤਵਾਦੀ ਸਾਜ਼ਿਸ਼ ਨੂੰ ਕੀਤਾ ਨਾਕਾਮ ; ਤਰਨ ਤਾਰਨ ਤੋਂ ਆਈ.ਈ.ਡੀ. ਬਰਾਮਦ

ਪਾਕਿ-ਆਈ.ਐਸ.ਆਈ. ਸਮਰਥਿਤ  ਬੀ.ਕੇ.ਆਈ. ਵੱਲੋਂ ਰਚੀ ਗਈ ਅੱਤਵਾਦੀ ਸਾਜ਼ਿਸ਼ ਨੂੰ ਕੀਤਾ ਨਾਕਾਮ ; ਤਰਨ ਤਾਰਨ ਤੋਂ ਆਈ.ਈ.ਡੀ. ਬਰਾਮਦ

Hot News
ਚੰਡੀਗੜ੍ਹ, 7 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਪੰਜਾਬ ਨੂੰ  ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਪਾਕਿਸਤਾਨ ਦੇ ਆਈ.ਐਸ.ਆਈ. ਸਮਰਥਿਤ ਸਰਹੱਦ ਪਾਰ ਦੇ ਅੱਤਵਾਦੀ ਨੈੱਟਵਰਕਾਂ ਨੂੰ ਵੱਡਾ ਝਟਕਾ ਦਿੰਦੇ ਹੋਏ, ਪੰਜਾਬ ਪੁਲਿਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐਫ.) ਪੰਜਾਬ ਨੇ ਪਾਕਿਸਤਾਨ ਸਥਿਤ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਦੇ ਅੱਤਵਾਦੀ ਹਰਵਿੰਦਰ ਰਿੰਦਾ ਅਤੇ ਅੱਤਵਾਦੀ ਲਖਬੀਰ ਲੰਡਾ ਵੱਲੋਂ ਰਚੀ ਗਈ  ਵੱਡੀ ਅੱਤਵਾਦੀ ਸਾਜ਼ਿਸ਼ ਨੂੰ ਸਫਲਤਾਪੂਰਵਕ ਨਾਕਾਮ ਕਰ ਦਿੱਤਾ। ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਕਿਹਾ ਕਿ ਏਜੀਟੀਐਫ ਦੀਆਂ ਟੀਮਾਂ ਨੂੰ ਪਾਕਿਸਤਾਨ ਤੋਂ ਭੇਜੀ ਗਈ ਇੰਪਰੂਵਾਈਜ਼ਡ ਐਕਸਪਲੋਸਿਵ ਡਿਵਾਈਸ (ਆਈ.ਈ.ਡੀ.) ਦੀ ਖੇਪ ਬਾਰੇ ਭਰੋਸੇਯੋਗ ਸੂਤਰਾਂ ਤੋਂ ਖੁਫੀਆ ਇਤਲਾਹ ਮਿਲੀ ਸੀ। ਉਨ੍ਹਾਂ ਕਿਹਾ ਕਿ ਤੇਜ਼ੀ ਨਾਲ ਕਾਰਵਾਈ ਕਰਦੇ ਹੋਏ, ਏਜੀਟੀਐਫ ਨੇ ਤਰਨਤਾਰਨ ਪੁਲਿਸ ਨਾਲ ਤਾਲਮੇਲ ਕਰਕੇ ਜ਼ਿਲ੍ਹੇ ਵਿੱਚ  ਤਲਾਸ਼ੀ ਮੁਹਿੰਮ ਚਲਾਈ ਅਤੇ ਤਰਨਤਾਰਨ ਦੇ ਨੌਸ਼ਹਿਰਾ ਪੰਨੂਆਂ ਖੇਤਰ ਤ...
ਸਪੋਰਟਸ ਟਰੈਕ ਬਣਨ ਨਾਲ ਸਕੂਲਾਂ ਵਿੱਚ ਵਿਦਿਆਰਥੀਆਂ ਦਾ ਖੇਡਾਂ ਵੱਲ ਵਧਿਆ ਰੁਝਾਨ

ਸਪੋਰਟਸ ਟਰੈਕ ਬਣਨ ਨਾਲ ਸਕੂਲਾਂ ਵਿੱਚ ਵਿਦਿਆਰਥੀਆਂ ਦਾ ਖੇਡਾਂ ਵੱਲ ਵਧਿਆ ਰੁਝਾਨ

Local
ਤਰਨ ਤਾਰਨ, 07 ਅਗਸਤ ਹਾਲ ਹੀ ਵਿੱਚ ਸਰਕਾਰ ਵੱਲੋਂ ਚਲਾਏ ਗਏ "ਖੇਡਾਂ ਵਤਨ ਪੰਜਾਬ ਦੀਆਂ" ਪ੍ਰੋਜੈਕਟ ਤਹਿਤ ਸਕੂਲਾਂ ਵਿੱਚ ਬਣਾਏ ਗਏ ਨਵੇਂ ਸਪੋਰਟਸ ਟਰੈਕਾਂ ਨੇ ਵਿਦਿਆਰਥੀਆਂ ਦਾ ਖੇਡਾਂ ਪ੍ਰਤੀ ਉਤਸ਼ਾਹ ਕਾਫੀ ਵਧਾ ਦਿੱਤਾ ਹੈ। ਇਸ ਮੌਕੇ ਡਿਪਟੀ ਡੀ. ਈ. ਓ ਸੈਕੰਡਰੀ ਸ੍ਰ ਪਰਮਜੀਤ ਸਿੰਘ ਵਲੋਂ ਦੱਸਿਆ ਗਿਆ ਹੈ ਕਿ ਇਸ ਉਪਰਾਲੇ ਨਾਲ ਨਾ ਸਿਰਫ ਬੱਚਿਆਂ ਦੀ ਸਰੀਰਕ ਸਿਹਤ ਵਿੱਚ ਸੁਧਾਰ ਆ ਰਿਹਾ ਹੈ, ਸਗੋਂ ਉਨ੍ਹਾਂ ਦਾ ਮਾਨਸਿਕ ਵਿਕਾਸ ਵੀ ਹੋ ਰਿਹਾ ਹੈ। ਪਹਿਲਾਂ, ਜ਼ਿਆਦਾਤਰ ਸਕੂਲਾਂ ਵਿੱਚ ਖੇਡਾਂ ਲਈ ਸਹੀ ਸੁਵਿਧਾਵਾਂ ਨਹੀਂ ਸਨ। ਵਿਦਿਆਰਥੀਆਂ ਨੂੰ ਕੱਚੀਆਂ ਜ਼ਮੀਨਾਂ ਜਾਂ ਖਰਾਬ ਮੈਦਾਨਾਂ 'ਤੇ ਹੀ ਅਭਿਆਸ ਕਰਨਾ ਪੈਂਦਾ ਸੀ, ਜਿਸ ਕਾਰਨ ਕਈ ਵਾਰ ਸੱਟਾਂ ਲੱਗਣ ਦਾ ਖਤਰਾ ਰਹਿੰਦਾ ਸੀ। ਪਰ ਹੁਣ, ਆਧੁਨਿਕ ਸਪੋਰਟਸ ਟਰੈਕ ਬਣਨ ਨਾਲ ਐਥਲੈਟਿਕਸ, ਦੌੜ ਅਤੇ ਹੋਰ ਖੇਡਾਂ ਦੀ ਸਿਖਲਾਈ ਬਹੁਤ ਆਸਾਨ ਅਤੇ ਸੁਰੱਖਿਅਤ ਹੋ ਗਈ ਹੈ। ਸਕੂਲਾਂ ਦੇ ਪ੍ਰਿੰਸੀਪਲਾਂ ਅਤੇ ਅਧਿਆਪਕਾਂ ਨੇ ਵੀ ਇਸ ਕਦਮ ਦੀ ਭਰਪੂਰ ਪ੍ਰਸ਼ੰਸਾ ਕੀਤੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਜਦੋਂ ਤੋਂ ਇਹ ਟਰੈਕ ਬਣੇ...
ਪਿਛਲੇ 6 ਸਾਲਾਂ ਤੋਂ ਫ਼ਸਲੀ ਰਹਿੰਦ-ਖੂੰਹਦ ਨੂੰ ਬਿਨਾਂ ਅੱਗ ਲਗਾਏ ਖੇਤੀ ਕਰ ਰਿਹਾ ਕਿਸਾਨ ਸੁਖਬੀਰ ਸਿੰਘ

ਪਿਛਲੇ 6 ਸਾਲਾਂ ਤੋਂ ਫ਼ਸਲੀ ਰਹਿੰਦ-ਖੂੰਹਦ ਨੂੰ ਬਿਨਾਂ ਅੱਗ ਲਗਾਏ ਖੇਤੀ ਕਰ ਰਿਹਾ ਕਿਸਾਨ ਸੁਖਬੀਰ ਸਿੰਘ

Local
ਗੁਰਦਾਸਪੁਰ, 07 ਅਗਸਤ (         ) - ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਾਲ 2025 ਦੌਰਾਨ ਝੋਨੇ ਦੀ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਜ਼ੀਰੋ ਪੱਧਰ 'ਤੇ ਲਿਆਉਣ ਲਈ ਮਿਥੇ ਟੀਚੇ ਦੀ ਪ੍ਰਾਪਤੀ ਵੱਡੇ ਪੱਧਰ ਤੇ ਵਿਉਂਤਣ ਬੱਧੀ ਕੀਤੀ ਗਈ ਹੈ।  ਜ਼ਿਲ੍ਹਾ ਗੁਰਦਾਸਪੁਰ ਵਿੱਚ ਬਹੁਤ ਸਾਰੇ ਅਜਿਹੇ ਕਿਸਾਨ ਹਨ ਜੋ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਖੇਤਾਂ ਵਿਚ ਸੰਭਾਲ ਕੇ ਜਿੱਥੇ ਖੇਤੀ ਲਾਗਤ ਖ਼ਰਚੇ ਘਟਾ ਰਹੇ ਹਨ ਉੱਥੇ ਫ਼ਸਲਾਂ ਦੀ ਪੈਦਾਵਾਰ ਵੀ ਵਧਾ ਰਹੇ ਹਨ। ਅਜਿਹੇ ਉਪਰਾਲਿਆਂ ਨਾਲ ਕਿਸਾਨ ਵਾਤਾਵਰਨ ਵਿਚ ਹਵਾ ਦੇ ਪ੍ਰਦੂਸ਼ਣ ਨੂੰ ਘੱਟ ਕਰਨ ਵਿੱਚ ਸਹਾਈ ਸਿੱਧ ਹੋ ਰਹੇ ਹਨ । ਇਨ੍ਹਾਂ ਕਿਸਾਨਾਂ ਵਿਚੋਂ ਬਲਾਕ ਡੇਰਾ ਬਾਬਾ ਨਾਨਕ ਦੇ ਪਿੰਡ ਉਦੋਵਾਲੀ ਦਾ ਵਸਨੀਕ ਕਿਸਾਨ ਸੁਖਬੀਰ ਸਿੰਘ ਅਜਿਹਾ ਕਿਸਾਨ ਹੈ ਜੋ ਪਿਛਲੇ ਪੰਜ ਸਾਲ ਤੋਂ ਝੋਨੇ ਦੀ ਸਾਰੀ ਪਰਾਲੀ ਜ਼ਮੀਨ ਵਿੱਚ ਹੀ ਦਬਾ ਕੇ ਆਲੂ ਅਤੇ ਮਟਰ ਦੀ ਬਿਜਾਈ ਕਰਦਾ ਹੈ। ਅਗਾਂਹਵਧੂ ਕਿਸਾਨ ਸੁਖਬੀਰ ਸਿੰਘ ਕਣਕ ਦੇ ਨਾੜ ਨੂੰ ਵੀ ਕਟਾਈ ਉਪਰੰਤ ਤਵੀਆਂ ਨਾਲ ਖੇਤ ਵਾਹ ਕੇ ਝੋਨੇ...