ਪੰਜਾਬ ਸਰਕਾਰ ਨੇ ਇੱਕ ਸਾਲ ਦੌਰਾਨ 108 ਕੈਦੀਆਂ ਨੂੰ ਅਗਾਊਂ ਰਿਹਾਈ ਦਿੱਤੀ
ਚੰਡੀਗੜ੍ਹ, 7 ਅਗਸਤ: ਪੰਜਾਬ ਸਰਕਾਰ ਨੇ ਪਿਛਲੇ ਇੱਕ ਸਾਲ ਦੇ ਸਮੇਂ ਦੌਰਾਨ ਉਮਰ ਕੈਦ ਦੀ ਸਜ਼ਾ ਭੁਗਤ ਰਹੇ ਚੰਗੇ ਆਚਰਨ ਦੇ ਧਾਰਨੀ 108 ਕੈਦੀਆਂ ਪ੍ਰਤੀ ਹਮਦਰਦੀ ਜਤਾਉਂਦਿਆਂ ਉਨ੍ਹਾਂ ਨੂੰ ਅਗਾਊਂ ਰਿਹਾਅ ਕਰਨ ਦੀ ਪਹਿਲਕਦਮੀ ਕੀਤੀ ਹੈ। ਇਹ ਕਦਮ ਚੰਗੇ ਆਚਰਨ ਵਾਲੇ ਕੈਦੀਆਂ ਨੂੰ ਪੁਨਰਵਾਸ ਦਾ ਮੌਕਾ ਪ੍ਰਦਾਨ ਕਰਨ ਦੇ ਉਦੇਸ਼ ਨਾਲ ਚੁੱਕਿਆ ਗਿਆ ਹੈ।
ਪੰਜਾਬ ਦੇ ਜੇਲ੍ਹ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੂਬਾ ਸਰਕਾਰ ਨੇ ਨਿਆਂ ਅਤੇ ਪੁਨਰਵਾਸ ਪ੍ਰਤੀ ਆਪਣੀ ਵਚਨਬੱਧਤਾ ਨੂੰ ਦਰਸਾਉਂਦੇ ਹੋਏ ਇੱਕ ਮਹੱਤਵਪੂਰਨ ਫ਼ੈਸਲਾ ਕੀਤਾ ਹੈ ਅਤੇ ਪੰਜਾਬ ਦੀਆਂ ਵੱਖ-ਵੱਖ ਜੇਲ੍ਹਾਂ ‘ਚ ਆਪਣੀ ਉਮਰ ਕੈਦ ਦੀ ਸਜ਼ਾ ਭੁਗਤ ਰਹੇ ਚੰਗੇ ਆਚਰਨ ਵਾਲੇ 108 ਕੈਦੀਆਂ ਨੂੰ ਪਿਛਲੇ ਇੱਕ ਸਾਲ ਦੇ ਅਰਸੇ ਦੌਰਾਨ ਰਿਹਾਅ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਫੈਸਲਾ ਉਨ੍ਹਾਂ ਵਿਅਕਤੀਆਂ ਨੂੰ ਦੂਜਾ ਮੌਕਾ ਪ੍ਰਦਾਨ ਕਰਨ ਦੇ ਸੂਬਾ ਸਰਕਾਰ ਦੇ ਯਤਨਾਂ ਨੂੰ ਦਰਸਾਉਂਦਾ ਹੈ, ਜਿਨ੍ਹਾਂ ਨੇ ਚੰਗਾ ਵਿਵਹਾਰ ਦਿਖਾਇਆ ਹੈ ਅਤੇ ਜਲਦੀ ਰਿਹਾਈ ਲਈ ਲੋੜੀਂਦੇ ਮਾਪਦੰਡ ਪੂਰੇ ਕੀਤੇ ਹਨ।
ਕੈਬਨਿਟ ਮੰਤਰੀ...







