Sunday, March 15Malwa News
Shadow

Tag: breaking news

ਟੇਲਾਂ ਤੱਕ ਪਾਣੀ ਪਹੁੰਚਾਉਣਾ ਯਕੀਨੀ ਬਣਾਏਗੀ ਸਰਕਾਰ : ਗੋਇਲ

ਟੇਲਾਂ ਤੱਕ ਪਾਣੀ ਪਹੁੰਚਾਉਣਾ ਯਕੀਨੀ ਬਣਾਏਗੀ ਸਰਕਾਰ : ਗੋਇਲ

Breaking News
ਚੰਡੀਗੜ੍ਹ, 21 ਮਾਰਚ: ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਟੇਲਾਂ ਤੱਕ ਪਾਣੀ ਪਹੁੰਚਾਉਣਾ ਯਕੀਨੀ ਬਣਾਉਣ ਅਤੇ ਘੱਟ ਨਹਿਰੀ ਪਾਣੀ ਪ੍ਰਾਪਤ ਕਰ ਰਹੇ ਜ਼ਿਲ੍ਹਿਆਂ ਵਿੱਚ ਨਹਿਰੀ ਪਾਣੀ ਦੀ ਵੰਡ ਤਰਕਸੰਗਤ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਵੱਲੋਂ ਕਈ ਜ਼ਿਲ੍ਹਿਆਂ ਵਿੱਚ ਜਲ ਭੱਤਾ (ਇੱਕ ਹਜ਼ਾਰ ਏਕੜ ਰਕਬੇ ਪਿੱਛੇ ਮਿਲਣ ਵਾਲਾ ਨਹਿਰੀ ਪਾਣੀ) 50 ਫ਼ੀਸਦੀ ਤੱਕ ਵਧਾ ਕੇ ਦੋ ਕਿਊਸਿਕ ਤੋਂ ਤਿੰਨ ਕਿਊਸਿਕ ਕੀਤਾ ਗਿਆ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਜਿੱਥੇ ਵੱਧ ਮਾਤਰਾ ਵਿੱਚ ਧਰਤੀ ਹੇਠਲਾ ਪਾਣੀ ਕੱਢਿਆ ਜਾਂਦਾ ਹੈ, ਉਥੇ ਤਰਜੀਹੀ ਆਧਾਰ 'ਤੇ ਨਹਿਰੀ ਪਾਣੀ ਦਿੱਤਾ ਜਾਵੇ। ਧਰਮਕੋਟ ਤੋਂ ਵਿਧਾਇਕ ਸ. ਦਵਿੰਦਰਜੀਤ ਸਿੰਘ ਲਾਡੀ ਢੋਸ ਵੱਲੋਂ ਉਨ੍ਹਾਂ ਦੇ ਹਲਕੇ ਵਿੱਚ ਨਹਿਰੀ ਪਾਣੀ ਪਹੁੰਚਾਉਣ ਅਤੇ ਖਾਲਾਂ ਬਣਾਉਣ ਸਬੰਧੀ ਵੇਰਵਿਆਂ ਬਾਰੇ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ ਕੈਬਨਿਟ ਮੰਤਰੀ ਨੇ ਕਿਹਾ ਕਿ ਕਈ ਜ਼ਿਲ੍ਹਿਆਂ ਵਿੱਚ ਜਲ ਭੱਤਾ 6 ਤੋਂ 8 ਕਿਊਸਿਕ ਹੈ ਜਦਕਿ ਸੰਗਰੂਰ, ਬਰਨਾਲਾ, ਪਟਿਆਲਾ ਅਤੇ ਮਾਨਸਾ ਜ...
ਨਸ਼ਾ ਵਿਰੋਧੀ ਮੁਹਿੰਮ ਅਧੀਨ 3293 ਗ੍ਰਿਫਤਾਰੀਆਂ : ਡਾ. ਬਲਬੀਰ ਸਿੰਘ

ਨਸ਼ਾ ਵਿਰੋਧੀ ਮੁਹਿੰਮ ਅਧੀਨ 3293 ਗ੍ਰਿਫਤਾਰੀਆਂ : ਡਾ. ਬਲਬੀਰ ਸਿੰਘ

Hot News
ਚੰਡੀਗੜ੍ਹ, 19 ਮਾਰਚ: ਆਮ ਆਦਮੀ ਪਾਰਟੀ ਦੇ ਦਫ਼ਤਰ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ, ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਪ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਅਗਵਾਈ ਹੇਠ ਨਸ਼ਿਆਂ ਦੇ ਖ਼ਤਰੇ ਨਾਲ ਨਜਿੱਠਣ ਲਈ ਸੂਬਾ ਸਰਕਾਰ ਦੇ ਅਣਥੱਕ ਯਤਨਾਂ ਦਾ ਜ਼ਿਕਰ ਕੀਤਾ। ਉਨ੍ਹਾਂ ਸਰਕਾਰ ਦੇ ਬਹੁ-ਪੱਖੀ ਦ੍ਰਿਸ਼ਟੀਕੋਣ 'ਤੇ ਚਾਨਣਾ ਪਾਇਆ, ਜੋ ਪੰਜਾਬ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਪੁਨਰਵਾਸ, ਸਿਹਤ ਸੰਭਾਲ ਅਤੇ ਭਾਈਚਾਰਕ ਭਾਗੀਦਾਰੀ ਨਾਲ ਸਖ਼ਤ ਕਾਨੂੰਨ ਲਾਗੂ ਕਰਦਾ ਹੈ। ਡਾ. ਬਲਬੀਰ ਸਿੰਘ ਨੇ ਖੁਲਾਸਾ ਕੀਤਾ ਕਿ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ, ਪੰਜਾਬ ਪੁਲਿਸ ਨੇ ਹੋਰ ਵਿਭਾਗਾਂ ਨਾਲ ਤਾਲਮੇਲ ਕਰਕੇ, ਨਸ਼ਾ ਤਸਕਰਾਂ 'ਤੇ ਆਪਣੀ ਕਾਰਵਾਈ ਤੇਜ਼ ਕਰ ਦਿੱਤੀ ਹੈ। ਉਨ੍ਹਾਂ ਸਾਂਝਾ ਕੀਤਾ ਕਿ 1,955 ਤੋਂ ਵੱਧ ਐਫਆਈਆਰ ਦਰਜ ਕੀਤੀਆਂ ਗਈਆਂ ਹਨ, ਜਿਸ ਨਾਲ ਨਸ਼ਿਆਂ ਨਾਲ ਸਬੰਧਤ ਗਤੀਵਿਧੀਆਂ ਵਿੱਚ ਸ਼ਾਮਲ 3,293 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਸਰਕਾਰ ਨੇ 116 ਕਿਲੋਗ੍ਰਾਮ ਹੈਰੋਇਨ, 1,260 ਕਿਲੋਗ੍ਰਾਮ ਭੁੱਕੀ ਅਤੇ 31 ਕਿਲੋਗ੍ਰਾਮ ਗਾ...
ਅੰਮ੍ਰਿਤਸਰ ‘ਚ ਮੋਮੋਜ਼ ਦੀਆਂ ਫੈਕਟਰੀਆਂ ਕੀਤੀਆਂ ਸੀਲ

ਅੰਮ੍ਰਿਤਸਰ ‘ਚ ਮੋਮੋਜ਼ ਦੀਆਂ ਫੈਕਟਰੀਆਂ ਕੀਤੀਆਂ ਸੀਲ

Hot News
ਚੰਡੀਗੜ, 21 ਮਾਰਚ: ਸੂਬੇ ਵਿੱਚ ਚੱਲ ਰਹੀ “ਭਿ੍ਰਸ਼ਟਾਚਾਰ ਵਿਰੁੱਧ ਜੰਗ’’ ਮੁਹਿੰਮ ਤਹਿਤ ਇੱਕ ਮਹੱਤਵਪੂਰਨ ਕਦਮ ਚੁੱਕਦੇ ਹੋਏ, ਪੰਜਾਬ ਵਿਜੀਲੈਂਸ ਬਿਊਰੋ ਨੇ ਸਿਹਤ ਅਤੇ ਖੁਰਾਕ ਸੁਰੱਖਿਆ ਵਿਭਾਗ ਦੇ ਸਹਿਯੋਗ ਨਾਲ, ਅੰਮਿ੍ਰਤਸਰ ਸ਼ਹਿਰ ਵਿੱਚ ਫੂਡ ਪ੍ਰੋਸੈਸਿੰਗ ਫੈਕਟਰੀਆਂ ਅਤੇ ਦੁਕਾਨਾਂ ਦਾ ਅਚਨਚੇਤ ਨਿਰੀਖਣ ਕੀਤਾ। ਇਸ ਕਾਰਵਾਈ ਦੌਰਾਨ ਬਿਨਾਂ ਲਾਇਸੈਂਸ ਅਤੇ ਹਲਕੀ ਗੁਣਵੱਤਾ ਦੇ ਖਾਧ-ਪਦਾਰਥ ਬਣਾਉਣ ਵਾਲੇ ਯੂਨਿਟ, ਖਾਸ ਕਰਕੇ ਸੋਇਆ ਚਾਂਪ ਅਤੇ ਮੋਮੋਜ਼ ਬਣਾਉਣ ਵਾਲੀਆਂ ਥਾਵਾਂ ’ਤੇ ਚੈਕਿੰਗ ਕੀਤੀ ਗਈ। ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਜਾਰੀ ਨਿਰਦੇਸ਼ਾਂ ਅਨੁਸਾਰ, ਵਿਜੀਲੈਂਸ ਬਿਊਰੋ ਦੇ ਅਧਿਕਾਰੀਆਂ ਅਤੇ ਸਿਹਤ ਤੇ ਖ਼ੁਰਾਕ ਸੁਰੱਖਿਆ ਵਿਭਾਗ ਦੇ ਅਧਿਕਾਰੀਆਂ ਦੀ ਇੱਕ ਸਾਂਝੀ ਟੀਮ ਨੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਗੈਰ-ਸਵੱਛ ਫੈਕਟਰੀਆਂ ਅਤੇ ਖਾਣ-ਪੀਣ ਦੀਆਂ ਵਸਤਾਂ ਬਣਾਉਣ ਵਾਲੀਆਂ ਦੁਕਾਨਾਂ ‘ਤੇ ਛਾਪੇਮਾਰੀ ਕੀਤੀ।“ਆਪਰੇਸ਼ਨ ਦੌਰਾਨ, ਟੀਮ ਨੇ ਰਾਮਬਾਗ ਖੇਤਰ ਵਿੱਚ ਥੋਕ ਦੁਕਾਨਾਂ ਦਾ ਨਿਰੀਖਣ ਕੀਤਾ, ਜਿੱਥੇ ਸੋਇਆ ਚਾਂਪ ਅਤੇ ਮੋਮੋਜ਼ ਦੇ ਨਮੂਨੇ ਲਏ ਗਏ ਸਨ ਅਤੇ ਦੁਕਾਨਾਂ ਨੂੰ...
ਵਿਜੀਲੈਂਸ ਵਿਭਾਗ ਨੇ ਮਾਰੇ ਡੇਅਰੀਆਂ ‘ਤੇ ਇਕੋ ਵੇਲੇ ਛਾਪੇ

ਵਿਜੀਲੈਂਸ ਵਿਭਾਗ ਨੇ ਮਾਰੇ ਡੇਅਰੀਆਂ ‘ਤੇ ਇਕੋ ਵੇਲੇ ਛਾਪੇ

Hot News
ਚੰਡੀਗੜ੍ਹ, 21 ਮਾਰਚ: ਸੂਬੇ ਦੇ ਨਾਗਰਿਕਾਂ ਦੀ ਸਿਹਤ ਸੁਰੱਖਿਆ ਨੂੰ ਯਕੀਨੀ ਬਣਾਉਣ ਤੇ ਸ਼ੁੱਧ ਵਸਤਾਂ ਮੁਹੱਈਆ ਕਰਵਾਉਣ ਲਈ ਇੱਕ ਫੈਸਲਾਕੁੰਨ ਕਦਮ ਚੁੱਕਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਮਿਲਾਵਟੀ ਡੇਅਰੀ ਉਤਪਾਦਾਂ ਅਤੇ ਹੋਰ ਖੁਰਾਕੀ ਉਤਪਾਦਾਂ ਦੀ ਵਿਕਰੀ 'ਤੇ ਰਾਜ ਭਰ ਵਿੱਚ ਸਿਹਤ ਤੇ ਫੂਡ ਸੇਫਟੀ ਵਿਭਾਗ ਨਾਲ ਸਾਂਝੀਆਂ ਟੀਮਾਂ ਬਣਾ ਕੇ ਅਚਾਨਕ ਚੈਕਿੰਗ ਸ਼ੁਰੂ ਕੀਤੀ ਹੈ। ਸਿਹਤ ਤੇ ਖੁਰਾਕ ਸੁਰੱਖਿਆ ਵਿਭਾਗਾਂ ਅਤੇ ਵਿਜੀਲੈਂਸ ਬਿਊਰੋ ਦੇ ਮੁਲਾਜ਼ਮਾਂ ਦੀਆਂ ਸਾਂਝੀਆਂ ਟੀਮਾਂ ਦਾ ਗਠਨ ਕੀਤਾ ਗਿਆ ਹੈ, ਤਾਂ ਜੋ ਵੱਖ-ਵੱਖ ਜ਼ਿਲ੍ਹਿਆਂ ਵਿੱਚ ਸ਼ੱਕੀ ਡੇਅਰੀਆਂ ਅਤੇ ਦੁਕਾਨਾਂ ਦੀ ਅਚਨਚੇਤ ਜਾਂਚ ਕੀਤੀ ਜਾ ਸਕੇ ਅਤੇ ਇਸ ਨਾਲ ਖੁਰਾਕੀ ਪਦਾਰਥਾਂ ਦੀ ਸੁਰੱਖਿਆ ਅਤੇ ਗੁਣਵੱਤਾ ਨੂੰ ਯਕੀਨੀ ਬਣਾਈ ਜਾ ਸਕੇਗੀ। ਇਹ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਸ ਪਹਿਲਕਦਮੀ ਦਾ ਉਦੇਸ਼ ਖੁਰਾਕ ਪਦਾਰਥਾਂ ਵਿੱਚ ਮਿਲਾਵਟ ਸਬੰਧੀ ਸਮੱਸਿਆ ਨਾਲ ਨਜਿੱਠਣਾ ਹੈ ਜੋ ਕਿ ਸੂਬਾ ਵਾਸੀਆਂ ਦੀ ਸਿਹਤ ਲਈ ਇੱਕ ਵੱਡਾ ਖ਼ਤਰਾ ...
ਸਿੱਖਿਆ ਵਿਭਾਗ ਵਲੋਂ 415 ਅਧਿਆਪਕਾਂ ਨੂੰ ਤਰੱਕੀ

ਸਿੱਖਿਆ ਵਿਭਾਗ ਵਲੋਂ 415 ਅਧਿਆਪਕਾਂ ਨੂੰ ਤਰੱਕੀ

Hot News
ਚੰਡੀਗੜ੍ਹ, 21 ਮਾਰਚ: ਸੂਬੇ ਦੀ ਸਿੱਖਿਆ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਦੀ ਦਿਸ਼ਾ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ ਪੰਜਾਬ ਸਰਕਾਰ ਵੱਲੋਂ ਅੱਜ 415 ਅਧਿਆਪਕਾਂ ਨੂੰ ਮੁੱਖ ਅਧਿਆਪਕ ਵਜੋਂ ਤਰੱਕੀ ਦਿੱਤੀ ਗਈ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਅੱਜ ਇੱਥੇ ਪੰਜਾਬ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ 398 ਮਾਸਟਰ/ਮਿਸਟ੍ਰੈਸ ਅਤੇ 17 ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰਾਂ (ਬੀ.ਪੀ.ਈ.ਓਜ਼) ਨੂੰ ਹੈੱਡਮਾਸਟਰ/ਹੈੱਡਮਿਸਟ੍ਰੈਸ ਵਜੋਂ ਤਰੱਕੀ ਦਿੱਤੀ ਗਈ ਹੈ। ਦੱਸਣਯੋਗ ਹੈ ਕਿ ਇਨ੍ਹਾਂ ਨਵੇਂ ਤਰੱਕੀ ਪ੍ਰਾਪਤ ਮੁੱਖ ਅਧਿਆਪਕਾਂ ਦਾ ਪਰਖ ਕਾਲ ਦਾ ਸਮਾਂ ਇੱਕ ਸਾਲ ਹੋਵੇਗਾ। ਮਾਸਟਰ ਕਾਡਰ ਲਈ ਸਕੂਲ ਸਿੱਖਿਆ ਵਿਭਾਗ ਵੱਲੋਂ 29-05-2024 ਅਤੇ 05-08-2024 ਨੂੰ ਜਾਰੀ ਕੀਤੀ ਗਈ ਸੀਨੀਆਰਤਾ ਸੂਚੀ ਦੇ ਆਧਾਰ 'ਤੇ ਤਰੱਕੀ ਦੇ ਹੁਕਮ ਜਾਰੀ ਕੀਤੇ ਗਏ ਹਨ।ਅਧਿਆਪਕਾਂ ਨੂੰ ਵਧਾਈ ਦਿੰਦਿਆਂ ਸ. ਹਰਜੋਤ ਸਿੰਘ ਬੈਂਸ ਨੇ ਉਨ੍ਹਾਂ ਨੂੰ ਵਿਦਿਆਰਥੀਆਂ ਲਈ ਵਧੇਰੇ ਪ੍ਰਭਾਵਸ਼ਾਲੀ ਵਿੱਦਿਅਕ ਮਾਹੌਲ ਨੂੰ ਉਤਸ਼ਾਹਿਤ ਕਰਨ ਲਈ ਹੋਰ ਮਿਹਨਤ ਕਰਨ ਵਾਸਤੇ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਇਹ ਤਰੱਕੀਆਂ ਸਿੱਖਿ...
ਨਸ਼ਾ ਵਿਰੋਧੀ ਜੰਗ ਦੇ 21ਵੇਂ ਦਿਨ 63 ਤਸਕਰ ਗ੍ਰਿਫਤਾਰ

ਨਸ਼ਾ ਵਿਰੋਧੀ ਜੰਗ ਦੇ 21ਵੇਂ ਦਿਨ 63 ਤਸਕਰ ਗ੍ਰਿਫਤਾਰ

Hot News
ਚੰਡੀਗੜ, 21 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸੂਬੇ ਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਚਲਾਈ “ਯੁੱਧ ਨਸ਼ਿਆਂ ਵਿਰੁੱਧ’’ ਮੁਹਿੰਮ ਨੂੰ 21ਵੇਂ ਦਿਨ ਵੀ ਜਾਰੀ ਰੱਖਦੇ ਹੋਏ, ਪੰਜਾਬ ਪੁਲਿਸ ਨੇ ਸ਼ੁੱਕਰਵਾਰ ਨੂੰ 493 ਥਾਵਾਂ ‘ਤੇ ਛਾਪੇਮਾਰੀ ਕੀਤੀ ਅਤੇ ਸੂਬੇ ਭਰ ਵਿੱਚ 63 ਨਸ਼ਾ ਤਸਕਰਾਂ ਨੂੰ ਗਿ੍ਰਫਤਾਰ ਕਰਨ ਉਪਰੰਤ 47 ਐਫਆਈਆਰਜ਼ ਦਰਜ ਕੀਤੀਆਂ। ਇਸ ਨਾਲ, ਮਹਿਜ਼ 21 ਦਿਨਾਂ ਵਿੱਚ ਗਿ੍ਰਫਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 2527 ਹੋ ਗਈ ਹੈ। ਪੁਲਿਸ ਟੀਮਾਂ ਨੇ ਗਿ੍ਰਫਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜੇ ਚੋਂ 573 ਗ੍ਰਾਮ ਹੈਰੋਇਨ, 10 ਕਿਲੋ ਅਫੀਮ, 1470 ਨਸ਼ੀਲੀਆਂ ਗੋਲੀਆਂ/ਟੀਕੇ ਅਤੇ 4750 ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਹੈ। ਇਹ ਆਪੇ੍ਰਸ਼ਨ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ਦੇ ਸਾਰੇ 28 ਪੁਲਿਸ ਜਿਲਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ।ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ...
ਪੰਜਾਬ ਨੂੰ ਫਸਲੀ ਵਿਭਿੰਨਤਾ ਲਈ 20 ਹਜਾਰ ਕਰੋੜ ਗਰਾਂਟ ਦੀ ਲੋੜ : ਚੱਬੇਵਾਲ

ਪੰਜਾਬ ਨੂੰ ਫਸਲੀ ਵਿਭਿੰਨਤਾ ਲਈ 20 ਹਜਾਰ ਕਰੋੜ ਗਰਾਂਟ ਦੀ ਲੋੜ : ਚੱਬੇਵਾਲ

Punjab Politics
ਨਵੀਂ ਦਿੱਲੀ, 21 ਮਾਰਚ : ਆਮ ਆਦਮੀ ਪਾਰਟੀ (ਆਪ) ਦੇ ਮੈਂਬਰ ਪਾਰਲੀਮੈਂਟ ਡਾ. ਰਾਜ ਕੁਮਾਰ ਚੱਬੇਵਾਲ ਨੇ ਸ਼ੁੱਕਰਵਾਰ ਨੂੰ ਸੰੰਸਦ ਵਿੱਚ ਕਿਸਾਨਾਂ ਦੀਆਂ ਮਸਲਿਆਂ ਨੂੰ ਉਠਾਇਆ। ਉਨ੍ਹਾਂ ਨੇ ਰਾਜ ਵਿੱਚ ਫਸਲੀ ਵਿਭਿੰਨਤਾ ਲਈ 20,000 ਕਰੋੜ ਰੁਪਏ ਦੇ ਵਿਸ਼ੇਸ਼ ਪੈਕੇਜ ਦੀ ਵੀ ਮੰਗ ਕੀਤੀ। ਸੰਸਦ ਵਿੱਚ ਕਿਸਾਨਾਂ ਦੇ ਮੁੱਦਿਆਂ 'ਤੇ ਬੋਲਦੇ ਹੋਏ, ਆਮ ਆਦਮੀ ਪਾਰਟੀ ਦੇ ਮੈਂਬਰ ਪਾਰਲੀਮੈਂਟ ਡਾ. ਰਾਜ ਕੁਮਾਰ ਚੱਬੇਵਾਲ ਨੇ ਰਾਜ ਦੇ ਕਿਸਾਨ ਵਰਗ ਦੀ ਮੌਜੂਦਾ ਦੁਰਦਸ਼ਾ ਨੂੰ ਉਜਾਗਰ ਕੀਤਾ ਅਤੇ ਕੇਂਦਰ ਸਰਕਾਰ ਨੂੰ ਦੇਸ਼ ਦੇ ਵਿਕਾਸ ਵਿੱਚ ਕਿਸਾਨਾਂ ਦੇ ਵੱਡੇ ਯੋਗਦਾਨ ਨੂੰ ਨਜ਼ਰਅੰਦਾਜ਼ ਨਾ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਕਿਸਾਨ ਦੇਸ਼ ਭਰ ਵਿੱਚ ਅੰਦੋਲਨ ਕਰਨ ਲਈ ਮਜਬੂਰ ਹਨ, ਇਸ ਲਈ ਕੇਂਦਰ ਨੂੰ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਕਰਨੀਆਂ ਚਾਹੀਦੀਆਂ ਹਨ।ਚੱਬੇਵਾਲ ਨੇ ਇਹ ਦੱਸਦੇ ਹੋਏ ਕਿਹਾ ਕਿ ਪੰਜਾਬ ਕੋਲ ਸਿਰਫ 3% ਕਾਸ਼ਤਯੋਗ ਜ਼ਮੀਨ (42 ਲੱਖ ਹੈਕਟੇਅਰ) ਹੈ, ਇਸ ਦੇ ਬਾਵਜੂਦ ਰਾਜ ਕੁੱਲ ਕਣਕ ਉਤਪਾਦਨ ਵਿੱਚ 18% ਕਣਕ, 11% ਚੌਲ ਅਤੇ 4% ਕਪਾਹ ਕੇਂਦਰੀ ਪੂਲ ਵਿੱਚ ਯੋਗ...
ਕਰਨਲ ਪੁਸ਼ਪਿੰਦਰ ਦੇ ਬਿਆਨਾਂ ‘ਤੇ ਨਵਾਂ ਪਰਚਾ ਦਰਜ

ਕਰਨਲ ਪੁਸ਼ਪਿੰਦਰ ਦੇ ਬਿਆਨਾਂ ‘ਤੇ ਨਵਾਂ ਪਰਚਾ ਦਰਜ

Hot News
ਪਟਿਆਲਾ, 21 ਮਾਰਚ: ਕਰਨਲ ਪੁਸ਼ਪਿੰਦਰ ਸਿੰਘ ਬਾਠ ਦੇ ਬਿਆਨ 'ਤੇ ਅੱਜ ਮਿਤੀ 21 ਮਾਰਚ, 2025 ਨੂੰ ਥਾਣਾ ਸਿਵਲ ਲਾਈਨਜ਼, ਪਟਿਆਲਾ ਵਿਖੇ ਤਾਜਾ ਐਫਆਈਆਰ ਨੰਬਰ 69 ਦਰਜ ਕੀਤੀ ਗਈ ਹੈ। ਇਹ ਮਾਮਲਾ ਮਿਤੀ 14-03-2025 ਨੂੰ ਕਰਨਲ ਬਾਠ ਦੇ ਦਰਜ ਕੀਤੇ ਗਏ ਬਿਆਨਾਂ ਦੇ ਆਧਾਰ ‘ਤੇ ਦਰਜ ਕੀਤਾ ਗਿਆ ਹੈ, ਜੋ ਕਿ 13/14 ਮਾਰਚ, 2025 ਦੀ ਦਰਮਿਆਨੀ ਰਾਤ ਨੂੰ ਕੁਝ ਪੁਲਿਸ ਅਧਿਕਾਰੀਆਂ ਦੁਆਰਾ ਉਸ ਨਾਲ ਕੁੱਟਮਾਰ ਦੀ ਇੱਕ ਮੰਦਭਾਗੀ ਘਟਨਾ ਦੇ ਸੰਬੰਧ ਵਿੱਚ ਉਸ ਵੱਲੋਂ ਦਰਜ ਕਰਵਾਏ ਗਏ ਸਨ। ਕਰਨਲ ਬਾਠ ਦੇ ਬਿਆਨ ਵਿੱਚ ਉਨ੍ਹਾਂ ਪੁਲਿਸ ਅਧਿਕਾਰੀਆਂ ਦੇ ਨਾਮ ਸ਼ਾਮਿਲ ਹਨ,ਜਿਨ੍ਹਾਂ ਨੇ ਉਨ੍ਹਾਂ ਉਪਰ ਹਮਲਾ ਕੀਤਾ ਸੀ ਅਤੇ ਕਰਨਲ ਬਾਠ ਵਲੋਂ ਆਪਣੇ ਬਿਆਨ ਵਿੱਚ ਉਕਤ ਹਮਲੇ ਵਿੱਚ ਸ਼ਾਮਲ ਹਰੇਕ ਵਿਅਕਤੀ ਦੀ ਭੂਮਿਕਾ ਵੀ ਦੱਸੀ ਗਈ ਹੈ। ਪੁਲਿਸ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਨ ਲਈ ਵਧੀਕ ਡਾਇਰੈਕਟਰ ਜਨਰਲ ਪੁਲਿਸ ਕਾਨੂੰਨ ਤੇ ਵਿਵਸਥਾ,ਪੰਜਾਬ ਸ਼੍ਰੀ ਐਸ.ਪੀ.ਐਸ.ਪਰਮਾਰ ਦੀ ਅਗਵਾਈ ਹੇਠ ਇੱਕ ਉੱਚ ਪੱਧਰੀ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਦਾ ਗਠਨ ਕੀਤਾ ਗਿਆ ਹੈ, ਜਿਸ ਵਿੱਚ ਸ਼੍ਰੀ ਸੰਦੀਪ ਮਲਿਕ...
ਪੰਜਾਬ ‘ਚੋਂ ਹੋਵੇਗਾ ਨਸ਼ਿਆਂ ਦਾ ਮੁਕੰਮਲ ਸਫਾਇਆ : ਰਾਜਪਾਲ

ਪੰਜਾਬ ‘ਚੋਂ ਹੋਵੇਗਾ ਨਸ਼ਿਆਂ ਦਾ ਮੁਕੰਮਲ ਸਫਾਇਆ : ਰਾਜਪਾਲ

Hot News
ਚੰਡੀਗੜ੍ਹ, 21 ਮਾਰਚ : ਪੰਜਾਬ ਵਿੱਚੋਂ ਨਸ਼ਿਆਂ ਦੀ ਸਮੱਸਿਆ ਨੂੰ ਜੜ੍ਹੋਂ ਖਤਮ ਕਰਨ ਲਈ ਸੂਬਾ ਸਰਕਾਰ ਦੇ ਦ੍ਰਿੜ੍ਹ ਸੰਕਲਪ ਨੂੰ ਦੁਹਰਾਉਂਦਿਆਂ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਰਾਹੀਂ ਨਸ਼ਾ ਤਸਕਰਾਂ ਦੇ ਸਮੁੱਚੇ ਤੰਤਰ ਦਾ ਆਰਥਿਕ ਤੌਰ ’ਤੇ ਲੱਕ ਤੋੜਨ ਉਤੇ ਜ਼ੋਰ ਦਿੱਤਾ ਜਾ ਰਿਹਾ ਹੈ। 16ਵੀਂ ਪੰਜਾਬ ਵਿਧਾਨ ਸਭਾ ਦੇ ਅੱਠਵੇਂ ਇਜਲਾਸ ਦੌਰਾਨ ਆਪਣੇ ਸੰਬੋਧਨ ਵਿੱਚ ਰਾਜਪਾਲ ਨੇ ਕਿਹਾ ਕਿ ਸੂਬਾ ਸਰਕਾਰ ਨੇ 25 ਫਰਵਰੀ ਨੂੰ ਬਹੁਤ ਹੀ ਦ੍ਰਿੜ੍ਹ ਅਤੇ ਕੇਂਦਰਿਤ ਢੰਗ ਨਾਲ ਨਸ਼ਿਆਂ ਵਿਰੁੱਧ ਜੰਗ (ਯੁੱਧ ਨਸ਼ਿਆਂ ਵਿਰੁੱਧ) ਮੁਹਿੰਮ ਦੀ ਸ਼ੁਰੂਆਤ ਕਰ ਕੇ ਨਸ਼ਾ ਤਸਕਰੀ ਅਤੇ ਸੰਗਠਿਤ ਅਪਰਾਧ ਵਿਰੁੱਧ ਆਪਣੀ ਲੜਾਈ ਤੇਜ਼ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਦ੍ਰਿੜ੍ਹ ਸੰਕਲਪ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਸੂਬੇ ਦੇ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਦੀ ਪ੍ਰਧਾਨਗੀ ਹੇਠ ਉੱਚ ਪੱਧਰੀ ਕੈਬਨਿਟ ਸਬ-ਕਮੇਟੀ ਦਾ ਗਠਨ ਕੀਤਾ ਗਿਆ ਹੈ। ਗੁਲਾਬ ਚੰਦ ਕਟਾਰੀਆ ਨੇ ਕਿਹਾ ਕਿ ਪੰਜਾਬ ਵਿੱਚੋਂ ਨਸ਼ਿਆਂ ਦੀ ਸਮੱਸਿਆ ਦੇ ਮੁਕੰਮਲ ਖਾਤਮੇ ਲਈ ਸੂਬੇ ਦੇ ਦ੍ਰਿੜ੍ਹ ਸੰਕਲਪ ਦਾ ਪ੍ਰਗਟਾਵਾ ਕਰਦਿਆ...
ਪੰਜਾਬ ਸਰਕਾਰ ਵਲੋਂ ਗਰੀਬ ਵਿਦਿਆਰਥੀਆਂ ਲਈ ਵੱਡਾ ਤੋਹਫਾ

ਪੰਜਾਬ ਸਰਕਾਰ ਵਲੋਂ ਗਰੀਬ ਵਿਦਿਆਰਥੀਆਂ ਲਈ ਵੱਡਾ ਤੋਹਫਾ

Breaking News
ਚੰਡੀਗੜ੍ਹ, 21 ਮਾਰਚ : ਮਿਆਰੀ ਸਿੱਖਿਆ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਸਰਕਾਰੀ ਸਕੂਲਾਂ ਦੇ ਪ੍ਰਬੰਧਾਂ ਵਿੱਚ ਮਾਪਿਆਂ ਦੀ ਭਾਈਵਾਲੀ ਵਧਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਅੱਜ ‘ਪੰਜਾਬ ਰਾਈਟ ਆਫ ਚਿਲਡਰਨ ਟੂ ਫਰੀ ਐਂਡ ਕੰਪਲਸਰੀ ਐਜੂਕੇਸ਼ਨ ਰੂਲਜ਼-2011’ ਵਿੱਚ ਸੋਧ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਸ ਬਾਰੇ ਫੈਸਲਾ ਅੱਜ ਸਵੇਰੇ ਇੱਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਮੁੱਖ ਮੰਤਰੀ ਦੀ ਅਗਵਾਈ ਵਿੱਚ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ।ਇਸ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਇਸ ਸੋਧ ਦਾ ਮਨੋਰਥ ਸਕੂਲ ਪ੍ਰਬੰਧਕੀ ਕਮੇਟੀਆਂ ਵਿੱਚ ਮਾਪਿਆਂ ਦੇ ਨਾਲ-ਨਾਲ ਭਾਈਚਾਰਕ ਭਾਈਵਾਲੀ ਨੂੰ ਵਧਾਉਣਾ ਹੈ ਤਾਂ ਕਿ ਸੂਬਾ ਭਰ ਦੇ ਸਰਕਾਰੀ ਸਕੂਲਾਂ ਵਿੱਚ ਵਿਆਪਕ ਪੱਧਰ ਉਤੇ ਅਕਾਦਮਿਕ ਵਿਕਾਸ ਕੀਤਾ ਜਾ ਸਕੇ। ਇਸ ਸੋਧ ਨਾਲ ਸਰਕਾਰੀ ਸਕੂਲਾਂ ਦੀਆਂ ਸਕੂਲ ਪ੍ਰਬੰਧਕੀ ਕਮੇਟੀਆਂ ਵਿੱਚ ਮੈਂਬਰਾਂ ਦੀ ਗਿਣਤੀ ਮੌਜੂਦਾ 12 ਤੋਂ ਵਧ ਕੇ 16 ਹੋ ਜਾਵੇਗੀ ਜਿਨ੍ਹਾਂ ਵਿੱਚ 12 ਮੈਂਬਰ ਵਿਦਿਆਰਥੀਆਂ ਦੇ ਮਾਪਿਆਂ ਤੋਂ ਹੋਣਗੇ ਜਦਕਿ ਬਾਕੀ...