ਡਿਊਟੀ ਵਿੱਚ ਅਣਗਹਿਲੀ ਲਈ ਜਲੰਧਰ ਸਿਵਲ ਹਸਪਤਾਲ ਦੇ ਮੈਡੀਕਲ ਸੁਪਰਡੈਂਟ ਸਮੇਤ ਤਿੰਨ ਡਾਕਟਰ ਮੁਅੱਤਲ
ਚੰਡੀਗੜ੍ਹ, 30 ਜੁਲਾਈ: ਜਲੰਧਰ ਸਿਵਲ ਹਸਪਤਾਲ ਵਿੱਚ ਵਾਪਰੀ ਦੁਖਦਾਈ ਘਟਨਾ ਦਾ ਸਖ਼ਤ ਨੋਟਸ ਲੈਂਦਿਆਂ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਮੈਡੀਕਲ ਸੁਪਰਡੈਂਟ ਅਤੇ ਸੀਨੀਅਰ ਮੈਡੀਕਲ ਅਫਸਰ ਸਮੇਤ ਤਿੰਨ ਡਾਕਟਰਾਂ ਨੂੰ ਮੁਅੱਤਲ ਕਰਨ ਦੇ ਨਾਲ-ਨਾਲ ਇੱਕ ਹਾਊਸ ਸਰਜਨ ਨੂੰ ਬਰਖਾਸਤ ਕਰਨ ਦੇ ਹੁਕਮ ਦਿੱਤੇ ਗਏ ਹਨ, ਜਿਨ੍ਹਾਂ ਦੀ ਘੋਰ ਅਣਗਹਿਲੀ ਕਾਰਨ ਆਕਸੀਜਨ ਦੀ ਸਪਲਾਈ ਵਿੱਚ ਵਿਘਨ ਪੈਣ ਕਰਕੇ ਕਈ ਮਰੀਜ਼ਾਂ ਦੀ ਜਾਨ ਚਲੀ ਗਈ।
ਮੁਅੱਤਲ ਕੀਤੇ ਗਏ ਮੁਲਾਜ਼ਮਾਂ ਵਿੱਚ ਮੈਡੀਕਲ ਸੁਪਰਡੈਂਟ ਰਾਜ ਕੁਮਾਰ, ਸੀਨੀਅਰ ਮੈਡੀਕਲ ਅਫਸਰ (ਐਸਐਮਓ) ਸੁਰਜੀਤ ਸਿੰਘ, ਕੰਸਲਟੈਂਟ ਐਨਸਥੀਸੀਆ ਡਾ. ਸੋਨਾਕਸ਼ੀ (ਆਨ-ਡਿਊਟੀ ਡਾਕਟਰ) ਸ਼ਾਮਲ ਹਨ। ਸਿਹਤ ਮੰਤਰੀ ਨੇ ਕਿਹਾ ਕਿ ਉਕਤ ਤਿੰਨਾਂ ਡਾਕਟਰਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ ਅਤੇ ਇਸ ਘਟਨਾ ਦੀ ਵਿਸਥਾਰਤ ਜਾਂਚ ਕੀਤੀ ਜਾ ਰਹੀ ਹੈ, ਜਿਸ ਵਿੱਚ ਦੋਸ਼ੀ ਪਾਏ ਜਾਣ 'ਤੇ ਉਕਤ ਡਾਕਰਟਾਂ ਨੂੰ ਸੇਵਾ ਤੋਂ ਬਰਖਾਸਤ ਵੀ ਕੀਤਾ ਜਾ ਸਕਦਾ ਹੈ ਅਤੇ ਅਜਿਹਾ ਹੋਣ ਦੀ ਸੂਰਤ ਵਿੱਚ ਉਹ ਕਿਸੇ ਵੀ ਸੇਵਾ ਲਾਭ ਦੇ ਹੱਕਦਾਰ ਨਹੀਂ ਹੋਣਗੇ। ਸਿਹਤ ਮੰਤਰੀ ਨੇ ਕਿਹਾ ਕਿ...








