1 ਅਗਸਤ ਤੋਂ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਨਸ਼ਿਆਂ ਵਿਰੁੱਧ ਵਿਸ਼ੇ ਦੀ ਪੜਾਈ ਹੋਵੇਗੀ ਸ਼ੁਰੂ – ਹਰਜੋਤ ਸਿੰਘ ਬੈਂਸ
ਨੰਗਲ/ ਚੰਡੀਗੜ੍ਹ 27 ਜੁਲਾਈ
ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ 1 ਅਗਸਤ ਤੋਂ ਨਸ਼ਿਆਂ ਵਿਰੁੱਧ ਵਿਸ਼ੇ ਦੀ ਪੜਾਈ ਸ਼ੁਰੂ ਹੋਵੇਗੀ, ਪੰਜਾਬ ਸਰਕਾਰ ਦੇ ਵਿਸ਼ੇਸ਼ ਨਸ਼ਾ ਮੁਕਤ ਸਮਾਜ ਸਿਰਜਣ ਦੇ ਪ੍ਰੋਗਰਾਮ ਯੁੱਧ ਨਸ਼ਿਆਂ ਵਿਰੁੱਧ ਨੂੰ ਇਸ ਨਾਲ ਜਮੀਨੀ ਪੱਧਰ ਤੇ ਭਰਵਾਂ ਹੁੰਗਾਰਾ ਮਿਲ ਰਿਹਾ ਹੈ, ਪ੍ਰੈੱਸ, ਪੁਲਿਸ ਅਤੇ ਪ੍ਰਸ਼ਾਸ਼ਨ ਨੇ ਨੰਗਲ ਅਤੇ ਇਸ ਦੇ ਆਲੇ-ਦੁਆਲੇ ਦੇ ਪਤਵੰਤੇ ਲੋਕਾਂ ਦੇ ਸਹਿਯੋਗ ਨਾਲ ਆਯੋਜਿਤ ਕੀਤੇ ਪ੍ਰੋਗਰਾਮ ਦੀ ਚੁੰਹ ਪਾਸਿਓਂ ਸ਼ਲਾਘਾ ਹੋ ਰਹੀ ਹੈ, ਸਰਕਾਰ ਵੱਲੋਂ ਇਹ ਮਿਸ਼ਨ ਨਿਰੰਤਰ ਜਾਰੀ ਰਹੇਗਾ
ਇਹ ਪ੍ਰਗਟਾਵਾ ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਨੇ ਅੱਜ ਸਕੂਲ ਆਫ ਐਮੀਨੈਂਸ ਨੰਗਲ ਵਿੱਚ ਇਲੈਕਟ੍ਰਾਨਿਕ ਮੀਡੀਆ ਪ੍ਰੈਸ ਕਲੱਬ ਵੱਲੋਂ ਆਯੋਜਿਤ ਯੁੱਧ ਨਸ਼ਿਆਂ ਵਿਰੁੱਧ ਸੈਮੀਨਾਰ ਮੌਕੇ ਜੁੜੇ ਭਰਵੇਂ ਤੇ ਪ੍ਰਭਾਵਸ਼ਾਲੀ ਇਕੱਠ ਨੂੰ ਸੰਬੋਧਨ ਕਰਦੇ ਹੋਏ ਕੀਤਾ, ਉਨਾਂ ਕਿਹਾ ਕਿ ਯੁੱਧ ਨਸ਼ਿਆਂ ਵਿਰੁੱਧ ਸਰਕਾਰ ਦਾ ਇੱਕ ਅਜਿਹਾ ਸ਼ਾਨਦਾਰ ਉਪਰਾਲਾ ਹੈ ਜਿਸ ਨੂੰ ਪੱਤਰਕਾਰ ਭਾਈਚਾਰੇ ਨੇ ਆਪਣਾ ਪੂਰਾ ਸਹਿਯੋਗ ਦਿੱਤਾ ਹ...








