Thursday, May 21Malwa News
Shadow

Tag: breaking news

एचएसएससी चेयरमैन हिम्मत सिंह ने जिला नूंह में सीईटी परीक्षा केंद्रों का किया निरीक्षण

एचएसएससी चेयरमैन हिम्मत सिंह ने जिला नूंह में सीईटी परीक्षा केंद्रों का किया निरीक्षण

Haryana, Hindi
चंडीगढ़ 26 जुलाई -   हरियाणा कर्मचारी चयन आयोग (एचएसएससी), के चेयरमैन हिम्मत सिंह ने कहा कि सीईटी परीक्षा-2025 का आयोजन पूरे प्रदेश में बनाए गए सभी परीक्षा केंद्रों पर सुचारू रूप से करवाया जा रहा है। पूरे प्रदेश में करीब 13.50 लाख अभ्यर्थी सीईटी परीक्षा दे रहे हैं। सरकार ने सभी परीक्षार्थियों के लिए सभी जरूरी सुविधाएं जैसे निशुल्क ट्रांसपोर्ट व अस्थाई आवास आदि की व्यवस्था की हुई है। पूरे प्रदेश में सीईटी परीक्षा को पारदर्शिता व निष्पक्षता के साथ आयोजित करवाया जाएगा, जिससे योग्य उम्मीदवारों को रोजगार के बेहतर अवसर मिलेंगे। चेयरमैन हिम्मत सिंह ने यह जानकारी जिला नूंह में सीईटी परीक्षा के पहले दिन शनिवार को पहला परीक्षा केंद्र पुलिस लाइन नूंह स्थित डीएवी स्कूल का निरीक्षण करने उपरांत राजकीय मॉडल संस्कृति सीनियर सेकेंडरी स्कूल-1 नूंह का दौरा करने...
मुख्यमंत्री ने सीईटी परीक्षा देने वाले अभ्यार्थियों को दी बधाई

मुख्यमंत्री ने सीईटी परीक्षा देने वाले अभ्यार्थियों को दी बधाई

Haryana, Hindi
चंडीगढ़, 26 जुलाई- हरियाणा के मुख्यमंत्री श्री नायब सिंह सैनी ने आज हरियाणा कर्मचारी चयन आयोग द्वारा प्रदेश भर में आयोजित करवाई जा रही  संय़ुक्त पात्रता परीक्षा (सीईटी) देने वाले अभ्यार्थियों को बधाई एवं शुभकामनाएं दी  और कहा कि जिस उद्देश्य से वे परीक्षा  में भाग ले रहे है वे उसमें सफलता हासिल करें और वे सभी परीक्षार्थियों के उज्जवल भविष्य की कामना करते हैं। मुख्यमंत्री आज अपने चंडीगढ़ स्थित आवास संत कबीर कुटीर में जनसुनवाई के उपरांत मीडिया से बातचीत कर रहे थे। मुख्यमंत्री ने कहा कि परीक्षा संचालन के कार्य में लगे, सभी अधिकारियों व कर्मचारी, चाहे वे परिवहन विभाग हो या फिर जिला प्रशासन व पुलिस विभाग के हों,  वे सभी बधाई के पात्र हैं। परीक्षा का संचालन सुचारू रूप से किया जा रहा है। इस अवसर पर मुख्यमंत्री के ओएसडी श्री विवेक कालिया व श्री राके...
हरियाली तीज उत्सव पर मुख्यमंत्री निवास में आयोजित हुआ भव्य कार्यक्रम

हरियाली तीज उत्सव पर मुख्यमंत्री निवास में आयोजित हुआ भव्य कार्यक्रम

Haryana, Hindi
चंडीगढ़, 25 जुलाई – हरियाणा के मुख्यमंत्री श्री नायब सिंह सैनी के निवास पर शुक्रवार सायं को पारंपरिक उल्लास, लोकगीतों और सांस्कृतिक झलकियों के साथ हरियाली तीज महोत्सव का भव्य आयोजन किया गया। इसमें प्रदेशभर से महिलाओं ने हिस्सा लिया। सावन की हरियाली के बीच रंग-बिरंगी साड़ियों, मेहंदी लगे हाथों, लोकगीतों और नृत्य की छटा ने इस आयोजन को अद्वितीय बना दिया है। इस अवसर पर हरियाणा के राज्यपाल प्रो. अशिम कुमार घोष की धर्मपत्नी श्रीमती मित्रा घोष, स्वास्थ्य मंत्री कुमारी आरती राव, विधायक श्रीमती शक्ति रानी शर्मा, श्रीमती बिमला चौधरी, भाजपा प्रदेश अध्यक्ष मोहनलाल बडौली एवं भाजपा नेता श्रीमती बंतो कटारिया सहित कई गणमान्य अतिथियों की गरिमामयी उपस्थिति रही। कार्यक्रम की अध्यक्षता मुख्यमंत्री की धर्मपत्नी श्रीमती सुमन सैनी ने की। उन्होंने कार्यक्रम के ...
ਹੁਣ ਸੇਵਾ ਕੇਂਦਰਾਂ ਅਤੇ ਡੋਰ ਸਟੈਪ ਡਲਿਵਰੀ ਰਾਹੀਂ ਮਿਲ ਰਹੀਆਂ ਆਰ.ਸੀ., ਡਰਾਈਵਿੰਗ ਲਾਇਸੈਂਸ ਤੇ ਮਾਲ ਵਿਭਾਗ ਦੀਆਂ ਸੇਵਾਵਾਂ

ਹੁਣ ਸੇਵਾ ਕੇਂਦਰਾਂ ਅਤੇ ਡੋਰ ਸਟੈਪ ਡਲਿਵਰੀ ਰਾਹੀਂ ਮਿਲ ਰਹੀਆਂ ਆਰ.ਸੀ., ਡਰਾਈਵਿੰਗ ਲਾਇਸੈਂਸ ਤੇ ਮਾਲ ਵਿਭਾਗ ਦੀਆਂ ਸੇਵਾਵਾਂ

Hot News
ਚੰਡੀਗੜ੍ਹ, 26 ਜੁਲਾਈ: ਪੰਜਾਬ ਦੇ ਸੁਚੱਜਾ ਪ੍ਰਸ਼ਾਸਨ ਅਤੇ ਸੂਚਨਾ ਤਕਨੀਕ ਮੰਤਰੀ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਨਾਗਰਿਕ-ਕੇਂਦਰਿਤ ਸ਼ਾਸਨ ਪ੍ਰਦਾਨ ਕਰਨ ਦੀ ਦਿਸ਼ਾ ਵੱਲ ਅਹਿਮ ਕਦਮ ਚੁੱਕਦਿਆਂ ਪੰਜਾਬ ਸਰਕਾਰ ਨੇ ਰਜਿਸਟ੍ਰੇਸ਼ਨ ਸਰਟੀਫਿਕੇਟ (ਆਰ.ਸੀ.) ਅਤੇ  ਡਰਾਈਵਿੰਗ ਲਾਇਸੈਂਸ (ਡੀ.ਐਲ.) ਸਮੇਤ ਟਰਾਂਸਪੋਰਟ ਵਿਭਾਗ ਦੀਆਂ 30 ਸੇਵਾਵਾਂ ਨੂੰ ਸੇਵਾ ਕੇਂਦਰਾਂ ਅਤੇ ਡੋਰਸਟੈਪ ਡਿਲੀਵਰੀ ਰਾਹੀਂ ਉਪਲਬਧ ਕਰਵਾ ਦਿੱਤਾ ਹੈ, ਜਿਸ ਕਾਰਨ ਹੁਣ ਲੋਕਾਂ ਨੂੰ ਇਹ ਸੇਵਾਵਾਂ ਲੈਣ ਲਈ ਆਰ.ਟੀ.ਓ. ਦਫ਼ਤਰ ਜਾਣ ਜਾਂ ਏਜੰਟਾਂ 'ਤੇ ਨਿਰਭਰ ਹੋਣ ਦੀ ਲੋੜ ਨਹੀਂ ਹੈ। ਸ੍ਰੀ ਅਮਨ ਅਰੋੜਾ ਨੇ ਇੱਥੇ ਮਗਸੀਪਾ ਵਿਖੇ ਸੀਨੀਅਰ ਅਧਿਕਾਰੀਆਂ ਅਤੇ ਸਾਰੇ ਡਿਪਟੀ ਕਮਿਸ਼ਨਰਾਂ ਨਾਲ ਉੱਚ-ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸੇਵਾ ਕੇਂਦਰਾਂ ਅਤੇ ਡੋਰ ਸਟੈਪ ਡਿਲਿਵਰੀ ਰਾਹੀਂ ਹਾਲ ਹੀ ਵਿੱਚ ਸ਼ੁਰੂ ਕੀਤੀਆਂ ਗਈਆਂ ਮਾਲ ਅਤੇ ਟਰਾਂਸਪੋਰਟ ਵਿਭਾਗਾਂ ਦੀਆਂ ਸੇਵਾਵਾਂ ਦੇ ਲਾਗੂਕਰਨ ਦੀ ਸਮੀਖਿਆ ਕੀਤੀ। ਜ਼ਿਕਰਯੋਗ ਹੈ ਕਿ ਮਾਲ ਵਿਭਾਗ ਦੀਆਂ ਛੇ ਸੇਵਾਵਾਂ, ਜਿਨ੍ਹਾਂ ਵਿੱਚ ਡੀਡ ਰਜਿਸਟ੍ਰੇਸ਼ਨ, ਪੁਸ਼ਤੈਨੀ ਹੱਕ ਦੇ ਆਧਾਰ '...
‘ਯੁੱਧ ਨਸ਼ਿਆਂ ਵਿਰੁੱਧ’: 147ਵੇਂ ਦਿਨ, ਪੰਜਾਬ ਪੁਲਿਸ ਨੇ 362 ਥਾਵਾਂ ‘ਤੇ ਕੀਤੀ ਛਾਪੇਮਾਰੀ; 113 ਨਸ਼ਾ ਤਸਕਰ ਕੀਤੇ ਕਾਬੂ

‘ਯੁੱਧ ਨਸ਼ਿਆਂ ਵਿਰੁੱਧ’: 147ਵੇਂ ਦਿਨ, ਪੰਜਾਬ ਪੁਲਿਸ ਨੇ 362 ਥਾਵਾਂ ‘ਤੇ ਕੀਤੀ ਛਾਪੇਮਾਰੀ; 113 ਨਸ਼ਾ ਤਸਕਰ ਕੀਤੇ ਕਾਬੂ

Hot News
ਚੰਡੀਗੜ੍ਹ, 26 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ "ਯੁੱਧ ਨਸ਼ਿਆਂ ਵਿਰੁੱਧ" ਨੂੰ ਲਗਾਤਾਰ 147ਵੇਂ ਦਿਨ ਜਾਰੀ ਰੱਖਦਿਆਂ, ਪੰਜਾਬ ਪੁਲਿਸ ਨੇ ਅੱਜ 362 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਦੇ ਚਲਦਿਆਂ ਸੂਬੇ ਭਰ ਵਿੱਚ 72 ਐਫਆਈਆਰਜ਼ ਦਰਜ ਕਰਨ ਉਪਰੰਤ 113 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ, 147 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 23,527 ਹੋ ਗਈ ਹੈ। ਇਸ ਛਾਮਪੇਮਾਰੀ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 6.1 ਕਿਲੋਗ੍ਰਾਮ ਹੈਰੋਇਨ, 1.7 ਕਿਲੋਗ੍ਰਾਮ ਅਫੀਮ, 3115 ਨਸ਼ੀਲੀਆਂ ਗੋਲੀਆਂ/ਕੈਪਸੂਲ/ਟੀਕੇ ਅਤੇ 1.02 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਇਹ ਆਪਰੇਸ਼ਨ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ 'ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੁਲਿਸ ਕਮਿਸ਼ਨਰਾਂ, ਡਿਪਟੀ ...
ਗੁਰਮੀਤ ਸਿੰਘ ਖੁੱਡੀਆਂ ਵੱਲੋਂ ਮੈਗਾ ਫੂਡ ਪਾਰਕ ਦਾ ਨਿਰੀਖਣ; ਅਧਿਕਾਰੀਆਂ ਨੂੰ ਖੇਤੀਬਾੜੀ ਵਿਕਾਸ ‘ਤੇ ਧਿਆਨ ਕੇਂਦਰਿਤ ਕਰਨ ਦੇ ਨਿਰਦੇਸ਼

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਮੈਗਾ ਫੂਡ ਪਾਰਕ ਦਾ ਨਿਰੀਖਣ; ਅਧਿਕਾਰੀਆਂ ਨੂੰ ਖੇਤੀਬਾੜੀ ਵਿਕਾਸ ‘ਤੇ ਧਿਆਨ ਕੇਂਦਰਿਤ ਕਰਨ ਦੇ ਨਿਰਦੇਸ਼

Hot News
ਚੰਡੀਗੜ੍ਹ/ਲੁਧਿਆਣਾ, 26 ਜੁਲਾਈ: ਸੂਬੇ ਦੇ ਕਿਸਾਨਾਂ ਅਤੇ ਖੇਤੀ-ਉਦਮੀਆਂ ਨੂੰ ਹੋਰ ਸਮਰਥਨ ਦੇਣ ਦੇ ਉਦੇਸ਼ ਨਾਲ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਲੁਧਿਆਣਾ ਦੇ ਲਾਡੋਵਾਲ ਵਿਖੇ ਮੈਗਾ ਫੂਡ ਪਾਰਕ ਦਾ ਦੌਰਾ ਕਰਕੇ ਉੱਥੇ ਸਥਾਪਿਤ ਬੁਨਿਆਦੀ ਢਾਂਚਾ ਸਹੂਲਤਾਂ ਅਤੇ ਉਦਯੋਗਿਕ ਇਕਾਈਆਂ ਦਾ ਨਿਰੀਖਣ ਕੀਤਾ। ਸ. ਗੁਰਮੀਤ ਸਿੰਘ ਖੁੱਡੀਆਂ ਨੇ ਪੰਜਾਬ ਐਗਰੋ ਇੰਡਸਟਰੀਜ਼ ਕਾਰਪੋਰੇਸ਼ਨ(ਪੀਏਆਈਸੀ) ਦੇ ਚੱਲ ਰਹੇ ਅਤੇ ਪ੍ਰਸਤਾਵਿਤ ਪ੍ਰਾਜੈਕਟਾਂ ਦੀ ਵਿਆਪਕ ਸਮੀਖਿਆ ਕੀਤੀ। ਖੇਤੀਬਾੜੀ ਖੇਤਰ ਦੇ ਵਿਕਾਸ ਨੂੰ ਤਰਜੀਹ ਦੇਣ ਦੀ ਮਹੱਤਤਾ 'ਤੇ ਜ਼ੋਰ ਦਿੰਦੇ ਹੋਏ ਸ. ਖੁੱਡੀਆਂ ਨੇ ਅਧਿਕਾਰੀਆਂ ਨੂੰ ਉਨ੍ਹਾਂ ਪਹਿਲਕਦਮੀਆਂ 'ਤੇ ਧਿਆਨ ਕੇਂਦਰਿਤ ਕਰਨ ਦੇ ਨਿਰਦੇਸ਼ ਦਿੱਤੇ ਜੋ ਖੇਤੀਬਾੜੀ ਖੇਤਰ ਦੇ ਵਿਕਾਸ ਅਤੇ ਖੁਸ਼ਹਾਲੀ ਨੂੰ ਪ੍ਰਫੁੱਲਤ ਕਰਨ। ਇਸ ਦੌਰਾਨ ਉਨ੍ਹਾਂ ਨੇ ਗੋਦਰੇਜ ਟਾਈਸਨ ਫੂਡਜ਼, ਡੇਲਮੋਂਟ ਫੂਡਜ਼, ਆਨੰਦ ਕਰਤਾਰ ਬੇਕਰੀ, ਐਸਜੀਐਮ ਬਾਇਓਫੂਡਜ਼, ਇਸਕੋਨ ਬਾਲਾਜੀ ਫੂਡਜ਼ ਅਤੇ ਸੰਤ ਫੂਡਜ਼ ਸਮੇਤ ਪ੍ਰਮੁੱਖ ਫੂਡ ਪ੍ਰੋਸੈਸਿੰਗ ਉਦਯੋਗਾਂ ਦੇ ਪ੍ਰਤੀਨਿਧੀਆਂ ...
ਪੰਜਾਬ ਨੇ ਡਿਜੀਟਲ ਪਰਸਨਲ ਡੇਟਾ ਪ੍ਰੋਟੈਕਸ਼ਨ ਐਕਟ ਬਾਰੇ ਬਹੁ-ਰਾਜੀ ਵਰਕਸ਼ਾਪ ਕਰਵਾਈ

ਪੰਜਾਬ ਨੇ ਡਿਜੀਟਲ ਪਰਸਨਲ ਡੇਟਾ ਪ੍ਰੋਟੈਕਸ਼ਨ ਐਕਟ ਬਾਰੇ ਬਹੁ-ਰਾਜੀ ਵਰਕਸ਼ਾਪ ਕਰਵਾਈ

Breaking News
ਚੰਡੀਗੜ੍ਹ, 26 ਜੁਲਾਈ: ਨੈਸ਼ਨਲ ਇਨਫੋਰਮੈਟਿਕਸ ਸੈਂਟਰ (ਐਨ.ਆਈ.ਸੀ.), ਪੰਜਾਬ ਨੇ ਡਿਜੀਟਲ ਪਰਸਨਲ ਡੇਟਾ ਪ੍ਰੋਟੈਕਸ਼ਨ (ਡੀ.ਪੀ.ਡੀ.ਪੀ.) ਐਕਟ ਬਾਰੇ ਵਿਆਪਕ ਵਰਕਸ਼ਾਪ ਕਰਵਾਈ, ਜਿਸ ਵਿੱਚ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੇ ਸੀਨੀਅਰ ਸਰਕਾਰੀ ਅਧਿਕਾਰੀਆਂ ਨਾਲ ਇਸ ਨਵੇਂ ਕਾਨੂੰਨ ਦੇ ਲਾਗੂਕਰਨ ਸਬੰਧੀ ਰਣਨੀਤੀਆਂ 'ਤੇ ਚਰਚਾ ਕੀਤੀ। ਸੁਚੱਜਾ ਪ੍ਰਸ਼ਾਸਨ ਅਤੇ ਸੂਚਨਾ ਤਕਨੀਕ ਵਿਭਾਗ ਦੇ ਡਾਇਰੈਕਟਰ ਸ੍ਰੀ ਅਮਿਤ ਤਲਵਾੜ ਨੇ ਸੈਸ਼ਨ ਦਾ ਉਦਘਾਟਨ ਕੀਤਾ ਅਤੇ ਸਰਕਾਰੀ ਵਿਭਾਗਾਂ ਵਿੱਚ ਯੋਜਨਾਬੱਧ ਡੇਟਾ ਸੁਰੱਖਿਆ ਢਾਂਚੇ ਦੀ ਜ਼ਰੂਰਤ 'ਤੇ ਜ਼ੋਰ ਦਿੱਤਾ। ਵਰਕਸ਼ਾਪ ਦੌਰਾਨ ਸਰਕਾਰੀ ਆਈ.ਟੀ. ਐਪਲੀਕੇਸ਼ਨਾਂ ਅਤੇ ਡਿਜੀਟਲ ਸੇਵਾਵਾਂ ਵਿੱਚ ਡੀ.ਪੀ.ਡੀ.ਪੀ. ਐਕਟ ਦੀ ਪਾਲਣਾ ਦੇ ਵਿਹਾਰਕ ਪਹਿਲੂਆਂ ਬਾਰੇ ਚਰਚਾ ਕੀਤੀ ਗਈ। ਐਨ.ਆਈ.ਸੀ. ਹੈੱਡਕੁਆਰਟਰ ਤੋਂ ਡਿਪਟੀ ਡਾਇਰੈਕਟਰ ਜਨਰਲ ਪ੍ਰਸ਼ਾਂਤ ਕੁਮਾਰ ਮਿੱਤਲ ਨੇ ਡੀ.ਪੀ.ਡੀ.ਪੀ. ਐਕਟ ਦੇ ਉਪਬੰਧਾਂ ਅਤੇ ਨਿਯਮਾਂ ਬਾਰੇ ਤਕਨੀਕੀ ਜਾਣਕਾਰੀ ਸਾਂਝੀ ਕੀਤੀ ਅਤੇ ਅਧਿਕਾਰੀਆਂ ਨੂੰ ਪ੍ਰਾਈਵੇਸੀ ਗਵਰਨੈਂਸ ਅਤੇ ਲਾਗੂਕਰਨ ਪ੍ਰੋਟੋਕੋਲ ਬਾਰੇ ਵਿਸਤ੍ਰਿਤ ਮਾਰਗਦਰਸ਼ਨ ਪ੍ਰਦਾ...
ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਸਿੱਖਿਆ ਮਿਆਰ ਉੱਚੇ ਚੁੱਕਣ ਲਈ ਅਧਿਆਪਕਾਂ ਨਾਲ ਸੰਵਾਦ

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਸਿੱਖਿਆ ਮਿਆਰ ਉੱਚੇ ਚੁੱਕਣ ਲਈ ਅਧਿਆਪਕਾਂ ਨਾਲ ਸੰਵਾਦ

Breaking News
ਚੰਡੀਗੜ੍ਹ/ਸੰਗਰੂਰ, 26 ਜੁਲਾਈ: ਪੰਜਾਬ ਸਰਕਾਰ ਦੇ ਸਕੂਲੀ ਸਿੱਖਿਆ ਵਿਭਾਗ ਵੱਲੋਂ ਰਾਜ ਦੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੀ ਗੁਣਵੱਤਾ ਅਤੇ ਮਿਆਰ ਨੂੰ ਹੋਰ ਉੱਚਾ ਚੁੱਕਣ ਲਈ ਇੱਕ ਵਿਲੱਖਣ ਕੋਸ਼ਿਸ਼ ਤਹਿਤ ਪੰਜਾਬ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਜ਼ਿਲ੍ਹਾ ਸਿੱਖਿਆ ਤੇ ਸਿਖਲਾਈ ਸੰਸਥਾ (ਡੀ.ਆਈ. ਈ.ਟੀ.),ਸੰਗਰੂਰ ਵਿਖੇ "ਅਧਿਆਪਕਾਂ ਨਾਲ ਸੰਵਾਦ" ਰਾਹੀਂ ਅਧਿਆਪਕਾਂ ਤੋਂ ਸੁਝਾਅ ਅਤੇ ਫੀਡਬੈਕ ਲਈ। ਸ. ਹਰਜੋਤ ਸਿੰਘ ਬੈਂਸ ਨੇ ਅੱਜ ਸੰਗਰੂਰ ਜ਼ਿਲ੍ਹੇ ਦੇ ਸਕੂਲ ਮੁਖੀਆਂ ਨਾਲ ਵਿਸ਼ੇਸ਼ ਸੰਵਾਦ ਕਰਦਿਆਂ ਉਨ੍ਹਾਂ ਤੋਂ ਕੀਮਤੀ ਸੁਝਾਅ ਲਏ ਤਾਂ ਜੋ ਸਿੱਖਿਆ ਦੀ ਗੁਣਵੱਤਾ ਤੇ ਸਕੂਲਾਂ ਦੀਆਂ ਢਾਂਚਾਗਤ ਸੁਵਿਧਾਵਾਂ ਵਿੱਚ ਹੋਰ ਸੁਧਾਰ ਲਿਆਂਦਾ ਜਾ ਸਕੇ। ਅਧਿਆਪਕਾਂ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਸਰਕਾਰੀ ਸਕੂਲ ਹੁਣ ਵਿਸ਼ਵ ਪੱਧਰ 'ਤੇ ਮਾਨਤਾ ਪ੍ਰਾਪਤ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਨੀਤੀ ਨਤੀਜਾ ਮੁੱਖੀ ਹੈ ਨਾ ਕਿ ਕੇਵਲ ਦਿੱਖਾਵਟ ਵਾਲੀ ਹੈ। ਉਨ੍ਹਾਂ ਨੇ ਅਧਿਆਪਕਾਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਦਾ ਪੂਰਾ ਭਰੋਸਾ...
ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਨਾਰਕੋਟਿਕਸ ਤਸਕਰੀ ਨੈੱਟਵਰਕ ਦਾ ਪਰਦਾਫਾਸ਼; ਚਾਰ ਕਿਲੋ ਹੈਰੋਇਨ ਸਮੇਤ 4 ਵਿਅਕਤੀ ਕਾਬੂ

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਨਾਰਕੋਟਿਕਸ ਤਸਕਰੀ ਨੈੱਟਵਰਕ ਦਾ ਪਰਦਾਫਾਸ਼; ਚਾਰ ਕਿਲੋ ਹੈਰੋਇਨ ਸਮੇਤ 4 ਵਿਅਕਤੀ ਕਾਬੂ

Hot News
ਚੰਡੀਗੜ੍ਹ/ਅੰਮ੍ਰਿਤਸਰ, 26 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ, ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਪਾਕਿਸਤਾਨ ਅਧਾਰਿਤ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦੇ ਚਾਰ ਕਾਰਕੁਨਾਂ ਨੂੰ 4 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਰਣਜੀਤ ਸਿੰਘ ਅਤੇ ਕਰਨ ਮਸੀਹ, ਦੋਵੇਂ ਵਾਸੀ ਅਟਾਰੀ, ਅੰਮ੍ਰਿਤਸਰ; ਮਨਪ੍ਰੀਤ ਸਿੰਘ ਅਤੇ ਅਜੈਪਾਲ ਸਿੰਘ, ਦੋਵੇਂ ਵਾਸੀ ਜੰਡਿਆਲਾ ਗੁਰੂ, ਅੰਮ੍ਰਿਤਸਰ ਵਜੋਂ ਹੋਈ ਹੈ । ਹੈਰੋਇਨ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ਉਨ੍ਹਾਂ ਦੇ ਆਟੋ ਰਿਕਸ਼ਾ (ਪੀਬੀ 02 ਡੀਐਨ 5173) ਜਿਸਦੀ ਵਰਤੋਂ ਦੋਸ਼ੀ ਨਸ਼ੀਲੇ ਪਦਾਰਥਾਂ ਦੀ ਖੇਪ ਪ੍ਰਾਪਤ ਕਰਨ ਅਤੇ ਡਿਲੀਵਰ ਲਈ ਕਰ ਰਹੇ ਸਨ, ਨੂੰ ਵੀ ਜ਼ਬਤ ਕਰ ਲਿਆ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮ...
ਮਾਨ ਸਰਕਾਰ ਵੱਲੋਂ ਵੱਡੀ ਰਾਹਤ: 2634 ਲਾਭਪਾਤਰੀਆਂ ਲਈ 13.43 ਕਰੋੜ ਰੁਪਏ ਜਾਰੀ:ਡਾ.ਬਲਜੀਤ ਕੌਰ

ਮਾਨ ਸਰਕਾਰ ਵੱਲੋਂ ਵੱਡੀ ਰਾਹਤ: 2634 ਲਾਭਪਾਤਰੀਆਂ ਲਈ 13.43 ਕਰੋੜ ਰੁਪਏ ਜਾਰੀ:ਡਾ.ਬਲਜੀਤ ਕੌਰ

Breaking News
ਚੰਡੀਗੜ੍ਹ, 26 ਜੁਲਾਈ: ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਚਾਲੂ ਵਿੱਤੀ ਸਾਲ 2025-26 ਦੌਰਾਨ ਅਸ਼ੀਰਵਾਦ ਸਕੀਮ ਹੇਠ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ 'ਤੇ ਕਮਜ਼ੋਰ ਵਰਗਾਂ ਦੇ 2634 ਲਾਭਪਾਤਰੀਆਂ ਲਈ 13.43 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਹੋਰ ਜਾਣਕਾਰੀ ਸਾਂਝੀ ਕਰਦਿਆਂ ਉਨ੍ਹਾਂ ਨੇ ਦੱਸਿਆ ਕਿ ਇਹ ਲਾਭ ਅੰਮ੍ਰਿਤਸਰ, ਬਰਨਾਲਾ, ਫਰੀਦਕੋਟ, ਸ੍ਰੀ ਫਤਹਿਗੜ੍ਹ ਸਾਹਿਬ, ਗੁਰਦਾਸਪੁਰ, ਹੁਸ਼ਿਆਰਪੁਰ, ਲੁਧਿਆਣਾ, ਸ੍ਰੀ ਮੁਕਤਸਰ ਸਾਹਿਬ, ਪਟਿਆਲਾ, ਪਠਾਨਕੋਟ, ਰੂਪਨਗਰ, ਐਸ.ਏ.ਐਸ.ਨਗਰ, ਸੰਗਰੂਰ, ਮਾਲੇਰਕੋਟਲਾ ਅਤੇ ਤਰਨਤਾਰਨ ਦੇ ਲਾਭਪਾਤਰੀਆਂ ਨੂੰ ਮਿਲੇਗਾ। ਉਨ੍ਹਾਂ ਦੱਸਿਆ ਕਿ ਇਹ ਰਕਮ ਅਸ਼ੀਰਵਾਦ ਪੋਰਟਲ 'ਤੇ ਪ੍ਰਾਪਤ ਹੋਈਆਂ ਦਰਖਾਸਤਾਂ ਦੇ ਅਧਾਰ 'ਤੇ ਜਾਰੀ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਰਾਸ਼ੀ ਰਾਹੀਂ ਜ਼ਿਲ੍ਹਾ ਅੰਮ੍ਰਿਤਸਰ ਦੇ 699, ਬਰਨਾਲਾ ਦੇ 38, ਫਰੀਦਕੋਟ ਦੇ 46, ਸ੍ਰੀ ਫਤਹਿਗੜ੍ਹ ਸਾਹਿਬ ਦੇ 96, ਗੁਰਦਾਸਪੁਰ ਦੇ 91, ਹੁਸ਼ਿਆਰਪੁਰ ਦੇ 225, ਲੁਧਿਆਣਾ ਦੇ 343, ਸ੍ਰੀ ਮੁਕਤਸਰ ਸਾਹਿਬ ...