ਮੁੱਖ ਮੰਤਰੀ ਵੱਲੋਂ ਕਾਰਗਿਲ ਵਿਜੇ ਦਿਵਸ ਮੌਕੇ ਸ਼ਹੀਦ ਸੈਨਿਕਾਂ ਨੂੰ ਸ਼ਰਧਾਂਜਲੀ ਭੇਟ
ਚੰਡੀਗੜ੍ਹ, 26 ਜੁਲਾਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਾਰਗਿਲ ਵਿਜੇ ਦਿਵਸ ਮੌਕੇ ਕਰਵਾਏ ਸਮਾਗਮ ਦੌਰਾਨ ਸ਼ਹੀਦ ਸੈਨਿਕਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਕਿਹਾ ਕਿ ਕਾਰਗਿਲ ਜੰਗ ਦੌਰਾਨ ਫੌਜ ਦੇ ਜਾਂਬਾਜ਼ ਯੋਧਿਆਂ ਦੀ ਮਹਾਨ ਕੁਰਬਾਨੀ ਸਾਡੇ ਨੌਜਵਾਨਾਂ ਨੂੰ ਦੇਸ਼ ਭਗਤੀ ਦੇ ਜਜ਼ਬੇ ਨਾਲ ਨਿਰਸਵਾਰਥ ਹੋ ਕੇ ਮੁਲਕ ਦੀ ਸੇਵਾ ਕਰਨ ਲਈ ਸਦਾ ਪ੍ਰੇਰਿਤ ਕਰਦੀ ਰਹੇਗੀ।
ਸ਼ਹੀਦਾਂ ਪ੍ਰਤੀ ਸ਼ਰਧਾ ਤੇ ਸਤਿਕਾਰ ਦਾ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਨੇ ਇੱਥੇ ਬੋਗਨਵਿਲੀਆ ਗਾਰਡਨ ’ਚ ਸਥਿਤ ਜੰਗੀ ਯਾਦਗਾਰ ਵਿਖੇ ਫੁੱਲ-ਮਾਲਾ ਭੇਟ ਕੀਤੀ ਅਤੇ ਕਾਰਗਿਲ ਜੰਗ ਦੌਰਾਨ ਆਪਣੀਆਂ ਜਾਨਾਂ ਨਿਛਾਵਰ ਕਰਨ ਵਾਲੇ ਪੰਜਾਬ ਦੇ ਬਹਾਦਰ ਜਵਾਨਾਂ ਨੂੰ ਨਮਨ ਕਰਦਿਆਂ ਸ਼ਰਧਾਂਜਲੀ ਦਿੱਤੀ।
ਸਾਲ 1999 ਦੀ ਕਾਰਗਿਲ ਜੰਗ ਨੂੰ ਚੇਤੇ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਇਸ ਜੰਗ ਦੌਰਾਨ ਸਮੁੱਚਾ ਦੇਸ਼ ਨੇ ਭਗਤੀ ਦੇ ਜਜ਼ਬੇ ਨਾਲ ਇਕਜੁਟਤਾ ਦਾ ਪ੍ਰਗਟਾਵਾ ਕੀਤਾ ਸੀ।
ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਕਾਰਗਿਲ ਵਿਜੇ ਦਿਵਸ ਭਾਰਤ ਦੀਆਂ ਹਥਿਆਰਬੰਦ ਸੈਨਾਵਾਂ ਦੀ ਅਸਧਾਰਨ ਸੂਰਮਗਤੀ ਦਾ ਪ੍ਰਤੀਕ ਹੈ ਕਿਉਂ ਜੋ ਇਸ...








