ਮੁੱਖ ਮੰਤਰੀ ਨੇ ਲੈਂਡ ਪੂਲਿੰਗ ਸਕੀਮ ਬਾਰੇ ਲੋਕਾਂ ਨੂੰ ਗੁਮਰਾਹ ਕਰ ਰਹੀ ਵਿਰੋਧੀ ਧਿਰ ਨੂੰ ਲਾਏ ਰਗੜੇ
ਧੂਰੀ (ਸੰਗਰੂਰ), 21 ਜੁਲਾਈ: ਨਵੀਂ ਤੇ ਅਗਾਂਹਵਧੂ ਲੈਂਡ ਪੂਲਿੰਗ ਸਕੀਮ ਨੂੰ ਕਿਸਾਨ ਪੱਖੀ ਤੇ ਵਿਕਾਸ ਮੁਖੀ ਐਲਾਨਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਅਹਿਮ ਸਕੀਮ ਬਾਰੇ ਵਿਰੋਧੀ ਧਿਰ ਦੇ ਗੁਮਰਾਹਕੁਨ ਪ੍ਰਚਾਰ ਤੋਂ ਸੁਚੇਤ ਰਹਿਣ।
ਧੂਰੀ ਵਿਧਾਨ ਸਭਾ ਹਲਕੇ ਦੇ 70 ਪਿੰਡਾਂ ਨੂੰ ਵਿਕਾਸ ਕਾਰਜਾਂ ਲਈ 31.30 ਕਰੋੜ ਰੁਪਏ ਦੀਆਂ ਗਰਾਂਟਾਂ ਵੰਡਣ ਮਗਰੋਂ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਵਿਰੋਧੀ ਧਿਰ ਦੀ ਆਲੋਚਨਾ ਕਰਦਿਆਂ ਕਿਹਾ ਕਿ ਉਹ ਸਿਰਫ਼ ਆਪਣੇ ਸਿਆਸੀ ਹਿੱਤਾਂ ਲਈ ਇਸ ਸਕੀਮ ਬਾਰੇ ਤੱਥਾਂ ਨੂੰ ਤੋੜ-ਮਰੋੜ ਕੇ ਲੋਕਾਂ ਨੂੰ ਗੁਮਰਾਹ ਕਰ ਰਹੀ ਹੈ। ਉਨ੍ਹਾਂ ਸਪੱਸ਼ਟ ਕਿਹਾ ਕਿ ਸੂਬੇ ਵਿੱਚ ਇਸ ਨਵੀਂ ਤੇ ਅਗਾਂਹਵਧੂ ਲੈਂਡ ਪੂਲਿੰਗ ਸਕੀਮ ਤਹਿਤ ਜ਼ਮੀਨ ਜਬਰੀ ਐਕੁਆਇਰ ਨਹੀਂ ਹੋਵੇਗੀ ਅਤੇ ਇਸ ਦਾ ਸੂਬੇ ਦੇ ਕਿਸਾਨਾਂ ਨੂੰ ਵੱਡਾ ਲਾਭ ਹੋਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕਈ ਮਸਲਿਆਂ ਉੱਤੇ ਪੰਜਾਬੀਆਂ ਦੀ ਪਿੱਠ ਵਿੱਚ ਛੁਰਾ ਮਾਰਨ ਵਾਲੇ ਅਜਿਹੇ ਆਗੂਆਂ ਦੇ ਸ਼ੱਕੀ ਕਿਰਦਾਰ ਬਾਰੇ ਪੰਜਾਬ ਦੇ ਲੋਕ ਚੰਗੀ ਤਰ੍ਹਾਂ ਜਾਣੂੰ ...








