ਯੁੱਧ ਨਸ਼ਿਆਂ ਵਿਰੁਧ ਦਾ 140ਵਾਂ ਦਿਨ: 1.5 ਕਿਲੋ ਹੈਰੋਇਨ ਸਮੇਤ 86 ਨਸ਼ਾ ਤਸਕਰ ਕਾਬੂ
ਚੰਡੀਗੜ੍ਹ, 19 ਜੁਲਾਈ: ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਵਿੱਢੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁਧ’ ਦੇ 140 ਦਿਨ ਪੰਜਾਬ ਪੁਲਿਸ ਨੇ 86 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 1.5 ਕਿਲੋਗ੍ਰਾਮ ਹੈਰੋਇਨ ਅਤੇ 45,700 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ। ਇਸ ਦੇ ਨਾਲ, ਸਿਰਫ਼ 140 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 22,626 ਹੋ ਗਈ ਹੈ।
ਇਹ ਕਾਰਵਾਈ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲਿ੍ਹਆਂ ਵਿੱਚ ਇੱਕੋ ਸਮੇਂ ਕੀਤੀ ਗਈ।
ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ ਗਠਨ ਵੀ ਕੀਤਾ ਹੈ।
 ...








