Thursday, May 21Malwa News
Shadow

Tag: breaking news

कैबिनेट मंत्री रणबीर गंगवा ने पंचकूला में 19वीं अश्विनी गुप्ता मेमोरियल जिला स्तरीय बैडमिंटन टूर्नामेंट का किया उद्घाटन

कैबिनेट मंत्री रणबीर गंगवा ने पंचकूला में 19वीं अश्विनी गुप्ता मेमोरियल जिला स्तरीय बैडमिंटन टूर्नामेंट का किया उद्घाटन

Haryana, Hindi
चंडीगढ़, 18 जुलाई- लोक निमार्ण और जनस्वास्थ्य एवं अभियांत्रिकी मंत्री श्री रणबीर गंगवा ने शुक्रवार को जिला पंचकूला में जिला बैडमिंटन एसोसिएशन द्वारा 18 जुलाई से 20 जुलाई 2025 तक आयोजित होने वाले तीन दिवसीय 19वीं अश्विनी गुप्ता मेमोरियल जिला स्तरीय बैडमिंटन टूर्नामेंट विधिवत उद्घाटन किया। टूर्नामेंट का आयोजन सेक्टर-3 स्थित ताऊ देवीलाल खेल स्टेडियम के बैडमिंटन हाल में किया गया। इस अवसर पर हरियाणा के पूर्व विधानसभा अध्यक्ष श्री ज्ञानचंद गुप्ता भी उपस्थित थे। श्री रणबीर गंगवा ने कहा कि पंचकूला की स्पोर्ट्स प्रमोशन सोसायटी करीब 19 वर्षों से खेल और समाज सेवा के क्षेत्र में सराहनीय कार्य कर रही है। इस अवसर पर उन्होंने स्पोर्ट्स प्रमोशन सोसायटी को 11 लाख रुपये की राशि देने की घोषणा की। उन्होंने कहा कि खेलों को बढ़ावा देने और खि...
ਬਾਗਬਾਨੀ ਵਿਭਾਗ ਵੱਲੋਂ ਕਰਵਾਏ ਰਾਜ ਪੱਧਰੀ ਨਾਖ ਮੁਕਾਬਲੇ ਵਿੱਚ ਅੰਮ੍ਰਿਤਸਰ ਦੇ ਕਿਸਾਨਾਂ ਨੇ ਮਾਰੀ ਬਾਜੀ

ਬਾਗਬਾਨੀ ਵਿਭਾਗ ਵੱਲੋਂ ਕਰਵਾਏ ਰਾਜ ਪੱਧਰੀ ਨਾਖ ਮੁਕਾਬਲੇ ਵਿੱਚ ਅੰਮ੍ਰਿਤਸਰ ਦੇ ਕਿਸਾਨਾਂ ਨੇ ਮਾਰੀ ਬਾਜੀ

Hot News
ਚੰਡੀਗੜ੍ / ਅੰਮ੍ਰਿਤਸਰ 18 ਜੁਲਾਈ 2025 ਬਾਗਬਾਨੀ ਵਿਭਾਗ ਵੱਲੋਂ ਜਿਲ੍ਹਾ ਅੰਮ੍ਰਿਤਸਰ ਵਿੱਚ ਮਹਾਰਾਜਾ ਫਾਰਮ ਵਿਖੇ ਦੋ ਰੋਜਾ ਰਾਜ ਪੱਧਰੀ ਨਾਸ਼ਪਾਤੀ ਦਾ ਸ਼ੋਅ ਅਤੇ ਸੈਮੀਨਾਰ ਲਗਾਇਆ ਗਿਆ,  ਜਿਸ ਵਿੱਚ ਰੱਖਿਆ ਸੇਵਾਵਾਂ ਭਲਾਈ, ਸੁਤੰਤਰਤਾ ਸੰਗਰਾਮੀ ਅਤੇ ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਮੁੱਖ ਮਹਿਮਾਨ ਵੱਜੋਂ ਸ਼ਾਮਿਲ ਹੋਏ ਅਤੇ ਇਸ ਸ਼ੋਅ ਦਾ ਉਦਘਾਟਨ  ਕੀਤਾ । ਇਸ ਮੌਕੇ ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਬਾਗਬਾਨੀ ਖੇਤਰ ਦੇ ਵਿਕਾਸ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਠੋਸ ਉਪਰਾਲੇ ਕਰ ਰਹੀ ਹੈ । ਉਨ੍ਹਾਂ ਕਿਹਾ ਕਿਹਾ ਕਿ ਅੱਜ ਦਾ ਇਹ ਨਾਸ਼ਪਤੀ ਮੁਕਾਬਲਾ ਵੀ ਇਹਨਾਂ ਉਪਰਾਲਿਆਂ ਦਾ ਇੱਕ ਹਿੱਸਾ ਹੈ । ਉਹਨਾਂ ਕਿਹਾ ਕਿ ਅਜਿਹੇ ਮੁਕਾਬਲੇ, ਪ੍ਰਦਰਸ਼ਨੀਆਂ, ਸੈਮੀਨਾਰ ਜਿੱਥੇ ਕਿਸਾਨ ਦੀ ਜਾਣਕਾਰੀ ਵਧਾਉਂਦੇ ਹਨ, ਉੱਥੇ ਉਹਨਾਂ ਦੇ ਵਪਾਰਕ ਸਬੰਧ ਵੀ ਬਣਦੇ ਹਨ ਜੋ ਕਿ ਕਿਸਾਨਾਂ ਦੀ ਆਮਦਨ ਵਧਾਉਣ ਵਿੱਚ ਵੱਡਾ ਯੋਗਦਾਨ ਪਾਉਂਦੇ ਹਨ। ਉਹਨਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਰਾਜ ਸਰਕਾਰ ਇ...
ਮੁੱਖ ਮੰਤਰੀ ਨੇ ਨਸ਼ਾ ਤਸਕਰੀ ਦੇ ਵੱਡੇ ‘ਜਰਨੈਲਾਂ’ ਨਾਲ ਕੋਈ ਰਹਿਮ ਨਾ ਵਰਤਣ ਦੀ ਗੱਲ ਦੁਹਰਾਈ

ਮੁੱਖ ਮੰਤਰੀ ਨੇ ਨਸ਼ਾ ਤਸਕਰੀ ਦੇ ਵੱਡੇ ‘ਜਰਨੈਲਾਂ’ ਨਾਲ ਕੋਈ ਰਹਿਮ ਨਾ ਵਰਤਣ ਦੀ ਗੱਲ ਦੁਹਰਾਈ

Hot News
ਮਾਲੇਰਕੋਟਲਾ, 18 ਜੁਲਾਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੁਹਰਾਇਆ ਕਿ ਸੂਬੇ ਵਿੱਚ ਨਸ਼ਿਆਂ ਦੀ ਅਲਾਮਤ ਫੈਲਾਉਣ ਵਾਲਿਆਂ ਨਾਲ ਕੋਈ ਰਹਿਮ ਨਹੀਂ ਵਰਤਿਆ ਜਾਵੇਗਾ ਅਤੇ ਖ਼ੁਦ ਨੂੰ ਅਜਿੱਤ ਮੰਨਣ ਵਾਲੇ ਨਸ਼ਾ ਤਸਕਰੀ ਦੇ ‘ਜਰਨੈਲਾਂ` ਨੂੰ ਸਲਾਖਾਂ ਪਿੱਛੇ ਸੁੱਟਿਆ ਗਿਆ ਹੈ। ਅਹਿਮਦਗੜ੍ਹ ਅਤੇ ਅਮਰਗੜ੍ਹ ਵਿਖੇ ਨਵੇਂ ਤਹਿਸੀਲ ਕੰਪਲੈਕਸਾਂ ਦਾ ਉਦਘਾਟਨ ਕਰਨ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਨਸ਼ਿਆਂ ਦਾ ਕਾਰੋਬਾਰ ਉਨ੍ਹਾਂ ਲੋਕਾਂ ਦੀ ਸਰਪ੍ਰਸਤੀ ਹੇਠ ਵਧਿਆ-ਫੁੱਲਿਆ, ਜਿਨ੍ਹਾਂ ਨੂੰ ਲੋਕਾਂ ਨੇ ਆਪਣੀ ਸੇਵਾ ਲਈ ਚੁਣਿਆ ਸੀ ਪਰ ਬਦਕਿਸਮਤੀ ਨਾਲ ਉਹ ਆਪਣੀਆਂ ਸਰਕਾਰੀ ਕਾਰਾਂ ਵਿੱਚ ਨਸ਼ੇ ਸਪਲਾਈ ਕਰਦੇ ਸਨ। ਉਨ੍ਹਾਂ ਕਿਹਾ ਕਿ ਇਨ੍ਹਾਂ ਆਗੂਆਂ ਕੋਲ ਆਪਣੇ ਸ਼ਾਸਨ ਦੇ ਦਿਨਾਂ ਦੌਰਾਨ ਸਭ ਤੋਂ ਵੱਧ ਤਾਕਤ ਸੀ ਅਤੇ ਨਸ਼ਾ ਤਸਕਰਾਂ ਨਾਲ ਮਿਲੀਭੁਗਤ ਦੇ ਬਾਵਜੂਦ ਕਿਸੇ ਨੇ ਵੀ ਉਨ੍ਹਾਂ ਨੂੰ ਛੂਹਣ ਦੀ ਹਿੰਮਤ ਨਹੀਂ ਕੀਤੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਇਨ੍ਹਾਂ ਆਗੂਆਂ ਨੂੰ ਸਲਾਖਾਂ ਪਿੱਛੇ ਸੁੱਟ ਦਿੱਤਾ ਹੈ ਕਿਉਂਕਿ ਉਨ੍ਹਾਂ ਨੇ ਨਸ਼ਿਆਂ ਦ...
ਪੰਜਾਬ ਪੁਲਿਸ ਅਤੇ ਬਚਪਨ ਬਚਾਓ ਅੰਦੋਲਨ ਨੇ ਅਧਿਕਾਰੀਆਂ ਨੂੰ ਜੁਵੇਨਾਈਲ ਜਸਟਿਸ ਅਤੇ ਪੋਕਸੋ ਐਕਟਾਂ ਬਾਰੇ ਜਾਗਰੂਕ ਕਰਨ ਲਈ ਕਰਵਾਇਆ ਸਿਖਲਾਈ ਪ੍ਰੋਗਰਾਮ

ਪੰਜਾਬ ਪੁਲਿਸ ਅਤੇ ਬਚਪਨ ਬਚਾਓ ਅੰਦੋਲਨ ਨੇ ਅਧਿਕਾਰੀਆਂ ਨੂੰ ਜੁਵੇਨਾਈਲ ਜਸਟਿਸ ਅਤੇ ਪੋਕਸੋ ਐਕਟਾਂ ਬਾਰੇ ਜਾਗਰੂਕ ਕਰਨ ਲਈ ਕਰਵਾਇਆ ਸਿਖਲਾਈ ਪ੍ਰੋਗਰਾਮ

Breaking News
ਚੰਡੀਗੜ੍ਹ, 18 ਜੁਲਾਈ: ਬਾਲ ਸੁਰੱਖਿਆ ਕਾਨੂੰਨਾਂ ਪ੍ਰਤੀ ਜਾਗਰੂਕਤਾ ਵਧਾਉਣ ਅਤੇ ਇਸਦੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂਕਰਨ ਲਈ ਪੰਜਾਬ ਪੁਲਿਸ ਦੇ ਕਮਿਊਨਿਟੀ ਅਫੇਅਰਜ਼ ਡਿਵੀਜ਼ਨ (ਸੀਏਡੀ) ਨੇ ਬਚਪਨ ਬਚਾਓ ਅੰਦੋਲਨ (ਬੀਬੀਏ) ਦੇ ਸਹਿਯੋਗ ਨਾਲ ਅੱਜ ਇੱਥੇ ਜੁਵੇਨਾਈਲ ਜਸਟਿਸ (ਜੇਜੇ) ਐਕਟ, 2015 ਅਤੇ ਜਿਨਸੀ ਅਪਰਾਧਾਂ ਤੋਂ ਬੱਚਿਆਂ ਦੀ ਸੁਰੱਖਿਆ (ਪੋਕਸੋ) ਐਕਟ, 2012 'ਤੇ ਦੋ ਦਿਨਾਂ ਸਿਖਲਾਈ ਪ੍ਰੋਗਰਾਮ ਕਰਵਾਇਆ। ਸਮਾਪਤੀ ਸੈਸ਼ਨ ਦੀ ਪ੍ਰਧਾਨਗੀ ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਪੈਸ਼ਲ ਡੀਜੀਪੀ) ਸੀਏਡੀ ਗੁਰਪ੍ਰੀਤ ਕੌਰ ਦਿਓ ਨੇ ਕੀਤੀ, ਜਿਨ੍ਹਾਂ ਨੇ ਕਾਨੂੰਨੀ ਕਾਰਵਾਈ ਦਾ ਸਾਹਮਣਾ ਕਰ ਰਹੇ ਬੱਚਿਆਂ ਸਮੇਤ ਸਾਰੇ ਬੱਚਿਆਂ ਦੀ ਸੁਰੱਖਿਆ ਵਿੱਚ ਇਨ੍ਹਾਂ ਐਕਟਾਂ ਦੀ ਮਹੱਤਤਾ 'ਤੇ ਜ਼ੋਰ ਦਿੱਤਾ। ਉਹਨਾਂ ਨੇ ਪੁਲਿਸ ਅਧਿਕਾਰੀਆਂ ਨੂੰ ਜੁਵੇਨਾਈਲ ਜਸਟਿਸ ਬੋਰਡ (ਜੇਜੇਬੀ), ਬਾਲ ਭਲਾਈ ਕਮੇਟੀ (ਸੀਡਬਲਯੂਸੀ) ਅਤੇ ਜ਼ਿਲ੍ਹਾ ਬਾਲ ਸੁਰੱਖਿਆ ਅਧਿਕਾਰੀਆਂ (ਡੀਸੀਪੀਓ) ਸਮੇਤ ਕਾਨੂੰਨੀ ਸੰਸਥਾਵਾਂ, ਜਿਨ੍ਹਾਂ ਦੀਆਂ ਭੂਮਿਕਾਵਾਂ ਜੇਜੇ ਐਕਟ ਅਧੀਨ ਮਹੱਤਵਪੂਰਨ ਹਨ, ਨਾਲ ਨੇੜਿਓਂ ਤਾਲਮੇਲ ਜ਼ਰੀਏ ਕੰਮ ਕਰਨ...
ਵਿੱਤੀ ਸਾਲ 2025-26 ਦੀ ਪਹਿਲੀ ਤਿਮਾਹੀ: ਪਟਿਆਲਾ ਡਿਵੀਜ਼ਨ ਜੀਐਸਟੀ ਵਾਧੇ ਵਿੱਚ ਮੋਹਰੀ, ਲੁਧਿਆਣਾ ਡਿਵੀਜ਼ਨ ਮਾਲੀਆ ਪ੍ਰਾਪਤੀ ਵਿੱਚ ਸਿਖਰ ‘ਤੇ

ਵਿੱਤੀ ਸਾਲ 2025-26 ਦੀ ਪਹਿਲੀ ਤਿਮਾਹੀ: ਪਟਿਆਲਾ ਡਿਵੀਜ਼ਨ ਜੀਐਸਟੀ ਵਾਧੇ ਵਿੱਚ ਮੋਹਰੀ, ਲੁਧਿਆਣਾ ਡਿਵੀਜ਼ਨ ਮਾਲੀਆ ਪ੍ਰਾਪਤੀ ਵਿੱਚ ਸਿਖਰ ‘ਤੇ

Breaking News
ਚੰਡੀਗੜ੍ਹ, 18 ਜੁਲਾਈ ਵਿੱਤੀ ਸਾਲ 2025-26 ਦੀ ਪਹਿਲੀ ਤਿਮਾਹੀ ਦੌਰਾਨ ਪਟਿਆਲਾ ਜੀਐਸਟੀ ਡਿਵੀਜ਼ਨ ਜੀਐਸਟੀ ਮਾਲੀਆ ਪ੍ਰਾਪਤੀ ਵਿੱਚ 40 ਫੀਸਦੀ ਦਾ ਪ੍ਰਭਾਵਸ਼ਾਲੀ ਵਾਧਾ ਦਰਜ ਕਰਦਿਆਂ ਪੰਜਾਬ ਦੀਆਂ ਬਾਕੀ ਸਾਰੀਆਂ ਡਿਵੀਜ਼ਨਾਂ ਤੋਂ ਮੋਹਰੀ ਰਹੀ ਹੈ। ਇਹ ਖੁਲਾਸਾ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਦੀ ਪ੍ਰਧਾਨਗੀ ਹੇਠ ਹੋਈ ਆਬਕਾਰੀ ਤੇ ਕਰ ਵਿਭਾਗ ਦੀ ਤਿਮਾਹੀ ਸਮੀਖਿਆ ਮੀਟਿੰਗ ਦੌਰਾਨ ਕੀਤਾ ਗਿਆ। ਪਟਿਆਲਾ ਡਿਵੀਜ਼ਨ ਤੋਂ ਬਾਅਦ ਰੋਪੜ ਡਿਵੀਜ਼ਨ ਦੀ ਵਾਧਾ ਦਰ 34.97 ਫੀਸਦੀ ਅਤੇ ਅੰਮ੍ਰਿਤਸਰ ਡਿਵੀਜ਼ਨ 30.26 ਫੀਸਦੀ 'ਤੇ ਰਹੀ। ਵਿਭਾਗ ਵੱਲੋਂ ਨਾਜਾਇਜ਼ ਸ਼ਰਾਬ ਦੇ ਕਾਰੋਬਾਰ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਨੱਥ ਪਾਉਂਦਿਆਂ ਆਪਣੇ ਆਬਕਾਰੀ ਮਾਲੀਆ ਟੀਚਿਆਂ ਨੂੰ ਵੀ ਸਫਲਤਾਪੂਰਵਕ ਪੂਰਾ ਕੀਤਾ ਗਿਆ। ਜਿੱਥੇ ਪਟਿਆਲਾ ਡਿਵੀਜ਼ਨ ਨੇ ਵਾਧਾ ਦਰ ਵਿੱਚ ਅਗਵਾਈ ਕੀਤੀ, ਉੱਥੇ ਲੁਧਿਆਣਾ ਡਿਵੀਜ਼ਨ ਨੇ ਸੂਬੇ ਭਰ ਵਿੱਚ ਸਭ ਤੋਂ ਵੱਧ ਕੁੱਲ ਜੀਐਸਟੀ ਮਾਲੀਆ ਦਰਜ ਕੀਤਾ, ਜੋ ਕਿ ਵਿੱਤੀ ਸਾਲ 2024-25 ਦੀ ਇਸੇ ਮਿਆਦ ਦੇ ਮੁਕਾਬਲੇ 23.89 ਫੀਸਦੀ ਦਾ ਮਹੱਤਵਪੂਰਨ ਵਾਧਾ ਦਰਜ਼ ਕਰਦਿਆਂ 19...
ਡਾ. ਰਵਜੋਤ ਸਿੰਘ ਨੇ ਸਫਾਈ ਸੇਵਕਾਂ ਅਤੇ ਸੀਵਰਮੈਨ ਯੂਨੀਅਨ ਨਾਲ ਕੀਤੀ ਮੀਟਿੰਗ; ਜਾਇਜ਼ ਮੰਗਾਂ ਦੇ ਛੇਤੀ ਹੱਲ ਕਰਨ ਦਾ ਭਰੋਸਾ ਦਿੱਤਾ

ਡਾ. ਰਵਜੋਤ ਸਿੰਘ ਨੇ ਸਫਾਈ ਸੇਵਕਾਂ ਅਤੇ ਸੀਵਰਮੈਨ ਯੂਨੀਅਨ ਨਾਲ ਕੀਤੀ ਮੀਟਿੰਗ; ਜਾਇਜ਼ ਮੰਗਾਂ ਦੇ ਛੇਤੀ ਹੱਲ ਕਰਨ ਦਾ ਭਰੋਸਾ ਦਿੱਤਾ

Breaking News
ਚੰਡੀਗੜ੍ਹ, 18 ਜੁਲਾਈ: ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਸਫਾਈ ਸੇਵਕ ਅਤੇ ਸੀਵਰਮੈਨ ਯੂਨੀਅਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਕੇ ਜਾਇਜ਼ ਮੰਗਾਂ ਦਾ ਛੇਤੀ ਹੱਲ ਕੱਢਣ ਦਾ ਭਰੋਸਾ ਦਿੱਤਾ ਹੈ। ਅੱਜ ਇੱਥੇ ਮਿਊਂਸੀਪਲ ਭਵਨ ਵਿਖੇ ਥਾਨਕ ਸਰਕਾਰਾਂ ਵਿਭਾਗ ਦੇ ਵਧੀਕ ਮੁੱਖ ਸਕੱਤਰ ਸ੍ਰੀ ਤੇਜਵੀਰ ਸਿੰਘ ਅਤੇ ਪੰਜਾਬ ਰਾਜ ਸਫਾਈ ਕਮਿਸ਼ਨ ਦੇ ਚੇਅਰਮੈਨ ਸ੍ਰੀ ਚੰਦਨ ਗਰੇਵਾਲ, ਵੱਖ-ਵੱਖ ਯੂਨੀਅਨਾਂ ਦੇ ਪ੍ਰਧਾਨਾਂ ਤੇ ਆਗਆਂ ਦੀ ਹਾਜ਼ਰੀ ਵਿੱਚ ਕੀਤੀ ਮੀਟਿੰਗ ਦੌਰਾਨ ਡਾ. ਰਵਜੋਤ ਸਿੰਘ ਨੇ ਯੂਨੀਅਨ ਦੇ ਨੁਮਾਇੰਦਿਆਂ ਦੀਆਂ ਵਿਭਿੰਨ ਮੰਗਾਂ ਨੂੰ ਵਿਸਥਾਰ ‘ਚ ਸੁਣਨ ਉਪਰੰਤ, ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਛੇਤੀ ਹੀ ਸਾਰਥਕ ਹੱਲ ਕੀਤਾ ਜਾਵੇਗਾ। ਡਾ. ਰਵਜੋਤ ਸਿੰਘ ਨੇ ਜ਼ੋਰ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਸਮੇਤ ਸਮਾਜ ਦੇ ਸਾਰੇ ਵਰਗਾਂ ਦੀ ਭਲਾਈ ਲਈ ਵਚਨਬੱਧ ਹੈ।ਉਨ੍ਹਾਂ ਵਿਭਾਗੀ ਅਧਿਕਾਰੀਆਂ ਨੂੰ ਹਦਾਇਤ ਦਿੰਦਿਆਂ ਕਿਹਾ ਕਿ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ...
ਪੰਜਾਬ ਵਿੱਚੋ 50,000 ਤੋਂ ਘੱਟ ਆਬਾਦੀ ਵਾਲੇ ਸ਼ਹਿਰਾਂ ਵਿੱਚੋ ਜ਼ੀਰਾ ਸ਼ਹਿਰ ਨੰਬਰ 1

ਪੰਜਾਬ ਵਿੱਚੋ 50,000 ਤੋਂ ਘੱਟ ਆਬਾਦੀ ਵਾਲੇ ਸ਼ਹਿਰਾਂ ਵਿੱਚੋ ਜ਼ੀਰਾ ਸ਼ਹਿਰ ਨੰਬਰ 1

Local
ਫਿਰੋਜ਼ਪੁਰ 18 ਜੁਲਾਈ ( ) ਭਾਰਤ ਸਰਕਾਰ ਵੱਲੋਂ ਹਰ ਸਾਲ ਸਵੱਛ ਭਾਰਤ ਮਿਸ਼ਨ ਤਹਿਤ ਦੇਸ਼ ਪੱਧਰੀ ਕਰਵਾਏ ਜਾ ਰਹੇ ਸਵੱਛ ਸਰਵੇਖਣ ਦੇ ਨਤੀਜੇ 17 ਜੁਲਾਈ 2025 ਨੂੰ ਘੋਸ਼ਿਤ ਹੋ ਚੁੱਕੇ ਹਨ। ਸਵੱਛ ਸਰਵੇਖਣ 2024 ਵਿੱਚ ਸਰਕਾਰ ਵੱਲੋਂ ਕੈਟਾਗਰੀ ਅਤੇ ਪੈਰਾਮੀਟਰ ਵਿੱਚ ਤਬਦੀਲੀਆ ਕਰਨ ਉਪਰੰਤ ਸ਼ਹਿਰਾਂ ਦੀ ਸਾਫ ਸਫਾਈ, ਕੱਚਰੇ ਦੀ ਕੁਲੈਕਸ਼ਨ, ਕੱਚਰੇ ਦੀ ਪ੍ਰੋਸੈਸਿੰਗ, ਕੱਚਰੇ ਤੋਂ ਖਾਦ ਤਿਆਰ ਕਰਨਾ, ਕੱਚਰੇ ਦੀ ਰੀਸਾਈਕਲਿੰਗ, ਰੀਸੇਲ, ਰੀਯੂਜ, ਪਬਲਿਕ ਪਖਾਨਿਆਂ ਦੀ ਸਫਾਈ, ਸੜਕਾਂ ਚੌਂਕਾਂ ਆਦਿ ਦੀ ਸਫਾਈ, ਸੀਵਰੇਜ਼ ਅਤੇ ਪਾਣੀ ਦੀ ਨਿਕਾਸੀ, ਸ਼ਹਿਰ ਵਾਸੀਆਂ ਦੀ ਸਵੱਛਤਾ ਪ੍ਰਤੀ ਜਾਗਰੂਕਤਾ ਸ਼ਹਿਰ ਵਾਸੀਆਂ ਦੀ ਫੀਡਬੈਕ ਆਦਿ ਵਰਗੇ ਪਹਿਲੂਆ ਸਬੰਧੀ ਇਹ ਜਾਂਚ ਕੀਤੀ ਗਈ ਸੀ। ਇਸ ਜਾਂਚ ਤਹਿਤ ਦੇਸ਼ ਭਰ ਦੇ ਲਗਭਗ 4300 ਸ਼ਹਿਰਾਂ ਅਤੇ ਪੰਜਾਬ ਦੇ ਲਗਭਗ 170 ਸ਼ਹਿਰਾਂ ਨੇ ਭਾਗ ਲਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕਾਰਜ ਸਾਧਕ ਅਫਸਰ ਨਗਰ ...
ਮੁੱਖ ਮੰਤਰੀ ਵੱਲੋਂ ਮਲੇਰਕੋਟਲਾ ਜ਼ਿਲ੍ਹੇ ਦੇ ਵਾਸੀਆਂ ਨੂੰ 13 ਕਰੋੜ ਰੁਪਏ ਦਾ ਤੋਹਫਾ

ਮੁੱਖ ਮੰਤਰੀ ਵੱਲੋਂ ਮਲੇਰਕੋਟਲਾ ਜ਼ਿਲ੍ਹੇ ਦੇ ਵਾਸੀਆਂ ਨੂੰ 13 ਕਰੋੜ ਰੁਪਏ ਦਾ ਤੋਹਫਾ

Breaking News
ਮਲੇਰਕੋਟਲਾ, 18 ਜੁਲਾਈਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਅਮਰਗੜ੍ਹ ਅਤੇ ਅਹਿਮਦਗੜ੍ਹ ਸਬ-ਡਵੀਜ਼ਨਾਂ ਵਿਖੇ ਨਵੇਂ ਬਣੇ ਤਹਿਸੀਲ ਕੰਪਲੈਕਸ ਲੋਕਾਂ ਨੂੰ ਸਮਰਪਿਤ ਕਰਕੇ ਮਲੇਰਕੋਟਲਾ ਜ਼ਿਲ੍ਹੇ ਦੇ ਵਾਸੀਆਂ ਨੂੰ 13 ਕਰੋੜ ਰੁਪਏ ਤੋਂ ਵੱਧ ਦਾ ਤੋਹਫਾ ਦਿੱਤਾ ਹੈ।ਇਸ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਲੋਕਾਂ ਦਾ ਇਕ-ਇਕ ਪੈਸਾ ਭਲਾਈ ਕਾਰਜਾਂ ਲਈ ਖਰਚਣ ਪ੍ਰਤੀ ਵਚਨਬੱਧ ਹੈ ਅਤੇ ਅਮਰਗੜ੍ਹ ਅਤੇ ਅਹਿਮਦਗੜ੍ਹ ਸਬ-ਡਵੀਜ਼ਨਾਂ ਨੂੰ ਅੱਜ ਦਿੱਤਾ ਗਿਆ ਤੋਹਫਾ ਵੀ ਇਸੇ ਪ੍ਰਤੀਬੱਧਤਾ ਦਾ ਹਿੱਸਾ ਹੈ। ਉਨ੍ਹਾਂ ਕਿਹਾ ਕਿ ਅਮਰਗੜ੍ਹ ਵਿਖੇ ਤਹਿਸੀਲ ਕੰਪਲੈਕਸ ਦੇ ਨਿਰਮਾਣ ’ਤੇ 6 ਕਰੋੜ 36 ਲੱਖ ਖਰਚ ਕੀਤੇ ਗਏ ਹਨ ਜਦਕਿ ਅਹਿਮਦਗੜ੍ਹ ਵਿਖੇ ਤਹਿਸੀਲ ਕੰਪਲੈਕਸ ਦੀ ਇਮਾਰਤ ਦੀ ਉਸਾਰੀ ’ਤੇ 6 ਕਰੋੜ 86 ਲੱਖ ਰੁਪਏ ਦੀ ਲਾਗਤ ਆਈ ਹੈ।ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਮਰਗੜ੍ਹ ਤਹਿਸੀਲ ਕੰਪਲੈਕਸ 27 ਹਜ਼ਾਰ ਸੁਕੈਅਰ ਫੁੱਟ ਰਕਬੇ ਵਿੱਚ ਬਣਿਆ ਹੈ ਅਤੇ ਇਸ ਕੰਪਲੈਕਸ ਵਿੱਚ ਐਸ.ਡੀ.ਐਮ. ਦਫ਼ਤਰ, ਕੋਰਟ ਰੂਮ, ਵੱਡਾ ਹਾਲ, 26 ਕੈਬਿਨ ਅਤੇ ਹੋਰ ਦਫ਼ਤਰ ਸਥਾਪਤ ਕੀਤੇ ਗਏ ਹਨ...
ਨਹਿਰੂ ਸਟੇਡੀਅਮ ਸਬੰਧੀ ਗਲਤ ਖਬਰਾਂ ਦਾ ਜਿਲ੍ਹਾ ਖੇਡ ਅਫਸਰ ਨੇ ਕੀਤਾ ਖੰਡਨ

ਨਹਿਰੂ ਸਟੇਡੀਅਮ ਸਬੰਧੀ ਗਲਤ ਖਬਰਾਂ ਦਾ ਜਿਲ੍ਹਾ ਖੇਡ ਅਫਸਰ ਨੇ ਕੀਤਾ ਖੰਡਨ

Local
ਫਰੀਦਕੋਟ 18 ਜੁਲਾਈ (  ) ਪਿਛਲੇ ਦਿਨੀਂ ਸ਼ੋਸ਼ਲ ਮੀਡੀਆ ਦੇ ਇੱਕ ਹਿੱਸੇ ਵਿੱਚ ਨਹਿਰੂ ਸਟੇਡੀਅਮ ਫਰੀਦਕੋਟ ਅਤੇ ਜ਼ਿਲ੍ਹਾ ਖੇਡ ਵਿਭਾਗ ਦੀ ਕਾਰਗੁਜ਼ਾਰੀ ਸਬੰਧੀ ਜੋ ਟਿੱਪਣੀਆਂ ਕੀਤੀਆਂ ਗਈਆਂ ਹਨ, ਉਹ ਨਿਰਾਧਾਰ, ਗਲਤ ਜਾਣਕਾਰੀ ਤੇ ਅਧੂਰੇ ਤੱਥਾਂ ’ਤੇ ਆਧਾਰਿਤ ਹਨ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਜਿਲ੍ਹਾ ਖੇਡ ਅਫਸਰ ਸ. ਬਲਜਿੰਦਰ ਸਿੰਘ ਨੇ ਪ੍ਰੈਸ ਕਾਨਫਰੰਸ ਮੌਕੇ ਪੱਤਰਕਾਰਾਂ ਨੂੰ ਦਿੱਤੀ ਜਾਣਕਾਰੀ ਦੌਰਾਨ ਦਿੱਤਾ। ਇਸ ਮੌਕੇ ਉਨ੍ਹਾਂ ਦੱਸਿਆ ਕਿ ਨਹਿਰੂ ਸਟੇਡੀਅਮ ਦੀ ਬਿਲਡਿੰਗ ਅਤੇ ਗਰਾਊਂਡ ਬਿਲਕੁਲ ਪੁਰਾਣੇ ਹੋਣ ਕਾਰਨ ਸੜਕ ਤੋਂ ਨੀਵੇਂ ਹਨ ਜਿਸ ਕਾਰਨ ਬਰਸਾਤੀ ਮੌਸਮ ਵਿੱਚ ਪਾਣੀ ਭਰ ਜਾਣ ਕਾਰਨ ਘਾਹ ਕੱਟਣ ਵਿੱਚ ਸਮੱਸਿਆ ਪੇਸ਼ ਆਉਂਦੀ ਹੈ। ਉਨ੍ਹਾਂ ਸਪੱਸ਼ਟ ਕਰਦਿਆਂ ਦੱਸਿਆ ਕਿ ਜ਼ਿਲ੍ਹਾ ਫਰੀਦਕੋਟ ਵਿੱਚ ਮੌਜੂਦਾ ਸਮੇਂ 20 ਤੋਂ ਵੱਧ ਖੇਡਾਂ ਦੇ ਕੋਚਿੰਗ ਸੈਂਟਰ ਚੱਲ ਰਹੇ ਹਨ, ਅਤੇ ਇਨ੍ਹਾਂ ਗਰਾਊਂਡਾਂ ਦੀ ਸਾਫ-ਸਫਾਈ ਅਤੇ ਸੰਭਾਲ ਲਈ ਸਿਰਫ 3 ਗਰਾਊਂਡਮੈਨ ਤੈਨਾਤ ਹਨ।  ਉਨ੍ਹਾਂ ਕਿਹਾ ਕਿ ਗਰਾਊਂਡਮੈਨਾਂ ਦੀ ਕਮੀ ਕਾਰਨ ਸਫਾਈ ਕਰ...
ਨਗਰ ਨਿਗਮ ਦੀ ਟੀਮ ਨੇ ਖਾਣ ਪੀਣ ਵਾਲੀਆਂ ਰੇਹੜੀਆਂ ਦੀ ਚੈਕਿੰਗ ਕੀਤੀ-5 ਚਲਾਨ ਕੱਟੇ

ਨਗਰ ਨਿਗਮ ਦੀ ਟੀਮ ਨੇ ਖਾਣ ਪੀਣ ਵਾਲੀਆਂ ਰੇਹੜੀਆਂ ਦੀ ਚੈਕਿੰਗ ਕੀਤੀ-5 ਚਲਾਨ ਕੱਟੇ

Local
ਬਟਾਲਾ,18 ਜੁਲਾਈ  (    ) ਨਗਰ ਨਿਗਮ ਬਟਾਲਾ ਦੇ ਕਮਿਸ਼ਨਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਨਗਰ ਨਿਗਮ ਵੱਲੋਂ ਗਠਿਤ ਕੀਤੀ ਗਈ ਟੀਮ ਵੱਲੋਂ ਸਮਾਧ ਰੋਡ, ਆਰ ਆਰ ਬਾਵਾ ਕਾਲਜ ਨੇੜੇ ਅਤੇ ਪਹਾੜੀ ਗੇਟ ਤੇ ਖਾਣ ਪੀਣ ਵਾਲੀਆਂ ਰੇਹੜੀਆਂ ਦੀ ਚੈਕਿੰਗ ਕੀਤੀ ਗਈ। ਚੈਕਿੰਗ ਦੌਰਾਨ ਜਿਨ੍ਹਾਂ ਰੇਹੜੀਆਂ ਵਾਲਿਆਂ ਦੇ ਸਿਰ ਤੇ ਟੋਪੀ ਨਹੀ ਪਾਈ ਗਈ ਅਤੇ ਨਾ ਹੀ ਹੱਥਾਂ ਵਿਚ ਦਸਤਾਨੇ ਪਾਏ ਹੋਏ ਸੀ ਉਨ੍ਹਾਂ ਰੇਹੜੀਆਂ ਵਾਲਿਆਂ ਦੇ 5 ਚਲਾਨ ਕੀਤੇ ਗਏ ਇਸ ਮੌਕੇ ਸ੍ਰੀਮਤੀ ਪ੍ਰਭਜੋਤ ਕੌਰ ਆਈ ਈ ਸੀ ਐਕਸਪੈਕਟ ਵੱਲੋਂ ਰੇਹੜੀਆਂ ਵਾਲਿਆਂ ਨੂੰ, ਹੋਟਲਾਂ , ਢਾਬੇ ਅਤੇ ਰੈਸਟੋਰੈਂਟ ਆਦਿ ਅਪੀਲ ਕੀਤੀ ਗਈ ਕਿ ਇਹ ਆਪਣੇ ਕਰਮਚਾਰੀਆਂ ਦੇ ਮੈਡੀਕਲ ਕਰਵਾਉਣੇ ਯਕੀਨੀ ਬਣਾਉਣ ਤਾਂ ਜੋ ਉਨ੍ਹਾਂ ਨੂੰ ਕੋਈ ਚਮੜੀ ਰੋਗ ਨਾ ਹੋਵੇ ਇਸਦੇ ਨਾਲ ਹੀ ਕੰਮ ਕਰ ਰਹੇ ਕਰਮਚਾਰੀਆਂ ਦੇ ਸਿਰ ਢੱਕੇ ਹੋਣ ਤਾਂ ਜੋ ਖਾਣ-ਪੀਣ ਵਾਲੀਆਂ ਵਸਤਾਂ ਵਿੱਚ ਵਾਲ ਨਾ ਪੈਣ ਅਤੇ ਹੱਥਾਂ ਵਿਚ ਦਸਤਾਨੇ ਪਾਉਣੇ ਜ਼ਰੂਰੀ ਹਨ ।ਇਸਦੇ ਨਾਲ ਨਾਲ ਰਸੋਈ ਦੀ ਸਾਫ ਸਫਾਈ ਅਤੇ ਆਲੇ ਦੁਆਲੇ ਦੀ ਸਾਫ ਸਫਾਈ ...