ਪੰਜਾਬ ਵਿੱਚੋਂ ਨਸ਼ਿਆਂ ਦਾ ਹੋਵੇਗਾ ਮੁਕੰਮਲ ਖਾਤਮਾ; ਨਸ਼ਾ ਤਸਕਰਾਂ ਵਿਰੁੱਧ ਸਖਤ ਕਾਰਵਾਈ ਜਾਰੀ: ਮੰਤਰੀ ਗੁਰਮੀਤ ਸਿੰਘ ਖੁੱਡੀਆਂ
ਸ੍ਰੀ ਮੁਕਤਸਰ ਸਾਹਿਬ, 18 ਜੁਲਾਈ:
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਪੰਜਾਬ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਦਾ ਸੱਦਾ ਦਿੰਦੇ ਹੋਏ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਕੈਬਨਿਟ ਮੰਤਰੀ ਪੰਜਾਬ ਸ੍ਰੀ ਗੁਰਮੀਤ ਸਿੰਘ ਖੁੱਡੀਆਂ ਨੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਹਲਕਾ ਲੰਬੀ ਦੇ ਪਿੰਡ ਖੁੱਡੀਆਂ ਗੁਲਾਬ ਸਿੰਘ, ਖੁੱਡੀਆਂ ਮਹਾ ਸਿੰਘ ਅਤੇ ਥਰਾਜਵਾਲਾ ਵਿੱਚ ਨਸ਼ਾ ਮੁਕਤੀ ਯਾਤਰਾ ਦੌਰਾਨ ਜਾਗਰੂਕਤਾ ਪ੍ਰੋਗਰਾਮਾਂ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਬੋਲਦਿਆਂ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਅਧੀਨ ਵਿੱਢੀ ਗਈ ਲੜਾਈ ਤਹਿਤ ਸੂਬੇ ਵਿੱਚੋਂ ਨਸ਼ਿਆਂ ਨੂੰ ਹਰ ਹੀਲੇ ਖਤਮ ਕੀਤਾ ਜਾਵੇਗਾ ਅਤੇ ਇਸੇ ਅਹਿਦ ਤਹਿਤ ਨਸ਼ਾ ਤਸਕਰਾਂ ਵਿਰੁੱਧ ਸਖਤ ਕਾਰਵਾਈ ਲਗਾਤਾਰ ਜਾਰੀ ਹੈ।
ਇਸ ਮੌਕੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਪਿੰਡ ਥਰਾਜਵਾਲਾ ਵਿਖੇ ਸਾਫ ਪੀਣਯੋਗ ਪਾਣੀ ਦੀ ਸੁਖਾਲੀ ਉਪਲਬਧਤਾ ਲਈ...








