ਛੋਟੇ ਕਾਰੋਬਾਰਾਂ ਲਈ ਵੱਡੀ ਰਾਹਤ: ਤਰੁਨਪ੍ਰੀਤ ਸਿੰਘ ਸੌਂਦ
ਚੰਡੀਗੜ੍ਹ, 11 ਜੁਲਾਈ: ਪੰਜਾਬ ਵਿੱਚ ਕਾਰੋਬਾਰ ਕਰਨ ਵਿੱਚ ਆਸਾਨੀ ਨੂੰ ਉਤਸ਼ਾਹਿਤ ਕਰਨ ਅਤੇ ਛੋਟੇ ਕਾਰੋਬਾਰਾਂ 'ਤੇ ਨਿਯਮਾਂ ਸਬੰਧੀ ਪਾਲਣਾ ਦੇ ਬੋਝ ਨੂੰ ਘਟਾਉਣ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ, ਪੰਜਾਬ ਦੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਪੰਜਾਬ ਵਿਧਾਨ ਸਭਾ ਵਿੱਚ ਪੰਜਾਬ ਦੁਕਾਨਾਂ ਅਤੇ ਵਪਾਰਕ ਅਦਾਰੇ ਐਕਟ, 1958 ਅਤੇ ਪੰਜਾਬ ਲੇਬਰ ਵੈਲਫੇਅਰ ਫੰਡ ਐਕਟ, 1965 ਵਿੱਚ ਕਈ ਪ੍ਰਗਤੀਸ਼ੀਲ ਸੋਧਾਂ ਦਾ ਐਲਾਨ ਕੀਤਾ ਹੈ।
ਇਨ੍ਹਾਂ ਸੋਧਾਂ (ਪੰਜਾਬ ਲੇਬਰ ਵੈਲਫੇਅਰ ਫੰਡ ਬਿੱਲ, 2025 ਅਤੇ ਪੰਜਾਬ ਦੁਕਾਨਾਂ ਅਤੇ ਵਪਾਰਕ ਅਦਾਰੇ ਬਿੱਲ 2025) ਦਾ ਉਦੇਸ਼ ਕਾਰੋਬਾਰੀ ਸਹੂਲਤਾਂ ਅਤੇ ਕਰਮਚਾਰੀਆਂ ਦੀ ਭਲਾਈ ਦਰਮਿਆਨ ਸੰਤੁਲਨ ਬਣਾਉਣਾ ਹੈ।
ਮੁੱਖ ਨੁਕਤੇ ਇਸ ਪ੍ਰਕਾਰ ਹਨ:
1. ਛੋਟੇ ਕਾਰੋਬਾਰਾਂ 'ਤੇ ਨਿਯਮਾਂ ਦੀ ਪਾਲਣਾ ਦੇ ਬੋਝ ਨੂੰ ਘਟਾਉਣਾ ਅਤੇ ਕਾਰੋਬਾਰ ਕਰਨ ਵਿੱਚ ਆਸਾਨੀ ਪ੍ਰਦਾਨ ਕਰਨਾ। ਇਸ ਤਹਿਤ 20 ਕਰਮਚਾਰੀਆਂ ਤੱਕ ਰੁਜ਼ਗਾਰ ਦੇਣ ਵਾਲੇ ਸਾਰੇ ਅਦਾਰਿਆਂ ਨੂੰ ਐਕਟ ਦੇ ਸਾਰੇ ਉਪਬੰਧਾਂ ਤੋਂ ਛੋਟ ਦਿੱਤੀ ਜਾਵੇਗੀ। ਹਾਲਾਂਕਿ, ਅਜਿਹੇ ਸਾਰੇ ਅਦਾਰਿਆਂ ਨੂੰ ਐਕਟ ਦੇ ਲਾਗੂ ਹੋਣ ਜ...








