Thursday, May 21Malwa News
Shadow

Tag: breaking news

30000 ਰੁਪਏ ਰਿਸ਼ਵਤ ਲੈਂਦਾ ਹੌਲਦਾਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

30000 ਰੁਪਏ ਰਿਸ਼ਵਤ ਲੈਂਦਾ ਹੌਲਦਾਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

Hot News
ਚੰਡੀਗੜ੍ਹ, 30 ਜੂਨ : ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਆਪਣੀ ਮੁਹਿੰਮ ਨੂੰ ਜਾਰੀ ਰੱਖਦਿਆਂ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਜ਼ਿਲ੍ਹਾ ਪਟਿਆਲਾ ਦੀ ਪੁਲਿਸ ਚੌਕੀ ਪਾਤੜਾਂ ਵਿਖੇ ਤਾਇਨਾਤ ਹੌਲਦਾਰ ਮਨਦੀਪ ਸਿੰਘ ਨੂੰ 30,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।ਇਸ ਬਾਰੇ ਜਾਣਕਾਰੀ ਦਿੰਦਿਆ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਇਸ ਮੁਲਜ਼ਮ ਪੁਲਿਸ ਕਰਮਚਾਰੀ ਨੂੰ ਜ਼ਿਲ੍ਹਾ ਸੰਗਰੂਰ ਦੀ ਤਹਿਸੀਲ ਮੂਨਕ ਦੇ ਪਿੰਡ ਝਲੂਰ ਦੇ ਰਹਿਣ ਵਾਲੇ ਇੱਕ ਵਿਅਕਤੀ ਵੱਲੋਂ ਦਰਜ ਕਰਵਾਈ ਸ਼ਿਕਾਇਤ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਗਿਆ ਹੈ।ਉਨ੍ਹਾਂ ਅੱਗੇ ਕਿਹਾ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਪੁਲਿਸ ਕਰਮਚਾਰੀ ਨੇ ਉਸ ਤੋਂ 30,000 ਰੁਪਏ ਦੀ ਰਿਸ਼ਵਤ ਮੰਗੀ ਹੈ ਅਤੇ ਰਿਸ਼ਵਤ ਨਾ ਦੇਣ ਦੀ ਸੂਰਤ ਵਿੱਚ ਉਸ ‘ਤੇ ਅਸਲਾ ਕਾਨੂੰਨ ਤਹਿਤ ਝੂਠੀ ਐਫਆਈਆਰ ਦਰਜ ਕਰਨ ਦੀ ਧਮਕੀ ਦਿੱਤੀ ਹੈ। ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਦੀ ਪੜਤਾਲ ਤੋਂ ਬਾਅਦ ਪਟਿਆਲਾ ਰੇਂਜ ਦੀ ਵਿਜੀਲੈਂਸ ਬਿਊਰੋ ਟੀਮ ਨੇ ਜਾਲ ਵਿਛਾਇਆ ਅਤੇ ਦੋ ਸਰਕਾਰੀ...
ਪੰਜਾਬ ਪੁਲਿਸ ਨੂੰ ਨਸ਼ਿਆਂ ਵਿਰੁੱਧ ਮੁਹਿੰਮ ‘ਚ ਵੱਡੀ ਸਫਲਤਾ, ਅੰਮ੍ਰਿਤਸਰ ਵਿੱਚ 60 ਕਿਲੋ ਹੈਰੋਇਨ ਬਰਾਮਦ, 9 ਮੁਲਜ਼ਮ ਗ੍ਰਿਫ਼ਤਾਰ

ਪੰਜਾਬ ਪੁਲਿਸ ਨੂੰ ਨਸ਼ਿਆਂ ਵਿਰੁੱਧ ਮੁਹਿੰਮ ‘ਚ ਵੱਡੀ ਸਫਲਤਾ, ਅੰਮ੍ਰਿਤਸਰ ਵਿੱਚ 60 ਕਿਲੋ ਹੈਰੋਇਨ ਬਰਾਮਦ, 9 ਮੁਲਜ਼ਮ ਗ੍ਰਿਫ਼ਤਾਰ

Breaking News
ਅੰਮ੍ਰਿਤਸਰ, 30 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਵਿੱਢੀ ਗਈ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦੌਰਾਨ ਨਸ਼ਿਆਂ ਦੀ ਤਸਕਰੀ ਖਿਲਾਫ਼ ਵੱਡੀ ਕਾਰਵਾਈ ਤਹਿਤ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸੀਮਾ ਸੁਰੱਖਿਆ ਬਲ (ਬੀਐਸਐਫ) ਅਤੇ ਰਾਜਸਥਾਨ ਪੁਲਿਸ ਦੇ ਸਹਿਯੋਗ ਨਾਲ ਪਾਕਿਸਤਾਨ-ਅਧਾਰਤ ਤਸਕਰ ਤਨਵੀਰ ਸ਼ਾਹ ਅਤੇ ਕੈਨੇਡਾ-ਅਧਾਰਤ ਹੈਂਡਲਰ ਜੋਬਨ ਕਲੇਰ ਦੁਆਰਾ ਚਲਾਏ ਜਾ ਰਹੇ ਇੱਕ ਵੱਡੇ ਅੰਤਰਰਾਸ਼ਟਰੀ ਡਰੱਗ ਕਾਰਟਿਲ ਦਾ ਪਰਦਾਫਾਸ਼ ਕਰਦਿਆਂ ਰਾਜਸਥਾਨ ਦੇ ਬਾੜਮੇਰ ਵਿੱਚ ਅੰਤਰਰਾਸ਼ਟਰੀ ਸਰਹੱਦ ਦੇ ਨੇੜਿਓਂ 60.302 ਕਿਲੋ ਹੈਰੋਇਨ ਦੀ ਵੱਡੀ ਖੇਪ ਬਰਾਮਦ ਕੀਤੀ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ), ਪੰਜਾਬ ਗੌਰਵ ਯਾਦਵ ਨੇ ਦਿੱਤੀ। ਇਸ ਕਾਰਵਾਈ ਵਿੱਚ ਪੰਜਾਬ, ਹਰਿਆਣਾ, ਰਾਜਸਥਾਨ ਅਤੇ ਜੰਮੂ-ਕਸ਼ਮੀਰ ਤੋਂ ਤਸਕਰਾਂ ਅਤੇ ਹਵਾਲਾ ਆਪਰੇਟਰਾਂ ਸਮੇਤ ਘੱਟੋ-ਘੱਟ ਨੌਂ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।ਫੜੇ ਗਏ ਵਿਅਕਤੀਆਂ ਦੀ ਪਛਾਣ ਪਿੰਡ ਰਾਮਪੁਰਾ, ਅੰਮ੍ਰਿਤਸਰ ਦੇ ਗਗਨਦੀਪ ਸਿੰਘ ਉਰਫ਼ ਗਗਨ (23), ਪਿੰਡ ਖੁਰਮਣੀਆਂ, ਅੰਮ੍ਰਿਤਸਰ ਦੇ ਜਸ਼ਨਪ੍ਰੀਤ ਸਿ...
ਪੰਜਾਬ ਸਰਕਾਰ ਨੇ ਰੈਜ਼ੀਡੈਂਟ ਡਾਕਟਰਾਂ ਦੀਆਂ ਮੰਗਾਂ ਕੀਤੀਆਂ ਪ੍ਰਵਾਨ

ਪੰਜਾਬ ਸਰਕਾਰ ਨੇ ਰੈਜ਼ੀਡੈਂਟ ਡਾਕਟਰਾਂ ਦੀਆਂ ਮੰਗਾਂ ਕੀਤੀਆਂ ਪ੍ਰਵਾਨ

Hot News
ਚੰਡੀਗੜ੍ਹ, 30 ਜੂਨ : ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਅਤੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਅਤੇ ਫੋਰਮ ਆਫ਼ ਰੈਜ਼ੀਡੈਂਟ ਡਾਕਟਰਜ਼ ਆਫ਼ ਪੰਜਾਬ ਦੇ ਨੁਮਾਇੰਦਿਆਂ ਅੱਜ ਲਗਭਗ ਦੋ ਘੰਟੇ ਲੰਬੀ ਚੱਲੀ ਮੀਟਿੰਗ ਸਫਲਤਾਪੂਰਵਕ ਸਮਾਪਤ ਹੋਈ। ਮੀਟਿੰਗ ਜਿਸ ਵਿੱਚ ਵਧੀਕ ਮੁੱਖ ਸਕੱਤਰ ਵਿੱਤ ਅਲੋਕ ਸ਼ੇਖਰ, ਪ੍ਰਮੁੱਖ ਸਕੱਤਰ ਸਿਹਤ ਅਤੇ ਪਰਿਵਾਰ ਭਲਾਈ ਕੁਮਾਰ ਰਾਹੁਲ, ਸਕੱਤਰ ਖਰਚਾ ਵੀ.ਐਨ. ਜ਼ਾਦੇ, ਅਤੇ ਡਾਇਰੈਕਟਰ ਮੈਡੀਕਲ ਸਿੱਖਿਆ ਅਤੇ ਖੋਜ ਡਾ. ਅਵਨੀਸ਼ ਕੁਮਾਰ ਵੀ ਸ਼ਾਮਲ ਸਨ, ਦੌਰਾਨ ਰੈਜ਼ੀਡੈਂਟ ਡਾਕਟਰਾਂ ਦੁਆਰਾ ਉਠਾਈਆਂ ਗਈਆਂ ਮੰਗਾਂ ਨੂੰ ਗੰਭੀਰਤਾ ਨਾਲ ਵਿਚਾਰਿਆ ਗਿਆ। ਇਸ ਵਿਆਪਕ ਮੀਟਿੰਗ ਦੌਰਾਨ ਦੋਵਾਂ ਮੰਤਰੀਆਂ ਨੇ ਪੰਜਾਬ ਦੇ ਰੈਜ਼ੀਡੈਂਟ ਡਾਕਟਰਾਂ ਦੇ ਫੋਰਮ ਦੁਆਰਾ ਰੱਖੀਆਂ ਗਈਆਂ ਮੰਗਾਂ ਨੂੰ ਪ੍ਰਵਾਨ ਕਰਦਿਆਂ ਆਪਣੀ ਸਹਿਮਤੀ ਦਿੱਤੀ। ਇਸ ਸਕਾਰਾਤਮਕ ਨਤੀਜੇ ਤੋਂ ਬਾਅਦ, ਫੋਰਮ ਦੇ ਨੁਮਾਇੰਦਿਆਂ ਨੇ ਆਪਣੀ ਹੜਤਾਲ ਸਮਾਪਤ ਕਰਨ ਦੇ ਆਪਣੇ ਫੈਸਲੇ ਦਾ ਐਲਾਨ ਕੀਤਾ, ਜਿਸ ਨਾਲ ਰਾਜ ਭਰ ਵਿੱਚ ਸਿਹਤ ਸੰਭਾਲ ਸੇਵਾਵਾਂ ਜਾਰੀ ਰਹਿਣਗੀਆਂ।ਇਸ ਮੌਕੇ ਮੰਤਰੀਆਂ ਨੇ ਕਿਹਾ ਕਿ ਮੁ...
ਮੁੱਖ ਮੰਤਰੀ ਨੇ ਅਣਟੈਪਡ ਸੀਵਰੇਜ ਤੇ ਉਦਯੋਗਿਕ ਵੇਸਟ ਜਲ੍ਹ ਡੇ੍ਰਨ ਵਿੱਚ ਪ੍ਰਵਾਹਿਤ ਨਾ ਹੋਣ ਦੇ ਦਿੱਤੇ ਨਿਰਦੇਸ਼

ਮੁੱਖ ਮੰਤਰੀ ਨੇ ਅਣਟੈਪਡ ਸੀਵਰੇਜ ਤੇ ਉਦਯੋਗਿਕ ਵੇਸਟ ਜਲ੍ਹ ਡੇ੍ਰਨ ਵਿੱਚ ਪ੍ਰਵਾਹਿਤ ਨਾ ਹੋਣ ਦੇ ਦਿੱਤੇ ਨਿਰਦੇਸ਼

Haryana
ਚੰਡੀਗਡ੍ਹ, 30 ਜੂਨ : ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਨਿਰਦੇਸ਼ ਦਿੰਦੇ ਹੋਏ ਕਿਹਾ ਕਿ ਸੂਬੇ ਵਿੱਚ ਕਿਤੇ ਵੀ ਅਣਟੈਪਡ ਸੀਵਰੇਜ ਜਾਂ ਉਦਯੋਗਿਕ ਵੇਸਟ ਜਲ੍ਹ ਡੇ੍ਰਨ ਵਿੱਚ ਪ੍ਰਵਾਹਿਤ ਨਾ ਹੋਵੇ, ਇਸ ਦੇ ਲਈ ਸਬੰਧਿਤ ਵਿਭਾਗਾਂ ਵੱਲੋਂ ਅਜਿਹੇ ਸਾਰੀ ਥਾਵਾਂ ਦੀ ਪਹਿਚਾਣ ਕਰ ਪ੍ਰਭਾਵੀ ਉਪਾਅ ਕੀਤੇ ਜਾਣ, ਤਾਂ ਜੋ ਗੰਦੇ ਪਾਣੀ ਨੁੰ ਡੇ੍ਰਨਾਂ ਵਿੱਚ ਡਿੱਗਣ ਤੋਂ ਪੂਰੀ ਤਰ੍ਹਾ ਰੋਕਿਆ ਜਾ ਸਕੇ। ਸ਼ੁਰੂਆਤੀ ਪੜਾਅ ਵਿੱਚ ਅੰਬਾਲਾ, ਕੁਰੂਕਸ਼ੇਤਰ ਅਤੇ ਯਮੁਨਾਨਗਰ ਜਿਲ੍ਹਿਆਂ ਵਿੱਚ ਇਸ ਦਿਸ਼ਾ ਵਿੱਚ ਕਾਰਵਾਈ ਯਕੀਨੀ ਕਰਦੇ ਹੋਏ ਅਗਲੇ ਤਿੰਨ ਮਹੀਨੇ ਦੇ ਅੰਦਰ ਇੰਨ੍ਹਾ ਜਿਲ੍ਹਿਆਂ ਵਿੱਚ ਵਰਨਣਯੋਗ ਸੁਧਾਰ ਕੀਤਾ ਜਾਵੇ। ਮੁੱਖ ਮੰਤਰੀ ਅੱਜ ਇੱਥੇ ਬਜਟ ਐਲਾਨਾਂ ਦੀ ਪ੍ਰਗਤੀ ਦੇ ਬਾਰੇ ਵਿੱਚ ਬੁਲਾਈ ਗਈ ਇੱਕ ਸਮੀਖਿਆ ਮੀਟਿੰਗ ਦੀ ਅਗਵਾਈ ਕਰ ਰਹੇ ਸਨ। ਉਨ੍ਹਾਂ ਨੇ ਸਬੰਧਿਤ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦੇ ਹੋਏ ਕਿਹਾ ਕਿ ਬਜਟ ਐਲਾਨਾਂ ਵਿੱਚ ਕੀਤੇ ਗਏ ਸਾਰੇ ਵਾਅਦਿਆਂ ਨੂੰ ਸਮੇਂ 'ਤੇ ਪੂਰਾ ਕੀਤਾ ਜਾਵੇ ਤਾਂ ਜੋ ਸੂਬਾਵਾਸੀਆਂ ਨੂੰ ਜਲਦੀ ਤੋਂ ਜਲਦੀ ਇੰਨ੍ਹਾਂ ਦਾ ਲਾਭ ਮਿਲ ਸਕੇ। ੳਰਨਣਯੋਗ ਹੈਕਿ ਸ੍ਰੀ ਨਾਇਬ ਸਿੰਘ...
 ਸਪੀਕਰ ਸੰਧਵਾ ਨੇ ਮਿਸ਼ਨ 1313 ਵਿਸ਼ਾਲ ਖੂਨਦਾਨ ਕੈਂਪ ਵਿਚ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ

 ਸਪੀਕਰ ਸੰਧਵਾ ਨੇ ਮਿਸ਼ਨ 1313 ਵਿਸ਼ਾਲ ਖੂਨਦਾਨ ਕੈਂਪ ਵਿਚ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ

Hot News
ਕੋਟਕਪੂਰਾ, 29 ਜੂਨ : ਇਲਾਕੇ ਦੀ ਪ੍ਰਸਿੱਧ ਖੂਨਦਾਨੀ ਸੰਸਥਾ ਪੀ.ਬੀ.ਜੀ. ਵੈੱਲਫੇਅਰ ਕਲੱਬ ਦੇ ਗਠਨ ਦੇ 16 ਸਾਲ ਪੂਰੇ ਹੋਣ ’ਤੇ ਸੰਸਥਾ ਵੱਲੋਂ ਮਿਸ਼ਨ 1313 ਤਹਿਤ ਵਿਸ਼ਾਲ ਖੂਨਦਾਨ ਕੈਂਪ ਦਾ ਆਯੋਜਨ ਕੀਤਾ ਗਿਆ । ਇਸ ਕੈਂਪ ਵਿਚ ਸ. ਕੁਲਤਾਰ ਸਿੰਘ ਸੰਧਵਾਂ ਸਪੀਕਰ ਪੰਜਾਬ ਵਿਧਾਨ ਸਭਾ ਨੇ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਆਪਣੇ ਸੰਬੋਧਨ ਵਿੱਚ ਸਪੀਕਰ ਸ. ਕੁਲਤਾਰ ਸਿੰਘ ਸੰਧਵਾ ਨੇ ਕਿਹਾ ਕਿ ਖੂਨਦਾਨ ਉੱਤਮ ਦਾਨ ਹੈ ਤੇ ਖੂਨਦਾਨ ਕਰਕੇ ਕਈ ਕੀਮਤੀ ਜਾਨਾਂ ਨੂੰ ਬਚਾਇਆ ਜਾ ਸਕਦਾ ਹੈ ।ਉਨ੍ਹਾਂ ਕਿਹਾ ਕਿ ਲੋੜਵੰਦਾਂ ਦੀ ਮੱਦਦ ਲਈ ਸਾਨੂੰ ਸਾਰਿਆਂ ਨੂੰ ਖੂਨਦਾਨ ਕਰਨਾ ਚਾਹੀਦਾ ਹੈ । ਉਨ੍ਹਾਂ ਕਿਹਾ ਕਿ ਕੁਝ ਲੋਕਾਂ ਨੂੰ ਇਹ ਗਲਤਫਹਿਮੀ ਹੁੰਦੀ ਹੈ ਕਿ ਖੂਨਦਾਨ ਕਰਕੇ ਵਿਅਕਤੀ ਕਮਜੋਰ ਜਾਂ ਬਿਮਾਰ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਇਹ ਬਿਲਕੁਲ ਗਲਤ ਅਤੇ ਬੇ-ਬਨਿਆਦ ਧਾਰਨਾ ਹੈ। ਉਨ੍ਹਾਂ ਕਿਹਾ ਕਿ ਇੱਕ ਸਿਹਤਮੰਦ ਵਿਅਕਤੀ ਹਰ 3 ਮਹੀਨੇ ਬਾਅਦ ਖੂਨਦਾਨ ਕਰ ਸਕਦਾ ਹੈ ਅਤੇ ਖੂਨਦਾਨ ਕਰਨ ਉਪਰੰਤ 48 ਘੰਟੇ ਬਾਅਦ ਹੀ ਖੂਨ ਦੇ ਸਰੀਰ ਵਿਚ ਨਵੇਂ ਸੈਲ ਬਣਨੇ ਸ਼ੁਰੂ ਹੋ ਜਾਂਦੇ ਹਨ। ਉਨ੍ਹਾਂ ਕਿਹਾ ਕਿ ਖੂਨਦਾਨ ਜਿਥ...
ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੇ ”ਮਨ ਕੀ ਬਾਤ ਪ੍ਰੋਗਰਾਮ” ਨੂੰ ਗੁਰੂਗ੍ਰਾਮ ਵਿੱਚ ਸੁਣਿਆ ਗਿਆ

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੇ ”ਮਨ ਕੀ ਬਾਤ ਪ੍ਰੋਗਰਾਮ” ਨੂੰ ਗੁਰੂਗ੍ਰਾਮ ਵਿੱਚ ਸੁਣਿਆ ਗਿਆ

Haryana
ਚੰਡੀਗੜ੍ਹ, 29 ਜੂਨ : ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਵੱਲੋਂ ਪੇਸ਼ ਮਹੀਨਾ ਰੇਡਿਓ ਪ੍ਰੋਗਰਾਮ ''ਮਨ ਕੀ ਬਾਤ'' ਦਾ ਅੱਜ ਗੁਰੂਗ੍ਰਾਮ ਵਿੱਚ ਸਮੂਹਿਕ ਸੁਨਣ ਦਾ ਪ੍ਰਬੰਧ ਕੀਤਾ ਗਿਆ। ਇਸ ਵਿਸ਼ੇਸ਼ ਮੌਕੇ 'ਤੇ ਭਾਰਤੀ ਜਨਤਾ ਪਾਰਟੀ ਦੇ ਕੌਮੀ ਪ੍ਰਧਾਨ ਸ੍ਰੀ ਜਗਤ ਪ੍ਰਕਾਸ਼ ਨੱਡਾ, ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਅਤੇ ਭਾਜਪਾ ਹਰਿਆਣਾ ਸੂਬਾ ਪ੍ਰਧਾਨ ਸ੍ਰੀ ਮੋਹਨਲਾਲ ਕੌਸ਼ਿਕ, ਉਦਯੋਗ ਅਤੇ ਵਪਾਰ, ਵਾਤਾਵਰਣ ਮੰਤਰੀ ਰਾਓ ਨਰਬੀਰ ਸਿੰਘ ਮੌਜੂਦ ਰਹੇ। ਪ੍ਰੋਗਰਾਮ ਦੌਰਾਨ ਸੀਨੀਅਰ ਨੇਤਾਵਾਂ ਨੇ ਬਾਦਸ਼ਾਹਪੁਰ ਵਿਧਾਨਸਭਾ ਦੇ ਬੂਥ ਗਿਣਤੀ 4 ਵਿੱਚ ਸਥਿਤ ਜੀਐਨਐਚ ਕੰਨਵੇਸ਼ਨ ਸੈਂਟਰ ਵਿੱਚ ਸਥਾਨਕ ਨਾਗਰਿਕਾਂ ਅਤੇ ਪਾਰਟੀ ਕਾਰਜਕਰਤਾਵਾਂ ਦੇ ਨਾਲ ਮਿਲ ਕੇ ਪ੍ਰਧਾਨ ਮੰਤਰੀ ਦੇ ਵਿਚਾਰਾਂ ਨੂੰ ਸੁਣਿਆ ਅਤੇ ਉਸ 'ਤੇ ਸੰਵਾਦ ਕੀਤਾ। ਪ੍ਰੋਗਰਾਮ ਦੇ ਬਾਅਦ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਮੀਡੀਆ ਪਰਸਨਸ ਨੂੰ ਸੰਬੋਧਿਤ ਕਰਦੇ ਹੋਏ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਮਨ ਕੀ ਬਾਤ ਪ੍ਰੋਗਰਾਮ ਵਿੱਚ ਆਪਣੀ ਖੁਦ ਦੀ ਮਿਹਨਤ ਨਾਲ ਦੇਸ਼ਹਿੱਤ ਵਿੱਚ ਯੋਗਦਾਨ ਦੇਣ ਵਾਲੇ ਨਾਗਰਿਕਾਂ ਦੇ ਤਜਰਬਿਆਂ ਨੂੰ ਸਾ...
ਪੰਜਾਬ ਦੇ ਵਸਨੀਕਾਂ ਲਈ ਵੱਡਾ ਤੋਹਫ਼ਾ; ਧੂਰੀ ਰੇਲਵੇ ਓਵਰਬ੍ਰਿਜ ਦਾ ਕੰਮ ਜਲਦੀ ਸ਼ੁਰੂ ਹੋਵੇਗਾ: ਮੁੱਖ ਮੰਤਰੀ

ਪੰਜਾਬ ਦੇ ਵਸਨੀਕਾਂ ਲਈ ਵੱਡਾ ਤੋਹਫ਼ਾ; ਧੂਰੀ ਰੇਲਵੇ ਓਵਰਬ੍ਰਿਜ ਦਾ ਕੰਮ ਜਲਦੀ ਸ਼ੁਰੂ ਹੋਵੇਗਾ: ਮੁੱਖ ਮੰਤਰੀ

Breaking News
ਚੰਡੀਗੜ੍ਹ, 29 ਜੂਨ: ਪੰਜਾਬ ਦੇ ਲੋਕਾਂ ਖਾਸ ਕਰਕੇ ਧੂਰੀ ਦੇ ਵਸਨੀਕਾਂ ਲਈ ਵੱਡਾ ਤੋਹਫ਼ਾ ਦਿੰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਤਵਾਰ ਨੂੰ ਐਲਾਨ ਕੀਤਾ ਕਿ ਧੂਰੀ ਵਿਖੇ ਦੋ ਮਾਰਗੀ ਰੇਲਵੇ ਓਵਰਬ੍ਰਿਜ (ਆਰ.ਓ.ਬੀ.) ਦਾ ਨਿਰਮਾਣ ਕੰਮ ਜਲਦੀ ਹੀ ਸ਼ੁਰੂ ਹੋ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੇ ਲਗਾਤਾਰ ਯਤਨਾਂ ਤੋਂ ਬਾਅਦ ਰੇਲਵੇ ਮੰਤਰਾਲੇ ਵੱਲੋਂ ਲੋੜੀਂਦੀ ਪ੍ਰਵਾਨਗੀ ਦੇ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਅਤਿ-ਆਧੁਨਿਕ ਆਰ.ਓ.ਬੀ. ਲੈਵਲ ਕਰਾਸਿੰਗ (ਫਾਟਕ) ਨੰਬਰ 62ਏ 'ਤੇ ਬਣਾਇਆ ਜਾਵੇਗਾ ਅਤੇ ਮਾਲਵਾ ਖੇਤਰ ਦੇ ਲੋਕਾਂ, ਖਾਸ ਕਰ ਕੇ ਧੂਰੀ ਹਿੱਸੇ ਦੇ ਵਸਨੀਕਾਂ ਨੂੰ ਦਰਪੇਸ਼ ਟਰੈਫਿਕ ਸਮੱਸਿਆ ਨੂੰ ਹੱਲ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਏਗਾ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਇਸ ਪ੍ਰਾਜੈਕਟ ਦੀ ਕੁੱਲ ਲਾਗਤ ₹54.76 ਕਰੋੜ ਹੈ, ਜਿਸ ਦਾ ਪੂਰਾ ਖ਼ਰਚਾ ਸੂਬਾ ਸਰਕਾਰ ਵੱਲੋਂ ਕੀਤਾ ਜਾਵੇਗਾ।ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਇਹ ਪ੍ਰਾਜੈਕਟ 18 ਮਹੀਨਿਆਂ ਦੇ ਅੰਦਰ ਪੂਰਾ ਹੋ ਜਾਵੇਗਾ। ਭਗਵੰਤ ਸਿੰਘ ਮਾਨ ਨੇ ਜ਼ਿਕਰ ਕੀਤਾ ਕਿ ਪ੍ਰਾਜੈਕਟ ਲਈ ਮੁੱਢਲਾ ਕੰਮ 2024 ਵਿੱਚ ਸ਼ੁ...
ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸਾਬਕਾ ਮੁੱਖ ਮੰਤਰੀ ਭੁਪੇਂਦਰ ਸਿੰਘ ਹੁਡਾ ਦੀ ਭਾਬੀ ਦੇ ਦੇਹਾਂਤ ‘ਤੇ ਦੁੱਖ ਪ੍ਰਗਟ ਕੀਤਾ

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸਾਬਕਾ ਮੁੱਖ ਮੰਤਰੀ ਭੁਪੇਂਦਰ ਸਿੰਘ ਹੁਡਾ ਦੀ ਭਾਬੀ ਦੇ ਦੇਹਾਂਤ ‘ਤੇ ਦੁੱਖ ਪ੍ਰਗਟ ਕੀਤਾ

Haryana
ਚੰਡੀਗੜ੍ਹ, 29 ਜੂਨ : ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਅੱਜ ਰੋਹਤਕ ਪਹੁੰਚ ਕੇ ਸੂਬੇ ਦੇ ਸਾਬਕਾ ਮੁੱਖ ਮੰਤਰੀ ਸ੍ਰੀ ਭੁਪੇਂਦਰ ਸਿੰਘ ਹੁਡਾ ਦੀ ਭਾਬੀ ਸ੍ਰੀਮਤੀ ਰਾਜਵਤੀ ਹੁਡਾ ਦੇ ਨਿਧਨ 'ਤੇ ਦੁੱਖ ਪ੍ਰਗਟ ਕੀਤਾ। ਮੁੱਖ ਮੰਤਰੀ ਨੇ ਰੋਹਤਕ ਸਥਿਤ ਉਨ੍ਹਾਂ ਦੇ ਆਵਾਸ 'ਤੇ ਪਹੁੰਚ ਕੇ ਦੁਖੀ ਪਰਿਵਾਰ ਨੂੰ ਦਿੱਲਾਸਾ ਦਿੱਤਾ ਅਤੇ ਵਿਛੜੀ ਆਤਮਾ ਦੀ ਸ਼ਾਂਤੀ ਲਈ ਪ੍ਰਮਾਤਮਾ ਤੋਂ ਪ੍ਰਾਰਥਨਾ ਕੀਤੀ। ਮੁੱਖ ਮੰਤਰੀ ਨੇ ਸੁਰਗਵਾਸੀ ਸ੍ਰੀਮਤੀ ਰਾਜਵਤੀ ਹੁਡਾ ਦੀ ਫੋਟੋ 'ਤੇ ਪੁਸ਼ਪ ਅਰਪਿਤ ਕਰ ਉਨ੍ਹਾਂ ਨੂੰ ਸ਼ਰਧਾਂਜਲੀ ਦਿੰਦੇ ਹੋਏ ਕਿਹਾ ਕਿ ਸੁੁਰਗਵਾਸੀ ਰਾਜਵਤੀ ਹੁਡਾ ਇੱਕ ਧਾਰਮਿਕ ਮਹਿਲਾ ਸੀ, ਜਿਨ੍ਹਾਂ ਨੇ ਪਰਿਵਾਰ ਨੂੰ ਇੱਕਠਾ ਰੱਖਦੇ ਹੋਏ ਸਮਾਜਿਕ ਅਤੇ ਧਾਰਮਿਕ ਕੰਮਾਂ ਵਿੱਚ ਸਰਗਰਮ ਯੋਗਦਾਨ ਦਿੱਤਾ। ਉਨ੍ਹਾਂ ਦਾ ਜੀਵਨ ਸਾਰਿਆਂ ਲਈ ਪੇ੍ਰਰਣਾ ਸਰੋਤ ਰਿਹਾ ਹੈ। ਮੁੱਖ ਮੰਤਰੀ ਨੇ ਪ੍ਰਮਾਤਮਾ ਤੋਂ ਪ੍ਰਾਰਥਨਾ ਕੀਤੀ ਕਿ ਵਿਛੜੀ ਆਤਮਾ ਨੂੰ ਆਪਣੇ ਚਰਣਾਂ ਵਿੱਚ ਸਰਾਨ ਦਵੇ ਅਤੇ ਦੁਖੀ ਪਰਿਵਾਰ ਨੂੰ ਇਸ ਨਾ ਪੂਰਾ ਹੋਣ ਵਾਲੇ ਘਾਟੇ ਨੂੰ ਸਹਿਨ ਕਰਨ ਦੀ ਸ਼ਕਤੀ ਪ੍ਰਦਾਨ ਕਰੇ। ਇਸ ਸਬੰਧ 'ਤੇ ਜਨਸਿਹਤ ਇੰਜੀਨੀਅਰਿੰ...
Cabinet Ministers listen to 123rd episode of PM’s ‘Mann Ki Baat’ programme

Cabinet Ministers listen to 123rd episode of PM’s ‘Mann Ki Baat’ programme

English, Haryana
Chandigarh, June 29- Haryana Environment, Forests and WildLife and Sainik and Ardh Sainik Welfare, Minister Rao Narbir Singh said that in the 123rd edition of Prime Minister, Sh. Narendra Modi’s "Mann Ki Baat" programme, he spoke about the success of Operation Sindoor and also encouraged people to plant trees in memory of soldiers. 'Ek Ped Maa Ke Naam, Ek Podha Veer jawan Ke Naam' a unique blend of environmental protection and patriotism.He stated that every tenth soldier in the Indian Armed Forces hails from Haryana, which is a matter of immense pride for the state. He urged the people of Haryana to plant more trees in memory of the brave soldiers who serve the nation. He said that launching the “Ek Ped Maa Ke Naam – 2.0” campaign from Charkhi Dadri, he called upon citizens to actively pa...
114 ਨਸ਼ਾ ਤਸਕਰ ਗ੍ਰਿਫ਼ਤਾਰ; 4.1 ਕਿਲੋ ਹੈਰੋਇਨ, 9.6 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ

114 ਨਸ਼ਾ ਤਸਕਰ ਗ੍ਰਿਫ਼ਤਾਰ; 4.1 ਕਿਲੋ ਹੈਰੋਇਨ, 9.6 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ

Hot News
ਚੰਡੀਗੜ੍ਹ, 29 ਜੂਨ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 120ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 114 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 4.1 ਕਿਲੋ ਹੈਰੋਇਨ ਅਤੇ 9.6 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਨਾਲ ਸਿਰਫ਼ 120 ਦਿਨਾਂ ਅੰਦਰ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 19,735 ਹੋ ਗਈ ਹੈ। ਇਹ ਆਪ੍ਰੇਸ਼ਨ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ਦੇ ਸਾਰੇ 28 ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ।ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ। ਆਪਰੇਸ਼ਨ ਦੇ ਵੇਰਵੇ ਦਿੰਦਿਆਂ ਸਪੈਸ਼ਲ ਡੀਜੀਪੀ ਕਾਨੂੰਨ ਅਤ...