ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ: ਪੰਜਾਬ ਸਰਕਾਰ ਨੇ ਵਿਦਿਆਰਥੀਆਂ ਲਈ 15-ਦਿਨਾ ਵਿਦਿਅਕ ਪਾਠਕ੍ਰਮ ਦੀ ਯੋਜਨਾ ਉਲੀਕੀ, ਸਾਰੀਆਂ ਤਹਿਸੀਲਾਂ ਤੋਂ ਸ੍ਰੀ ਅਨੰਦਪੁਰ ਸਾਹਿਬ ਤੱਕ ਮੁਫ਼ਤ ਬੱਸ ਸੇਵਾ ਦਾ ਕੀਤਾ ਜਾਵੇਗਾ ਪ੍ਰਬੰਧ
ਚੰਡੀਗੜ੍ਹ, 3 ਨਵੰਬਰ:
ਪੰਜਾਬ ਸਰਕਾਰ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਸਦੀਵੀ ਵਿਰਾਸਤ ਨੂੰ ਸਿਜਦਾ ਕਰਦਿਆਂ ਉਨ੍ਹਾਂ ਦੀ ਲਾਸਾਨੀ ਸ਼ਹਾਦਤ, ਸੱਚ ਦੇ ਰਾਹ 'ਤੇ ਚੱਲਣ ਦੇ ਸਿਧਾਂਤ ਅਤੇ ਧਾਰਮਿਕ ਆਜ਼ਾਦੀ ਦੇ ਸੰਦੇਸ਼ ਨੂੰ ਸਮੁੱਚੀ ਮਨੁੱਖਤਾ ਤੱਕ ਪਹੁੰਚਾਉਣ ਲਈ ਗੁਰੂ ਸਾਹਿਬ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸੂਬਾ ਪੱਧਰੀ ਸਮਾਗਮਾਂ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ।
ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਸਲਾਹਕਾਰ ਸ੍ਰੀ ਦੀਪਕ ਬਾਲੀ ਨਾਲ ਅੱਜ ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਕਿਸੇ ਇੱਕ ਧਰਮ ਜਾਂ ਫ਼ਿਰਕੇ ਲਈ ਨਹੀਂ, ਸਗੋਂ ਸਮੁੱਚੀ ਮਾਨਵਤਾ ਦੇ ਮੌਲਿਕ ਅਧਿਕਾਰਾਂ ਅਤੇ ਸਨਮਾਨ ਲਈ ਸੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਹ ਯਕੀਨੀ ਬਣਾ ਰਹੀ ਹੈ ਕਿ ਗੁਰੂ ਸਾਹਿਬ ਜੀ ਦੀ ਲਾਸਾਨੀ ਸ਼ਹਾਦਤ ਬਾਰੇ ਪੰਜਾਬ ਅਤੇ ਦੇਸ਼ ਦੇ ਹਰ ਕੋਨੇ ਤੱਕ ਜਾਣਕਾਰੀ ਪਹੁੰਚੇ ਅਤੇ ਆਉਣ ਵਾਲੀਆਂ ਪੀੜ੍ਹੀਆਂ ਇਸ ਮਹਾਨ ਕੁਰਬਾਨੀ ਤੋ...








