Thursday, October 1Malwa News
Shadow

Tag: breaking news

ਪੰਜਾਬ ਸਰਕਾਰ ਵੱਲੋਂ ਐਸ.ਸੀ. ਬਹੁਲ 3,763 ਪਿੰਡਾਂ ਨੂੰ ‘ਆਦਰਸ਼ ਪਿੰਡ’ ਬਣਾਉਣ ਲਈ ਵੱਡੀ ਪਹਿਲ; ਵਿਕਾਸ ਕਾਰਜਾਂ ਲਈ 201 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਵੱਲੋਂ ਐਸ.ਸੀ. ਬਹੁਲ 3,763 ਪਿੰਡਾਂ ਨੂੰ ‘ਆਦਰਸ਼ ਪਿੰਡ’ ਬਣਾਉਣ ਲਈ ਵੱਡੀ ਪਹਿਲ; ਵਿਕਾਸ ਕਾਰਜਾਂ ਲਈ 201 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰ

Breaking News
ਚੰਡੀਗੜ੍ਹ, 27 ਸਤੰਬਰ: ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਅਨੁਸੂਚਿਤ ਜਾਤੀ (ਐਸ.ਸੀ.) ਬਹੁਲ 3,763 ਪਿੰਡਾਂ ਨੂੰ ‘ਆਦਰਸ਼ ਪਿੰਡ’ ਵਜੋਂ ਵਿਕਸਤ ਕਰਨ ਲਈ ਵੱਡੀ ਪਹਿਲ ਕੀਤੀ ਗਈ ਹੈ। ਇਸ ਉਪਰਾਲੇ ਦਾ ਉਦੇਸ਼ ਪੇਂਡੂ ਖੇਤਰਾਂ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨਾ, ਲੋਕਾਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣਾ ਅਤੇ ਵਿਕਾਸ ਦੇ ਲਾਭ ਹਰ ਵਰਗ ਤੱਕ ਪਹੁੰਚਾਉਣਾ ਹੈ। ਡਾ. ਬਲਜੀਤ ਕੌਰ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਵੱਲੋਂ ਇਸ ਪਹਿਲ ਤਹਿਤ ਸੂਬੇ ਦੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ 201 ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਰਾਸ਼ੀ 40 ਫੀਸਦੀ ਜਾਂ ਇਸ ਤੋਂ ਵੱਧ ਅਨੁਸੂਚਿਤ ਜਾਤੀ (SC) ਆਬਾਦੀ ਵਾਲੇ ਪਿੰਡਾਂ ਵਿੱਚ ਮੁੱਢਲੇ ਢਾਂਚੇ ਦੇ ਵਿਕਾਸ ਕਾਰਜਾਂ ਨੂੰ ਤੇਜ਼ ਕਰਨ ਲਈ ਵਰਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਚੁਣੇ ਗਏ ਸਾਰੇ 3,763 ਪਿੰਡਾਂ ...
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 250ਵਾਂ ਦਿਨ: ਪੰਜਾਬ ਪੁਲਿਸ ਵੱਲੋਂ 592 ਥਾਈਂ ਛਾਪੇਮਾਰੀ; 264 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 250ਵਾਂ ਦਿਨ: ਪੰਜਾਬ ਪੁਲਿਸ ਵੱਲੋਂ 592 ਥਾਈਂ ਛਾਪੇਮਾਰੀ; 264 ਕਾਬੂ

Hot News
ਚੰਡੀਗੜ੍ਹ, 27 ਸਤੰਬਰ: ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 250ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਅਤੇ ਮੈਪ ਕੀਤੇ 592 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ਪੰਜਾਬ ਨੂੰ ਗੈਂਗਸਟਰ-ਮੁਕਤ ਸੂਬਾ ਬਣਾਉਣ ਲਈ ‘ਗੈਂਗਸਟਰਾਂ ’ਤੇ ਵਾਰ’ ਇੱਕ ਫੈਸਲਾਕੁੰਨ ਜੰਗ ਹੈ, ਜਿਸ ਦੀ ਸ਼ੁਰੂਆਤ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ 20 ਜਨਵਰੀ, 2026 ਨੂੰ ਕੀਤੀ ਗਈ ਸੀ। ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ, ‘ਐਂਟੀ-ਗੈਂਗਸਟਰ ਟਾਸਕ ਫੋਰਸ’ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸੂਬੇ ਭਰ ਵਿੱਚ ਵਿਸ਼ੇਸ਼ ਮੁਹਿੰਮਾਂ ਚਲਾ ਰਹੀਆਂ ਹਨ। 250ਵੇਂ ਦਿਨ, ਪੁਲਿਸ ਟੀਮਾਂ ਨੇ 264 ਵਿਅਕਤੀਆਂ ਨੂੰ 6 ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 74,180 ਹੋ ਗਈ ਹੈ। ਇਸ ਤੋਂ ਇਲਾਵਾ 184 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਇਸ ਮੁਹਿੰਮ ਦੌਰਾਨ ਛੇ ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫਤਾਰ ਕੀਤਾ ਹੈ...
ਵਿਜੀਲੈਂਸ ਬਿਊਰੋ ਵੱਲੋਂ 50,000 ਰੁਪਏ ਰਿਸ਼ਵਤ ਲੈਂਦੇ ਇੰਸਪੈਕਟਰ ਅਤੇ ਪੀ.ਐਚ.ਜੀ. ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 50,000 ਰੁਪਏ ਰਿਸ਼ਵਤ ਲੈਂਦੇ ਇੰਸਪੈਕਟਰ ਅਤੇ ਪੀ.ਐਚ.ਜੀ. ਰੰਗੇ ਹੱਥੀਂ ਕਾਬੂ

Hot News
ਚੰਡੀਗੜ੍ਹ, 27 ਸਤੰਬਰ 2026: ਪੰਜਾਬ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਥਾਣਾ ਕੋਟ ਈਸੇ ਖਾਂ, ਜ਼ਿਲ੍ਹਾ ਮੋਗਾ ਵਿਖੇ ਤਾਇਨਾਤ ਸਟੇਸ਼ਨ ਹਾਊਸ ਅਫਸਰ (ਐਸ.ਐਚ.ਓ.) ਇੰਸਪੈਕਟਰ ਸੁਨੀਤਾ ਬਾਵਾ ਅਤੇ ਪੰਜਾਬ ਹੋਮ ਗਾਰਡ (ਪੀ.ਐਚ.ਜੀ.) ਗੁਰਅਵਤਾਰ ਸਿੰਘ ਨੂੰ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮਾਂ ਨੂੰ ਜ਼ਿਲ੍ਹਾ ਮੋਗਾ ਦੇ ਪਿੰਡ ਨੂਰਪੁਰ ਹਕੀਮਾਂ ਦੇ ਨਿਵਾਸੀ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਮੁਲਜ਼ਮ ਪੀ.ਐਚ.ਜੀ. ਗੁਰਅਵਤਾਰ ਸਿੰਘ ਨੇ 1,00,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ ਅਤੇ ਧਮਕੀ ਦਿੱਤੀ ਸੀ ਕਿ ਅਜਿਹਾ ਨਾ ਕਰਨ 'ਤੇ ਸ਼ਿਕਾਇਤਕਰਤਾ ਨੂੰ ਥਾਣਾ ਕੋਟ ਈਸੇ ਖਾਂ ਵਿਖੇ ਪਹਿਲਾਂ ਤੋਂ ਦਰਜ ਇੱਕ ਮਾਮਲੇ ਵਿੱਚ ਫਸਾ ਦਿੱਤਾ ਜਾਵੇਗਾ। ਬਾਅਦ ਵਿੱਚ ਮੁਲਜ਼ਮ 80,000 ਰੁਪਏ ਰਿਸ਼ਵਤ ਲੈਣ ਲਈ ਸਹਿਮਤ ਹੋ ਗਿਆ। ਮੁਲਜ਼ਮ ਪੀ.ਐਚ.ਜ...
ਸ੍ਰੀ ਅਕਾਲ ਤਖ਼ਤ ਸਾਹਿਬ ਸਾਡੇ ਸਾਰਿਆਂ ਲਈ ਸਰਵਉੱਚ ਹਨ; ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰਤਾ ਦੀ ਰਾਖੀ ਲਈ ਸਖ਼ਤ ਤੋਂ ਸਖ਼ਤ ਕਾਨੂੰਨ ਯਕੀਨੀ ਬਣਾਇਆ ਜਾਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸ੍ਰੀ ਅਕਾਲ ਤਖ਼ਤ ਸਾਹਿਬ ਸਾਡੇ ਸਾਰਿਆਂ ਲਈ ਸਰਵਉੱਚ ਹਨ; ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰਤਾ ਦੀ ਰਾਖੀ ਲਈ ਸਖ਼ਤ ਤੋਂ ਸਖ਼ਤ ਕਾਨੂੰਨ ਯਕੀਨੀ ਬਣਾਇਆ ਜਾਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Breaking News
ਚੰਡੀਗੜ੍ਹ; 27 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੁਹਰਾਇਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਾਡੇ ਸਾਰਿਆਂ ਲਈ ਸਰਵਉੱਚ ਹੈ ਅਤੇ ਉਨ੍ਹਾਂ ਦੀ ਸਰਕਾਰ ਬੇਅਦਬੀ ਵਿਰੁੱਧ ਸਖ਼ਤ ਤੋਂ ਸਖ਼ਤ ਕਾਨੂੰਨੀ ਢਾਂਚੇ ਨੂੰ ਯਕੀਨੀ ਬਣਾ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰਤਾ ਦੀ ਰਾਖੀ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ। ਸੂਬਾ ਸਰਕਾਰ ਵੱਲੋਂ ਗਠਿਤ ਸੱਤ ਮੈਂਬਰੀ ਉੱਚ-ਪੱਧਰੀ ਕਮੇਟੀ ਨਾਲ ਹੋਈ ਵਿਸਥਾਰਤ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਬੇਅਦਬੀ ਕਰਨ ਵਾਲਿਆਂ ਲਈ ਉਮਰ ਕੈਦ ਅਤੇ ਭਾਰੀ ਜੁਰਮਾਨੇ ਇਸ ਕਾਨੂੰਨ ਦਾ ਮੁੱਖ ਆਧਾਰ ਹਨ ਅਤੇ ਇਸ ਵਿੱਚ ਕੋਈ ਢਿੱਲ ਨਹੀਂ ਦਿੱਤੀ ਜਾ ਸਕਦੀ। ਅੱਜ ਇੱਥੇ ਮੁੱਖ ਮੰਤਰੀ ਦੀ ਰਿਹਾਇਸ਼ 'ਤੇ ਹੋਈ ਇਸ ਮੀਟਿੰਗ ਵਿੱਚ 'ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026' ਦੀਆਂ ਕੁਝ ਧਾਰਾਵਾਂ ਬਾਰੇ ਉਠਾਏ ਗਏ ਖਦਸ਼ਿਆਂ ਬਾਰੇ ਅਤੇ ਸਲਾਹ-ਮਸ਼ਵਰੇ ਤੇ ਆਪਸੀ ਸਹਿਮਤੀ ਨਾਲ ਇਹਨਾਂ ਦੇ ਹੱਲ ਬਾਰੇ ਚਰਚਾ ਕੀਤੀ ਗਈ। ਉਨ੍ਹਾਂ ਕਮੇਟੀ ਨੂੰ ਹਦਾਇਤ ਕੀਤੀ ਕਿ ਉਹ ਪ੍ਰਸਤਾਵਿਤ ਸੋਧਾਂ ਦੀ ਸਮੀਖਿਆ ਕਰਨ, ਸੁਝਾਵਾਂ 'ਤੇ ਵਿਚਾਰ ਕਰਨ ਅਤੇ ਸਹਿਮਤ...
ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ 15 ਲੱਖ ਦੇ ਸਕੂਲ ਪ੍ਰਾਜੈਕਟਾਂ ਦਾ ਉਦਘਾਟਨ

ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ 15 ਲੱਖ ਦੇ ਸਕੂਲ ਪ੍ਰਾਜੈਕਟਾਂ ਦਾ ਉਦਘਾਟਨ

Local, Punjab News
ਜਲੰਧਰ, 26 ਸਤੰਬਰ : ਸਿੱਖਿਆ ਦੇ ਖੇਤਰ ਨੂੰ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਹੋਰ ਬਿਹਤਰ ਬਣਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਵੱਲੋਂ ਅੱਜ 'ਪੰਜਾਬ ਸਿੱਖਿਆ ਕ੍ਰਾਂਤੀ' ਸਕੀਮ ਤਹਿਤ 15 ਲੱਖ ਰੁਪਏ ਦੀ ਲਾਗਤ ਵਾਲੇ ਨਵੇਂ ਵਿਕਾਸ ਪ੍ਰਾਜੈਕਟਾਂ ਦਾ ਉਦਘਾਟਨ ਕੀਤਾ ਗਿਆ। ਇਨ੍ਹਾਂ ਪ੍ਰਾਜੈਕਟਾਂ ਵਿੱਚ ਸਰਕਾਰੀ ਪ੍ਰਾਇਮਰੀ ਸਕੂਲ, ਆਬਾਦਪੁਰਾ ਵਿੱਚ 10 ਲੱਖ ਰੁਪਏ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਆਬਾਦਪੁਰਾ ਵਿੱਚ 5 ਲੱਖ ਰੁਪਏ ਦੀ ਲਾਗਤ ਨਾਲ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰਨਾ ਸ਼ਾਮਲ ਹੈ।   ਮੀਡੀਆ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਉੱਚ-ਗੁਣਵੱਤਾ ਵਾਲੀਆਂ ਸਿਹਤ ਸੇਵਾਵਾਂ ਅਤੇ ਬਿਹਤਰੀਨ ਸਿੱਖਿਆ ਪ੍ਰਦਾਨ ਕਰਨਾ ਸੂਬਾ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ ਹੈ। ਉਨ੍ਹਾਂ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਸੂਬੇ ਭਰ ਵਿੱਚ ਸਰਕਾਰੀ ਸਕੂਲਾਂ ਦਾ ਮੁਕੰਮਲ ਨਵੀਨੀਕਰਨ ਅਤੇ ਇਮਾਰਤਾਂ ਦਾ ਵਿਸਥਾਰ ਕੀਤਾ ਜਾ ਰਿਹਾ ਹੈ, ਜਿਸ ਨਾਲ ਉਨ੍ਹਾਂ ਨੂੰ ਪ੍ਰਾਈਵੇਟ ...
ਔਰਤਾਂ ਨੂੰ ਆਤਮ-ਨਿਰਭਰ ਬਣਾਉਣਾ ਅਤੇ ਲੋਕ-ਪੱਖੀ ਵਿਕਾਸ ਮਾਨ ਸਰਕਾਰ ਦੀ ਮੁੱਖ ਤਰਜੀਹ: ਡਾ. ਗੁਰਪ੍ਰੀਤ ਕੌਰ ਮਾਨ

ਔਰਤਾਂ ਨੂੰ ਆਤਮ-ਨਿਰਭਰ ਬਣਾਉਣਾ ਅਤੇ ਲੋਕ-ਪੱਖੀ ਵਿਕਾਸ ਮਾਨ ਸਰਕਾਰ ਦੀ ਮੁੱਖ ਤਰਜੀਹ: ਡਾ. ਗੁਰਪ੍ਰੀਤ ਕੌਰ ਮਾਨ

Local
ਧੂਰੀ, 26 ਸਤੰਬਰ: ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਦੀ ਭਲਾਈ, ਸਨਮਾਨ ਅਤੇ ਸਸ਼ਕਤੀਕਰਨ ਲਈ ਚਲਾਈ ਜਾ ਰਹੀ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਨੂੰ ਜ਼ਮੀਨੀ ਪੱਧਰ ’ਤੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਵਿੱਚ ਸਖੀਆਂ ਵੱਲੋਂ ਨਿਭਾਈ ਜਾ ਰਹੀ ਭੂਮਿਕਾ ਸ਼ਲਾਘਾਯੋਗ ਹੈ। ਇਹ ਪ੍ਰਗਟਾਵਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਧਰਮਪਤਨੀ ਡਾ. ਗੁਰਪ੍ਰੀਤ ਕੌਰ ਮਾਨ ਨੇ ਧੂਰੀ ਵਿਧਾਨ ਸਭਾ ਹਲਕੇ ਦੀਆਂ ਸਖੀਆਂ ਦੇ ਸਨਮਾਨ ਲਈ ਕਰਵਾਏ ਸਖੀ ਮਿਲਣੀ ਸਮਾਗਮ ਦੌਰਾਨ ਕੀਤਾ। ਡਾ. ਗੁਰਪ੍ਰੀਤ ਕੌਰ ਮਾਨ ਨੇ ਕਿਹਾ ਕਿ ਸਖੀਆਂ ਪੰਜਾਬ ਸਰਕਾਰ ਦੀ ਰੀੜ੍ਹ ਦੀ ਹੱਡੀ ਹਨ, ਜੋ ਸਰਕਾਰੀ ਯੋਜਨਾਵਾਂ ਦਾ ਲਾਭ ਯੋਗ ਲਾਭਪਾਤਰੀਆਂ ਤੱਕ ਪਹੁੰਚਾਉਣ ਲਈ ਸਰਕਾਰ ਅਤੇ ਲੋਕਾਂ ਦਰਮਿਆਨ ਅਹਿਮ ਕੜੀ ਵਜੋਂ ਕੰਮ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਤਹਿਤ ਯੋਗ ਮਹਿਲਾਵਾਂ ਦੀ ਪਛਾਣ, ਰਜਿਸਟ੍ਰੇਸ਼ਨ, ਫਾਰਮ ਭਰਨ, ਲੋੜੀਂਦੇ ਦਸਤਾਵੇਜ਼ ਪੂਰੇ ਕਰਵਾਉਣ ਅਤੇ ਯੋਜਨਾ ਸਬੰਧੀ ਜਾਣਕਾਰੀ ਦੇਣ ਵਿੱਚ ਸਖੀਆਂ ਨੇ ਮਹੱਤਵਪੂਰਨ ਯੋਗਦਾਨ ਪਾਇਆ ਹੈ। ਉਨ੍ਹਾਂ ਕਿਹਾ ਕਿ ਕਈ ਮਹਿਲਾਵਾਂ ਦੇ ਦਸਤਾਵੇਜ਼ ਅਧੂਰੇ ਹੋਣ ...
ਵਿਰਾਸਤ ਏ ਖਾਲਸਾ ਦੇਖਣ ਆਏ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨਾਲ ਸਿੱਖਿਆ ਮੰਤਰੀ ਨੇ ਕੀਤੀ ਮੁਲਾਕਾਤ

ਵਿਰਾਸਤ ਏ ਖਾਲਸਾ ਦੇਖਣ ਆਏ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨਾਲ ਸਿੱਖਿਆ ਮੰਤਰੀ ਨੇ ਕੀਤੀ ਮੁਲਾਕਾਤ

Local
ਸ੍ਰੀ ਅਨੰਦਪੁਰ ਸਾਹਿਬ 26 ਸਤੰਬਰ: ਵਿਰਾਸਤ-ਏ-ਖਾਲਸਾ ਵਿਖੇ ਪਹੁੰਚੇ ਪੀ.ਐੱਮ. ਸ਼੍ਰੀ ਸਰਕਾਰੀ ਹਾਈ ਸਕੂਲ, ਚਚੋਕੀ, ਫਗਵਾੜਾ ਦੇ ਵਿਦਿਆਰਥੀਆਂ ਨਾਲ ਪੰਜਾਬ ਦੇ ਸਿੱਖਿਆ ਮੰਤਰੀ ਸ੍ਰ.ਹਰਜੋਤ ਸਿੰਘ ਬੈਂਸ ਨੇ ਅੱਜ ਅਚਾਨਕ ਮੁਲਾਕਾਤ ਕੀਤੀ। ਸਿੱਖਿਆ ਮੰਤਰੀ ਆਪਣੇ ਜ਼ਰੂਰੀ ਰੁਝੇਵਿਆਂ ਕਾਰਨ ਵਿਰਾਸਤ-ਏ-ਖਾਲਸਾ ਤੋਂ ਬਾਹਰ ਆ ਰਹੇ ਸਨ ਤਾਂ ਉਨ੍ਹਾਂ ਦੀ ਨਜ਼ਰ ਵਿਰਾਸਤ-ਏ-ਖਾਲਸਾ ਦੇਖਣ ਲਈ ਪਹੁੰਚੇ ਲਗਭਗ 400 ਸਕੂਲੀ ਵਿਦਿਆਰਥੀਆਂ ’ਤੇ ਪਈ। ਵਿਦਿਆਰਥੀਆਂ ਨੂੰ ਦੇਖਦਿਆਂ ਸ੍ਰ.ਬੈਂਸ ਤੁਰੰਤ ਉਨ੍ਹਾਂ ਕੋਲ ਪਹੁੰਚੇ ਅਤੇ ਵਿਦਿਆਰਥੀਆਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀ ਪੜ੍ਹਾਈ ਅਤੇ ਸਕੂਲ ਸਬੰਧੀ ਜਾਣਕਾਰੀ ਹਾਸਲ ਕੀਤੀ।            ਇਸ ਮੌਕੇ ਸਿੱਖਿਆ ਮੰਤਰੀ ਨੇ ਵਿਦਿਆਰਥੀਆਂ ਤੋਂ ਉਨ੍ਹਾਂ ਦੇ ਸਕੂਲ ਵਿੱਚ ਉਪਲਬਧ ਸਹੂਲਤਾਂ, ਪੜ੍ਹਾਈ ਦੇ ਮਾਹੌਲ ਅਤੇ ਸਕੂਲ ਦੇ ਬੁਨਿਆਦੀ ਢਾਂਚੇ ਵਿੱਚ ਹੋਏ ਬਦਲਾਅ ਬਾਰੇ ਜਾਣਕਾਰੀ ਲਈ। ਵਿਦਿਆਰਥੀਆਂ ਨੇ ਦੱਸਿਆ ਕਿ ਉਹ ਆਪਣੇ ਸਿੱਖਿਆ ਮੰਤਰੀ ਨੂੰ ਪਹਿਚਾਣਦੇ ਹਨ ਅਤੇ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਕੀਤੇ ਜਾ ਰਹੇ ਸੁਧਾਰਾਂ ਦਾ ਉਨ੍...
ਸ੍ਰੀ ਚਮਕੌਰ ਸਾਹਿਬ ਦੇ ਬਾਬਾ ਅਜੀਤ ਸਿੰਘ ਬਾਬਾ ਜੁਝਾਰ ਸਿੰਘ ਗਰਾਉਂਡ ’ਚੋਂ 500 ਡਰੋਨਾਂ ਨੇ ਅਸਮਾਨ ਨੂੰ ਕੀਤਾ ਰੌਸ਼ਨ

ਸ੍ਰੀ ਚਮਕੌਰ ਸਾਹਿਬ ਦੇ ਬਾਬਾ ਅਜੀਤ ਸਿੰਘ ਬਾਬਾ ਜੁਝਾਰ ਸਿੰਘ ਗਰਾਉਂਡ ’ਚੋਂ 500 ਡਰੋਨਾਂ ਨੇ ਅਸਮਾਨ ਨੂੰ ਕੀਤਾ ਰੌਸ਼ਨ

Local
ਸ੍ਰੀ ਚਮਕੌਰ ਸਾਹਿਬਜ਼, 26 ਸਤੰਬਰ: ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਹਲਕਾ ਸ੍ਰੀ ਚਮਕੌਰ ਸਾਹਿਬ ਦੇ ਬਾਬਾ ਅਜੀਤ ਸਿੰਘ ਬਾਬਾ ਜੁਝਾਰ ਸਿੰਘ ਗਰਾਊਂਡ ਵਿਖੇ ਸ਼ਾਨਦਾਰ ਡਰੋਨ ਸ਼ੋਅ ਕਰਵਾਇਆ ਗਿਆ ਜਿਸ ਵਿੱਚ 500 ਡਰੋਨਾਂ ਨੇ ਅਸਮਾਨ ਨੂੰ ਰੁਸ਼ਨਾਉਂਦਿਆਂ ਗੁਰੂ ਜੀ ਦੇ ਜੀਵਨ ਅਤੇ ਮਹਾਨ ਸਿੱਖਿਆਵਾਂ ਬਾਰੇ ਬਿਹਤਰੀਨ ਪੇਸ਼ਕਾਰੀ ਕੀਤੀ । ਇਸ ਵਿਲੱਖਣ ਏਰੀਅਲ ਸ਼ੋਅ ਰਾਹੀਂ ਤਕਨਾਲੋਜੀ ਅਤੇ ਅਧਿਆਤਮਿਕਤਾ ਦਾ ਸੁਮੇਲ ਭਾਰੀ ਗਿਣਤੀ ਵਿੱਚ ਮੌਜੂਦ ਸੰਗਤ ਨੇ ਬਹੁਤ ਹੀ ਸ਼ਰਧਾ-ਭਾਵਨਾ ਨਾਲ ਦੇਖਿਆ। ਸ਼ੋਅ ਦੌਰਾਨ 500 ਡਰੋਨਾਂ ਰਾਹੀਂ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ਅਤੇ ਫਲਸਫ਼ੇ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਦਰਸਾਇਆ ਗਿਆ ਜਿਸ ਵਿੱਚ ਗੁਰੂ ਜੀ ਦੇ ਬਰਾਬਰੀ, ਭਾਈਚਾਰਕ ਸਾਂਝ, ਦਇਆ, ਸਮਾਜਿਕ ਨਿਆਂ ਅਤੇ ਮਨੁੱਖੀ ਸਨਮਾਨ ਦਾ ਸਦੀਵੀ ਸੰਦੇਸ਼ ਦੀ ਪੇਸ਼ਕਾਰੀ ਕੀਤੀ ਗਈ। ਸੰਗਤ ਨੂੰ ਸੰਬੋਧਨ ਕਰਦਿਆਂ ਹਲਕਾ ਇੰਚਾਰਜ ਸ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਗੁਰੂ ਜੀ ਦਾ 650ਵਾਂ ਪ੍ਰਕਾਸ਼ ਪੁਰਬ ਵੱਡੇ ਪੱਧਰ ’ਤੇ ਮਨਾਇਆ ਜਾਵੇਗਾ...
‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਾਨੂੰਨ’ ਨੂੰ ਮਜ਼ਬੂਤ ਕਰਨ ਲਈ ਸੱਤ ਕਮੇਟੀ ਨਾਲ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕਰਨਗੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ

‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਾਨੂੰਨ’ ਨੂੰ ਮਜ਼ਬੂਤ ਕਰਨ ਲਈ ਸੱਤ ਕਮੇਟੀ ਨਾਲ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕਰਨਗੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ

Breaking News
ਚੰਡੀਗੜ੍ਹ, 26 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ 'ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026' ਵਿੱਚ ਸੋਧਾਂ ਦੀ ਸਮੀਖਿਆ ਕਰਨ ਅਤੇ ਸੁਝਾਅ ਦੇਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬਣਾਏ ਪੈਨਲ ਨਾਲ ਤਾਲਮੇਲ ਵਾਸਤੇ ਸੂਬਾ ਸਰਕਾਰ ਵੱਲੋਂ ਕਾਇਮ ਸੱਤ ਮੈਂਬਰੀ ਉੱਚ-ਪੱਧਰੀ ਕਮੇਟੀ ਨਾਲ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕਰਨਗੇ। ਇਹ ਮੀਟਿੰਗ ਐਤਵਾਰ ਨੂੰ ਮੁੱਖ ਮੰਤਰੀ ਨਿਵਾਸ ਵਿਖੇ ਹੋਵੇਗੀ ਅਤੇ ਇਸ ਵਿੱਚ ਕਾਨੂੰਨ ਨੂੰ ਹੋਰ ਮਜ਼ਬੂਤ ਕਰਨ ਲਈ ਅਗਲੇਰੀ ਕਾਰਵਾਈ 'ਤੇ ਧਿਆਨ ਕੇਂਦਰਿਤ ਕੀਤਾ ਜਾਵੇਗਾ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਪ੍ਰਸਤਾਵਿਤ ਸੋਧਾਂ ਸਾਰੇ ਕਾਨੂੰਨੀ ਅਤੇ ਪ੍ਰਕਿਰਿਆਤਮਕ ਪਹਿਲੂਆਂ ਨੂੰ ਵਿਆਪਕ ਤੌਰ 'ਤੇ ਆਪਣੇ ਘੇਰੇ ਵਿੱਚ ਲੈਂਦੀਆਂ ਹਨ। ਸੂਬਾ ਸਰਕਾਰ ਵੱਲੋਂ ਬਣਾਈ ਇਸ ਉੱਚ-ਪੱਧਰੀ ਕਮੇਟੀ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ, ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ, ਸੰਤ ਬਾਬਾ ਸੇਵਾ ਸਿੰਘ ਰਾਮਪੁਰ ਖੇੜਾ, ਜਸਟਿਸ (ਰਿਟਾਇਰਡ) ਜਸਪਾਲ ਸਿੰਘ, ਜਸਟਿਸ (ਰਿਟਾਇਰਡ) ਗੁਰਬੀਰ ਸਿੰਘ, ਆਈ.ਪੀ.ਐਸ (ਰ...
ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਪਿੰਡ ਤਲਵੰਡੀ ਡੋਗਰਾਂ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਦੀ ਬੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਪਿੰਡ ਤਲਵੰਡੀ ਡੋਗਰਾਂ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਦੀ ਬੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ

Hot News
ਅੰਮ੍ਰਿਤਸਰ, 26 ਸਤੰਬਰ: ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਵੱਲੋਂ ਅੱਜ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਤਲਵੰਡੀ ਡੋਗਰਾਂ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ਼ਰਧਾਲੂਆਂ ਦੀ ਬੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ। ਇਸ ਯਾਤਰਾ ਰਾਹੀਂ ਸੰਗਤ ਸ੍ਰੀ ਅਨੰਦਪੁਰ ਸਾਹਿਬ, ਸ੍ਰੀ ਕੀਰਤਪੁਰ ਸਾਹਿਬ ਅਤੇ ਮਾਤਾ ਸ੍ਰੀ ਨੈਣਾ ਦੇਵੀ ਮੰਦਰ ਦੇ ਦਰਸ਼ਨ ਕਰੇਗੀ। ਇਸ ਮੌਕੇ ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਸੂਬੇ ਦੇ ਲੋਕਾਂ ਲਈ ਬਹੁਤ ਲਾਹੇਵੰਦ ਸਾਬਤ ਹੋ ਰਹੀ ਹੈ। ਇਸ ਯੋਜਨਾ ਰਾਹੀਂ ਸ਼ਰਧਾਲੂਆਂ ਨੂੰ ਪਵਿੱਤਰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਦਾ ਮੌਕਾ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਤੀਰਥ ਯਾਤਰਾ ਯੋਜਨਾ ਸ਼ੁਰੂ ਕਰਕੇ ਪੰਜਾਬ ਦੇ ਸ਼ਰਵਣ ਪੁੱਤਰ ਦਾ ਫਰਜ਼ ਨਿਭਾਇਆ ਹੈ। ਉਨ੍ਹਾਂ ਕਿਹਾ ਕਿ ਇਸ ਯੋਜਨਾ ਨਾਲ ਬਜ਼ੁਰਗਾਂ ਅਤੇ ਹੋਰ ਸ਼ਰਧਾਲੂਆਂ ਨੂੰ ਆਪਣੇ ਧਾਰਮ...