Saturday, October 3Malwa News
Shadow

Tag: breaking news

ਹਾਕੀ ਦੇ ਜਾਦੂਗਰ ਮੇਜਰ ਧਿਆਨ ਚੰਦ ਜੀ ਦੇ ਜਨਮ ਦਿਵਸ ਨੂੰ ਸਮਰਪਿਤ ‘ਰਾਸ਼ਟਰੀ ਖੇਡ ਦਿਵਸ’ ਮਨਾਇਆ

ਹਾਕੀ ਦੇ ਜਾਦੂਗਰ ਮੇਜਰ ਧਿਆਨ ਚੰਦ ਜੀ ਦੇ ਜਨਮ ਦਿਵਸ ਨੂੰ ਸਮਰਪਿਤ ‘ਰਾਸ਼ਟਰੀ ਖੇਡ ਦਿਵਸ’ ਮਨਾਇਆ

Local
ਫਰੀਦਕੋਟ, 27 ਅਗਸਤ-  ਕਿਰਤ ਅਤੇ ਰੁਜ਼ਗਾਰ ਅਤੇ ਯੁਵਾ ਮਾਮਲੇ ਅਤੇ ਖੇਡ ਮੰਤਰਾਲਾ, ਭਾਰਤ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਦੇਸ਼ ਭਗਤ ਪੰਡਿਤ ਚੇਤਨ ਦੇਵ ਸਰਕਾਰੀ ਕਾਲਜ ਆਫ਼ ਐਜੂਕੇਸ਼ਨ, ਫਰੀਦਕੋਟ ਵਿਖੇ ਹਾਕੀ ਦੇ ਜਾਦੂਗਰ ਮੇਜਰ ਧਿਆਨ ਚੰਦ ਜੀ ਦੇ ਜਨਮ ਦਿਵਸ ਨੂੰ ਸਮਰਪਿਤ ‘ਰਾਸ਼ਟਰੀ ਖੇਡ ਦਿਵਸ’ ਮੌਕੇ ਸਮਾਗਮ ਕਰਵਾਇਆ ਗਿਆ। ਇਹ ਸਮਾਗਮ ‘ਵਿਕਸਿਤ ਭਾਰਤ ਯੁਵਾ ਕਨੈਕਟ–ਸਪੋਰਟਸ ਐਡੀਸ਼ਨ’ ਅਤੇ ‘ਖੇਲੋ ਇੰਡੀਆ ਡਾਇਲਾਗ’ ਵਿਸ਼ੇ ਤਹਿਤ ਆਯੋਜਿਤ ਕੀਤਾ ਗਿਆ। ਸਮਾਗਮ ਦੀ ਪ੍ਰਧਾਨਗੀ ਕਾਲਜ ਦੇ ਪ੍ਰਿੰਸੀਪਲ ਡਾ. ਰਾਜੇਸ਼ ਮੋਹਨ ਨੇ ਕੀਤੀ। ਸਰਕਾਰੀ ਬ੍ਰਿਜਿੰਦਰਾ ਕਾਲਜ ਦੀ ਪ੍ਰਿੰਸੀਪਲ ਡਾ. ਪੂਜਾ ਭੱਲਾ ਦੇ ਸਹਿਯੋਗ ਨਾਲ ਬ੍ਰਿਜਿੰਦਰਾ ਕਾਲਜ ਦੇ ਕੌਮੀ ਸੇਵਾ ਯੋਜਨਾ ਦੇ ਵਲੰਟੀਅਰ ਵਿਦਿਆਰਥੀਆਂ ਨੇ ਵੀ ਇਸ ਸਮਾਗਮ ਵਿੱਚ ਸ਼ਮੂਲੀਅਤ ਕੀਤੀ। ਇਸ ਮੌਕੇ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਪ੍ਰੇਰਿਤ ਕਰਨ ਲਈ ਪੈਰਾ ਪਾਵਰਲਿਫਟਿੰਗ ਵਿਸ਼ਵ ਕੱਪ ਵਿੱਚੋਂ ਚਾਂਦੀ ਦਾ ਤਮਗਾ ਜੇਤੂ ਕੁਲਦੀਪ ਸਿੰਘ ਅਤੇ ਮੁੱਕੇਬਾਜ਼ੀ ਵਿੱਚੋਂ ਰਾਸ਼ਟਰੀ ਪੱਧਰ ਦੇ ਤਮਗਾ ਜੇਤੂ ਕੋਮਲਪ੍ਰੀਤ ਕੌਰ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ।...
ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜਾਗਰੂਕਤਾ ਮੁਹਿੰਮ ਤਹਿਤ ਲੰਬੀ ਹਲਕੇ ਦੇ ਵੱਖ-ਵੱਖ ਪਿੰਡਾਂ ’ਚ ਪੁੱਜੀ ਪ੍ਰਚਾਰ ਵੈਨ

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜਾਗਰੂਕਤਾ ਮੁਹਿੰਮ ਤਹਿਤ ਲੰਬੀ ਹਲਕੇ ਦੇ ਵੱਖ-ਵੱਖ ਪਿੰਡਾਂ ’ਚ ਪੁੱਜੀ ਪ੍ਰਚਾਰ ਵੈਨ

Local
ਲੰਬੀ/ਸ੍ਰੀ ਮੁਕਤਸਰ ਸਾਹਿਬ, 27 ਅਗਸਤ :   ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੁਰੂ ਕੀਤੀ ਗਈ ਰਾਜ ਪੱਧਰੀ ਜਾਗਰੂਕਤਾ ਮੁਹਿੰਮ ਤਹਿਤ ਪ੍ਰਚਾਰ ਵੈਨ ਅੱਜ ਵਿਧਾਨ ਸਭਾ ਹਲਕਾ ਲੰਬੀ ਦੇ ਪਿੰਡ ਸਿੰਘੇਵਾਲਾ, ਫਤੂਹੀਵਾਲਾ ਅਤੇ ਮੰਡੀ ਕਿੱਲਿਆਂਵਾਲੀ ਵਿਖੇ ਪੁੱਜੀ। ਇਸ ਮੌਕੇ ਇਹਨਾਂ ਪਿੰਡਾਂ ਵਿੱਚ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ, ਨੌਜਵਾਨਾਂ, ਮਹਿਲਾਵਾਂ ਅਤੇ ਬਜ਼ੁਰਗਾਂ ਨੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ। ਇਸ ਮੌਕੇ ਪ੍ਰਚਾਰ ਵੈਨ ਰਾਹੀਂ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਉਹਨਾਂ ਦੀ ਬਾਣੀ, ਸਮਾਜਿਕ ਬਰਾਬਰੀ, ਆਪਸੀ ਸਦਭਾਵਨਾ ਅਤੇ ਉੱਚ-ਨੀਚ ਦੇ ਭੇਦਭਾਵ ਨੂੰ ਖਤਮ ਕਰਨ ਦੇ ਮਹਾਨ ਸੰਦੇਸ਼ ਤੇ ਆਧਾਰਿਤ ਕਰੀਬ 30 ਮਿੰਟ ਦੀ ਪ੍ਰਭਾਵਸ਼ਾਲੀ ਦਸਤਾਵੇਜੀ ਫਿਲਮ ਦਾ ਪ੍ਰਦਰਸ਼ਨ ਕੀਤਾ ਗਿਆ। ਦਸਤਾਵੇਜੀ ਫਿਲਮ ਰਾਹੀਂ ਹਾਜ਼ਰ ਲੋਕਾਂ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਉਹਨਾਂ ਦੀਆਂ ਸਿੱਖਿਆਵਾਂ ਅਤੇ ਮਨੁੱਖਤਾ ਦੇ ਭਲੇ ਲਈ ਦਿੱਤੇ ਅਮੁੱਲੇ ਸੰਦੇਸ਼ਾਂ ਬਾਰੇ ਵਿਸਥਾਰਪੂਰਵਕ ਜਾਣ...
ਡਿਪਟੀ ਕਮਿਸ਼ਨਰ ਵੱਲੋਂ “ਖੇਡਾਂ ਵਤਨ ਪੰਜਾਬ ਦੀਆਂ-2026” ਦਾ ਪੋਸਟਰ ਜਾਰੀ

ਡਿਪਟੀ ਕਮਿਸ਼ਨਰ ਵੱਲੋਂ “ਖੇਡਾਂ ਵਤਨ ਪੰਜਾਬ ਦੀਆਂ-2026” ਦਾ ਪੋਸਟਰ ਜਾਰੀ

Local
ਸ੍ਰੀ ਮੁਕਤਸਰ ਸਾਹਿਬ, 27 ਅਗਸਤ: ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਹੋਰ ਪ੍ਰਫੁੱਲਤ ਕਰਨ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦੇ ਉਦੇਸ਼ ਨਾਲ ਕਰਵਾਈਆਂ ਜਾ ਰਹੀਆਂ “ਖੇਡਾਂ ਵਤਨ ਪੰਜਾਬ ਦੀਆਂ-2026” ਸਬੰਧੀ ਪੋਸਟਰ ਅੱਜ ਡਿਪਟੀ ਕਮਿਸ਼ਨਰ, ਸ੍ਰੀ ਅਮਿਤ ਕੁਮਾਰ ਪੰਚਾਲ ਵੱਲੋਂ ਜਾਰੀ ਕੀਤਾ ਗਿਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਡੈਵੀ ਗੋਇਲ, ਜ਼ਿਲ੍ਹਾ ਖੇਡ ਅਫ਼ਸਰ ਸ੍ਰੀਮਤੀ ਅਨਿੰਦਰਵੀਰ ਕੌਰ ਬਰਾੜ ਅਤੇ ਖੇਡ ਵਿਭਾਗ ਦੇ ਅਧਿਕਾਰੀ ਵੀ ਹਾਜ਼ਰ ਸਨ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ “ਖੇਡਾਂ ਵਤਨ ਪੰਜਾਬ ਦੀਆਂ-2026”  ਦੀ ਸ਼ੁਰੂਆਤ  ਮੁੱਖ ਮੰਤਰੀ ਪੰਜਾਬ, ਸ. ਭਗਵੰਤ ਸਿੰਘ ਮਾਨ ਵੱਲੋਂ 05 ਸਤੰਬਰ 2026 ਨੂੰ ਬਠਿੰਡਾ ਵਿਖੇ ਕੀਤੀ ਜਾਵੇਗੀ। ਇਹਨਾਂ ਖੇਡਾਂ ਵਿੱਚ ਬਲਾਕ ਪੱਧਰੀ ਖੇਡਾਂ, ਜ਼ਿਲ੍ਹਾ ਪੱਧਰੀ ਖੇਡਾਂ ਅਤੇ ਰਾਜ ਪੱਧਰੀ ਖੇਡਾਂ ਵੱਖ-ਵੱਖ ਮਿਤੀਆਂ ਨੂੰ ਕਰਵਾਈਆਂ ਜਾਣਗੀਆਂ। ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ ਦੇ ਨੌਜਵਾਨਾਂ ਅਤੇ ਖਿਡਾਰੀਆਂ ਨੂੰ ਇਨ੍ਹਾਂ ਖੇਡ ਮੁਕਾਬਲਿਆਂ ਵਿੱਚ ਵ...
ਪੰਜਾਬ ਦੇ 1,746 ਹੋਰ ਨੌਜਵਾਨਾਂ ਨੂੰ ਪੁਲਿਸ ‘ਚ ਮਿਲੀ ਸਰਕਾਰੀ ਨੌਕਰੀ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੌਂਪੇ ਨਿਯੁਕਤੀ ਪੱਤਰ

ਪੰਜਾਬ ਦੇ 1,746 ਹੋਰ ਨੌਜਵਾਨਾਂ ਨੂੰ ਪੁਲਿਸ ‘ਚ ਮਿਲੀ ਸਰਕਾਰੀ ਨੌਕਰੀ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੌਂਪੇ ਨਿਯੁਕਤੀ ਪੱਤਰ

Breaking News
*ਜਲੰਧਰ; 27 ਅਗਸਤ: * ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਪੁਲਿਸ ਵਿੱਚ ਭਰਤੀ ਹੋਏ 1,746 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ, ਜੋ ਕਿ ਸੂਬਾ ਸਰਕਾਰ ਦੀ ਮੈਰਿਟ ਦੇ ਆਧਾਰ 'ਤੇ ਰੋਜ਼ਗਾਰ ਦੇਣ ਅਤੇ ਪੁਲਿਸ ਫੋਰਸ ਨੂੰ ਮਜ਼ਬੂਤ ਕਰਨ ਦੀ ਮੁਹਿੰਮ ਵਿੱਚ ਇੱਕ ਹੋਰ ਇਤਿਹਾਸਕ ਕਦਮ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਸਾਢੇ ਚਾਰ ਸਾਲਾਂ ਵਿੱਚ ਪੁਲਿਸ ਫੋਰਸ ਵਿੱਚ 13,092 ਜਵਾਨ ਸ਼ਾਮਲ ਕੀਤੇ ਗਏ ਹਨ, ਜਦੋਂ ਕਿ 3,298 ਹੋਰ ਕਾਂਸਟੇਬਲਾਂ ਦੀ ਭਰਤੀ ਪ੍ਰਕਿਰਿਆ ਚੱਲ ਰਹੀ ਹੈ। ਇਸ ਦੇ ਨਾਲ ਹੀ ‘ਬਿਨਾਂ ਰਿਸ਼ਵਤ, ਬਿਨਾਂ ਸਿਫ਼ਾਰਸ਼’ ਦੇ ਆਧਾਰ ਉੱਤੇ ਹੁਣ ਤੱਕ 70,840 ਨੌਜਵਾਨਾਂ ਨੂੰ ਮੈਰਿਟ ਦੇ ਆਧਾਰ 'ਤੇ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ।ਪੁਲਿਸ ਫੋਰਸ ਦੇ ਵਿਸਥਾਰ ਦੇ ਨਾਲ-ਨਾਲ ਪੰਜਾਬ ਸਰਕਾਰ ਨੇ ਇੰਸਪੈਕਟਰਾਂ, ਐਸ.ਆਈ. ਅਤੇ ਏ.ਐਸ.ਆਈ. ਦੀਆਂ 1,600 ਨਵੀਂਆਂ ਜ਼ਿਲ੍ਹਾ-ਕਾਡਰ ਦੀਆਂ ਪੋਸਟਾਂ ਨੂੰ ਵਿਭਾਗੀ ਤਰੱਕੀ ਰਾਹੀਂ ਭਰਨ ਦੀ ਮਨਜ਼ੂਰੀ ਵੀ ਦਿੱਤੀ ਹੈ। ਇਹ ਕਦਮ ਪੰਜਾਬ ਦੀ ਸਖ਼ਤ ਮਿਹਨਤ ਨਾਲ ਹਾਸਲ ਕੀਤੀ ਅਮਨ-ਸ਼ਾਂਤੀ ਦੀ ਰਾਖੀ ਕਰਨ ਅਤੇ ਅਸ਼ਾਂਤੀ, ਅੱਤਵਾਦ ਦੇ ਖਤਰੇ ਅਤੇ ...
ਨੰਗਲ ਦੇ ਵੱਖ-ਵੱਖ ਪਿੰਡਾਂ ਵਿੱਚ ਦਿਖਾਈ ਗਈ ਸ੍ਰੀ ਗੁਰੂ ਰਵਿਦਾਸ ਜੀ ਦੀ ਵਿਸ਼ੇਸ਼ ਦਸਤਾਵੇਜ਼ੀ

ਨੰਗਲ ਦੇ ਵੱਖ-ਵੱਖ ਪਿੰਡਾਂ ਵਿੱਚ ਦਿਖਾਈ ਗਈ ਸ੍ਰੀ ਗੁਰੂ ਰਵਿਦਾਸ ਜੀ ਦੀ ਵਿਸ਼ੇਸ਼ ਦਸਤਾਵੇਜ਼ੀ

Hot News
ਨੰਗਲ 27 ਅਗਸਤ: ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚਲਾਈ ਜਾ ਰਹੀ ਵਿਸ਼ੇਸ਼ ਡਾਕੂਮੈਂਟਰੀ ਮੁਹਿੰਮ ਤਹਿਤ ਸ੍ਰੀ ਅਨੰਦਪੁਰ ਸਾਹਿਬ ਦੇ ਵੱਖ-ਵੱਖ ਪਿੰਡਾਂ ਵਿੱਚ ਐਲ.ਈ.ਡੀ. ਸਕਰੀਨਾਂ ਰਾਹੀਂ 30 ਮਿੰਟ ਦੀ ਦਸਤਾਵੇਜ਼ੀ ਦਿਖਾਈ ਗਈ। ਨੰਗਲ ਦੇ ਪਿੰਡ ਭਾਲੋਵਾਲ, ਭਲਾਣ ਤੇ ਐਲਗਰਾਂ ਵਿੱਚ ਵੱਡੀ ਗਿਣਤੀ ਵਿੱਚ ਲੋਕਾਂ ਨੇ ਇਸ ਦਾ ਲਾਹਾ ਲਿਆ।      ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਤਿਆਰ ਕੀਤੀ ਗਈ ਇਹ ਦਸਤਾਵੇਜ਼ੀ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ, ਫਲਸਫ਼ੇ ਅਤੇ ਸਮਾਨਤਾ, ਸਮਾਜਿਕ ਨਿਆਂ, ਪ੍ਰਭੂ ਭਗਤੀ ਅਤੇ ਸਰਬ ਸਾਂਝੀਵਾਲਤਾ ਦੇ ਸੰਦੇਸ਼ ਨੂੰ ਲੋਕਾਂ ਤੱਕ ਪਹੁੰਚਾਉਣ ਦਾ ਮਹੱਤਵਪੂਰਨ ਉਪਰਾਲਾ ਹੈ। ਇਸ ਮੁਹਿੰਮ ਤਹਿਤ ਸ੍ਰੀ ਅਨੰਦਪੁਰ ਸਾਹਿਬ ਦੇ ਹਰੇਕ ਪਿੰਡ ਵਿੱਚ ਇਹ ਦਸਤਾਵੇਜ਼ੀ ਦਿਖਾਈ ਜਾ ਰਹੀ ਹੈ ਤਾਂ ਜੋ ਖ਼ਾਸ ਕਰਕੇ ਨੌਜਵਾਨ ਪੀੜ੍ਹੀ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਤੋਂ ...
ਪੰਜਾਬ ਸਟੇਟ ਫੂਡ ਕਮਿਸ਼ਨ ਦੇ ਮੈਂਬਰ ਵੱਲੋਂ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ, ਆਂਗਣਵਾੜੀ ਕੇਂਦਰਾਂ ਤੇ ਰਾਸ਼ਨ ਡਿਪੂਆਂ ਦਾ ਦੌਰਾ

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਮੈਂਬਰ ਵੱਲੋਂ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ, ਆਂਗਣਵਾੜੀ ਕੇਂਦਰਾਂ ਤੇ ਰਾਸ਼ਨ ਡਿਪੂਆਂ ਦਾ ਦੌਰਾ

Hot News
ਜਲੰਧਰ, 27 ਅਗਸਤ : ਪੰਜਾਬ ਸਟੇਟ ਫੂਡ ਕਮਿਸ਼ਨ ਦੇ ਮੈਂਬਰ ਚੇਤਨ ਪ੍ਰਕਾਸ਼ ਧਾਲੀਵਾਲ ਵਲੋਂ ਅੱਜ ਜ਼ਿਲ੍ਹੇ ਦੇ ਅਚਨਚੇਤ ਦੌਰੇ ਦੌਰਾਨ ਨੈਸ਼ਨਲ ਫੂਡ ਸਕਿਓਰਿਟੀ ਐਕਟ 2013 ਅਧੀਨ ਚੱਲ ਰਹੀਆਂ ਵੱਖ-ਵੱਖ ਸਕੀਮਾਂ ਦਾ ਨਿਰੀਖਣ ਕੀਤਾ ਗਿਆ।  ਦੌਰੇ ਦੌਰਾਨ ਉਨ੍ਹਾਂ ਸਰਕਾਰੀ ਪ੍ਰਾਇਮਰੀ ਤੇ ਸਰਕਾਰੀ ਹਾਈ ਸਮਾਰਟ ਸਕੂਲ, ਸੰਸਾਰਪੁਰ, ਸਰਕਾਰੀ ਪ੍ਰਾਇਮਰੀ ਤੇ ਸਰਕਾਰੀ ਮਿਡਲ ਸਕੂਲ ਧੀਣਾ, ਸਰਕਾਰੀ ਪ੍ਰਾਇਮਰੀ ਤੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਜਮਸ਼ੇਰ ਖਾਸ (ਕੰਨਿਆ) ਦਾ ਦੌਰਾ ਕੀਤਾ। ਇਸ ਦੌਰਾਨ ਸਰਕਾਰੀ ਸਕੂਲਾਂ ਵਿੱਚ ਮਿਡ-ਡੇ ਮੀਲ ਤਹਿਤ ਵਿਦਿਆਰਥੀਆਂ ਨੂੰ ਪਰੋਸੇ ਜਾ ਰਹੇ ਖਾਣੇ ਦੀ ਚੈਕਿੰਗ ਕੀਤੀ ਗਈ ਅਤੇ ਮੌਕੇ ’ਤੇ ਸਟਾਫ਼ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ ਗਏ। ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਦਿੱਤੇ ਜਾ ਰਹੇ ਖਾਣੇ ਦੀ ਗੁਣਵੱਤਾ ਹਰ ਹਾਲ ਵਿੱਚ ਯਕੀਨੀ ਬਣਾਈ ਜਾਵੇ।  ਉਪਰੰਤ ਸ਼੍ਰੀ ਧਾਲੀਵਾਲ ਵੱਲੋਂ ਜਮਸ਼ੇਰ ਖਾਸ ਦੇ ਦੋ ਆਂਗਣਵਾੜੀ ਕੇਂਦਰਾਂ ਦੀ ਚੈਕਿੰਗ ਕੀਤੀ ਗਈ ਅਤੇ ਕੇਂਦਰਾਂ ਨੂੰ ਮਿਲ ਰਹੀ ਰਾਸ਼ਨ ਸਪਲਾਈ ਦਾ ਜਾਇਜ਼ਾ ਲਿਆ। ਇਸ ਤੋਂ ਬਾਅਦ ਮੈਂਬਰ ਫੂਡ ਕਮਿਸ਼ਨ ...
ਪਰਾਲੀ ਪ੍ਰਬੰਧਨ ਲਈ ਕੇ.ਵੀ.ਕੇ. ਰੋਪੜ ਵੱਲੋਂ ਜ਼ਿਲ੍ਹਾ ਪੱਧਰੀ ਜਾਗਰੂਕਤਾ ਕੈਂਪ

ਪਰਾਲੀ ਪ੍ਰਬੰਧਨ ਲਈ ਕੇ.ਵੀ.ਕੇ. ਰੋਪੜ ਵੱਲੋਂ ਜ਼ਿਲ੍ਹਾ ਪੱਧਰੀ ਜਾਗਰੂਕਤਾ ਕੈਂਪ

Hot News
ਰੂਪਨਗਰ, 27 ਅਗਸਤ: ਪੀ.ਏ.ਯੂ.-ਕ੍ਰਿਸ਼ੀ ਵਿਗਿਆਨ ਕੇਂਦਰ (ਕੇ.ਵੀ.ਕੇ.) ਰੋਪੜ ਵੱਲੋਂ ਨਿਰਦੇਸ਼ਕ ਪਸਾਰ ਸਿੱਖਿਆ, ਪੀ.ਏ.ਯੂ. ਅਤੇ ਆਈ.ਸੀ.ਏ.ਆਰ.-ਅਟਾਰੀ, ਜ਼ੋਨ-1, ਲੁਧਿਆਣਾ ਦੀ ਅਗਵਾਈ ਹੇਠ ਝੋਨੇ ਦੀ ਰਹਿੰਦ-ਖੂੰਹਦ ਦੇ ਸੁਚੱਜੇ ਪ੍ਰਬੰਧਨ ਦੀ ਮਹੱਤਤਾ ਸਬੰਧੀ ਜ਼ਿਲ੍ਹਾ ਪੱਧਰੀ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਜ਼ਿਲ੍ਹੇ ਦੇ 164 ਕਿਸਾਨਾਂ, ਕਿਸਾਨ ਬੀਬੀਆਂ ਅਤੇ ਪੇਂਡੂ ਨੌਜਵਾਨਾਂ ਨੇ ਭਾਗ ਲਿਆ। ਐਸੋਸੀਏਟ ਡਾਇਰੈਕਟਰ (ਸਿਖਲਾਈ) ਕੇ.ਵੀ.ਕੇ. ਰੋਪੜ ਡਾ. ਸਤਬੀਰ ਸਿੰਘ ਨੇ ਝੋਨੇ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਸਬੰਧੀ ਨਵੀਆਂ ਤਕਨੀਕਾਂ, ਜਿਵੇਂ ਸਮਾਰਟ ਸੀਡਰ ਨਾਲ ਕਣਕ ਦੀ ਬਿਜਾਈ ਅਤੇ ਕਣਕ ਦੀ ਸਤਹੀ ਬਿਜਾਈ ਦੀਆਂ ਸੰਭਾਵਨਾਵਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਵਾਤਾਵਰਣ ਪੱਖੀ ਖੇਤੀਬਾੜੀ ਲਈ ਫ਼ਸਲਾਂ ਦੀ ਰਹਿੰਦ-ਖੂੰਹਦ ਦਾ ਸੁਚੱਜਾ ਪ੍ਰਬੰਧਨ ਬਹੁਤ ਜ਼ਰੂਰੀ ਹੈ। ਇਸ ਨਾਲ ਮਿੱਟੀ ਦੀ ਸਿਹਤ ਵਿੱਚ ਸੁਧਾਰ ਹੁੰਦਾ ਹੈ, ਪਾਣੀ ਦੀ ਬੱਚਤ ਹੁੰਦੀ ਹੈ, ਮਿੱਟੀ ਵਿੱਚ ਸੂਖਮ ਜੀਵਾਣੂਆਂ ਦੀ ਗਿਣਤੀ ਵਧਦੀ ਹੈ, ਰਸਾਇਣਕ ਖਾਦਾਂ ਦੀ ਲੋੜ ਘਟਦੀ ਹੈ ਅਤੇ ਮਿੱਟੀ ਨੂੰ ਜੈਵਿਕ ਪਦਾਰਥ ਮਿਲਦਾ ਹੈ।...
ਵੋਟਰ ਸੂਚੀਆਂ ਦੀ ਸੁਧਾਈ ਲਈ 6 ਸਤੰਬਰ ਨੂੰ ਸਾਰੇ ਪੋਲਿੰਗ ਸਟੇਸ਼ਨਾਂ ’ਤੇ ਵਿਸ਼ੇਸ਼ ਕੈਂਪ

ਵੋਟਰ ਸੂਚੀਆਂ ਦੀ ਸੁਧਾਈ ਲਈ 6 ਸਤੰਬਰ ਨੂੰ ਸਾਰੇ ਪੋਲਿੰਗ ਸਟੇਸ਼ਨਾਂ ’ਤੇ ਵਿਸ਼ੇਸ਼ ਕੈਂਪ

Hot News
ਮਾਲੇਰਕੋਟਲਾ, 27 ਅਗਸਤ:                                ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਪ੍ਰਕਿਰਿਆ ਤਹਿਤ 6 ਸਤੰਬਰ 2026 ਨੂੰ ਜ਼ਿਲ੍ਹਾ ਮਾਲੇਰਕੋਟਲਾ ਦੇ ਸਾਰੇ ਪੋਲਿੰਗ ਸਟੇਸ਼ਨਾਂ ’ਤੇ ਵਿਸ਼ੇਸ਼ ਕੈਂਪ ਲਗਾਏ ਜਾਣਗੇ। ਇਨ੍ਹਾਂ ਕੈਂਪਾਂ ਦੌਰਾਨ ਸਬੰਧਤ ਬੂਥ ਲੈਵਲ ਅਫ਼ਸਰ (ਬੀ.ਐਲ.ਓ.) ਮੌਜੂਦ ਰਹਿ ਕੇ ਯੋਗ ਨਾਗਰਿਕਾਂ ਤੋਂ ਵੋਟਰ ਸੂਚੀਆਂ ਵਿੱਚ ਨਾਮ ਦਰਜ ਕਰਵਾਉਣ, ਸੋਧ ਕਰਵਾਉਣ, ਨਾਮ ਹਟਾਉਣ ਜਾਂ ਹੋਰ ਤਰੁੱਟੀਆਂ ਸਬੰਧੀ ਦਾਅਵੇ ਅਤੇ ਇਤਰਾਜ਼ ਪ੍ਰਾਪਤ ਕਰਨਗੇ।                                 ਜ਼ਿਲ੍ਹਾ ਚੋਣ ਅ...
ਨੌਜਵਾਨਾਂ ਦੇ ਭਵਿੱਖ ਲਈ ਉਦਯੋਗ, ਕਾਰੋਬਾਰ ਅਤੇ ਸਵੈ-ਰੁਜ਼ਗਾਰ ਨੂੰ ਹੁਲਾਰਾ ਦੇਣਾ ਸਮੇਂ ਦੀ ਲੋੜ- ਜਸਵੀਰ ਸਿੰਘ ਗੜ੍ਹੀ

ਨੌਜਵਾਨਾਂ ਦੇ ਭਵਿੱਖ ਲਈ ਉਦਯੋਗ, ਕਾਰੋਬਾਰ ਅਤੇ ਸਵੈ-ਰੁਜ਼ਗਾਰ ਨੂੰ ਹੁਲਾਰਾ ਦੇਣਾ ਸਮੇਂ ਦੀ ਲੋੜ- ਜਸਵੀਰ ਸਿੰਘ ਗੜ੍ਹੀ

Local
ਅਹਿਮਦਗੜ੍ਹ/ਮਾਲੇਰਕੋਟਲਾ, 26 ਅਗਸਤ:         ਪੰਜਾਬ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਨੌਜਵਾਨਾਂ ਦੇ ਭਵਿੱਖ ਲਈ ਉਦਯੋਗ, ਕਾਰੋਬਾਰ ਅਤੇ ਸਵੈ-ਰੁਜ਼ਗਾਰ ਨੂੰ ਹੁਲਾਰਾ ਦੇਣ ਦੀ ਲੋੜ ’ਤੇ ਦਿੱਤਾ ਜ਼ੋਰ ਦਿੰਦਿਆ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਪਲਾਨ ਹੋਣ ਤੋਂ ਰੋਕਣ ਲਈ ਉਦਯੋਗ, ਕਾਰੋਬਾਰ ਅਤੇ ਸਵੈ-ਰੁਜ਼ਗਾਰ ਨੂੰ ਉਤਸ਼ਾਹਿਤ ਕਰਕੇ ਨੌਜਵਾਨਾਂ ਨੂੰ ਬਿਹਤਰ ਭਵਿੱਖ ਦੇ ਮੌਕੇ ਪ੍ਰਦਾਨ ਕੀਤੇ ਜਾਣੇ ਚਾਹੀਦੇ ਹਨ। ਚੇਅਰਮੈਨ ਜਸਵੀਰ ਸਿੰਘ ਗੜ੍ਹੀ ਆਪਣੀ ਅਹਿਮਦਗੜ੍ਹ ਫੇਰੀ ਦੌਰਾਨ ਵਿਸ਼ੇਸ਼ ਤੌਰ ’ਤੇ ਉੱਘੇ ਉਦਯੋਗਪਤੀ ਜੈ ਗੋਪਾਲ ਗੋਇਲ ਦੇ ਗ੍ਰਹਿ ਵਿਖੇ ਪਹੁੰਚੇ। ਇਸ ਮੌਕੇ ਉਨ੍ਹਾਂ ਪਰਿਵਾਰਕ ਮਿਲਣੀ ਦੌਰਾਨ ਪੰਜਾਬ, ਪੰਜਾਬੀਅਤ ਅਤੇ ਸਮਾਜਿਕ ਸਰੋਕਾਰਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਅਤੇ  ਗੋਇਲ ਦੇ ਪਰਿਵਾਰ ਵੱਲੋਂ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਅਤੇ ਨੌਜਵਾਨਾਂ ਲਈ ਰੋਜਗਾਰ ਦੇ ਮੌਕੇ ਪੈਦਾ ਕਰਨ ਲਈ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕੀਤੀ।           ਪੰਜਾਬ ਵਿੱਚ ਦੂਜੇ ਸੂਬਿਆਂ ਤੋਂ ਆਉਣ ਵਾਲੇ ਲੋਕ...
ਭਵਾਨੀਗੜ੍ਹ ਵਿਖੇ 30 ਲੱਖ ਰੁਪਏ ਦੀ ਲਾਗਤ ਨਾਲ ਨਵੇਂ ਬਣੇ ਵਾਟਰ ਵਰਕਸ ਦਾ ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਉਦਘਾਟਨ

ਭਵਾਨੀਗੜ੍ਹ ਵਿਖੇ 30 ਲੱਖ ਰੁਪਏ ਦੀ ਲਾਗਤ ਨਾਲ ਨਵੇਂ ਬਣੇ ਵਾਟਰ ਵਰਕਸ ਦਾ ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਉਦਘਾਟਨ

Local
ਭਵਾਨੀਗੜ੍ਹ, 26 ਅਗਸਤ- ਹਲਕਾ ਸੰਗਰੂਰ ਤੋਂ ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਭਵਾਨੀਗੜ੍ਹ ਦੇ ਵਸਨੀਕਾਂ ਅਤੇ ਬੱਸ ਸਟੈਂਡ ਵਿਖੇ ਆਉਣ-ਜਾਣ ਵਾਲੇ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਬੱਸ ਸਟੈਂਡ ਵਿਖੇ ਨਵੇਂ ਬਣੇ ਵਾਟਰ ਵਰਕਸ ਦਾ ਉਦਘਾਟਨ ਕੀਤਾ ਗਿਆ। ਇਸ ਪ੍ਰੋਜੈਕਟ ’ਤੇ ਕਰੀਬ 30 ਲੱਖ ਰੁਪਏ ਦੀ ਲਾਗਤ ਆਈ ਹੈ। ਇਸ ਮੌਕੇ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਲੋਕਾਂ ਨੂੰ ਸਾਫ਼-ਸੁਥਰਾ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣਾ ਸਰਕਾਰ ਦੀ ਮੁੱਖ ਤਰਜੀਹ ਹੈ। ਨਵੇਂ ਵਾਟਰ ਵਰਕਸ ਦੇ ਚਾਲੂ ਹੋਣ ਨਾਲ ਬੱਸ ਸਟੈਂਡ ਵਿਖੇ ਆਉਣ ਵਾਲੇ ਯਾਤਰੀਆਂ, ਦੁਕਾਨਦਾਰਾਂ, ਮੁਲਾਜ਼ਮਾਂ ਅਤੇ ਆਮ ਲੋਕਾਂ ਨੂੰ ਸਾਫ਼ ਪਾਣੀ ਦੀ ਸਹੂਲਤ ਮਿਲੇਗੀ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਬੁਨਿਆਦੀ ਲੋੜਾਂ ਨੂੰ ਧਿਆਨ ਵਿੱਚ ਰੱਖਦਿਆਂ ਹਲਕੇ ਦੇ ਵੱਖ-ਵੱਖ ਖੇਤਰਾਂ ਵਿੱਚ ਵਿਕਾਸ ਕਾਰਜ ਲਗਾਤਾਰ ਕਰਵਾਏ ਜਾ ਰਹੇ ਹਨ। ਵਿਧਾਇਕ ਭਰਾਜ ਨੇ ਕਿਹਾ ਕਿ ਸਰਕਾਰ ਦਾ ਮੰਤਵ ਸਿਰਫ਼ ਵਿਕਾਸ ਕਾਰਜਾਂ ਦੇ ਐਲਾਨ ਕਰਨਾ ਨਹੀਂ, ਸਗੋਂ ਉਨ੍ਹਾਂ ਨੂੰ ਸਮੇਂ ਸਿਰ ਮੁਕੰਮਲ ਕਰਕੇ ਲੋਕਾਂ ਨੂੰ ਸਮਰਪਿਤ ਕਰਨਾ ਹੈ। ...