ਆਮ ਘਰ-ਪਰਿਵਾਰਾਂ ਨਾਲ ਸਬੰਧਤ ਵਿਦਿਆਰਥੀਆਂ ਨੇ ਨੀਟ ਪ੍ਰੀਖਿਆ ਪਾਸ ਕਰਨ ਵਿੱਚ ਲੋੜੀਂਦੀ ਸਹਾਇਤਾ ਕਰਨ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ
ਚੰਡੀਗੜ੍ਹ, 27 ਜੂਨ : ਸਰਕਾਰੀ ਸਕੂਲਾਂ ‘ਚ ਪੜ੍ਹਦੇ ਆਮ ਘਰ-ਪਰਿਵਾਰਾਂ ਨਾਲ ਸਬੰਧਤ ਵਿਦਿਆਰਥੀਆਂ ਨੇ ਨੀਟ ਪ੍ਰੀਖਿਆ ਪਾਸ ਕਰਨ ਵਾਸਤੇ ਉਨ੍ਹਾਂ ਨੂੰ ਲੋੜੀਂਦੀ ਲੌਜਿਸਟਿਕਲ ਅਤੇ ਬੁਨਿਆਦੀ ਸਹਾਇਤਾ ਪ੍ਰਦਾਨ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਭਰਪੂਰ ਦਾ ਧੰਨਵਾਦ ਕੀਤਾ। ਇੱਥੇ ਮਿਉਂਸਪਲ ਭਵਨ ਵਿਖੇ ਮੁੱਖ ਮੰਤਰੀ ਨਾਲ ਗੱਲਬਾਤ ਕਰਦਿਆਂ ਫਾਜ਼ਿਲਕਾ ਤੋਂ ਗੁਰਸ਼ਰਨ ਸੋਢੀ ਨੇ ਕਿਹਾ ਕਿ ਉਹ ਸੂਬਾ ਸਰਕਾਰ ਦੇ ਸਹਿਯੋਗ ਨਾਲ ਜੇਈਈ ਐਡਵਾਂਸਡ ਅਤੇ ਨੀਟ ਦੋਵੇਂ ਪ੍ਰੀਖਿਆਵਾਂ ਪਾਸ ਕਰਨ ਵਿੱਚ ਸਫ਼ਲ ਰਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੀ ਅਗਵਾਈ ਹੇਠ ਸਰਕਾਰੀ ਸਕੂਲਾਂ ਬਾਰੇ ਬਣੀਆਂ ਗਲਤ ਧਾਰਨਾਵਾਂ ਦਿਨੋ-ਦਿਨ ਬਦਲ ਰਹੀਆਂ ਹਨ ਕਿਉਂਕਿ ਸਰਕਾਰ ਨੇ ਇਨ੍ਹਾਂ ਸਕੂਲਾਂ ਨੂੰ ਅਤਿ ਆਧੁਨਿਕ ਸਹੂਲਤਾਂ ਲੈਸ ਕਰਕੇ ਸਿੱਖਿਆ ਦਾ ਮੁਹਾਂਦਰਾ ਬਦਲ ਦਿੱਤਾ ਹੈ।ਅੰਮ੍ਰਿਤਸਰ ਤੋਂ ਇੱਕ ਸੇਲਜ਼ਮੈਨ ਦੀ ਧੀ ਤਮਨਪ੍ਰੀਤ ਕੌਰ ਨੇ ਮੁੱਖ ਮੰਤਰੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਸਦਾ ਪਰਿਵਾਰ ਅੱਗੇ ਦੀ ਪੜ੍ਹਾਈ ਦਾ ਖਰਚਾ ਨਹੀਂ ਚੁੱਕ ਸਕਦਾ ਸੀ ਪਰ ਸਰਕਾਰੀ ਸਕੂਲਾਂ ‘ਚ ਦਿੱਤੀ ਜਾ ਰਹੀ ਆਲਾ ਦਰਜੇ ਦੀ ਸਿੱਖਿਆ ਨੇ ਉਸਦੇ ਸੁਪ...








