ਨੌਜਵਾਨਾਂ ਨੂੰ ਨਸ਼ਿਆਂ ਦੀ ਗ੍ਰਿਫਤ ਵਿੱਚੋਂ ਜਲਦੀ ਕੱਢਣ ਲਈ ਨਸ਼ਾ ਛੁਡਾਊ ਕੇਂਦਰਾਂ ਨੂੰ ਕੀਤਾ ਜਾ ਰਿਹੈ ਮਜਬੂਤ-ਵਿਧਾਇਕ ਦਵਿੰਦਰਜੀਤ ਸਿੰਘ
ਮੋਗਾ, 27 ਜੂਨ,
ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਵੱਲੋਂ ਜਿਲ੍ਹਾ ਸਮਾਜਿਕ ਸੁਰੱਖਿਆ ਵਿਭਾਗ ਦੇ ਸਹਿਯੋਗ ਨਾਲ ਨਸ਼ਾ ਛੁਡਾਊ ਕੇਂਦਰ ਜਨੇਰ ਵਿਖੇ ਅੰਤਰ ਰਾਸ਼ਟਰੀ ਨਸ਼ਾ ਰੋਕਥਾਮ ਦਿਵਸ ਮੌਕੇ ਜਿਲ੍ਹਾ ਪੱਧਰੀ ਸਮਾਗਮ ਦਾ ਆਯੋਜਨ ਕੀਤਾ ਜਿਸ ਵਿੱਚ ਵਿਧਾਇਕ ਧਰਮਕੋਟ ਸ੍ਰ. ਦਵਿੰਦਰਜੀਤ ਸਿੰਘ ਲਾਡੀ ਢੋਂਸ ਮੁੱਖ ਮਹਿਮਾਨ ਵਜੋਂ ਪਹੁੰਚੇ ਅਤੇ ਸਮਾਗਮ ਦੀ ਅਗਵਾਈ ਸਹਾਇਕ ਕਮਿਸ਼ਨਰ (ਜ) ਸ਼੍ਰੀ ਹਿਤੇਸ਼ਵੀਰ ਗੁਪਤਾ ਨੇ ਕੀਤੀ।
ਵਿਧਾਇਕ ਸ੍ਰ. ਦਵਿੰਦਰਜੀਤ ਸਿੰਘ ਲਾਡੀ ਢੋਂਸ ਨੇ ਦੱਸਿਆ ਕਿ ਕਿਸੇ ਵੀ ਨਸ਼ਾ ਕਰਨ ਵਾਲੇ ਬਿਮਾਰ ਵਿਅਕਤੀ ਨਾਲ ਵਿਤਕਰਾ ਜਾਂ ਘਿਰਣਾ ਨਹੀਂ ਕਰਨੀ ਚਾਹੀਦੀ ਸਗੋਂ ਉਸਦਾ ਸਹਿਯੋਗ ਕਰਕੇ ਉਸਨੂੰ ਹੌਂਸਲੇ ਨਾਲ, ਉਤਸ਼ਾਹਿਤ ਕਰਕੇ ਨਸ਼ਾ ਛੁਡਾਊ ਕੇਂਦਰ ਜਾਂ ਕਿਸੇ ਨੇੜੇ ਦੀ ਸਿਹਤ ਸੰਸਥਾ ਵਿੱਚ ਪਹੁੰਚਾਉਣ ਲਈ ਮਦਦ ਕਰਨੀ ਚਾਹੀਦੀ ਹੈ। ਉਹਨਾਂ ਦੱਸਿਆ ਕਿ ਸਰਕਾਰ ਵੱਲੋਂ ਸੂਬੇ ਭਰ ਵਿੱਚ ਚੱਲ ਰਹੇ ਸਰਕਾਰੀ ਓਟ ਕੇਂਦਰ, ਨਸ਼ਾ ਛੁਡਾਊ ਕੇਂਦਰ ਅਤੇ ਮੁੜ ਵ...








