ਕੈਬਨਿਟ ਮੰਤਰੀ ਅਮਨ ਅਰੋੜਾ ਨੇ ਲੌਂਗੋਵਾਲਵਿਖੇ ਕਰੀਬ 05 ਕਰੋੜ 39 ਲੱਖ ਦੇ ਵਿਕਾਸ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ
ਲੌਂਗੋਵਾਲ/ਸੁਨਾਮ/ਸੰਗਰੂਰ, 22 ਜੂਨ
ਲੌਂਗੋਵਾਲ ਵਿਖੇ ਪੀਣ ਵਾਲੇ ਪਾਣੀ ਦੀ ਸਮੱਸਿਆ ਦੇ ਪੱਕੇ ਹੱਲ ਲਈ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ, ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਗਾਹੂ ਪੱਤੀ, ਲੌਂਗੋਵਾਲ ਵਿਖੇ ਕਰੀਬ 03.91 ਕਰੋੜ ਰੁਪਏ ਦੀ ਲਾਗਤ ਵਾਲੇ ਟਿਊਬਵੈੱਲ, ਟੈਂਕੀ ਅਤੇ ਵਾਟਰ ਸਪਲਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ, ਜਿਸ ਤਹਿਤ 03 ਕਿਲੋਮੀਟਰ ਲੰਬੀ ਪਾਈਪ ਲਾਈਨ ਪਾਈ ਜਾਣੀ ਹੈ ਅਤੇ ਇਸ ਨਾਲ 600 ਘਰਾਂ ਨੂੰ ਪਾਣੀ ਪੁੱਜੇਗਾ। ਇਸ ਮੌਕੇ ਉਹਨਾਂ ਨੇ ਬੱਸ ਅੱਡਾ, ਲੌਂਗੋਵਾਲ ਨੇੜੇ ਕਰੀਬ 01 ਕਰੋੜ 48 ਲੱਖ ਰੁਪਏ ਦੀ ਲਾਗਤ ਨਾਲ 800 ਸਟਰੀਟ ਲਾਈਟਾਂ ਲਾਉਣ ਦੇ ਪ੍ਰੋਜੈਕਟ ਦਾ ਨੀਂਹ ਪੱਥਰ ਵੀ ਰੱਖਿਆ।
ਨੀਂਹ ਪੱਥਰ ਰੱਖਣ ਸਬੰਧੀ ਰੱਖੇ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਸ਼੍ਰੀ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਵਚਨਬੱਧ ਹੈ ਤੇ ਮੁਸ਼ਕਲਾਂ ਦੇ ਹੱਲ ਸਬੰਧੀ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ। ਇਸੇ ਲੜੀ ਤਹਿਤ ਇਹ ਪ੍ਰੋਜੈਕਟ ਲਿਆਂਦੇ ਗਏ ਹਨ, ਜਿਨ੍ਹਾਂ ਨੂੰ ਕਿ ਸਮਾਂਬੱਧ ਢੰਗ ਨਾਲ ਨੇਪਰੇ ਚਾੜ੍ਹਿਆ ਜਾਵੇਗਾ ਤੇ ਪ੍ਰੋਜੈਕਟਾਂ ਦੇ ਮਿਆਰ ਬ...








