Wednesday, May 20Malwa News
Shadow

Tag: breaking news

ਪੁਲਿਸ ਵਾਲਿਆਂ ਨਾਲ ਧੱਕਾ-ਮੁੱਕੀ ਕਰਨਾ ਬੇਹੱਦ ਨਿੰਦਣਯੋਗ, ‘ਆਪ’ ਉਮੀਦਵਾਰ ਦੀ ਸਪੱਸ਼ਟ ਜਿੱਤ ਦੇਖ ਕੇ ਆਸ਼ੂ ਬੇਚੈਨ- ਅਮਨ ਅਰੋੜਾ

ਪੁਲਿਸ ਵਾਲਿਆਂ ਨਾਲ ਧੱਕਾ-ਮੁੱਕੀ ਕਰਨਾ ਬੇਹੱਦ ਨਿੰਦਣਯੋਗ, ‘ਆਪ’ ਉਮੀਦਵਾਰ ਦੀ ਸਪੱਸ਼ਟ ਜਿੱਤ ਦੇਖ ਕੇ ਆਸ਼ੂ ਬੇਚੈਨ- ਅਮਨ ਅਰੋੜਾ

Hot News
ਲੁਧਿਆਣਾ, 18 ਜੂਨ : ਆਮ ਆਦਮੀ ਪਾਰਟੀ ਨੇ ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ ਤੋਂ ਕਾਂਗਰਸੀ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਅਤੇ ਪੁਲਿਸ ਮੁਲਾਜ਼ਮਾਂ ਵਿਚਕਾਰ ਹੋਈ ਹੱਥੋਪਾਈ ਦੀ ਸਖ਼ਤ ਨਿੰਦਾ ਕੀਤੀ ਹੈ। 'ਆਪ' ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਆਸ਼ੂ ਨੂੰ ਸਲਾਹ ਦਿੱਤੀ ਕਿ ਕਾਨੂੰਨ ਦੀ ਪਾਲਣਾ ਕਰਨ ਅਤੇ ਚੋਣਾਂ ਦੌਰਾਨ ਇਲਾਕੇ ਵਿੱਚ ਸ਼ਾਂਤੀ ਬਣਾਈ ਰੱਖਣ ਲਈ ਪੁਲਿਸ ਨਾਲ ਲੜਨ ਦੀ ਬਜਾਏ ਉਨ੍ਹਾਂ ਦਾ ਸਾਥ ਦੇਣ।ਅਮਨ ਅਰੋੜਾ ਨੇ ਕਿਹਾ ਕਿ ਪ੍ਰਚਾਰ ਦੌਰਾਨ ਹੀ ਲੋਕਾਂ ਦੇ ਮੂਡ ਨੂੰ ਦੇਖ ਕੇ ਇਹ ਸਪੱਸ਼ਟ ਹੋ ਗਿਆ ਸੀ ਕਿ 'ਆਪ' ਉਮੀਦਵਾਰ ਸੰਜੀਵ ਅਰੋੜਾ ਵੱਡੇ ਫਰਕ ਨਾਲ ਚੋਣ ਜਿੱਤ ਰਹੇ ਹਨ। ਜਿਵੇਂ-ਜਿਵੇਂ ਵੋਟਾਂ ਨੇੜੇ ਆ ਰਹਿਆਂ ਹਨ, ਮਾਹੌਲ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਹੁੰਦਾ ਜਾ ਰਿਹਾ ਹੈ। ਇਹ ਦੇਖ ਕੇ ਕਾਂਗਰਸੀ ਆਗੂ ਅਤੇ ਇਸ ਦੇ ਉਮੀਦਵਾਰ ਘਬਰਾ ਗਏ ਹਨ। ਘਬਰਾਹਟ ਵਿੱਚ, ਉਹ ਹਿੰਸਕ ਕਾਰਵਾਈਆਂ ਕਰ ਰਹੇ ਹਨ।ਅਰੋੜਾ ਨੇ ਕਿਹਾ ਕਿ ਜਿਸ ਤਰ੍ਹਾਂ ਆਸ਼ੂ ਨੇ ਪੁਲਿਸ ਵਾਲਿਆਂ ਨੂੰ ਧੱਕਾ ਦਿੱਤਾ ਅਤੇ ਧਮਕੀਆਂ ਦਿੱਤੀਆਂ, ਉਸ ਨਾਲ ਉਨ੍ਹਾਂ ਦੀ ਗੁੰਡਾਗਰਦੀ ਅਤੇ ਤਾਨਾਸ਼ਾਹੀ ਦਾ ਇਤਿਹਾਸ ਇੱਕ ਵਾਰ ਫਿਰ ਤਾਜ਼ਾ ਹੋ ਗ...
ਪੰਜਾਬ ਵੱਲੋਂ ਨਵਾਂ ਮੀਲ ਪੱਥਰ ਸਥਾਪਤ: ਸੇਵਾਵਾਂ ਦੀ ਪੈਂਡੈਂਸੀ ਦਰ ਦੇਸ਼ ਭਰ ਵਿੱਚ ਸਭ ਤੋਂ ਘੱਟ

ਪੰਜਾਬ ਵੱਲੋਂ ਨਵਾਂ ਮੀਲ ਪੱਥਰ ਸਥਾਪਤ: ਸੇਵਾਵਾਂ ਦੀ ਪੈਂਡੈਂਸੀ ਦਰ ਦੇਸ਼ ਭਰ ਵਿੱਚ ਸਭ ਤੋਂ ਘੱਟ

Breaking News
ਚੰਡੀਗੜ੍ਹ, 18 ਜੂਨ: ਪੰਜਾਬ ਦੇ ਸੁਚੱਜਾ ਪ੍ਰਸ਼ਾਸਨ ਤੇ ਸੂਚਨਾ ਤਕਨੀਕ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਸ੍ਰੀ ਅਮਨ ਅਰੋੜਾ ਨੇ ਅੱਜ ਦੱਸਿਆ ਕਿ ਪੰਜਾਬ ਸਰਕਾਰ ਨੇ ਨਾਗਰਿਕਾਂ ਨੂੰ ਤੈਅ ਸਮੇਂ ਦੇ ਅੰਦਰ 99.98 ਫੀਸਦ ਜ਼ਰੂਰੀ ਸੇਵਾਵਾਂ ਸਫ਼ਲਤਾਪੂਰਵਕ ਪ੍ਰਦਾਨ ਕਰ ਕੇ ਲੋਕ-ਪੱਖੀ ਪ੍ਰਸ਼ਾਸਨ ਦੀ ਦਿਸ਼ਾ ਵਿੱਚ ਇੱਕ ਅਹਿਮ ਮੀਲ ਪੱਥਰ ਹਾਸਲ ਕੀਤਾ ਹੈ ਜਿਸ ਨਾਲ ਪੰਜਾਬ ਦੇਸ਼ ਭਰ ਵਿੱਚ ਸੇਵਾ ਪ੍ਰਦਾਨ ਕਰਨ ਵਿੱਚ ਸਭ ਤੋਂ ਘੱਟ ਲੰਬਤਾ (ਪੈਂਡੈਂਸੀ) ਵਾਲਾ ਸੂਬਾ ਬਣ ਗਿਆ ਹੈ।ਵਿਭਾਗ ਦੇ ਸੀਨੀਅਰ ਅਧਿਕਾਰੀਆਂ ਅਤੇ ਡਿਪਟੀ ਕਮਿਸ਼ਨਰਾਂ ਨਾਲ ਇੱਥੇ ਮੈਗਸੀਪਾ ਵਿਖੇ ਸਮੀਖਿਆ ਮੀਟਿੰਗ ਉਪਰੰਤ ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਸੇਵਾਵਾਂ ਪ੍ਰਦਾਨ ਕਰਨ ਦੀ ਦਿਸ਼ਾ ਵਿੱਚ ਅਹਿਮ ਪ੍ਰਾਪਤੀ ਦਰਜ ਕੀਤੀ ਹੈ, ਜਿਸ ਤਹਿਤ 18 ਜੂਨ, 2024 ਤੋਂ 17 ਜੂਨ, 2025 ਦੇ ਇੱਕ ਸਾਲ ਦੇ ਅਰਸੇ ਦਰਮਿਆਨ 48.85 ਲੱਖ ਤੋਂ ਵੱਧ ਨਾਗਰਿਕਾਂ ਨੇ ਵੱਖ-ਵੱਖ ਲੋਕ-ਪੱਖੀ ਸੇਵਾਵਾਂ ਦਾ ਲਾਭ ਉਠਾਇਆ ਹੈ। ਉਨ੍ਹਾਂ ਦੱਸਿਆ ਕਿ 99.88 ਫ਼ੀਸਦੀ ਸੇਵਾਵਾਂ ਨਿਰਧਾਰਤ ਸਮਾਂ-ਸੀਮਾ ਅੰਦਰ ...
ਵਿਧਾਇਕ ਤੇ ਡਿਪਟੀ ਕਮਿਸ਼ਨਰ ਨੇ ਜਲ ਜੀਵਨ ਮਿਸ਼ਨ ਦੀਆਂ ਸਕੀਮਾਂ ਦੀ ਕੀਤੀ ਸਮੀਖਿਆ

ਵਿਧਾਇਕ ਤੇ ਡਿਪਟੀ ਕਮਿਸ਼ਨਰ ਨੇ ਜਲ ਜੀਵਨ ਮਿਸ਼ਨ ਦੀਆਂ ਸਕੀਮਾਂ ਦੀ ਕੀਤੀ ਸਮੀਖਿਆ

Local
ਫਰੀਦਕੋਟ 18 ਜੂਨ : ਜਲ ਜੀਵਨ ਮਿਸ਼ਨ ਅਤੇ ਜਲ ਸ਼ਕਤੀ ਮਿਸ਼ਨ ਸਕੀਮਾਂ ਸਬੰਧੀ ਰੀਵਿਊ ਮੀਟਿੰਗ ਵਿਧਾਇਕ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਅਤੇ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਦੀ ਅਗਵਾਈ ਹੇਠ ਹੋਈ। ਜਿਸ ਵਿੱਚ ਜਿਲ੍ਹੇ ਦੇ ਹਰ ਘਰ ਤੱਕ ਸਾਫ ਪੀਣਯੋਗ ਪਾਣੀ ਮੁਹੱਈਆ ਕਰਵਾਉਣ ਦੇ ਟੀਚਿਆਂ ਦੀ ਪ੍ਰਾਪਤੀ ਤੋਂ ਇਲਾਵਾ ਜਲ ਸੰਗ੍ਰਹਿ (ਬਰਸਾਤੀ ਪਾਣੀ ਦਾ ਜਮੀਨ ਵਿੱਚ ਰਿਚਾਰਜ), ਪੀਣ ਵਾਲੇ ਪਾਣੀ ਦੀ ਗੁਣਵੱਤਾ ਦੀ ਜਾਂਚ ਕਰਨਾ ਅਤੇ ਇਸ ਸਬੰਧੀ ਵੱਖ ਵੱਖ ਲੋਕਾਂ ਨੂੰ ਜਾਗਰੂਕ ਕਰਨ ਆਦਿ ਸਬੰਧੀ ਵਿਸਥਾਰ ਸਹਿਤ ਵਿਚਾਰ ਚਰਚਾ ਕੀਤੀ ਗਈ। ਇਸ ਮੌਕੇ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਅਤੇ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਕਿਹਾ ਕਿ ਜਲ ਹੀ ਜੀਵਨ ਹੈ ਅਤੇ ਆਪਣੇ ਲੋਕਾਂ ਨੂੰ ਸਾਫ ਪੀਣਯੋਗ ਪਾਣੀ ਮੁਹੱਈਆ ਕਰਵਾਉਣਾ ਸਰਕਾਰ ਦਾ ਮੁੱਢਲਾ ਫਰਜ ਹੈ। ਉਨ੍ਹਾਂ ਜਨ ਸਿਹਤ, ਪੇਂਡੂ ਵਿਕਾਸ, ਸਿੱਖਿਆ ਵਿਭਾਗ ਆਦਿ ਨੂੰ ਹਦਾਇਤ ਕੀਤੀ ਕਿ ਉਹ ਵੱਧ ਤੋਂ ਵੱਧ ਲੋਕਾਂ ਨੂੰ ਸਰਕਾਰ ਦੇ ਜਲ ਜੀਵਨ ਮਿਸ਼ਨ ਅਤੇ ਜਲ ਸ਼ਕਤੀ ਅਭਿਆਨ ਪ੍ਰਤੀ ਜਾਗਰੂਕ ਕਰਨ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਮੀਂਹ ਦੇ ਪਾਣੀ ਦੀ ਸੁਚੱਚੀ ਸੰਭਾਲ ਅਤੇ ਇਸ ਨੂ...
ਭਾਰਤੀ ਚੋਣ ਕਮਿਸ਼ਨ ਤੇਜ਼ੀ ਨਾਲ ਕਰੇਗਾ ਵੋਟਰ ਫੋਟੋ ਪਹਿਚਾਣ ਪੱਤਰਾਂ ਦੀ ਡਿਲੀਵਰੀ

ਭਾਰਤੀ ਚੋਣ ਕਮਿਸ਼ਨ ਤੇਜ਼ੀ ਨਾਲ ਕਰੇਗਾ ਵੋਟਰ ਫੋਟੋ ਪਹਿਚਾਣ ਪੱਤਰਾਂ ਦੀ ਡਿਲੀਵਰੀ

Hot News
ਚੰਡੀਗੜ੍ਹ, 18 ਜੂਨ: ਚੋਣ ਸੂਚੀ ਵਿੱਚ ਨਵੇਂ ਵੋਟਰਾਂ ਦੇ ਨਾਂ ਦਰਜ ਕਰਨ ਜਾਂ ਮੌਜੂਦਾ ਵੋਟਰਾਂ ਦੀ ਜਾਣਕਾਰੀ 'ਚ ਕੋਈ ਤਬਦੀਲੀ ਹੋਣ ਦੀ ਸਥਿਤੀ ਵਿੱਚ ਵੋਟਰ ਫੋਟੋ ਪਹਿਚਾਣ ਪੱਤਰਾਂ ਦੀ ਤੇਜ਼ ਡਿਲਿਵਰੀ ਨੂੰ ਯਕੀਨੀ ਬਣਾਉਣ ਲਈ ਭਾਰਤੀ ਚੋਣ ਕਮਿਸ਼ਨ ਨੇ ਇੱਕ ਨਵੀਂ ਸਟੈਂਡਰਡ ਓਪਰੇਟਿੰਗ ਪ੍ਰਕਿਰਿਆ ਲਾਗੂ ਕੀਤੀ ਹੈ, ਜਿਸ ਤਹਿਤ ਵੋਟਰ ਫੋਟੋ ਪਹਿਚਾਣ ਪੱਤਰ 15 ਦਿਨਾਂ ਦੇ ਅੰਦਰ ਜਾਰੀ ਕੀਤਾ ਜਾਵੇਗਾ। ਇਹ ਪਹਿਲਕਦਮੀ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ, ਚੋਣ ਕਮਿਸ਼ਨਰ ਡਾ. ਸੁਖਬੀਰ ਸਿੰਘ ਸੰਧੂ ਅਤੇ ਡਾ. ਵਿਵੇਕ ਜੋਸ਼ੀ ਵੱਲੋਂ ਵੋਟਰਾਂ ਦੀ ਸਹੂਲਤਾਂ ਲਈ ਕੀਤੇ ਜਾ ਰਹੇ ਵੱਖ-ਵੱਖ ਉਪਾਵਾਂ ਦੇ ਹਿੱਸੇ ਵਜੋਂ ਸ਼ੁਰੂ ਕੀਤੀ ਗਈ ਹੈ। ਇਹ ਨਵੀਂ ਪ੍ਰਣਾਲੀ ਵੋਟਰ ਫੋਟੋ ਪਹਿਚਾਣ ਪੱਤਰ ਬਣਨ ਤੋਂ ਲੈ ਕੇ ਡਾਕ ਰਾਹੀਂ ਵੋਟਰ ਨੂੰ ਡਿਲੀਵਰੀ ਹੋਣ ਤੱਕ ਹਰੇਕ ਪੜਾਅ ਦੀ ਰੀਅਲ ਟਾਇਮ ਟਰੈਕਿੰਗ ਨੂੰ ਯਕੀਨੀ ਬਣਾਵੇਗੀ। ਵੋਟਰਾਂ ਨੂੰ ਹਰ ਪੜਾਅ 'ਤੇ ਐੱਸਐੱਮਐੱਸ ਰਾਹੀਂ ਸੂਚਨਾਵਾਂ ਵੀ ਪ੍ਰਾਪਤ ਹੋਣਗੀਆਂ, ਜਿਸ ਨਾਲ ਉਨ੍ਹਾਂ ਨੂੰ ਉਨ੍ਹਾਂ ਦੇ ਵੋਟਰ ਫੋਟੋ ਪਹਿਚਾਣ ਪੱਤਰ ਦੀ ਸਥਿਤੀ ਬਾਰੇ ਜਾਣਕਾਰੀ ਮਿਲੇਗੀ।ਇਸ ਉਦੇਸ਼ ਲਈ ਚੋਣ ਕਮਿਸ਼ਨ...
ਮਹਿਲਾਵਾਂ, ਬੱਚਿਆਂ ਅਤੇ ਬਜ਼ੁਰਗਾਂ ਦੀ ਭਲਾਈ ਮਾਨ ਸਰਕਾਰ ਦੀ ਪਹਿਲੀ ਤਰਜੀਹ: ਡਾ. ਬਲਜੀਤ ਕੌਰ

ਮਹਿਲਾਵਾਂ, ਬੱਚਿਆਂ ਅਤੇ ਬਜ਼ੁਰਗਾਂ ਦੀ ਭਲਾਈ ਮਾਨ ਸਰਕਾਰ ਦੀ ਪਹਿਲੀ ਤਰਜੀਹ: ਡਾ. ਬਲਜੀਤ ਕੌਰ

Hot News
ਚੰਡੀਗੜ੍ਹ, 18 ਜੂਨ: ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਵਰਗ, ਵਿਸ਼ੇਸ਼ ਕਰਕੇ ਮਹਿਲਾਵਾਂ, ਬਜ਼ੁਰਗਾਂ ਅਤੇ ਬੱਚਿਆਂ ਦੀ ਭਲਾਈ ਲਈ ਗੰਭੀਰ ਤੇ ਨਿਰੰਤਰ ਯਤਨ ਕਰ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਕਿਸੇ ਵੀ ਸਮਾਜ ਦੀ ਤਰੱਕੀ ਉਸਦੇ ਗਰੀਬ, ਬਜ਼ੁਰਗ ਅਤੇ ਨਾਰੀ ਵਰਗ ਦੀ ਸਮਾਜਿਕ ਸੁਰੱਖਿਆ, ਸਿਹਤ ਅਤੇ ਸਿੱਖਿਆ ਉੱਤੇ ਨਿਰਭਰ ਕਰਦੀ ਹੈ। ਮੰਤਰੀ ਨੇ ਅਧਿਕਾਰੀਆਂ ਨੂੰ ਸਖਤ ਨਿਰਦੇਸ਼ ਦਿੱਤੇ ਕਿ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀਆਂ ਸਮਾਜਿਕ ਭਲਾਈ ਸਕੀਮਾਂ ਦਾ ਲਾਭ ਲੋੜਵੰਦ ਲੋਕਾਂ ਤੱਕ ਪਾਰਦਰਸ਼ੀ ਅਤੇ ਸਮੇਂ ਸਿਰ ਪਹੁੰਚਾਇਆ ਜਾਵੇ। ਅੱਜ ਇਥੇ ਕਿਸਾਨ ਭਵਨ ਵਿਖੇ ਵਿਭਾਗੀ ਅਧਿਕਾਰੀਆਂ ਨਾਲ ਵਿਸਤ੍ਰਿਤ ਸਮੀਖਿਆ ਮੀਟਿੰਗ ਦੌਰਾਨ ਡਾ. ਬਲਜੀਤ ਕੌਰ ਨੇ ਆਂਗਨਵਾੜੀ ਸੈਂਟਰਾਂ, ‘ਅਰਲੀ ਚਾਇਲਡਹੁੱਡ ਕੇਅਰ ਐਂਡ ਐਜੂਕੇਸ਼ਨ’, ਮਿਸ਼ਨ ਵਾਤਸਲੱਯਾ ਤਹਿਤ ਚਲ ਰਹੀ ਬਾਲ ਭਿੱਖਿਆ ਮੁਕਤੀ ਮੁਹਿੰਮ, ਪੋਸ਼ਣ ਟ੍ਰੈਕਰ ਕੰਮ, ਪ੍ਰਧਾਨ ਮੰਤਰੀ ਮਾਤਰੂ ਵੰਧਨਾ ਯੋਜਨਾ ਸਕੀਮ, ਬੇਟੀ ਬਚਾਓ-ਬੇਟੀ ਪੜ੍ਹਾਓ ਮੁਹਿੰਮ, ਆਂਗਨਵਾ...

ਫਾਜ਼ਿਲਕਾ ਪੁਲਿਸ ਵੱਲੋ ਨਸ਼ਿਆਂ ਖਿਲਾਫ ਯੁੱਧ ਵਿਚ ਇਕ ਹੋਰ ਕਦਮ

Hot News
ਫਾਜ਼ਿਲਕਾ, ਜੂਨ 18: ਸ੍ਰੀ ਗੌਰਵ ਯਾਦਵ ਆਈ.ਪੀ.ਐਸ ਡਾਇਰੈਕਟਰ ਜਨਰਲ ਪੁਲਿਸ, ਪੰਜਾਬ, ਸ੍ਰੀ ਹਰਮਨਬੀਰ ਸਿੰਘ ਗਿੱਲ ਆਈ.ਪੀ.ਐਸ. ਡਿਪਟੀ ਇੰਸਪੈਕਟਰ ਜਨਰਲ ਪੁਲਿਸ, ਫਿਰੋਜਪੁਰ ਰੇਂਜ, ਫਿਰੋਜਪੁਰ ਜੀ ਦੇ ਦਿਸ਼ਾ ਨਿਰਦੇਸ਼ਾਂ ਅਤੇ ਸ੍ਰੀ ਗੁਰਮੀਤ ਸਿੰਘ ਸੀਨੀਅਰ ਕਪਤਾਨ ਪੁਲਿਸ, ਫਾਜਿਲਕਾ ਜੀ ਦੀ ਅਗਵਾਈ ਹੇਠ ਫਾਜਿਲਕਾ ਪੁਲਿਸ ਵੱਲੋਂ ਨਸ਼ਾ ਤਸਕਰਾਂ ਦੇ ਖਿਲਾਫ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਮੁਹਿੰਮ ਦੇ ਤਹਿਤ ਅੱਜ ਫਾਜ਼ਿਲਕਾ ਪੁਲਿਸ ਵੱਲੋ ਥਾਣਾ ਅਰਨੀਵਾਲਾ ਦੇ ਨਸ਼ਾ ਤਸਕਰ ਜੋਗਿੰਦਰ ਸਿੰਘ ਪੁੱਤਰ ਦਲੀਪ ਸਿੰਘ ਉਰਫ ਦਾਰਾ ਸਿੰਘ ਵਾਸੀ ਅਰਨੀਵਾਲਾ ਅਤੇ ਉਸਦੀ ਪਤਨੀ ਅਮਰਜੀਤ ਕੌਰ ਦੇ ਘਰ ਨੂੰ ਢਾਹਿਆ ਗਿਆ ਹੈ, ਜੋ ਦੋਨੋ ਪਤੀ ਪਤਨੀ ਨਸ਼ਾ ਤਸਕਰੀ ਦਾ ਧੰਦਾ ਕਰ ਰਹੇ ਸਨ ਅਤੇ ਜਿੰਨ੍ਹਾਂ ਨੇ ਪੰਚਾਇਤੀ ਜਗ੍ਹਾ ਪਰ ਨਜਾਇਜ ਉਸਾਰੀ ਵੀ ਕੀਤੀ ਹੋਈ ਸੀ। ਅੱਜ ਸਿਵਲ ਪ੍ਰਸ਼ਾਸਨ ਵੱਲੋ ਪੁਲਿਸ ਸੁਰੱਖਿਆ ਸਬੰਧੀ ਦਰਖਾਸਤ ਮੋਸੂਲ ਹੋਣ ਤੇ ਸ੍ਰੀ ਗੁਰਮੀਤ ਸਿੰਘ ਐਸ.ਐਸ.ਪੀ ਫਾਜ਼ਿਲਕਾ ਵੱਲੋ ਮੌਕੇ ਤੇ ਪੁੱਜ ਕੇ ਇਹਨਾਂ ਨਸ਼ਾ ਤਸਕਰਾਂ ਦੇ ਘਰ ਨੂੰ ਢਾਹੁਣ ਦੀ ਕਾਰਵਾਈ ਮੁਕੰਮਲ ਕੀਤੀ ਗਈ। ਨਸ਼ਾ ਤਸਕਰ ਜੋਗਿੰਦਰ ਸਿੰਘ ਦੇ ...
ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਅਪਰਾਧੀਆਂ ਦੇ ਖਿਲਾਫ ਸਖਤ ਕਾਰਵਾਈ ਕਰਨ ਦੇ ਦਿੱਤੇ ਨਿਰਦੇਸ਼

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਅਪਰਾਧੀਆਂ ਦੇ ਖਿਲਾਫ ਸਖਤ ਕਾਰਵਾਈ ਕਰਨ ਦੇ ਦਿੱਤੇ ਨਿਰਦੇਸ਼

Haryana
ਚੰਡੀਗੜ੍ਹ, 17 ਜੂਨ : ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਅੱਜ ਇੱਥੇ ਸੂਬੇ ਵਿੱਚ ਕਾਨੂੰਨ ਵਿਵਸਥਾ ਦੀ ਸਥਿਤੀ ਅਤੇ ਆਬਕਾਰੀ ਨੀਲਾਮੀ ਦੀ ਪ੍ਰਗਤੀ ਦੀ ਉੱਚ ਪੱਧਰੀ ਮੀਟਿੰਗ ਦੀ ਅਗਵਾਈ ਕੀਤੀ। ਮੀਟਿੰਗ ਦੌਰਾਨ ਅਪਰਾਧੀਆਂ ਦੇ ਖਿਲਾਫ ਹਾਈ ਆਕਟੇਨ ਮੁਹਿੰਮ ਚਲਾਉਣ ਅਤੇ ਹਰਿਆਣਾ ਵਿੱਚ ਪੁਲਿਸ ਦੀ ਪ੍ਰਭਾਵੀ ਤੇ ਜਿਮੇਵਾਰਰੀ ਮੌਜੂਦਗੀ ਯਕੀਨੀ ਕਰਨ ਦੇ ਨਿਰਦੇਸ਼ ਦਿੰਦੇ ਹੋੲ, ਮੁੱਖ ਮੰਤਰੀ ਨੇ ਕਿਹਾ ਕਿ ਕਾਨੂੰਨ ਵਿਵਸਥਾ ਨੁੰ ਮਜਬੂਤ ਬਣਾਏ ਰੱਖਣਾ ਸਰਕਾਰ ਦੀ ਸਰਵੋਚ ਪ੍ਰਾਥਮਿਕਤਾ ਹੈ। ਕੁਰੂਕਸ਼ੇਤਰ ਵਿੱਚ ਇੱਕ ਆਬਕਾਰੀ ਲਾਇਸੈਂਸਧਾਰੀ ਦੀ ਹਤਿਆ ਦੀ ਰਿਪੋਰਟ 'ਤੇ ਚਿੰਤਾ ਜਤਾਉਂਦੇ ਹੋਏ ਮੁੱਖ ਮੰਤਰੀ ਨੇ ਪੁਲਿਸ ਡਾਇਰੈਕਟਰ ਜਨਰਲ ਨੂੰ ਦੋਸ਼ੀਆਂ ਦੇ ਖਿਲਾਫ ਤੁਰੰਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ। ਨਾਲ ਹੀ, ਉਨ੍ਹਾਂ ਨੇ ਕਿਹਾ ਕਿ ਜਿਲ੍ਹਾ ਨਾਗਰਿਕਾਂ ਨੁੰ ਧਮਕੀ ਜਾਂ ਫਿਰੌਤੀ ਸਬੰਧੀ ਕਾਲ ਮਿਲ ਰਹੀ ਹੈ, ਉਨ੍ਹਾਂ ਨੈ ਤੁਰੰਤ ਸੁਰੱਖਿਆ ਪ੍ਰਦਾਨ ਕੀਤੀ ਜਾਵੇ। ਇਸ ਉਦੇਸ਼ ਲਈ ਇੱਕ ਸਮਰਪਿਤ ਹੈਲਪਲਾਇਨ ਨੰਬਰ ਜਾਰੀ ਕਰ ਉਸ ਨੂੰ ਐਮਰਜੈਂਸੀ ਸੇਵਾ 112 ਨਾਲ ਲਿੰਕ ਕਰਨ ਦੇ ਨਿਰਦੇਸ਼ ਦਿੱਤੇ ਗਏ। ਮੁੱਖ ਮੰਤਰੀ ਨ...
ਸਪੀਕਰ ਸੰਧਵਾਂ ਨੇ ਲੋਕ ਮਿਲਣੀ ਪ੍ਰੋਗਰਾਮ ਤਹਿਤ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ

ਸਪੀਕਰ ਸੰਧਵਾਂ ਨੇ ਲੋਕ ਮਿਲਣੀ ਪ੍ਰੋਗਰਾਮ ਤਹਿਤ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ

Hot News
ਫਰੀਦਕੋਟ 17 ਜੂਨ : ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਦਾ ਹੱਲ ਕਰਨ ਲਈ ਆਪਣੇ ਗ੍ਰਹਿ ਪਿੰਡ ਸੰਧਵਾਂ ਵਿਖੇ ਲੋਕ ਮਿਲਣੀ ਪ੍ਰੋਗਰਾਮ ਦਾ ਆਯੋਜਨ ਕੀਤਾ । ਇਸ ਮੌਕੇ ਆਪਣੇ ਸੰਬੋਧਨ ਵਿੱਚ ਸਪੀਕਰ ਸ. ਸੰਧਵਾਂ ਨੇ ਦੱਸਿਆ ਕਿ ਹਲਕੇ ਦੇ ਲੋਕਾਂ ਦੀ ਬਦੋਲਤ ਹੀ ਉਹ ਅੱਜ ਇਸ ਮੁਕਾਮ ਤੇ ਪੁਹੰਚੇ ਹਨ ਤੇ ਆਪਣੇ ਹਲਕੇ ਦੇ ਲੋਕਾਂ ਨੂੰ ਕੋਈ ਮੁਸ਼ਕਿਲਾਂ ਨਾ ਆਉਣ ਦੇਣਾ ਉਨ੍ਹਾਂ ਦਾ ਮੁੱਖ ਮਕਸਦ ਹੈ। ਉਨ੍ਹਾਂ ਕਿਹਾ ਕਿ ਅੱਜ ਵੀ ਲੋਕਾਂ ਵੱਲੋਂ ਦੱਸੀਆਂ ਸਮੱਸਿਆਵਾਂ ਨੂੰ ਸਬੰਧਿਤ ਅਧਿਕਾਰੀਆਂ ਨੂੰ ਸਮਾਂਬੱਧ ਹੱਲ ਕਰਨ ਲਈ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਲੋਕ ਮਿਲਣੀ ਪ੍ਰੋਗਰਾਮ ਅੱਗੇ ਵੀ ਨਿਰੰਤਰ ਕੀਤੇ ਜਾਣਗੇ ।ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੀ ਆਪਣੀ ਸਰਕਾਰ ਹੈ ਤੇ ਪੰਜਾਬ ਸਰਕਾਰ ਵੱਲੋਂ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਕਿਸੇ ਤਰ੍ਹਾਂ ਦੀ ਕਸਰ ਨਹੀਂ ਛੱਡੀ ਜਾ ਰਹੀ। ਉਨ੍ਹਾਂ ਦੱਸਿਆ ਕੇ ਸਾਰੇ ਵਰਗਾਂ ਦੀ ਭਲਾਈ ਲਈ ਵੱਡੀ ਪੱਧਰ ਤੇ ਜਿੱਥੇ ਵਿਕਾਸ ਸਕੀਮਾਂ ਚਲਾਈਆਂ ਗਈਆਂ ਹਨ ਉੱ...
ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਨਾਇਬ ਤਹਿਸੀਲਦਾਰ ਗ੍ਰਿਫ਼ਤਾਰ

ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਨਾਇਬ ਤਹਿਸੀਲਦਾਰ ਗ੍ਰਿਫ਼ਤਾਰ

Hot News
ਚੰਡੀਗੜ੍ਹ, 17 ਜੂਨ: ਪੰਜਾਬ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਬਰਖਾਸਤ ਨਾਇਬ ਤਹਿਸੀਲਦਾਰ ਵਰਿੰਦਰਪਾਲ ਸਿੰਘ ਧੂਤ ਵਾਸੀ ਪਿੰਡ ਧੂਤ ਕਲਾਂ, ਹੁਸ਼ਿਆਰਪੁਰ ਨੂੰ ਆਮਦਨ ਤੋਂ ਵੱਧ ਜਾਇਦਾਦ ਰੱਖਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ।ਅੱਜ ਇੱਥੇ ਇਹ ਖੁਲਾਸਾ ਕਰਦੇ ਹੋਏ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ ਇਹ ਗ੍ਰਿਫ਼ਤਾਰੀ ਜਲੰਧਰ ਰੇਂਜ ਵੱਲੋਂ ਕੀਤੀ ਗਈ ਵਿਜੀਲੈਂਸ ਜਾਂਚ ਤੋਂ ਬਾਅਦ ਅਮਲ ਵਿੱਚ ਲਿਆਂਦੀ ਗਈ ਹੈ ਜਿਸ ਵਿੱਚ ਧੂਤ ਵੱਲੋਂ ਆਪਣੇ ਅਤੇ ਆਪਣੇ ਪਰਿਵਾਰਕ ਮੈਂਬਰਾਂ ਦੇ ਨਾਂ ’ਤੇ ਆਪਣੀ ਜਾਇਜ਼ ਕਮਾਈ ਤੋਂ ਵੱਧ ਜਾਇਦਾਦ ਇਕੱਠੀ ਕਰਨ ਦੇ ਦੋਸ਼ਾਂ ਦੀ ਜਾਂਚ ਕੀਤੀ ਗਈ ਸੀ । ਬੁਲਾਰੇ ਨੇ ਅੱਗੇ ਕਿਹਾ ਕਿ ਤਫ਼ਤੀਸ਼ ਦੌਰਾਨ 1 ਜਨਵਰੀ, 2009 ਤੋਂ 31 ਦਸੰਬਰ, 2018 ਤੱਕ ਦੀ ਮਿਆਦ ਦੀ ਜਾਂਚ ਕੀਤੀ ਗਈ ਸੀ। ਜਾਂਚ ਤੋਂ ਪਤਾ ਲੱਗਾ ਹੈ ਕਿ ਇਸ ਵਕਫ਼ੇ ਦੌਰਾਨ ਧੂਤ ਦੇ ਸਾਰੇ ਸਰੋਤਾਂ ਅਤੇ ਵਸੀਲਿਆਂ ਤੋਂ ਕੁੱਲ ਆਮਦਨ 3,58,97,111.59 ਰੁਪਏ ਸੀ ਜਦਕਿ ਉਸਦਾ ਕੁੱਲ ਖਰਚ ਅਤੇ ਜਾਇਦਾਦ 11,18,34,544.22 ਰੁਪਏ ਦੀ ਸੀ- ਜੋ ਉਸਦੀ ਕਾਨੂੰਨੀ ਆਮਦਨ ਨਾਲੋਂ 7,59,37,432...
ਲੁਧਿਆਣਾ ਪੱਛਮੀ ਜਿਮਨੀ ਚੋਣ ਲਈ ਪ੍ਰਚਾਰ ਦੇ ਆਖਰੀ ਦਿਨ ਵੀ ਕਾਂਗਰਸ ਨੂੰ ਝਟਕਾ! ਯੂਥ ਜ਼ਿਲ੍ਹਾ ਪ੍ਰਧਾਨ ਸਮੇਤ ਕਈ ਆਗੂ ‘ਆਪ’ ਵਿੱਚ ਸ਼ਾਮਲ ਹੋਏ

ਲੁਧਿਆਣਾ ਪੱਛਮੀ ਜਿਮਨੀ ਚੋਣ ਲਈ ਪ੍ਰਚਾਰ ਦੇ ਆਖਰੀ ਦਿਨ ਵੀ ਕਾਂਗਰਸ ਨੂੰ ਝਟਕਾ! ਯੂਥ ਜ਼ਿਲ੍ਹਾ ਪ੍ਰਧਾਨ ਸਮੇਤ ਕਈ ਆਗੂ ‘ਆਪ’ ਵਿੱਚ ਸ਼ਾਮਲ ਹੋਏ

Punjab Politics
ਲੁਧਿਆਣਾ, 17 ਜੂਨ : ਲੁਧਿਆਣਾ ਪੱਛਮੀ ਜਿਮਨੀ ਚੋਣ ਲਈ ਪ੍ਰਚਾਰ ਦੇ ਆਖਰੀ ਦਿਨ ਵੀ ਕਾਂਗਰਸ ਪਾਰਟੀ ਨੂੰ ਝਟਕਾ ਲੱਗਾ ਹੈ। ਇਸ ਦੇ ਨਾਲ ਹੀ, ਆਮ ਆਦਮੀ ਪਾਰਟੀ ਨੂੰ ਮਜਬੂਤੀ ਮਿਲੀ ਹੈ। ਮੰਗਲਵਾਰ ਨੂੰ ਕਈ ਕਾਂਗਰਸੀ ਆਗੂ ਆਪਣੇ ਸਮਰਥਕਾਂ ਸਮੇਤ 'ਆਪ' ਵਿੱਚ ਸ਼ਾਮਲ ਹੋ ਗਏ। 'ਆਪ' ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਧ ਅਤੇ 'ਆਪ' ਪੰਜਾਬ ਦੇ ਜਨਰਲ ਸਕੱਤਰ ਡਾ. ਸੰਨੀ ਆਹਲੂਵਾਲੀਆ ਦੀ ਮੌਜੂਦਗੀ ਵਿੱਚ ਸਾਰੇ ਆਗੂਆਂ ਦਾ ਪਾਰਟੀ ਵਿੱਚ ਸਵਾਗਤ ਕੀਤਾ। ਇਸ ਮੌਕੇ 'ਆਪ' ਆਗੂ ਰਿੰਕਾ ਪ੍ਰਧਾਨ, ਵਰੁਣ ਮਹਿਤਾ ਅਤੇ ਅਜਿੰਦਰਪਾਲ ਕੌਰ ਵੀ ਹਾਜ਼ਰ ਸਨ।ਕਾਂਗਰਸ ਤੋਂ ‘ਆਪ’ ਵਿੱਚ ਸ਼ਾਮਲ ਹੋਣ ਵਾਲੇ ਆਗੂਆਂ ਵਿੱਚ ਕਾਂਗਰਸ ਦੇ ਜ਼ਿਲ੍ਹਾ ਯੂਥ ਪ੍ਰਧਾਨ ਪ੍ਰਭਜੋਤ ਸਿੰਘ ਮਾਨ, ਸਕੱਤਰ ਪ੍ਰੀਤ ਬਡੇਵਾਲ, ਕਰਨਜੋਤ ਸਿੰਘ, ਅਭਿਸ਼ੇਕ ਪ੍ਰੀਤ ਸਿੰਘ, ਗੁਰਪ੍ਰੀਤ ਨਿਤਿਸ਼ ਪ੍ਰੀਤਪਾਲ ਸਿੰਘ ਕੁਲਵਿੰਦਰ ਸਿੰਘ, ਮਨਪ੍ਰੀਤ ਸਿੰਘ, ਮਨਜੋਤ ਸਿੰਘ, ਅਮਨਦੀਪ ਕਿੰਘ ਲੱਖਾ ਸਿੰਘ ਅਤੇ ਗੁਰਦੀਪ ਦੇ ਨਾਮ ਪ੍ਰਮੁੱਖ ਹਨ।ਇਸ ਤੋਂ ਇਲਾਵਾ ਐਸਐਸ ਜੈਨ ਮਹਾਸਭਾ, ਹੈਬੋਵਾਲ ਦੇ ਪ੍ਰਧਾਨ ਪੰਕਜ ਜੈਨ ਅਤੇ ਉਨ੍ਹਾਂ ਦੇ ਨਾਲ ਰਾ...