Wednesday, May 20Malwa News
Shadow

Tag: breaking news

ਪੰਜਾਬ ਆੜ੍ਹਤੀ ਐਸੋਸੀਏਸ਼ਨ ਨੇ ‘ਆਪ’ ਉਮੀਦਵਾਰ ਸੰਜੀਵ ਅਰੋੜਾ ਨੂੰ ਸਮਰਥਨ ਦੇਣ ਦਾ ਕੀਤਾ ਐਲਾਨ

ਪੰਜਾਬ ਆੜ੍ਹਤੀ ਐਸੋਸੀਏਸ਼ਨ ਨੇ ‘ਆਪ’ ਉਮੀਦਵਾਰ ਸੰਜੀਵ ਅਰੋੜਾ ਨੂੰ ਸਮਰਥਨ ਦੇਣ ਦਾ ਕੀਤਾ ਐਲਾਨ

Hot News
ਲੁਧਿਆਣਾ, 15 ਜੂਨ : ਆਮ ਆਦਮੀ ਪਾਰਟੀ (ਆਪ) ਨੂੰ ਲੁਧਿਆਣਾ ਪੱਛਮੀ ਜ਼ਿਮਨੀ ਚੋਣ ਤੋਂ ਪਹਿਲਾਂ ਵੱਡੀ ਕਾਮਯਾਬੀ ਮਿਲੀ ਹੈ। ਐਤਵਾਰ ਨੂੰ ਪੰਜਾਬ ਆੜ੍ਹਤੀ ਐਸੋਸੀਏਸ਼ਨ ਨੇ ਜ਼ਿਮਨੀ ਚੋਣ ਵਿੱਚ ਆਪ ਉਮੀਦਵਾਰ ਸੰਜੀਵ ਅਰੋੜਾ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਹੈ। ਐਸੋਸੀਏਸ਼ਨ ਦੇ ਪ੍ਰਧਾਨ ਜਸਵਿੰਦਰ ਸਿੰਘ ਰਾਣਾ, ਚੇਅਰਮੈਨ ਜਗਤਾਰ ਸਿੰਘ (ਖੰਨਾ ਮਾਰਕੀਟ ਕਮੇਟੀ) ਅਤੇ ਸੀਨੀਅਰ ਮੀਤ ਪ੍ਰਧਾਨ ਸਤਵਿੰਦਰ ਸਿੰਘ ਸੈਣੀ ਨੇ ਇਸ ਦੀ ਘੋਸ਼ਣਾ ਕੀਤੀ। ਐਸੋਸੀਏਸ਼ਨ ਨਾਲ ਜੁੜੇ ਸਾਰੇ ਲੋਕ ਪਾਰਟੀ ਉਮੀਦਵਾਰ ਦੇ ਪੱਖ ਵਿੱਚ ਪ੍ਰਚਾਰ ਵੀ ਕਰਨਗੇ। ਜਸਵਿੰਦਰ ਸਿੰਘ ਰਾਣਾ ਨੇ ਐਤਵਾਰ ਨੂੰ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ, ਤਰੁਣਪ੍ਰੀਤ ਸਿੰਘ ਸੌਂਧ ਅਤੇ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਦੇ ਨਾਲ਼ ਲੁਧਿਆਣਾ ਪੱਛਮੀ ਦੇ ਕਈ ਵਾਰਡਾਂ ਵਿੱਚ ਪ੍ਰਚਾਰ ਕੀਤਾ ਅਤੇ ਲੋਕਾਂ ਨੂੰ ਸੰਜੀਵ ਅਰੋੜਾ ਨੂੰ ਜਿਤਾਉਣ ਦੀ ਅਪੀਲ ਕੀਤੀ। ਉਨ੍ਹਾਂ ਨੇ ਕਿਹਾ ਕਿ ਹਰ ਪਾਸੇ ਸੰਜੀਵ ਅਰੋੜਾ ਪ੍ਰਤੀ ਲੋਕਾਂ ਵਿੱਚ ਜ਼ਬਰਦਸਤ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਜਸਵਿੰਦਰ ਰਾਣਾ ਨੇ ਆੜ੍ਹਤੀ ਸਮੁਦਾਏ ਅਤੇ ਆਪਣੀ ਐਸੋਸੀਏਸ਼ਨ ਨਾਲ ਜੁੜੇ ਲੋਕਾਂ ਨ...
ਪੰਜਾਬ ਦੇ ਸਰਕਾਰੀ ਸਕੂਲਾਂ ਵੱਲੋਂ ਨਵਾਂ ਮੀਲ ਪੱਥਰ ਕਾਇਮ; 474 ਵਿਦਿਆਰਥੀਆਂ ਨੀਟ ਪ੍ਰੀਖਿਆ ਵਿੱਚ ਕੁਆਲੀਫਾਈ

ਪੰਜਾਬ ਦੇ ਸਰਕਾਰੀ ਸਕੂਲਾਂ ਵੱਲੋਂ ਨਵਾਂ ਮੀਲ ਪੱਥਰ ਕਾਇਮ; 474 ਵਿਦਿਆਰਥੀਆਂ ਨੀਟ ਪ੍ਰੀਖਿਆ ਵਿੱਚ ਕੁਆਲੀਫਾਈ

Hot News
ਚੰਡੀਗੜ੍ਹ, 15 ਜੂਨ: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸੂਬੇ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਇੱਕ ਵਾਰ ਫਿਰ ਆਪਣੀ ਅਕਾਦਮਿਕ ਮੁਹਾਰਤ ਦਾ ਲੋਹਾ ਮੰਨਵਾਇਆ ਹੈ ਅਤੇ 474 ਵਿਦਿਆਰਥੀਆਂ ਨੇ ਸਖ਼ਤ ਮੁਕਾਬਲੇ ਵਾਲੀ ਰਾਸ਼ਟਰੀ ਯੋਗਤਾ ਕਮ ਦਾਖ਼ਲਾ ਪ੍ਰੀਖਿਆ (ਨੀਟ) ਵਿੱਚ ਕੁਆਲੀਫਾਈ ਕਰਕੇ ਸ਼ਾਨਦਾਰ ਸਫ਼ਲਤਾ ਹਾਸਲ ਕੀਤੀ ਹੈ। ਨੀਟ ਪ੍ਰੀਖਿਆ ਕੁਆਲੀਫਾਈ ਕਰਨ ਵਾਲੇ ਵਿਦਿਆਰਥੀਆਂ ਨੂੰ ਹਾਰਦਿਕ ਵਧਾਈ ਦਿੰਦਿਆਂ ਸ. ਹਰਜੋਤ ਸਿੰਘ ਬੈਂਸ ਨੇ ਸਾਰੇ ਵਿਦਿਆਰਥੀਆਂ ਨੂੰ ਮੈਡੀਕਲ ਖੇਤਰ ਵਿੱਚ ਉਨ੍ਹਾਂ ਦੇ ਸੁਨਹਿਰੀ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀਆਂ ਸ਼ਾਨਦਾਰ ਪ੍ਰਾਪਤੀਆਂ ਨੂੰ ਉਜਾਗਰ ਕਰਦਿਆਂ ਸਿੱਖਿਆ ਮੰਤਰੀ ਨੇ ਦੱਸਿਆ ਕਿ ਇਸ ਵਰ੍ਹੇ ਸਰਕਾਰੀ ਸਕੂਲਾਂ ਦੇ 265 ਵਿਦਿਆਰਥੀਆਂ ਨੇ ਜੇ.ਈ.ਈ. (ਮੇਨਜ਼) ਵਿੱਚ ਕੁਆਲੀਫਾਈ ਕੀਤਾ ਅਤੇ 44 ਵਿਦਿਆਰਥੀਆਂ ਨੇ ਜੇ.ਈ.ਈ. (ਐਡਵਾਂਸਡ) ਦੀ ਪ੍ਰੀਖਿਆ ਪਾਸ ਕੀਤੀ ਸੀ। ਇਨ੍ਹਾਂ ਮੁਕਾਬਲੇ ਦੀਆਂ ਪ੍ਰੀਖਿਆਵਾਂ ਵਿੱਚ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦਾ ਪ੍ਰਭਾਵਸ਼ਾਲੀ ਪ੍ਰਦਰਸ਼ਨ ਸਾਡੀ ਸ...
ਰੰਧਾਵਾ ਦਾ ਬਿਆਨ ਬਹੁਤ ਹੀ ਹਾਸੋਹੀਣਾ, ਜੇਲ੍ਹ ਮੰਤਰੀ ਰਹਿੰਦਿਆਂ ਉਨ੍ਹਾਂ ਨੇ ਬਦਨਾਮ ਗੈਂਗਸਟਰ ਮੁਖਤਾਰ ਅੰਸਾਰੀ ਦੀ ਮਹਿਮਾਨ ਨਿਵਾਜੀ ਕੀਤੀ

ਰੰਧਾਵਾ ਦਾ ਬਿਆਨ ਬਹੁਤ ਹੀ ਹਾਸੋਹੀਣਾ, ਜੇਲ੍ਹ ਮੰਤਰੀ ਰਹਿੰਦਿਆਂ ਉਨ੍ਹਾਂ ਨੇ ਬਦਨਾਮ ਗੈਂਗਸਟਰ ਮੁਖਤਾਰ ਅੰਸਾਰੀ ਦੀ ਮਹਿਮਾਨ ਨਿਵਾਜੀ ਕੀਤੀ

Punjab Politics
ਲੁਧਿਆਣਾ, 15 ਜੂਨ : ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਾਂਗਰਸ ਸਰਕਾਰ ਦੇ ਸਾਬਕਾ ਗ੍ਰਹਿ ਮੰਤਰੀ ਸੁਖਜਿੰਦਰ ਰੰਧਾਵਾ ਦੇ ਗੈਂਗਸਟਰ ਬਿਆਨ ਦੀ ਸਖ਼ਤ ਆਲੋਚਨਾ ਕੀਤੀ ਹੈ। ਰੰਧਾਵਾ ਨੇ ਕਿਹਾ ਸੀ ਕਿ ਸਾਡੇ ਵਰਕਰਾਂ ਨੂੰ ਗੈਂਗਸਟਰਾਂ ਵੱਲੋਂ ਫ਼ੋਨ ਕਾਲਾਂ ਰਾਹੀਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ ਤਾਂ ਜੋ ਉਹ ਕਾਂਗਰਸ ਪਾਰਟੀ ਦੀਆਂ ਜਨਤਕ ਮੀਟਿੰਗਾਂ ਵਿੱਚ ਸ਼ਾਮਲ ਨਾ ਹੋ ਸਕਣ। ਕੁਲਦੀਪ ਧਾਲੀਵਾਲ ਨੇ ਰੰਧਾਵਾ ਦੇ ਬਿਆਨ 'ਤੇ ਤਿੱਖੀ ਪ੍ਰਤੀਕਿਰਿਆ ਦਿੰਦੇ ਹੋਏ ਕਿਹਾ ਕਿ ਕਾਂਗਰਸ ਸਰਕਾਰ ਦੌਰਾਨ ਹੀ ਪੰਜਾਬ ਵਿੱਚ ਗੈਂਗਸਟਰਾਂ ਦੀ ਗਿਣਤੀ ਵਧੀ। ਸਾਰੇ ਜਾਣਦੇ ਹਨ ਕਿ ਤੁਸੀਂ ਲੋਕਾਂ ਨੇ ਗੈਂਗਸਟਰਾਂ ਦੇ ਬੀਜ ਬੀਜੇ ਹਨ। ਤੁਹਾਡੇ ਇਲਾਕੇ ਡੇਰਾ ਬਾਬਾ ਨਾਨਕ ਦਾ ਹਰ ਬੱਚਾ ਜਾਣਦਾ ਹੈ ਕਿ ਇਹ ਗੈਂਗਸਟਰ ਤੁਹਾਡੇ ਦੁਆਰਾ ਪੈਦਾ ਕੀਤੇ ਗਏ ਹਨ। ਇਸ ਲਈ, ਤੁਹਾਡਾ ਗੈਂਗਸਟਰਾਂ ਦੇ ਮੁੱਦਿਆਂ 'ਤੇ ਬੋਲਣਾ ਠੀਕ ਨਹੀਂ ਲੱਗਦਾ।ਧਾਲੀਵਾਲ ਨੇ ਕਿਹਾ ਕਿ ਰੰਧਾਵਾ ਪਿਛਲੀ ਸਰਕਾਰ ਵਿੱਚ ਜੇਲ੍ਹ ਮੰਤਰੀ ਅਤੇ ਗ੍ਰਹਿ ਮੰਤਰੀ ਦੋਵੇਂ ਅਹੁਦਿਆਂ 'ਤੇ ਰਹੇ ਹਨ। ਉਸ ਦੌਰਾਨ ਉਨ੍ਹਾਂ ਨੇ ਯੂਪੀ ਦੇ ...
ਲੁਧਿਆਣਾ ਪੱਛਮੀ ਵਿੱਚ ਆਪ ਯੂਥ ਵਿੰਗ ਦਾ ਸ਼ਕਤੀ ਪ੍ਰਦਰਸ਼ਨ, 500 ਤੋਂ ਵੱਧ ਵਾਹਨਾਂ ਦੇ ਕਾਫਲੇ ਨਾਲ ਕੱਢੀ ਕਾਰ ਰੈਲੀ

ਲੁਧਿਆਣਾ ਪੱਛਮੀ ਵਿੱਚ ਆਪ ਯੂਥ ਵਿੰਗ ਦਾ ਸ਼ਕਤੀ ਪ੍ਰਦਰਸ਼ਨ, 500 ਤੋਂ ਵੱਧ ਵਾਹਨਾਂ ਦੇ ਕਾਫਲੇ ਨਾਲ ਕੱਢੀ ਕਾਰ ਰੈਲੀ

Hot News
ਲੁਧਿਆਣਾ, 15 ਜੂਨ : ਆਮ ਆਦਮੀ ਪਾਰਟੀ ਦੇ ਯੂਥ ਵਿੰਗ ਨੇ ਲੁਧਿਆਣਾ ਪੱਛਮੀ ਵਿੱਚ ਪਾਰਟੀ ਉਮੀਦਵਾਰ ਸੰਜੀਵ ਅਰੋੜਾ ਦੇ ਸਮਰਥਨ ਵਿੱਚ ਇੱਕ ਬਹੁਤ ਹੀ ਸ਼ਕਤੀਸ਼ਾਲੀ ਪ੍ਰਦਰਸ਼ਨ ਕੀਤਾ। ਇਸ ਸਮਾਗਮ ਦੀ ਪ੍ਰਧਾਨਗੀ ਪੰਜਾਬ ਯੂਥ ਵਿੰਗ ਦੇ ਪ੍ਰਧਾਨ ਅਤੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਅਤੇ ਪਾਰਟੀ ਦੇ ਯੂਥ ਆਗੂ ਪਰਮਿੰਦਰ ਸਿੰਘ ਗੋਲਡੀ ਨੇ ਕੀਤੀ। ਇਸ ਦੌਰਾਨ ਪਾਰਟੀ ਵਰਕਰਾਂ ਅਤੇ ਨੌਜਵਾਨਾਂ ਨੇ ਲੁਧਿਆਣਾ ਪੱਛਮੀ ਦੇ ਵੱਖ-ਵੱਖ ਇਲਾਕਿਆਂ ਤੋਂ ਕਾਰ ਰੈਲੀ ਕੱਢੀ, ਜਿਸ ਵਿੱਚ ਸਥਾਨਕ ਨੌਜਵਾਨਾਂ ਨੇ ਉਤਸ਼ਾਹ ਨਾਲ ਹਿੱਸਾ ਲਿਆ। ਇਸ ਰੈਲੀ ਰਾਹੀਂ 'ਆਪ' ਸਮਰਥਕਾਂ ਨੇ ਇਲਾਕੇ ਦੇ ਲੋਕਾਂ ਨੂੰ ਸੰਜੀਵ ਅਰੋੜਾ ਨੂੰ ਵੱਡੇ ਫਰਕ ਨਾਲ ਜੇਤੂ ਬਣਾਉਣ ਦੀ ਅਪੀਲ ਕੀਤੀ।ਰੈਲੀ ਦੀ ਖਾਸ ਗੱਲ ਇਹ ਸੀ ਕਿ ਇਸ ਵਿੱਚ 500 ਤੋਂ ਵੱਧ ਕਾਰਾਂ ਦਾ ਕਾਫਲਾ ਸੀ। ਇਹਨਾਂ ਵਾਹਨਾਂ ਨੂੰ 20-20 ਦੇ ਸਮੂਹਾਂ ਵਿੱਚ ਵੰਡਿਆ ਗਿਆ ਅਤੇ ਲੁਧਿਆਣਾ ਪੱਛਮੀ ਦੇ ਪ੍ਰਮੁੱਖ ਬਾਜ਼ਾਰਾਂ ਅਤੇ ਖੇਤਰਾਂ ਵਿੱਚ ਇੱਕ ਕਾਰ ਰੈਲੀ ਦੇ ਰੂਪ ਵਿੱਚ ਪ੍ਰਦਰਸ਼ਨ ਕੀਤਾ ਗਿਆ। ਇਸ ਨਾਲ ਨਾ ਸਿਰਫ਼ ਇਲਾਕੇ ਵਿੱਚ ਆਮ ਆਦਮੀ ਪਾਰਟੀ ਦੀ ਸਰਗਰਮੀ ਦਿਖਾਈ ਦਿੱਤੀ, ਸਗੋਂ ਸਥਾਨਕ ਨਿਵ...
Haryana most suitable state in the country for poultry industry: CM Nayab Singh Saini

Haryana most suitable state in the country for poultry industry: CM Nayab Singh Saini

English, Haryana
Chandigarh, June 15 : Haryana Chief Minister Sh. Nayab Singh Saini said the poultry industry is a very important and fast growing business of India's agriculture sector. Despite low investment, limited land and resources, this business provides an opportunity for more income. Also, this industry supplies protein-rich food and is also becoming a means of livelihood for millions of people. The Haryana Chief Minister said this while chairing a meeting with the members of the Indian Poultry Federation at his residence today. Education Minister Sh. Mahipal Dhanda, President of Indian Poultry Federation Sh. Ranpal Dhanda, Vice President Sh. Sanjeev Gupta, poultry experts and farmers associated with poultry business were present in the meeting.The Chief Minister said that better connectivity, rob...
ਰੇਖਾ ਗੁਪਤਾ ਨੇ ਸ੍ਰੀ ਕਰਤਾਰਪੁਰ ਸਾਹਿਬ ਦਾ  ਕੀਤਾ ਅਪਮਾਨ – ਮਲਵਿੰਦਰ ਕੰਗ

ਰੇਖਾ ਗੁਪਤਾ ਨੇ ਸ੍ਰੀ ਕਰਤਾਰਪੁਰ ਸਾਹਿਬ ਦਾ  ਕੀਤਾ ਅਪਮਾਨ – ਮਲਵਿੰਦਰ ਕੰਗ

Hot News
ਲੁਧਿਆਣਾ, 15 ਜੂਨ : ਆਮ ਆਦਮੀ ਪਾਰਟੀ ਨੇ ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਵੱਲੋਂ ਸ੍ਰੀ ਕਰਤਾਰਪੁਰ ਸਾਹਿਬ ਨੂੰ ਕਰਤਾਰ ਸਿੰਘ ਕਹਿਣ ਦੀ ਸਖ਼ਤ ਆਲੋਚਨਾ ਕੀਤੀ ਹੈ। ਪਾਰਟੀ ਦੇ ਸੀਨੀਅਰ ਆਗੂ ਅਤੇ ਕੈਬਨਿਟ ਮੰਤਰੀ ਹਰਪਾਲ ਚੀਮਾ ਨੇ ਸਵਾਲ ਉਠਾਉਂਦੇ ਹੋਏ ਕਿਹਾ ਕਿ ਜਦੋਂ ਤੁਹਾਨੂੰ ਸਿੱਖ ਧਰਮ ਅਤੇ ਪੰਜਾਬ ਬਾਰੇ ਕੁਝ ਨਹੀਂ ਪਤਾ, ਤਾਂ ਤੁਸੀਂ ਇੱਥੇ ਪ੍ਰਚਾਰ ਕਰਨ ਕਿਉਂ ਆਏ? ਹਰਪਾਲ ਚੀਮਾ ਨੇ ਕਿਹਾ ਕਿ ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੂੰ ਪੰਜਾਬ ਅਤੇ ਸ੍ਰੀ ਕਰਤਾਰਪੁਰ ਸਾਹਿਬ ਦੇ ਇਤਿਹਾਸ ਬਾਰੇ ਕੋਈ ਜਾਣਕਾਰੀ ਨਹੀਂ ਹੈ ਅਤੇ ਬਿਨਾਂ ਗਿਆਨ ਦੇ ਅਜਿਹੇ ਸ਼ਬਦਾਂ ਦੀ ਵਰਤੋਂ ਕਰਨਾ ਸਿੱਖ ਧਰਮ ਅਤੇ ਪੰਜਾਬ ਦਾ ਵੱਡਾ ਅਪਮਾਨ ਹੈ। ਉਨ੍ਹਾਂ ਸਾਡੇ ਗੁਰੂਆਂ ਦਾ ਅਪਮਾਨ ਕੀਤਾ ਹੈ।ਚੀਮਾ ਨੇ ਕਿਹਾ ਕਿ ਇੱਕ ਪਾਸੇ ਉਹ ਕਹਿ ਰਹੀ ਸਨ ਕਿ ਅਸੀਂ ਜਿਮਨੀ ਚੋਣ ਜਿੱਤਾਂਗੇ ਅਤੇ ਦੂਜੇ ਪਾਸੇ ਉਨ੍ਹਾਂ ਨੂੰ ਪੰਜਾਬ ਦੇ ਸੱਭਿਆਚਾਰ ਬਾਰੇ ਕੁਝ ਵੀ ਨਹੀਂ ਪਤਾ। ਇਹ ਬਹੁਤ ਵੱਡਾ ਮਜ਼ਾਕ ਹੈ। ਚੀਮਾ ਨੇ ਕਿਹਾ ਕਿ ਪੰਜਾਬ ਗੁਰੂਆਂ ਅਤੇ ਪੀਰਾਂ ਦੀ ਧਰਤੀ ਹੈ। ਜੇਕਰ ਕੋਈ ਪੰਜਾਬ ਆ ਕੇ ਆਪਣੀ ਪਾਰਟੀ ਲਈ ਪ੍ਰਚਾਰ ਕਰਨਾ ਚਾਹੁੰਦਾ ਹੈ,...
ਅਰੋੜਾ ਉਪਨਾਮ ‘ਤੇ ਵਿਵਾਦਤ ਟਿੱਪਣੀ ‘ਤੇ ਅਮਨ ਅਰੋੜਾ ਨੇ ਕਿਹਾ – ਇਹ ਰੇਖਾ ਗੁਪਤਾ ਦੀ ਸੌੜੀ ਸੋਚ ਨੂੰ ਦਰਸਾਉਂਦਾ ਹੈ

ਅਰੋੜਾ ਉਪਨਾਮ ‘ਤੇ ਵਿਵਾਦਤ ਟਿੱਪਣੀ ‘ਤੇ ਅਮਨ ਅਰੋੜਾ ਨੇ ਕਿਹਾ – ਇਹ ਰੇਖਾ ਗੁਪਤਾ ਦੀ ਸੌੜੀ ਸੋਚ ਨੂੰ ਦਰਸਾਉਂਦਾ ਹੈ

Hot News
ਲੁਧਿਆਣਾ, 15 ਜੂਨ : ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਵੱਲੋਂ "ਅਰੋੜਾ ਨਹੀਂ ਬਣੇਗਾ ਰੋੜਾ " ਦਾ ਨਾਅਰਾ ਲਗਾਉਣ ਦੀ ਸਖ਼ਤ ਆਲੋਚਨਾ ਕੀਤੀ ਅਤੇ ਕਿਹਾ ਕਿ ਇਹ ਬਿਆਨ ਰੇਖਾ ਗੁਪਤਾ ਦੀ ਘਟੀਆ ਸੋਚ ਨੂੰ ਦਰਸਾਉਂਦਾ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਮਨ ਅਰੋੜਾ ਨੇ ਕਿਹਾ ਕਿ ਪਹਿਲਾਂ ਭਾਜਪਾ ਆਗੂ ਸਿਰਫ਼ ਧਰਮ ਅਤੇ ਸੰਪਰਦਾ ਦੇ ਨਾਮ 'ਤੇ ਰਾਜਨੀਤੀ ਕਰਦੇ ਸਨ, ਹੁਣ ਉਨ੍ਹਾਂ ਨੇ ਜਾਤਾਂ ਨੂੰ ਵੀ ਨਿਸ਼ਾਨਾ ਬਣਾਉਣਾ ਸ਼ੁਰੂ ਕਰ ਦਿੱਤਾ ਹੈ। ਇਹ ਬਹੁਤ ਹੀ ਨੀਵੇਂ ਪੱਧਰ ਦੀ ਰਾਜਨੀਤੀ ਹੈ। ਪੰਜਾਬ ਦੇ ਲੋਕਾਂ ਨੇ ਅਜਿਹੀ ਰਾਜਨੀਤੀ ਨੂੰ ਕਦੇ ਵੀ ਪਸੰਦ ਨਹੀਂ। ਕੀਤਾ। ਅਰੋੜਾ ਨੇ ਕਿਹਾ ਕਿ ਦੇਸ਼ ਅਤੇ ਪੰਜਾਬ ਦੇ ਲੋਕ ਇਸ ਤਰ੍ਹਾਂ ਦੀ ਰਾਜਨੀਤੀ ਨੂੰ ਸਵੀਕਾਰ ਨਹੀਂ ਕਰਨਗੇ। ਭਾਵੇਂ ਉਹ ਅਰੋੜਾ ਹੋਵੇ, ਗੁਪਤਾ ਹੋਵੇ, ਬਂਸਲ ਹੋਵੇ ਜਾਂ ਕੋਈ ਹੋਰ ਹਿੰਦੂ ਜਾਤੀ ਹੋਵੇ, ਸਾਰੇ ਹੀ ਰੱਬ ਦੇ ਬੱਚੇ ਹਨ। ਕਿਸੇ ਵਿੱਚ ਕੋਈ ਫ਼ਰਕ ਨਹੀਂ ਹੈ। ਇਸ ਲਈ, ਅਜਿਹਾ ਬਿਆਨ ਦੇਣਾ ਨਾ ਸਿਰਫ਼ ਅਰੋੜਾ ਭਾਈਚਾਰੇ ਦੇ ਵਿਰੁੱਧ ਹੈ, ਸਗੋਂ ਪੂਰੇ ਹਿੰਦੂ ਭਾਈਚਾਰੇ ਅਤੇ ਮਨੁੱਖਤਾ ਦੇ ਵਿਰ...
ਮਜੀਠੀਆ ਬੌਖਲਾ ਗਏ ਹਨ ਕਿਉਂਕਿ ਜਿਮਨੀ ਚੋਣ ਵਿੱਚ ਅਕਾਲੀ ਦਲ ਦਾ ਮੁਕਾਬਲਾ ਨੋਟਾ ਨਾਲ ਹੋ ਗਿਆ ਹੈ – ਬਲਤੇਜ ਪੰਨੂ

ਮਜੀਠੀਆ ਬੌਖਲਾ ਗਏ ਹਨ ਕਿਉਂਕਿ ਜਿਮਨੀ ਚੋਣ ਵਿੱਚ ਅਕਾਲੀ ਦਲ ਦਾ ਮੁਕਾਬਲਾ ਨੋਟਾ ਨਾਲ ਹੋ ਗਿਆ ਹੈ – ਬਲਤੇਜ ਪੰਨੂ

Punjab Politics
ਲੁਧਿਆਣਾ, 15 ਜੂਨ : ਆਮ ਆਦਮੀ ਪਾਰਟੀ (ਆਪ) ਦੇ ਆਗੂ ਬਲਤੇਜ ਪੰਨੂ ਨੇ ਅਕਾਲੀ ਦਲ (ਬਾਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਦੇ ਬਿਆਨ ਦਾ ਸਖ਼ਤ ਜਵਾਬ ਦਿੱਤਾ ਹੈ। ਪੰਨੂ ਨੇ ਕਿਹਾ ਕਿ ਮਜੀਠੀਆ ਲੁਧਿਆਣਾ ਪੱਛਮੀ ਜਿਮਨੀ ਚੋਣ ਵਿੱਚ ਆਪਣੀ ਪਾਰਟੀ ਦੀ ਹਾਲਤ ਦੇਖ ਕੇ ਬੌਖਲਾ ਗਏ ਹਨ ਕਿਉਂਕਿ ਇਸ ਚੋਣ ਵਿੱਚ ਅਕਾਲੀ ਦਲ ਦੇ ਉਮੀਦਵਾਰ ਦਾ ਨੋਟਾ ਨਾਲ ਮੁਕਾਬਲਾ ਹੋ ਗਿਆ ਹੈ। ਬਲਤੇਜ ਪੰਨੂ ਨੇ ਕਿਹਾ ਕਿ ਵਿਕਰਮ ਮਜੀਠੀਆ ਅਤੇ ਸੁਖਬੀਰ ਬਾਦਲ ਨੂੰ ਡਰ ਹੈ ਕਿ ਨੋਟਾ ਅਕਾਲੀ ਦਲ ਨੂੰ ਜਿੱਤਾ ਸਕਦਾ ਹੈ। ਇਸੇ ਲਈ ਦੋਵੇਂ ਬੇਤੁਕੇ ਅਤੇ ਬੇਬੁਨਿਆਦ ਦੋਸ਼ ਲਗਾ ਰਹੇ ਹਨ।ਪੰਨੂ ਨੇ ਕਿਹਾ ਕਿ ਬਿਕਰਮ ਮਜੀਠੀਆ ਘੁਟਾਲੇ ਦੀ ਗੱਲ ਕਰ ਰਹੇ ਹਨ ਜਦੋਂ ਕਿ ਸਾਰਾ ਪੰਜਾਬ ਜਾਣਦਾ ਹੈ ਕਿ ਸਭ ਤੋਂ ਵੱਧ ਘੁਟਾਲੇ ਅਕਾਲੀ ਦਲ ਦੀ ਸਰਕਾਰ ਦੌਰਾਨ ਹੋਏ। ਅਨਾਜ ਘੁਟਾਲੇ ਤੋਂ ਲੈ ਕੇ ਸਿੰਚਾਈ ਘੁਟਾਲੇ ਤੱਕ, ਚਿੱਟ ਫੰਡ ਤੋਂ ਲੈ ਕੇ ਹਰ ਤਰ੍ਹਾਂ ਦੇ ਨਸ਼ੇ ਦੇ ਵਪਾਰ ਤੱਕ। ਅਕਾਲੀ ਸਰਕਾਰ ਵਿੱਚ ਕਿਡਨੈਪਿੰਗ, ਫਿਰੌਤੀ, ਭ੍ਰਿਸ਼ਟਾਚਾਰ, ਰਿਸ਼ਵਤਖੋਰੀ ਅਤੇ ਮਾਫੀਆ ਵੱਡੇ ਪੱਧਰ 'ਤੇ ਸਨ ਅਤੇ ਬਿਕਰਮ ਮਜੀਠੀਆ ਦੇ ਨਜ਼ਦੀਕੀ ਸਾਥੀਆਂ ਦੇ ਨਾਂ ਸਾਰੇ ਗਲਤ ਕੰਮਾ...
ਆਮ ਆਦਮੀ ਪਾਰਟੀ ਦਾ ਕੁਨਬਾ ਹੋਇਆ ਹੋਰ ਵੀ ਮਜ਼ਬੂਤ

ਆਮ ਆਦਮੀ ਪਾਰਟੀ ਦਾ ਕੁਨਬਾ ਹੋਇਆ ਹੋਰ ਵੀ ਮਜ਼ਬੂਤ

Punjab Politics
ਲੁਧਿਆਣਾ14 ਜੂਨ : ਲੁਧਿਆਣਾ ਪੱਛਮੀ ਵਿਧਾਨ ਸਭਾ ਵਿੱਚ ਆਮ ਆਦਮੀ ਪਾਰਟੀ ਲਗਾਤਾਰ ਮਜ਼ਬੂਤ ਹੁੰਦੀ ਜਾ ਰਹੀ ਹੈ। ਸ਼ਨੀਵਾਰ ਨੂੰ ਲੁਧਿਆਣਾ ਦੇ ਮਸ਼ਹੂਰ ਉਦਯੋਗਪਤੀ ਅਤੇ ਐਮ.ਐਸ.ਐਮ.ਈ ਇੰਡਸਟਰੀਜ਼ ਦੇ ਪ੍ਰਧਾਨ ਬਦੀਸ਼ ਜਿੰਦਲ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਆਪ' ਪੰਜਾਬ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਨੇ ਕੈਬਨਿਟ ਮੰਤਰੀ ਤਰੂਣਪ੍ਰੀਤ ਸੌਂਧ ਦੀ ਮੌਜੂਦਗੀ ਵਿੱਚ ਰਸਮੀ ਤੌਰ 'ਤੇ ਬਦੀਸ਼ ਜਿੰਦਲ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਕੀਤਾ ਅਤੇ ਉਨ੍ਹਾਂ ਦਾ 'ਆਪ' ਪਰਿਵਾਰ ਵਿੱਚ ਸਵਾਗਤ ਕੀਤਾ।ਪਾਰਟੀ ਵਿੱਚ ਸ਼ਾਮਿਲ ਹੋਣ ਤੋਂ ਬਾਅਦ ਜਿੰਦਲ ਨੇ ਕਿਹਾ ਕਿ ਉਹ ਆਮ ਆਦਮੀ ਪਾਰਟੀ ਦੇ ਉਦਯੋਗ ਖੇਤਰ ਵਿੱਚ ਕੀਤੇ ਜਾ ਰਹੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਨਾਲ ਜੁੜੇ ਹਨ। ਉਨ੍ਹਾਂ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਉਲਟ,ਆਪ ਸਰਕਾਰ ਸਿਰਫ਼ ਵਾਅਦੇ ਹੀ ਨਹੀਂ ਕਰਦੀ, ਸਗੋਂ ਉਦਯੋਗਾਂ ਅਤੇ ਛੋਟੇ-ਮੱਧਮ ਕਾਰੋਬਾਰਾਂ ਦੇ ਵਿਕਾਸ ਲਈ ਵੀ ਠੋਸ ਕਦਮ ਚੁੱਕ ਰਹੀ ਹੈ। ਫਾਸਟ ਟ੍ਰੈਕ ਪੰਜਾਬ ਪੋਰਟਲ ਜਿਸ ਦੀ ਸਭ ਤੋਂ ਵੱਡੀ ਉਦਾਹਰਨ ਹੈ। ਉਨ੍ਹਾਂ ਇੰਡਸਟਰੀ ਦੀ ਦਹਾਕਿਆਂ ਪੁਰ...
ਤਰੁਣ ਚੁੱਘ ਤੇ ਭਾਜਪਾ ਆਗੂਆਂ ਨੂੰ ਪੰਜਾਬ ਦੀ ਜ਼ਮੀਨੀ ਹਕੀਕਤ ਦੀ ਰਤਾ ਵੀ ਸਮਝ ਨਹੀਂ, ਉਹ ਸਿਰਫ਼਼ ਇੱਥੇ ਤਣਾਅ ਪੈਦਾ ਕਰਨਾ ਚਾਹੁੰਦੇ ਹਨ: ਦੀਪਕ ਬਾਲੀ

ਤਰੁਣ ਚੁੱਘ ਤੇ ਭਾਜਪਾ ਆਗੂਆਂ ਨੂੰ ਪੰਜਾਬ ਦੀ ਜ਼ਮੀਨੀ ਹਕੀਕਤ ਦੀ ਰਤਾ ਵੀ ਸਮਝ ਨਹੀਂ, ਉਹ ਸਿਰਫ਼਼ ਇੱਥੇ ਤਣਾਅ ਪੈਦਾ ਕਰਨਾ ਚਾਹੁੰਦੇ ਹਨ: ਦੀਪਕ ਬਾਲੀ

Hot News
ਚੰਡੀਗੜ੍ਹ, 14 ਜੂਨ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਜਨਰਲ ਸਕੱਤਰ ਦੀਪਕ ਬਾਲੀ ਨੇ ਭਾਜਪਾ ਨੇਤਾ ਤਰੁਣ ਚੁੱਘ ਦੇ ਪੰਜਾਬ ਦੀ ਲੈਂਡ ਪੂਲਿੰਗ ਨੀਤੀ ਬਾਰੇ ਗੁੰਮਰਾਹਕੁੰਨ ਬਿਆਨਾਂ ਦੀ ਸਖ਼ਤ ਆਲੋਚਨਾ ਕੀਤੀ। ਬਾਲੀ ਨੇ ਚੁੱਘ ਦੇ ਬੇਬੁਨਿਆਦ ਦੋਸ਼ਾਂ, ਇਹ ਨੀਤੀ ਕਿਸਾਨਾਂ ਨੂੰ ਧੋਖਾ ਦੇਣ ਅਤੇ ਉਨ੍ਹਾਂ ਦੀਆਂ ਜ਼ਮੀਨਾਂ 'ਤੇ ਕਬਜ਼ਾ ਕਰਨ ਦੀ ਸਾਜ਼ਿਸ਼ ਸੀ 'ਤੇ ਹੈਰਾਨੀ ਪ੍ਰਗਟ ਕੀਤੀ. ਬਾਲੀ ਨੇ ਕਿਹਾ, "ਇੱਕ ਅਜਿਹੇ ਵਿਅਕਤੀ ਤੋਂ ਅਜਿਹੀਆਂ ਟਿੱਪਣੀਆਂ ਸੁਣਨਾ ਹੈਰਾਨੀਜਨਕ ਹੈ ਜਿਸ ਨੂੰ ਪੰਜਾਬ ਦੀਆਂ ਸਮਾਜਿਕ-ਆਰਥਿਕ ਅਤੇ ਰਾਜਨੀਤਿਕ ਹਕੀਕਤਾਂ ਬਾਰੇ ਕੋਈ ਜਾਣਕਾਰੀ ਨਹੀਂ ਹੈ। ਜੇਕਰ ਉਨ੍ਹਾਂ ਕੋਲ ਤੱਥਾਂ ਦੀ ਘਾਟ ਹੈ ਤਾਂ ਉਨ੍ਹਾਂ ਨੂੰ ਘੱਟੋ-ਘੱਟ ਚੁੱਪ ਰਹਿਣਾ ਚਾਹੀਦਾ ਹੈ। ਪੰਜਾਬ ਦੀ ਲੈਂਡ ਪੂਲਿੰਗ ਨੀਤੀ ਦੇਸ਼ ਦੀਆਂ ਸਭ ਤੋਂ ਵੱਧ ਕਿਸਾਨ-ਪੱਖੀ ਯੋਜਨਾਵਾਂ ਵਿੱਚੋਂ ਇੱਕ ਹੈ, ਜੋ ਕਿਸਾਨਾਂ ਨੂੰ ਸਸ਼ਕਤ ਬਣਾਉਣ ਲਈ ਬਣਾਈ ਗਈ ਹੈ।"ਨੀਤੀ ਦੇ ਫ਼ਾਇਦਿਆਂ ਬਾਰੇ ਦੱਸਦੇ ਹੋਏ ਬਾਲੀ ਨੇ ਕਿਹਾ, "ਪਹਿਲਾਂ, ਬਿਲਡਰ, ਜਿਨ੍ਹਾਂ ਵਿੱਚੋਂ ਬਹੁਤ ਸਾਰੇ ਭਾਜਪਾ ਨਾਲ ਜੁੜੇ ਹੋਏ ਸਨ, ਕਿਸਾਨਾਂ ਦੀਆਂ ਜ਼ਮੀਨਾਂ ਘੱਟ ਕੀਮਤਾਂ 'ਤ...