Saturday, October 3Malwa News
Shadow

Tag: breaking news

ਡਿਪਟੀ ਕਮਿਸ਼ਨਰ ਵੱਲੋਂ “ਖੇਡਾਂ ਵਤਨ ਪੰਜਾਬ ਦੀਆਂ-2026” ਦਾ ਪੋਸਟਰ ਜਾਰੀ

ਡਿਪਟੀ ਕਮਿਸ਼ਨਰ ਵੱਲੋਂ “ਖੇਡਾਂ ਵਤਨ ਪੰਜਾਬ ਦੀਆਂ-2026” ਦਾ ਪੋਸਟਰ ਜਾਰੀ

Local
ਸ੍ਰੀ ਮੁਕਤਸਰ ਸਾਹਿਬ, 26 ਅਗਸਤ: ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਹੋਰ ਪ੍ਰਫੁੱਲਤ ਕਰਨ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦੇ ਉਦੇਸ਼ ਨਾਲ ਕਰਵਾਈਆਂ ਜਾ ਰਹੀਆਂ “ਖੇਡਾਂ ਵਤਨ ਪੰਜਾਬ ਦੀਆਂ-2026” ਸਬੰਧੀ ਪੋਸਟਰ ਅੱਜ ਡਿਪਟੀ ਕਮਿਸ਼ਨਰ, ਸ੍ਰੀ ਅਮਿਤ ਕੁਮਾਰ ਪੰਚਾਲ ਵੱਲੋਂ ਜਾਰੀ ਕੀਤਾ ਗਿਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਡੈਵੀ ਗੋਇਲ, ਜ਼ਿਲ੍ਹਾ ਖੇਡ ਅਫ਼ਸਰ ਸ੍ਰੀਮਤੀ ਅਨਿੰਦਰਵੀਰ ਕੌਰ ਬਰਾੜ ਅਤੇ ਖੇਡ ਵਿਭਾਗ ਦੇ ਅਧਿਕਾਰੀ ਵੀ ਹਾਜ਼ਰ ਸਨ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ “ਖੇਡਾਂ ਵਤਨ ਪੰਜਾਬ ਦੀਆਂ-2026”  ਦੀ ਸ਼ੁਰੂਆਤ  ਮੁੱਖ ਮੰਤਰੀ ਪੰਜਾਬ, ਸ. ਭਗਵੰਤ ਸਿੰਘ ਮਾਨ ਵੱਲੋਂ 05 ਸਤੰਬਰ 2026 ਨੂੰ ਬਠਿੰਡਾ ਵਿਖੇ ਕੀਤੀ ਜਾਵੇਗੀ। ਇਹਨਾਂ ਖੇਡਾਂ ਵਿੱਚ ਬਲਾਕ ਪੱਧਰੀ ਖੇਡਾਂ, ਜ਼ਿਲ੍ਹਾ ਪੱਧਰੀ ਖੇਡਾਂ ਅਤੇ ਰਾਜ ਪੱਧਰੀ ਖੇਡਾਂ ਵੱਖ-ਵੱਖ ਮਿਤੀਆਂ ਨੂੰ ਕਰਵਾਈਆਂ ਜਾਣਗੀਆਂ। ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ ਦੇ ਨੌਜਵਾਨਾਂ ਅਤੇ ਖਿਡਾਰੀਆਂ ਨੂੰ ਇਨ੍ਹਾਂ ਖੇਡ ਮੁਕਾਬਲਿਆਂ ਵਿੱਚ ਵ...
ਡੇਅਰੀ ਫਾਰਮਰਾਂ ਨੂੰ ਕੁਸ਼ਲ ਮੈਨੇਜਰ ਬਣਾਉਣ ਲਈ ਡੇਅਰੀ ਉੱਦਮ ਸਿਖਲਾਈ ਕੋਰਸ 7 ਸਤੰਬਰ ਤੋਂ

ਡੇਅਰੀ ਫਾਰਮਰਾਂ ਨੂੰ ਕੁਸ਼ਲ ਮੈਨੇਜਰ ਬਣਾਉਣ ਲਈ ਡੇਅਰੀ ਉੱਦਮ ਸਿਖਲਾਈ ਕੋਰਸ 7 ਸਤੰਬਰ ਤੋਂ

Local
ਤਰਨ ਤਾਰਨ, 26 ਅਗਸਤ (            ) -   ਕੈਬਨਿਟ ਮੰਤਰੀ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ, ਗੁਰਮੀਤ ਸਿੰਘ ਖੁੱਡੀਆਂ ਅਤੇ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ, ਪੰਜਾਬ ਵਰਿਆਮ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਡੇਅਰੀ ਵਿਕਾਸ ਅਫ਼ਸਰ ਕਪਲਮੀਤ ਸਿੰਘ ਦੀ ਅਗਵਾਈ ਹੇਠ ਡੇਅਰੀ ਫਾਰਮਰਾਂ ਨੂੰ ਕੁਸ਼ਲ ਡੇਅਰੀ ਮੈਨੇਜਰ ਬਣਾਉਣ ਲਈ 4 ਹਫ਼ਤੇ ਦਾ ਡੇਅਰੀ ਉੱਦਮ ਸਿਖਲਾਈ ਕੋਰਸ ਮਿਤੀ 07-09-2026 ਤੋਂ 07-10-2026 ਤੱਕ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ (ਨੇੜੇ ਮਾਲ ਮੰਡੀ), ਤਰਨ ਤਾਰਨ ਵਿਖੇ ਚਲਾਇਆ ਜਾ ਰਿਹਾ ਹੈ। ਇਸ ਵਿੱਚ ਦੁੱਧ ਤੋਂ ਦੁੱਧ ਪਦਾਰਥ ਬਣਾਉਣ, ਡੇਅਰੀ ਫਾਰਮ ਦਾ ਪ੍ਰਬੰਧ, ਦੁਧਾਰੂ ਪਸ਼ੂਆਂ ਦੀ ਨਸਲ ਸੁਧਾਰ, ਦੁਧਾਰੂ ਪਸ਼ੂਆਂ ਦੇ ਅੰਦਰੂਨੀ ਪ੍ਰਬੰਧਨ ਅਤੇ ਸੰਤੁਲਿਤ ਪਸ਼ੂ ਖੁਰਾਕ ਸਬੰਧੀ ਆਧੁਨਿਕ ਤਕਨੀਕ ਨਾਲ ਟ੍ਰੇਨਿੰਗ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਸਿਖਲਾਈ ਲਈ ਜ਼ਿਲ੍ਹਾ ਤਰਨ ਤਾਰਨ ਦੇ ਚਾਹਵਾਨ ਡੇਅਰੀ ਫਾਰਮਰ ਮਿਤੀ 31-08-2026 ਤੋਂ ਪਹਿਲਾ ਮੈਟ੍ਰਿਕ ਦਾ ਸਰਟੀਫਿਕੇਟ, ਆਧਾਰ ਕਾਰਡ ਸਮੇਤ ਪਾਸਪੋਰਟ ਸਾਈਜ਼ ਫੋਟੋ ...
ਤੀਆਂ ਦਾ ਤਿਉਹਾਰ ਮਹਿਲਾਵਾਂ ਲਈ ਖੁਸ਼ੀ, ਮਿਲਾਪ ਤੇ ਸਾਂਝ ਦਾ ਸੁਨੇਹਾ- ਡਾ.ਗੁਰਪ੍ਰੀਤ ਕੌਰ ਮਾਨ

ਤੀਆਂ ਦਾ ਤਿਉਹਾਰ ਮਹਿਲਾਵਾਂ ਲਈ ਖੁਸ਼ੀ, ਮਿਲਾਪ ਤੇ ਸਾਂਝ ਦਾ ਸੁਨੇਹਾ- ਡਾ.ਗੁਰਪ੍ਰੀਤ ਕੌਰ ਮਾਨ

Hot News
ਸ੍ਰੀ ਅਨੰਦਪੁਰ ਸਾਹਿਬ 26 ਅਗਸਤ: ਜਿੰਦਵੜੀ ਵਿਖੇ ਤੀਆਂ ਦੇ ਤਿਉਹਾਰ ਮੌਕੇ ਕਰਵਾਏ ਸਮਾਗਮ ਦੌਰਾਨ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਮੁੱਖ ਮੰਤਰੀ ਸ੍ਰ.ਭਗਵੰਤ ਮਾਨ ਦੇ ਧਰਮ ਪਤਨੀ ਡਾ.ਗੁਰਪ੍ਰੀਤ ਕੌਰ ਮਾਨ ਦਾ ਸ੍ਰੀ ਅਨੰਦਪੁਰ ਸਾਹਿਬ ਵਿਖੇ ਪਹੁੰਚਣ ’ਤੇ ਨਿੱਘਾ ਸਵਾਗਤ ਕੀਤਾ। ਸਮਾਗਮ ਦੌਰਾਨ ਠਾਠਾ ਮਾਰਦੇ ਇਕੱਠ ਵਿੱਚ ਔਰਤਾਂ ਅਤੇ ਇਲਾਕਾ ਵਾਸੀਆਂ ਨੇ ਸ਼ਮੂਲੀਅਤ ਕਰਕੇ ਤੀਆਂ ਦੇ ਮੇਲੇ ਦੀ ਰੌਣਕ ਵਧਾਈ।       ਡਾ.ਗੁਰਪ੍ਰੀਤ ਕੌਰ ਮਾਨ ਨੇ ਸੰਬੋਧਨ ਕਰਦਿਆਂ ਕਿਹਾ ਕਿ ਤੀਆਂ ਦਾ ਤਿਉਹਾਰ ਪੰਜਾਬੀ ਮਹਿਲਾਵਾਂ ਲਈ ਖੁਸ਼ੀ, ਮਿਲਾਪ, ਸਾਂਝ ਅਤੇ ਪਿਆਰ ਦਾ ਸੁਨੇਹਾ ਲੈ ਕੇ ਆਉਂਦਾ ਹੈ। ਇਹ ਪੰਜਾਬੀ ਸੱਭਿਆਚਾਰ ਅਤੇ ਰਵਾਇਤੀ ਵਿਰਸੇ ਦਾ ਅਟੁੱਟ ਹਿੱਸਾ ਹੈ, ਜੋ ਨਵੀਂ ਪੀੜ੍ਹੀ ਨੂੰ ਆਪਣੀਆਂ ਜੜ੍ਹਾਂ ਨਾਲ ਜੋੜਨ ਵਿੱਚ ਅਹਿਮ ਭੂਮਿਕਾ ਨਿਭਾਉਂਦਾ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਵੱਲੋਂ ਪਿੰਡ-ਪਿੰਡ ਅਤੇ ਸ਼ਹਿਰ-ਸ਼ਹਿਰ ਤੀਆਂ ਦੇ ਮੇਲੇ ਕਰਵਾਏ ਜਾ ਰਹੇ ਹਨ...
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਆਲਮੀ ਤਪਸ਼ ਨਾਲ ਨਜਿੱਠਣ ਲਈ ਪੰਜਾਬੀਆਂ ਨੂੰ ਵੱਧ ਤੋਂ ਵੱਧ ਰੁੱਖ ਲਾਉਣ ਦੀ ਅਪੀਲ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਆਲਮੀ ਤਪਸ਼ ਨਾਲ ਨਜਿੱਠਣ ਲਈ ਪੰਜਾਬੀਆਂ ਨੂੰ ਵੱਧ ਤੋਂ ਵੱਧ ਰੁੱਖ ਲਾਉਣ ਦੀ ਅਪੀਲ

Hot News
ਚੰਡੀਗੜ੍ਹ, 26 ਅਗਸਤ 2026: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਆਉਣ ਵਾਲੀਆਂ ਪੀੜ੍ਹੀਆਂ ਲਈ ਵਾਤਾਵਰਣ ਨੂੰ ਸੰਭਾਲ ਕੇ ਰੱਖਣ ਹਿੱਤ ਪੰਜਾਬੀਆਂ ਨੂੰ ਵੱਧ ਤੋਂ ਵੱਧ ਰੁੱਖ ਲਗਾਉਣ ਦੀ ਪੁਰਜ਼ੋਰ ਅਪੀਲ ਕੀਤੀ ਹੈ।ਵਧ ਰਹੀ ਆਲਮੀ ਤਪਸ਼ 'ਤੇ ਡੂੰਘੀ ਚਿੰਤਾ ਪ੍ਰਗਟ ਕਰਦਿਆਂ ਸ. ਸੰਧਵਾਂ ਨੇ ਚੇਤਾਵਨੀ ਦਿੱਤੀ ਕਿ ਗਲੋਬਲ ਵਾਰਮਿੰਗ ਧਰਤੀ 'ਤੇ ਮਨੁੱਖੀ ਹੋਂਦ ਅਤੇ ਸਾਰੇ ਜੀਵ-ਜੰਤੂਆਂ ਲਈ ਇੱਕ ਗੰਭੀਰ ਖ਼ਤਰਾ ਬਣ ਰਹੀ ਹੈ। ਉਨ੍ਹਾਂ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਹੁਣ ਸਮਾਂ ਆ ਗਿਆ ਹੈ ਕਿ ਹਰ ਵਿਅਕਤੀ ਆਪਣੀ ਜ਼ਿੰਮੇਵਾਰੀ ਸਮਝੇ ਅਤੇ ਜਲਵਾਯੂ ਤਬਦੀਲੀ ਦਾ ਪ੍ਰਭਾਵਸ਼ਾਲੀ ਢੰਗ ਨਾਲ ਟਾਕਰਾ ਕਰਨ ਲਈ ਘੱਟੋ-ਘੱਟ ਇੱਕ ਰੁੱਖ ਜ਼ਰੂਰ ਲਾਵੇਮਨੁੱਖ ਅਤੇ ਕੁਦਰਤ ਵਿਚਕਾਰ ਡੂੰਘੀ ਆਪਸੀ ਸਾਂਝ ਨੂੰ ਉਜਾਗਰ ਕਰਦਿਆਂ ਸ. ਸੰਧਵਾਂ ਨੇ ਕਿਹਾ, "ਜੋ ਕੁਝ ਅਸੀਂ ਕੁਦਰਤ ਲਈ ਕਰਾਂਗੇ, ਕੁਦਰਤ ਵੀ ਸਾਡੇ ਲਈ ਉਹੀ ਕਰੇਗੀ। ਅਸੀਂ ਕੁਦਰਤ ਨਾਲ ਜਿੰਨਾ ਜ਼ਿਆਦਾ ਜੁੜਾਂਗੇ ਅਤੇ ਇਸਦੀ ਦੇਖਭਾਲ ਕਰਾਂਗੇ, ਓਨਾ ਹੀ ਇਹ ਸਾਡੀ ਰੱਖਿਆ ਕਰੇਗੀ ਅਤੇ ਸਾਡੀ ਤਰੱਕੀ ਵਿੱਚ ਮਦਦ ਕਰੇਗੀ।"ਸਪੀਕਰ ਸੰਧਵਾਂ ਨੇ ਕਿਹਾ ਕਿ ਰੁੱਖ ਹਵਾ ਨ...
ਪੀ.ਐਸ.ਪੀ.ਸੀ.ਐਲ. ਵੱਲੋਂ ਬਿਜਲੀ ਬਿੱਲਾਂ ਨਾਲ ਸਬੰਧਤ ਸ਼ਿਕਾਇਤਾਂ ਲਈ 24×7 ਸਮਰਪਿਤ ਹੈਲਪਲਾਈਨ ਨੰਬਰ +91 1613105055 ਅਤੇ +91 1616650355 ਜਾਰੀ

ਪੀ.ਐਸ.ਪੀ.ਸੀ.ਐਲ. ਵੱਲੋਂ ਬਿਜਲੀ ਬਿੱਲਾਂ ਨਾਲ ਸਬੰਧਤ ਸ਼ਿਕਾਇਤਾਂ ਲਈ 24×7 ਸਮਰਪਿਤ ਹੈਲਪਲਾਈਨ ਨੰਬਰ +91 1613105055 ਅਤੇ +91 1616650355 ਜਾਰੀ

Breaking News
ਚੰਡੀਗੜ੍ਹ, 26 ਅਗਸਤ: ਪੰਜਾਬ ਦੇ ਬਿਜਲੀ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਇੱਥੇ ਕਿਹਾ ਕਿ ਬਿਜਲੀ ਖ਼ਪਤਕਾਰ ਆਪਣੇ ਬਿਜਲੀ ਬਿੱਲਾਂ ਨਾਲ ਸਬੰਧਤ ਸ਼ਿਕਾਇਤਾਂ ਦੇ ਨਿਪਟਾਰੇ ਲਈ ਸਮਰਪਿਤ ਹੈਲਪਲਾਈਨ ਨੰਬਰ +91 1613105055 ਜਾਂ +91 1616650355 ਰਾਹੀਂ ਪੀ.ਐਸ.ਪੀ.ਸੀ.ਐਲ. ਨਾਲ ਸੰਪਰਕ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਇਹ ਨੰਬਰ 24 ਘੰਟੇ ਕਾਰਜਸ਼ੀਲ ਹਨ ਅਤੇ 15 ਦਿਨਾਂ ਦੇ ਅੰਦਰ-ਅੰਦਰ ਖ਼ਪਤਕਾਰਾਂ ਦੀਆਂ ਸਮੱਸਿਆਵਾਂ ਦਾ ਹੱਲ ਹੋ ਜਾਵੇਗਾ। ਕੈਬਨਿਟ ਮੰਤਰੀ ਨੇ ਕਿਹਾ ਕਿ ਖ਼ਪਤਕਾਰ ਆਰਜ਼ੀ ਤੌਰ ‘ਤੇ ਜਾਰੀ, ਤਰੁਟੀਆਂ ਵਾਲੇ, ਵਧ ਕੇ ਆਏ ਜਾਂ ਕਿਸੇ ਹੋਰ ਸਮੱਸਿਆ ਵਾਲੇ ਬਿਜਲੀ ਬਿੱਲਾਂ ਦੇ ਸਬੰਧ ਵਿੱਚ ਹੁਣ ਇਨ੍ਹਾਂ ਸਮਰਪਿਤ ਹੈਲਪਲਾਈਨ ਨੰਬਰਾਂ ਰਾਹੀਂ ਆਪਣੀਆਂ ਸ਼ਿਕਾਇਤਾਂ ਦਰਜ ਕਰਵਾ ਸਕਦੇ ਹਨ। ਕੈਬਨਿਟ ਮੰਤਰੀ ਨੇ ਕਿਹਾ ਕਿ ਖ਼ਪਤਕਾਰਾਂ ਨੂੰ ਇਹ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਇਨ੍ਹਾਂ ਸਮਰਪਿਤ ਹੈਲਪਲਾਈਨ ਨੰਬਰਾਂ ਰਾਹੀਂ 15 ਦਿਨਾਂ ਦੇ ਅੰਦਰ-ਅੰਦਰ ਆਪਣੀਆਂ ਸ਼ਿਕਾਇਤਾਂ ਦਰਜ ਕਰਵਾ ਦੇਣ ਤਾਂ ਜੋ ਇਸ ਸਬੰਧੀ ਪੜਤਾਲ ਕਰਕੇ ਢੁਕਵਾਂ ਨਿਪਟਾਰਾ ਕੀਤਾ ਜਾ ਸਕੇ। ਸ. ਸੌਂਦ ਨੇ ਉਨ੍...
ਗੁਰਮੀਤ ਸਿੰਘ ਖੁੱਡੀਆਂ ਵੱਲੋਂ ਵੱਖ-ਵੱਖ ਯੂਨੀਅਨਾਂ ਅਤੇ ਵੈਟਰਨਰੀ ਇੰਸਪੈਕਟਰਾਂ ਨਾਲ ਗੱਲਬਾਤ; ਵਿਭਾਗ ਨੂੰ ਜਾਇਜ਼ ਮੰਗਾਂ ਦੇ ਹੱਲ ਦੇ ਨਿਰਦੇਸ਼

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਵੱਖ-ਵੱਖ ਯੂਨੀਅਨਾਂ ਅਤੇ ਵੈਟਰਨਰੀ ਇੰਸਪੈਕਟਰਾਂ ਨਾਲ ਗੱਲਬਾਤ; ਵਿਭਾਗ ਨੂੰ ਜਾਇਜ਼ ਮੰਗਾਂ ਦੇ ਹੱਲ ਦੇ ਨਿਰਦੇਸ਼

Breaking News
ਚੰਡੀਗੜ੍ਹ, 26 ਅਗਸਤ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਮੁਲਾਜ਼ਮਾਂ ਦੀ ਭਲਾਈ ਪ੍ਰਤੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਪੰਜਾਬ ਦੇ ਖੇਤੀਬਾੜੀ, ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਇੱਥੇ ਕਿਸਾਨ ਭਵਨ ਵਿਖੇ ਪੰਜਾਬ ਮੰਡੀ ਬੋਰਡ ਦੇ ਠੇਕਾ ਅਧਾਰਤ ਮੁਲਾਜ਼ਮਾਂ, ਮੰਡੀ ਬੋਰਡ ਵਰਕਰਜ਼ ਯੂਨੀਅਨ ਅਤੇ ਵੈਟਰਨਰੀ ਇੰਸਪੈਕਟਰਾਂ ਦੇ ਵਫ਼ਦ ਨਾਲ ਵੱਖ-ਵੱਖ ਮੀਟਿੰਗਾਂ ਕਰਕੇ ਉਨ੍ਹਾਂ ਦੀਆਂ ਮੰਗਾਂ ਅਤੇ ਸਮੱਸਿਆਵਾਂ ਗੌਰ ਨਾਲ ਸੁਣੀਆਂ। ਗੱਲਬਾਤ ਦੌਰਾਨ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕੰਮਕਾਜ, ਰੈਗੂਲਰਾਈਜ਼ੇਸ਼ਨ ਅਤੇ ਸੇਵਾ ਮਾਮਲਿਆਂ ਨਾਲ ਸਬੰਧਤ ਮੰਗਾਂ ਦੀ ਸਮੀਖਿਆ ਕੀਤੀ। ਉਨ੍ਹਾਂ ਨੇ ਪੰਜਾਬ ਮੰਡੀ ਬੋਰਡ ਅਤੇ ਪਸ਼ੂ ਪਾਲਣ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਵਿਭਾਗ ਦੇ ਅਧਿਕਾਰ ਖੇਤਰ ਵਿੱਚ ਆਉਂਦੇ ਸਾਰੇ ਮਾਮਲਿਆਂ ਦਾ ਤੁਰੰਤ ਨਿਪਟਾਰਾ ਕਰਨਾ ਯਕੀਨੀ ਬਣਾਉਣ। ਨੁਮਾਇੰਦਿਆਂ ਨੂੰ ਇਹ ਭਰੋਸਾ ਦਿਵਾਉਂਦਿਆਂ ਕਿ ਉਨ੍ਹਾਂ ਦੇ ਮੰਗ ਪੱਤਰਾਂ ਵਿੱਚ ਉਠਾਏ ਗਏ ਮੁੱਦਿਆਂ ਦੀ ਪਹਿਲ ਦੇ ਆਧਾਰ 'ਤੇ ਘ...
ਦੀ ਕਿਰਮਚ ਕੋ-ਆਪ੍ਰੇਟਿਵ ਸੁਸਾਇਟੀ ਦਾ ਭਰਤੀ ਪ੍ਰਸਤਾਵ ਰੱਦ ਕੀਤਾ ਜਾਵੇ ਅਤੇ ਦਿੱਤੀ ਗਈ ਤਨਖਾਹ ਦੀ ਕੀਤੀ ਜਾਵੇ ਰਿਕਵਰੀ: ਕ੍ਰਿਸ਼ਨ ਲਾਲ ਪੰਵਾਰ

ਦੀ ਕਿਰਮਚ ਕੋ-ਆਪ੍ਰੇਟਿਵ ਸੁਸਾਇਟੀ ਦਾ ਭਰਤੀ ਪ੍ਰਸਤਾਵ ਰੱਦ ਕੀਤਾ ਜਾਵੇ ਅਤੇ ਦਿੱਤੀ ਗਈ ਤਨਖਾਹ ਦੀ ਕੀਤੀ ਜਾਵੇ ਰਿਕਵਰੀ: ਕ੍ਰਿਸ਼ਨ ਲਾਲ ਪੰਵਾਰ

Haryana
ਚੰਡੀਗੜ੍ਹ, 25 ਅਗਸਤ - ਹਰਿਆਣਾ ਦੇ ਵਿਕਾਸ ਅਤੇ ਪੰਚਾਇਤ ਮੰਤਰੀ ਸ੍ਰੀ ਕ੍ਰਿਸ਼ਨ ਲਾਲ ਪੰਵਾਰ ਨੇ ਦੀ ਕਿਰਮਚ ਕੋ-ਆਪ੍ਰੇਟਿਵ ਸੁਸਾਇਟੀ ਵਿੱਚ ਨਿਯਮਾਂ ਨੂੰ ਛਿੱਕੇ ਟੰਗ ਕੇ ਕੀਤੇ ਗਏ ਪੰਜ ਕਰਮਚਾਰੀਆਂ ਦੀ ਭਰਤੀ ਦੇ ਮਾਮਲੇ ਵਿੱਚ ਸਖ਼ਤ ਨੋਟਿਸ ਲੈਂਦਿਆਂ ਭਰਤੀ ਪ੍ਰਕਿਰਿਆ ਨੂੰ ਰੱਦ ਕਰਨ ਅਤੇ ਕਰਮਚਾਰੀਆਂ ਨੂੰ ਦਿੱਤੇ ਗਈ ਤਨਖਾਹ ਦੀ ਰਿਕਵਰੀ ਕਰਨ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਉਪ ਰਜਿਸਟਰਾਰ, ਸਹਿਕਾਰੀ ਸੁਸਾਇਟੀਆਂ ਨੂੰ ਨਿਰਦੇਸ਼ ਦਿੱਤੇ ਕਿ ਭਰਤੀ ਦੇ ਪ੍ਰਸਤਾਵ ਨੂੰ ਤੁਰੰਤ ਰੱਦ ਕੀਤਾ ਜਾਵੇ ਅਤੇ ਨਿਯਮਾਂ ਅਨੁਸਾਰ ਕਰਮਚਾਰੀਆਂ ਨੂੰ ਕੀਤੇ ਗਏ ਵੇਤਨ ਭੁਗਤਾਨ ਦੀ ਵਸੂਲੀ ਯਕੀਨੀ ਬਣਾਈ ਜਾਵੇ। ਇਹ ਮਾਮਲਾ ਪਿੰਡ ਕਿਰਮਚ ਨਿਵਾਸੀ ਵੱਲੋਂ ਕਮੇਟੀ ਦੇ ਸਾਹਮਣੇ ਦਿੱਤੀ ਗਈ ਸ਼ਿਕਾਇਤ ਵਿੱਚ ਉਠਾਇਆ ਗਿਆ ਸੀ, ਜਿਸ ਵਿੱਚ ਪੰਜ ਕਰਮਚਾਰੀਆਂ ਦੀ ਭਰਤੀ ਗ਼ੈਰ-ਕਾਨੂੰਨੀ ਤਰੀਕੇ ਨਾਲ ਕੀਤੇ ਜਾਣ ਦਾ ਦੋਸ਼ ਲਗਾਇਆ ਗਿਆ ਸੀ। ਵਿਕਾਸ ਅਤੇ ਪੰਚਾਇਤ ਮੰਤਰੀ ਸ੍ਰੀ ਕ੍ਰਿਸ਼ਨ ਲਾਲ ਪੰਵਾਰ ਮੰਗਲਵਾਰ ਨੂੰ ਕੁਰੂਕਸ਼ੇਤਰ ਵਿੱਚ ਆਯੋਜਿਤ ਜ਼ਿਲ੍ਹਾ ਲੋਕ ਸੰਪਰਕ ਅਤੇ ਸ਼ਿਕਾਇਤ ਨਿਵਾਰਣ ਕਮੇਟੀ ਦੀ ਮੀਟਿੰਗ ਦੀ ਪ੍ਰਧ...
ਤਲਾਬਾਂ ਵਿੱਚ ਗੰਦਾ ਪਾਣੀ ਨਹੀਂ ਜਾਣਾ ਚਾਹੀਦਾ, ਟ੍ਰੀਟਮੈਂਟ ਤੋਂ ਬਾਅਦ ਹੀ ਤਲਾਬ ਵਿੱਚ ਪਹੁੰਚੇ ਪਾਣੀ : ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਤਲਾਬਾਂ ਵਿੱਚ ਗੰਦਾ ਪਾਣੀ ਨਹੀਂ ਜਾਣਾ ਚਾਹੀਦਾ, ਟ੍ਰੀਟਮੈਂਟ ਤੋਂ ਬਾਅਦ ਹੀ ਤਲਾਬ ਵਿੱਚ ਪਹੁੰਚੇ ਪਾਣੀ : ਮੁੱਖ ਮੰਤਰੀ ਨਾਇਬ ਸਿੰਘ ਸੈਣੀ

Haryana
ਚੰਡੀਗੜ੍ਹ, 25 ਅਗਸਤ - ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਨਿਰਦੇਸ਼ ਦਿੱਤੇ ਕਿ ਪ੍ਰਦੇਸ਼ ਦੇ ਪੇਂਡੂ ਖੇਤਰਾਂ ਵਿੱਚ ਬਣੇ ਤਲਾਬਾਂ ਨੂੰ ਸਵੱਛ ਅਤੇ ਸੁੰਦਰ ਬਣਾਉਣ ਦੇ ਨਾਲ-ਨਾਲ ਇਨ੍ਹਾਂ ਦੀ ਦੇਖਭਾਲ 'ਤੇ ਵੀ ਵਿਸ਼ੇਸ਼ ਧਿਆਨ ਦਿੱਤਾ ਜਾਵੇ। ਕਿਸੇ ਵੀ ਤਲਾਬ ਵਿੱਚ ਗੰਦਾ ਪਾਣੀ ਸਿੱਧਾ ਨਾ ਜਾਵੇ, ਇਸ ਲਈ ਪਾਣੀ ਨੂੰ ਵਿਗਿਆਨਕ ਢੰਗ ਨਾਲ ਟ੍ਰੀਟ ਕਰਨ ਤੋਂ ਬਾਅਦ ਹੀ ਤਲਾਬ ਵਿੱਚ ਪਹੁੰਚਾਉਣ ਦਾ ਪ੍ਰਬੰਧ ਕੀਤਾ ਜਾਵੇ। ਮੁੱਖ ਮੰਤਰੀ ਮੰਗਲਵਾਰ ਨੂੰ ਹਰਿਆਣਾ ਸਿਵਲ ਸਕੱਤਰੇਤ ਵਿੱਚ ਹਰਿਆਣਾ ਪੌਂਡ ਐਂਡ ਵੇਸਟ ਵਾਟਰ ਮੈਨੇਜਮੈਂਟ ਅਥਾਰਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਤਲਾਬਾਂ ਦੇ ਸੁੰਦਰੀਕਰਨ ਦੇ ਨਾਲ ਇਨ੍ਹਾਂ ਦੇ ਆਸ-ਪਾਸ ਪੇਂਡੂਆਂ ਲਈ ਬਿਹਤਰ ਸਹੂਲਤਾਂ ਵੀ ਵਿਕਸਤ ਕੀਤੀਆਂ ਜਾਣ। ਉਨ੍ਹਾਂ ਨਿਰਦੇਸ਼ ਦਿੱਤੇ ਕਿ ਜਿਨ੍ਹਾਂ ਪਿੰਡਾਂ ਵਿੱਚ ਨਵੀਆਂ ਯੋਗਸ਼ਾਲਾਵਾਂ ਬਣਾਉਣਾ ਪ੍ਰਸਤਾਵਿਤ ਹੈ, ਉੱਥੇ ਤਲਾਬਾਂ ਦੇ ਆਸ-ਪਾਸ ਸ਼ੈੱਡ ਆਦਿ ਲਗਾ ਕੇ ਯੋਗਸ਼ਾਲਾਵਾਂ ਬਣਾਈਆਂ ਜਾਣ ਅਤੇ ਓਪਨ ਜ...
ਪੀਣ ਵਾਲੇ ਪਾਣੀ ਦੀ ਸ਼ੁੱਧਤਾ ਲਈ ਸਾਰੇ ਪੁਰਾਣੇ ਵਾਟਰ-ਵਰਕਸਾਂ ਨੂੰ ਆਰ.ਸੀ.ਸੀ. ਅਧਾਰਤ ਬਣਾਇਆ ਜਾਵੇ : ਮੁੱਖ ਮੰਤਰੀ

ਪੀਣ ਵਾਲੇ ਪਾਣੀ ਦੀ ਸ਼ੁੱਧਤਾ ਲਈ ਸਾਰੇ ਪੁਰਾਣੇ ਵਾਟਰ-ਵਰਕਸਾਂ ਨੂੰ ਆਰ.ਸੀ.ਸੀ. ਅਧਾਰਤ ਬਣਾਇਆ ਜਾਵੇ : ਮੁੱਖ ਮੰਤਰੀ

Haryana
ਚੰਡੀਗੜ੍ਹ, 25 ਅਗਸਤ – ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸੂਬੇ ਵਿੱਚ ਉਨ੍ਹਾਂ ਸਾਰੇ ਪੁਰਾਣੇ ਵਾਟਰ ਵਰਕਸ ਨੂੰ ਆਰ.ਸੀ.ਸੀ. (ਸੀਮੈਂਟ-ਕੰਕਰੀਟ) ਅਧਾਰਤ ਬਣਾਇਆ ਜਾਵੇ ਜਿੱਥੇ ਧਰਤੀ ਹੇਠਲੇ ਪਾਣੀ ਨਾਲ ਮਿਲ ਕੇ ਪਾਣੀ ਦੀ ਸ਼ੁੱਧਤਾ ਪ੍ਰਭਾਵਿਤ ਹੋ ਰਹੀ ਹੈ। ਇਸ ਤੋਂ ਇਲਾਵਾ ਜਿੱਥੇ-ਜਿੱਥੇ ਸੰਭਵ ਹੋਵੇ, ਉੱਥੇ ਟਿਊਬਵੈੱਲ ਅਧਾਰਤ ਵਾਟਰ ਵਰਕਸ ਨੂੰ ਪਹਿਲ ਦੇ ਆਧਾਰ 'ਤੇ ਨਹਿਰੀ ਪਾਣੀ ਅਧਾਰਤ ਬਣਾਇਆ ਜਾਵੇ। ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਇਹ ਨਿਰਦੇਸ਼ ਮੰਗਲਵਾਰ ਨੂੰ ਜਨ ਸਿਹਤ ਇੰਜੀਨੀਅਰਿੰਗ ਵਿਭਾਗ ਦੇ ਅਧਿਕਾਰੀਆਂ ਨਾਲ ਸੂਬੇ ਵਿੱਚ ਜਲਘਰਾਂ ਅਤੇ ਪੀਣ ਵਾਲੇ ਪਾਣੀ ਦੀ ਸਪਲਾਈ ਦੀ ਸਥਿਤੀ ਦੀ ਸਮੀਖਿਆ ਲਈ ਆਯੋਜਿਤ ਇੱਕ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੇ। ਮੀਟਿੰਗ ਵਿੱਚ ਜਨ ਸਿਹਤ ਇੰਜੀਨੀਅਰਿੰਗ ਮੰਤਰੀ ਸ੍ਰੀ ਰਣਬੀਰ ਸਿੰਘ ਗੰਗਵਾ ਵੀ ਮੌਜੂਦ ਸਨ। ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਪੰਕਜ ਯਾਦਵ ਨੇ ਦੱਸਿਆ ਕਿ ਮੌਜੂਦਾ ਸਮੇਂ ਵਿੱਚ ਸੂਬੇ ਵਿੱਚ 1888 ਨਹਿਰੀ ਪਾਣੀ ਅਧਾਰਤ ਵਾਟਰ ਵਰਕਸ ਅਤੇ 4199 ਬੂਸਟਿ...
ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਤੋਂ ਲੈ ਕੇ ਵਿਦੇਸ਼ੀ ਭਾਸ਼ਾਵਾਂ ਦੀ ਸਿੱਖਿਆ ਤੱਕ, ਹਰਿਆਣਾ ਸਰਕਾਰ ਦਾ ਵਿਜ਼ਨ ਸਪੱਸ਼ਟ: ਸਿੱਖਿਆ ਮੰਤਰੀ ਮਹੀਪਾਲ ਢਾਂਡਾ

ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਤੋਂ ਲੈ ਕੇ ਵਿਦੇਸ਼ੀ ਭਾਸ਼ਾਵਾਂ ਦੀ ਸਿੱਖਿਆ ਤੱਕ, ਹਰਿਆਣਾ ਸਰਕਾਰ ਦਾ ਵਿਜ਼ਨ ਸਪੱਸ਼ਟ: ਸਿੱਖਿਆ ਮੰਤਰੀ ਮਹੀਪਾਲ ਢਾਂਡਾ

Haryana
ਚੰਡੀਗੜ੍ਹ, 25 ਅਗਸਤ – ਹਰਿਆਣਾ ਦੇ ਸਿੱਖਿਆ ਮੰਤਰੀ ਸ੍ਰੀ ਮਹੀਪਾਲ ਢਾਂਡਾ ਨੇ ਅੱਜ ਇੱਥੇ ਹਰਿਆਣਾ ਨਿਵਾਸ ਵਿਖੇ ਉੱਚ ਸਿੱਖਿਆ ਵਿਭਾਗ ਅਤੇ ਸਕੂਲ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਦੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ। ਮੀਟਿੰਗ ਦੌਰਾਨ ਮੰਤਰੀ ਨੇ ਸੂਬੇ ਵਿੱਚ ਪ੍ਰਾਇਮਰੀ, ਸੈਕੰਡਰੀ ਅਤੇ ਉੱਚ ਸਿੱਖਿਆ ਦੇ ਪੱਧਰ ਨੂੰ ਗੁਣਾਤਮਕ ਤੌਰ 'ਤੇ ਸੁਧਾਰਨ ਅਤੇ ਵਿਦਿਅਕ ਸੰਸਥਾਵਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਕਈ ਮਹੱਤਵਪੂਰਨ ਦਿਸ਼ਾ-ਨਿਰਦੇਸ਼ ਜਾਰੀ ਕੀਤੇ। ਸਕੂਲਾਂ ਵਿੱਚ ਬੁਨਿਆਦੀ ਸਹੂਲਤਾਂ ਦਾ ਵਿਆਪਕ ਸਰਵੇਖਣ ਪੂਰਾ ਸਿੱਖਿਆ ਮੰਤਰੀ ਸ੍ਰੀ ਮਹੀਪਾਲ ਢਾਂਡਾ ਨੇ ਦੱਸਿਆ ਕਿ ਸੂਬੇ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਸਹੂਲਤਾਂ ਦਾ ਵਿਆਪਕ ਸਰਵੇਖਣ ਪੂਰਾ ਕਰ ਲਿਆ ਗਿਆ ਹੈ। ਇਸ ਸਰਵੇਖਣ ਦੇ ਆਧਾਰ 'ਤੇ ਹਰ ਜ਼ਿਲ੍ਹੇ ਵਿੱਚ ਸਕੂਲਾਂ ਦੀਆਂ ਤਤਕਾਲੀ ਲੋੜਾਂ ਅਤੇ ਘਾਟਾਂ ਦੀ ਸਹੀ ਪਛਾਣ ਕੀਤੀ ਗਈ ਹੈ। ਇਸੇ ਡਾਟਾ ਦੇ ਆਧਾਰ 'ਤੇ ਹੁਣ ਲੋੜ ਅਨੁਸਾਰ ਵਿਕਾਸ ਯੋਜਨਾਵਾਂ ਤਿਆਰ ਕੀਤੀਆਂ ਜਾ ਰਹੀਆਂ ਹਨ। ਸਕੂਲਾਂ ਦੀਆਂ ਇਮਾਰਤਾਂ ਦੀ ਉਸਾਰੀ,...