Wednesday, February 11Malwa News
Shadow

Tag: breaking news

ਬਰਿੰਦਰ ਕੁਮਾਰ ਗੋਇਲ ਨੇ ਖਣਨ ਤੇ ਭੂ-ਵਿਗਿਆਨ, ਜਲ ਸਰੋਤ, ਭੂਮੀ ਤੇ ਜਲ ਸੰਭਾਲ ਮੰਤਰੀ ਵਜੋਂ ਅਹੁਦਾ ਸੰਭਾਲਿਆ

ਬਰਿੰਦਰ ਕੁਮਾਰ ਗੋਇਲ ਨੇ ਖਣਨ ਤੇ ਭੂ-ਵਿਗਿਆਨ, ਜਲ ਸਰੋਤ, ਭੂਮੀ ਤੇ ਜਲ ਸੰਭਾਲ ਮੰਤਰੀ ਵਜੋਂ ਅਹੁਦਾ ਸੰਭਾਲਿਆ

Hot News
ਚੰਡੀਗੜ੍ਹ, 26 ਸਤੰਬਰ: ਅੱਜ ਇਥੇ ਪੰਜਾਬ ਸਿਵਲ ਸਕੱਤਰੇਤ- 1 ਵਿਖੇ ਖਣਨ ਤੇ ਭੂ-ਵਿਗਿਆਨ, ਜਲ ਸਰੋਤ, ਭੂਮੀ ਤੇ ਜਲ ਸੰਭਾਲ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਅਤੇ ਮਾਲ, ਮੁੜ ਵਸੇਬਾ, ਆਫ਼ਤ ਪ੍ਰਬੰਧਨ, ਜਲ ਸਪਲਾਈ ਤੇ ਸੈਨੀਟੇਸ਼ਨ, ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਦੀ ਮੌਜੂਦਗੀ ਵਿੱਚ ਆਪਣੇ ਅਹੁਦੇ ਦਾ ਕਾਰਜਭਾਰ ਸੰਭਾਲ ਲਿਆ। ਇਸ ਮੌਕੇ ਸ੍ਰੀ ਗੋਇਲ ਨੇ ਉਨ੍ਹਾਂ ਵਿੱਚ ਵਿਸ਼ਵਾਸ ਜਤਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ ਅਤੇ ਭਰੋਸਾ ਦਿਵਾਇਆ ਕਿ ਉਹ ਸੂਬਾ ਸਰਕਾਰ ਦੀਆਂ ਲੋਕ ਭਲਾਈ ਪਹਿਲਕਦਮੀਆਂ ਨੂੰ ਅੱਗੇ ਵਧਾਉਣ ਲਈ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਬੇਸ਼ਕੀਮਤੀ ਪਾਣੀ ਅਤੇ ਖਣਿਜ ਸਰੋਤਾਂ ਦੀ ਸੰਭਾਲ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।  ਇਸ ਮੌਕੇ ਮਾਲੇਰਕੋਟਲਾ ਦੇ ਵਿਧਾਇਕ ਮੁਹੰਮਦ ਜਮੀਲ ਉਰ ਰਹਿਮਾਨ ਅਤੇ ਹੋਰ ਪਤਵੰਤੇ ਵੀ ਹਾਜ਼ਰ ਸਨ।...
ਜ਼ਰੀਏ ਬੱਚਿਆਂ ਦੇ ਜਿਨਸੀ ਸ਼ੋਸ਼ਣ ਦੇ ਮਾਮਲਿਆਂ ‘ਚ ਵੱਡੀ ਕਾਰਵਾਈ; ਇੱਕ ਵਿਅਕਤੀ ਗ੍ਰਿਫ਼ਤਾਰ ਅਤੇ 54 ਸ਼ੱਕੀ ਵਿਅਕਤੀਆਂ ਦੀ ਪਛਾਣ

ਜ਼ਰੀਏ ਬੱਚਿਆਂ ਦੇ ਜਿਨਸੀ ਸ਼ੋਸ਼ਣ ਦੇ ਮਾਮਲਿਆਂ ‘ਚ ਵੱਡੀ ਕਾਰਵਾਈ; ਇੱਕ ਵਿਅਕਤੀ ਗ੍ਰਿਫ਼ਤਾਰ ਅਤੇ 54 ਸ਼ੱਕੀ ਵਿਅਕਤੀਆਂ ਦੀ ਪਛਾਣ

Breaking News
ਚੰਡੀਗੜ੍ਹ, 26 ਸਤੰਬਰ: ਪੰਜਾਬ ਪੁਲਿਸ ਦੇ ਸਾਈਬਰ ਕਰਾਈਮ ਡਿਵੀਜ਼ਨ ਨੇ ਇੱਕ ਵੱਡੀ ਕਾਰਵਾਈ ਕਰਦਿਆਂ ਵੱਖ-ਵੱਖ ਆਨਲਾਈਨ ਪਲੇਟਫਾਰਮਾਂ ਜ਼ਰੀਏ ਬੱਚਿਆਂ ਦੇ ਜਿਨਸੀ ਸ਼ੋਸ਼ਣ ਸਬੰਧੀ ਸਮੱਗਰੀ (ਸੀ.ਐਸ.ਏ.ਐਮ.) ਨੂੰ ਦੇਖਣ, ਰੱਖਣ ਅਤੇ ਅੱਗੇ ਭੇਜਣ ਦੀਆਂ ਗਤੀਵਿਧੀਆਂ ਵਿੱਚ ਸ਼ਾਮਲ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕਰਨ ਤੋਂ ਇਲਾਵਾ ਇਸ ਮਾਮਲੇ ਵਿੱਚ 54 ਸ਼ੱਕੀਆਂ ਵਿਅਕਤੀਆਂ ਦੀ ਪਛਾਣ ਵੀ ਕੀਤੀ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ), ਪੰਜਾਬ ਗੌਰਵ ਯਾਦਵ ਨੇ ਦਿੱਤੀ। ਇਹ ਕਾਰਵਾਈ ਮਾਨਯੋਗ ਸੁਪਰੀਮ ਕੋਰਟ ਵੱਲੋਂ ਸੁਣਾਏ ਗਏ ਫੈਸਲੇ, ਜਿਸ ਵਿੱਚ ਕਿਹਾ ਗਿਆ ਹੈ ਕਿ ਬੱਚਿਆਂ ਦੇ ਜਿਨਸੀ ਸ਼ੋਸ਼ਣ ਸਬੰਧੀ ਸਮੱਗਰੀ ਨੂੰ ਦੇਖਣਾ, ਆਪਣੇ ਕੋਲ ਰੱਖਣਾ, ਅੱਗੇ ਭੇਜਣਾ ਅਤੇ ਇਸ ਸਬੰਧੀ ਰਿਪੋਰਟ ਨਾ ਕਰਨਾ ਪ੍ਰੋਟੈਕਸ਼ਨ ਆਫ਼ ਚਿਲਡਰਨ ਫਰਾਮ ਸੈਕਸੂਅਲ ਔਫੈਂਸਿਜ਼ (ਪੋਕਸੋ ਐਕਟ ਤਹਿਤ ਸਜ਼ਾਯੋਗ ਹੈ, ਤੋਂ ਤੁਰੰਤ ਬਾਅਦ ਸਾਹਮਣੇ ਆਈ ਹੈ। ਸੀ.ਐਸ.ਏ.ਐਮ. ਕੋਈ ਵੀ ਅਜਿਹੀ ਸਮੱਗਰੀ ਜਿਸ ਵਿੱਚ ਨਾਬਾਲਕਾਂ ਦੇ ਜਿਨਸੀ ਸ਼ੋਸ਼ਣ ਨਾਲ ਸਬੰਧਤ ਫੋਟੋਆਂ, ਵੀਡੀਓ ਜਾਂ ਮੀਡੀਆ ਸ਼ਾਮਲ ਹੋਵੇ, ਜਿਸਨੂੰ ਦੇਖਣਾ, ਆਪਣ...
ਜੇਲਾਂ ‘ਚ ਮੋਬਾਈਲ ਫ਼ੋਨਾਂ ਦੀ ਗ਼ੈਰ-ਕਾਨੂੰਨੀ ਵਰਤੋਂ ਅਤੇ ਅਪਰਾਧੀ ਤੱਤਾਂ ਦੀਆਂ ਨਾਪਾਕ ਗਤੀਵਿਧੀਆਂ ਨੂੰ ਰੋਕਣ ਲਈ ਸਖ਼ਤ ਕਦਮ ਚੁੱਕੇ ਜਾਣਗੇ

ਜੇਲਾਂ ‘ਚ ਮੋਬਾਈਲ ਫ਼ੋਨਾਂ ਦੀ ਗ਼ੈਰ-ਕਾਨੂੰਨੀ ਵਰਤੋਂ ਅਤੇ ਅਪਰਾਧੀ ਤੱਤਾਂ ਦੀਆਂ ਨਾਪਾਕ ਗਤੀਵਿਧੀਆਂ ਨੂੰ ਰੋਕਣ ਲਈ ਸਖ਼ਤ ਕਦਮ ਚੁੱਕੇ ਜਾਣਗੇ

Breaking News
ਚੰਡੀਗੜ੍ਹ, 26 ਸਤੰਬਰ: ਪੰਜਾਬ ਦੇ ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਇਥੇ ਸੂਬੇ ਦੇ ਨਵੇਂ ਜੇਲ ਮੰਤਰੀ ਵਜੋਂ ਅਹੁਦਾ ਸੰਭਾਲ ਲਿਆ। ਹਾਲ ਹੀ ਵਿੱਚ ਹੋਏ ਕੈਬਨਿਟ ਫ਼ੇਰਬਦਲ ਦੌਰਾਨ ਜੇਲ ਵਿਭਾਗ ਦੀ ਅਹਿਮ ਜ਼ਿੰਮੇਵਾਰੀ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵਲੋਂ ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੂੰ ਸੌਂਪੀ ਗਈ ਹੈ। ਅਹੁਦਾ ਸੰਭਾਲਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸ. ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਉਨ੍ਹਾਂ ਦਾ ਟੀਚਾ ਸੂਬੇ ਦੀਆਂ ਜੇਲਾਂ ਨੂੰ ਅਸਲ ਮਾਅਨਿਆਂ ਵਿੱਚ ਸੁਧਾਰ ਘਰ ਬਣਾਉਣਾ ਹੋਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀਆਂ ਜੇਲਾਂ ਵਿੱਚ ਬੰਦ ਕੈਦੀਆਂ ਨੂੰ ਸੁਧਾਰ ਕੇ ਚੰਗੇ ਨਾਗਰਿਕ ਬਣਾਉਣ ਦੀ ਦਿਸ਼ਾ ਵਿੱਚ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਜ਼ਾ ਯਾਫ਼ਤਾ ਕੈਦੀਆਂ ਨੂੰ ਆਤਮ-ਨਿਰਭਰ ਬਣਾਉਣ ਲਈ ਉਨ੍ਹਾਂ ਨੂੰ ਸਵੈ-ਰੁਜ਼ਗਾਰ ਸ਼ੁਰੂ ਕਰਨ ਵਾਸਤੇ ਸਿਖਲਾਈ ਦਿੱਤੀ ਜਾ ਰਹੀ ਹੈ। ਸ. ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਸੂਬੇ ਦੀਆਂ ਜੇਲਾਂ 'ਚ ਮੋਬਾਈਲ ਫ਼ੋਨਾਂ ਦੀ ਗ਼ੈਰ-ਕਾਨੂੰ...
ਕੀਰਤਪੁਰ ਸਾਹਿਬ ਦੇ ਸਿਹਤ ਕੇਂਦਰ ਦੀ ਇਮਾਰਤ ਦੀ ਉਸਾਰੀ ਸਬੰਧੀ ਕਾਰਜ ਆਰੰਭ

ਕੀਰਤਪੁਰ ਸਾਹਿਬ ਦੇ ਸਿਹਤ ਕੇਂਦਰ ਦੀ ਇਮਾਰਤ ਦੀ ਉਸਾਰੀ ਸਬੰਧੀ ਕਾਰਜ ਆਰੰਭ

Punjab News
ਚੰਡੀਗੜ੍ਹ, 26 ਸਤੰਬਰ: ਕੈਬਨਿਟ ਮੰਤਰੀ ਸ. ਹਰਜੋਤ ਸਿੰਘ ਬੈਂਸ ਵੱਲੋਂ ਛੇ ਗੁਰੂ ਸਾਹਿਬਾਨ ਦੀ ਚਰਨ ਛੋਹ ਪ੍ਰਾਪਤ ਕੀਰਤਪੁਰ ਸਾਹਿਬ ਦੀ ਸਿਹਤ ਸਹੂਲਤਾਂ ਸਬੰਧੀ ਪੁਰਾਣੀ ਮੰਗ ਨੂੰ ਪੂਰਾ ਕਰਦਿਆਂ  ਮੁੱਢਲਾ ਸਿਹਤ ਕੇਂਦਰ ਕੀਰਤਪੁਰ ਸਾਹਿਬ ਦਾ ਨਵੀਨੀਕਰਨ ਕਰਵਾਉਣ ਦਾ ਕੰਮ ਆਰੰਭ ਕਰਵਾ ਦਿੱਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ 1.67 ਕਰੋੜ ਦੀ ਲਾਗਤ ਨਾਲ ਸਿਹਤ ਕੇਂਦਰ ਕੀਰਤਪੁਰ ਸਾਹਿਬ ਵਿੱਚ  ਏ.ਸੀ. ਬਲਾਕ, ਏ.ਸੀ. ਵੈਕਸੀਨੇਸ਼ਨ ਕਮਰਾ, ਟਰੇਨਿੰਗ ਹਾਲ ਵਿਚ ਜਰਨੇਟਰ ਸੈਟ, ਨਵੀ ਸੀਵਰ ਲਾਈਨ ਤੇ ਜਨਰਲ ਰੀਪੇਅਰ ਦਾ ਕੰਮ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਵੱਲੋਂ ਆਰੰਭ ਕਰਵਾਇਆ ਗਿਆ ਹੈ।ਉਨ੍ਹਾਂ ਦੱਸਿਆ ਕਿ ਕੀਰਤਪੁਰ ਸਾਹਿਬ ਪੰਜਾਬ ਤੇ ਹਿਮਾਚਲ ਪ੍ਰਦੇਸ਼ ਦੀ ਹੱਦ ‘ਤੇ ਪੈਂਦਾ ਹੋਣ ਕਾਰਨ ਬਹੁਤ ਮਹੱਤਵਪੂਰਨ ਸਥਾਨ ਹੈ ਅਤੇ ਇਸ ਦੇ ਆਲੇ-ਦੁਆਲੇ ਦੇ ਲੋਕਾਂ ਨੂੰ ਕੀਰਤਪੁਰ ਸਾਹਿਬ ਸਥਿਤ ਮੁੱਢਲਾ ਸਿਹਤ ਕੇਂਦਰ ਸਿਹਤ ਸੁਵਿਧਾਵਾਂ ਮੁਹੱਈਆ ਕਰਵਾ ਰਿਹਾ ਸੀ ਪ੍ਰੰਤੂ ਮੁੱਢਲਾ ਸਿਹਤ ਕੇਂਦਰ ਦੀ ਇਮਾਰਤ ਪੁਰਾਣੀ ਹੋਣ ਕਾਰਨ ਸਿਹਤ ਵਿਭਾਗ ਨੂੰ ਕੰਮ ਕਰਨ ਵਿੱਚ ਮੁਸ਼ਕ...
4000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਲਾਈਨਮੈਨ ਵਿਰੁੱਧ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ

4000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਲਾਈਨਮੈਨ ਵਿਰੁੱਧ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ

Punjab News
ਚੰਡੀਗੜ੍ਹ, 26 ਸਤੰਬਰ: ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਸਬ ਡਵੀਜ਼ਨ, ਜੈਤੋਂ, ਜਿਲ੍ਹਾ ਫਰੀਦਕੋਟ ਵਿਖੇ ਤਾਇਨਾਤ ਲਾਈਨਮੈਨ ਗੁਰਭੇਜ ਸਿੰਘ ਵਿਰੁੱਧ 4000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਭ੍ਰਿਸ਼ਟਾਚਾਰ ਦਾ ਮੁਕੱਦਮਾ ਦਰਜ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਖਿਲਾਫ਼ ਇਹ ਕੇਸ ਮਨਿੰਦਰਜੀਤ ਸਿੰਘ ਵਾਸੀ ਜੈਤੋਂ, ਜ਼ਿਲ੍ਹਾ ਫ਼ਰੀਦਕੋਟ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਦਰਜ ਕੀਤਾ ਗਿਆ ਹੈ।ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਉਸ ਦੇ ਘਰ ਓਵਰਲੋਡ ਬਿਜਲੀ ਕੁਨੈਕਸ਼ਨ ਦੀ ਵਰਤੋਂ ਕਰਨ ਸਬੰਧੀ ਧਮਕੀ ਦੇ ਕੇ ਉਕਤ ਮੁਲਜ਼ਮ ਨੇ ਉਸ ਕੋਲੋਂ 4000 ਰੁਪਏ ਰਿਸ਼ਵਤ ਦੀ ਮੰਗ ਕੀਤੀ। ਸ਼ਿਕਾਇਤਕਰਤਾ ਨੇ ਲਾਈਨਮੈਨ ਵੱਲੋਂ ਰਿਸ਼ਵਤ ਮੰਗਣ ਸਮੇਂ ਕੀਤੀ ਗੱਲਬਾਤ ਆਪਣੇ ਮੋਬਾਈਲ ਫੋਨ 'ਤੇ ਰਿਕਾਰਡ ਕਰ ਲਈ ਸੀ।ਬੁਲਾਰੇ ਨੇ ਅੱਗੇ ਦੱਸਿਆ ਕਿ ਜਾਂਚ ਦੌਰਾਨ ਇਸ ਸ਼ਿਕਾਇ...
25000 ਰੁਪਏ ਰਿਸ਼ਵਤ ਲੈਂਦਾ ਜੇ.ਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ

25000 ਰੁਪਏ ਰਿਸ਼ਵਤ ਲੈਂਦਾ ਜੇ.ਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ

Hot News
ਚੰਡੀਗੜ੍ਹ, 26 ਸਤੰਬਰ: ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਸਬ ਡਵੀਜ਼ਨ, ਅੰਮ੍ਰਿਤਸਰ ਦੱਖਣੀ ਵਿਖੇ ਤਾਇਨਾਤ ਜੂਨੀਅਰ ਇੰਜੀਨੀਅਰ (ਜੇ.ਈ.) ਰਣਜੀਤ ਸਿੰਘ ਨੂੰ 25000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਨਵਦੀਪ ਸਿੰਘ ਵਾਸੀ ਅਮਰ ਐਵੀਨਿਊ, ਅਜਨਾਲਾ ਰੋਡ, ਅੰਮ੍ਰਿਤਸਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਕਤ ਮੁਲਜ਼ਮ ਨੇ ਸ਼ਿਕਾਇਤਕਰਤਾ ਉੱਤੇ ਲਗਾਏ ਗਏ 6,00,000 ਰੁਪਏ ਦੇ ਜੁਰਮਾਨੇ ਦੀ ਕਟੌਤੀ ਕਰਨ ਬਦਲੇ 1,00,000 ਰੁਪਏ ਰਿਸ਼ਵਤ ਦੀ ਮੰਗ ਕੀਤੀ। ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਉਕਤ ਮੁਲਜ਼ਮ ਪਹਿਲਾਂ ਵੀ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ 50,000 ਰੁਪਏ ਲੈ ਚੁੱਕਾ ਹੈ।ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮ...
7698 ਲੜਕੀਆਂ ਅਤੇ 2740 ਲੜਕਿਆਂ ਲਈ ਵਰਦਾਨ ਬਣੀ ਸਕੂਲ ਬੱਸ ਸਰਵਿਸ

7698 ਲੜਕੀਆਂ ਅਤੇ 2740 ਲੜਕਿਆਂ ਲਈ ਵਰਦਾਨ ਬਣੀ ਸਕੂਲ ਬੱਸ ਸਰਵਿਸ

Hot News
ਚੰਡੀਗੜ੍ਹ, 26 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਦੀ ਸਹੂਲਤ ਅਤੇ ਉਨ੍ਹਾਂ ਦੇ ਡਰਾਪ ਆਊਟ ਨੂੰ ਘਟਾਉਣ ਦੇ ਮਕਸਦ ਨਾਲ ਪੰਜਾਬ ਦੇ ਸਰਕਾਰੀ ਸਕੂਲਾਂ ਲਈ ਸ਼ੁਰੂ ਕੀਤੀ ਗਈ ਬੱਸ ਸਰਵਿਸ ਨਾਲ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਜੀਵਨ ਵਿੱਚ ਉਸਾਰੂ ਤਬਦੀਲੀ ਆਈ ਹੈ। ਉਕਤ ਪ੍ਰਗਟਾਵਾ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਵੱਲੋਂ ਅੱਜ ਇੱਥੇ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਰਾਜ ਦੇ ਤਕਰੀਬਨ 200 ਸਕੂਲਾਂ ਵਿੱਚ ਬੱਸ ਸੇਵਾ ਸ਼ੁਰੂ ਕੀਤੀ ਗਈ ਹੈ ਜਿਹਨਾਂ ਵਿੱਚੋਂ 118 ਸਕੂਲ ਆਫ਼ ਐਮੀਨੈਂਸ  ਹਨ। ਇਨ੍ਹਾਂ ਸਕੂਲਾਂ ਦੇ 10448 ਵਿਦਿਆਰਥੀ ਜਿਹਨਾਂ ਵਿੱਚੋਂ 7698 ਲੜਕੀਆਂ ਅਤੇ 2740 ਲੜਕਿਆਂ ਨੂੰ ਟਰਾਂਸਪੋਰਟ ਦੀ ਸਹੂਲਤ ਮੁਹੱਈਆ ਕਰਵਾਈ ਗਈ ਹੈ।   ਕੈਬਨਿਟ ਮੰਤਰੀ ਨੇ ਦੱਸਿਆ ਕਿ ਸੂਬੇ ਦੀਆਂ 4304 ਵਿਦਿਆਰਥਣਾਂ 10 ਤੋਂ 20 ਕਿਲੋਮੀਟਰ ਦੀ ਸਫਰ ਸਹੂਲਤ ਦਾ ਲਾਭ ਲੈ ਰਹੀਆਂ ਹਨ ਜਦਕਿ 1002 ਵਿਦਿਆਰਥਣਾਂ 20 ਕਿਲੋਮੀਟਰ ਤੋਂ ਵੱਧ ਦਾ ਸਫਰ ਸਹੂਲਤ ਦਾ ਲਾਭ ਲੈ ਰਹੀਆਂ ਹਨ।ਸਿੱਖਿਆ ਮੰਤਰੀ ਨੇ ਦੱਸਿਆ ਕ...
ਚੰਗਰ ਇਲਾਕੇ ਦੇ ਲੋਕਾਂ ਨੂੰ ਵੱਡਾ ਤੋਹਫਾ: ਤਾਰਾਪੁਰ ਤੋ ਸਮਲਾਹ ਤੱਕ 18 ਫੁੱਟੀ ਸੜਕ ਦਾ ਨਿਰਮਾਣ ਕਾਰਜ ਆਰੰਭ

ਚੰਗਰ ਇਲਾਕੇ ਦੇ ਲੋਕਾਂ ਨੂੰ ਵੱਡਾ ਤੋਹਫਾ: ਤਾਰਾਪੁਰ ਤੋ ਸਮਲਾਹ ਤੱਕ 18 ਫੁੱਟੀ ਸੜਕ ਦਾ ਨਿਰਮਾਣ ਕਾਰਜ ਆਰੰਭ

Punjab News
ਚੰਡੀਗੜ੍ਹ, 26 ਸਤੰਬਰ: ਕੈਬਨਿਟ ਮੰਤਰੀ ਸ. ਹਰਜੋਤ ਸਿੰਘ ਬੈਂਸ ਵੱਲੋਂ ਵਿਧਾਨ ਸਭਾ ਹਲਕਾ ਸ੍ਰੀ ਆਨੰਦਪੁਰ ਸਾਹਿਬ ਅਧੀਨ ਆਉਂਦੇ ਖੇਤਰ ਦੇ ਸਰਵਪੱਖੀ ਵਿਕਾਸ ਕਰਵਾਉਣ ਦੇ ਮਕਸਦ ਨਾਲ ਚੰਗਰ ਅਧੀਨ ਆਉਂਦੇ ਖੇਤਰ ਤਾਰਾਪੁਰ ਤੋ ਸਮਲਾਹ ਤੱਕ 18 ਫੁੱਟੀ ਸੜਕ ਬਣਾਉਣ ਦੇ ਕਾਰਜ ਨੂੰ ਆਰੰਭ ਕਰਵਾਇਆ ਗਿਆ। ਇਨ੍ਹਾਂ ਵਿਕਾਸ ਕਾਰਜਾਂ ਸਬੰਧੀ ਜਾਣਕਾਰੀ ਦਿੰਦਿਆਂ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਲਗਭਗ 7 ਦਹਾਕਿਆਂ ਤੋ ਆਵਜਾਈ ਦੀ ਸੁਚਾਰੂ ਸਹੂਲਤ ਨਾ ਮਿਲਣ ਕਾਰਨ ਚੰਗਰ ਇਲਾਕੇ ਦੇ ਵਸਨੀਕਾਂ ਨੂੰ  ਭਾਰੀ ਔਕੜਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚੰਗਰ ਵਾਸੀਆਂ ਲਈ ਤਾਰਾਪੁਰ ਤੋ ਸਮਲਾਹ ਤੱਕ 7 ਕਿਲੋਮੀਟਰ ਲੰਬੀ 12 ਫੁੱਟੀ ਸੜਕ ਬਹੁਤ ਪਹਿਲਾਂ ਬਣਾਈ ਗਈ ਸੀ ਜਿਸ ‘ਤੇ ਮੌਜੂਦਾ ਸਮੇਂ ਚੱਲਣਾ ਬਹੁਤ ਮੁਸ਼ਕਲ ਸੀ। ਉਨ੍ਹਾਂ ਕਿਹਾ ਕਿ ਇਸ ਸੜਕ ਦੀ ਮੁਰੰਮਤ ਕਰਨ ਅਤੇ ਇਸ ਨੂੰ 18 ਫੁੱਟ ਚੌੜਾ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਸ ਕਾਰਜ ਉੱਤੇ 2.99 ਕਰੋੜ ਰੁਪਏ ਖਰਚ ਹੋਣਗੇ ਤੇ ਸੜਕ 6 ਮਹੀਨੇ ਵਿਚ ਤਿਆਰ ਕਰਕੇ ਚੰਗਰ ਦੇ ਲੋਕਾਂ ਨੂੰ ਸਮਰਪਿਤ ਕਰ ਦਿੱਤੀ ਜਾਵੇਗੀ। ਇਸ ਮਾਰਗ ਦ...
ਖੇਤੀਬਾੜੀ ਮੰਤਰੀ ਵੱਲੋਂ “ਉੱਨਤ ਕਿਸਾਨ” ਮੋਬਾਈਲ ਐਪ ਲਾਂਚ

ਖੇਤੀਬਾੜੀ ਮੰਤਰੀ ਵੱਲੋਂ “ਉੱਨਤ ਕਿਸਾਨ” ਮੋਬਾਈਲ ਐਪ ਲਾਂਚ

Hot News
ਚੰਡੀਗੜ੍ਹ, 26 ਸਤੰਬਰ: ਸੂਬੇ ਵਿੱਚ ਝੋਨੇ ਦੀ ਕਟਾਈ ਦਾ ਸੀਜ਼ਨ ਸ਼ੁਰੂ ਹੋਣ ਤੋਂ ਪਹਿਲਾਂ ਅੱਜ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ "ਉੱਨਤ ਕਿਸਾਨ" ਮੋਬਾਈਲ ਐਪਲੀਕੇਸ਼ਨ ਲਾਂਚ ਕੀਤੀ ਹੈ ਤਾਂ ਜੋ ਸੂਬੇ ਦੇ ਕਿਸਾਨਾਂ ਨੂੰ ਫਸਲੀ ਰਹਿੰਦ-ਖੂੰਹਦ ਪ੍ਰਬੰਧਨ (ਸੀ.ਆਰ.ਐਮ.) ਮਸ਼ੀਨਾਂ ਆਸਾਨੀ ਨਾਲ ਉਪਲੱਬਧ ਕਰਵਾਈਆਂ ਜਾ ਸਕਣ।ਛੋਟੇ ਅਤੇ ਸੀਮਾਂਤ ਕਿਸਾਨਾਂ ਦੀ ਸੀ.ਆਰ.ਐਮ. ਮਸ਼ੀਨਾਂ ਤੱਕ ਆਸਾਨ ਪਹੁੰਚ ਯਕੀਨੀ ਬਣਾਉਣ ਸਬੰਧੀ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਇਸ ਐਪ 'ਤੇ ਕਿਸਾਨਾਂ ਲਈ 1.30 ਲੱਖ ਤੋਂ ਵੱਧ ਸੀ.ਆਰ.ਐਮ. ਮਸ਼ੀਨਾਂ ਨੂੰ ਮੈਪ ਕੀਤਾ ਗਿਆ ਹੈ। ਇਸ ਮੋਬਾਈਲ ਐਪਲੀਕੇਸ਼ਨ ਰਾਹੀਂ ਕਿਸਾਨ ਆਪਣੇ ਆਸ-ਪਾਸ ਉਪਲਬਧ ਮਸ਼ੀਨ ਆਸਾਨੀ ਨਾਲ ਬੁੱਕ ਕਰਵਾ ਸਕਦੇ ਹਨ। ਮਸ਼ੀਨ ਦੀ ਵਰਤੋਂ ਦੀ ਨਿਗਰਾਨੀ ਕਰਨ ਅਤੇ ਕਿਸਾਨਾਂ ਵੱਲੋਂ ਰਹਿੰਦ-ਖੂੰਹਦ ਪ੍ਰਬੰਧਨ ਸਬੰਧੀ ਕੀਤੀਆਂ ਗਈਆਂ ਸਾਰੀਆਂ ਗਤੀਵਿਧੀਆਂ ਦਾ ਦਸਤਾਵੇਜ਼ੀਕਰਨ ਕਰਨ ਲਈ ਹਰੇਕ ਮਸ਼ੀਨ ਨੂੰ ਕਾਸ਼ਤਯੋਗ ਜ਼ਮੀਨ ਦੇ ਖੇਤਰ ਅਨੁਸਾਰ ਜੀਓ-ਟੈਗ ਕੀਤਾ ਗਿਆ ਹ...
ਵਿਵਾਦਾਂ ਚ ਘਿਰੀ ਦਲਜੀਤ ਦੋਸਾਂਝ ਦੀ ਫਿਲਮ

ਵਿਵਾਦਾਂ ਚ ਘਿਰੀ ਦਲਜੀਤ ਦੋਸਾਂਝ ਦੀ ਫਿਲਮ

Entertainment
ਨਵੀੱ ਦਿੱਲੀ ; ਪ੍ਰਸਿਧ ਪੰਜਾਬੀ ਅਦਾਕਾਰ ਦਲਜੀਤ ਦੋਸ਼ਾਂਝ ਦੀ ਨਵੀਂ ਆ ਰਹੀ ਫਿਲਮ ਪੰਜਾਬ 95 ਵਿਵਾਦਾਂ ਵਿਚ ਘਿਰੀ ਹੋਈ ਹੈ। ਪਹਿਲਾਂ ਸੈਂਸਰ ਬੋਰਡ ਨੇ ਇਸ ਫਿਲਮ ਵਿਚੋਂ 85 ਕੱਟ ਲਾਉਣ ਲਈ ਕਿਹਾ ਸੀ। ਪਰ ਹੁਣ ਜਦੋਂ ਸੈਸਰ ਬੋਰਡ ਦੀ ਟੀਮ ਨੇ ਫਿਲਮ ਦਾ ਦੁਬਾਰਾ ਰਿਵਿਊ ਕੀਤਾ ਤਾਂ ਹੁਣ ਇਸ ਫਿਲਮ ਦੇ 120 ਸੀਨ ਕੱਟਣ ਲਈ ਕਿਹਾ ਗਿਆ ਹੈ। ਦਲਜੀਤ ਦੋਸਾਂਝ ਵਲੋਂ ਮਨੂੱਖੀ ਅਧਿਕਾਰ ਕਾਰਕੁੰਨ ਜਸਵੰਤ ਸਿੰਘ ਖਾਲੜਾ ਦੀ ਜ਼ਿੰਦਗੀ 'ਤੇ ਆਧਾਰਿਤ ਫਿਲਮ ਪੰਜਾਬ 95 ਬਣਾਈ ਹੈ। ਇਸ ਫਿਲਮ ਦੇ ਰਿਲੀਜ਼ ਹੋਣ ਤੋਂ ਪਹਿਲਾਂ ਹੀ ਇਹ ਫਿਲਮ ਵਿਵਾਦਾਂ ਵਿਚ ਘਿਰ ਗਈ ਹੈ। ਤੁਹਾਨੂੰ ਦੱਸ ਦੇਈਏ ਕਿ ਜਸਵੰਤ ਸਿੰਘ ਖਾਲੜਾ ਉੱਘੇ ਵਕੀਲ ਸਨ ਅਤੇ ਉਨ੍ਹਾਂ ਨੇ ਪੰਜਾਬ ਵਿਚ ਬਣਾਏ ਗਏ ਝੂਠੇ ਪੁਲੀਸ ਮੁਕਾਬਲਿਆਂ ਖਿਲਾਫ ਆਵਾਜ਼ ਉਠਾਈ ਸੀ। ਇਸੇ ਕਾਰਨ ਹੀ ਜਸਵੰਤ ਸਿੰਘ ਖਾਲੜਾ ਨੂੰ ਆਪਣੀ ਜਾਨ ਤੋਂ ਹੱਥ ਧੋਣੇ ਪਏ ਸਨ। ਦਲਜੀਤ ਦੋਸਾਂਝ ਵਲੋਂ ਬਣਾਈ ਗਈ ਫਿਲਮ ਵਿਚ ਖੁਦ ਦਲਜੀਤ ਨੇ ਜਸਵੰਤ ਸਿੰਘ ਖਾਲੜਾ ਦਾ ਕਿਰਦਾਰ ਨਿਭਾਇਆ ਹੈ। ਇਸ ਫਿਲਮ ਵਿਚ ਉੂਸ ਵੇਲੇ ਦੇ ਪੰਜਾਬ ਦੇ ਹਾਲਾਤਾਂ ਨੂੰ ਬਿਆਨ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ। ਸੈਂਸਰ ਬੋਰਡ ਨੇ ਮੁੱਖ ...