ਵਿਆਹ ਤੋਂ ਪਹਿਲਾਂ ਲੜਕੀ ਤੇ ਲੜਕੇ ਨੂੰ ਕਰਵਾਉਣਾ ਪਵੇਗਾ ਇਹ ਟੈਸਟ
ਦਬਈ : ਵਿਆਹ ਤੋਂ ਪਿਛੋਂ ਵਿਆਹੁਤਾ ਜੋੜੀ ਦੀ ਚੰਗੀ ਸਿਹਤ ਨੂੰ ਲੈ ਕੇ ਯੂ ਏ ਈ ਸਰਕਾਰ ਨੇ ਇਕ ਵੱਡਾ ਫੈਸਲਾ ਕੀਤਾ ਹੈ। ਹੁਣ ਵਿਆਹ ਤੋਂ ਪਹਿਲਾਂ ਜੋੜੀ ਨੂੰ ਪ੍ਰੀਮੈਰੀਟਲ ਜੈਨੇਟਿਕ ਟੈਸਟਿੰਗ ਕਰਾਉਣੀ ਲਾਜ਼ਮੀ ਕਰ ਦਿੱਤੀ ਗਈ ਹੈ। ਆਬੂ ਧਾਬੀ ਸਰਕਾਰ ਨੇ ਫੈਸਲਾ ਕੀਤਾ ਹੈ ਕਿ ਅਗਲੀਆਂ ਪੀੜ੍ਹੀਆਂ ਦੀ ਮਜਬੂਤੀ ਲਈ ਵਿਆਹ ਕਰਵਾਉਣ ਵਾਲੇ ਹਰ ਜੋੋੜੇ ਨੂੰ ਜੈਨੇਟਿਕ ਟੈਸਟ ਕਰਵਾਉਣਾ ਜਰੂਰੀ ਹੋਵੇਗਾ।
ਆਬੂ ਧਾਬੀ ਸਰਕਾਰ ਨੇ ਨਵੀਂ ਪੀੜ੍ਹੀ ਨੂੰ ਸਿਹਤਮੰਦ ਬਣਾਉਣ ਅਤੇ ਚੰਗੇ ਭਵਿੱਖ ਦੀ ਸਿਰਜਣਾ ਲਈ ਸਿਹਤ ਮਾਹਿਰਾਂ ਦੀ ਕਮੇਟੀ ਬਣਾਈ ਸੀ। ਇਸ ਕਮੇਟੀ ਦੀ ਸਿਫਾਰਿਸ਼ ਦੇ ਆਧਾਰ ਤੇ ਫੈਸਲਾ ਕੀਤਾ ਹੈ ਕਿ ਵਿਆਹ ਤੋਂ ਪਹਿਲਾਂ ਪਤੀ ਪਤਨੀ ਦਾ ਜੈਨੇਟਿਕ ਟੈਸਿਟ ਕਰਵਾਉਣਾ ਜਰੂਰੀ ਹੈ। ਜੇਕਰ ਦੋਵੇਂ ਪਤੀ ਪਤਨੀ ਜੈਨੇਟੀਕਲੀ ਠੀਕ ਹੋਣ ਤਾਂ ਉਨ੍ਹਾਂ ਦੇ ਬੱਚਿਆਂ ਦੀ ਸਿਹਤ ਵੀ ਵਧੀਆ ਰਹੇਗੀ। ਜੇਕਰ ਲੜਕੀ ਲੜਕੇ ਵਿਚੋਂ ਇਕ ਨੂੰ ਵੀ ਕੋਈ ਜੈਨੇਟੀਕਲੀ ਸਮੱਸਿਆ ਹੋਵੇ ਤਾਂ ਉਨ੍ਹਾਂ ਦੇ ਬੱਚਿਆਂ ਵਿਚ ਕੋਈ ਨਾ ਕੋਈ ਜੈਨੇਟਿਕ ਡਿਸਆਰਡਰ ਹੋਣ ਦੀ ਸੰਭਾਵਨਾ ਬਣ ਜਾਂਦੀ ਹੈ।
ਸਿਹਤ ਮਾਹਿਰਾਂ ਅਨੁਸਾਰ ਅੱਜਕੱਲ੍ਹ ਬਹੁਤ ਸਾਰੀਆਂ ਬਿਮਾਰੀਆਂ ...






