ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਅੱਠ ਕੈਡਿਟ ਐਨਡੀਏ ਤੋਂ ਗ੍ਰੈਜੂਏਟ ਹੋਏ
ਚੰਡੀਗੜ੍ਹ, 30 ਮਈ: ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ, ਐਸਏਐਸ ਨਗਰ ਦੇ ਅੱਠ ਕੈਡਿਟ ਨੈਸ਼ਨਲ ਡਿਫੈਂਸ ਅਕੈਡਮੀ (ਐਨਡੀਏ) ਖੜਕਵਾਸਲਾ (ਪੁਣੇ) ਤੋਂ ਗ੍ਰੈਜੂਏਟ ਹੋਏ ਹਨ। ਇਨ੍ਹਾਂ ਕੈਡਿਟਾਂ ਨੇ 148ਵੇਂ ਐਨਡੀਏ ਕੋਰਸ ਦੀ ਪਾਸਿੰਗ ਆਊਟ ਪਰੇਡ ਵਿੱਚ ਹਿੱਸਾ ਲਿਆ, ਜਿਸ ਦਾ ਨਿਰੀਖਣ ਪੀਵੀਐਸਐਮ, ਏਵੀਐਸਐਮ, ਵਾਈਐਸਐਮ, ਏਡੀਸੀ (ਸੇਵਾਮੁਕਤ), ਮਿਜ਼ੋਰਮ ਦੇ ਰਾਜਪਾਲ ਅਤੇ ਸਾਬਕਾ ਫੌਜ ਮੁਖੀ ਜਨਰਲ ਵੀਕੇ ਸਿੰਘ ਵੱਲੋਂ ਕੀਤਾ ਗਿਆ। ਇਸ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਇਨ੍ਹਾਂ ਅੱਠ ਕੈਡਿਟਾਂ- ਹੁਸ਼ਿਆਰਪੁਰ ਤੋਂ ਪਰਮਜੋਤ ਸਿੰਘ ਤੇ ਅਨੀਕੇਤ ਕਾਹੋਲ, ਸੰਗਰੂਰ ਤੋਂ ਅਰਪਿਤ ਪਰਾਸ਼ਰ, ਐਸਏਐਸ ਨਗਰ ਤੋਂ ਅਭੈ ਸਿੰਘ ਰਾਘਵ ਅਤੇ ਵਿਸ਼ੇਸ਼ ਸੂਦ, ਰੋਪੜ ਤੋਂ ਉਧੀਬੀਰ ਸਿੰਘ ਅਤੇ ਪਠਾਨਕੋਟ ਤੋਂ ਅਨੁਰਾਗ ਚੌਹਾਨ ਅਤੇ ਤਨਮਯ ਸ਼ਰਮਾ- ਨੇ ਐਨਡੀਏ ਵਿਖੇ ਤਿੰਨ ਸਾਲਾਂ ਦੀ ਸਿਖਲਾਈ ਸਫ਼ਲਤਾਪੂਰਵਕ ਪੂਰੀ ਕਰ ਲਈ ਹੈ ਅਤੇ ਹੁਣ ਉਹ ਰੱਖਿਆ ਸੇਵਾਵਾਂ ਵਿੱਚ ਕਮਿਸ਼ਨਡ ਅਫ਼ਸਰ ਬਣਨ ਤੋਂ ਪਹਿਲਾਂ ਇੱਕ ਸਾਲ ਦੀ ਸਿਖਲਾ...








