Wednesday, May 20Malwa News
Shadow

Tag: breaking news

ਪੰਜਾਬ ਦੇ ਸਕੂਲਾਂ ਵਿੱਚ 2 ਤੋਂ 30 ਜੂਨ ਤੱਕ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ

ਪੰਜਾਬ ਦੇ ਸਕੂਲਾਂ ਵਿੱਚ 2 ਤੋਂ 30 ਜੂਨ ਤੱਕ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ

Hot News
ਚੰਡੀਗੜ੍ਹ, 26 ਮਈ: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਸੂਬੇ ਭਰ ਦੇ ਸਾਰੇ ਸਕੂਲਾਂ ਵਿੱਚ 2 ਜੂਨ ਤੋਂ 30 ਜੂਨ, 2025 ਤੱਕ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਸਮੇਂ ਦੌਰਾਨ ਸੂਬੇ ਦੇ ਸਾਰੇ ਸਰਕਾਰੀ, ਸਹਾਇਤਾ ਪ੍ਰਾਪਤ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲ ਬੰਦ ਰਹਿਣਗੇ। ਸਿੱਖਿਆ ਮੰਤਰੀ ਨੇ ਵਿਦਿਆਰਥੀਆਂ ਨੂੰ ਇਸ ਸਮੇਂ ਦੀ ਸਹੀ ਵਰਤੋਂ ਕਰਦਿਆਂ ਪੜ੍ਹਾਈ ਦੇ ਨਾਲ-ਨਾਲ ਹੋਰ ਉਸਾਰੂ ਗਤੀਵਿਧੀਆਂ, ਜਿਨ੍ਹਾਂ ਨਾਲ ਗਿਆਨ ਤੇ ਹੁਨਰ ਵਿੱਚ ਵਾਧਾ ਹੁੰਦਾ ਹੋਵੇ, ਵਿੱਚ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਇਹ ਛੁੱਟੀਆਂ ਵਿਦਿਆਰਥੀਆਂ ਅਤੇ ਸਟਾਫ਼ ਨੂੰ ਗਰਮੀ ਦੇ ਇਸ ਮਹੀਨੇ ਦੌਰਾਨ ਲੋੜੀਂਦੀ ਰਾਹਤ ਪ੍ਰਦਾਨ ਕਰਨਗੀਆਂ।...
ਜੰਡਿਆਲਾ ਗੁਰੂ ਕੌਂਸਲਰ ਕਤਲ ਕਾਂਡ: ਪੰਜਾਬ ਪੁਲਿਸ ਨੇ 8 ਘੰਟਿਆਂ ਅੰਦਰ ਸੁਲਝਾਇਆ ਮਾਮਲਾ, ਕਤਲ ਵਿੱਚ ਸ਼ਾਮਲ ਦੋਸ਼ੀ ਦਾ ਕੀਤਾ ਇਨਕਾਊਂਟਰ

ਜੰਡਿਆਲਾ ਗੁਰੂ ਕੌਂਸਲਰ ਕਤਲ ਕਾਂਡ: ਪੰਜਾਬ ਪੁਲਿਸ ਨੇ 8 ਘੰਟਿਆਂ ਅੰਦਰ ਸੁਲਝਾਇਆ ਮਾਮਲਾ, ਕਤਲ ਵਿੱਚ ਸ਼ਾਮਲ ਦੋਸ਼ੀ ਦਾ ਕੀਤਾ ਇਨਕਾਊਂਟਰ

Hot News
ਅੰਮ੍ਰਿਤਸਰ, 26 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਇੱਕ ਵੱਡੀ ਸਫਲਤਾ ਵਿੱਚ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਜੰਡਿਆਲਾ ਗੁਰੂ ਦੇ ਕੌਂਸਲਰ ਹਰਜਿੰਦਰ ਸਿੰਘ ਉਰਫ਼ ਬਾਹਮਣ ਦੇ ਕਤਲ ਵਿੱਚ ਸ਼ਾਮਲ ਵਿਦੇਸ਼ ਅਧਾਰਤ ਕਿਸ਼ਨ ਗੈਂਗ ਦੇ ਚਾਰ ਕਾਰਕੁਨਾਂ ਨੂੰ ਗ੍ਰਿਫ਼ਤਾਰ ਕਰਕੇ ਇਸ ਸੰਗਠਿਤ ਅਪਰਾਧ ਨੈੱਟਵਰਕ ਦਾ ਪਰਦਾਫਾਸ਼ ਕਰ ਦਿੱਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਜੋਬਨਜੀਤ ਸਿੰਘ ਉਰਫ ਜੋਬਨ (22) ਵਾਸੀ ਪਿੰਡ ਨੰਗਲ ਗੁਰੂ, ਅੰਮ੍ਰਿਤਸਰ; ਅਮਿਤ (19) ਵਾਸੀ ਘੋੜੇ ਸ਼ਾਹ, ਜੰਡਿਆਲਾ; ਗੁਰਪ੍ਰੀਤ ਸਿੰਘ ਉਰਫ ਡੌਨ (18) ਵਾਸੀ ਨਵਾਂਕੋਟ, ਅੰਮ੍ਰਿਤਸਰ ਅਤੇ ਗੁਰਪ੍ਰੀਤ ਸਿੰਘ ਉਰਫ ਗੋਪੀ (22) ਵਾਸੀ ਮੁਹੱਲਾ ਸ਼ੇਖੂਪੁਰਾ, ਜੰਡਿਆਲਾ ਗੁਰੂ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਇੱਕ 9 ਐਮ.ਐਮ. ਗਲਾਕ ਪਿਸਤੌਲ ਬਰਾਮਦ ਕਰਨ ਦੇ ਨਾਲ ਨਾਲ ਉਨ੍ਹਾਂ ਦੇ ਇੱਕ ਐਕਟਿਵਾ ਸਕੂਟਰ ਅਤੇ ਇੱਕ ਮੋਟਰਸਾਈਕਲ ਜੋ ਅਪਰਾਧ ਵ...
ਬਲਤੇਜ ਪੰਨੂ ਨੇ ਐਮ.ਸੀ ਕਤਲ ਕੇਸ ਵਿੱਚ ਪੰਜਾਬ ਪੁਲਿਸ ਦੀ ਤੇਜ਼ ਕਾਰਵਾਈ ਦੀ ਕੀਤੀ ਸ਼ਲਾਘਾ, ਮਜੀਠੀਆ ਦੇ ਦੋਸ਼ਾਂ ਨੂੰ ਦੱਸਿਆ ਬੇਬੁਨਿਆਦ

ਬਲਤੇਜ ਪੰਨੂ ਨੇ ਐਮ.ਸੀ ਕਤਲ ਕੇਸ ਵਿੱਚ ਪੰਜਾਬ ਪੁਲਿਸ ਦੀ ਤੇਜ਼ ਕਾਰਵਾਈ ਦੀ ਕੀਤੀ ਸ਼ਲਾਘਾ, ਮਜੀਠੀਆ ਦੇ ਦੋਸ਼ਾਂ ਨੂੰ ਦੱਸਿਆ ਬੇਬੁਨਿਆਦ

Punjab Politics
ਚੰਡੀਗੜ੍ਹ, 26 ਮਈ : ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਅੰਮ੍ਰਿਤਸਰ ਜ਼ਿਲ੍ਹੇ ਦੇ ਛੇਹਰਟਾ ਵਿੱਚ ਕੌਂਸਲਰ ਦੇ ਹਾਲ ਹੀ ਵਿੱਚ ਹੋਏ ਕਤਲ ਵਿੱਚ ਸ਼ਾਮਲ ਦੋਸ਼ੀਆਂ ਦੀ ਪਛਾਣ ਕਰਨ ਅਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਪੰਜਾਬ ਪੁਲਿਸ ਦੀ ਤੇਜ਼ ਅਤੇ ਫੈਸਲਾਕੁੰਨ ਕਾਰਵਾਈ ਦੀ ਸ਼ਲਾਘਾ ਕੀਤੀ ਹੈ। ਪੰਜਾਬ ਪੁਲਿਸ ਦੁਆਰਾ ਮਾਮਲੇ ਨੂੰ ਕੁਸ਼ਲਤਾ ਨਾਲ ਸੰਭਾਲਣਾ 'ਆਪ' ਸਰਕਾਰ ਅਧੀਨ ਕਿਸੇ ਵੀ ਰਾਜਨੀਤਿਕ ਦਬਾਅ ਤੋਂ ਮੁਕਤ, ਉਨ੍ਹਾਂ ਦੀ ਯੋਗਤਾ ਅਤੇ ਆਜ਼ਾਦੀ ਨੂੰ ਦਰਸਾਉਂਦਾ ਹੈ। 'ਆਪ' ਨੇਤਾ ਬਲਤੇਜ ਪੰਨੂ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਬਿਲਕੁਲ ਉਲਟ, ਆਪ ਦਾ ਕੋਈ ਵੀ ਮੰਤਰੀ, ਵਿਧਾਇਕ ਜਾਂ ਨੇਤਾ ਗੈਂਗਸਟਰਾਂ ਜਾਂ ਨਸ਼ਾ ਤਸਕਰਾਂ ਨੂੰ ਕੋਈ ਪਨਾਹ ਜਾਂ ਸਹਾਇਤਾ ਪ੍ਰਦਾਨ ਨਹੀਂ ਕਰਦਾ। ਵਿਰੋਧੀ ਧਿਰ ਦੇ ਨੇਤਾ ਬਿਕਰਮ ਸਿੰਘ ਮਜੀਠੀਆ ਦੇ ਬੇਬੁਨਿਆਦ ਦੋਸ਼ਾਂ ਨੂੰ ਸੰਬੋਧਿਤ ਕਰਦੇ ਹੋਏ ਪੰਨੂ ਨੇ ਕਿਹਾ ਕਿ ਪਿਛਲੀ ਅਕਾਲੀ-ਭਾਜਪਾ ਸਰਕਾਰ ਦੇ ਸਮੇਂ (2007 ਤੋਂ 2017) ਤੱਕ ਨਾ ਸਿਰਫ਼ ਗੈਂਗਸਟਰ ਸੱਭਿਆਚਾਰ ਦਾ ਜਨਮ ਹੋਇਆ ਬਲਕਿ ਇਸਨੂੰ ਬਿਨਾਂ ਕਿਸੇ ਰੋਕ-ਟੋਕ ਦੇ ਵਧਣ-ਫੁੱਲਣ ਵੀ ਦਿੱਤਾ।ਉਨ੍ਹਾਂ ਦੇ ਰਾਜ ਦੌਰਾਨ ਪੰਜਾ...
ਨਸ਼ਾ ਮੁਕਤੀ ਯਾਤਰਾ’: ਹਰ ਰੋਜ਼ ਸੈਂਕੜੇ ਪਿੰਡਾਂ ਵਿੱਚ ਜਾਗਰੂਕਤਾ ਮੁਹਿੰਮ ਚਲਾ ਰਹੇ ਹਨ ਆਪ’ ਵਿਧਾਇਕ ਅਤੇ ਮੰਤਰੀ

ਨਸ਼ਾ ਮੁਕਤੀ ਯਾਤਰਾ’: ਹਰ ਰੋਜ਼ ਸੈਂਕੜੇ ਪਿੰਡਾਂ ਵਿੱਚ ਜਾਗਰੂਕਤਾ ਮੁਹਿੰਮ ਚਲਾ ਰਹੇ ਹਨ ਆਪ’ ਵਿਧਾਇਕ ਅਤੇ ਮੰਤਰੀ

Hot News
ਚੰਡੀਗੜ੍ਹ, 26 ਮਈ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਆਗੂਆਂ, ਵਿਧਾਇਕਾਂ ਅਤੇ ਮੰਤਰੀਆਂ ਵੱਲੋਂ ਪੰਜਾਬ ਭਰ ਵਿੱਚ ਚਲਾਈ ਜਾ ਰਹੀ 'ਨਸ਼ਾ ਮੁਕਤੀ ਯਾਤਰਾ' ਮੁਹਿੰਮ ਜਾਰੀ ਹੈ। ਪਾਰਟੀ ਆਗੂ ਅਤੇ ਵਰਕਰ ਹਰ ਰੋਜ਼ ਸੈਂਕੜੇ ਪਿੰਡਾਂ ਦਾ ਦੌਰਾ ਕਰ ਰਹੇ ਹਨ ਅਤੇ ਨਸ਼ਿਆਂ ਦੀ ਦੁਰਵਰਤੋਂ ਵਿਰੁੱਧ ਜਾਗਰੂਕਤਾ ਮੁਹਿੰਮਾਂ ਚਲਾ ਰਹੇ ਹਨ ਅਤੇ ਲੋਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦੀ ਸਲਾਹ ਦੇ ਰਹੇ ਹਨ। ਸੋਮਵਾਰ ਨੂੰ ਵੀ, 'ਆਪ' ਆਗੂਆਂ ਨੇ ਆਪਣੀ ਯਾਤਰਾ ਜਾਰੀ ਰੱਖੀ ਅਤੇ ਸੈਂਕੜੇ ਪਿੰਡਾਂ ਵਿੱਚ ਨਸ਼ਾ ਛੁਡਾਊ ਪ੍ਰੋਗਰਾਮ ਆਯੋਜਿਤ ਕੀਤੇ। ਪ੍ਰੋਗਰਾਮ ਦੌਰਾਨ, ਆਗੂਆਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ 'ਆਪ' ਸਰਕਾਰ ਵੱਲੋਂ ਚਲਾਈ ਜਾ ਰਹੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦਾ ਸਮਰਥਨ ਕਰਨ ਅਤੇ ਆਪਣੇ-ਆਪਣੇ ਪਿੰਡਾਂ ਵਿੱਚੋਂ ਨਸ਼ਿਆਂ ਨੂੰ ਖਤਮ ਕਰਨ। ਵਿਧਾਇਕਾਂ ਅਤੇ ਮੰਤਰੀਆਂ ਨੇ ਸਥਾਨਕ ਲੋਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ, ਨਸ਼ਾ ਤਸਕਰਾਂ ਦਾ ਬਾਈਕਾਟ ਕਰਨ ਅਤੇ ਕਾਨੂੰਨੀ ਪ੍ਰਕਿਰਿਆ ਵਿੱਚ ਕਿਸੇ ਵੀ ਤਰ੍ਹਾਂ ਦੇ ਤਸਕਰਾਂ ਨਾਲ ਸਹਿਯੋਗ ਨਾ ਕਰਨ ਦੀ ਸਹੁੰ ਚੁਕਾਈ।ਪਿੰਡਾਂ ਦੇ ਲੋਕਾਂ ਵਿੱਚ ਵੀ ਯਾਤਰਾ ਪ੍ਰਤੀ ਬਹੁਤ ਉਤ...
ਪੁਲਿਸ ਨਾਲ਼ ਮੁੱਠਭੇੜ ਉਪਰੰਤ ਤਰਨ ਤਾਰਨ ਵਿਖੇ ਦਿਨ-ਦਿਹਾੜੇ ਹੋਏ ਕਤਲ ਕੇਸ ਦਾ ਮੁੱਖ ਦੋਸ਼ੀ ਗ੍ਰਿਫ਼ਤਾਰ ; ਪਿਸਤੌਲ ਬਰਾਮਦ

ਪੁਲਿਸ ਨਾਲ਼ ਮੁੱਠਭੇੜ ਉਪਰੰਤ ਤਰਨ ਤਾਰਨ ਵਿਖੇ ਦਿਨ-ਦਿਹਾੜੇ ਹੋਏ ਕਤਲ ਕੇਸ ਦਾ ਮੁੱਖ ਦੋਸ਼ੀ ਗ੍ਰਿਫ਼ਤਾਰ ; ਪਿਸਤੌਲ ਬਰਾਮਦ

Hot News
ਤਰਨ ਤਾਰਨ, 26 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦਰਮਿਆਨ ਵੱਡੀ ਸਫਲਤਾ ਹਾਸਲ ਕਰਦਿਆਂ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਨੇ ਤਰਨ ਤਾਰਨ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਤਰਨ ਤਾਰਨ ਵਿਖੇ ਦਿਨ-ਦਿਹਾੜੇ ਹੋਏ ਜਗਦੀਪ ਮੋਲਾ ਦੇ ਸਨਸਨੀਖੇਜ਼ ਕਤਲ ਵਿੱਚ ਸ਼ਾਮਲ ਮੁੱਖ ਸ਼ੂਟਰ ਰਾਹੁਲ ਸਿੰਘ ਨੂੰ ਗ੍ਰਿਫ਼ਤਾਰ ਕਰਕੇ ਉਸਦੇ ਕਬਜ਼ੇ ‘ਚੋਂ ਤਿੰਨ ਜ਼ਿੰਦਾ ਕਾਰਤੂਸ ਸਮੇਤ .30 ਬੋਰ ਪਿਸਤੌਲ ਬਰਾਮਦ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ), ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ। ਜ਼ਿਕਰਯੋਗ ਹੈ ਕਿ ਜਗਦੀਪ ਮੋਲਾ ਨੂੰ ਤਰਨਤਾਰਨ ਵਿਖੇ ਦੋ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਉਸ ਵੇਲੇ ਗੋਲੀ ਮਾਰ ਕੇ ਕਤਲ ਕਰ ਦਿੱਤਾ ਸੀ, ਜਦੋਂ ਉਹ 5 ਮਾਰਚ, 2025 ਨੂੰ ਦੁਪਹਿਰ 2 ਵਜੇ ਦੇ ਕਰੀਬ ਆਪਣੀ ਰਾਇਲ ਐਨਫੀਲਡ ਮੋਟਰਸਾਈਕਲ 'ਤੇ ਕਿਤੇ ਜਾ ਰਿਹਾ ਸੀ।ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਰਾਹੁਲ ਸਿੰਘ ਇਸ ਕੇਸ ‘ਚ ਮੁੱਖ ਸ਼ੂਟਰ ਹੈ, ਜੋ ਹੀਰੋ ਸਪਲੈਂਡਰ ਮੋਟਰਸਾਈਕਲ '...
ਨਵੀਂ ਪ੍ਰਣਾਲੀ ਨਾਲ ਭ੍ਰਿਸ਼ਟਾਚਾਰ ਖਤਮ, ਪਾਰਦਸ਼ਤਾ ਸ਼ੁਰੂ-ਅਰਵਿੰਦ ਕੇਜਰੀਵਾਲ

ਨਵੀਂ ਪ੍ਰਣਾਲੀ ਨਾਲ ਭ੍ਰਿਸ਼ਟਾਚਾਰ ਖਤਮ, ਪਾਰਦਸ਼ਤਾ ਸ਼ੁਰੂ-ਅਰਵਿੰਦ ਕੇਜਰੀਵਾਲ

Breaking News
ਸਾਹਿਬਜ਼ਾਦਾ ਅਜੀਤ ਸਿੰਘ ਨਗਰ, (ਮੋਹਾਲੀ), 26 ਮਈ : ਆਮ ਲੋਕਾਂ ਨੂੰ ਨਾਗਰਿਕ ਕੇਂਦਰਿਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਅੱਜ ‘ਈਜ਼ੀ ਰਜਿਸਟਰੀ’ ਪ੍ਰਣਾਲੀ (ਜ਼ਮੀਨ-ਜਾਇਦਾਦ ਦੀ ਰਜਿਸਟਰੀ ਸੌਖੇ ਢੰਗ ਨਾਲ ਕਰਨ) ਦੀ ਸ਼ੁਰੂਆਤ ਕਰ ਦਿੱਤੀ ਹੈ ਜਿਸ ਨੂੰ ਪੰਜਾਬ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸਮਰਪਿਤ ਕੀਤਾ। ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਕਿਹਾ, “ਪੰਜਾਬ ਦੇ ਇਤਿਹਾਸ ਵਿੱਚ ਇਹ ਇਨਕਲਾਬੀ ਕਦਮ ਹੈ। ਲੋਕਾਂ ਨੂੰ ਹੁਣ ਦਫ਼ਤਰਾਂ ਵਿੱਚ ਖੱਜਲ-ਖੁਆਰ ਨਹੀਂ ਹੋਣਾ ਪਵੇਗਾ ਅਤੇ ਨਾ ਹੀ ਏਜੰਟਾਂ ਜਾਂ ਵਿਚੋਲਿਆਂ ਨਾਲ ਵਾਹ ਪਵੇਗਾ ਕਿਉਂਕਿ ਹੁਣ ਸ਼ੁਰੂ ਤੋਂ ਲੈ ਕੇ ਅੰਤ ਤੱਕ ਹਰ ਜਾਣਕਾਰੀ ਮੋਬਾਈਲ ’ਤੇ ਮਿਲਿਆ ਕਰੇਗੀ ਅਤੇ ਇਹ ਪ੍ਰਣਾਲੀ ਤੇਜ਼ ਅਤੇ ਪਾਰਦਰਸ਼ੀ ਹੋਵੇਗੀ।”ਇਸ ਪ੍ਰਾਜੈਕਟ ਦੀ ਸ਼ੁਰੂਆਤ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਅਤੇ ਆਪ ਦੇ ਕੌਮੀ ਕਨਵੀਨਰ ਨੇ ਕਿਹਾ ਕਿ ਲੋਕਾਂ ਨੂੰ ਜ਼ਮੀਨ-ਜਾਇਦਾਦ ਦੀ ਰਜਿਸਟਰੀ ਲਈ ਹੁਣ ਸਥਾਨਕ ਸਬ-ਰਜਿਸਟਰਾਰ ਦਫਤਰ ਵਿੱਚ ਜਾਣ ਦੀ ਲੋੜ ਨਹੀਂ ਸਗੋਂ ਜਿੱਥੇ ਚ...
ਪ੍ਰਧਾਨ ਮੰਤਰੀ ਨੇ ਰਾਸ਼ਟਰਵਿਆਪੀ ਜਾਤੀਗਤ ਮਰਦਮਸ਼ੁਮਾਰੀ ਦਾ ਇਤਹਾਸਿਕ ਫੈਬਲਾ ਲੈ ਕੇ ਦੂਰਦਰਸ਼ੀ ਅਗਵਾਈ ਦਾ ਦਿੱਤਾ ਪਰਿਚੈ : ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਪ੍ਰਧਾਨ ਮੰਤਰੀ ਨੇ ਰਾਸ਼ਟਰਵਿਆਪੀ ਜਾਤੀਗਤ ਮਰਦਮਸ਼ੁਮਾਰੀ ਦਾ ਇਤਹਾਸਿਕ ਫੈਬਲਾ ਲੈ ਕੇ ਦੂਰਦਰਸ਼ੀ ਅਗਵਾਈ ਦਾ ਦਿੱਤਾ ਪਰਿਚੈ : ਮੁੱਖ ਮੰਤਰੀ ਨਾਇਬ ਸਿੰਘ ਸੈਣੀ

Haryana
ਚੰਡੀਗੜ੍ਹ, 25 ਮਈ : ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੇ ਰਾਸ਼ਟਰਵਿਆਪੀ ਜਾਤੀਗਤ ਮਰਦਮਸ਼ੁਮਾਰੀ ਦਾ ਇਤਿਹਾਸਕ ਫੈਸਲਾ ਲੈ ਕੇ ਦੂਰਦਰਸ਼ੀ ਅਗਵਾਈ ਦਾ ਪਰਿਚੈ ਦਿੱਤਾ ਹੈ। ਇਹ ਫੈਸਲਾ ਸਮਾਜਿਕ ਨਿਆਂ ਦੀ ਦਿਸ਼ਾ ਵਿੱਚ ਇੱਕ ਵਿਲੱਖਣ ਕਦਮ ਹੈ ਜੋ ਸਮਾਜ ਦੇ ਸੱਭ ਤੋਂ ਵਾਂਝੇ ਅਤੇ ਅਣਗੌਲਿਆ ਵਰਗਾਂ ਨੂੰ ਉਨ੍ਹਾਂ ਦੇ ਅਧਿਕਾਰ ਅਤੇ ਮੌਕੇ ਪ੍ਰਦਾਨ ਕਰਨ ਦਾ ਮਾਰਗ ਪ੍ਰਸਾਸ਼ਤ ਕਰੇਗਾ। ਮੁੱਖ ਮੰਤਰੀ ਨੇ ਅੱਜ ਨਵੀਂ ਦਿੱਲੀ ਵਿੱਚ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦੀ ਅਗਵਾਈ ਹੇਠ ਕੌਮੀ ਜਨਤਾਂਤਰਿਕ ਗਠਜੋੜ (ਐਨਡੀਏ) ਦੇ ਮੁੱਖ ਮੰਤਰੀਆਂ ਅਤੇ ਡਿਪਟੀ ਮੁੱਖ ਮੰਤਰੀਆਂ ਦੀ ਮੀਟਿੰਗ ਵਿੱਚ ਇਹ ਗੱਲ ਕਹੀ। ਇਸ ਮੀਟਿੰਗ ਵਿੱਚ ਆਪ੍ਰੇਸ਼ਨ ਸਿੰਦੂਰ ਵਿੱਚ ਆਰਮਡ ਫੋਰਸਾਂ ਦੀ ਬਹਾਦਰੀ ਅਤੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੇ ਹਿੰਮਤੀ ਅਗਵਾਈ ਦੀ ਸ਼ਲਾਘਾ ਕਰਦੇ ਹੋਏ ਇੱਕ ਪ੍ਰਸਤਾਵ ਵੀ ਪਾਸ ਕੀਤਾ ਗਿਆ। ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦੇ ਨਾਲ ਕੇਂਦਰੀ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ, ਰੱਖਿਆ ਮੰਤਰੀ ਸ੍ਰੀ ਰਾਜਨਾਥ ਸਿੰਘ ਅਤੇ ਬੀਜੇਪੀ ਦੇ ਕੌਮੀ ਪ੍ਰਧਾਨ ਸ੍ਰੀ ਜ...
ਫਿਰੋਜ਼ਪੁਰ ਦੋਹਰਾ ਕਤਲ ਕਾਂਡ: ਆਸ਼ੀਸ਼ ਚੋਪੜਾ ਗੈਂਗ ਦੇ ਤਿੰਨ ਮੈਂਬਰ ਗ੍ਰਿਫ਼ਤਾਰ; ਤਿੰਨ ਪਿਸਤੌਲ ਬਰਾਮਦ

ਫਿਰੋਜ਼ਪੁਰ ਦੋਹਰਾ ਕਤਲ ਕਾਂਡ: ਆਸ਼ੀਸ਼ ਚੋਪੜਾ ਗੈਂਗ ਦੇ ਤਿੰਨ ਮੈਂਬਰ ਗ੍ਰਿਫ਼ਤਾਰ; ਤਿੰਨ ਪਿਸਤੌਲ ਬਰਾਮਦ

Hot News
ਫਿਰੋਜ਼ਪੁਰ, 25 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਮਹੱਤਵਪੂਰਨ ਸਫ਼ਲਤਾ ਹਾਸਲ ਕਰਦਿਆਂ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਨੇ ਫਿਰੋਜ਼ਪੁਰ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਨਾਟਾ ਗੈਂਗ ਅਤੇ ਆਸ਼ੀਸ਼ ਚੋਪੜਾ ਗੈਂਗ ਵਿਚਕਾਰ ਆਪਸੀ ਰੰਜਿਸ਼ ਦੇ ਚਲਦਿਆਂ ਰਿਸ਼ਭ ਅਤੇ ਸ਼ਾਲੂ ਦੇ ਕਤਲ ਕਾਂਡ ਵਿੱਚ ਸ਼ਾਮਲ ਆਸ਼ੀਸ਼ ਚੋਪੜਾ ਗੈਂਗ ਦੇ ਤਿੰਨ ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ), ਪੰਜਾਬ ਗੌਰਵ ਯਾਦਵ ਨੇ ਦਿੱਤੀ। ਡੀਜੀਪੀ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਫਿਰੋਜ਼ਪੁਰ ਦੇ ਰਹਿਣ ਵਾਲੇ ਮਨਪ੍ਰੀਤ ਸਿੰਘ ਉਰਫ਼ ਮੰਨੂ ਅਤੇ ਰਮਨਦੀਪ ਸਿੰਘ ਅਤੇ ਫਰੀਦਕੋਟ ਦੇ ਰਹਿਣ ਵਾਲੇ ਸੋਨੂੰ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਤਿੰਨ ਪਿਸਤੌਲਾਂ ਦੇ ਨਾਲ-ਨਾਲ ਸੱਤ ਜ਼ਿੰਦਾ ਕਾਰਤੂਸ ਅਤੇ ਚਾਰ ਖੋਲ ਵੀ ਬਰਾਮਦ ਕੀਤੇ ਹਨ।ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਇਨ੍ਹਾਂ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਨਾਲ ਇ...
158 ਨਸ਼ਾ ਤਸਕਰ 10 ਕਿਲੋ ਹੈਰੋਇਨ, 1.3 ਕਿਲੋ ਅਫੀਮ, 19 ਹਜ਼ਾਰ ਰੁਪਏ ਦੀ ਡਰੱਗ ਸਮੇਤ ਗ੍ਰਿਫ਼ਤਾਰ

158 ਨਸ਼ਾ ਤਸਕਰ 10 ਕਿਲੋ ਹੈਰੋਇਨ, 1.3 ਕਿਲੋ ਅਫੀਮ, 19 ਹਜ਼ਾਰ ਰੁਪਏ ਦੀ ਡਰੱਗ ਸਮੇਤ ਗ੍ਰਿਫ਼ਤਾਰ

Hot News
ਚੰਡੀਗੜ੍ਹ, 25 ਮਈ: ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਨਸ਼ਿਆਂ ਵਿਰੋਧੀ ਮੁਹਿੰਮ,‘‘ਯੁੱਧ ਨਸ਼ਿਆਂ ਵਿਰੁਧ’’ ਦੇ 85ਵੇਂ ਦਿਨ ਪੰਜਾਬ ਪੁਲਿਸ ਨੇ ਐਤਵਾਰ ਨੂੰ 158 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 10.1 ਕਿਲੋ ਹੈਰੋਇਨ, 1.3 ਕਿਲੋ ਅਫੀਮ ਅਤੇ 19040 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ। ਇਸ ਨਾਲ, ਮਹਿਜ਼ 85 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ ਹੁਣ 13,449 ਹੋ ਗਈ ਹੈ। ਇਹ ਕਾਰਵਾਈ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਕੀਤੀ ਗਈ।ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ ਗਠਨ ਵੀ ਕੀਤਾ ਹੈ। ਇਸ ਸਬੰਧ...
ਦਹਾਕਿਆਂ ਤੱਕ ਅੱਖੋਂ ਪਰੋਖੇ ਰਹੇ ਕਾਲੀ ਮਾਤਾ ਮੰਦਰ ਦਾ ਹੋਵੇਗਾ ਨਵੀਨੀਕਰਨ: ਅਰਵਿੰਦ ਕੇਜਰੀਵਾਲ

ਦਹਾਕਿਆਂ ਤੱਕ ਅੱਖੋਂ ਪਰੋਖੇ ਰਹੇ ਕਾਲੀ ਮਾਤਾ ਮੰਦਰ ਦਾ ਹੋਵੇਗਾ ਨਵੀਨੀਕਰਨ: ਅਰਵਿੰਦ ਕੇਜਰੀਵਾਲ

Breaking News
ਪਟਿਆਲਾ, 25 ਮਈ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਸ਼੍ਰੀ ਕਾਲੀ ਮਾਤਾ ਮੰਦਰ ਵਿਖੇ ਨਤਮਸਤਕ ਹੋ ਕੇ ਸੂਬੇ ਦੀ ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਲਈ ਪ੍ਰਾਰਥਨਾ ਕੀਤੀ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਅਤੇ 'ਆਪ' ਦੇ ਕੌਮੀ ਕਨਵੀਨਰ ਨੇ ਲੋੜੀਂਦੇ ਸਰੋਤਾਂ ਨਾਲ ਮੰਦਰ ਦੀ ਕਾਇਆਕਲਪ ਕਰਨ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਪਿਛਲੇ 30 ਸਾਲਾਂ ਤੋਂ ਮੰਦਰ ਦੇ ਸੁੱਕੇ ਪਏ ਸਰੋਵਰ ‘ਚ ਤਾਜ਼ਾ ਪਾਣੀ ਭਰਕੇ ਇਸਨੂੰ ਸੁਰਜੀਤ ਕੀਤਾ ਜਾਵੇਗਾ। ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਮੰਦਰ ਦੇ ਸਰੋਵਰ ਦਾ ਪੂਰੀ ਤਰ੍ਹਾਂ ਨਵੀਨੀਕਰਨ ਕੀਤਾ ਜਾਵੇਗਾ, ਜਿਸ ਵਿੱਚ ਗਾਰ ਕੱਢਣਾ, ਵਾਟਰਪ੍ਰੂਫਿੰਗ, ਕਿਨਾਰਿਆਂ 'ਤੇ ਪੱਥਰ ਲਗਾਉਣਾ ਅਤੇ ਰਸਤਿਆਂ ਨੂੰ ਹੋਰ ਵਧੀਆ ਦਿੱਖ ਦੇਣਾ ਸ਼ਾਮਲ ਹੈ। ਮੁੱਖ ਮੰਤਰੀ ਅਤੇ 'ਆਪ' ਦੇ ਕੌਮੀ ਕਨਵੀਨਰ ਨੇ ਕਿਹਾ ਕਿ ਇਹ ਇਸਦੀ ਪਵਿੱਤਰਤਾ ਨੂੰ ਬਰਕਰਾਰ ਰੱਖੇਗਾ ਅਤੇ ਇਸਨੂੰ ਵਿਰਾਸਤੀ ਵਾਸਤੂਕਲਾ ਨਾਲ ਹੋਰ ਆਕਰਸ਼ਕ ਦਿੱਖ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪਿਛਲਾ ਗੇਟ, ਜੋ ਸ਼ਰਧਾਲੂਆਂ ਦੀ ਵ...