“ਆਪ” ਸੰਸਦ ਮੈਂਬਰਾਂ ਦੇ ਸਹੁੰ ਚੁੱਕ ਸਮਾਗਮ ‘ਚ ਪਹੁੰਚੇ ਭਗਵੰਤ ਮਾਨ
ਚੰਡੀਗੜ੍ਹ, 25 ਜੂਨ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮੰਗਲਵਾਰ ਨੂੰ ਆਮ ਆਦਮੀ ਪਾਰਟੀ (ਆਪ) ਦੇ ਤਿੰਨ ਨਵੇਂ ਚੁਣੇ ਗਏ ਸੰਸਦ ਮੈਂਬਰਾਂ ਗੁਰਮੀਤ ਸਿੰਘ ਮੀਤ ਹੇਅਰ, ਮਲਵਿੰਦਰ ਸਿੰਘ ਕੰਗ ਅਤੇ ਡਾ. ਰਾਜਕੁਮਾਰ ਚੱਬੇਵਾਲ ਦੇ ਸਹੁੰ ਚੁੱਕ ਸਮਾਗਮ ਲਈ ਸੰਸਦ ਪਹੁੰਚੇ ਅਤੇ ਉਨ੍ਹਾਂ ਦੇ ਤਿੰਨਾਂ ਸੰਸਦ ਮੈਂਬਰਾਂ ਨੂੰ ਅਧਿਕਾਰਤ ਤੌਰ 'ਤੇ ਸੰਸਦ ਮੈਂਬਰ ਬਣਨ 'ਤੇ ਵਧਾਈ ਦਿੱਤੀ।
ਸੰਸਦ ਦੇ ਬਾਹਰ ਮੀਡੀਆ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਾਡੇ ਤਿੰਨੇ ਸੰਸਦ ਮੈਂਬਰ ਬਹੁਤ ਹੀ ਤਜਰਬੇਕਾਰ ਅਤੇ ਸੂਝਵਾਨ ਹਨ। ਉਹ ਪੰਜਾਬ ਦੇ ਮਸਲਿਆਂ ਤੋਂ ਚੰਗੀ ਤਰ੍ਹਾਂ ਜਾਣੂ ਹਨ। ਉਹ ਜਾਣਦੇ ਹਨ ਕਿ ਕੰਮ ਕਿਵੇਂ ਕਰਵਾਉਣਾ ਹੈ। ਮੀਤ ਹੇਅਰ ਪੰਜਾਬ ਸਰਕਾਰ ਵਿੱਚ ਦੋ ਵਾਰ ਵਿਧਾਇਕ ਅਤੇ ਕਈ ਵਿਭਾਗਾਂ ਦੇ ਮੰਤਰੀ ਰਹਿ ਚੁੱਕੇ ਹਨ।
ਮਲਵਿੰਦਰ ਕੰਗ ਲੰਬੇ ਸਮੇਂ ਤੋਂ ਰਾਜਨੀਤੀ ਵਿੱਚ ਸਰਗਰਮ ਹਨ। ਉਹ ਵਿਦਿਆਰਥੀ ਰਾਜਨੀਤੀ ਦੇ ਸਮੇਂ ਤੋਂ ਹੀ ਸਮਾਜਕ ਕੰਮਾਂ ਵਿੱਚ ਸ਼ਾਮਲ ਹਨ ਅਤੇ ਪਿਛਲੇ ਦੋ ਸਾਲਾਂ ਤੋਂ ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਬੁਲਾਰੇ ਵਜੋਂ ਕੰਮ ਕਰ ਰਹੇ ਹਨ। ਡਾ. ਰਾਜਕੁਮਾਰ ਚੱਬੇ...








