ਡਾ. ਬਲਜੀਤ ਕੌਰ ਵੱਲੋਂ ਫ਼ਰੀਦਕੋਟ ਆਬਜ਼ਰਵੇਸ਼ਨ ਹੋਮ ਦਾ ਦੌਰਾ
ਚੰਡੀਗੜ੍ਹ, 22 ਜੂਨ: ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਫ਼ਰੀਦਕੋਟ ਦੇ ਆਬਜ਼ਰਵੇਸ਼ਨ ਹੋਮ ਅਤੇ ਪਲੇਸ ਆਫ਼ ਸੇਫਟੀ ਦਾ ਦੌਰਾ ਕੀਤਾ ਅਤੇ ਉੱਥੇ ਰਹਿੰਦੇ ਲੜਕਿਆਂ ਦੇ ਸਸ਼ਕਤੀਕਰਨ ਲਈ ਕਈ ਨਵੀਆਂ ਪਹਿਲਕਦਮੀਆਂ ਦੀ ਸ਼ੁਰੂਆਤ ਕੀਤੀ।
ਆਪਣੀ ਫੇਰੀ ਦੌਰਾਨ ਡਾ. ਕੌਰ ਨੇ ਉੱਥੇ ਰਹਿੰਦੇ ਲੜਕਿਆ ਦੇ ਹੁਨਰ ਨੂੰ ਹੋਰ ਨਿਖਾਰਨ ਅਤੇ ਉਨ੍ਹਾਂ ਨੂੰ ਬਿਹਤਰ ਭਵਿੱਖ ਲਈ ਤਿਆਰ ਕਰਨ ਵਾਸਤੇ ਹੁਨਰ ਵਿਕਾਸ ਪ੍ਰੋਗਰਾਮ ਸ਼ੁਰੂ ਕਰਨ ਦਾ ਐਲਾਨ ਕੀਤਾ। ਉਨ੍ਹਾਂ ਨੇ ਮੁਹੱਈਆ ਕਰਵਾਈਆਂ ਜਾਣ ਵਾਲੀਆਂ ਮੌਜੂਦਾ ਸਹੂਲਤਾਂ ਦਾ ਜਾਇਜ਼ਾ ਲਿਆ ਅਤੇ ਸਟਾਫ਼ ਨੂੰ ਅਗਲੇ 15 ਦਿਨਾਂ ਦੇ ਅੰਦਰ-ਅੰਦਰ ਕਿਸੇ ਵੀ ਕਮੀ ਨੂੰ ਦੂਰ ਕਰਨ ਦੇ ਨਿਰਦੇਸ਼ ਦਿੱਤੇ। ਇਸ ਦੇ ਨਾਲ ਹੀ ਉਹਨਾਂ ਨੇ ਮਨੋਰੰਜਕ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨ, ਇੱਕ ਵਿਆਪਕ ਸਿਹਤ ਜਾਂਚ ਕੈਂਪ ਲਗਾਉਣ ਅਤੇ ਸੱਭਿਆਚਾਰਕ ਪ੍ਰੋਗਰਾਮਾਂ ਨੂੰ ਸ਼ਾਮਲ ਕਰਨ ਲਈ ਵੀ ਕਿਹਾ।
ਮੰਤਰੀ ਨੇ ਦੱਸਿਆ ਕਿ ਮੌਜੂਦਾ ਸਮੇਂ ਆਬਜ਼ਰਵੇਸ਼ਨ ਹੋਮ ਵਿੱਚ ਵੱਖ-ਵੱਖ ਜ਼ਿਲ੍ਹਿਆਂ ਦੇ 60 ਤੋਂ ਵੱਧ ਲੜਕੇ ਰਹਿ ਰਹੇ ਹਨ, ਜਿਨ੍ਹਾਂ ਵਿੱਚ 18 ਸਾਲ ਤੋਂ ਘੱਟ ਉਮ...








